1ਇਹ ਗੱਲ ਮੈਂ ਯਹੂਦੀਆਂ ਬਾਰੇ ਆਖ ਸੱਕਦਾ ਹਾਂ। ਉਹ ਸੱਚ ਮੁੱਚ ਪਰਮੇਸ਼ੁਰ ਦਾ ਅਨੁਸਰਣ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਸਹੀ ਢੰਗ ਨਹੀਂ ਪਤਾ?"
2ਉਹ ਅਨਜਾਣ ਸਨ ਕਿ ਕਿਵੇਂ ਪਰੇਮਸ਼ੁਰ ਲੋਕਾਂ ਨੂੰ ਧਰਮੀ ਬਣਾਉਂਦਾ ਹੈ। ਅਤੇ ਉਨ੍ਹਾਂ ਨੇ ਆਪਣੇ ਮਨਭਾਉਂਦੇ ਢੰਗ ਨਾਲ ਆਪਣੇ ਆਪ ਨੂੰ ਧਰਮੀ ਬਨਾਉਣ ਦੀ ਕੋਸ਼ਿਸ਼ ਕੀਤੀ। ਇਸ ਲਈ ਉਨ੍ਹਾਂ ਨੇ ਪਰੇਮਸ਼ੁਰ ਦੇ ਲੋਕਾਂ ਨੂੰ ਧਰਮੀ ਬਨਾਉਣ ਦੇ ਢੰਗ ਨੂੰ ਕਬੂਲ ਨਾ ਕੀਤਾ।"
3ਕਿਉਂਕਿ ਮਸੀਹ ਨੇ ਸ਼ਰ੍ਹਾ ਦਾ ਅੰਤ ਕਰ ਦਿੱਤਾ ਤਾਂ ਜੋ ਕੋਈ ਵੀ ਵਿਅਕਤੀ, ਜਿਹੜਾ ਉਸ ਵਿੱਚ ਨਿਹਚਾ ਰੱਖਦਾ ਹੈ, ਧਰਮੀ ਬਣਾਇਆ ਜਾਵੇਗਾ।"
4ਮੂਸਾ ਨੇ ਧਰਮੀ ਬਣਨ ਲਈ ਸ਼ਰ੍ਹਾ ਨੂੰ ਮੰਨਣ ਬਾਰੇ ਲਿਖਿਆ ਅਤੇ ਕਿਹਾ, “ਕਿਸੇ ਉਸ ਵਿਅਕਤੀ ਨੂੰ, ਜਿਹੜਾ ਸ਼ਰ੍ਹਾ ਦੁਆਰਾ ਜਿਉਣਾ ਚਾਹੁੰਦਾ ਹੈ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜੋ ਸ਼ਰ੍ਹਾ ਆਖਦੀ ਹੈ।”"
5ਪਰ ਪੋਥੀ ਧਾਰਮਿਕਤਾ ਬਾਰੇ ਵਿਸ਼ਵਾਸ ਰਾਹੀਂ ਆਖਦੀ ਹੈ: “ਆਪਣੇ ਚਿੱਤ ਵਿੱਚ ਇਹ ਨਾ ਆਖੋ, ‘ਕੌਣ ਸਵਰਗ ਤੱਕ ਜਾਵੇਗਾ?’” (ਇਸਦਾ ਅਰਥ ਹੈ, “ਕੌਣ ਮਸੀਹ ਨੂੰ ਹੇਠਾਂ ਲਿਆਉਣ ਵਾਸਤੇ ਸਵਰਗ ਤੱਕ ਜਾਵੇਗਾ?”)"

6“ਅਤੇ ਇਹ ਵੀ ਨਾ ਆਖੋ, ‘ਧਰਤੀ ਦੇ ਥੱਲੇ ਕੌਣ ਜਾਵੇਗਾ’” (ਇਸਦਾ ਅਰਥ ਹੈ; “ਕੌਣ ਮਸੀਹ ਨੂੰ ਵਾਪਸ ਲਿਆਉਣ ਵਾਸਤੇ ਹੇਠਾਂ ਮੌਤ ਦੇ ਰਾਜ ਨੂੰ ਜਾਵੇਗਾ।”)"
7ਇਸ ਦੀ ਜਗ਼੍ਹਾ, ਪੋਥੀ ਆਖਦੀ ਹੈ, “ਪਰਮੇਸ਼ੁਰ ਦੇ ਉਪਦੇਸ਼ ਤੁਹਾਡੇ ਨੇੜੇ ਹਨ। ਇਹ ਤੁਹਾਡੇ ਮੂੰਹ ਅਤੇ ਤੁਹਾਡੇ ਦਿਲ ਵਿੱਚ ਹਨ।” ਇਹ ਸਿੱਖਿਆ ਨਿਹਚਾ ਦੀ ਸਿੱਖਿਆ ਹੈ ਜੋ ਅਸੀਂ ਲੋਕਾਂ ਵਿੱਚ ਪੁਕਾਰਦੇ ਹਾਂ।"
8ਜੇਕਰ ਤੂੰ ਆਪਣੇ ਮੂੰਹ ਨਾਲ ਐਲਾਨ ਕਰਦਾ ਹੈਂ, “ਯਿਸੂ ਪ੍ਰਭੂ ਹੈ” ਅਤੇ ਜੇਕਰ ਤੂੰ ਆਪਣੇ ਦਿਲ ਵਿੱਚ ਯਕੀਨ ਕਰਦਾ ਹੈਂ ਕਿ ਪਰਮੇਸ਼ੁਰ ਨੇ ਯਿਸੂ ਨੂੰ ਮੁਰਦਿਆਂ ਤੋਂ ਉੱਠਾਇਆ ਹੈ ਤਾਂ ਤੂੰ ਬਚਾਇਆ ਜਾਵੇਂਗਾ।"
9ਹਾਂ, ਅਸੀਂ ਆਪਣੇ ਦਿਲਾਂ ਨਾਲ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਧਰਮੀ ਬਣਾਏ ਜਾਂਦੇ ਹਾਂ। ਅਸੀਂ ਆਪਣੇ ਖੁਦ ਦੇ ਮੂੰਹਾਂ ਨਾਲ ਐਲਾਨ ਕਰਦੇ ਹਾਂ ਕਿ ਅਸੀਂ ਉਸ ਵਿੱਚ ਨਿਹਚਾ ਕਰਦੇ ਹਾਂ, ਇਸ ਲਈ ਅਸੀਂ ਬਚਾਏ ਗਏ ਹਾਂ।"
10ਹਾਂ, ਪੋਥੀ ਆਖਦੀ ਹੈ, “ਜਿਹੜਾ ਵੀ ਮਨੁੱਖ ਉਸ ਉੱਪਰ ਨਿਹਚਾ ਰੱਖੇਗਾ ਉਸ ਨੂੰ ਸ਼ਰਮਿੰਦਾ ਨਹੀਂ ਹੋਣਾ ਪਵੇਗਾ।”"

11ਪੋਥੀ ਦਾ ਉਹ ਪੈਰਾ ਆਖਦਾ ਹੈ, “ਕੋਈ ਵੀ ਵਿਅਕਤੀ” ਕਿਉਂਕਿ ਪਰਮੇਸ਼ੁਰ ਯਹੂਦੀ ਅਤੇ ਗੈਰ ਯਹੂਦੀ ਵਿੱਚ ਭੇਦ ਨਹੀਂ ਕਰਦਾ। ਉਹੀ ਪ੍ਰਭ ਸਭ ਦਾ ਪ੍ਰਭੂ ਹੈ। ਪ੍ਰਭੂ ਉਨ੍ਹਾਂ ਸਭ ਲੋਕਾਂ ਨੂੰ ਅਥਾਹ ਅਸੀਸਾਂ ਦਿੰਦਾ ਹੈ ਜਿਹੜੇ ਉਸ ਵਿੱਚ ਨਿਹਚਾ ਰੱਖਦੇ ਹਨ।"
12ਪੋਥੀਆਂ ਆਖਦੀਆਂ ਹਨ, “ਹਰ ਉਹ ਮਨੁੱਖ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।”"
13ਪਰ ਸਹਾਇਤਾ ਲਈ ਪ੍ਰਭੂ ਵਿੱਚ ਭਰੋਸਾ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਉਸ ਵਿੱਚ ਵਿਸ਼ਵਾਸ ਕਰਨਾ ਚਾਹੀਦਾ ਹੈ। ਅਤੇ ਉਸ ਵਿੱਚ ਨਿਹਚਾ ਰੱਖਣ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਭੂ ਬਾਰੇ ਸੁਣਨਾ ਚਾਹੀਦਾ। ਅਤੇ ਉਸ ਬਾਰੇ ਸੁਣਨ ਤੋਂ ਪਹਿਲਾਂ ਕਿਸੇ ਨੂੰ ਉਨ੍ਹਾਂ ਨੂੰ ਉਸ ਬਾਰੇ ਦੱਸਣਾ ਚਾਹੀਦਾ?"
14ਅਤੇ ਜੇ ਲੋਕ ਭੇਜੇ ਨਾ ਜਾਣ ਤਾਂ ਉਹ ਪਰਚਾਰ ਕਿਵੇਂ ਕਰਨ? ਜਿਵੇਂ ਕਿ ਇਹ ਲਿਖਿਆ ਹੈ: “ਉਨ੍ਹਾਂ ਲੋਕਾਂ ਦੇ ਚਰਨ, ਜਿਹੜੇ ਖੁਸ਼ਖਬਰੀ ਦੱਸਣ ਲਈ ਬਾਹਰ ਜਾਂਦੇ ਹਨ, ਸੁੰਦਰ ਹਨ।”"
15ਪਰ ਸਾਰੇ ਯਹੂਦੀਆਂ ਨੇ ਖੁਸ਼ਖਬਰੀ ਨੂੰ ਸਵੀਕਾਰ ਨਾ ਕੀਤਾ। ਜਿਵੇਂ ਕਿ ਯਸਾਯਾਹ ਕਹਿੰਦਾ ਹੈ, “ਪ੍ਰਭੂ, ਕਿੰਨ੍ਹਾਂ ਨੇ ਉਸ ਸੰਦੇਸ਼ ਤੇ ਵਿਸ਼ਵਾਸ ਕੀਤਾ, ਜੋ ਉਨ੍ਹਾਂ ਨੇ ਸਾਥੋਂ ਸੁਣਿਆ?”"

16ਇਸ ਲਈ ਨਿਹਚਾ, ਖੁਸ਼ਖਬਰੀ ਸੁਨਣ ਤੋਂ ਆਉਂਦੀ ਹੈ, ਅਤੇ ਉਹ ਖੁਸ਼ਖਬਰੀ ਉਦੋਂ ਸੁਣਦੇ ਹਨ ਜਦੋਂ ਕੋਈ ਉਨ੍ਹਾਂ ਨੂੰ ਮਸੀਹ ਬਾਰੇ ਦੱਸਦਾ ਹੈ।"
17ਪਰ ਮੈਂ ਪੁੱਛਦਾ ਹਾਂ, “ਕੀ ਲੋਕਾਂ ਨੇ ਖੁਸ਼ਖਬਰੀ ਨਹੀਂ ਸੁਣੀ?” ਹਾਂ, ਉਨ੍ਹਾਂ ਨੇ ਸੁਣੀ। ਜਿਵੇਂ ਕਿ ਇਹ ਪੋਥੀ ਵਿੱਚ ਲਿਖਿਆ ਹੋਇਆ ਹੈ, “ਉਨ੍ਹਾਂ ਦੀਆਂ ਅਵਾਜ਼ਾਂ ਸਾਰੀ ਧਰਤੀ ਤੇ ਗਈਆਂ ਅਤੇ ਉਨ੍ਹਾਂ ਦੇ ਬੋਲ ਦੁਨੀਆਂ ਦੇ ਅੰਤ ਤੀਕ ਪਹੁੰਚੇ।”"
18ਮੈਂ ਫ਼ਿਰ ਪੁੱਛਦਾ ਹਾਂ, “ਕੀ ਇਸਰਾਏਲ ਦੇ ਲੋਕ ਇਹ ਨਾ ਸਮਝ ਸੱਕੇ?” ਹਾਂ, ਉਨ੍ਹਾਂ ਨੇ ਸਮਝਿਆ, ਮੂਸਾ ਪਰਮੇਸ਼ੁਰ ਲਈ ਇਹ ਆਖਦਾ ਹੈ: “ਮੈਂ ਉਨ੍ਹਾਂ ਲੋਕਾਂ ਨੂੰ ਈਰਖਾਲੂ ਬਣਾਵਾਂਗਾ ਜੋ ਕੌਮ ਨਹੀਂ ਹਨ। ਤੁਹਾਨੂੰ ਗੁੱਸੇ ਕਰਨ ਲਈ ਮੈਂ ਇੱਕ ਕੌਮ ਦਾ ਇਸਤੇਮਾਲ ਕਰਾਂਗਾ ਜਿਸ ਨੂੰ ਕੋਈ ਸਮਝ ਨਹੀਂ ਹੈ।”"
19ਫ਼ਿਰ ਯਸਾਯਾਹ ਨੇ ਇਹ ਨਿਡਰਤਾ ਨਾਲ ਪਰਮੇਸ਼ੁਰ ਨੂੰ ਆਖਿਆ: “ਉਹ ਲੋਕ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ, ਉਨ੍ਹਾਂ ਨੇ ਮੈਨੂੰ ਲੱਭ ਲਿਆ। ਸਗੋਂ ਜਿਨ੍ਹਾਂ ਨੇ ਮੈਨੂੰ ਨਹੀਂ ਭਾਲਿਆ ਉਨ੍ਹਾਂ ਤੇ ਮੈਂ ਪਰਗਟ ਹੋਇਆ।”"
20ਪਰਮੇਸ਼ੁਰ ਨੇ ਗੈਰ ਯਹੂਦੀਆਂ ਲਈ ਇਹ ਗੱਲ ਯਸਾਯਾਹ ਤੋਂ ਅਖਵਾਈ ਪਰ ਯਹੂਦੀਆਂ ਲਈ ਪਰਮੇਸ਼ੁਰ ਆਖਦਾ ਹੈ, “ਸਾਰਾ ਦਿਨ ਮੈਂ ਇਸ ਕੌਮ ਦਾ ਇੰਤਜਾਰ ਕਰ ਰਿਹਾ ਸਾਂ ਜੋ ਅਣ- ਆਗਿਆਕਾਰੀ ਹੈ ਅਤੇ ਮੇਰਾ ਅਨੁਸਰਣ ਕਰਨ ਤੋਂ ਇਨਕਾਰ ਕਰਦੀ ਹੈ।”"

21ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਭੁਲਾਇਆ ਨਹੀਂ ਇਸ ਲਈ ਤਾਂ ਮੈਂ ਪੁੱਛਦਾ ਹਾਂ, “ਕੀ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਨਾਮੰਜ਼ੂਰ ਕੀਤਾ?” ਨਹੀਂ। ਮੈਂ ਖੁਦ ਇੱਕ ਇਸਰਾਏਲੀ ਹਾਂ। ਹਾਂ, ਮੈਂ ਅਬਰਾਹਾਮ ਦੇ ਪਰਿਵਾਰ ਅਤੇ ਬਿਨਯਾਮੀਨ ਦੇ ਵੰਸ਼ ਤੋਂ ਹਾਂ।"
22ਪਰਮੇਸ਼ੁਰ ਨੇ ਇਸਰਾਏਲੀਆਂ ਨੂੰ ਆਪਣੇ ਲੋਕਾਂ ਵਾਂਗ ਉਨ੍ਹਾਂ ਦੇ ਜੰਮਣ ਤੋਂ ਵੀ ਪਹਿਲਾਂ ਚੁਣਿਆ ਤੇ ਉਸ ਨੇ ਉਨ੍ਹਾਂ ਨੂੰ ਨਾਮੰਜ਼ੂਰ ਨਹੀਂ ਕੀਤਾ। ਤੁਸੀਂ ਚੰਗੀ ਤਰ੍ਹਾਂ, ਜਾਣਦੇ ਹੋ ਕਿ ਏਲੀਯਾਹ ਬਾਰੇ ਪੋਥੀਆਂ ਕੀ ਆਖਦੀਆਂ ਹਨ। ਪੋਥੀਆਂ ਏਲੀਯਾਹ ਅਤੇ ਉਸ ਦੀਆਂ ਪਰਮੇਸ਼ੁਰ ਦੇ ਅੱਗੇ ਇਸਰਾਏਲ ਵਿਰੁੱਧ ਪ੍ਰਾਰਥਨਾ ਬਾਰੇ ਦੱਸਦੀਆਂ ਹਨ।"
23ਏਲੀਯਾਹ ਨੇ ਆਖਿਆ ਹੈ “ਪ੍ਰਭੂ। ਲੋਕਾਂ ਨੇ ਤੇਰੇ ਨਬੀਆਂ ਨੂੰ ਜਾਨੋਂ ਮਾਰ ਸੁੱਟਿਆ, ਤੇਰੀਆਂ ਜਗਵੇਦੀਆਂ ਢਾਹ ਸੁੱਟੀਆਂ ਅਤੇ ਮੈਂ ਹੀ ਇੱਕਲਾ ਨਬੀ ਰਹਿ ਗਿਆ ਹਾਂ ਅਤੇ ਉਹ ਹੁਣ ਮੇਰੀ ਜਾਨ ਦੇ ਪਿੱਛੇ ਪਏ ਹੋਏ ਹਨ।”"
24ਪਰ ਪਰੇਮਸ਼ੁਰ ਨੇ ਏਲੀਯਾਹ ਨੂੰ ਬਲਾ ਕੀ ਜਵਾਬ ਦਿੱਤਾ? ਪਰਮੇਸ਼ੁਰ ਨੇ ਆਖਿਆ, “ਮੈਂ ਆਪਣੇ ਲਈ ਸੱਤ ਹਜ਼ਾਰ ਮਨੁੱਖਾਂ ਨੂੰ ਰੱਖ ਛੱਡਿਆ ਹੈ ਜੋ ਅਜੇ ਵੀ ਮੈਨੂੰ ਮੱਥਾ ਟੇਕਦੇ ਹਨ, ਜਿਹੜੇ ਬਆਲ-ਜ਼ਬੂਲ ਅੱਗੇ ਨਹੀਂ ਝੁਕੇ।”"
25ਇਸੇ ਤਰ੍ਹਾਂ ਹੁਣ ਵੀ ਉੱਥੇ ਕੁਝ ਲੋਕ ਹਨ ਜੋ ਪਰਮੇਸ਼ੁਰ ਦੁਆਰਾ ਉਸਦੀ ਕਿਰਪਾ ਕਾਰਣ ਚੁਣੇ ਗਏ।"

26ਜੇਕਰ ਪਰੇਮਸ਼ੁਰ ਆਪਣੇ ਮਨੁੱਖਾਂ ਨੂੰ ਆਪਣੀ ਕਿਰਪਾ ਕਰਕੇ ਚੁਣੇ, ਤਾਂ ਉਹ ਪਰਮੇਸ਼ੁਰ ਦੇ ਮਨੁੱਖ ਬਣ ਗਏ ਹਨ, ਨਾ ਕਿ ਆਪਣੀ ਕਰਨੀ ਕਾਰਣ। ਜੇਕਰ ਉਹ ਉਨ੍ਹਾਂ ਦੇ ਕੰਮਾਂ ਕਾਰਣ ਧਰਮੀ ਬਣਾਏ ਗਏ ਹਨ, ਫ਼ੇਰ ਪਰਮੇਸ਼ੁਰ ਦੀ ਦਯਾ ਦਾ ਤੋਹਫ਼ਾ ਹੋਰ ਵੱਧੇਰੇ ਤੋਹਫ਼ਾ ਨਾ ਹੁੰਦਾ।"
27ਤਾਂ ਫ਼ਿਰ ਕੀ ਹੋਇਆ। ਇਸਰਾਏਲ ਦੇ ਲੋਕਾਂ ਨੇ ਧਰਮੀ ਹੋਣ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮਯਾਬ ਰਹੇ। ਪਰ ਪਰਮੇਸ਼ੁਰ ਦੁਆਰਾ ਚੁਣੇ ਲੋਕ ਧਰਮੀ ਬਣ ਗਏ। ਬਾਕੀ ਲੋਕ ਢੀਠ ਬਣੇ ਰਹੇ ਅਤੇ ਪਰਮੇਸ਼ੁਰ ਨੂੰ ਸੁਣਨ ਤੋਂ ਇਨਕਾਰੀ ਬਣ ਗਏ।"
28ਜਿਵੇਂ ਕਿ ਪੋਥੀਆਂ ਵਿੱਚ ਲਿਖਿਆ ਗਿਆ ਹੈ, “ਪਰਮੇਸ਼ੁਰ ਨੇ ਉਨ੍ਹਾਂ ਨੂੰ ਗਹਿਰਾ ਸੌਣ ਦਿੱਤਾ।” “ਪਰਮੇਸ਼ੁਰ ਨੇ ਉਨ੍ਹਾਂ ਨੂੰ ਸੌਣ ਦਿੱਤਾ ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਬੰਦ ਕਰ ਦਿੱਤੀਆਂ ਤਾਂ ਜੋ ਉਹ ਨਾ ਵੇਖ ਸੱਕਣ। ਉਸ ਨੇ ਉਨ੍ਹਾਂ ਦੇ ਕੰਨ ਬੰਦ ਕਰ ਦਿੱਤੇ ਤਾਂ ਜੋ ਉਹ ਸੁਣ ਨਾ ਸੱਕਣ। ਇਹ ਹਾਲੇ ਤੱਕ ਵਾਪਰ ਰਿਹਾ ਹੈ।”"
29ਅਤੇ ਦਾਊਦ ਆਖਦਾ ਹੈ: “ਉਨ੍ਹਾਂ ਦੀ ਆਪਣੀ ਦਾਵਤ ਨੂੰ ਉਨ੍ਹਾਂ ਲਈ ਝਾਂਸਾ ਬਣ ਜਾਣ ਦਿਉ। ਉਨ੍ਹਾਂ ਨੂੰ ਫ਼ੰਦੇ ਵਿੱਚ ਫ਼ਸ ਜਾਣ ਦਿਉ। ਉਨ੍ਹਾਂ ਨੂੰ ਡਿੱਗਣ ਅਤੇ ਸਜ਼ਾ ਪਾਉਣ ਦਿਉ।"
30ਉਨ੍ਹਾਂ ਦੀਆਂ ਅੱਖਾਂ ਧੁੰਦਲੀਆਂ ਹੋ ਜਾਣ ਤਾਂ ਜੋ ਉਹ ਨਾ ਵੇਖ ਸੱਕਣ ਅਤੇ ਉਹ ਹਮੇਸ਼ਾ ਸੰਕਟ ’ਚ ਰਹਿਣ।”"

31ਤਾਂ ਮੈਂ ਪੁੱਛਦਾ ਹਾਂ; ਜਦੋਂ ਯਹੂਦੀ ਡਿੱਗੇ, ਕੀ ਉਸ ਗਿਰਾਵਟ ਨੇ ਉਨ੍ਹਾਂ ਨੂੰ ਤਬਾਹ ਕੀਤਾ? ਨਹੀਂ। ਪਰ ਉਨ੍ਹਾਂ ਦੀ ਗਲਤੀ ਨੇ ਹੋਰਾਂ ਕੌਮਾਂ ਲਈ ਮੁਕਤੀ ਲਿਆਂਦੀ। ਇਹ ਯਹੂਦੀਆਂ ਨੂੰ ਈਰਖਾਲੂ ਬਨਾਉਣ ਲਈ ਵਾਪਰਿਆ।"
32ਯਹੂਦੀਆਂ ਦੀ ਗਲਤੀ ਪੂਰੀ ਦੁਨੀਆਂ ਲਈ ਅਸੀਸਾਂ ਦਾ ਕਾਰਣ ਬਣੀ। ਜੋ ਯਹੂਦੀਆਂ ਨੇ ਗੁਆਇਆ ਗੈਰ-ਯਹੂਦੀਆਂ ਲਈ ਮਹਾਨ ਅਸੀਸਾਂ ਲਿਆਇਆ। ਇਸ ਢੰਗ ਨਾਲ, ਦੁਨੀਆਂ ਵਿੱਚ ਉਦੋਂ ਜਦੋਂ ਯਹੂਦੀ ਉਵੇਂ ਦੇ ਲੋਕ ਬਣ ਗਏ ਜੋ ਪਰਮੇਸ਼ੁਰ ਚਾਹੁੰਦਾ ਕਿ ਉਹ ਹੋਣ ਤਾਂ ਹੋਰ ਵੱਧੇਰੇ ਅਸੀਸਾਂ ਹੋਣਗੀਆਂ।"
33ਹੁਣ ਮੈਂ ਤੁਸਾਂ ਲੋਕਾਂ ਨੂੰ ਆਖ ਰਿਹਾ ਹਾਂ ਜੋ ਕਿ ਹੋਰਾਂ ਕੌਮਾਂ ਤੋਂ ਹਨ। ਮੈਂ ਹੋਰਾਂ ਕੌਮਾਂ ਲਈ ਰਸੂਲ ਹਾਂ, ਸੋ ਜਿਹੜਾ ਮੇਰਾ ਕੰਮ ਹੈ ਜੋ ਜਿੰਨਾ ਚੰਗਾ ਹੋ ਸੱਕੇ ਕਰਨ ਦੀ ਕੋਸ਼ਿਸ਼ ਕਰਾਂਗਾ।"
34ਮੈਨੂੰ ਆਸ ਹੈ, ਮੈਂ ਆਪਣੇ ਲੋਕਾਂ ਨੂੰ ਈਰਖਾਲੂ ਬਣਾ ਸੱਕਦਾ। ਇਸ ਤਰ੍ਹਾਂ, ਮੈਂ ਉਨ੍ਹਾਂ ਵਿੱਚੋਂ ਕੁਝ ਨੂੰ ਬਚਾਉਣ ਵਿੱਚ ਮਦਦ ਕਰਨ ਯੋਗ ਹੋ ਸੱਕਾਂਗਾ।"
35ਪਰਮੇਸ਼ੁਰ ਨੇ ਯਹੂਦੀਆਂ ਤੋਂ ਆਪਣਾ ਮੂੰਹ ਮੋੜ ਲਿਆ। ਜਦੋਂ ਇੰਝ ਹੋਇਆ, ਤਾਂ ਇਹ ਸਪੱਸ਼ਟ ਹੋ ਗਿਆ ਕਿ ਪਰਮੇਸ਼ੁਰ ਪਰਾਈਆਂ ਕੌਮਾਂ ਦੇ ਲੋਕਾਂ ਦਾ ਮਿੱਤਰ ਬਣ ਗਿਆ ਹੈ। ਇਸ ਲਈ ਜਦੋਂ ਪਰਮੇਸ਼ੁਰ ਯਹੂਦੀਆਂ ਨੂੰ ਕਬੂਲਦਾ ਹੈ, ਤਾਂ ਨਿਸ਼ਚਿਤ ਹੀ ਇਹ ਦੁਨੀਆਂ ਲਈ ਮੌਤ ਤੋਂ ਬਾਅਦ ਜ਼ਿੰਦਗੀ ਲਿਆਵੇਗਾ।"

36ਜੇਕਰ ਰੋਟੀ ਦੀ ਪਹਿਲੀ ਗਰਾਹੀ ਪਰਮੇਸ਼ੁਰ ਨੂੰ ਭੇਂਟ ਕੀਤੀ ਜਾਵੇ, ਤਾਂ ਉਹ ਸਾਰੀ ਰੋਟੀ ਪਵਿੱਤਰ ਹੋ ਜਾਂਦੀ ਹੈ। ਜੇਕਰ ਦਰੱਖਤ ਦੀਆਂ ਜੜ੍ਹਾਂ ਪਵਿੱਤਰ ਹਨ, ਤਾਂ ਇਸ ਦੀਆਂ ਟਹਿਣੀਆਂ ਵੀ ਪਵਿੱਤਰ ਹੋਣਗੀਆਂ।"
37ਇਹ ਇਵੇਂ ਹੈ ਜਿਵੇਂ ਕਿ ਜੈਤੂਨ ਦੇ ਦਰੱਖਤ ਦੀਆਂ ਕੁਝ ਟਹਿਣੀਆਂ ਤੋੜ ਦਿੱਤੀਆਂ ਗਈਆਂ ਹੋਣ, ਅਤੇ ਜੰਗਲੀ ਜੈਤੂਨ ਦੇ ਦਰੱਖਤ ਦੀਆਂ ਟਹਿਣੀਆਂ ਨੂੰ ਪਹਿਲੇ ਜੈਤੂਨ ਦੇ ਦਰੱਖਤ ਨਾਲ ਲਾ ਦਿੱਤਾ ਹੋਵੇ। ਤੁਸੀਂ ਗੈਰ ਯਹੂਦੀ, ਜੋ ਜੰਗਲੀ ਟਹਿਣੀਆਂ ਵਾਂਗ ਹੋ, ਹੁਣ ਪਹਿਲੇ ਦਰੱਖਤ ਦੀ ਤਾਕਤ ਅਤੇ ਜੀਵਨ ਨੂੰ ਸਾਂਝਾ ਕਰ ਰਹੇ ਹੋ।"
38ਇਸ ਕਰਕੇ ਘਮੰਡ ਨਾ ਕਰੋ ਕਿ ਤੁਸੀਂ ਉਨ੍ਹਾਂ ਟੁੱਟੀਆਂ ਹੋਈਆਂ ਟਹਿਣੀਆਂ ਨਾਲੋਂ ਉੱਤਮ ਹੋ। ਤੁਹਾਡੇ ਘਮੰਡ ਕਰਨ ਦੀ ਕੋਈ ਵਜਹ ਨਹੀਂ ਹੈ। ਕਿਉਂਕਿ ਇਹ ਤੁਸੀਂ ਨਹੀਂ ਹੋ, ਜੋ ਟਹਿਣੀ ਰੁੱਖ ਨੂੰ ਜੀਵਨ ਦਿੰਦੀ ਹੈ, ਇਹ ਜੜ ਹੈ ਜੋ ਤੁਹਾਨੂੰ ਜੀਵਨ ਦਿੰਦੀ ਹੈ।"
39ਤੁਸੀਂ ਆਖੋਂਗੇ, “ਟਹਿਣੀਆਂ ਇਸ ਲਈ ਤੋੜੀਆਂ ਗਈਆਂ ਤਾਂ ਜੋ ਮੈਂ ਦਰੱਖਤ ਨਾਲ ਪਿਉਂਦ ਲਾਇਆ ਜਾ ਸੱਕਾਂ।”"
40ਇਹ ਸੱਚ ਹੈ ਕਿ ਉਹ ਉਨ੍ਹਾਂ ਦੀ ਬੇਪਰਤੀਤੀ ਕਾਰਣ ਤੋੜਿਆਂ ਗਈਆਂ ਸਨ। ਜਿਵੇਂ ਤੇਰੇ ਲਈ, ਤੂੰ ਉਸ ਰੁੱਖ ਤੇ ਅਪਣੀ ਵਿਸ਼ਵਾਸ ਕਾਰਣ ਠਹਿਰਿਆ ਹੈਂ। ਘਮੰਡ ਨਾ ਕਰ ਸਗੋਂ ਡਰ ਕੇ ਰਹਿ।"

41ਕਿਉਂਕਿ ਜੇਕਰ ਪਰੇਮਸ਼ੁਰ ਨੇ ਅਸਲੀ ਟਹਿਣੀਆਂ ਨੂੰ ਨਹੀਂ ਬਖਸ਼ਿਆ, ਤਾਂ ਜੇਕਰ ਤੂੰ ਵਿਸ਼ਵਾਸ ਵਿੱਚ ਸਥਿਰ ਨਹੀਂ ਰਹੇਂਗਾ। ਤਾਂ ਉਹ ਤੈਨੂੰ ਵੀ ਨਹੀਂ ਬਖਸ਼ੇਗਾ।"
42ਤਾਂ ਵੇਖ ਪਰਮੇਸ਼ੁਰ ਕਿੰਨਾ ਦਿਆਲੂ ਹੈ, ਅਤੇ ਉਹ ਕਿੰਨਾ ਸਖਤ ਵੀ ਹੈ। ਪਰਮੇਸ਼ੁਰ ਉਨ੍ਹਾਂ ਨੂੰ ਦੰਡ ਦਿੰਦਾ ਹੈ ਜੋ ਉਸ ਨੂੰ ਮੰਨਣੋ ਹਟ ਜਾਂਦੇ ਹਨ, ਪਰ ਪਰਮੇਸ਼ੁਰ ਤੇਰੇ ਲਈ ਦਿਆਲੂ ਹੋਵੇਗਾ ਜੇਕਰ ਤੂੰ ਉਸਦੀ ਮਿਹਰ ਵਿੱਚ ਸਥਿਰ ਰਹੇਂ। ਨਹੀਂ ਤਾਂ ਤੂੰ ਵੀ ਦਰੱਖਤ ਤੋਂ ਵੱਢ ਦਿੱਤਾ ਜਾਵੇਂਗਾ।"
43ਇਉਂ ਉਨ੍ਹਾਂ ਲਈ, ਜੇਕਰ ਉਹ ਮੁੜ ਪਰਮੇਸ਼ੁਰ ਵਿੱਚ ਵਿਸ਼ਵਾਸ ਕਰਨ ਲੱਗਣ, ਤਾਂ ਵਾਪਸ ਰੁੱਖ ਦੀ ਪਿਉਂਦ ਲਾਏ ਜਾਣਗੇ। ਹਾਂ ਪਰਮੇਸ਼ੁਰ ਉਨ੍ਹਾਂ ਨੂੰ ਫ਼ਿਰ ਤੋਂ ਦਰੱਖਤ ਦੀ ਪਿਉਂਦ ਲਾਉਣ ਯੋਗ ਹੈ।"
44ਜੰਗਲੀ ਟਹਿਣੀ ਲਈ ਇੱਕ ਚੰਗੇ ਜੈਤੂਨ ਦੇ ਦਰੱਖਤ ਦੀ ਟਹਿਣੀ ਨਾਲ ਪਿਉਂਦ ਲਾਉਣੀ ਕੁਦਰਤੀ ਨਹੀਂ ਹੈ। ਪਰ ਤੁਸੀਂ ਗੈਰ ਯਹੂਦੀ ਉਨ੍ਹਾਂ ਟਹਿਣੀਆਂ ਵਾਂਗ ਹੋ ਜਿਹੜੀਆਂ ਜੰਗਲੀ ਜੈਤੂਨ ਦੇ ਦਰੱਖਤ ਤੋਂ ਵੱਢੀਆਂ ਗਈਆਂ ਹਨ। ਅਤੇ ਇੱਕ ਵੱਧੀਆਂ ਜੈਤੂਨ ਦੇ ਦਰੱਖਤ ਦੀ ਪਿਉਂਦ ਲਾਈਆਂ ਗਈਆਂ ਹੋ। ਪਰ ਉਹ ਯਹੂਦੀ ਉਨ੍ਹਾਂ ਟਹਿਣੀਆਂ ਵਰਗੇ ਹਨ ਜੋ ਚੰਗੇ ਦਰੱਖਤ ਤੇ ਉੱਗੀਆਂ। ਇਸ ਲਈ ਨਿਸ਼ਚਿਤ ਹੀ ਉਹ ਆਪਣੇ ਦਰੱਖਤ ਦੀ ਪਿਉਂਦ ਦੁਬਾਰਾ ਲਾਈਆਂ ਜਾ ਸੱਕਦੀਆਂ ਹਨ।"
You have read Acts 27
44 verses