1ਮੇਰੇ ਭਰਾਵੋ ਅਤੇ ਭੈਣੋ, ਮੈਂ ਚਾਹੁੰਦਾ ਹਾਂ ਕਿ ਤੁਸੀਂ ਇਸ ਗੁਪਤ ਸੱਚ ਨੂੰ ਸਮਝੋ। ਇਹ ਸੱਚ ਤੁਹਾਨੂੰ ਇਹ ਤੱਥ ਸਮਝਣ ਵਿੱਚ ਮਦਦ ਕਰੇਗਾ ਕਿ ਤੁਹਾਨੂੰ ਸਭ ਕੁਝ ਨਹੀਂ ਪਤਾ। ਸੱਚ ਇਹ ਹੈ; ਇਸਰਾਏਲੀਆਂ ਦਾ ਇੱਕ ਹਿੱਸਾ ਕਠੋਰ ਬਣਾ ਦਿੱਤਾ ਗਿਆ ਹੈ। ਪਰ ਉਹ ਉਦੋਂ ਬਦਲੇਗਾ ਜਦੋਂ ਕਾਫ਼ੀ ਸਾਰੇ ਗੈਰ ਯਹੂਦੀ ਪਰਮੇਸ਼ੁਰ ਕੋਲ ਆ ਜਾਣਗੇ।"
2ਇੰਝ ਹੀ ਸਾਰੇ ਇਸਰਾਏਲੀ ਬਚਾਏ ਜਾਣਗੇ, ਇਹ ਪੋਥੀਆਂ ਵਿੱਚ ਕਿਹਾ ਗਿਆ ਹੈ: “ਮੁਕਤੀਦਾਤਾ ਸੀਯੋਨ ਤੋਂ ਆਵੇਗਾ। ਉਹ ਯਾਕੂਬ ਦੇ ਪਰਿਵਾਰ ਦੀਆਂ ਸਾਰੀਆਂ ਬੁਰਿਆਈਆਂ ਬਾਹਰ ਕੱਢ ਸੁੱਟੇਗਾ।"
3ਅਤੇ ਮੈਂ ਇਹ ਇਕਰਾਰਨਾਮਾ ਉਨ੍ਹਾਂ ਲੋਕਾਂ ਨਾਲ ਬਣਾਵਾਂਗਾ, ਜਦੋਂ ਮੈਂ ਉਨ੍ਹਾਂ ਦੇ ਪਾਪ ਕੱਢ ਦੇਵਾਂਗਾ।”"
4ਯਹੂਦੀਆਂ ਨੇ ਖੁਸ਼ਖਬਰੀ ਨੂੰ ਮੰਨਣ ਤੋਂ ਇਨਕਾਰ ਕੀਤਾ ਇਸ ਲਈ ਉਹ ਪਰਮੇਸ਼ੁਰ ਦੇ ਵੈਰੀ ਹੋ ਗਏ। ਇਹ ਤੁਹਾਡੇ ਨਾਲ ਗੈਰ ਯਹੂਦੀਆਂ ਨੂੰ ਮਦਦ ਕਰਨ ਲਈ ਵਾਪਰਿਆ। ਪਰ ਯਹੂਦੀ ਪਰਮੇਸ਼ੁਰ ਦੁਆਰਾ ਚੁਣੇ ਹੋਏ ਲੋਕ ਹਨ। ਇਸ ਲਈ ਪਰਮੇਸ਼ੁਰ ਉਨ੍ਹਾਂ ਨੂੰ ਆਪਣੇ ਉਨ੍ਹਾਂ ਵਾਇਦਿਆ ਖਾਤਰ ਪ੍ਰੇਮ ਕਰਦਾ ਹੈ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਕੀਤੇ ਸਨ।"
5ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਆਪਣਾ ਮਨ ਕਦੀ ਨਹੀਂ ਬਦਲੇਗਾ ਜਿਨ੍ਹਾਂ ਨੂੰ ਉਹ ਸੱਦਦਾ ਹੈ ਤੇ ਜੋ ਦਾਤਾਂ ਉਹ ਉਨ੍ਹਾਂ ਨੂੰ ਦਿੰਦਾ ਹੈ।"

6ਇੱਕ ਸਮੇਂ ਤੁਸੀਂ ਪਰਮੇਸ਼ੁਰ ਨੂੰ ਮੰਨਣ ਤੋਂ ਇਨਕਾਰ ਕੀਤਾ, ਪਰ ਹੁਣ ਤੁਹਾਨੂੰ ਮਿਹਰ ਪ੍ਰਾਪਤ ਹੋਈ ਹੈ, ਕਿਉਂਕਿ ਉਨ੍ਹਾਂ ਲੋਕਾਂ ਨੇ ਆਗਿਆ ਮੰਨਣ ਤੋਂ ਇਨਕਾਰ ਕਰ ਦਿੱਤਾ।"
7ਅਤੇ ਹੁਣ, ਯਹੂਦੀ ਆਗਿਆ ਮੰਨਣ ਤੋਂ ਇਨਕਾਰ ਕਰਦੇ ਹਨ ਕਿਉਂਕਿ ਪਰਮੇਸ਼ੁਰ ਨੇ ਤੁਹਾਡੇ ਤੇ ਮਿਹਰ ਦਰਸਾਈ, ਪਰ ਇਹ ਇਸ ਲਈ ਵਾਪਰਿਆ ਤਾਂ ਕਿ ਉਹ ਵੀ ਪਰਮੇਸ਼ੁਰ ਪਾਸੋਂ ਮਿਹਰ ਪ੍ਰਾਪਤ ਕਰ ਸੱਕਣ।"
8ਪਰਮੇਸ਼ੁਰ ਨੇ ਉਨ੍ਹਾਂ ਸਭਨਾਂ ਲੋਕਾਂ ਨੂੰ ਇਕੱਠਿਆਂ ਕਰ ਲਿਆ ਹੈ, ਜਿਨ੍ਹਾਂ ਨੇ ਉਸਦੀ ਆਗਿਆ ਮੰਨਣ ਤੋਂ ਇਨਕਾਰ ਕੀਤਾ, ਤਾਂ ਕਿ ਪਰਮੇਸ਼ੁਰ ਉਨ੍ਹਾਂ ਸਭਨਾਂ ਲੋਕਾਂ ਉੱਤੇ ਆਪਣੀ ਮਿਹਰ ਦਰਸਾ ਸੱਕੇ।"
9ਪਰਮੇਸ਼ੁਰ ਦੀ ਉਸਤਤਿ ਕਰੋ ਹਾਂ, ਪਰਮੇਸ਼ੁਰ ਦੀਆਂ ਦਾਤਾਂ ਕਿੰਨੀਆਂ ਮਹਾਨ ਹਨ। ਉਸਦੀ ਬੁਧਤਾ ਅਤੇ ਗਿਆਨ ਦਾ ਕੋਈ ਅੰਤ ਨਹੀਂ। ਕੋਈ ਵੀ ਵਿਅਕਤੀ ਉਸ ਦੇ ਨਿਆਂ ਦੀ ਵਿਆਖਿਆ ਨਹੀਂ ਕਰ ਸੱਕਦਾ ਨਾ ਹੀ ਕੋਈ ਉਸ ਦਾ ਢੰਗ ਸਮਝ ਸੱਕਦਾ ਹੈ।"
10ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, “ਪ੍ਰਭੂ ਦੇ ਮਨ ਨੂੰ ਕੌਣ ਜਾਣਦਾ ਹੈ? ਕੌਣ ਹੈ ਜੋ ਉਸਦਾ ਸਲਾਹੀ ਬਣੇ?”"

11“ਕਿਸਨੇ ਪਰਮੇਸ਼ੁਰ ਨੂੰ ਕੁਝ ਦਿੱਤਾ? ਜਿਹ ਦਾ ਉਸ ਨੂੰ ਮੁੜ ਵਾਪਸ ਦਿੱਤਾ ਜਾਵੇ।”"
12ਹਾਂ, ਪਰਮੇਸ਼ੁਰ ਹੀ ਸਭ ਦਾ ਸਿਰਜਣਹਾਰਾ ਹੈ। ਉਸ ਦੇ ਰਾਹੀਂ ਸਭ ਕੁਝ ਥਾਂ ਟਿਕਾਣੇ ਤੇ ਹੈ ਅਤੇ ਉਸ ਵਾਸਤੇ ਸਭ ਕੁਝ ਹੈ। ਪਰਮੇਸ਼ੁਰ ਨੂੰ ਸਦਾ ਲਈ ਮਹਿਮਾ। ਆਮੀਨ।"
13ਆਪਣਾ ਜੀਵਨ ਪਰਮੇਸ਼ੁਰ ਦੇ ਹਵਾਲੇ ਕਰੋ ਇਸ ਲਈ ਹੇ ਭਰਾਵੋ ਅਤੇ ਭੈਣੋ, ਮੈਂ ਪਰਮੇਸ਼ੁਰ ਦੀ ਦਯਾ ਦੀ ਖਾਤਰ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਜੀਵਨ ਨੂੰ ਪਰਮੇਸ਼ੁਰ ਦੇ ਅੱਗੇ ਜਿਉਂਦੀ ਬਲੀ ਬਣਕੇ ਭੇਂਟ ਕਰੋ। ਇਹ ਭੇਂਟ ਸਿਰਫ਼ ਪਰਮੇਸ਼ੁਰ ਲਈ ਹੋਣੀ ਚਾਹੀਦੀ ਹੈ ਅਤੇ ਉਸ ਨੂੰ ਹੀ ਪ੍ਰਸੰਨ ਕਰਨ ਲਈ ਹੋਣੀ ਚਾਹੀਦੀ ਹੈ। ਆਪਣੇ ਆਪ ਦਾ ਇਹ ਬਲਿਦਾਨ ਤੁਹਾਡੀ ਪਰਮੇਸ਼ੁਰ ਦੀ ਆਤਮਕ ਉਪਾਸਨਾ ਹੈ।"
14ਆਪਣੇ ਆਪ ਨੂੰ ਇਸ ਦੁਨੀਆਂ ਦੇ ਲੋਕਾਂ ਵਰਗਾ ਨਾ ਬਣਾਓ, ਪਰ ਆਪਣੇ ਮਨਾਂ ਨੂੰ ਤਾਜ਼ਾ ਕਰੋ ਅਤੇ ਇੱਕ ਨਵੇਂ ਢੰਗ ਨਾਲ ਸੋਚੋ ਤਾਂ ਜੋ ਤੁਸੀਂ ਪਛਾਣ ਸੱਕੋ ਅਤੇ ਪਰਮੇਸ਼ੁਰ ਦੀ ਇੱਛਾ ਕਬੂਲ ਸੱਕੋਂ। ਤੁਸੀਂ ਜਾਨਣ ਯੋਗ ਹੋਵੋਂਗੇ ਕਿ ਕਿਹੜੀਆਂ ਗੱਲਾਂ ਚੰਗੀਆਂ ਹਨ ਅਤੇ ਪਰਮੇਸ਼ੁਰ ਨੂੰ ਪ੍ਰਸੰਨ ਕਰਦੀਆਂ ਹਨ, ਅਤੇ ਕਿਹੜੀਆਂ ਗੱਲਾਂ ਸਹੀ ਹਨ।"
15ਪਰਮੇਸ਼ੁਰ ਨੇ ਮੈਨੂੰ ਇੱਕ ਖਾਸ ਤੋਹਫ਼ੇ ਨਾਲ ਨਿਵਾਜਿਆ ਹੈ। ਇਸੇ ਲਈ ਮੈਂ ਤੁਹਾਡੇ ਵਿੱਚੋਂ ਹਰ ਇੱਕ ਨੂੰ ਕੁਝ ਆਖਣਾ ਚਾਹੁੰਦਾ ਹਾਂ। ਇਹ ਨਾ ਸਮਝਣਾ ਕਿ ਜੋ ਤੁਸੀਂ ਅਸਲ ਵਿੱਚ ਹੋ ਤੁਸੀਂ ਉਸ ਤੋਂ ਵੱਧ ਚੰਗੇ ਹੋ। ਤੁਹਾਨੂੰ ਆਪਣੇ ਆਪ ਨੂੰ ਉਵੇਂ ਵੇਖਣਾ ਚਾਹੀਦਾ ਹੈ ਕਿ ਜੋ ਤੁਸੀਂ ਅਸਲ ਵਿੱਚ ਹੋ। ਇਹ ਨਿਆਂ ਕਿ ਤੁਸੀਂ ਕਿਹੋ ਜਿਹੇ ਹੋ ਤੁਸੀਂ ਨਿਹਚਾ ਰਾਹੀਂ ਪਤਾ ਲਗਾ ਸੱਕਦੇ ਹੋ ਜਿਹੜੀ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ।"

16ਸਾਡੇ ਸਭਨਾਂ ਕੋਲ ਸਰੀਰ ਹੈ ਅਤੇ ਉਸ ਸਰੀਰ ਦੇ ਕਈ ਅੰਗ ਹਨ, ਇਹ ਸਾਰੇ ਅੰਗ ਇੱਕੋ ਜਿਹਾ ਕੰਮ ਨਹੀਂ ਕਰਦੇ।"
17ਇਸੇ ਤਰ੍ਹਾਂ, ਅਸੀਂ ਬਹੁਤ ਸਾਰੇ ਲੋਕ ਹਾਂ, ਪਰ ਮਸੀਹ ਵਿੱਚ ਅਸੀਂ ਇੱਕ ਸਰੀਰ ਹਾਂ। ਅਸੀਂ ਸਾਰੇ ਉਸ ਸਰੀਰ ਦੇ ਅੰਗ ਹਾਂ ਅਤੇ ਹਰੇਕ ਅੰਗ ਸਰੀਰ ਦੇ ਦੂਜੇ ਸਾਰੇ ਅੰਗਾਂ ਨਾਲ ਸੰਬੰਧਿਤ ਹੈ।"
18ਅਸੀਂ ਸਾਰੇ ਵੱਖ-ਵੱਖ ਸੁਗਾਤਾਂ ਨਾਲ ਨਿਵਾਜੇ ਗਏ ਹਾਂ ਹਰੇਕ ਸੁਗਾਤ ਪਰਮੇਸ਼ੁਰ ਦੀ ਕਿਰਪਾ ਨਾਲ ਸਾਨੂੰ ਪ੍ਰਾਪਤ ਹੋਈ ਹੈ। ਜੇਕਰ ਕਿਸੇ ਵਿਅਕਤੀ ਕੋਲ ਅਗੰਮ ਵਾਕ ਦੀ ਦਾਤ ਹੈ, ਤਾਂ ਉਸ ਨੂੰ ਇਹ ਆਪਣੀ ਨਿਹਚਾ ਅਨੁਸਾਰ ਵਰਤਨੀ ਚਾਹੀਦੀ ਹੈ।"
19ਜੇਕਰ ਕਿਸੇ ਨੂੰ ਸੇਵਾ ਕਰਨ ਦੀ ਦਾਤ ਪ੍ਰਾਪਤ ਹੋਈ ਹੈ ਤਾਂ ਉਸ ਨੂੰ ਸੇਵਾ ਕਰਨੀ ਚਾਹੀਦੀ ਹੈ। ਜੇਕਰ ਕਿਸੇ ਕੋਲ ਸਿੱਖਿਆ ਦਾ ਫ਼ਲ ਪ੍ਰਾਪਤ ਹੈ ਤਾਂ ਉਸ ਨੂੰ ਸਿੱਖਿਆ ਦੇਣੀ ਚਾਹੀਦੀ ਹੈ।"
20ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਅਰਾਮ ਦੇਣ ਦੀ ਦਾਤ ਹੈ, ਉਸ ਨੂੰ ਇਹ ਦੂਜਿਆਂ ਦੇ ਸੁੱਖ ਲਈ ਵਰਤਣ ਦਿਉ। ਜੇਕਰ ਕਿਸੇ ਵਿਅਕਤੀ ਕੋਲ ਦੂਜਿਆਂ ਨੂੰ ਦੇਣ ਦੀ ਦਾਤ ਹੈ, ਉਸ ਨੂੰ ਉਦਾਰਤਾ ਨਾਲ ਦੇਣ ਦਿਉ। ਜੇ ਇੱਕ ਵਿਅਕਤੀ ਕੋਲ ਅਗਵਾਈ ਕਰਨ ਦੀ ਦਾਤ ਹੈ ਤਾਂ ਉਸ ਨੂੰ ਉਨ੍ਹਾਂ ਦੀ ਕੜੀ ਮਿਹਨਤ ਨਾਲ ਅਗਵਾਈ ਕਰਨ ਦਿਉ। ਜੇ ਇੱਕ ਵਿਅਕਤੀ ਕੋਲ ਦਇਆ ਦਰਸ਼ਾਉਣ ਦੀ ਦਾਤ ਹੈ ਤਾਂ ਉਸ ਨੂੰ ਉਹੀ ਖੁਸ਼ੀ ਨਾਲ ਕਰਨ ਦਿਉ।"

21ਤੁਹਾਡਾ ਪਿਆਰ ਸੱਚਾ ਹੋਵੇ, ਬਦੀ ਨੂੰ ਨਫ਼ਰਤ ਕਰੋ, ਸਿਰਫ਼ ਚੰਗੀਆਂ ਗੱਲਾਂ ਹੀ ਕਰੋ।"
22ਇੱਕ ਦੂਜੇ ਨਾਲ ਕੁਦਰਤੀ ਪਰਿਵਾਰਾਂ ਵਾਂਗ ਭੈਣਾਂ ਭਰਾਂਵਾਂ ਜਿੰਨਾ ਪਿਆਰ ਕਰੋ। ਤੁਸੀਂ ਆਪਣੇ-ਆਪ ਤੋਂ ਵੱਧ ਜਿੰਨਾ ਕਿ ਤੁਸੀਂ ਆਪਣੇ ਲਈ ਮਾਨ ਚਾਹੁੰਦੇ ਹੋ, ਉਸ ਤੋਂ ਵੱਧ ਮਾਨ ਆਪਣੇ ਭੈਣਾਂ ਭਰਾਵਾਂ ਨੂੰ ਦੇਵੋ।"
23ਜਦੋਂ ਤੁਹਾਨੂੰ ਪਰਮੇਸ਼ੁਰ ਲਈ, ਜਿੰਨਾ ਤੁਸੀਂ ਕਰ ਸੱਕਦੇ ਹੋ, ਕੰਮ ਕਰਨ ਦੀ ਜ਼ਰੂਰਤ ਪਵੇ ਤਾਂ ਆਲਸ ਮਹਿਸੂਸ ਨਾ ਕਰੋ। ਆਤਮਕ ਤੌਰ ਤੇ ਉਤਸਾਹਿਤ ਹੋਕੇ ਉਸਦੀ ਸੇਵਾ ਵਿੱਚ ਲੀਨ ਰਹੋ।"
24ਆਸ ਵਿੱਚ ਖੁਸ਼ ਰਹੋ ਅਤੇ ਸੰਕਟ ਵਿੱਚ ਧੀਰਜ ਰੱਖੋ। ਹਰ ਵਕਤ ਪ੍ਰਾਰਥਨਾ ਕਰੋ।"
25ਪਰਮੇਸ਼ੁਰ ਦੇ ਉਨ੍ਹਾਂ ਲੋਕਾਂ ਨਾਲ ਚੀਜ਼ਾਂ ਸਾਂਝੀਆਂ ਕਰੋ ਜਿਨ੍ਹਾਂ ਨੂੰ ਮਦਦ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਵੇਖੋ ਜਿਨ੍ਹਾਂ ਨੂੰ ਮਦਦ ਦੀ ਜ਼ਰੂਰਤ ਹੈ ਅਤੇ ਉਨ੍ਹਾਂ ਨੂੰ ਆਪਣੇ ਘਰੀਂ ਨਿਉਂਤਾ ਦਿਉ।"

26ਉਨ੍ਹਾਂ ਲੋਕਾਂ ਨੂੰ ਵੀ ਚੰਗੀਆਂ ਗੱਲਾਂ ਹੀ ਆਖੋ ਜੋ ਤੁਹਾਡੇ ਨਾਲ ਮਾੜਾ ਸਲੂਕ ਕਰਨ, ਅਤੇ ਉਨ੍ਹਾਂ ਨੂੰ ਸਰਾਪ ਨਾ ਦਿਉ।"
27ਜਦੋਂ ਦੂਜੇ ਲੋਕ ਖੁਸ਼ ਹੋਣ, ਉਨ੍ਹਾਂ ਦੀ ਖੁਸ਼ੀ ਵਿੱਚ ਸ਼ਾਮਿਲ ਹੋਵੇ ਜੇਕਰ ਉਹ ਉਦਾਸ ਹੋਣ, ਉਨ੍ਹਾਂ ਦੀ ਉਦਾਸੀ ਸਾਂਝੀ ਕਰੋ।"
28ਇੱਕ ਦੂਜੇ ਨਾਲ ਅਮਨ ਸ਼ਾਂਤੀ ਵਿੱਚ ਰਹੋ। ਘਮੰਡੀ ਨਾ ਬਣੋ। ਸਾਧਾਰਣ ਲੋਕਾਂ ਨਾਲ ਦੋਸਤੀ ਕਰਨ ਦੇ ਚਾਹਵਾਨ ਬਣੋ। ਆਪਣੇ ਗਿਆਨ ਦਾ ਜ਼ਿਆਦਾ ਅੰਦਾਜ਼ਾ ਨਾ ਲਾਓ।"
29ਜੇਕਰ ਤੁਹਾਡੇ ਨਾਲ ਕੋਈ ਗਲਤ ਕੰਮ ਕਰੇ ਉਸ ਦੇ ਜਵਾਬ ਵਿੱਚ ਉਸ ਨਾਲ ਬੁਰਾ ਨਾ ਕਰੋ। ਆਪਣਾ ਉਹੀ ਉਦੇਸ਼ ਬਣਾਓ ਜੋ ਸਭ ਲਈ ਚੰਗਾ ਹੈ।"
30ਜਿੰਨਾ ਹੋ ਸੱਕੇ, ਸਾਰੇ ਲੋਕਾਂ ਨਾਲ ਸ਼ਾਂਤੀ ਵਿੱਚ ਰਹਿਣ ਲਈ, ਕਰੋ।"

31ਮੇਰੇ ਮਿੱਤਰੋ, ਜਦੋਂ ਕੋਈ ਤੁਹਾਡੇ ਨਾਲ ਬੁਰਾ ਕਰੇ ਉਸ ਦੇ ਬਦਲੇ ਵਿੱਚ ਉਸ ਨੂੰ ਸਜ਼ਾ ਨਾ ਦੇਵੋ ਸਗੋਂ ਇੰਤਜ਼ਾਰ ਕਰੋ ਕਿ ਪਰਮੇਸ਼ੁਰ ਆਪੇ ਉਨ੍ਹਾਂ ਨੂੰ ਆਪਣੀ ਕਰੋਪੀ ਨਾਲ ਦੰਡਿਤ ਕਰੇਗਾ। ਇਹ ਲਿਖਤ ਵਿੱਚ ਹੈ; “ਪ੍ਰਭੂ ਆਖਦਾ ਹੈ, ਮੈਂ ਹੀ ਹਾਂ ਜੋ ਦੰਡਿਤ ਕਰਦਾ ਹਾਂ। ਮੈਂ ਹੀ ਲੋਕਾਂ ਤੋਂ ਬਦਲਾ ਲਵਾਂਗਾ।”"
You have read Acts 28
31 verses