Lumina
Acts

Acts 3

Acts 3·Punjabi Bible

1ਉਸ ਨੇ ਸਾਨੂੰ ਕਿਹਾ, ਉਸ ਦੇ ਘਰ ਇੱਕ ਦੂਤ ਪ੍ਰਗਟਿਆ ਅਤੇ ਦੂਤ ਨੇ ਉਸ ਨੂੰ ਆਖਿਆ, ‘ਕੁਝ ਆਦਮੀਆਂ ਨੂੰ ਯੱਪਾ ਵਿੱਚ ਭੇਜ ਤਾਂ ਕਿ ਉਹ ਸ਼ਮਊਨ ਪਤਰਸ ਨੂੰ ਸੱਦਾ ਦੇਣ।"

2ਉਹ ਤੈਨੂੰ ਉਹ ਗੱਲਾਂ ਦਸੇਗਾ ਜੋ ਤੈਨੂੰ ਅਤੇ ਤੇਰੇ ਘਰ ਵਿੱਚ ਸਾਰਿਆਂ ਨੂੰ ਬਚਾ ਸੱਕਦੀਆਂ ਹਨ।’"

3“ਜਦੋਂ ਮੈਂ ਬੋਲਣਾ ਸ਼ੁਰੂ ਕੀਤਾ, ਤਾਂ ਉਸੇ ਢੰਗ ਨਾਲ ਪਵਿੱਤਰ ਆਤਮਾ ਉਨ੍ਹਾਂ ਉੱਪਰ ਆਇਆ ਜਿਵੇਂ ਅਰੰਭ ਵਿੱਚ ਸਾਡੇ ਉੱਪਰ ਆਇਆ ਸੀ।"

4ਤਦ ਮੈਨੂੰ ਪ੍ਰਭੂ ਦੇ ਬਚਨ ਚੇਤੇ ਆਏ। ਪ੍ਰਭੂ ਨੇ ਆਖਿਆ ਸੀ, ‘ਯੂਹੰਨਾ ਨੇ ਤਾਂ ਪਾਣੀ ਨਾਲ ਬਪਤਿਸਮਾ ਦਿੱਤਾ ਸੀ, ਪਰ ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।’"

5ਇਸ ਲਈ ਜੇਕਰ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਹੀ ਦਾਤ ਪ੍ਰਦਾਨ ਕੀਤੀ ਹੈ ਜੋ ਉਸ ਨੇ ਸਾਨੂੰ ਦਿੱਤੀ, ਜਦੋਂ ਅਸੀਂ ਪ੍ਰਭੂ ਯਿਸੂ ਮਸੀਹ ਵਿੱਚ ਵਿਸ਼ਵਾਸ ਕੀਤਾ, ਤਾਂ ਫ਼ਿਰ ਪਰਮੇਸ਼ੁਰ ਦੇ ਕਾਰਜ ਦਾ ਵਿਰੋਧ ਕਰਨ ਵਾਲਾ ਮੈਂ ਕੌਣ ਸੀ?”"

Acts 3 illustration - Acts Chapter 3

6ਜਦੋਂ ਯਹੂਦੀ ਨਿਹਚਾਵਾਨਾ ਨੇ ਇਹ ਸਭ ਸੁਣਿਆ ਤਾਂ ਉਨ੍ਹਾਂ ਨੇ ਬਹਿਸ ਕਰਨੀ ਬੰਦ ਕੀਤੀ ਅਤੇ ਪਰਮੇਸ਼ੁਰ ਦੀ ਉਸਤਤਿ ਕਰਦੇ ਹੋਏ ਆਖਿਆ, “ਇਸਦਾ ਮਤਲਬ ਹੈ ਕਿ ਪਰਮੇਸ਼ੁਰ ਨੇ ਪਰਾਈਆਂ ਕੌਮਾਂ ਨੂੰ ਵੀ ਮੌਕਾ ਦਿੱਤਾ ਹੈ ਕਿ ਉਹ ਵੀ ਆਪਣੇ ਆਪ ਨੂੰ ਬਦਲ ਕੇ ਸਾਡੇ ਵਰਗਾ ਜੀਵਨ ਬਤੀਤ ਕਰ ਸੱਕਣ।”"

7ਅੰਤਾਕਿਯਾ ਵਿੱਚ ਖੁਸ਼ਖਬਰੀ ਦਾ ਆਉਣਾ ਇਸਤੀਫ਼ਾਨ ਦੇ ਮਾਰੇ ਜਾਣ ਤੋਂ ਬਾਅਦ, ਨਿਹਚਾਵਾਨ ਸਤਾਉ ਤੋਂ ਡਰਕੇ ਖਿੰਡਰ ਕੇ ਇਧਰ-ਉਧਰ ਹੋ ਗਏ ਸਨ। ਕੁਝ ਨਿਹਚਾਵਾਨ ਤਾਂ ਦੂਰ-ਦੁਰਾਡੀਆਂ ਥਾਵਾਂ ਜਿਵੇਂ ਕਿ ਫ਼ੈਨੀਕੋ, ਕੁਪਰੁਸ ਅਤੇ ਅੰਤਾਕਿਯਾ ਆਦਿ ਚ ਚੱਲੇ ਗਏ ਅਤੇ ਇਨ੍ਹਾਂ ਥਾਵਾਂ ਤੇ ਜਾਕੇ ਖੁਸ਼ਖਬਰੀ ਦਿੱਤੀ, ਪਰ ਇਹ ਖੁਸ਼ਖਬਰੀ ਉਨ੍ਹਾਂ ਸਿਰਫ਼ ਯਹੂਦੀਆਂ ਨੂੰ ਹੀ ਦਿੱਤੀ।"

8ਪਰ ਉਨ੍ਹਾਂ ਵਿੱਚੋਂ ਕਈ ਮਨੁੱਖ ਕੁਰੇਨ ਅਤੇ ਕੁਪਰੁਸ ਦੇ ਸਨ, ਜਦੋਂ ਉਹ ਅੰਤਾਕਿਯਾ ਪਹੁੰਚੇ, ਤਾਂ ਉਨ੍ਹਾਂ ਨੇ ਪ੍ਰਭੂ ਯਿਸੂ ਬਾਰੇ ਖੁਸ਼ਖਬਰੀ ਬਾਰੇ ਯੂਨਾਨੀ ਲੋਕਾਂ ਨੂੰ ਵੀ ਦੱਸਿਆ।"

9ਪ੍ਰਭੂ ਉਨ੍ਹਾਂ ਦੇ ਨਾਲ ਸੀ ਤੇ ਉਨ੍ਹਾਂ ਦੀ ਮਦਦ ਕਰ ਰਿਹਾ ਸੀ। ਇਸੇ ਕਾਰਣ ਲੋਕਾਂ ਦੀ ਇੱਕ ਵੱਡੀ ਗਿਣਤੀ ਨੇ ਪ੍ਰਭੂ ਦਾ ਅਨੁਸਰਣ ਕਰਨਾ ਸ਼ੁਰੂ ਕਰ ਦਿੱਤਾ।"

10ਇਹ ਖਬਰ ਯਰੂਸ਼ਲਮ ਦੀ ਕਲੀਸਿਯਾ ਦੇ ਲੋਕਾਂ ਕੋਲ ਪਹੁੰਚੀ। ਉਨ੍ਹਾਂ ਨੇ ਬਰਨਬਾਸ ਨੂੰ ਅੰਤਾਕਿਯਾ ਵਿੱਚ ਭੇਜਿਆ।"

Acts 3 illustration - Acts Chapter 3

11ਬਰਨਬਾਸ ਇੱਕ ਚੰਗਾ ਆਦਮੀ ਸੀ। ਉਹ ਪਵਿੱਤਰ ਆਤਮਾ ਅਤੇ ਨਿਹਚਾ ਨਾਲ ਭਰਪੂਰ ਸੀ। ਜਦੋਂ ਉਹ ਅੰਤਾਕਿਯਾ ਨੂੰ ਗਿਆ, ਉਹ ਪਰਮੇਸ਼ੁਰ ਦੀ ਕਿਰਪਾ ਨੂੰ ਕੰਮ ਤੇ ਵੇਖਕੇ ਬਹੁਤ ਖੁਸ਼ ਸੀ। ਉਸ ਨੇ ਸਾਰੇ ਨਿਹਚਾਵਾਨਾਂ ਨੂੰ ਉਨ੍ਹਾਂ ਦੇ ਸੱਚੇ ਦਿਲਾਂ ਨਾਲ ਪ੍ਰਭੂ ਦੇ ਵਫ਼ਾਦਾਰ ਹੋਣਾ ਜਾਰੀ ਰੱਖਣ ਲਈ ਉਤਸਾਹਤ ਕੀਤਾ। ਇਸ ਕਰਕੇ, ਬਹੁਤ ਸਾਰੇ ਲੋਕ ਪ੍ਰਭੂ ਦੇ ਚੇਲੇ ਬਣ ਗਏ।"

12ਫ਼ਿਰ ਬਰਨਬਾਸ ਸੌਲੁਸ ਨੂੰ ਲੱਭਣ ਲਈ ਤਰਸੁਸ ਨੂੰ ਗਿਆ।"

13ਜਦੋਂ ਉਸ ਨੇ ਸੌਲੁਸ ਨੂੰ ਲੱਭ ਲਿਆ, ਉਹ ਉਸ ਨੂੰ ਅੰਤਾਕਿਯਾ ਵਿੱਚ ਲੈ ਆਇਆ ਅਤੇ ਇਹ ਦੋਨੋਂ ਉੱਥੇ ਪੂਰਾ ਸਾਲ ਰਹੇ। ਹਰ ਵਾਰ ਨਿਹਚਾਵਾਨਾਂ ਦੀ ਮੰਡਲੀ ਇਕੱਠੀ ਹੋਕੇ ਆਈ। ਸੌਲੁਸ ਅਤੇ ਬਰਨਬਾਸ ਉਨ੍ਹਾਂ ਨੂੰ ਮਿਲੇ ਅਤੇ ਬਹੁਤ ਸਾਰੇ ਲੋਕਾਂ ਨੂੰ ਸਿੱਖਿਆ ਦਿੱਤੀ। ਸਭ ਤੋਂ ਪਹਿਲਾਂ ਅੰਤਾਕਿਯਾ ਵਿੱਚ ਯਿਸੂ ਦੇ ਚੇਲੇ “ਮਸੀਹੀ” ਕਹਾਏ।"

14ਉਨ੍ਹੀਂ ਦਿਨੀ ਕਈ ਨਬੀ ਯਰੂਸ਼ਲਮ ਤੋਂ ਅੰਤਾਕਿਯਾ ਵਿੱਚ ਆਏ।"

15ਉਨ੍ਹਾਂ ਵਿੱਚੋਂ ਇੱਕ ਨਬੀ ਜਿਸ ਦਾ ਨਾਂ ਆਗਬੁਸ ਸੀ ਉੱਠਿਆ ਅਤੇ ਉੱਠ ਕੇ ਪਵਿੱਤਰ ਆਤਮਾ ਦੇ ਰਾਹੀਂ ਇਹ ਦੱਸਿਆ, “ਇੱਥੇ ਸਾਰੀ ਧਰਤੀ ਤੇ ਬਹੁਤ ਵੱਡਾ ਕਾਲ ਪਵੇਗਾ।” (ਜਦੋਂ ਕਲੌਦਿਯਸ ਬਾਦਸ਼ਾਹ ਸੀ, ਅਸਲ ਵਿੱਚ ਇਹ ਕਾਲ ਵਾਪਰਿਆ।)"

Acts 3 illustration - Acts Chapter 3

16ਨਿਹਚਾਵਾਨਾਂ ਨੇ ਆਪਣੇ ਉਨ੍ਹਾਂ ਭੈਣਾਂ ਭਰਾਵਾਂ ਦੀ ਮਦਦ ਕਰਨ ਦਾ ਨਿਸ਼ਚਾ ਕੀਤਾ ਜਿਹੜੇ ਯਹੂਦਿਯਾ ਵਿੱਚ ਰਹਿੰਦੇ ਸਨ। ਸਭ ਨਿਹਚਾਵਾਨਾਂ ਨੇ, ਜਿੰਨੀ ਹਰ ਕਿਸੇ ਤੋਂ ਹੋ ਸੱਕੇ ਉਨੀ ਉਨ੍ਹਾਂ ਦੀ ਮਦਦ ਕਰਨ ਦੀ ਵਿਉਂਤ ਬਣਾਈ।"

17ਉਨ੍ਹਾਂ ਨੇ ਧਨ ਇਕੱਠਾ ਕਰਕੇ ਬਰਨਬਾਸ ਅਤੇ ਸੌਲੁਸ ਨੂੰ ਦਿੱਤਾ, ਫ਼ਿਰ ਉਹ ਇਹ ਧੰਨ ਇਕੱਠਾ ਕਰਕੇ ਯਹੂਦਿਯਾ ਵਿੱਚ ਬਜ਼ੁਰਗਾਂ ਕੋਲ ਲੈ ਕੇ ਆਏ।"

18ਹੇਰੋਦੇਸ ਅਗਰਿੱਪਾ ਦਾ ਕਲੀਸਿਯਾ ਨੂੰ ਤਸੀਹੇ ਦੇਣਾ ਉਸ ਸਮੇਂ, ਰਾਜਾ ਹੇਰੋਦੇਸ ਨੇ ਕਲੀਸਿਯਾ ਦੇ ਕੁਝ ਲੋਕਾਂ ਨੂੰ ਦੰਡ ਦੇਣੇ ਸ਼ੁਰੂ ਕੀਤੇ।"

19ਹੇਰੋਦੇਸ ਨੇ ਯੂਹੰਨਾ ਦੇ ਭਰਾ ਯਾਕੂਬ ਨੂੰ ਤਲਵਾਰ ਨਾਲ ਵੱਢ ਦੇਣ ਦਾ ਹੁਕਮ ਦਿੱਤਾ।"

20ਜਦੋਂ ਉਸ ਨੇ ਵੇਖਿਆ ਕਿ ਯਹੂਦੀਆਂ ਨੂੰ ਇਹ ਚੰਗਾ ਲੱਗਿਆ ਹੈ, ਤੰ ਉਸ ਨੇ ਪਤਰਸ ਨੂੰ ਵੀ ਗਿਰਫ਼ਤਾਰ ਕਰਨ ਦਾ ਨਿਸ਼ਚਾ ਕੀਤਾ। ਇਹ ਘਟਨਾ ਯਹੂਦੀਆਂ ਦੀਆਂ ਛੁੱਟੀਆਂ ਵਿੱਚ ਪਸਾਹ ਦੇ ਤਿਉਹਾਰ ਵੇਲੇ ਹੋਈ।"

Acts 3 illustration - Acts Chapter 3

21ਹੇਰੋਦੇਸ ਨੇ ਪਤਰਸ ਨੂੰ ਗਿਰਫ਼ਤਾਰ ਕਰ ਲਿਆ ਅਤੇ ਉਸ ਨੂੰ ਕੈਦ ਵਿੱਚ ਪਾ ਦਿੱਤਾ। ਉਸ ਨੇ ਸੋਲਾਂ ਸਿਪਾਹੀਆਂ ਨੂੰ ਉਸਦੀ ਨਿਗਰਾਨੀ ਕਰਨ ਲਈ ਨਿਯੁਕਤ ਕੀਤਾ। ਉਹ ਪਸਾਹ ਦੇ ਤਿਉਹਾਰ ਦੇ ਲੰਘਣ ਦਾ ਇੰਤਜ਼ਾਰ ਕਰਨਾ ਚਾਹੁੰਦਾ ਸੀ ਅਤੇ ਫ਼ੇਰ ਪਤਰਸ ਨੂੰ ਲੋਕਾਂ ਦੇ ਸਾਹਮਣੇ ਲਿਆਉਣਾ ਚਾਹੁੰਦਾ ਸੀ।"

22ਇਸ ਲਈ ਪਤਰਸ ਨੂੰ ਕੈਦ ਵਿੱਚ ਰੱਖਿਆ ਗਿਆ ਸੀ, ਪਰ ਨਿਹਚਾਵਾਨ ਲਗਾਤਾਰ ਪਰਮੇਸ਼ੁਰ ਅੱਗੇ ਉਸ ਲਈ ਪ੍ਰਾਰਥਨਾ ਕਰ ਰਹੇ ਸਨ।"

23ਪਤਰਸ ਦਾ ਕੈਦ ਤੋਂ ਛੁਟਕਾਰਾ ਪਤਰਸ ਦੋ ਸਿਪਾਹੀਆਂ ਵਿੱਚਕਾਰ ਸੁੱਤਾ ਪਿਆ ਸੀ, ਜੋ ਉਸਤੇ ਨਿਗਰਾਨੀ ਲਈ ਸਨ ਅਤੇ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਸੀ ਅਤੇ ਬਾਕੀ ਸਾਰੇ ਸਿਪਾਹੀ ਜੇਲ੍ਹ ਦੇ ਦਰਵਾਜ਼ੇ ਤੇ ਚੌਕਸੀ ਕਰ ਰਹੇ ਸਨ। ਇਹ ਰਾਤ ਦਾ ਪਹਿਰ ਸੀ ਅਤੇ ਹੇਰੋਦੇਸ ਅਗਲੀ ਸਵੇਰ ਪਤਰਸ ਨੂੰ ਲੋਕਾਂ ਸਾਹਮਣੇ ਲਿਆਉਣ ਦੀ ਵਿਉਂਤ ਬਣਾ ਰਿਹਾ ਸੀ।"

24ਅਚਾਨਕ ਉੱਥੇ ਪ੍ਰਭੂ ਦਾ ਇੱਕ ਦੂਤ ਪਰਗਟ ਹੋਇਆ। ਕਮਰੇ ਵਿੱਚ ਬੜੀ ਰੌਸ਼ਨੀ ਹੋਈ। ਦੂਤ ਨੇ ਉਸ ਨੂੰ ਪਾਸੇ ਤੋਂ ਛੋਹਿਆ ਅਤੇ ਉਸ ਨੂੰ ਜਗਾਇਆ। ਦੂਤ ਨੇ ਆਖਿਆ, “ਜਲਦੀ ਕਰ। ਉੱਠ।” ਪਤਰਸ ਦੇ ਹੱਥਾਂ ਚੋਂ ਜੰਜ਼ੀਰਾਂ ਟੁੱਟ ਗਈਆਂ।"

25ਦੂਤ ਨੇ ਪਤਰਸ ਨੂੰ ਕਿਹਾ, “ਆਪਣੇ ਕੱਪੜੇ ਪਹਿਨ ਅਤੇ ਆਪਣੀ ਜੁੱਤੀ ਪਾ।” ਪਤਰਸ ਨੇ ਇਵੇਂ ਹੀ ਕੀਤਾ। ਫ਼ਿਰ ਦੂਤ ਨੇ ਆਖਿਆ, “ਆਪਣਾ ਕੋਟ ਪਾਕੇ ਮੇਰੇ ਪਿੱਛੇ ਆਜਾ।”"

Acts 3 illustration - Acts Chapter 3

26ਇਉਂ ਦੂਤ ਚੱਲਾ ਗਿਆ ਅਤੇ ਪਤਰਸ ਉਸ ਦੇ ਪਿੱਛੇ ਹੋ ਲਿਆ। ਪਰ ਪਤਰਸ ਨਹੀਂ ਜਾਣਦਾ ਸੀ ਕਿ, ਜੋ ਦੂਤ ਕਰ ਰਿਹਾ ਸੀ, ਸੱਚਮੁੱਚ ਵਾਪਰ ਰਿਹਾ ਸੀ। ਉਸ ਨੇ ਸੋਚਿਆ ਕਿ ਸ਼ਾਇਦ ਉਹ ਇੱਕ ਦਰਸ਼ਨ ਦੇਖ ਰਿਹਾ ਹੈ।"

Chapter Complete

You have read Acts 3

26 verses