1ਤਦ ਉਹ ਦੋਨੋਂ ਪਹਿਲੇ ਅਤੇ ਦੂਜੇ ਪਹਿਰੇ ਵਿੱਚੋਂ ਦੀ ਨਿਕਲ ਕੇ ਇੱਕ ਲੋਹੇ ਦੇ ਫ਼ਾਟਕ ਤੱਕ ਆਏ ਜਿਹੜਾ ਕਿ ਸ਼ਹਿਰ ਵਿੱਚ ਪਹੁੰਚਾਉਂਦਾ ਸੀ। ਉਹ ਆਪਣੇ-ਆਪ ਹੀ ਉਨ੍ਹਾਂ ਲਈ ਖੁਲ੍ਹ ਗਿਆ ਉੱਥੋਂ ਨਿਕਲ ਕੇ ਉਹ ਇੱਕ ਗਲੀ ਦੇ ਰਸਤੇ ਤੇ ਤੁਰ ਪਏ ਪਰ ਉਸੇ ਵੇਲੇ ਦੂਤ ਉਸ ਕੋਲੋਂ ਫ਼ਿਰ ਅਲੋਪ ਹੋ ਗਿਆ।"
2ਤਦ ਪਤਰਸ ਨੂੰ ਸਮਝ ਆਇਆ ਕਿ ਇਹ ਕੀ ਵਾਪਰਿਆ ਸੀ। ਉਸ ਨੇ ਸੋਚਿਆ, “ਹੁਣ ਮੈਨੂੰ ਸਮਝ ਆਇਆ ਹੈ ਕਿ ਵਾਸਤਵ ਵਿੱਚ ਪ੍ਰਭੂ ਨੇ ਇਹ ਦੂਤ ਮੇਰੇ ਲਈ ਭੇਜਿਆ ਸੀ। ਉਸ ਨੇ ਮੈਨੂੰ ਹੇਰੋਦੇਸ ਦੇ ਹੱਥੋਂ ਮੁਕਤ ਕਰਾਇਆ। ਯਹੂਦੀ ਲੋਕਾਂ ਨੇ ਸੋਚਿਆ ਸ਼ਾਇਦ ਮੇਰੇ ਨਾਲ ਬੁਰੀਆਂ ਗੱਲਾਂ ਵਾਪਰਨਗੀਆਂ, ਪਰ ਪਰਮੇਸ਼ੁਰ ਨੇ ਮੈਨੂੰ ਇਨ੍ਹਾਂ ਸਭ ਗੱਲਾਂ ਤੋਂ ਬਚਾ ਲਿਆ।”"
3ਜਦੋਂ ਪਤਰਸ ਨੇ ਇਹ ਮਹਿਸੂਸ ਕੀਤਾ, ਉਹ ਮਰਿਯਮ ਦੇ ਘਰ ਨੂੰ ਆਇਆ। ਉਹ ਯੂਹੰਨਾ ਦੀ ਮਾਤਾ ਸੀ। ਯੂਹੰਨਾ ਮਰਕੁਸ ਕਰਕੇ ਵੀ ਜਾਣਿਆ ਜਾਂਦਾ ਸੀ। ਉੱਥੇ ਬਹੁਤ ਸਾਰੇ ਲੋਕ ਇਕੱਠੇ ਸਨ ਅਤੇ ਉਹ ਪ੍ਰਾਰਥਨਾ ਕਰ ਰਹੇ ਸਨ।"
4ਪਤਰਸ ਨੇ ਬਾਹਰ ਵਾਲੇ ਦਰਵਾਜ਼ੇ ਤੇ ਦਸਤਕ ਕੀਤੀ ਤਾਂ ਜਵਾਬ ਵਿੱਚ ਇੱਕ ਰੋਦੋ ਨਾਂ ਦੀ ਨੌਕਰਾਨੀ ਜਵਾਬ ਦੇਣ ਲਈ ਬਾਹਰ ਆਈ।"
5ਉਸ ਨੇ ਪਤਰਸ ਦੀ ਅਵਾਜ਼ ਨੂੰ ਪਛਾਣ ਲਿਆ ਅਤੇ ਉਹ ਬੜੀ ਖੁਸ਼ ਹੋਈ। ਉਹ ਇੰਨੀ ਖੁਸ਼ ਹੋਈ ਕਿ ਮਾਰੇ ਖੁਸ਼ੀ ਦੇ ਉਹ ਉਸ ਨੂੰ ਦਰਵਾਜ਼ਾ ਖੋਲ੍ਹਣਾ ਵੀ ਭੁੱਲ ਗਈ ਅਤੇ ਨੱਸਦੀ ਹੋਈ ਉਸ ਸਮੂਹ ਨੂੰ ਪਤਰਸ ਦੇ ਆਮਦ ਦੀ ਖਬਰ ਕਹਿਣ ਚਲੀ ਗਈ ਕਿ, “ਬਾਹਰ ਬੂਹੇ ਤੇ ਪਤਰਸ ਖੜ੍ਹਾ ਹੈ।”"

6ਨਿਹਚਾਵਾਨਾਂ ਨੇ ਰੋਦੋ ਨੂੰ ਕਿਹਾ, “ਤੂੰ ਕਮਲੀ ਹੈ।” ਪਰ ਉਹ ਬਾਰ-ਬਾਰ ਕਹਿੰਦੀ ਰਹੀ ਕਿ ਨਹੀਂ ਇਹ ਸੱਚ ਹੈ ਤਾਂ ਉਨ੍ਹਾਂ ਸੋਚਿਆ, “ਉਹ ਪਤਰਸ ਦਾ ਦੂਤ ਹੋਣਾ ਚਾਹੀਦਾ ਹੈ।”"
7ਪਤਰਸ ਲਗਾਤਾਰ ਬੂਹਾ ਖੜਕਾਉਂਦਾ ਰਿਹਾ। ਜਦੋਂ ਨਿਹਚਾਵਾਨਾਂ ਨੇ ਬੂਹਾ ਖੋਲ੍ਹਿਆ ਤਾਂ ਉਹ ਪਤਰਸ ਨੂੰ ਵੇਖਕੇ ਹੈਰਾਨ ਰਹਿ ਗਏ।"
8ਪਤਰਸ ਨੇ ਹੱਥ ਦੇ ਇਸ਼ਾਰੇ ਨਾਲ ਉਨ੍ਹਾਂ ਨੂੰ ਸਮਝਾਇਆ ਕਿ ਉਹ ਖਾਮੋਸ਼ ਰਹਿਣ। ਤਾਂ ਉਸ ਨੇ ਉਨ੍ਹਾਂ ਨੂੰ ਸਾਰੀ ਗੱਲ ਸਮਝਾਈ ਕਿ ਕਿਵੇਂ ਪ੍ਰਭੂ ਨੇ ਉਸ ਨੂੰ ਜੇਲ੍ਹ ਵਿੱਚੋਂ ਬਾਹਰ ਕੱਢਣ ਦੀ ਮਦਦ ਕੀਤੀ। ਉਸ ਨੇ ਕਿਹਾ, “ਯਾਕੂਬ ਅਤੇ ਹੋਰ ਭਾਈਆਂ ਨੂੰ ਵੀ ਇਨ੍ਹਾਂ ਗੱਲਾਂ ਦੀ ਖਬਰ ਦੇਵੋ।” ਉਸਤੋਂ ਬਾਅਦ ਪਤਰਸ ਹੋਰ ਥਾਂ ਚੱਲਿਆ ਗਿਆ।"
9ਅਗਲੀ ਸਵੇਰ ਸਿਪਾਹੀ ਬਹੁਤ ਪਰੇਸ਼ਨ ਹੋ ਗਏ। ਉਹ ਹੈਰਾਨ ਸਨ ਕਿ ਪਤਰਸ ਦਾ ਕੀ ਬਣਿਆ?"
10ਹੇਰੋਦੇਸ ਨੇ ਪਤਰਸ ਨੂੰ ਸਭ ਥਾਈਂ ਭਾਲਿਆ ਪਰ ਉਸ ਨੂੰ ਕਿਤੇ ਨਾ ਮਿਲਿਆ। ਇਸ ਲਈ ਉਸ ਨੇ ਪਹਿਰੇਦਾਰਾਂ ਨੂੰ ਸਵਾਲ ਕੀਤੇ। ਫ਼ਿਰ ਉਸ ਨੇ ਹੁਕਮ ਦਿੱਤਾ ਕਿ ਉਹ ਮਾਰ ਦਿੱਤੇ ਜਾਣ। ਹੇਰੋਦੇਸ ਅਗਰਿੱਪਾ ਦੀ ਮੌਤ ਇਸਤੋਂ ਬਾਅਦ ਹੇਰੋਦੇਸ ਯਹੂਦਿਯਾ ਤੋਂ ਕੈਸਰਿਯਾ ਨੂੰ ਗਿਆ ਅਤੇ ਉੱਥੇ ਕੁਝ ਸਮੇਂ ਲਈ ਜਾ ਠਹਿਰਿਆ।"

11ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।"
12ਹੇਰੋਦੇਸ ਨੇ ਉਨ੍ਹਾਂ ਨੂੰ ਮਿਲਣ ਦਾ ਇੱਕ ਦਿਨ ਨਿਸ਼ਚਿਤ ਕੀਤਾ। ਉਸ ਦਿਨ ਉਹ ਬੜੇ ਖੂਬਸੂਰਤ ਸ਼ਾਹੀ ਲਿਬਾਸ ਵਿੱਚ ਸੀ। ਉਹ ਆਪਣੇ ਸਿੰਘਾਸਣ ਤੇ ਬੈਠਾ ਅਤੇ ਲੋਕਾਂ ਨੂੰ ਇੱਕ ਭਾਸ਼ਣ ਦਿੱਤਾ।"
13ਲੋਕ ਉੱਚੀ ਅਵਾਜ਼ ਵਿੱਚ ਆਖਣ ਲੱਗੇ, “ਇਹ ਤਾਂ ਕਿਸੇ ਦੇਵੇਤੇ ਦੀ ਅਵਾਜ਼ ਹੈ, ਮਨੁੱਖ ਦੀ ਨਹੀਂ।”"
14ਹੇਰੋਦੇਸ ਨੇ ਪਰਮੇਸ਼ੁਰ ਨੂੰ ਮਹਿਮਾ ਨਾ ਦਿੰਦੇ ਹੋਏ ਇਹ ਸਾਰੀ ਉਸਤਤਿ ਆਪਣੇ ਲਈ ਕਬੂਲ ਕਰ ਲਈ, ਇਸ ਲਈ ਪ੍ਰਭੂ ਦੇ ਇੱਕ ਦੂਤ ਨੇ ਉਸ ਨੂੰ ਇੱਕ ਭਿਆਨਕ ਬਿਮਾਰੀ ਦਿੱਤੀ। ਉਹ ਬਿਮਾਰ ਪੈ ਗਿਆ ਤੇ ਅੰਤ ਕੀੜੇ ਪੈਕੇ ਮਰਿਆ।"
15ਪਰਮੇਸ਼ੁਰ ਦਾ ਸੰਦੇਸ਼ ਦਿਨੋਂ-ਦਿਨ ਲੋਕਾਂ ਵਿੱਚ ਵੱਧ ਰਿਹਾ ਸੀ ਅਤੇ ਉਨ੍ਹਾਂ ਨੂੰ ਪ੍ਰਭਾਵਿਤ ਕਰ ਰਿਹਾ ਸੀ ਇਸ ਲਈ ਨਿਹਚਾਵਾਨਾਂ ਦਾ ਸਮੂਹ ਦਿਨੋ-ਦਿਨ ਵੱਧਦਾ ਜਾ ਰਿਹਾ ਸੀ।"

16ਜਦੋਂ ਬਰਨਬਾਸ ਅਤੇ ਸੌਲੁਸ ਨੇ ਆਪਣਾ ਕਾਰਜ ਯਰੂਸ਼ਲਮ ਵਿੱਚ ਪੂਰਾ ਕਰ ਲਿਆ ਤਾਂ ਉਹ ਯੂਹੰਨਾ ਨੂੰ ਜਿਹੜਾ ਮਰਕੁਸ ਕਰਕੇ ਵੀ ਸਦੀਂਦਾ ਹੈ ਆਪਣੇ ਨਾਲ ਲੈ ਕੇ ਅੰਤਾਕਿਯਾ ਨੂੰ ਮੁੜੇ।"
17ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।"
18ਇਹ ਸਾਰੇ ਪ੍ਰਭੂ ਦੀ ਉਸਤਤਿ ਕਰਦੇ ਅਤੇ ਵਰਤ ਰੱਖਦੇ ਸਨ ਤਾਂ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਕਿਹਾ, “ਮੇਰੇ ਲਈ ਬਰਨਬਾਸ ਅਤੇ ਸੌਲੁਸ ਨੂੰ ਉਸ ਕੰਮ ਲਈ ਅਲੱਗ ਕਰੋ, ਜਿਸ ਲਈ ਮੈਂ ਉਨ੍ਹਾਂ ਨੂੰ ਬੁਲਾਇਆ ਹੈ।”"
19ਤਦ ਉਨ੍ਹਾਂ ਨੇ ਵਰਤ ਰੱਖੇ ਅਤੇ ਪਰਮੇਸ਼ੁਰ ਨੂੰ ਪ੍ਰਾਰਥਨਾ ਕੀਤੀ। ਉਨ੍ਹਾਂ ਨੇ ਆਪਣੇ ਹੱਥ ਉਨ੍ਹਾਂ ਦੇ ਸਿਰ ਤੇ ਰੱਖੇ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਰਸਤੇ ਭੇਜ ਦਿੱਤਾ।"
20ਬਰਨਬਾਸ ਅਤੇ ਸੌਲੁਸ ਕੁਪਰੁਸ ਵਿੱਚ ਦੋਨੋਂ ਜਣੇ ਪਵਿੱਤਰ ਆਤਮਾ ਦੁਆਰਾ ਸਿਲੂਕਿਯਾ ਨੂੰ ਭੇਜੇ ਗਏ ਸਨ। ਅਤੇ ਉੱਥੋਂ ਜਹਾਜ ਰਾਹੀਂ ਕੁਪਰੁਸ ਦੇ ਦੀਪ ਨੂੰ ਗਏ।"

21ਜਦੋਂ ਬਰਨਬਾਸ ਅਤੇ ਸੌਲੁਸ ਸਲਮੀਸ ਦੇ ਸ਼ਹਿਰ ਪਹੁੰਚੇ ਉਨ੍ਹਾਂ ਨੇ ਯਹੂਦੀਆਂ ਦੇ ਪ੍ਰਾਰਥਨਾ ਅਸਥਾਨ ਵਿੱਚ ਪਰਮੇਸ਼ੁਰ ਦੇ ਬਚਨ ਦਾ ਪ੍ਰਚਾਰ ਕੀਤਾ। ਯੂਹੰਨਾ ਮਰਕੁਸ ਉਸ ਵਕਤ ਮਦਦ ਲਈ ਉਨ੍ਹਾਂ ਦੇ ਨਾਲ ਸੀ।"
22ਉਹ ਸਾਰੇ ਟਾਪੂ ਵਿੱਚ ਫ਼ਿਰਦੇ-ਫ਼ਿਰਦੇ ਪਾਫ਼ੁਸ ਪਹੁੰਚੇ। ਪਾਫ਼ੁਸ ਦੇ ਸ਼ਹਿਰ ਵਿੱਚ, ਉਹ ਇੱਕ ਯਹੂਦੀ ਆਦਮੀ ਨੂੰ ਮਿਲੇ ਜੋ ਜਾਦੂ ਕਰਦਾ ਸੀ। ਉਸਦਾ ਨਾਂ ਸੀ ਬਰਯੇਸੂਸ। ਉਹ ਝੂਠਾ ਨਬੀ ਸੀ।"
23ਬਰਯੇਸੂਸ ਹਮੇਸ਼ਾ ਸਰਗੀਊਸ ਪੌਲੁਸ ਜੋ ਕਿ ਗਵਰਨਰ ਸੀ ਉਸ ਦੇ ਨੇੜੇ ਰਹਿੰਦਾ ਸੀ। ਸਰਗੀਊਸ ਪੌਲੁਸ ਸਿਆਣਾ ਮਨੁੱਖ ਸੀ। ਉਸ ਨੇ ਬਰਨਬਾਸ ਅਤੇ ਸੌਲੁਸ ਨੂੰ ਵੀ ਆਪਣੇ ਘਰ ਸੱਦਾ ਦਿੱਤਾ ਕਿਉਂਕਿ ਉਹ ਪਰਮੇਸ਼ੁਰ ਦਾ ਸੰਦੇਸ਼ ਸੁਣਨਾ ਚਾਹੁੰਦਾ ਸੀ।"
24ਪਰ ਇਲਮਾਸ ਜਾਦੂਗਰ (ਇਲਮਾਸ ਬਰਯੇਸੂਮ ਦਾ ਯੂਨਾਨੀ ਨਾਮ ਹੈ) ਉਨ੍ਹਾਂ ਦੇ ਵਿਰੋਧ ਵਿੱਚ ਸੀ। ਇਲਮਾਸ ਨੇ ਰਾਜਪਾਲ ਨੂੰ ਯਿਸੂ ਤੇ ਵਿਸ਼ਵਾਸ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ।"
25ਪਰ ਸੌਲੁਸ ਪਵਿੱਤਰ ਆਤਮਾ ਨਾਲ ਭਰਪੂਰ ਸੀ (ਸੌਲੁਸ ਨੂੰ ਪੌਲੁਸ ਵੀ ਆਖਿਆ ਜਾਂਦਾ ਹੈ) ਪੌਲੁਸ ਨੇ ਇਲਮਾਸ ਵੱਲ ਵੇਖਿਆ,"

26ਅਤੇ ਕਿਹਾ, “ਤੂੰ, ਹੇ ਸ਼ੈਤਾਨ ਦੀ ਔਲਾਦ ਇਲਮਾਸ, ਹਰ ਠੀਕ ਵਸਤ ਦਾ ਦੁਸ਼ਮਨ ਹੈ। ਤੂੰ ਬੁਰਿਆਈ ਅਤੇ ਝੂਠਾਂ ਨਾਲ ਭਰਪੂਰ ਹੈਂ। ਤੂੰ ਹਮੇਸ਼ਾ ਪ੍ਰਭੂ ਦੇ ਸੱਚ ਨੂੰ ਝੂਠ ਵਿੱਚ ਬਦਲ ਕੇ ਦੱਸਿਆ ਹੈ।"
27ਹੁਣ ਪ੍ਰਭੂ ਤੈਨੂੰ ਛੁਹੇਗਾ ਅਤੇ ਤੈਨੂੰ ਅੰਨ੍ਹਾ ਕਰ ਦੇਵੇਗਾ। ਕੁਝ ਦੇਰ ਲਈ ਤੂੰ ਕੁਝ ਵੀ ਦੇਖ ਨਹੀਂ ਸੱਕੇਂਗਾ, ਇੱਥੋਂ ਤੱਕ ਕਿ ਸੂਰਜ ਦੀ ਰੌਸ਼ਨੀ ਵੀ ਤੈਨੂੰ ਨਹੀਂ ਦਿਸੇਗੀ।” ਫ਼ਿਰ ਇਲਮਾਸ ਲਈ ਸਭ ਕੁਝ ਹਨੇਰਾ ਹੋ ਗਿਆ ਅਤੇ ਉਹ ਆਸੇ-ਪਾਸੇ ਕਿਸੇ ਨੂੰ ਲੱਭਣ ਲੱਗਾ ਜੋ ਉਸ ਦਾ ਹੱਥ ਫ਼ੜਕੇ ਉਸਦੀ ਅਗਵਾਈ ਕਰੇ।"
28ਜਦੋਂ ਰਾਜਪਾਲ ਨੇ ਇਹ ਘਟਨਾ ਵੇਖੀ, ਉਹ ਪ੍ਰਭੂ ਦੇ ਉਪਦੇਸ਼ ਤੇ ਹੈਰਾਨ ਸੀ ਅਤੇ ਵਿਸ਼ਵਾਸ ਕੀਤਾ।"
29ਪੌਲੁਸ ਅਤੇ ਬਰਨਬਾਸ ਨੇ ਕੁਪਰੁਸ ਛੱਡਿਆ ਪੌਲੁਸ ਅਤੇ ਉਸ ਨਾਲ ਜਿਹੜੇ ਹੋਰ ਲੋਕ ਸਨ ਪਾਫ਼ੁਸ ਤੋਂ ਜਹਾਜ਼ ਵਿੱਚ ਚੜ੍ਹ੍ਹਕੇ ਪਮਫ਼ੁਲਿਯਾ ਸ਼ਹਿਰ ਦੇ ਪਰਗਾ ਇਲਾਕੇ ਵਿੱਚ ਆਏ ਅਤੇ ਯੂਹੰਨਾ ਉਨ੍ਹਾਂ ਤੋਂ ਵਖ ਹੋਕੇ ਯਰੂਸ਼ਲਮ ਨੂੰ ਮੁੜ ਗਿਆ।"
30ਪਰ ਉਨ੍ਹਾਂ ਨੇ ਪਰਗਾ ਤੋਂ ਆਪਣਾ ਸਫ਼ਰ ਜਾਰੀ ਰੱਖਿਆ ਅਤੇ ਪਿਸਿਦਿਯਾ ਦੇ ਨੇੜੇ ਅੰਤਾਕਿਯਾ ਨੂੰ ਗਏ। ਅੰਤਾਕਿਯਾ ਵਿੱਚ ਸਬਤ ਦੇ ਦਿਨ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਗਏ ਅਤੇ ਉੱਥੇ ਜਾਕੇ ਬੈਠ ਗਏ।"

31ਤੁਰੇਤ ਦੇ ਨਿਯਮ ਅਤੇ ਨਬੀਆਂ ਦੀਆਂ ਲਿਖਤਾਂ ਉੱਥੇ ਪੜ੍ਹੀਆਂ ਗਈਆਂ। ਉਸਤੋਂ ਬਾਅਦ ਪ੍ਰਾਰਥਨਾ ਸਥਾਨ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਸੁਨੇਹਾ ਭੇਜਿਆ, “ਹੇ ਭਰਾਵੋ, ਜੇ ਤੁਹਾਡੇ ਕੋਲ ਇਨ੍ਹਾਂ ਲੋਕਾਂ ਲਈ ਕੋਈ ਉਤਸਾਹ ਦੇ ਬਚਨ ਹਨ ਤਾਂ ਕਿਰਪਾ ਕਰਕੇ ਬੋਲੋ।”"
32ਤਦ ਪੌਲੁਸ ਉੱਠ ਖੜ੍ਹਾ ਹੋਇਆ, ਉਸ ਨੇ ਆਪਣਾ ਹੱਥ ਉੱਪਰ ਚੁੱਕਿਆ ਅਤੇ ਆਖਿਆ, “ਮੇਰੇ ਯਹੂਦੀ ਭਰਾਵੋ ਅਤੇ ਹੋਰ ਦੂਜੇ ਲੋਕੋ, ਜੋ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਕਿਰਪਾ ਕਰਕੇ ਸੁਣੋ।"
33ਇਸਰਾਏਲੀਆਂ ਦੇ ਪਰਮੇਸ਼ੁਰ ਨੇ ਸਾਡੇ ਪਿਉ-ਦਾਦਿਆਂ ਨੂੰ ਚੁਣਿਆ ਹੈ ਅਤੇ ਉਨ੍ਹਾਂ ਨੂੰ ਵੱਧਣ ਵਿੱਚ ਉਦੋਂ ਮਦਦ ਕੀਤੀ ਜਦੋਂ ਉਹ ਮਿਸਰ ਵਿੱਚ ਅਜਨਬੀਆਂ ਵਾਂਗ ਸਨ। ਉਹ ਉਨ੍ਹਾਂ ਨੂੰ ਮਹਾਨ ਸ਼ਕਤੀ ਨਾਲ ਬਾਹਰ ਲਿਆਇਆ।"
34ਤੇ ਉਜਾੜ ਦੇ ਚਾਲ੍ਹੀ ਵਰ੍ਹੇ ਪਰਮੇਸ਼ੁਰ ਨੇ ਉਨ੍ਹਾਂ ਨਾਲ ਬੜਾ ਧੀਰਜ ਵਰਤਿਆ।"
35ਪਰਮੇਸ਼ੁਰ ਨੇ ਕਨਾਨ ਦੀ ਜ਼ਮੀਨ ਵਿੱਚ ਸੱਤ ਕੌਮਾਂ ਨੂੰ ਨਸ਼ਟ ਕੀਤਾ। ਉਸ ਨੇ ਉਨ੍ਹਾਂ ਦੀ ਧਰਤੀ ਆਪਣੇ ਲੋਕਾਂ ਨੂੰ ਦਿੱਤੀ"

36ਇਹ ਸਭ ਲਗਭੱਗ ਚਾਰ ਸੌ ਪੰਜਾਹ ਵਰ੍ਹਿਆਂ ਵਿੱਚ ਵਾਪਰਿਆ। “ਇਸਤੋਂ ਬਾਅਦ ਉਸ ਨੇ ਸਮੂਏਲ ਨਬੀ ਤੀਕ ਉਨ੍ਹਾਂ ਨੂੰ ਨਿਆਂਈ ਦਿੱਤੇ।"
37ਇਸਤੋਂ ਮਗਰੋਂ ਲੋਕਾਂ ਨੇ ਬਾਦਸ਼ਾਹ ਮੰਗਿਆ। ਪਰਮੇਸ਼ੁਰ ਨੇ ਉਨ੍ਹਾਂ ਨੂੰ ਕੀਸ਼ ਦਾ ਪੁੱਤਰ ਸ਼ਾਊਲ ਦਿੱਤਾ। ਸ਼ਾਊਲ ਬਿਨਯਾਮੀਨ ਦੇ ਵੰਸ਼ ਵਿੱਚੋਂ ਸੀ ਅਤੇ ਚਾਲ੍ਹੀ ਸਾਲਾਂ ਤੱਕ ਰਾਜਾ ਸੀ।"
You have read Acts 4
37 verses