Lumina
Acts

Acts 5

Acts 5·Punjabi Bible

1ਪਰਮੇਸ਼ੁਰ ਨੇ ਸ਼ਾਊਲ ਤੋਂ ਬਾਅਦ ਦਾਊਦ ਨੂੰ ਉਨ੍ਹਾਂ ਦਾ ਬਾਦਸ਼ਾਹ ਬਣਾਇਆ। ਪਰਮੇਸ਼ੁਰ ਨੇ ਦਾਊਦ ਬਾਰੇ ਇਉਂ ਕਿਹਾ, ‘ਯੱਸੀ ਦਾ ਪੁੱਤਰ, ਦਾਊਦ ਮੈਂ ਉਸ ਨੂੰ ਆਪਣੇ ਦਿਲ ਦੀਆਂ ਇੱਛਾਵਾਂ ਅਨੁਸਾਰ ਪਾਇਆ। ਉਹ ਉਹੀ ਕਰੇਗਾ ਜੋ ਮੈਂ ਉਸਤੋਂ ਕਰਾਉਣਾ ਚਾਹੁੰਦਾ ਹਾਂ।’"

2“ਪਰਮੇਸ਼ੁਰ ਆਪਣੇ ਵਾਅਦੇ ਅਨੁਸਾਰ ਇਸਰਾਏਲ ਨੂੰ ਇੱਕ ਮੁਕਤੀਦਾਤਾ ਲਿਆਇਆ ਹੈ। ਯਿਸੂ ਉਹੀ ਔਲਾਦ ਹੈ।"

3ਯਿਸੂ ਦੇ ਆਉਣ ਤੋਂ ਪਹਿਲਾਂ ਯੂਹੰਨਾ ਨੇ ਸਾਰੇ ਯਹੂਦੀ ਲੋਕਾਂ ਵਿੱਚ ਪਰਚਾਰ ਕੀਤਾ। ਉਸ ਨੇ ਲੋਕਾਂ ਨੂੰ ਤੌਬਾ ਕਰਕੇ ਬਪਤਿਸਮਾ ਲੈਣ ਦਾ ਪਰਚਾਰ ਕੀਤਾ।"

4ਜਦੋਂ ਯੂਹੰਨਾ ਆਪਣਾ ਕੰਮ ਖਤਮ ਕਰ ਰਿਹਾ ਸੀ ਤਾਂ ਉਸ ਨੇ ਕਿਹਾ, ‘ਤੁਸੀਂ ਮੈਨੂੰ ਕੀ ਸਮਝਦੇ ਹੋਂ? ਮੈਂ ਮਸੀਹ ਨਹੀਂ ਹਾਂ। ਵੇਖੋ, ਉਹ ਮੈਥੋਂ ਬਾਅਦ ਆਵੇਗਾ। ਮੈਂ ਉਸ ਦੇ ਪੈਰ ਦੀ ਜੁੱਤੀ ਦੇ ਤਸਮੇ ਖੋਲ੍ਹਣ ਦੇ ਵੀ ਯੋਗ ਨਹੀਂ ਹਾਂ।’"

5“ਮੇਰੇ ਭਰਾਵੋ। ਅਬਰਾਹਾਮ ਦੀ ਅੰਸ਼ ਦੇ ਪੁੱਤਰੋ ਅਤੇ ਗੈਰ ਕੌਮਾਂ ਦੇ ਲੋਕੋ, ਤੁਹਾਡੇ ਵਿੱਚੋਂ, ਜਿਹੜੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹੋ, ਸੁਣੋ। ਮੁਕਤੀ ਦਾ ਇਹ ਸੰਦੇਸ਼ ਸਾਨੂੰ ਭੇਜਿਆ ਗਿਆ ਹੈ।"

Acts 5 illustration - Acts Chapter 5

6ਕਿਉਂਕਿ ਯਰੂਸ਼ਲਮ ਦੇ ਰਹਿਣ ਵਾਲੇ ਲੋਕਾਂ ਅਤੇ ਉਨ੍ਹਾਂ ਦੇ ਆਗੂਆਂ ਨੇ ਇਹ ਮਹਿਸੂਸ ਨਹੀਂ ਕੀਤਾ ਕਿ ਯਿਸੂ ਮੁਕਤੀਦਾਤਾ ਸੀ। ਅਤੇ ਉਹ ਨਬੀਆਂ ਦੇ ਲਿਖੇ ਬਚਨਾਂ ਨੂੰ ਨਾ ਸਮਝੇ ਜੋ ਹਰ ਸਬਤ ਦੇ ਦਿਨ ਪੜ੍ਹੇ ਜਾਂਦੇ ਹਨ। ਉਨ੍ਹਾਂ ਨੇ ਉਸ ਦੀ ਨਿਖੇਧੀ ਕੀਤੀ। ਭਾਵੇਂ ਉਨ੍ਹਾਂ ਨੇ ਨਬੀਆਂ ਦੇ ਬਚਨਾਂ ਨੂੰ ਸਮਝਿਆ ਤੇ ਪੂਰਾ ਕੀਤਾ।"

7ਭਾਵੇਂ ਉਨ੍ਹਾਂ ਲੋਕਾਂ ਨੂੰ ਯਿਸੂ ਦੇ ਵਿੱਚ ਕਤਲ ਦੇ ਲਾਇੱਕ ਕੋਈ ਦੋਸ਼ ਨਹੀਂ ਸੀ, ਲੱਭਿਆ ਤਾਂ ਵੀ ਉਨ੍ਹਾਂ ਨੇ ਪਿਲਾਤੁਸ ਦੇ ਅੱਗੇ ਅਰਜ਼ ਕੀਤੀ ਕਿ ਉਸ ਨੂੰ ਜਾਨੋ ਮਾਰ ਦਿੱਤਾ ਜਾਵੇ।"

8“ਜੋ ਕੁਝ ਪੋਥੀਆਂ ਵਿੱਚ ਯਿਸੂ ਨਾਲ ਵਾਪਰਨ ਬਾਰੇ ਲਿਖਿਆ ਹੋਇਆ ਸੀ ਇਨ੍ਹਾਂ ਯਹੂਦੀਆਂ ਨੇ ਉਹ ਸਭ ਕੁਝ ਬੁਰਾ ਯਿਸੂ ਨਾਲ ਕੀਤਾ। ਉਸਤੋਂ ਬਾਅਦ ਉਨ੍ਹਾਂ ਨੇ ਯਿਸੂ ਨੂੰ ਸਲੀਬ ਤੋਂ ਲਾਹਿਆ ਅਤੇ ਉਸ ਨੂੰ ਕਬਰ ਵਿੱਚ ਦਫ਼ਨਾ ਦਿੱਤਾ।"

9ਪਰ ਪਰਮੇਸ਼ੁਰ ਨੇ ਫ਼ਿਰ ਉਸ ਨੂੰ ਮੁਰਦੇ ਤੋਂ ਜਿਵਾਲਿਆ।"

10ਇਸਤੋਂ ਬਾਅਦ, ਬਹੁਤ ਦਿਨਾਂ ਮਗਰੋਂ ਯਿਸੂ ਉਨ੍ਹਾਂ ਲੋਕਾਂ ਨੂੰ ਦਿਖਾਈ ਦਿੰਦਾ ਰਿਹਾ ਜਿਹੜੇ ਗਲੀਲ ਤੋਂ ਯਰੂਸ਼ਲਮ ਨੂੰ ਉਸ ਦੇ ਨਾਲ ਆਏ ਸਨ, ਅਤੇ ਹੁਣ ਉਹ ਇਸ ਸੰਬੰਧੀ ਲੋਕਾਂ ਨੂੰ ਗਵਾਹੀ ਦੇ ਰਹੇ ਹਨ।"

Acts 5 illustration - Acts Chapter 5

11“ਅਸੀਂ ਤੁਹਾਨੂੰ ਉਸ ਵਾਅਦੇ ਦੀ ਖੁਸ਼ਖਬਰੀ ਸੁਣਾਉਂਦੇ ਹਾਂ ਜਿਹੜਾ ਸਾਡੇ ਬਜ਼ੁਰਗਾਂ ਨਾਲ ਕੀਤਾ ਗਿਆ ਸੀ।"

12ਅਸੀਂ ਉਨ੍ਹਾਂ ਦੇ ਬੱਚੇ ਹਾਂ ਅਤੇ ਪਰਮੇਸ਼ੁਰ ਨੇ ਹੁਣ ਯਿਸੂ ਨੂੰ ਮੁਰਦੇ ਤੋਂ ਉੱਠਾ ਕਿ ਸਾਡੇ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਜਿਵੇਂ ਦੂਜੇ ਜ਼ਬੂਰ ਵਿੱਚ ਵੀ ਇਸ ਬਾਰੇ ਇਵੇਂ ਲਿਖਿਆ ਹੈ: ‘ਤੂੰ ਮੇਰਾ ਪੁੱਤਰ ਹੈਂ ਅੱਜ ਮੈਂ ਤੇਰਾ ਪਿਤਾ ਬਣਿਆ ਹਾਂ।’"

13ਪਰਮੇਸ਼ੁਰ ਨੇ ਯਿਸੂ ਨੂੰ ਮੁਰਦੇ ਤੋਂ ਜਿਵਾਇਆ। ਉਹ ਕਦੇ ਵੀ ਕਬਰ ਵੱਲ ਸੜ੍ਹਨ ਲਈ ਵਾਪਸ ਨਹੀਂ ਜਾਵੇਗਾ। ਇਸ ਲਈ ਪਰਮੇਸ਼ੁਰ ਨੇ ਕਿਹਾ, ‘ਜੋ ਮੈਂ ਦਾਊਦ ਨੂੰ ਸੱਚੇ ਅਤੇ ਪਵਿੱਤਰ ਵਚਨ ਦਿੱਤੇ, ਉਹ ਤੁਹਾਨੂੰ ਦੇਵਾਂਗਾ।’"

14ਪਰ ਦੂਜੀ ਜਗ਼੍ਹਾ ਇਹ ਆਖਦਾ ਹੈ, ‘ਤੂੰ ਆਪਣੇ ਪਵਿੱਤਰ ਪੁਰੱਖ ਨੂੰ ਕਬਰਾਂ ਵਿੱਚ ਸੜਨ ਨਹੀਂ ਦੇਵੇਗਾ।’"

15“ਦਾਊਦ, ਨੇ ਆਪਣੇ ਸਮੇਂ ਵਿੱਚ ਪਰਮੇਸ਼ੁਰ ਦੀ ਇੱਛਾ ਪੂਰੀ ਕੀਤੀ ਅਤੇ ਮਰ ਗਿਆ। ਫ਼ੇਰ ਉਹ ਆਪਣੇ ਪਿਉ-ਦਾਦਿਆਂ ਨਾਲ ਦਫ਼ਨਾਇਆ ਗਿਆ। ਅਤੇ ਉਸਦਾ ਸਰੀਰ ਕਬਰ ਵਿੱਚ ਸੜ ਗਿਆ।"

Acts 5 illustration - Acts Chapter 5

16ਪਰ ਉਹ ਇੱਕ, ਜਿਸ ਨੂੰ ਪਰਮੇਸ਼ੁਰ ਨੇ ਜੀਵਨ ਵੱਲ ਉੱਠਾਇਆ, ਕਬਰ ਵਿੱਚ ਨਹੀਂ ਸੜਿਆ।"

17ਹੇ ਭਰਾਵੋ। ਤੁਹਾਨੂੰ ਸਮਝਣਾ ਚਾਹੀਦਾ ਹੈ ਕਿ ਅਸੀਂ ਤੁਹਾਨੂੰ ਕੀ ਆਖ ਰਹੇ ਹਾਂ; ਇਸਦਾ ਮਤਲਬ ਹੈ ਆਪਣੇ ਪਾਪਾਂ ਦੀ ਮੁਆਫ਼ੀ ਤੁਸੀਂ ਉਸ ਰਾਹੀਂ ਪਾ ਸੱਕਦੇ ਹੋ। ਹਰ ਉਹ ਵਿਅਕਤੀ ਜਿਹੜਾ ਉਸ ਵਿੱਚ ਵਿਸ਼ਵਾਸ ਰੱਖਦਾ ਹੈ, ਆਪਣੇ ਪਾਪਾਂ ਤੋਂ ਮੁਆਫ਼ ਹੈ ਅਤੇ ਉਸ ਨੂੰ ਉਸ ਸਭ ਕਾਸੇ ਤੋਂ ਵੀ ਮੁਕਤ ਕੀਤਾ ਗਿਆ ਹੈ ਜਿਸਤੋਂ ਮੂਸਾ ਦੀ ਸ਼ਰ੍ਹਾ ਤੁਹਾਨੂੰ ਮੁਕਤ ਨਹੀਂ ਕਰ ਸੱਕਦੀ।"

18ਸੁਚੇਤ ਰਹੋ ਤਾਂ ਕਿ ਜੋ ਨਬੀਆਂ ਨੇ ਆਖਿਆ ਹੈ ਤੁਹਾਡੇ ਨਾਲ ਨਹੀਂ ਵਾਪਰੇਗਾ।"

19‘ਨਿੰਦਕੋ ਸੁਣੋ, ਅਚਰਜ ਮੰਨੋ ਅਤੇ ਦਫ਼ਾ ਹੋ ਜਾਓ। ਕਿਉਂਕਿ ਤੁਹਾਡੇ ਸਮੇਂ ਵਿੱਚ ਮੈਂ ਕੁਝ ਅਜਿਹਾ ਕਰਾਂਗਾ ਜਿਸਤੇ ਤੁਸੀਂ ਕਦੇ ਵੀ ਵਿਸ਼ਵਾਸ ਨਹੀਂ ਕਰੋਂਗੇ, ਭਾਵੇਂ ਕੋਈ ਤੁਹਾਨੂੰ ਇਹ ਦੱਸੇ।’”"

20ਜਦੋਂ ਪੌਲੁਸ ਅਤੇ ਬਰਨਬਾਸ ਸਭਾ ਦਾ ਅਸਥਾਨ ਛੱਡ ਰਹੇ ਸਨ, ਲੋਕਾਂ ਨੇ ਉਨ੍ਹਾਂ ਨੂੰ ਅਗਲੇ ਸਬਤ ਦੇ ਦਿਨ ਫ਼ਿਰ ਆਉਣ ਅਤੇ ਇਨ੍ਹਾਂ ਗੱਲਾਂ ਬਾਰੇ ਹੋਰ ਗੱਲਾਂ ਦੱਸਣ ਲਈ ਅਰਜੋਈ ਕੀਤੀ।"

Acts 5 illustration - Acts Chapter 5

21ਉਸ ਸਭਾ ਤੋਂ ਬਾਅਦ ਬਹੁਤ ਸਾਰੇ ਯਹੂਦੀਆਂ ਨੇ ਉੱਥੇ ਉਨ੍ਹਾਂ ਦਾ ਸਾਥ ਕੀਤਾ। ਉਨ੍ਹਾਂ ਵਿੱਚ ਉੱਥੇ ਬਹੁਤ ਸਾਰੇ ਲੋਕ ਸਨ ਜਿਨ੍ਹਾਂ ਨੇ ਧਰਮ ਬਦਲੀ ਕਰਕੇ ਯਹੂਦੀ ਧਰਮ ਅਪਣਾ ਲਿਆ ਸੀ ਅਤੇ ਉਹ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਸਮਝਾਇਆ ਕਿ ਤੁਸੀਂ ਪਰਮੇਸ਼ੁਰ ਦੀ ਕਿਰਪਾ ਵਿੱਚ ਬਣੇ ਰਹੋ।"

22ਅਗਲੇ ਸਬਤ ਦੇ ਦਿਨ ਸ਼ਹਿਰ ਦੇ ਤਕਰੀਬਨ ਸਾਰੇ ਲੋਕ ਪ੍ਰਭੂ ਦੇ ਬਚਨਾਂ ਨੂੰ ਸੁਣਨ ਲਈ ਇਕੱਠੇ ਹੋਏ।"

23ਯਹੂਦੀਆਂ ਨੇ ਇਨ੍ਹਾਂ ਸਾਰੇ ਲੋਕਾਂ ਨੂੰ ਵੇਖਿਆ। ਤਾਂ ਉਹ ਈਰਖਾ ਨਾਲ ਭਰ ਗਏ ਅਤੇ ਉਨ੍ਹਾਂ ਨੇ ਬਹੁਤ ਮਾੜਾ ਕਿਹਾ ਅਤੇ ਪੌਲੁਸ ਦੀਆਂ ਗੱਲਾਂ ਦੇ ਵਿਰੁੱਧ ਬੋਲਣ ਲੱਗੇ।"

24ਪਰ ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਖੁਲ੍ਹੇ ਤੌਰ ਤੇ ਆਖਿਆ, “ਸਾਨੂੰ ਪਰਮੇਸ਼ੁਰ ਦਾ ਸੰਦੇਸ਼ ਪਹਿਲਾਂ ਤੁਹਾਨੂੰ ਯਹੂਦੀਆਂ ਨੂੰ ਦੇਣਾ ਚਾਹੀਦਾ ਹੈ ਪਰ ਤੁਸੀਂ ਸੁਨਣ ਤੋਂ ਇਨਕਾਰ ਕਰਦੇ ਹੋ। ਤੁਸੀਂ ਆਪਣੇ-ਆਪ ਨੂੰ ਸਦੀਪਕ ਜੀਵਨ ਦੇ ਯੋਗ ਨਹੀਂ ਸਮਝਦੇ, ਇਸ ਲਈ ਅਸੀਂ ਹੁਣ ਹੋਰਨਾਂ ਕੌਮਾਂ ਵੱਲ ਨੂੰ ਮੁੜਦੇ ਹਾਂ।"

25ਕਿਉਂਕਿ ਪ੍ਰਭੂ ਨੇ ਸਾਨੂੰ ਇਉਂ ਹੁਕਮ ਦਿੱਤਾ ਹੈ: ‘ਮੈਂ ਤੁਹਾਨੂੰ ਹੋਰਨਾਂ ਕੌਮਾਂ ਦੇ ਲਈ ਰੋਸ਼ਨੀ ਵਰਗਾ ਠਹਿਰਾਇਆ ਹੈ ਤਾਂ ਜੋ ਤੁਸੀਂ ਸਾਰੇ ਸੰਸਾਰ ਨੂੰ ਮੁਕਤੀ ਦਾ ਰਾਹ ਦਿਖਾ ਸੱਕੋ।’”"

Acts 5 illustration - Acts Chapter 5

26ਜਦੋਂ ਗੈਰ-ਯਹੂਦੀ ਲੋਕਾਂ ਨੇ ਪੌਲੁਸ ਨੂੰ ਇਹ ਕਹਿੰਦੇ ਸੁਣਿਆ ਤਾਂ ਉਹ ਖੁਸ਼ ਹੋਏ ਉਨ੍ਹਾਂ ਨੇ ਪ੍ਰਭੂ ਦੇ ਸੰਦੇਸ਼ ਦਾ ਸਤਿਕਾਰ ਕੀਤਾ ਅਤੇ ਇਹੀ ਲੋਕ ਸਨ ਜਿਹੜੇ ਸਦੀਪਕ ਜੀਵਨ ਲਈ ਚੁਣੇ ਗਏ ਸਨ, ਬਹੁਤ ਸਾਰੇ ਲੋਕਾਂ ਨੇ ਸੰਦੇਸ਼ ਉੱਤੇ ਵਿਸ਼ਵਾਸ ਕੀਤਾ।"

27ਤਾਂ ਸਾਰੇ ਦੇਸ਼ ਵਿੱਚ ਪ੍ਰਭੂ ਦਾ ਬਚਨ ਫ਼ੈਲਦਾ ਗਿਆ।"

28ਪਰ ਯਹੂਦੀਆਂ ਨੇ ਕੁਝ ਮਹੱਤਵਯੋਗ ਔਰਤਾਂ ਅਤੇ ਸ਼ਹਿਰ ਦੇ ਆਗੂਆਂ ਨੂੰ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਉਕਸਾਇਆ। ਫ਼ੇਰ ਉਨ੍ਹਾਂ ਲੋਕਾਂ ਨੇ ਪੌਲੁਸ ਅਤੇ ਬਰਨਬਾਸ ਦੇ ਵਿਰੁੱਧ ਗੱਲਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਉਨ੍ਹਾਂ ਨੂੰ ਸ਼ਹਿਰੋਂ ਬਾਹਰ ਕੱਢ ਦਿੱਤਾ।"

29ਪਰ ਉਹ ਦੋਨੋਂ ਆਪਣੇ ਪੈਰਾਂ ਦੀ ਧੂੜ ਝਾੜਦੇ ਹੋਏ ਇੱਕੋਨਿਯੁਮ ਵਿੱਚ ਪਰਤ ਆਏ।"

30ਪਰ ਅੰਤਾਕਿਯਾ ਵਿੱਚ, ਚੇਲੇ ਅਨੰਦ ਅਤੇ ਪਵਿੱਤਰ ਆਤਮਾ ਨਾਲ ਭਰੇ ਹੋਏ ਸਨ।"

Acts 5 illustration - Acts Chapter 5

31ਪੌਲੁਸ ਅਤੇ ਬਰਨਬਾਸ ਇੱਕੋਨਿਯੁਮ ਵਿੱਚ ਪੌਲੁਸ ਅਤੇ ਬਰਨਬਾਸ ਤਦ ਇੱਕੋਦਿਯਾਮ ਸ਼ਹਿਰ ਵਿੱਚ ਪਹੁੰਚੇ। ਉੱਥੇ ਉਹ ਯਹੂਦੀਆਂ ਦੇ ਪ੍ਰਾਰਥਨਾ ਸਥਾਨ ਤੇ ਪਹੁੰਚੇ ਉਹ ਹਰ ਸ਼ਹਿਰ ਵਿੱਚ ਜਾਕੇ ਇਵੇਂ ਹੀ ਕਰਦੇ ਸਨ। ਉਨ੍ਹਾਂ ਨੇ ਇੰਨਾ ਵੱਧੀਆ ਬਚਨ ਕੀਤਾ ਕਿ ਯਹੂਦੀਆਂ ਅਤੇ ਯੂਨਾਨੀਆਂ ਨੇ ਉਨ੍ਹਾਂ ਉੱਪਰ ਵਿਸ਼ਵਾਸ ਕੀਤਾ।"

32ਪਰ ਕੁਝ ਯਹੂਦੀ ਲੋਕਾਂ ਨੇ ਵਿਸ਼ਵਾਸ ਨਾ ਕੀਤਾ, ਅਤੇ ਇਨ੍ਹਾਂ ਲੋਕਾਂ ਨੇ ਗੈਰ-ਯਹੂਦੀਆਂ ਨੂੰ ਭੜਕਾਇਆ ਅਤੇ ਨਿਹਚਾਵਾਨਾਂ ਬਾਰੇ ਉਨ੍ਹਾਂ ਦੇ ਮਨਾਂ ਵਿੱਚ ਜ਼ਹਿਰ ਭਰ ਦਿੱਤਾ।"

33ਇਸ ਦੇ ਬਾਵਜੂਦ, ਪੌਲੁਸ ਅਤੇ ਬਰਨਬਾਸ ਬਹੁਤ ਦਿਨਾ ਲਈ ਇੱਕੋਨਿਯੁਮ ਵਿੱਚ ਰੁਕੇ ਅਤੇ ਨਿਰਭੈ ਹੋਕੇ ਪ੍ਰਭੂ ਬਾਰੇ ਬੋਲੇ। ਉਨ੍ਹਾਂ ਨੇ ਲੋਕਾਂ ਨੂੰ ਪਰਮੇਸ਼ੁਰ ਦੀ ਕਿਰਪਾ ਬਾਰੇ ਪ੍ਰਚਾਰ ਕੀਤਾ। ਪ੍ਰਭੂ ਨੇ ਉਨ੍ਹਾਂ ਦੇ ਸੰਦੇਸ਼ ਨੂੰ ਕਰਾਮਾਤੀ ਨਿਸ਼ਾਨ ਅਤੇ ਅਚੰਭੇ ਕਰਨ ਦੀ ਯੋਗਤਾ ਦੇਕੇ ਸਾਬਤ ਕੀਤਾ।"

34ਪਰ ਨਗਰ ਵਿੱਚ ਲੋਕਾਂ ਦਾ ਬਟਵਾਰਾ ਹੋ ਗਿਆ। ਕੁਝ ਲੋਕ ਯਹੂਦੀਆਂ ਨਾਲ ਸਹਿਮਤ ਹੋਣ ਲੱਗੇ ਅਤੇ ਕੁਝ ਪੌਲੁਸ ਅਤੇ ਬਰਨਬਾਸ ਨੂੰ ਮੰਨਣ ਲੱਗੇ।"

35ਕੁਝ ਗੈਰ-ਯਹੂਦੀਆਂ, ਕੁਝ ਯਹੂਦੀਆਂ ਅਤੇ ਉਨ੍ਹਾਂ ਦੇ ਆਗੂਆਂ ਨੇ ਪੌਲੁਸ ਅਤੇ ਬਰਨਬਾਸ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਇਹ ਲੋਕ ਇਨ੍ਹਾਂ ਨੂੰ ਪੱਥਰਾਂ ਨਾਲ ਮਾਰ ਮੁਕਾਉਣਾ ਚਾਹੁੰਦੇ ਸਨ।"

Acts 5 illustration - Acts Chapter 5

36ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਾ, ਉਨ੍ਹਾਂ ਨੇ ਨਗਰ ਛੱਡ ਦਿੱਤਾ ਅਤੇ ਲੁਕਾਉਨਿਯਾ ਵਿੱਚ ਲੁਸਤ੍ਰਾ ਅਤੇ ਦਰਬੇ ਸ਼ਹਿਰਾਂ ਵਿੱਚ ਅਤੇ ਉਸ ਦੇ ਆਸ-ਪਾਸ ਦੇ ਇਲਾਕਿਆਂ ਨੂੰ ਚੱਲੇ ਗਏ।"

37ਉੱਥੇ ਜਾਕੇ ਇਹ ਖੁਸ਼ਖਬਰੀ ਬਾਰੇ ਪਰਚਾਰ ਕਰਦੇ ਰਹੇ।"

38ਪੌਲੁਸ-ਲੁਸਤ੍ਰਾ ਅਤੇ ਦਰਬੇ ਵਿੱਚ ਲੁਸਤ੍ਰਾ ਵਿੱਚ ਇੱਕ ਆਦਮੀ ਸੀ ਜਿਸਦੇ ਪੈਰ ਵਿੱਚ ਕੋਈ ਤਕਲੀਫ਼ ਸੀ। ਉਹ ਜਮਾਂਦਰੂ ਹੀ ਲੰਗੜਾ ਸੀ, ਉਸ ਨੇ ਕਦੇ ਚੱਲ ਕੇ ਨਹੀਂ ਸੀ ਵੇਖਿਆ।"

39ਇਹ ਆਦਮੀ ਉੱਥੇ ਬੈਠਾ ਪੌਲੁਸ ਦੇ ਬਚਨ ਸੁਣ ਰਿਹਾ ਸੀ ਤਾਂ ਪੌਲੁਸ ਨੇ ਉਸ ਨੂੰ ਵੇਖਿਆ ਤੇ ਮਹਿਸੂਸ ਕੀਤਾ ਕਿ ਉਸ ਆਦਮੀ ਨੂੰ ਵਿਸ਼ਵਾਸ ਹੈ ਕਿ ਪਰਮੇਸ਼ੁਰ ਉਸ ਨੂੰ ਰਾਜ਼ੀ ਕਰ ਸੱਕਦਾ ਹੈ"

40ਇਸ ਲਈ ਪੌਲੁਸ ਉੱਚੀ ਬੋਲਿਆ, “ਆਪਣੇ ਪੈਰਾਂ ਤੇ ਖਲੋ ਜਾ।” ਉਹ ਆਦਮੀ ਉੱਥੋਂ ਕੁਦਿਆ ਅਤੇ ਉਸ ਨੇ ਆਸ-ਪਾਸ ਚੱਲਣਾ ਸ਼ੁਰੂ ਕਰ ਦਿੱਤਾ।"

Acts 5 illustration - Acts Chapter 5

41ਜਦੋਂ ਲੋਕਾਂ ਨੇ ਪੌਲੁਸ ਨੂੰ ਅਜਿਹਾ ਕਰਦਿਆਂ ਵੇਖਿਆ ਤਾਂ ਉਹ ਲੁਕਾਉਣਿਯਾ ਦੀ ਆਪਣੀ ਭਾਸ਼ਾ ਵਿੱਚ ਚਿਲਾਉਣ ਲੱਗੇ, “ਦੇਵਤੇ ਮਾਨਵ ਦਾ ਰੂਪ ਧਾਰਕੇ ਸਾਡੇ ਕੋਲ ਆਏ ਹਨ।”"

42ਲੋਕਾਂ ਨੇ ਬਰਨਬਾਸ ਨੂੰ ਦਿਓਸ ਅਤੇ ਪੌਲੁਸ ਨੂੰ “ਹਰਮੇਸ” ਨਾਉਂ ਨਾਲ ਬੁਲਾਉਣਾ ਸ਼ੁਰੂ ਕੀਤਾ ਇਸ ਲਈ ਕਿਉਂਕਿ ਇਹ ਬਚਨ ਕਰਨ ਵਿੱਚ ਆਗੂ ਸੀ।"

Chapter Complete

You have read Acts 5

42 verses