Lumina
Acts

Acts 6

Acts 6·Punjabi Bible

1ਦਿਓਸ ਦਾ ਮੰਦਰ ਸ਼ਹਿਰ ਦੇ ਕੋਲ ਹੀ ਸੀ। ਇਸ ਮੰਦਰ ਦਾ ਜਾਜਕ ਕੁਝ ਬਲਦ ਅਤੇ ਫ਼ੁੱਲ ਸ਼ਹਿਰ ਦੇ ਫ਼ਾਟਕਾਂ ਤੇ ਲਿਆਇਆ। ਉਹ ਲੋਕ ਪੌਲੁਸ ਅਤੇ ਬਰਨਬਾਸ ਨੂੰ ਬਲੀਆਂ ਦੇਣਾ ਚਾਹੁੰਦੇ ਸਨ।"

2ਪਰ ਜਦੋਂ ਪੌਲੁਸ ਅਤੇ ਬਰਨਬਾਸ ਰਸੂਲਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਆਪਣੇ ਵਸਤਰ ਪਾੜੇ ਅਤੇ ਲੋਕਾਂ ਵਿੱਚ ਬਾਹਰ ਨੂੰ ਦੌੜ ਪਏ ਅਤੇ ਉੱਚੀ-ਉੱਚੀ ਚਿਲਾਉਣ ਲੱਗ ਪਏ,"

3“ਹੇ ਪੁਰੱਖੋ। ਤੁਸੀਂ ਇਹ ਕਿਉਂ ਕਰ ਰਹੇ ਹੋ? ਅਸੀਂ ਦੇਵਤੇ ਨਹੀਂ ਹਾਂ। ਅਸੀਂ ਤੁਹਾਡੇ ਹੀ ਵਰਗੇ ਮਨੁੱਖ ਹਾਂ। ਅਸੀਂ ਇੱਥੇ ਤੁਹਾਨੂੰ ਖੁਸ਼ਖਬਰੀ ਦੱਸਣ ਆਏ ਹਾਂ ਕਿ ਤੁਹਾਨੂੰ ਇਨ੍ਹਾਂ ਵਿਅਰਥ ਗੱਲਾਂ ਤੋਂ ਜਿਉਂਦੇ ਸੱਚੇ ਪਰਮੇਸ਼ੁਰ ਵੱਲ ਪਰਤਣਾ ਚਾਹੀਦਾ ਹੈ। ਉਹੀ ਹੈ ਜਿਸਨੇ ਅਕਾਸ਼ ਸਿਰਜਿਆ ਹੈ, ਧਰਤੀ, ਸਮੁੰਦਰ ਅਤੇ ਉਸ ਸਾਰੀ ਸ੍ਰਿਸ਼ਟੀ ਵਿੱਚ ਜੀਵਨ ਸਿਰਜਿਆ ਹੈ।"

4“ਪਿੱਛਲੇ ਸਮਿਆਂ ਵਿੱਚ ਪਰਮੇਸ਼ੁਰ ਨੇ ਕੌਮਾਂ ਨੂੰ ਉਹ ਕਰਨ ਦਿੱਤਾ ਜੋ ਉਨ੍ਹਾਂ ਨੇ ਚਾਹਾ।"

5ਪਰ ਪਰਮੇਸ਼ੁਰ ਨੇ ਉਹ ਕਾਰਜ ਕੀਤੇ ਜੋ ਦਿਖਾਉਂਦੇ ਹਨ ਕਿ ਉਹ ਮੌਜੂਦ ਹੈ। ਉਸ ਨੇ ਤੁਹਾਡੇ ਲਈ ਹਮੇਸ਼ਾ ਚੰਗੀਆਂ ਗੱਲਾਂ ਕੀਤੀਆਂ। ਉਸ ਨੇ ਅਕਾਸ਼ ਤੋਂ ਤੁਹਾਡੇ ਲਈ ਬਰੱਖਾ ਕੀਤੀ ਅਤੇ ਸਹੀ ਵਕਤ ਤੇ ਫ਼ਸਲਾਂ ਦਿੱਤੀਆਂ। ਉਹ ਤੁਹਾਨੂੰ ਖਾਣ ਲਈ ਬੇਸ਼ੁਮਾਰ ਅਨਾਜ ਦਿੰਦਾ ਹੈ ਅਤੇ ਤੁਹਾਡੇ ਦਿਲ ਖੁਸ਼ੀਆਂ ਨਾਲ ਭਰਪੂਰ ਰੱਖਦਾ ਹੈ।”"

Acts 6 illustration - Acts Chapter 6

6ਪੌਲੁਸ ਅਤੇ ਬਰਨਬਾਸ ਨੇ ਉਨ੍ਹਾਂ ਨੂੰ ਇਹ ਗੱਲਾਂ ਕਹੀਆਂ, ਪਰ ਉਹ ਬੜੀ ਮੁਸ਼ਕਿਲ ਨਾਲ ਉਨ੍ਹਾਂ ਲੋਕਾਂ ਨੂੰ ਉਨ੍ਹਾਂ ਲਈ ਬਲੀਆਂ ਦੇਣ ਤੋਂ ਰੋਕ ਸੱਕੇ।"

7ਫ਼ਿਰ ਕੁਝ ਯਹੂਦੀ ਅੰਤਾਕਿਯਾ ਅਤੇ ਇੱਕੁਨਿਯੁਮ ਤੋਂ ਆਏ, ਅਤੇ ਉਨ੍ਹਾਂ ਨੇ ਲੋਕਾਂ ਨੂੰ ਪੌਲੁਸ ਦੇ ਵਿਰੁੱਧ ਹੋ ਜਾਣ ਲਈ ਉਕਸਾਇਆ। ਇਸ ਲਈ ਉਨ੍ਹਾਂ ਨੇ ਪੌਲੁਸ ਤੇ ਪੱਥਰਾਵ ਕੀਤਾ ਅਤੇ ਇਹ ਸੋਚ ਕੇ ਧੂਹ ਕੇ ਸ਼ਹਿਰ ਤੋਂ ਬਾਹਰ ਸੁੱਟ ਦਿੱਤਾ, ਕਿ ਉਹ ਮਰ ਗਿਆ ਸੀ।"

8ਯਿਸੂ ਦੇ ਚੇਲੇ ਪੌਲੁਸ ਦੇ ਆਸ-ਪਾਸ ਇੱਕਤਰ ਹੋਏ, ਉਹ ਉੱਠਿਆ ਅਤੇ ਨਗਰ ਵਿੱਚ ਵਾਪਸ ਚੱਲਿਆ ਗਿਆ। ਅਗਲੇ ਦਿਨ ਉਹ ਅਤੇ ਬਰਨਬਾਸ ਦਰਬੇ ਸ਼ਹਿਰ ਵਿੱਚ ਚੱਲੇ ਗਏ।"

9ਅੰਤਾਕਿਯਾ ਵਿੱਚ ਪਰਤਣਾ ਪੌਲੁਸ ਅਤੇ ਬਰਨਬਾਸ ਨੇ ਦਰਬੇ ਸ਼ਹਿਰ ਵਿੱਚ ਵੀ ਖੁਸ਼ਖਬਰੀ ਦਾ ਪਰਚਾਰ ਕੀਤਾ। ਬਹੁਤ ਸਾਰੇ ਲੋਕ ਇੱਥੇ ਯਿਸੂ ਦੇ ਚੇਲੇ ਬਣ ਗਏ। ਉਹ ਦੋਨੋਂ ਲੁਸਤ੍ਰਾ, ਇੱਕੁਨਿਯੁਮ ਅਤੇ ਅੰਤਾਕਿਯਾ ਨੂੰ ਪਰਤੇ।"

10ਇਨ੍ਹਾਂ ਸ਼ਹਿਰਾਂ ਵਿੱਚ ਪੌਲੁਸ ਅਤੇ ਬਰਨਬਾਸ ਨੇ ਯਿਸੂ ਦੇ ਚੇਲਿਆਂ ਨੂੰ ਤਕੜੇ ਬਣਾਇਆ ਅਤੇ ਉਨ੍ਹਾਂ ਨੂੰ ਵਿਸ਼ਵਾਸ ਵਿੱਚ ਰਹਿਣ ਬਾਰੇ ਸਮਝਾਇਆ ਅਤੇ ਉਨ੍ਹਾਂ ਨੂੰ ਆਖਿਆ, “ਸਾਨੂੰ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨ ਲਈ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ।”"

Acts 6 illustration - Acts Chapter 6

11ਉਨ੍ਹਾਂ ਨੇ ਹਰੇਕ ਕਲੀਸਿਯਾ ਲਈ ਬਜ਼ੁਰਗਾਂ ਨੂੰ ਨਿਯੁਕਤ ਕੀਤਾ। ਵਰਤ ਅਤੇ ਪ੍ਰਾਰਥਨਾ ਨਾਲ, ਉਨ੍ਹਾਂ ਨੇ ਉਨ੍ਹਾਂ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਜਿਸਤੇ ਉਨ੍ਹਾਂ ਨੇ ਭਰੋਸਾ ਕੀਤਾ।"

12ਤਦ ਉਹ ਦੋਨੋਂ ਪਿਸਿਦਿਯਾ ਦੇਸ਼ ਵਿੱਚੋਂ ਦੀ ਲੰਘੇ ਅਤੇ ਪੰਫ਼ਲਿਯਾ ਦੇਸ਼ ਵਿੱਚ ਪਹੁੰਚੇ।"

13ਫ਼ਿਰ ਉਨ੍ਹਾਂ ਨੇ ਪਰਮੇਸ਼ੁਰ ਦਾ ਸੰਦੇਸ਼ ਪਰਗਾ ਵਿੱਚ ਦਿੱਤਾ ਅਤੇ ਉਸਤੋਂ ਬਾਅਦ ਉਹ ਅੰਤਾਕਿਯਾ ਸ਼ਹਿਰ ਵੱਲ ਗਏ।"

14ਉੱਥੋਂ ਤੋਂ, ਜਹਾਜ਼ ਰਾਹੀਂ ਉਹ ਦੋਨੋਂ ਅੰਤਾਕਿਯਾ ਨੂੰ ਗਏ। ਇਹ ਉਹੀ ਸ਼ਹਿਰ ਸੀ ਜਿੱਥੇ ਨਿਹਚਾਵਾਨਾਂ ਨੇ ਉਨ੍ਹਾਂ ਨੂੰ ਪਰਮੇਸ਼ੁਰ ਦੀ ਕਿਰਪਾ ਨੂੰ ਸੌਂਪ ਦਿੱਤਾ ਅਤੇ ਉਨ੍ਹਾਂ ਨੂੰ ਇਹ ਕੰਮ ਕਰਨ ਲਈ ਭੇਜ ਦਿੱਤਾ। ਹੁਣ ਉਨ੍ਹਾਂ ਨੇ ਉਨ੍ਹਾਂ ਨੂੰ ਦਿੱਤਾ ਹੋਇਆ ਕੰਮ ਪੂਰਨ ਕਰ ਦਿੱਤਾ ਸੀ।"

15ਜਦੋਂ ਉੱਥੇ ਦੋਨੋਂ ਪਹੁੰਚੇ, ਉਨ੍ਹਾਂ ਨੇ ਕਲੀਸਿਯਾ ਨੂੰ ਇਕੱਠੇ ਕੀਤਾ ਅਤੇ ਉਨ੍ਹਾਂ ਨੂੰ ਉਹ ਗੱਲਾਂ ਦੱਸੀਆਂ ਜਿਹੜੀਆਂ ਪਰਮੇਸ਼ੁਰ ਨੇ ਉਨ੍ਹਾਂ ਰਾਹੀਂ ਕੀਤੀਆਂ ਸਨ। ਅਤੇ ਉਨ੍ਹਾਂ ਨੂੰ ਆਖਿਆ, “ਪਰਮੇਸ਼ੁਰ ਨੇ ਦਰਵਾਜ਼ਾ ਖੋਲ੍ਹਿਆ ਹੈ ਤਾਂ ਜੋ ਗੈਰ ਕੌਮਾਂ ਦੇ ਲੋਕ ਵੀ ਨਿਹਚਾ ਕਰ ਸੱਕਣ।”"

Chapter Complete

You have read Acts 6

15 verses