1ਉਸ ਕੁੜੀ ਦੇ ਮਾਲਕ ਨੇ ਮਹਿਸੂਸ ਕੀਤਾ ਕਿ ਹੁਣ ਉਹ ਪੈਸੇ ਕੁਮਾਉਣ ਲਈ ਉਸਦਾ ਇਸਤੇਮਾਲ ਨਹੀਂ ਕਰ ਸੱਕਦੇ ਸੀ। ਇਸ ਲਈ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨੂੰ ਫ਼ੜਿਆ ਅਤੇ ਸ਼ਹਿਰ ਦੀ ਸਭਾ ਵਾਲੀ ਥਾਂ ਤੇ ਖਿੱਚ ਲਿਆਏ। ਉਸ ਸ਼ਹਿਰ ਦੇ ਸੂਬੇਦਾਰ ਉੱਥੇ ਸਨ।"
2ਉਹ ਆਦਮੀ ਉਨ੍ਹਾਂ ਨੂੰ ਆਗੂਆਂ ਕੋਲ ਲੈ ਆਏ ਅਤੇ ਆਖਣ ਲੱਗੇ, “ਇਹ ਲੋਕ ਯਹੂਦੀ ਹਨ ਅਤੇ ਇਹ ਸਾਡੇ ਸ਼ਹਿਰ ਵਿੱਚ ਭਾਜੜ ਪਾ ਰਹੇ ਹਨ।"
3ਇਹ ਲੋਕਾਂ ਨੂੰ ਉਹ ਰਿਵਾਜ਼ ਸਿੱਖਾ ਰਹੇ ਹਨ ਜੋ ਸ਼ਰ੍ਹਾ ਦੇ ਖਿਲਾਫ਼ ਹਨ। ਕਿਉਂਕਿ ਅਸੀਂ ਰੋਮੀ ਨਾਗਰਿਕ ਹਾਂ। ਅਸੀਂ ਇਹ ਰਿਵਾਜ਼ ਨਾ ਕਬੂਲ ਸੱਕਦੇ ਹਾਂ ਨਾ ਹੀ ਇਨ੍ਹਾਂ ਉੱਤੇ ਚੱਲ ਸੱਕਦੇ ਹਾਂ।”"
4ਤਦ ਲੋਕੀ ਪੌਲੁਸ ਅਤੇ ਸੀਲਾਸ ਦੇ ਖਿਲਾਫ਼ ਹੋ ਗਏ। ਤਦ ਆਗੂਆਂ ਨੇ ਪੌਲੁਸ ਅਤੇ ਸੀਲਾਸ ਦੇ ਕੱਪੜੇ ਪਾੜ ਸੁੱਟੇ ਅਤੇ ਕੁਝ ਆਦਮੀਆਂ ਨੂੰ ਹੁਕਮ ਦਿੱਤਾ ਕਿ ਉਨ੍ਹਾਂ ਨੂੰ ਕੋੜਿਆਂ ਨਾਲ ਮਾਰਨ।"
5ਆਦਮੀਆਂ ਨੇ ਉਨ੍ਹਾਂ ਨੂੰ ਬਹੁਤ ਵਾਰ ਮਾਰਿਆ ਤੇ ਫ਼ਿਰ ਉਨ੍ਹਾਂ ਨੂੰ ਕੈਦ ਵਿੱਚ ਸੁੱਟ ਦਿੱਤਾ। ਕੈਦਖਾਨੇ ਦੇ ਦਰੋਗਾ ਨੂੰ ਆਖਣ ਲੱਗੇ, “ਇਨ੍ਹਾਂ ਉੱਪਰ ਪੂਰੀ ਨਿਗਰਾਨੀ ਰੱਖਣਾ।”"

6ਉਸ ਨੇ ਅਜਿਹਾ ਹੁਕਮ ਪਾਕੇ ਉਨ੍ਹਾਂ ਨੂੰ ਅੰਦਰਲੇ ਕੈਦਖਾਨੇ ਵਿੱਚ ਰੱਖਿਆ ਅਤੇ ਉਨ੍ਹਾਂ ਦੇ ਪੈਰਾਂ ਵਿੱਚ ਕਾਫ਼ ਦੇ ਖਾਨੇ ਠੋਕ ਦਿੱਤੇ।"
7ਅੱਧੀ ਰਾਤ ਵੇਲੇ ਪੌਲੁਸ ਅਤੇ ਸੀਲਾਸ ਪ੍ਰਾਰਥਨਾ ਕਰਦੇ ਹੋਏ ਪਰਮੇਸ਼ੁਰ ਦੀ ਉਸਤਤਿ ਦੇ ਗੀਤ ਗਾ ਰਹੇ ਸਨ ਅਤੇ ਬਾਕੀ ਕੈਦੀ ਉਨ੍ਹਾਂ ਦੇ ਭਜਨ-ਗੀਤ ਸੁਣ ਰਹੇ ਸਨ।"
8ਅਚਾਨਕ ਭਿਆਨਕ ਭੁਚਾਲ ਆਇਆ। ਭੁਚਾਲ ਇੰਨਾ ਜਬਰਦਸਤ ਸੀ ਕਿ ਕੈਦਖਾਨੇ ਦੀਆਂ ਨੀਹਾਂ ਤੱਕ ਹਿੱਲ ਗਈਆਂ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹ ਗਏ। ਅਤੇ ਸਾਰੇ ਕੈਦੀਆਂ ਦੀਆਂ ਜੰਜ਼ੀਰਾਂ ਖੁੱਲ੍ਹ ਗਈਆਂ।"
9ਜੇਲਰ ਜਾਗਿਆ ਅਤੇ ਕੈਦਖਾਨੇ ਦੇ ਸਾਰੇ ਦਰਵਾਜ਼ੇ ਖੁੱਲ੍ਹੇ ਵੇਖੇ। ਉਸ ਨੇ ਸੋਚਿਆ ਕਿ ਕੈਦੀ ਪਹਿਲਾਂ ਹੀ ਨਠ ਗਏ ਹਨ। ਇਸ ਲਈ ਉਸ ਨੇ ਆਪਣੀ ਤਲਵਾਰ ਕੱਢੀ ਅਤੇ ਆਪਣੇ-ਆਪ ਨੂੰ ਮਾਰਨ ਹੀ ਵਾਲਾ ਸੀ।"
10ਪਰ ਪੌਲੁਸ ਨੇ ਉੱਚੀ ਆਵਾਜ਼ ਨਾਲ ਪੁਕਾਰ ਕੇ ਕਿਹਾ, “ਆਪਣੇ-ਆਪ ਨੂੰ ਇਉਂ ਕਸ਼ਟ ਨਾ ਦੇ। ਅਸੀਂ ਸਭ ਇੱਥੇ ਹੀ ਹਾਂ।”"

11ਤਦ ਦੀਵਾ ਮੰਗਵਾ ਕੇ ਉਹ ਅੰਦਰ ਨੂੰ ਦੌੜਿਆ, ਉਹ ਕੰਬਦਾ ਹੋਇਆ ਪੌਲੁਸ ਅਤੇ ਸੀਲਾਸ ਦੇ ਅੱਗੇ ਢਹਿ ਪਿਆ।"
12ਤਦ ਉਸ ਨੇ ਉਨ੍ਹਾਂ ਨੂੰ ਬਾਹਰ ਕੱਢਿਆ ਅਤੇ ਕਿਹਾ, “ਹੇ ਮਹਾ ਪੁਰੱਖੋ, ਬਚਾਏ ਜਾਣ ਲਈ ਮੈਂ ਕੀ ਕਰਾਂ?”"
13ਉਨ੍ਹਾਂ ਉਸ ਨੂੰ ਕਿਹਾ, “ਪ੍ਰਭੂ ਯਿਸੂ ਉੱਤੇ ਵਿਸ਼ਵਾਸ ਕਰ, ਫ਼ੇਰ ਤੂੰ ਅਤੇ ਉਹ ਸਾਰੇ, ਜਿਹੜੇ ਤੇਰੇ ਘਰ ਵਿੱਚ ਰਹਿੰਦੇ ਹਨ, ਬਚਾਏ ਜਾਣਗੇ।”"
14ਤਾਂ, ਪੌਲੁਸ ਅਤੇ ਸੀਲਾਸ ਨੇ ਜੇਲਰ ਅਤੇ ਉਨ੍ਹਾਂ ਸਭ ਨੂੰ, ਜੋ ਉਸ ਦੇ ਘਰ ਵਿੱਚ ਰਹਿੰਦੇ ਸਨ, ਪ੍ਰਭੂ ਦਾ ਸੰਦੇਸ਼ ਦਿੱਤਾ।"
15ਜਦ ਕਿ ਰਾਤ ਕਾਫ਼ੀ ਹੋ ਚੁੱਕੀ ਸੀ ਪਰ ਜੇਲਰ ਨੇ ਉਨ੍ਹਾਂ ਨੂੰ ਲਿਆ ਅਤੇ ਉਨ੍ਹਾਂ ਦੇ ਜ਼ਖਮ ਸਾਫ਼ ਕੀਤੇ। ਉਸਤੋਂ ਬਾਅਦ, ਜੇਲਰ ਅਤੇ ਉਸ ਦੇ ਸਾਰੇ ਲੋਕਾਂ ਨੂੰ ਬਪਤਿਸਮਾ ਦਿੱਤਾ ਗਿਆ।"

16ਉਸਤੋਂ ਬਾਅਦ, ਉਸ ਨੇ ਉਨ੍ਹਾਂ ਨੂੰ ਘਰ ਲੈਜਾ ਕੇ ਭੋਜਨ ਕਰਵਾਇਆ, ਹੁਣ ਸਾਰੇ ਲੋਕ ਮੁੜ ਤੋਂ ਬੜੇ ਖੁਸ਼ ਸਨ ਕਿਉਂਕਿ ਹੁਣ ਉਹ ਪਰਮੇਸ਼ੁਰ ਉੱਤੇ ਵਿਸ਼ਵਾਸ ਰੱਖਦੇ ਸਨ।"
17ਅਗਲੀ ਸਵੇਰ ਆਗੂਆਂ ਨੇ ਕੁਝ ਸਿਪਾਹੀਆਂ ਨੂੰ ਦਰੋਗਾ ਕੋਲ ਭੇਜਿਆ ਅਤੇ ਸੁਨੇਹਾ ਦਿੱਤਾ “ਇਨ੍ਹਾਂ ਆਦਮੀਆਂ ਨੂੰ ਰਿਹਾ ਕਰ ਦਿੱਤਾ ਜਾਵੇ।”"
18ਦਰੋਗਾ ਨੇ ਪੌਲੁਸ ਨੂੰ ਆਖਿਆ, “ਆਗੂਆਂ ਨੇ ਇਨ੍ਹਾਂ ਸਿਪਾਹੀਆਂ ਰਾਹੀਂ ਤੁਹਾਨੂੰ ਰਿਹਾ ਕਰਨ ਦਾ ਹੁਕਮ ਦੇਕੇ ਭੇਜਿਆ ਹੈ, ਸੋ ਤੁਸੀਂ ਹੁਣ ਸ਼ਾਂਤੀ ਨਾਲ ਇੱਥੋਂ ਜਾ ਸੱਕਦੇ ਹੋ।”"
19ਪਰ ਪੌਲੁਸ ਨੇ ਸਿਪਾਹੀਆਂ ਨੂੰ ਕਿਹਾ, “ਉਨ੍ਹਾਂ ਨੇ ਤਾਂ ਸਾਨੂੰ ਰੋਮੀ ਹੋਣ ਦਾ ਦੋਸ਼ ਸਾਬਤ ਕੀਤੇ ਬਿਨਾਂ ਹੀ ਸਭਨਾਂ ਦੇ ਸਾਹਮਣੇ ਕੋੜੇ ਮਾਰਕੇ ਕੈਦ ਕੀਤਾ ਸੀ। ਅਤੇ ਕੀ ਉਹ ਚਾਹੁੰਦੇ ਹਨ ਅਸੀਂ ਗੁਪਤ ਰੂਪ ਵਿੱਚ ਹੀ ਚੱਲੇ ਜਾਈਏ? ਨਹੀਂ ਇਹ ਇਵੇਂ ਨਹੀਂ ਹੋਣਾ, ਸਗੋਂ ਉਹ ਆਪ ਆਕੇ ਸਾਨੂੰ ਬਾਹਰ ਕੱਢ ਕੇ ਲੈ ਚੱਲਣ।”"
20ਸਿਪਾਹੀਆਂ ਨੇ ਇਹ ਹਾਲ ਸਾਰਾ ਆਗੂਆਂ ਨੂੰ ਜਾ ਸੁਣਾਇਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਉਹ ਰੋਮੀ ਨਾਗਰਿਕ ਹੀ ਸਨ ਤਾਂ ਉਹ ਘਬਰਾ ਗਏ।"

21ਤਾਂ ਉਹ ਆਪ ਪੌਲੁਸ ਅਤੇ ਸੀਲਾਸ ਕੋਲ ਆਏ ਤੇ ਆਕੇ ਖਿਮਾ ਮੰਗੀ। ਉਨ੍ਹਾਂ ਨੇ ਆਪ ਉਨ੍ਹਾਂ ਨੂੰ ਕੈਦ ਵਿੱਚੋਂ ਕੱਢਿਆ ਅਤੇ ਇਹ ਸ਼ਹਿਰ ਛੱਡ ਜਾਣ ਲਈ ਕਿਹਾ।"
22ਪਰ ਜਦੋਂ ਪੌਲੁਸ ਅਤੇ ਸੀਲਾਸ ਜੇਲ ਵਿੱਚੋਂ ਬਾਹਰ ਆਏ ਤਾਂ ਉਹ ਲੁਦਿਯਾ ਦੇ ਘਰ ਨੂੰ ਗਏ ਅਤੇ ਉੱਥੇ ਕੁਝ ਨਿਹਚਾਵਾਨਾਂ ਨੂੰ ਵੇਖਿਆ ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਤਸਲੀ ਦਿੱਤੀ ਫ਼ੇਰ ਉਨ੍ਹਾਂ ਨੇ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ। ਉਹ ਸ਼ਹਿਰ ਛੱਡ ਕੇ ਅੱਗੇ ਨੂੰ ਵੱਧੇ।"
23ਪੌਲੁਸ ਅਤੇ ਸੀਲਾਸ ਥਸਲੁਨੀਕੇ ਵਿੱਚ ਤਦ ਉਹ ਅਮਫ਼ਿਪੁਲਿਸ ਅਤੇ ਅੱਪੁਲੋਨਿਯਾ ਸ਼ਹਿਰਾਂ ਵਿੱਚੋਂ ਲੰਘਦੇ ਹੋਏ ਥਸਲੁਨੀਕੇ ਸ਼ਹਿਰ ਵਿੱਚ ਆਏ, ਜਿੱਥੇ ਕਿ ਯਹੂਦੀਆਂ ਦਾ ਇੱਕ ਪ੍ਰਾਰਥਨਾ ਸਥਾਨ ਸੀ।"
24ਪੌਲੁਸ ਪ੍ਰਾਰਥਨਾ ਸਥਾਨ ਦੇ ਅੰਦਰ ਗਿਆ ਅਤੇ ਉਨ੍ਹਾਂ ਨਾਲ ਵਿੱਚਾਰ ਕੀਤਾ, ਜਿਵੇਂ ਉਹ ਹਰ ਸਬਤ ਦੇ ਦਿਨ ਤਿੰਨ ਹਫ਼ਤਿਆਂ ਲਈ ਪੋਥੀਆਂ ਬਾਰੇ ਕਰਦਾ ਸੀ।"
25ਪੌਲੁਸ ਨੇ ਇਨ੍ਹਾਂ ਪੋਥੀਆਂ ਨੂੰ ਯਹੂਦੀਆਂ ਨੂੰ ਵਿਸਤਾਰ ਵਿੱਚ ਸਮਝਾਇਆ ਤੇ ਸਾਬਤ ਕੀਤਾ ਕਿ ਮਸੀਹ ਨੇ ਦੁੱਖ ਭੋਗਣਾ ਹੀ ਸੀ ਅਤੇ ਫ਼ਿਰ ਮੁਰਦਿਆਂ ਵਿੱਚੋਂ ਜੀ ਉੱਠਣਾ ਸੀ। ਅਤੇ ਪੌਲੁਸ ਨੇ ਕਿਹਾ, “ਇਹ ਯਿਸੂ, ਜਿਸ ਬਾਰੇ ਮੈਂ ਤੁਹਾਡੇ ਨਾਲ ਗੱਲ ਕਰ ਰਿਹਾ ਹਾਂ, ਮਸੀਹ ਹੈ।”"

26ਕੁਝ ਯਹੂਦੀਆਂ ਨੇ ਵਿਸ਼ਵਾਸ ਕੀਤਾ ਅਤੇ ਉਨ੍ਹਾਂ ਨੇ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋਣ ਦਾ ਫ਼ੈਸਲਾ ਕੀਤਾ। ਬਹੁਤ ਮਹੱਤਵਪੂਰਣ ਯੂਨਾਨੀ ਆਦਮੀ ਅਤੇ ਔਰਤਾਂ ਵੀ ਉਨ੍ਹਾਂ ਨਾਲ ਜੁੜੀਆਂ ਜੋ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦੀਆਂ ਸਨ। ਇਉਂ ਇੱਕ ਵੱਡੇ ਆਦਮੀਆਂ ਦੇ ਸਮੂਹ ਨੇ ਅਤੇ ਬਹੁਤ ਸਾਰੀਆਂ ਔਰਤਾਂ ਪੌਲੁਸ ਅਤੇ ਸੀਲਾਸ ਨਾਲ ਸ਼ਾਮਿਲ ਹੋ ਗਏ।"
27ਪਰ ਉਹ ਯਹੂਦੀ, ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ, ਉਨ੍ਹਾਂ ਨਾਲ ਈਰਖਾ ਕਰਨ ਲੱਗੇ। ਉਨ੍ਹਾਂ ਨੇ ਕੁਝ ਭੈੜੇ ਆਦਮੀ ਸ਼ਹਿਰ ਚੋ ਭਾੜੇ ਤੇ ਲਏ ਅਤੇ ਉਨ੍ਹਾਂ ਭੈੜਿਆਂ ਨੇ ਬਹੁਤ ਸਾਰੀ ਭੀੜ ਨੂੰ ਆਪਣੇ ਮਗਰ ਲਾ ਲਿਆ ਤੇ ਸ਼ਹਿਰ ਵਿੱਚ ਦੰਗੇ ਮਚਾ ਦਿੱਤੇ। ਉਹ ਯਾਸੋਨ ਦੇ ਘਰ ਉਨ੍ਹਾਂ ਨੂੰ ਲੱਭਦੇ ਹੋਏ ਗਏ ਤਾਂ ਕਿ ਉਹ ਉਨ੍ਹਾਂ ਨੂੰ ਲੋਕਾਂ ਦੇ ਸਾਹਮਣੇ ਖੜ੍ਹਾ ਕਰ ਸੱਕਣ।"
28ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ।"
29ਯਾਸੋਨ ਨੇ ਉਨ੍ਹਾਂ ਨੂੰ ਆਪਣੇ ਘਰ ਲੁਕਾਅ ਰੱਖਿਆ ਹੈ ਅਤੇ ਉਹ ਸਾਰੇ ਉਹ ਗੱਲਾਂ ਕਰਦੇ ਹਨ ਜੋ ਕੈਸਰ ਦੇ ਨੇਮ ਦੇ ਖਿਲਾਫ਼ ਹਨ। ਅਤੇ ਉਹ ਆਖਦੇ ਹਨ ਕਿ ਉੱਥੇ ਯਿਸੂ ਨਾਂ ਦਾ ਇੱਕ ਹੋਰ ਰਾਜਾ ਹੈ।”"
30ਭੀੜ ਅਤੇ ਆਗੂਆਂ ਨੇ ਜਦੋਂ ਇਹ ਗੱਲਾਂ ਸੁਣੀਆਂ ਤਾਂ ਉਹ ਪਰੇਸ਼ਾਨ ਹੋ ਗਏ।"

31ਉਨ੍ਹਾਂ ਨੇ ਯਾਸੋਨ ਅਤੇ ਹੋਰ ਨਿਹਚਾਵਾਨਾਂ ਤੇ ਜ਼ੁਰਮਾਨਾ ਲਗਾਇਆ ਤੇ ਫ਼ਿਰ ਉਨ੍ਹਾਂ ਨੂੰ ਜਾਣ ਦਿੱਤਾ।"
32ਪੌਲੁਸ ਅਤੇ ਸੀਲਾਸ ਦਾ ਬਰਿਯਾ ਨੂੰ ਜਾਣਾ ਉਸੇ ਰਾਤ ਨਿਹਚਾਵਾਨਾਂ ਨੇ ਪੌਲੁਸ ਅਤੇ ਸੀਲਾਸ ਨੂੰ ਬਰਿਯਾ ਦੇ ਸ਼ਹਿਰ ਵਿੱਚ ਭੇਜ ਦਿੱਤਾ। ਜਦ ਉਹ ਉੱਥੇ ਪਹੁੰਚੇ ਤਾਂ ਉੱਥੇ ਉਹ ਯਹੂਦੀ ਪ੍ਰਾਰਥਨਾ ਸਥਾਨ ਤੇ ਗਏ।"
33ਏਥੋਂ ਦੇ ਯਹੂਦੀ ਥੱਸਲੁਨੀਕੇ ਦੇ ਲੋਕਾਂ ਨਾਲੋਂ ਬਹੁਤ ਚੰਗੇ ਸਨ। ਉਹ ਉਨ੍ਹਾਂ ਦਾ ਸੰਦੇਸ਼ ਸੁਣਕੇ ਬਹੁਤ ਖੁਸ਼ ਸਨ। ਅਤੇ ਬਰਿਯਾ ਦੇ ਯਹੂਦੀ ਰੋਜ਼ ਇਨ੍ਹਾਂ ਪੋਥੀਆਂ ਨੂੰ ਪੜ੍ਹਦੇ ਕਿ ਵੇਖੀਏ ਜੋ ਇਨ੍ਹਾਂ ਵਿੱਚ ਆਖਿਆ ਗਿਆ ਹੈ ਉਹ ਸੱਚ ਹੈ ਜਾਂ ਨਹੀਂ।"
34ਉਨ੍ਹਾਂ ਵਿੱਚੋਂ ਬਹੁਤ ਯਹੂਦੀ ਨਿਹਚਾਵਾਨ ਬਣ ਗਏ ਅਤੇ ਬਹੁਤ ਸਾਰੇ ਮਹੱਤਵਪੂਰਣ ਯੂਨਾਨੀ ਮਰਦ ਅਤੇ ਔਰਤਾਂ ਨਿਹਚਾਵਾਨ ਬਣ ਗਏ।"
35ਪਰ ਜਦੋਂ ਥੱਸਲੁਨੀਕੇ ਦੇ ਯਹੂਦੀਆਂ ਨੇ ਸੁਣਿਆ ਕਿ ਪੌਲੁਸ ਨੇ ਬਰਿਯਾ ਵਿੱਚ ਵੀ ਪਰਮੇਸ਼ੁਰ ਦੇ ਸੰਦੇਸ਼ ਦਾ ਪ੍ਰਚਾਰ ਕੀਤਾ ਹੈ, ਤਾਂ ਉਹ ਉੱਥੇ ਵੀ ਆ ਗਏ। ਉਨ੍ਹਾਂ ਨੇ ਬਰਿਯਾ ਵਿੱਚ ਵੀ ਲੋਕਾਂ ਵਿੱਚ ਬੇਚੈਨੀ ਤੇ ਡਰ ਫ਼ੈਲਾ ਦਿੱਤਾ।"

36ਇਸ ਲਈ ਨਿਹਚਾਵਾਨਾਂ ਨੇ ਛੇਤੀ ਹੀ ਪੌਲੁਸ ਨੂੰ ਦੂਰ ਸਮੁੰਦਰ ਨੂੰ ਭੇਜ ਦਿੱਤਾ। ਪਰ ਸੀਲਾਸ ਅਤੇ ਤਿਮੋਥਿਉਸ ਉੱਥੇ ਹੀ ਰਹੇ।"
37ਜਿਹੜੇ ਨਿਹਚਾਵਾਨ ਪੌਲੁਸ ਨਾਲ ਗਏ, ਉਸ ਨੂੰ ਅਥੇਨੈ ਤੱਕ ਦੂਰ ਲੈ ਗਏ। ਫ਼ਿਰ ਉਹ ਬਰਿਯਾ ਨੂੰ ਮੁੜਨ ਲਈ ਵਿਦਾ ਹੋ ਗਏ ਤੇ ਆਪਣੇ ਨਾਲ ਪੌਲੁਸ ਵੱਲੋਂ ਸੀਲਾਸ ਅਤੇ ਤਿਮੋਥਿਉਸ ਲਈ ਇੱਕ ਸੰਦੇਸ਼ ਲੈ ਕੇ ਗਏ, “ਜਿੰਨੀ ਛੇਤੀ ਹੋ ਸੱਕੇ ਮੇਰੇ ਨਾਲ ਸ਼ਾਮਿਲ ਹੋਣ ਲਈ ਆਓ।”"
38ਪੌਲੁਸ ਅਥੇਨੈ ਵਿੱਚ ਪੌਲੁਸ ਉਨ੍ਹਾਂ ਦਾ ਅਥੇਨੈ ਵਿੱਚ ਇੰਤਹਾਰ ਕਰ ਰਿਹਾ ਸੀ। ਪਰ ਉਹ ਇਸ ਸ਼ਹਿਰ ਵਿੱਚ ਇਹ ਵੇਖਕੇ ਬੜਾ ਦੁੱਖੀ ਹੋਇਆ ਕਿ ਇਹ ਸ਼ਹਿਰ ਤਾਂ ਮੂਰਤਾਂ ਨਾਲ ਭਰਿਆ ਹੋਇਆ ਹੈ।"
39ਪ੍ਰਾਰਥਨਾ ਸਥਾਨ ਵਿੱਚ, ਉਸ ਨੇ ਯਹੂਦੀਆਂ ਅਤੇ ਯੂਨਾਨੀਆਂ ਨਾਲ ਗੱਲ ਕੀਤੀ ਜੋ ਕਿ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰ ਰਹੇ ਸਨ। ਉਸ ਨੇ ਹਰ ਰੋਜ਼ ਉਨ੍ਹਾਂ ਲੋਕਾਂ ਨਾਲ ਵੀ ਵਿੱਚਾਰ ਕੀਤੇ ਜੋ ਉਸ ਸ਼ਹਿਰ ਦੇ ਵਿਉਪਾਰੀ ਇਲਾਕੇ ਵਿੱਚ ਰਹਿੰਦੇ ਸਨ।"
40ਕੁਝ ਅਪਿਕੂਰੀ ਅਤੇ ਸਤੋਕਿਈ ਪੰਡਤਾਂ ਨੇ ਵੀ ਉਸ ਨਾਲ ਚਰਚਾ ਕੀਤੀ। ਉਨ੍ਹਾਂ ਵਿੱਚੋਂ ਕੁਝ ਨੇ ਕਿਹਾ, “ਇਹ ਗੱਪੀ ਕਿਸ ਬਾਰੇ ਗੱਲ ਕਰ ਰਿਹਾ ਹੈ?” ਪੌਲੁਸ ਉਨ੍ਹਾਂ ਨੂੰ ਯਿਸੂ ਦਾ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਖੁਸ਼ਖਬਰੀ ਬਾਰੇ ਦੱਸ ਰਿਹਾ ਸੀ। ਇਸ ਲਈ ਉਨ੍ਹਾਂ ਨੇ ਆਖਿਆ, “ਇਸਦਾ ਭਾਵ ਇਹ ਹੈ ਕਿ ਇਹ ਕਿਸੇ ਹੋਰ ਦੇਵਤਿਆਂ ਬਾਰੇ ਬੋਲ ਰਿਹਾ ਹੈ।”"
You have read Acts 8
40 verses