Lumina
Acts

Acts 9

Acts 9·Punjabi Bible

1ਤਾਂ ਉਹ ਪੌਲੁਸ ਨੂੰ ਅਰਿਯੁਪਗੁਸ ਦੀ ਸਭਾ ਵਿੱਚ ਲੈ ਆਏ ਅਤੇ ਉਨ੍ਹਾਂ ਆਖਿਆ, “ਹੁਣ ਕਿਰਪਾ ਕਰਕੇ ਸਾਨੂੰ ਇਸ ਨਵੇਂ ਉਪਦੇਸ਼ ਦੀ ਵਿਆਖਿਆ ਕਰ ਜਿਸ ਬਾਰੇ ਤੂੰ ਬੋਲ ਰਿਹਾ ਸੀ।"

2ਅਸੀਂ ਅਜਿਹੀਆਂ ਗੱਲਾਂ ਪਹਿਲਾਂ ਕਦੇ ਨਹੀਂ ਸੁਣੀਆਂ, ਜਿਹੜੀਆਂ ਤੂੰ ਸਾਨੂੰ ਹੁਣ ਦੱਸ ਰਿਹਾ ਹੈਂ। ਅਸੀਂ ਜਾਨਣਾ ਚਾਹੁੰਦੇ ਹਾਂ ਕਿ ਇਨ੍ਹਾਂ ਉਪਦੇਸ਼ਾਂ ਦਾ ਕੀ ਅਰਥ ਹੈ।”"

3(ਅਥੈਨੇ ਦੇ ਸਾਰੇ ਲੋਕ ਅਤੇ ਹੋਰ ਦੂਜੇ ਦੇਸ਼ਾਂ ਦੇ ਲੋਕ, ਜੋ ਅਥੈਨੇ ਵਿੱਚ ਰਹਿੰਦੇ ਸਨ, ਆਪਣਾ ਸਾਰਾ ਸਮਾਂ ਕਿਸੇ ਨਾ ਕਿਸੇ ਨਵੇਂ ਵਿੱਚਾਰਾਂ ਨੂੰ ਬੋਲਣ ਅਤੇ ਸੁਣਨ ਵਿੱਚ ਬਿਤਾਉਂਦੇ ਸਨ।)"

4ਤਦ ਪੌਲੁਸ ਅਰਿਯੁਪਗੁਸ ਦੀ ਸਭਾ ਸਾਹਮਣੇ ਖੜ੍ਹਾ ਹੋਇਆ ਅਤੇ ਉਸ ਨੇ ਆਖਿਆ, “ਹੇ ਅਥੈਨੇ ਦੇ ਪੁਰੱਖੋ। ਮੈਂ ਵੇਖ ਸੱਕਦਾ ਹਾਂ ਕਿ ਤੁਸੀਂ ਹਰ ਢੰਗ ਨਾਲ ਬੜੇ ਧਾਰਮਿਕ ਹੋ।"

5ਜਿਵੇਂ ਕਿ ਮੈਂ ਤੁਹਾਡੇ ਸ਼ਹਿਰ ਰਾਹੀਂ, ਉਹ ਚੀਜ਼ਾਂ ਵੇਖਦਾ ਹੋਇਆ ਲੰਘ ਰਿਹਾ ਸੀ, ਜਿਨ੍ਹਾਂ ਦੀ ਤੁਸੀਂ ਉਪਾਸਨਾ ਕਰਦੇ ਹੋ, ਮੈਂ ਇੱਕ ਜਗਵੇਦੀ ਵੇਖੀ ਜਿਸ ਉੱਤੇ ਇਹ ਲਿਖਿਆ ਹੋਇਆ ਸੀ, ‘ ਪਰਮੇਸ਼ੁਰ ਲਈ, ਜੋ ਕਿ ਅਗਿਆਤ ਹੈ।’ ਮੈਂ ਤੁਹਾਨੂੰ ਉਸੇ ਪਰਮੇਸ਼ੁਰ ਬਾਰੇ ਦੱਸਣ ਜਾ ਰਿਹਾ ਹਾਂ ਜਿਸ ਪਰਮੇਸ਼ੁਰ ਦੀ ਤੁਸੀਂ ਬਿਨਾ ਜਾਣਿਆਂ ਉਪਾਸਨਾ ਕਰਦੇ ਹੋਂ।"

Acts 9 illustration - Acts Chapter 9

6“ਉਹੀ ਪਰਮੇਸ਼ੁਰ ਹੈ ਜਿਸਨੇ ਸੰਸਾਰ ਅਤੇ ਉਸ ਵਿੱਚਲੀ ਹਰ ਚੀਜ਼ ਦੀ ਰਚਨਾ ਕੀਤੀ ਹੈ। ਉਹ ਸਵਰਗ ਤੇ ਧਰਤੀ ਦਾ ਪ੍ਰਭੂ ਹੈ। ਉਹ ਮਨੁੱਖੀ ਹੱਥਾਂ ਨਾਲ ਬਣੇ ਮੰਦਰਾਂ ਵਿੱਚ ਨਹੀਂ ਰਹਿੰਦਾ।"

7ਇਹ ਉਹ ਪਰਮੇਸ਼ੁਰ ਹੈ ਜੋ ਆਪਣੇ ਲੋਕਾਂ ਨੂੰ ਜੀਵਨ, ਪ੍ਰਾਣ ਤੇ ਹੋਰ ਸਭ ਕੁਝ ਦਿੰਦਾ ਹੈ। ਅਤੇ ਉਸ ਨੂੰ ਕਿਸੇ ਮਨੁੱਖੀ ਮਦਦ ਦੀ ਵੀ ਕੋਈ ਲੋੜ ਨਹੀਂ। ਪ੍ਰਭੂ ਪਰਮੇਸ਼ੁਰ ਕੋਲ ਸਭ ਕੁਝ ਹੈ ਜਿਸਦੀ ਉਸ ਨੂੰ ਜ਼ਰੂਰਤ ਹੈ।"

8ਪਰਮੇਸ਼ੁਰ ਨੇ ਇੱਕ ਮਨੁੱਖ, ਆਦਮ, ਦੀ ਰਚਨਾ ਕਰਕੇ ਅਨੇਕਾਂ ਲੋਕਾਂ ਦੀ ਸਿਰਜਣਾ ਕੀਤੀ। ਅਤੇ ਉਸ ਨੇ ਸਾਰੀਆਂ ਕੌਮਾਂ ਨੂੰ ਸਾਰੀ ਦੁਨੀਆਂ ਵਿੱਚ ਬਣਾਇਆ। ਪਰਮੇਸ਼ੁਰ ਨੇ ਨਿਸ਼ਚਿਤ ਕੀਤਾ ਕਿ ਹਰੇਕ ਕੌਮ ਨੂੰ ਕਿੰਨਾ ਚਿਰ ਮੌਜੂਦ ਰਹਿਣਾ ਚਾਹੀਦਾ ਹੈ ਅਤੇ ਇਸਤੋਂ ਵੀ ਚੰਗਾ ਕਿ ਕਿਸ ਖੇਤਰ ਵਿੱਚ ਰਹਿਣਾ ਚਾਹੀਦਾ ਹੈ।"

9“ਪਰਮੇਸ਼ੁਰ ਚਾਹੁੰਦਾ ਸੀ ਕਿ ਲੋਕ ਉਸ ਨੂੰ ਖੋਜਣ। ਜੇਕਰ ਲੋਕ ਉਸ ਵਾਸਤੇ ਆਪਨੇ ਆਲੇ-ਦੁਆਲੇ ਵੇਖਦੇ ਰਹਿਣਗੇ, ਸ਼ਾਇਦ ਉਸ ਨੂੰ ਲੱਭ ਲੈਣ। ਪਰ ਉਹ ਸਾਡੇ ਵਿੱਚੋਂ ਕਿਲੇ ਕੋਲੋਂ ਦੂਰ ਨਹੀਂ ਹੈ।"

10ਅਸੀਂ ਉਸ ਨਾਲ ਰਹਿੰਦੇ ਹਾਂ, ਉਸ ਦੇ ਨਾਲ ਤੁਰਦੇ ਹਾਂ, ਅਸੀਂ ਉਸ ਦੇ ਨਾਲ ਮੌਜੂਦ ਹਾਂ। ਤੁਹਾਡੇ ਆਪਣੇ ਕਵੀਆਂ ਨੇ ਆਖਿਆ ਹੈ, ‘ਅਸੀਂ ਉਸ ਦੇ ਬੱਚੇ ਹਾਂ।’"

Acts 9 illustration - Acts Chapter 9

11“ਅਸੀਂ ਪਰਮੇਸ਼ੁਰ ਦੇ ਬੱਚੇ ਹਾਂ। ਇਸ ਲਈ ਸਾਨੂੰ ਨਹੀਂ ਸੋਚਣਾ ਚਾਹੀਦਾ ਕਿ ਪਰਮੇਸ਼ੁਰ ਕੁਝ ਅਜਿਹਾ ਹੈ ਜੋ ਲੋਕ ਸੋਚਦੇ ਜਾਂ ਬਣਾਉਂਦੇ ਹਨ। ਉਹ ਸੋਨੇ ਚਾਂਦੀ ਜਾਂ ਪੱਥਰ ਦੀਆਂ ਬਣੀਆਂ ਮੂਰਤਾਂ ਵਰਗਾ ਨਹੀਂ ਹੈ।"

12ਪਹਿਲੇ ਸਮਿਆਂ ਵਿੱਚ ਲੋਕ ਪਰਮੇਸ਼ੁਰ ਨੂੰ ਨਹੀਂ ਸਮਝ ਸੱਕੇ ਤੇ ਉਸ ਨੇ ਉਨ੍ਹਾਂ ਵੱਲ ਧਿਆਨ ਨਾ ਦਿੱਤਾ। ਪਰ ਹੁਣ ਪਰਮੇਸ਼ੁਰ ਦੁਨੀਆਂ ਦੇ ਹਰ ਇੱਕ ਮਨੁੱਖ ਨੂੰ ਆਪਣੇ ਆਪ ਨੂੰ ਬਦਲਣ ਅਤੇ ਤੌਬਾ ਕਰਨ ਲਈ ਆਖਦਾ ਹੈ।"

13ਪ੍ਰਭੂ ਪਰਮੇਸ਼ੁਰ ਨੇ ਇੱਕ ਦਿਨ ਨਿਸ਼ਚਿਤ ਕੀਤਾ ਹੋਇਆ ਹੈ ਜਿਸ ਦਿਨ ਉਹ ਇਸ ਧਰਤੀ ਦੇ ਸਾਰੇ ਲੋਕਾਂ ਦਾ ਨਿਆਂ ਕਰੇਗਾ। ਉਹ ਕਿਸੇ ਨਾਲ ਵਿਤਕਰਾ ਨਹੀਂ ਕਰੇਗਾ। ਉਹ ਇਹ ਕੰਮ ਇੱਕ ਮਨੁੱਖ ਯਿਸੂ ਨੂੰ ਸੌਂਪੇਗਾ। ਪਰਮੇਸ਼ੁਰ ਨੇ ਇਸ ਨੂੰ ਬਹੁਤ ਦੇਰ ਪਹਿਲਾਂ ਚੁਣਿਆ ਹੋਇਆ ਹੈ ਅਤੇ ਉਸ ਨੇ ਇਹ ਸਾਬਿਤ ਕਰਕੇ ਵੀ ਵਿਖਾ ਦਿੱਤਾ ਹੈ। ਉਸ ਨੇ ਇਉਂ ਉਸ ਨੂੰ ਮੁਰਦਿਆਂ ਵਿੱਚੋਂ ਜਿਉਂਦਾ ਕਰਕੇ ਸਾਬਿਤ ਕੀਤਾ ਹੈ।”"

14ਜਦੋਂ ਲੋਕਾਂ ਨੇ ਯਿਸੂ ਦਾ ਮੁਰਦਿਆਂ ਚੋਂ ਜੀ ਉੱਠਣ ਬਾਰੇ ਸੁਣਿਆ ਤਾਂ ਉਨ੍ਹਾਂ ਵਿੱਚੋਂ ਕੁਝ ਨੇ ਮਖੌਲ ਕੀਤਾ। ਲੋਕਾਂ ਕਿਹਾ, “ਅਸੀਂ ਇਸ ਬਾਰੇ ਹੋਰ ਵਿਸਤਾਰ ਤੇਰੇ ਕੋਲੋਂ ਬਾਅਦ ਵਿੱਚ ਸੁਣਾਂਗੇ।”"

15ਇਸ ਲਈ ਪੌਲੁਸ ਉੱਥੋਂ ਦੂਰ ਚੱਲਿਆ ਗਿਆ।"

Acts 9 illustration - Acts Chapter 9

16ਪਰ ਕੁਝ ਲੋਕ ਉਸ ਦੇ ਸੰਗ ਹੋ ਗਏ ਅਤੇ ਨਿਹਚਾਵਾਨ ਬਣ ਗਏ। ਉਨ੍ਹਾਂ ਵਿੱਚੋਂ ਇੱਕ ਦਿਯਾਨੀਸਿਯੁਸ ਸੀ, ਜੋ ਅਰਿਯੁਪਗੀ ਸਭਾ ਦਾ ਇੱਕ ਸਦੱਸ ਸੀ। ਇੱਕ ਦਾਮਰਿਸ ਨਾਂ ਦੀ ਔਰਤ ਅਤੇ ਕੁਝ ਹੋਰ ਲੋਕਾਂ ਨੇ ਵੀ ਨਿਹਚਾ ਕੀਤਾ।"

17ਕੁਰਿੰਥੁਸ ਵਿੱਚ ਪੌਲੁਸ ਬਾਅਦ ਵਿੱਚ ਪੌਲੁਸ ਅਥੈਨੇ ਨੂੰ ਛੱਡ ਕੇ ਕੁਰਿੰਥੁਸ ਸ਼ਹਿਰ ਵਿੱਚ ਚੱਲਾ ਗਿਆ।"

18ਉੱਥੇ ਉਹ ਅਕੂਲਾ ਨਾਂ ਦੇ ਇੱਕ ਯਹੂਦੀ ਆਦਮੀ ਨੂੰ ਮਿਲਿਆ, ਜੋ ਪੁੰਤੁਸ ਦੇਸ ਦਾ ਜੰਮਿਆ ਪਲਿਆ ਸੀ। ਪਰ ਅਕੂਲਾ ਅਤੇ ਉਸਦੀ ਪਤਨੀ ਪ੍ਰਿਸੱਕਿੱਲਾ ਇਤਾਲਿਯਾ ਤੋਂ ਹੁਣ ਹੀ ਕੁਰਿੰਥੁਸ ਵਿੱਚ ਆਏ ਸਨ। ਕਿਉਂਕਿ ਕਲੌਦਿਯੁਸ ਨੇ ਹੁਕਮ ਦਿੱਤਾ ਸੀ ਕਿ ਸਾਰੇ ਯਹੂਦੀ ਰੋਮ ਵਿੱਚੋਂ ਨਿਕਲ ਜਾਣ, ਤਾਂ ਪੌਲੁਸ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਮਿਲਣ ਲਈ ਗਿਆ।"

19ਉਹ ਵੀ ਪੌਲੁਸ ਦੀ ਤਰ੍ਹਾਂ, ਤੰਬੂ ਬਨਾਉਣ ਵਾਲੇ ਹੀ ਸਨ। ਪੌਲੁਸ ਉਨ੍ਹਾਂ ਕੋਲ ਠਹਿਰ ਕੇ ਉਨ੍ਹਾਂ ਨਾਲ ਕੰਮ ਕਰਨ ਲੱਗ ਪਿਆ।"

20ਹਰ ਸਬਤ ਦੇ ਦਿਨ, ਪੌਲੁਸ ਯਹੂਦੀਆਂ ਅਤੇ ਯੂਨਾਨੀਆਂ ਨਾਲ ਪ੍ਰਾਰਥਨਾ ਸਥਾਨ ਵਿੱਚ ਚਰਚਾ ਕਰਦਾ। ਪੌਲੁਸ ਨੇ ਉਨ੍ਹਾਂ ਨੂੰ ਮਨਵਾਉਣ ਦੀ ਕੋਸ਼ਿਸ਼ ਕੀਤੀ।"

Acts 9 illustration - Acts Chapter 9

21ਸੀਲਾਸ ਅਤੇ ਤਿਮੋਥਿਉਸ ਮਕਦੁਨਿਯਾ ਤੋਂ ਪੌਲੁਸ ਕੋਲ ਕੁਰਿੰਥੀਆਂ ਵਿੱਚ ਆ ਗਏ। ਇਸ ਤੋਂ ਬਾਅਦ ਉਸ ਨੇ ਖੁਸ਼ਖਬਰੀ ਦੇਣ ਅਤੇ ਯਹੂਦੀਆਂ ਨੂੰ ਇਹ ਵਿਖਾਉਂਦਿਆਂ, ਕਿ ਯਿਸੂ ਹੀ ਮਸੀਹ ਹੈ, ਆਪਣਾ ਸਾਰਾ ਸਮਾਂ ਬਿਤਾਇਆ।"

22ਪਰ ਉਨ੍ਹਾਂ ਨੇ ਉਸਦਾ ਵਿਰੋਧ ਕੀਤਾ ਅਤੇ ਉਸ ਨਾਲ ਅਨੁਚਿਤ ਵਿਹਾਰ ਕੀਤਾ। ਇਸ ਲਈ ਪੌਲੁਸ ਨੇ ਆਪਣੇ ਕੱਪੜਿਆਂ ਦੀ ਧੂੜ ਝਾੜਦਿਆਂ ਹੋਇਆਂ ਯਹੂਦੀਆਂ ਨੂੰ ਆਖਿਆ, “ਤੁਸੀਂ ਆਪਣੇ ਦੋਸ਼ਾਂ ਕਾਰਣ ਬਚਾਏ ਨਾ ਜਾਵੋਂਗੇ। ਮੈਂ ਜੋ ਕਰ ਸੱਕਦਾ ਸੀ, ਕੀਤਾ ਹੈ। ਇਸਤੋਂ ਬਾਅਦ ਮੈਂ ਸਿਰਫ਼ ਪਰਾਈਆਂ ਕੌਮਾਂ ਵਿੱਚ ਜਾਵਾਂਗਾ।”"

23ਪੌਲੁਸ ਪ੍ਰਾਰਥਨਾ ਸਥਾਨ ਨੂੰ ਛੱਡ ਕੇ ਤੀਤੁਸ ਯੂਸਤੁਸ ਦੇ ਘਰ ਨੂੰ ਚੱਲਾ ਗਿਆ। ਇਹ ਮਨੁੱਖ ਸੱਚੇ ਪਰਮੇਸ਼ੁਰ ਦੀ ਉਪਾਸਨਾ ਕਰਦਾ ਸੀ, ਇਸ ਦਾ ਘਰ ਪ੍ਰਾਰਥਨਾ ਸਥਾਨ ਤੋਂ ਨਾਲ ਦਾ ਸੀ।"

24ਉਸ ਪ੍ਰਾਰਥਨਾ ਸਥਾਨ ਦਾ ਆਗੂ ਕਰਿਸਪੁਸ ਸੀ। ਕਰਿਸਪੁਸ ਅਤੇ ਸਾਰੇ ਉਸ ਦੇ ਘਰ ਵਿੱਚ ਰਹਿਣ ਵਾਲਿਆਂ ਲੋਕਾਂ ਨੇ ਪ੍ਰਭੂ ਵਿੱਚ ਵਿਸ਼ਵਾਸ ਕੀਤਾ। ਕੁਰਿੰਥੀਆਂ ਵਿੱਚ ਰੋਰ ਵੀ ਬਹੁਤ ਸਾਰੇ ਲੋਕਾਂ ਨੇ ਪੌਲੁਸ ਨੂੰ ਸੁਣਿਆ ਅਤੇ ਵਿਸ਼ਵਾਸ ਕੀਤਾ ਤੇ ਫ਼ਿਰ ਉਨ੍ਹਾਂ ਨੂੰ ਵੀ ਬਪਤਿਸਮਾ ਦਿੱਤਾ ਗਿਆ।"

25ਰਾਤ ਵੇਲੇ ਪੌਲੁਸ ਨੂੰ ਦਰਸ਼ਨ ਹੋਏ ਜਿਸ ਵਿੱਚ ਪ੍ਰਭੂ ਮਾਲਿਕ ਨੇ ਉਸ ਨੂੰ ਕਿਹਾ, “ਘਬਰਾ ਨਾ, ਲਗਾਤਾਰ ਲੋਕਾਂ ਵਿੱਚ ਬਚਨ ਕਰ, ਰੁਕੀਂ ਨਾ।"

Acts 9 illustration - Acts Chapter 9

26ਮੈਂ ਤੇਰੇ ਨਾਲ ਹਾਂ। ਕੋਈ ਵੀ ਤੇਰੇ ਤੇ ਹਮਲਾ ਕਰਨ ਅਤੇ ਤੈਨੂੰ ਸੱਟ ਮਾਰਨ ਨਹੀਂ ਆਵੇਗਾ। ਇਸ ਸ਼ਹਿਰ ਵਿੱਚ ਮੇਰੇ ਬਹੁਤ ਸਾਰੇ ਲੋਕ ਹਨ।”"

27ਪੌਲੁਸ ਉੱਥੇ ਕੋਈ ਡੇਢ ਕੁ ਸਾਲ ਠਹਿਰਿਆ ਅਤੇ ਲੋਕਾਂ ਨੂੰ ਪਰਮੇਸ਼ੁਰ ਦੇ ਉਪਦੇਸ਼ ਸੁਨਾਉਂਦਾ ਰਿਹਾ।"

28ਪੌਲੁਸ ਨੂੰ ਗਾਲੀਓ ਅੱਗੇ ਪੇਸ਼ ਕੀਤਾ ਗਿਆ ਜਦੋਂ ਗਾਲੀਓ ਅਖਾਯਾ ਦੇਸ਼ ਦਾ ਰਾਜਪਾਲ ਬਣ ਗਿਆ, ਕੁਝ ਯਹੂਦੀ ਲੋਕ ਇੱਕ ਸਾਥ ਪੌਲੁਸ ਦੇ ਵਿਰੁੱਧ ਇਕੱਠੇ ਹੋਏ ਅਤੇ ਉਸ ਨੂੰ ਅਦਾਲਤ ਵਿੱਚ ਲੈ ਗਏ,"

29ਅਤੇ ਉਨ੍ਹਾਂ ਜਾਕੇ ਗਾਲੀਓ ਨੂੰ ਆਖਿਆ, “ਉਹ ਲੋਕਾਂ ਨੂੰ ਪਰਮੇਸ਼ੁਰ ਦੀ ਉਪਾਸਨਾ ਅਜਿਹੇ ਢੰਗ ਨਾਲ ਕਰਨ ਲਈ ਮਨਾਉਂਦਾ ਹੈ ਜੋ ਕਿ ਸਾਡੇ ਯਹੂਦੀ ਸ਼ਰ੍ਹਾ ਦੇ ਖਿਲਾਫ਼ ਹੈ।”"

30ਜਦੋਂ ਪੌਲੁਸ ਕੁਝ ਆਖਣ ਲਈ ਮੂੰਹ ਖੋਲ੍ਹਣ ਲੱਗਾ ਤਾਂ ਗਾਲੀਓ ਨੇ ਯਹੂਦੀਆਂ ਨੂੰ ਆਖਿਆ, “ਹੇ ਯਹੂਦੀਓ। ਮੈ ਤੁਹਾਡੀ ਗੱਲ ਤਾਂ ਸੁਣੀ ਹੁੰਦੀ, ਜੇਕਰ ਇਹ ਕਿਸੇ ਗੰਭੀਰ ਅਪਰਾਧ ਜਾਂ ਗਲਤ ਕਰਨੀਆਂ ਦਾ ਮਾਮਲਾ ਹੁੰਦਾ।"

Acts 9 illustration - Acts Chapter 9

31ਪਰ ਜੋ ਗੱਲ ਤੁਸੀਂ ਯਹੂਦੀ ਆਖ ਰਹੇ ਹੋ ਇਹ ਝਗੜ੍ਹੇ ਤਾਂ ਤੁਹਾਡੀ ਆਪਣੀ ਸ਼ਰ੍ਹਾ, ਸ਼ਬਦਾਂ ਅਤੇ ਨਾਵਾਂ ਦੇ ਹਨ, ਸੋ ਇਹ ਤੁਸੀਂ ਹੀ ਜਾਣੋ, ਮੈਂ ਨਹੀਂ ਚਾਹੁੰਦਾ ਕਿ ਮੈਂ ਇਨ੍ਹਾਂ ਗੱਲਾਂ ਦਾ ਮੁਨਸਫ਼ ਹੋਵਾਂ।”"

32ਤਦ ਗਾਲੀਓ ਨੇ ਉਨ੍ਹਾਂ ਨੂੰ ਅਦਾਲਤ ਤੋਂ ਬਾਹਰ ਜਾਣ ਨੂੰ ਕਿਹਾ।"

33ਤਦ ਉਨ੍ਹਾਂ ਸਾਰਿਆਂ ਨੇ ਸੋਸਨਥੇਜ਼ ਨੂੰ ਫ਼ੜ ਲਿਆ। ਸੋਸਨਥੇਜ਼ ਉਸ ਵਕਤ ਪ੍ਰਾਰਥਨਾ ਸਥਾਨ ਦਾ ਆਗੂ ਸੀ ਉਨ੍ਹਾਂ ਨੇ ਉਸ ਨੂੰ ਅਦਾਲਤ ਦੇ ਸਾਹਮਣੇ ਲਿਆਕੇ ਮਾਰਿਆ, ਪਰ ਗਾਲੀਓ ਨੇ ਇਸ ਬਾਰੇ ਕੋਈ ਧਿਆਨ ਨਾ ਦਿੱਤਾ।"

34ਪੌਲੁਸ ਦਾ ਅੰਤਾਕਿਯਾ ਵੱਲ ਮੁੜਨਾ ਪੌਲੁਸ ਉੱਥੇ ਬਹੁਤ ਦਿਨ ਠਹਿਰਿਆ। ਫ਼ੇਰ ਉਸ ਨੇ ਭਰਾਵਾਂ ਨੂੰ ਅਲਵਿਦਾ ਆਖੀ ਅਤੇ ਸੁਰਿਯਾ ਲਈ ਜਹਾਜ ਵਿੱਚ ਸਫ਼ਰ ਕੀਤਾ। ਪ੍ਰਿਸੱਕਿੱਲਾ ਅਤੇ ਅਕੂਲਾ ਵੀ ਉਸ ਦੇ ਨਾਲ ਸਨ। ਕੰਖਰਿਯਾ ਵਿੱਚ ਪੌਲੁਸ ਨੇ ਆਪਣੇ ਵਾਲ ਕਟਾ ਲਏ, ਕਿਉਂਕਿ ਉਸ ਨੇ ਮੰਨਤ ਮੰਨੀ ਸੀ।"

35ਤਦ ਉਹ ਅਫ਼ਸੁਸ ਸ਼ਹਿਰ ਵਿੱਚ ਪਹੁੰਚਿਆ ਅਤੇ ਇੱਥੇ ਹੀ ਉਸ ਨੇ ਅਕੂਲਾ ਅਤੇ ਪ੍ਰਿਸੱਕਿੱਲਾ ਨੂੰ ਛੱਡਿਆ। ਅਫ਼ਸੁਸ ਵਿੱਚ, ਪੌਲੁਸ ਪ੍ਰਾਰਥਨਾ ਸਥਾਨ ਵਿੱਚ ਗਿਆ ਅਤੇ ਯਹੂਦੀਆਂ ਨਾਲ ਗੱਲ ਬਾਤ ਕੀਤੀ।"

Acts 9 illustration - Acts Chapter 9

36ਯਹੂਦੀਆਂ ਨੇ ਪੌਲੁਸ ਨੂੰ ਉੱਥੇ ਕੁਝ ਦੇਰ ਰੁਕਣ ਲਈ ਕਿਹਾ, ਪਰ ਉਸ ਨੇ ਮਨ੍ਹਾ ਕਰ ਦਿੱਤਾ।"

37ਪੌਲੁਸ ਨੇ ਉਨ੍ਹਾਂ ਨੂੰ ਛੱਡਿਆ ਅਤੇ ਕਿਹਾ, “ਜੇ ਪਰਮੇਸ਼ੁਰ ਨੇ ਚਾਹਿਆ ਤਾਂ ਮੈਂ ਤੁਹਾਡੇ ਕੋਲ ਫ਼ੇਰ ਆਵਾਂਗਾ।” ਇਉਂ ਪੌਲੁਸ ਅਫ਼ਸੁਸ ਤੋਂ ਰਵਾਨਾ ਹੋਇਆ।"

38ਅਤੇ ਕੈਸਰਿਯਾ ਸ਼ਹਿਰ ਵਿੱਚ ਪਹੁੰਚਿਆ। ਫ਼ੇਰ ਉਹ ਯਰੂਸ਼ਲਮ ਵਿੱਚ ਕਲੀਸਿਯਾ ਨੂੰ ਸ਼ੁਭਕਾਮਨਾਵਾਂ ਦੇਣ ਲਈ ਗਿਆ। ਉਸਤੋਂ ਬਾਅਦ ਉਹ ਅੰਤਾਕਿਯਾ ਨੂੰ ਗਿਆ,"

39ਅਤੇ ਉੱਥੇ ਕੁਝ ਦੇਰ ਰੁਕਿਆ ਅਤੇ ਫ਼ਿਰ ਅੰਤਾਕਿਯਾ ਨੂੰ ਛੱਡ ਕੇ ਗਲਾਤਿਯਾ ਅਤੇ ਫ਼ਰੁਗਿਯਾ ਦੇ ਦੇਸ਼ ਵਿੱਚ ਥਾਂ-ਥਾਂ ਫ਼ਿਰ ਕੇ ਯਿਸੂ ਦੇ ਸਾਰੇ ਚੇਲਿਆਂ ਨੂੰ ਤਕੜਿਆਂ ਕਰਦਾ ਰਿਹਾ।"

40ਅਪੁੱਲੋਸ ਦਾ ਅਫ਼ਸੁਸ ਅਤੇ ਅਖਾਯਾ ਵੱਲ ਜਾਣਾ ਇੱਕ ਯਹੂਦੀ ਜਿਸਦਾ ਨਾਮ ਅਪੁੱਲੋਸ ਸੀ ਅਫ਼ਸੁਸ ਵਿੱਚ ਆਇਆ। ਉਹ ਸਿਕੰਦਰਿਯਾ ਸ਼ਹਿਰ ਦਾ ਜੰਮਿਆ ਇੱਕ ਪੜ੍ਹਿਆ-ਲਿਖਿਆ ਆਦਮੀ ਸੀ। ਉਸ ਨੂੰ ਪੋਥੀਆਂ ਬਾਰੇ ਬੜੀ ਜਾਣਕਾਰੀ ਸੀ।"

Acts 9 illustration - Acts Chapter 9

41ਉਸ ਨੂੰ ਪ੍ਰਭੂ ਦੇ ਮਾਰਗ ਬਾਰੇ ਸਿੱਖਾਇਆ ਗਿਆ ਸੀ। ਉਹ ਪ੍ਰਭੂ ਯਿਸੂ ਬਾਰੇ ਬੜੇ ਜੋਸ਼ ਨਾਲ ਬੋਲਦਾ ਸੀ। ਜੋ ਉਹ ਯਿਸੂ ਬਾਰੇ ਸਿੱਖਿਆ ਦਿੰਦਾ ਉਹ ਠੀਕ ਹੁੰਦੀ ਸੀ। ਅਪੁੱਲੋਸ ਨੂੰ ਸਿਰਫ਼ ਯੂਹੰਨਾ ਦੇ ਬਪਤਿਸਮੇ ਬਾਰੇ ਪਤਾ ਸੀ।"

42ਅਪੁੱਲੋਸ ਨੇ ਨਿਡਰਤਾ ਨਾਲ ਪ੍ਰਾਰਥਨਾ ਸਥਾਨਾਂ ਵਿੱਚ ਬੋਲਣਾ ਸ਼ੁਰੂ ਕਰ ਦਿੱਤਾ। ਪ੍ਰਿਸੱਕਿੱਲਾ ਅਤੇ ਅਕੂਲਾ ਨੇ ਵੀ ਉਸ ਨੂੰ ਬੋਲਦਿਆਂ ਸੁਣਿਆ। ਫ਼ੇਰ ਉਹ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨੂੰ ਪਰਮੇਸ਼ੁਰ ਦੇ ਮਾਰਗ ਬਾਰੇ ਚੰਗੀ ਤਰ੍ਹਾਂ ਸਮਝਣ ਵਿੱਚ ਮਦਦ ਕੀਤੀ।"

43ਅਪੁੱਲੋਸ ਅਖਾਯਾ ਦੇਸ਼ ਨੂੰ ਜਾਣਾ ਚਾਹੁੰਦਾ ਸੀ ਤਾਂ ਅਫ਼ਸੁਸ ਵਿੱਚ ਰਹਿੰਦੇ ਭਰਾਵਾਂ ਨੇ ਉਸਦੀ ਮਦਦ ਕੀਤੀ। ਉਨ੍ਹਾਂ ਨੇ ਅਖਾਯਾ ਵਿੱਚ ਰਹਿੰਦੇ ਯਿਸੂ ਦੇ ਚੇਲਿਆਂ ਨੂੰ ਇੱਕ ਚਿਠੀ ਲਿਖੀ ਜਿਸ ਵਿੱਚ ਉਸ ਨੇ ਅਪੁੱਲੋਸ ਨੂੰ ਉੱਥੇ ਉਸਦਾ ਆਦਰ ਕਰਨ ਲਈ ਲਿਖਿਆ। ਅਖਾਯਾ ਵਿੱਚ ਇਨ੍ਹਾਂ ਨਿਹਚਾਵਾਨਾਂ ਨੇ ਪਰਮੇਸ਼ੁਰ ਦੀ ਕਿਰਪਾ ਨਾਲ ਯਿਸੂ ਵਿੱਚ ਨਿਹਚਾ ਕੀਤੀ।"

Chapter Complete

You have read Acts 9

43 verses