1ਤੁਸੀਂ ਖਾਵੋਂਗੇ ਪਰ ਸੰਤੁਸ਼ਟ ਨਹੀਂ ਹੋਵੋਂਗੇ। ਤੁਸੀਂ ਭੁੱਖੇ ਅਤੇ ਤੁਹਾਡੇ ਢਿੱਡ ਖਾਲੀ ਹੋਣਗੇ। ਤੁਸੀਂ ਆਪਣਾ ਪੈਸਾ ਬਚਾਉਣ ਦੀ ਕੋਸ਼ਿਸ਼ ਕਰੋਂਗੇ, ਪਰ ਬਚਾ ਨਹੀਂ ਸੱਕੇਂਗੇ। ਜੋ ਕੁਝ ਵੀ ਤੁਸੀਂ ਬਚਾਵੋਂਗੇ, ਦੁਸ਼ਮਣਾਂ ਦੁਆਰਾ ਲੈ ਲਿਆ ਜਾਵੇਗਾ।"
2ਤੁਸੀਂ ਬੀਜੋਂਗੇ ਪਰ ਵੱਢੇਂਗੇ ਨਹੀਂ ਤੁਸੀਂ ਆਪਣੇ ਜੈਤੂਨਾਂ ਨੂੰ ਮਿੱਧੋਂਗੇ-ਨਿਚੋੜੋਂਗੇ ਪਰ ਤੇਲ ਨਾ ਕੱਢ ਪਾਵੋਂਗੇ। ਤੁਸੀਂ ਆਪਣੇ ਅੰਗੂਰਾਂ ਨੂੰ ਮਿੱਧੋਂਗੇ ਪਰ ਪੀਣ ਜੋਗੀ ਸ਼ਰਾਬ ਨਾ ਕੱਢ ਸੱਕੇਂਗੇ।"
3ਕਿਉਂ ਕਿ ਤੁਸੀਂ ਇਸਰਾਏਲ ਦੇ ਪਾਤਸ਼ਾਹ ਓਮਰੀ ਦੀ ਬਿਵਸਬਾ ਨੂੰ ਮੰਨਦੇ ਹੋ। ਤੁਸੀਂ ਉਹ ਸਾਰੇ ਮੰਦੇ ਕੰਮ ਕਰਦੇ ਹੋ ਜੋ ਅਹਾਬ ਦੇ ਘਰਾਣੇ ਨੇ ਕੀਤੇ, ਅਤੇ ਤੁਸੀਂ ਉਨ੍ਹਾਂ ਦੀਆਂ ਸਿੱਖਿਆਵਾਂ ਤੇ ਅਮਲ ਕਰਦੇ ਹੋ। ਇਸੇ ਲਈ, ਮੈਂ ਤੁਹਾਨੂੰ ਤਬਾਹ ਹੋਣ ਦੇਵਾਂਗਾ। ਜਦੋਂ ਲੋਕ ਤੁਹਾਡਾ ਉਜੜਿਆ ਸ਼ਹਿਰ ਵੇਖਣਗੇ, ਉਹ ਹੈਰਾਨੀ ਵਿੱਚ ਸੀਟੀਆਂ ਮਾਰਨਗੇ। ਇਸ ਲਈ ਤੁਸੀ ਕੌਮਾਂ ਦੀ ਨਿੰਦਿਆ ਸਹਾਰੋਗੇ।"
4ਲੋਕਾਂ ਦੀ ਬਦੀ ਕਾਰਣ ਮੀਕਾਹ ਦੀ ਬੇਚੈਨੀ ਮੈਂ ਪੀੜਿਤ ਹਾਂ, ਕਿਉਂ ਕਿ ਮੈਂ ਉਸ ਵਿਅਕਤੀ ਵਰਗਾ ਹਾਂ ਜਿਸ ਨੂੰ ਖਾਣ ਲਈ ਕੁਝ ਨਹੀਂ ਮਿਲ ਸੱਕਦਾ ਕਿਉਂ ਕਿ ਫ਼ਲ ਪਹਿਲਾਂ ਹੀ ਵੱਢਿਆ ਜਾ ਚੁੱਕਿਆ ਅਤੇ ਬੱਚਿਆਂ ਹੋਇਆ ਚੁੱਕ ਲਿਆ ਗਿਆ ਹੈ। ਪਹਿਲੇ ਅੰਜੀਰਾਂ ਵਿੱਚੋਂ ਕੋਈ ਨਹੀਂ ਬੱਚਿਆਂ, ਜਿਨ੍ਹਾਂ ਨੂੰ ਪਿਆਰ ਕਰਦਾ ਸਾਂ।"
5ਮੇਰੇ ਕਹਿਣ ਦਾ ਭਾਵ ਇਹ ਹੈ ਕਿ ਈਮਾਨਦਾਰ ਮਨੁੱਖ ਸਾਰੇ ਖਤਮ ਹੋ ਗਏ ਹਨ ਅਤੇ ਇਸ ਦੇਸ ਵਿੱਚ ਕੋਈ ਨੇਕ ਮਨੁੱਖ ਨਹੀਂ ਬਚਿਆ। ਹਰ ਮਨੁੱਖ ਦੂਜੇ ਦੀ ਹਤਿਆ ਕਰਨ ਬਾਰੇ ਸੋਚਦਾ ਹੈ ਹਰ ਭਾਈ ਆਪਣੇ ਭਾਈ ਨੂੰ ਜਾਲ ’ਚ ਫ਼ਾਉਣ ਦੀ ਕੋਸ਼ਿਸ਼ ਕਰ ਰਿਹਾ ਹੈ।"

6ਲੋਕ ਦੋਨਾਂ ਹੱਥਾਂ ਨਾਲ ਬੁਰਿਆਈਆਂ ਕਰਨ ’ਚ ਲੱਗੇ ਹੋਏ ਹਨ। ਸਰਦਾਰ ਵੱਢੀ ਮੰਗਦੇ ਹਨ, ਨਿਆਂਕਾਰ ਅਦਾਲਤ ਵਿੱਚ ਆਪਣਾ ਫੈਸਲਾ ਬਦਲਣ ਲਈ ਧਨ ਖਾਂਦੇ ਹਨ। “ਪ੍ਰਮੁੱਖ ਆਗੂ” ਦਿਆਨਤਕਦਾਰ ਫ਼ੈਸਲੇ ਨਹੀਂ ਦਿੰਦੇ ਸਗੋਂ ਆਪਣੀ ਮਨਮਰਜ਼ੀ ਕਰਦੇ ਹਨ।"
7ਉਨ੍ਹਾਂ ਵਿੱਚੋਂ ਵੱਧੀਆ ਮਨੁੱਖ ਵੀ ਬੋਹਰ ਵਰਗੇ ਹਨ। ਸਗੋਂ ਜਿੰਨੇ ਵੱਧੀਆ ਓਨੇ ਖੋਟੇ ਹਨ, ਉਹ ਜੰਗਲੀ ਕੰਡਿਆਂ ਤੋਂ ਵੀ ਨਖਿੱਧ ਹਨ। ਸਜ਼ਾ ਦਾ ਦਿਨ ਆ ਰਿਹਾ ਹੈ ਤੇਰੇ ਨਬੀਆਂ ਦਾ ਕਹਿਣਾ ਹੈ ਕਿ ਉਹ ਦਿਨ ਆਵੇਗਾ। ਤੇਰੇ ਰਾਖਿਆਂ ਦਾ ਦਿਨ, ਤੇਰੇ ਦਰਬਾਨਾਂ ਦਾ ਦਿਨ ਆ ਗਿਆ ਹੈ। ਹੁਣ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ ਅਤੇ ਤੁਸੀਂ ਘਬਰਾ ਜਾਵੋਂਗੇ।"
8ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।"
9ਮਨੁੱਖ ਦਾ ਵੈਰੀ ਉਸ ਦੇ ਆਪਣੇ ਹੀ ਘਰ ’ਚ ਲੁਕਿਆ ਬੈਠਾ ਹੈ। ਪੁੱਤਰ ਪਿਤਾ ਦਾ ਦੁਸ਼ਮਨ, ਮਾਂ ਧੀ ਦੇ ਖਿਲਾਫ਼ ਅਤੇ ਨੂੰਹ ਸੱਸ ਦੇ ਖਿਲਾਫ਼ ਉੱਠੇਗੀ ।"
10ਯਹੋਵਾਹ ਹੀ ਮੁਕਤੀਦਾਤਾ ਹੈ ਸੋ ਮੈਂ ਯਹੋਵਾਹ ਵੱਲ ਮਦਦ ਲਈ ਤੱਕਾਂਗਾ ਤੇ ਮੈਂ ਆਪਣੇ ਬਚਾਓ ਲਈ ਪਰਮੇਸ਼ੁਰ ਦੀ ਉਡੀਕ ਕਰਾਂਗਾ। ਮੇਰਾ ਪਰਮੇਸ਼ੁਰ ਮੇਰੀ ਦੁਹਾਈ ਸੁਣੇਗਾ।"

11ਭਾਵੇਂ ਮੈਂ ਡਿੱਗ ਪਿਆ ਹਾਂ, ਪਰ ਮੇਰੇ ਵੈਰੀ, ਮੇਰੀ ਹਸੀਁ ਨਾ ਕਰਨਾ! ਮੈਂ ਮੁੜ ਉੱਠ ਖੜੋਵਾਂਗਾ ਹੁਣ ਮੈਂ ਹਨੇਰੇ ’ਚ ਬੈਠਿਆ ਹਾਂ ਪਰ ਯਹੋਵਾਹ ਮੇਰੇ ਲਈ ਰੋਸ਼ਨੀ ਹੋਵੇਗਾ।"
12ਯਹੋਵਾਹ ਦਾ ਖਿਮਾ ਕਰਨਾ ਮੈਂ ਯਹੋਵਾਹ ਨਾਲ ਧਰੋਹ ਕਮਾਇਆ ਇਸ ਲਈ ਉਸ ਮੇਰੇ ਤੇ ਕਰੋਧ ਕੀਤਾ। ਪਰ ਉਹ ਮੇਰਾ ਮੁਕੱਦਮਾ ਅਦਾਲਤ ਵਿੱਚ ਮੇਰੇ ਲਈ ਲੜੇਗਾ ਅਤੇ ਜੋ ਮੇਰੇ ਲਈ ਠੀਕ ਹੋਵੇਗਾ, ਉਹੀ ਕਰੇਗਾ। ਫ਼ਿਰ ਉਹ ਮੈਨੂੰ ਹਨੇਰੇ ਚੋ ਕੱਢ ਲਵੇਗਾ ਅਤੇ ਮੈਂ ਮੁੜ ਰੋਸ਼ਨੀ ਵੇਖ ਸੱਕਾਂਗਾ।"
13ਮੇਰੇ ਦੁਸ਼ਮਣ ਨੇ ਮੈਨੂੰ ਆਖਿਆ, “ਕਿੱਥੋ ਹੈ ਯਹੋਵਾਹ ਤੇਰਾ ਪਰਮੇਸ਼ੁਰ?” ਪਰ ਮੇਰੀ ਵੈਰਨ ਆਪਣੀ ਅੱਖੀਂ ਇਹ ਵੇਖੇਗੀ ਅਤੇ ਸ਼ਰਮਸਾਰ ਹੋਵੇਗੀ ਉਸ ਵਕਤ, ਮੈਂ ਵੇਖਾਂਗਾ ਕਿ ਉਸ ਨਾਲ ਕੀ ਵਾਪਰਦਾ। ਲੋਕੀਂ ਗਲੀਆਂ ਵਿੱਚ ਮਿੱਧਦੇ ਚਿਕੱੜ ਵਾਂਗ ਉਸ ਨੂੰ ਮਧੋਲ ਕੇ ਲੰਘਣਗੇ।"
14ਯਹੂਦੀਆਂ ਦੀ ਵਾਪਸੀ ਉਹ ਵੀ ਵਕਤ ਆਵੇਗਾ ਜਦੋਂ ਤੁਹਾਡੀਆਂ ਕੰਧਾਂ ਮੁੜ ਉਸਰਣਗੀਆਂ। ਉਸ ਵੇਲੇ ਤੇਰਾ ਦੇਸ਼ ਵੱਡਾ ਹੋ ਜਾਵੇਗਾ।"
15ਤੇਰੀ ਉੱਮਤ ਤੇਰੀ ਧਰਤੀ ਤੇ ਵਾਪਸ ਆਵੇਗੀ ਉਹ ਅੱਸ਼ੂਰ ਅਤੇ ਮਿਸਰ ਦੇ ਸ਼ਹਿਰਾਂ ਤੋਂ ਵਾਪਸ ਪਰਤਨਗੇ। ਤੇਰੀ ਉੱਮਤ ਮਿਸਰ ਤੋਂ ਅਤੇ ਦਰਿਆ ਦੇ ਦੂਜੇ ਪਾਰ ਤੋਂ ਆਵੇਗੀ, ਉਹ ਪੱਛਮੀ ਸਮੁੰਦਰ ਤੋਂ ਵੀ ਆਵੇਗੀ ਅਤੇ ਪੂਰਬੀ ਪਹਾੜਾਂ ਤੋਂ ਵੀ ਪਰਤੇਗੀ।"
You have read Amos 1
15 verses