1ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।"
2ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।"
3ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।"
4ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।"
5ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”"

6ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।"
7ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।"
8ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।"
9ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।"
10ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।"

11ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।"
12ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।"
13ਅਖੀਰਲੇ ਦਿਨ ਇਹ ਯਾਦ ਰੱਖੋ। ਆਖਰੀ ਦਿਨਾਂ ਵਿੱਚ ਬਹੁਤ ਮੁਸ਼ਕਲਾਂ ਆਉਣਗੀਆਂ।"
14ਉਨ੍ਹਾਂ ਸਮਿਆਂ ਵਿੱਚ, ਲੋਕ ਸਿਰਫ਼ ਆਪਣੇ ਆਪ ਨੂੰ ਅਤੇ ਧਨ ਨੂੰ ਪਿਆਰ ਕਰਨਗੇ। ਉਹ ਘਮੰਡੀ ਅਤੇ ਅਭਿਮਾਨੀ ਹੋਣਗੇ। ਉਹ ਇੱਕ ਦੂਜੇ ਦੀ ਨਿੰਦਿਆ ਕਰਨਗੇ। ਲੋਕ ਆਪਣੇ ਮਾਪਿਆਂ ਦਾ ਆਖਿਆ ਨਹੀਂ ਮੰਨਣਗੇ। ਲੋਕ ਬੇਸ਼ੁਕਰੇ ਹੋਣਗੇ। ਉਹ ਅਜਿਹੇ ਇਨਸਾਨ ਨਹੀਂ ਹੋਣਗੇ ਜਿਹੇ ਜਿਹੇ ਪਰਮੇਸ਼ੁਰ ਚਾਹੁੰਦਾ ਹੈ।"
15ਲੋਕ ਇੱਕ ਦੂਜੇ ਨਾਲ ਪ੍ਰੇਮ ਨਹੀਂ ਕਰਨਗੇ। ਉਹ ਹੋਰਾਂ ਲੋਕਾਂ ਨੂੰ ਮਾਫ਼ੀ ਦੇਣ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਬਾਰੇ ਮੰਦਾ ਬੋਲਣਗੇ। ਲੋਕ ਆਪਣੇ ਆਪ ਉੱਤੇ ਕਾਬੂ ਨਹੀਂ ਰੱਖਣਗੇ। ਉਹ ਜ਼ੁਲਮੀ ਹੋਣਗੇ ਅਤੇ ਉਹ ਚੰਗਿਆਈ ਨੂੰ ਨਫ਼ਰਤ ਕਰਨਗੇ।"

16ਆਖਰੀ ਦਿਨਾਂ ਵਿੱਚ ਲੋਕ ਆਪਣੇ ਦੋਸਤਾਂ ਦੇ ਖਿਲਾਫ਼ ਹੋ ਜਾਣਗੇ। ਉਹ ਬਿਨਾ ਸੋਚੇ ਸਮਝੇ ਗਲਤ ਕੰਮ ਕਰਨਗੇ। ਉਹ ਹੰਕਾਰੀ ਅਤੇ ਗੁਮਾਨੀ ਹੋਣਗੇ। ਲੋਕ ਭੋਗ ਬਿਲਾਸ ਨੂੰ ਪਿਆਰ ਕਰਨਗੇ ਅਤੇ ਉਹ ਪਰਮੇਸ਼ੁਰ ਨੂੰ ਪਿਆਰ ਨਹੀਂ ਕਰਨਗੇ।"
17ਉਹ ਲੋਕ ਇਸ ਤਰ੍ਹਾਂ ਦਾ ਦਿਖਾਵਾ ਕਰਦੇ ਰਹਿਣਗੇ ਜਿਵੇਂ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਕਰਦੇ ਹੋਣ। ਪਰ ਜਿਸ ਢੰਗ ਨਾਲ ਉਹ ਜਿਉਂਦੇ ਹਨ ਉਸ ਤੋਂ ਪਤਾ ਚੱਲਦਾ ਕਿ ਉਹ ਪਰਮੇਸ਼ੁਰ ਦੀ “ਉਪਾਸਨਾ” ਨਹੀਂ ਕਰਦੇ। ਤਿਮੋਥਿਉਸ ਇਹੋ ਜਿਹੇ ਲੋਕਾਂ ਤੋਂ ਦੂਰ ਰਹਿਣਾ।"
18ਉਨ੍ਹਾਂ ਵਿੱਚੋਂ ਕੁਝ ਦੂਸਰਿਆਂ ਦੇ ਘਰੀਂ ਵੜ ਜਾਂਦੇ ਹਨ ਅਤੇ ਕਮਜ਼ੋਰ ਔਰਤਾਂ ਉੱਤੇ ਨਿਯੰਤ੍ਰਣ ਕਰ ਲੈਂਦੇ ਹਨ। ਇਹ ਔਰਤਾਂ ਪਾਪ ਨਾਲ ਭਰਪੂਰ ਹਨ ਅਤੇ ਉਨ੍ਹਾਂ ਗੱਲਾਂ ਦੀਆਂ ਗੁਲਾਮ ਹਨ ਜੋ ਉਹ ਕਰਨੀਆਂ ਚਾਹੁੰਦੀਆਂ ਹਨ।"
19ਉਹ ਔਰਤਾਂ ਹਮੇਸ਼ਾ ਨਵੇਂ ਉਪਦੇਸ਼ਾਂ ਨੂੰ ਸਿੱਖਣ ਦੀ ਕੋਸ਼ਿਸ਼ ਕਰਦੀਆਂ ਹਨ, ਪਰ ਉਹ ਕਦੇ ਵੀ ਸੱਚ ਨੂੰ ਠੀਕ ਤਰ੍ਹਾਂ ਸਮਝਣ ਦੇ ਕਾਬਿਲ ਨਹੀਂ ਹਨ।"
20ਯੰਨੇਸ ਤੇ ਯੰਬਰੇਸ ਨੂੰ ਚੇਤੇ ਕਰੋ। ਉਹ ਮੂਸਾ ਦੇ ਖਿਲਾਫ਼ ਸਨ। ਇਨ੍ਹਾਂ ਲੋਕਾਂ ਬਾਰੇ ਵੀ ਇਵੇਂ ਹੀ ਹੈ। ਉਹ ਸੱਚ ਦੇ ਵਿਰੁੱਧ ਹਨ। ਉਹ ਭਰਮਾਊ ਮਨਾਂ ਦੇ ਹਨ। ਉਹ ਵਿਸ਼ਵਾਸ ਦੇ ਮਾਰਗ ਅਨੁਸਾਰ ਚੱਲਣ ਵਿੱਚ ਅਸਫ਼ਲ ਹਨ।"

21ਪਰ ਉਹ ਕਦੇ ਵੀ ਉਨ੍ਹਾਂ ਗੱਲਾਂ ਵਿੱਚ ਸਫ਼ਲ ਨਹੀਂ ਹੋਣਗੇ ਜਿਹੜੀਆਂ ਉਹ ਕਰ ਰਹੇ ਹਨ। ਹਰ ਕੋਈ ਜਾਣ ਜਾਵੇਗਾ ਕਿ ਉਹ ਮੂਰਖ ਹਨ। ਜੇਨਸ ਅਤੇ ਜਾਮਬੇਸ ਨਾਲ ਵੀ ਅਜਿਹਾ ਹੀ ਵਾਪਰਿਆ ਸੀ।"
22ਆਖਰੀ ਉਪਦੇਸ਼ ਪਰ ਤੁਸੀਂ ਮੇਰੇ ਬਾਰੇ ਸਾਰਾ ਕੁਝ ਜਾਣਦੇ ਹੋ। ਤੁਸੀਂ ਜਾਣਦੇ ਹੀ ਹੋ ਕਿ ਮੈਂ ਕਿਹੜੀ ਗੱਲ ਦਾ ਉਪਦੇਸ਼ ਦਿੰਦਾ ਹਾਂ ਅਤੇ ਕਿਸ ਤਰ੍ਹਾਂ ਦਾ ਜੀਵਨ ਜਿਉਂਦਾ ਹਾਂ। ਤੁਸੀਂ ਮੇਰੇ ਜੀਵਨ ਦੇ ਉਦੇਸ਼ ਬਾਰੇ ਜਾਣਦੇ ਹੋ। ਤੁਸੀਂ ਮੇਰੇ ਵਿਸ਼ਵਾਸ, ਮੇਰੇ ਸਬਰ ਅਤੇ ਮੇਰੇ ਪ੍ਰੇਮ ਬਾਰੇ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਮੈਂ ਕਦੇ ਵੀ ਕੋਸ਼ਿਸ਼ ਕਰਨ ਤੋਂ ਨਹੀਂ ਰੁਕਦਾ।"
23ਤੁਸੀਂ ਮੇਰੀਆਂ ਮੁਸੀਬਤਾਂ ਅਤੇ ਮੈਨੂੰ ਸਤਾਏ ਜਾਣ ਬਾਰੇ ਜਾਣਦੇ ਹੋ। ਤੁਸੀਂ ਉਨ੍ਹਾਂ ਸਭ ਗੱਲਾਂ ਬਾਰੇ ਜਾਣਦੇ ਹੋ ਜੋ ਅੰਤਾਕਿਯਾ, ਇੱਕੋਨਿਯੁਮ, ਅਤੇ ਲੁਸਤਰਾ ਵਿੱਚ ਮੇਰੇ ਨਾਲ ਵਾਪਰੀਆਂ ਸਨ। ਤੁਹਾਨੂੰ ਉਨ੍ਹਾਂ ਤਸੀਹਿਆਂ ਬਾਰੇ ਪਤਾ ਹੈ ਜੋ ਮੈਂ ਇਨ੍ਹਾਂ ਥਾਵਾਂ ਤੇ ਸਹਿਨ ਕੀਤੇ। ਪਰ ਪ੍ਰਭੂ ਨੇ ਮੈਨੂੰ ਉਨ੍ਹਾਂ ਸਾਰੀਆਂ ਔਕੜਾਂ ਤੋਂ ਬਚਾਇਆ।"
You have read Colossians 2
23 verses