1ਹਰ ਕੋਈ ਜਿਹੜਾ ਮਸੀਹ ਯਿਸੂ ਵਿੱਚ ਉਸੇ ਢੰਗ ਨਾਲ ਜਿਉਣਾ ਚਾਹੁੰਦਾ ਹੈ ਜਿਵੇਂ ਪਰਮੇਸ਼ੁਰ ਚਾਹੁੰਦਾ, ਉਹ ਸਤਾਇਆ ਜਾਵੇਗਾ।"
2ਇਹ ਲੋਕ ਜਿਹੜੇ ਬੁਰੇ ਹਨ ਤੇ ਹੋਰਾਂ ਨੂੰ ਧੋਖਾ ਦਿੰਦੇ ਹਨ ਦਿਨੋ ਦਿਨ ਹੋਰ ਭੈੜੇ ਹੁੰਦੇ ਜਾਣਗੇ। ਉਹ ਹੋਰਾਂ ਲੋਕਾਂ ਨੂੰ ਮੂਰਖ ਬਨਾਉਣਗੇ, ਪਰ ਉਹ ਆਪਣੇ ਆਪ ਨੂੰ ਵੀ ਮੂਰਖ ਬਣਾ ਰਹੇ ਹੋਣਗੇ।"
3ਪਰ ਤੁਹਾਨੂੰ ਉਨ੍ਹਾਂ ਉਪਦੇਸ਼ਾਂ ਤੇ ਅਮਲ ਕਰਨਾ ਚਾਹੀਦਾ ਹੈ ਜਿਹੜੇ ਤੁਸੀਂ ਸਿੱਖੇ ਹਨ। ਤੁਸੀਂ ਜਾਣਦੇ ਹੋ ਕਿ ਇਹ ਉਪਦੇਸ਼ ਸੱਚੇ ਹਨ। ਤੁਸੀਂ ਜਾਣਦੇ ਹੋ ਕਿ ਤੁਸੀਂ ਉਨ੍ਹਾਂ ਤੇ ਭਰੋਸਾ ਕਰ ਸੱਕਦੇ ਹੋ ਜਿਨ੍ਹਾਂ ਨੇ ਤੁਹਾਨੂੰ ਉਹ ਗੱਲਾਂ ਸਿੱਖਾਈਆਂ।"
4ਤੁਸੀਂ ਪਵਿੱਤਰ ਪੋਥੀਆਂ ਆਪਣੇ ਬਚਪਨੇ ਤੋਂ ਹੀ ਸਿੱਖੀਆਂ ਹਨ। ਇਹ ਪੋਥੀਆਂ ਤੁਹਾਨੂੰ ਸਿਆਣਾ ਬਨਾਉਣ ਦੇ ਸਮੱਰਥ ਹਨ। ਉਹ ਸਿਆਣਪ ਤੁਹਾਨੂੰ ਮਸੀਹ ਯਿਸੂ ਵਿੱਚ ਵਿਸ਼ਵਾਸ ਰਾਹੀਂ ਮੁਕਤੀ ਵੱਲ ਲੈ ਜਾਂਦੀ ਹੈ।"
5ਸਾਰੀਆਂ ਪੋਥੀਆਂ ਪਰਮੇਸ਼ੁਰ ਵੱਲੋਂ ਪ੍ਰਦਾਨ ਕੀਤੀਆਂ ਗਈਆਂ ਹਨ। ਪਵਿੱਤਰ ਪੋਥੀ ਲੋਕਾਂ ਨੂੰ ਉਪਦੇਸ਼ ਦਿੰਦੀ ਹੈ ਅਤੇ ਉਨ੍ਹਾਂ ਦੀ ਜ਼ਿੰਦਗੀ ਦੇ ਗਲਤ ਕੰਮਾਂ ਨੂੰ ਦਰਸ਼ਾਉਂਦੀ ਹੈ। ਇਹ ਨੁਕਸਾਂ ਨੂੰ ਦੂਰ ਕਰਨ ਅਤੇ ਸਹੀ ਜੀਵਨ ਢੰਗ ਸਿੱਖਾਉਣ ਲਈ ਫ਼ਾਇਦੇਮੰਦ ਹੈ।"

6ਉਹ ਵਿਅਕਤੀ ਜਿਹੜਾ ਪੋਥੀਆਂ ਦੀ ਵਰਤੋਂ ਕਰਕੇ ਪਰਮੇਸ਼ੁਰ ਦੀ ਸੇਵਾ ਕਰਦਾ ਹੈ, ਸਭ ਕੁਝ ਪ੍ਰਾਪਤ ਕਰੇਗਾ ਜੋ ਉਸ ਨੂੰ ਹਰ ਚੰਗਾ ਕੰਮ ਕਰਨ ਲਈ ਲੋੜੀਦਾ ਹੈ।"
7ਮੈਂ ਤੁਹਾਨੂੰ ਪਰਮੇਸ਼ੁਰ ਅਤੇ ਮਸੀਹ ਯਿਸੂ ਦੇ ਸਨਮੁੱਖ ਇੱਕ ਹੁਕਮ ਦਿੰਦਾ ਹਾਂ। ਮਸੀਹ ਯਿਸੂ ਹੀ ਹੈ ਜਿਹੜਾ ਉਨ੍ਹਾਂ ਸਾਰੇ ਲੋਕਾਂ ਦਾ ਨਿਆਂ ਕਰੇਗਾ ਜੋ ਜਿਉਂਦੇ ਹਨ ਅਤੇ ਜਿਹੜੇ ਮਰ ਚੁੱਕੇ ਹਨ। ਉਸ ਕੋਲ ਇੱਕ ਬਾਦਸ਼ਾਹਤ ਹੈ ਅਤੇ ਉਹ ਫ਼ੇਰ ਆ ਰਿਹਾ ਹੈ। ਇਸ ਲਈ ਮੈਂ ਤੁਹਾਨੂੰ ਇਹ ਆਦੇਸ਼ ਦਿੰਦਾ ਹਾਂ,"
8ਲੋਕਾਂ ਨੂੰ ਖੁਸ਼ਖਬਰੀ ਦਿਉ। ਹਮੇਸ਼ਾ ਤਿਆਰ ਰਹੋ। ਲੋਕਾਂ ਨੂੰ ਉਹ ਗੱਲਾਂ ਦੱਸੋ ਜਿਹੜੀਆਂ ਉਨ੍ਹਾਂ ਨੂੰ ਕਰਨੀਆਂ ਚਾਹੀਦੀਆਂ ਹਨ, ਉਨ੍ਹਾਂ ਨੂੰ ਦੱਸੋ ਜਦੋਂ ਉਹ ਗਲਤੀ ਕਰ ਰਹੇ ਹੁੰਦੇ ਹਨ। ਅਤੇ ਉਨ੍ਹਾਂ ਨੂੰ ਉਤਸਾਹਤ ਕਰੋ। ਇਹ ਸਭ ਕੁਝ ਬੜੇ ਸਬਰ ਅਤੇ ਸਚੇਤ ਉਪਦੇਸ਼ ਨਾਲ ਕਰੋ।"
9ਇੱਕ ਸਮਾਂ ਆਵੇਗਾ ਜਦੋਂ ਲੋਕ ਸੱਚੇ ਉਪਦੇਸ਼ ਨੂੰ ਨਹੀਂ ਸੁਣਨਗੇ। ਪਰ ਲੋਕਾਂ ਨੂੰ ਬਹੁਤ ਸਾਰੇ ਗੁਰੂ ਮਿਲਣਗੇ ਜੋ ਉਨ੍ਹਾਂ ਨੂੰ ਖੁਸ਼ ਕਰਨਗੇ। ਲੋਕਾਂ ਨੂੰ ਅਜਿਹੇ ਗੁਰੂ ਮਿਲਣਗੇ ਜਿਹੜੇ ਉਹੀ ਗੱਲਾਂ ਆਖਣਗੇ ਜਿਹੜੀਆਂ ਉਹ ਲੋਕ ਸੁਣਨਾ ਚਾਹੁੰਦੇ ਹਨ।"
10ਲੋਕ ਸੱਚ ਨੂੰ ਸੁਣਨਾ ਛੱਡ ਦੇਣਗੇ। ਉਹ ਮਨਘੜਤ ਕਥਾ ਕਹਾਣੀਆਂ ਦੇ ਉਪਦੇਸ਼ ਤੇ ਅਮਲ ਕਰਨਾ ਸ਼ੁਰੂ ਕਰ ਦੇਣਗੇ।"

11ਪਰ ਤੁਹਾਨੂੰ ਹਮੇਸ਼ਾ ਆਪਣੇ ਆਪ ਉੱਤੇ ਕਾਬੂ ਰੱਖਣਾ ਚਾਹੀਦਾ ਹੈ। ਜਦੋਂ ਔਕੜਾਂ ਆਉਣ ਤਾਂ ਉਨ੍ਹਾਂ ਔਕੜਾਂ ਦਾ ਸਾਹਮਣਾ ਕਰੋ। ਖੁਸ਼ਖਬਰੀ ਫ਼ੈਲਾਉਣ ਦਾ ਕਾਰਜ ਕਰੋ। ਪਰਮੇਸ਼ੁਰ ਦੇ ਸੇਵਕਾਂ ਵਾਲੇ ਸਾਰੇ ਫ਼ਰਜ਼ ਨਿਭਾਓ।"
12ਮੇਰਾ ਜੀਵਨ ਪਰਮੇਸ਼ੁਰ ਦੀ ਭੇਟਾ ਕੀਤਾ ਜਾ ਰਿਹਾ ਹੈ। ਇਸ ਜੀਵਨ ਨੂੰ ਛੱਡਣ ਦਾ ਸਮਾਂ ਆ ਚੁੱਕਿਆ ਹੈ।"
13ਮੈਂ ਚੰਗਾ ਯੁੱਧ ਲੜਿਆ ਹਾਂ। ਮੈਂ ਦੌੜ ਪੂਰੀ ਕੀਤੀ ਹੈ। ਮੈਂ ਸੱਚੇ ਵਿਸ਼ਵਾਸ ਦਾ ਅਨੁਸਰਣ ਕੀਤਾ ਹੈ।"
14ਹੁਣ ਧਾਰਮਿਕਤਾ ਦਾ ਇੱਕ ਤਾਜ ਮੇਰੀ ਉਡੀਕ ਕਰ ਰਿਹਾ ਹੈ ਪਰਮੇਸ਼ੁਰ ਹੀ ਹੈ ਜਿਹੜਾ ਨਿਰਪੱਖ ਨਿਆਂ ਕਰਦਾ ਹੈ ਉਸ ਦਿਨ ਉਹ ਮੈਨੂੰ ਇੱਕ ਤਾਜ ਦੇਵੇਗਾ। ਉਹ ਇਹ ਤਾਜ ਸਿਰਫ਼ ਮੈਨੂੰ ਹੀ ਨਹੀਂ ਦੇਵੇਗਾ, ਸਗੋਂ ਉਨ੍ਹਾਂ ਸਾਰਿਆਂ ਲੋਕਾਂ ਨੂੰ ਵੀ ਦੇਵੇਗਾ ਜਿਹੜੇ ਤਾਂਘ ਨਾਲ ਉਸ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਨ।"
15ਨਿਜ਼ੀ ਸੰਦੇਸ਼ ਆਪਣੀ ਪੂਰੀ ਕੋਸ਼ਿਸ਼ ਕਰੋ ਅਤੇ ਜਲਦੀ ਤੋਂ ਜਲਦੀ ਮੇਰੇ ਕੋਲ ਆ ਜਾਓ।"

16ਦੇਮਾਸ ਨੇ ਮੈਨੂੰ ਇਸ ਲਈ ਛੱਡ ਦਿੱਤਾ ਕਿਉਂਕਿ ਉਸ ਨੇ ਇਸ ਦੁਨੀਆਂ ਨੂੰ ਬਹੁਤ ਪਿਆਰ ਕੀਤਾ। ਉਹ ਥੱਸਲੁਨੀਕਿਯਾ ਚੱਲਾ ਗਿਆ। ਕਰੇਸੱਕੇਸ ਗਲਾਤਿਯਾ ਅਤੇ ਤੀਤੁਸ ਦਲਮਾਤੀਯਾ ਚੱਲਾ ਗਿਆ।"
17ਲੂਕਾ ਹੀ ਹੈ ਜਿਹੜਾ ਹਾਲੇ ਤੱਕ ਮੇਰੇ ਨਾਲ ਹੈ। ਜਦੋਂ ਤੁਸੀਂ ਆਓ ਤਾਂ ਮਰਕੁਸ ਨੂੰ ਵੀ ਨਾਲ ਲੈ ਕੇ ਆਉਣਾ। ਉਹ ਇੱਥੇ ਮੇਰੇ ਕੰਮ ਵਿੱਚ ਸਹਾਇਤਾ ਕਰ ਸੱਕਦਾ ਹੈ।"
18ਮੈਂ ਤੁਖਿਕੁਸ ਨੂੰ ਅਫ਼ਸੁਸ ਭੇਜਿਆ ਹੈ।"
19ਜਦੋਂ ਮੈਂ ਤ੍ਰੋਆਸ ਵਿੱਚ ਸਾਂ ਤਾਂ ਮੈਂ ਉੱਥੇ ਆਪਣਾ ਕੋਟ ਕਾਰਪੁਸ ਕੋਲ ਛੱਡ ਆਇਆ। ਇਸ ਲਈ ਜਦੋਂ ਤੁਸੀਂ ਆਓ ਇਸ ਨੂੰ ਮੇਰੇ ਕੋਲ ਲਿਆਉਂਦੇ ਆਉਣਾ। ਨਾਲੇ ਮੇਰੀਆਂ ਕਿਤਾਬਾਂ ਵੀ ਲੈਂਦੇ ਆਉਣਾ। ਜਿਹੜੀਆਂ ਕਿਤਾਬਾਂ ਮੈਂ ਭੇਡ ਦੀ ਖੱਲ ਉੱਪਰ ਲਿਖੀਆਂ ਸਨ ਉਨ੍ਹਾਂ ਦੀ ਮੈਨੂੰ ਸਭ ਤੋਂ ਵੱਧ ਲੋੜ ਹੈ।"
20ਸਿਕੰਦਰ ਠਠੇਰੇ ਨੇ ਮੈਨੂੰ ਬਹੁਤ ਸਾਰੀਆਂ ਹਾਨੀਆਂ ਪਹੁੰਚਾਹੀਆਂ। ਪ੍ਰਭੂ ਸਿਕੰਦਰ ਨੂੰ ਉਸ ਦੇ ਕੀਤੇ ਦੀ ਸਜ਼ਾ ਦੇਵੇਗਾ।"

21ਤੁਸੀਂ ਹੋਸ਼ਿਆਰ ਰਹਿਣਾ ਕਿਧਰੇ ਉਹ ਤੁਹਾਨੂੰ ਵੀ ਨੁਕਸਾਨ ਨਾ ਪਹੁੰਚਾਵੇ। ਉਹ ਸਾਡੇ ਉਪਦੇਸ਼ ਦੇ ਵਿਰੁੱਧ ਡਟਕੇ ਲੜਿਆ।"
22ਜਦੋਂ ਮੈਂ ਪਹਿਲੀ ਅਜ਼ਮਾਇਸ਼ ਵੇਲੇ ਆਪਣਾ ਬਚਾ ਕੀਤਾ, ਕਿਸੇ ਨੇ ਵੀ ਮੇਰੀ ਸਹਾਇਤਾ ਨਹੀਂ ਕੋਈ ਮੈਨੂੰ ਛੱਡ ਗਿਆ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਉਨ੍ਹਾਂ ਨੂੰ ਮਾਫ਼ ਕਰ ਦੇਵੇ।"
23ਔਰ ਪ੍ਰਭੂ ਉੱਥੇ ਮੇਰੇ ਨਾਲ ਸੀ। ਉਸ ਨੇ ਮੈਨੂੰ ਤਾਕਤ ਦਿੱਤੀ ਤਾਂ ਕਿ ਮੈਂ ਪੂਰੀ ਤਰ੍ਹਾਂ ਗੈਰ-ਯਹੂਦੀਆਂ ਨੂੰ ਖੁਸ਼ਖਬਰੀ ਦੱਸ ਸੱਕਾਂ। ਪ੍ਰਭੂ ਚਾਹੁੰਦਾ ਸੀ ਕਿ ਸਾਰੇ ਗੈਰ-ਯਹੂਦੀ ਉਸ ਖੁਸ਼ਖਬਰੀ ਨੂੰ ਸੁਨਣ। ਇਸ ਲਈ ਮੈਂ ਸ਼ੇਰ ਦੇ ਮੂੰਹੋਂ ਬਚਾਇਆ ਗਿਆ ਸੀ।"
24ਜਦੋਂ ਕੋਈ ਵਿਅਕਤੀ ਮੈਨੂੰ ਸੁਰੱਖਿਅਤ ਆਪਣੇ ਸੁਵਰਗੀ ਰਾਜ ਵਿੱਚ ਲੈ ਜਾਵੇਗਾ। ਪ੍ਰਭੂ ਨੂੰ ਸਦਾ ਅਤੇ ਸਦਾ ਲਈ ਮਹਿਮਾ।"
25ਆਖਰੀ ਸ਼ੁਭਕਾਮਨਾਵਾਂ ਪਰਿਸੱਕਾ ਅਤੇ ਅਕੂਲਾ ਅਤੇ ਉਨੇਸਿਫ਼ੁਰੁਸ ਦੇ ਪਰਿਵਾਰ ਨੂੰ ਮੇਰੀਆਂ ਸ਼ੁਭਕਾਮਨਾਵਾਂ।"
You have read Colossians 3
25 verses