Lumina
Colossians

Colossians 4

Colossians 4·Punjabi Bible

1ਅਗਸਤੁਸ ਕੁਰਿੰਥੁਸ ਵਿੱਚ ਠਹਿਰ ਗਿਆ। ਅਤੇ ਮੈਂ ਤ੍ਰੋਫ਼ਿਮੁਸ ਨੂੰ ਮਿਲੇਤੁਸ ਵਿੱਚ ਛੱਡ ਆਇਆ। ਉਹ ਬਹੁਤ ਬਿਮਾਰ ਸੀ।"

2ਵੱਧ ਤੋਂ ਵੱਧ ਕੋਸ਼ਿਸ਼ ਕਰਨਾ ਕਿ ਤੁਸੀਂ ਸਰਦੀਆਂ ਤੋਂ ਪਹਿਲਾਂ ਮੇਰੇ ਕੋਲ ਆ ਸੱਕੋਂ। ਯਬੂਲੁਸ, ਪੂਦੇਸ, ਲੀਨੁਸ, ਕਲੋਦੀਆ ਅਤੇ ਮਸੀਹ ਵਿੱਚ ਸਾਰੇ ਭਰਾ ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।"

3ਪ੍ਰਭੂ ਤੁਹਾਡੇ ਆਤਮਾ ਦੇ ਅੰਗ-ਸੰਗ ਹੋਵੇ। ਪਰਮੇਸ਼ੁਰ ਦੀ ਕਿਰਪਾ ਤੁਹਾਡੇ ਨਾਲ ਹੋਵੇ।"

4ਪਰਮੇਸ਼ੁਰ ਦੇ ਸੇਵਕ ਅਤੇ ਯਿਸੂ ਮਸੀਹ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਨੂੰ ਪਰਮੇਸ਼ੁਰ ਦੇ ਚੋਣਵੇਂ ਲੋਕਾਂ ਦੇ ਵਿਸ਼ਵਾਸ ਵਿੱਚ ਸਹਾਇਤਾ ਕਰਨ ਲਈ ਭੇਜਿਆ ਗਿਆ ਸੀ। ਮੈਨੂੰ ਇਸ ਲਈ ਭੇਜਿਆ ਗਿਆ ਸੀ ਤਾਂ ਜੋ ਮੈਂ ਉਨ੍ਹਾਂ ਲੋਕਾਂ ਦੀ ਸੱਚ ਦੇ ਗਿਆਨ ਵਿੱਚ ਸਹਾਇਤਾ ਕਰ ਸੱਕਾਂ। ਅਤੇ ਇਹ ਸੱਚੇ ਲੋਕਾਂ ਨੂੰ ਪਰਮੇਸ਼ੁਰ ਦੀ ਸੇਵਾ ਕਰਨ ਦੀ ਜਾਚ ਸਿੱਖਾਉਂਦਾ ਹੈ।"

5ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ।"

Colossians 4 illustration - Colossians Chapter 4

6ਸਹੀ ਸਮੇਂ ਤੇ, ਪਰਮੇਸ਼ੁਰ ਨੇ ਦੁਨੀਆਂ ਨੂੰ ਖੁਸ਼ਖਬਰੀ ਦੇ ਪ੍ਰਚਾਰ ਰਾਹੀਂ ਉਸ ਜੀਵਨ ਬਾਰੇ ਜਾਨਣ ਦਿੱਤਾ। ਪਰਮੇਸ਼ੁਰ ਨੇ ਇਹ ਕਾਰਜ ਮੈਨੂੰ ਸੌਂਪਿਆ। ਮੈਂ ਇਨ੍ਹਾਂ ਗੱਲਾਂ ਬਾਰੇ ਇਸ ਲਈ ਪ੍ਰਚਾਰ ਕੀਤਾ ਕਿਉਂਕਿ ਜੋ ਸਾਡੇ ਮੁਕਤੀ ਦਾਤਾ ਪਰਮੇਸ਼ੁਰ ਦਾ ਆਦੇਸ਼ ਸੀ।"

7ਤੀਤੁਸ ਨੂੰ। ਤੂੰ ਮੇਰੇ ਲਈ ਸਾਡੇ ਸਾਂਝੇ ਵਿਸ਼ਵਾਸ ਵਿੱਚ ਇੱਕ ਸੱਚੇ ਪੁੱਤਰ ਦੇ ਸਮਾਨ ਹੈ। ਤੁਹਾਨੂੰ ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਵੱਲੋਂ ਮਿਹਰ ਅਤੇ ਸ਼ਾਂਤੀ ਮਿਲੇ।"

8ਕਰੇਤ ਵਿੱਚ ਤੀਤੁਸ ਦਾ ਕਾਰਜ ਮੈਂ ਕਰੇਤ ਵਿੱਚ ਤੁਹਾਨੂੰ ਇਸ ਲਈ ਛੱਡਿਆ ਤਾਂ ਜੋ ਤੁਸੀਂ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਪੂਰਾ ਕਰ ਸੱਕੋ ਜਿਹੜੀਆਂ ਕਰਨ ਵਾਲੀਆਂ ਸਨ। ਮੈਂ ਤੁਹਾਨੂੰ ਕਰੇਤ ਵਿੱਚ ਛੱਡਿਆ ਸੀ ਤਾਂ ਜੋ ਤੁਸੀਂ ਸਾਰੇ ਨਗਰਾਂ ਵਿੱਚ ਬਜ਼ੁਰਗਾਂ ਨੂੰ ਨਿਯੁਕਤ ਕਰ ਸੱਕੋਂ ਜਿਵੇਂ ਮੈਂ ਤੁਹਾਨੂੰ ਹਿਦਾਇਤਾਂ ਦਿੱਤੀਆਂ ਸਨ।"

9ਬਜ਼ੁਰਗ ਬਣਨ ਵਾਲਾ ਵਿਅਕਤੀ ਗਲਤ ਢੰਗ ਨਾਲ ਜਿਉਣ ਦਾ ਕਸੂਰਵਾਰ ਨਹੀਂ ਹੋਣਾ ਚਾਹੀਦਾ। ਉਸਦੀ ਕੇਵਲ ਇੱਕ ਹੀ ਪਤਨੀ ਹੋਣੀ ਚਾਹੀਦੀ ਹੈ। ਉਸ ਦੇ ਬੱਚੇ ਇਤਬਾਰ ਕਰਨ ਯੋਗ ਹੋਣੇ ਚਾਹੀਦੇ ਹਨ। ਉਹ ਅਜਿਹੇ ਬੱਚੇ ਨਹੀਂ ਹੋਣੇ ਚਾਹੀਦੇ ਜਿਹੜੇ ਆਵਾਰਾਗਰਦ ਅਤੇ ਆਗਿਆਕਾਰ ਨਹੀਂ ਹਨ।"

10ਕਿਉਂਕਿ ਬਜ਼ੁਰਗ ਦਾ ਕੰਮ ਪਰਮੇਸ਼ੁਰ ਦੇ ਕਾਰਜ ਦੀ ਨਿਗਰਾਨੀ ਕਰਨਾ ਹੈ। ਇਸ ਲਈ ਲੋਕ ਇਹ ਨਾ ਆਖ ਸੱਕਣ ਕਿ ਉਹ ਗਲਤ ਢੰਗ ਨਾਲ ਜਿਉਂ ਰਿਹਾ ਹੈ। ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹੰਕਾਰੀ ਅਤੇ ਖੁਦਗਰਜ਼ ਹੈ ਅਤੇ ਛੇਤੀ ਗੁੱਸੇ ਵਿੱਚ ਆ ਜਾਂਦਾ ਹੈ। ਉਸ ਨੂੰ ਪਿਆਕੜ ਨਹੀਂ ਹੋਣਾ ਚਾਹੀਦਾ। ਉਸ ਨੂੰ ਝਗੜਾਲੂ ਨਹੀਂ ਹੋਣਾ ਚਾਹੀਦਾ ਉਹ ਅਜਿਹਾ ਵਿਅਕਤੀ ਨਹੀਂ ਹੋਣਾ ਚਾਹੀਦਾ ਜਿਹੜਾ ਹਮੇਸ਼ਾ ਹੋਰਾਂ ਨੂੰ ਧੋਖਾ ਦੇਕੇ ਅਮੀਰ ਬਣਨ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ।"

Colossians 4 illustration - Colossians Chapter 4

11ਬਜ਼ੁਰਗ ਨੂੰ ਹਮੇਸ਼ਾ ਅਜਨਬੀਆਂ ਦਾ ਆਪਣੇ ਘਰ ਵਿੱਚ ਸਵਾਗਤ ਕਰਨ ਦਾ ਇੱਛੁਕ ਹੋਣਾ ਚਾਹੀਦਾ ਹੈ। ਉਸ ਨੂੰ ਚਾਹੀਦਾ ਹੈ ਕਿ ਚੰਗਿਆਈ ਨੂੰ ਪਿਆਰ ਕਰੇ। ਉਸ ਨੂੰ ਸਿਆਣਾ ਹੋਣਾ ਚਾਹੀਦਾ ਹੈ। ਉਸ ਨੂੰ ਸਹੀ ਢੰਗ ਨਾਲ ਜਿਉਣ ਵਾਲਾ ਹੋਣਾ ਚਾਹੀਦਾ ਹੈ। ਉਸ ਨੂੰ ਪਵਿੱਤਰ ਹੋਣਾ ਚਾਹੀਦਾ ਹੈ। ਅਤੇ ਉਸ ਨੂੰ ਖੁਦ ਉੱਪਰ ਕਾਬੂ ਕਰਨ ਦੇ ਯੋਗ ਹੋਣਾ ਚਾਹੀਦਾ ਹੈ।"

12ਬਜ਼ੁਰਗ ਨੂੰ ਵਫ਼ਾਦਾਰੀ ਨਾਲ ਸੱਚ ਦਾ ਅਨੁਸਰਣ ਕਰਨਾ ਚਾਹੀਦਾ ਹੈ ਜਿਵੇਂ ਅਸੀਂ ਇਸਦਾ ਉਪਦੇਸ਼ ਦਿੰਦੇ ਹਾਂ। ਬਜ਼ੁਰਗ ਨੂੰ ਸੱਚੇ ਉਪਦੇਸ਼ ਨਾਲ ਲੋਕਾਂ ਦੀ ਸਹਾਇਤਾ ਕਰਨ ਯੋਗ ਹੋਣਾ ਚਾਹੀਦਾ ਹੈ। ਉਸ ਨੂੰ ਲੋਕਾਂ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਕੌਣ ਸੱਚੇ ਉਪਦੇਸ਼ ਦੇ ਵਿਰੁੱਧ ਹਨ ਅਤੇ ਉਹ ਕਿੱਥੇ ਗਲਤ ਹਨ।"

13ਬਹੁਤ ਸਾਰੇ ਅਜਿਹੇ ਲੋਕ ਹਨ ਜਿਹੜੇ ਆਗਿਆ ਪਾਲਣ ਤੋਂ ਇਨਕਾਰੀ ਹਨ ਉਹ ਲੋਕ ਜਿਹੜੇ ਫ਼ਜ਼ੂਲ ਗੱਲਾਂ ਕਰਦੇ ਹਨ ਅਤੇ ਹੋਰਾਂ ਲੋਕਾਂ ਨੂੰ ਗਲਤ ਰਾਹ ਪਾਉਂਦੇ ਹਨ। ਮੈਂ ਖਾਸੱਕਰ ਉਨ੍ਹਾਂ ਲੋਕਾਂ ਦੀ ਗੱਲ ਕਰ ਰਿਹਾ ਹਾਂ ਜਿਹੜੇ ਇਹ ਆਖਦੇ ਹਨ ਕਿ ਸਾਰੇ ਗੈਰ ਯਹੂਦੀ ਲੋਕਾਂ ਦੀ ਸੁੰਨਤ ਹੋਣੀ ਚਹੀਦੀ ਹੈ।"

14ਇੱਕ ਬਜ਼ੁਰਗ ਨੂੰ ਇਹ ਵਿਖਾਉਣ ਯੋਗ ਹੋਣਾ ਚਾਹੀਦਾ ਹੈ ਕਿ ਜੋ ਉਪਦੇਸ਼ ਉਹ ਲੋਕ ਦਿੰਦੇ ਹਨ ਉਹ ਗਲਤ ਹਨ ਅਤੇ ਉਨ੍ਹਾਂ ਨੂੰ ਉਹੋ ਜਿਹੇ ਉਪਦੇਸ਼ ਦੇਣ ਤੋਂ ਰੋਕਣ ਦੇ ਕਾਬਿਲ ਹੋਣਾ ਚਾਹੀਦਾ ਹੈ। ਉਹ ਲੋਕ ਉਨ੍ਹਾਂ ਗੱਲਾਂ ਦੇ ਉਪਦੇਸ਼ ਦੇ ਕੇ, ਜਿਹੜੇ ਉਨ੍ਹਾਂ ਨੂੰ ਨਹੀਂ ਦੇਣੇ ਚਾਹੀਦੇ, ਪੂਰੇ ਪਰਿਵਾਰਾਂ ਨੂੰ ਨਸ਼ਟ ਕਰ ਰਹੇ ਹਨ। ਉਹ ਉਪਦੇਸ਼ ਕੇਵਲ ਲੋਕਾਂ ਨੂੰ ਧੋਖਾ ਦੇਣ ਅਤੇ ਪੈਸਾ ਕਮਾਉਣ ਲਈ ਦਿੰਦੇ ਹਨ।"

15ਉਨ੍ਹਾਂ ਦੇ ਇੱਕ ਆਪਣੇ ਨਬੀ ਕਰੇਤੀ ਨੇ ਆਖਿਆ ਹੈ, “ਕਰੇਤੀ ਦੇ ਨਿਵਾਸੀ ਹਮੇਸ਼ਾ ਝੂਠੇ ਹਨ। ਉਹ ਭੈੜੇ ਪਸ਼ੂ ਅਤੇ ਨਿਕੰਮੇ ਹਨ ਜਿਹੜੇ ਖਾਣ ਤੋਂ ਸਿਵਾ ਕੁਝ ਵੀ ਨਹੀਂ ਕਰਦੇ।”"

Colossians 4 illustration - Colossians Chapter 4

16ਜਿਹੜੇ ਸ਼ਬਦ ਉਸ ਨਬੀ ਨੇ ਆਖੇ ਹਨ ਉਹ ਸੱਚੇ ਹਨ। ਇਸ ਲਈ ਉਨ੍ਹਾਂ ਲੋਕਾਂ ਨੂੰ ਦੱਸੋ ਕਿ ਉਹ ਗਲਤ ਹਨ। ਤੁਹਾਨੂੰ ਉਨ੍ਹਾਂ ਨਾਲ ਸਖਤ ਹੋਣਾ ਚਾਹੀਦਾ, ਤਾਂ ਹੀ ਉਹ ਸੱਚੀ ਨਿਹਚਾ ਦਾ ਅਨੁਸਰਣ ਕਰਣਗੇ।"

17ਫ਼ੇਰ ਉਹ ਲੋਕ ਯਹੂਦੀ ਕਹਾਣੀਆਂ ਤੇ ਵਿਸ਼ਵਾਸ ਕਰਨਾ ਬੰਦ ਕਰ ਦੇਣਗੇ, ਅਤੇ ਉਹ ਉਨ੍ਹਾਂ ਲੋਕਾਂ ਦੇ ਆਦੇਸ਼ਾਂ ਨੂੰ ਮੰਨਣੋਂ ਹਟ ਜਾਣਗੇ ਜਿਹੜੇ ਸੱਚ ਦੀ ਪ੍ਰਵਾਹ ਨਹੀਂ ਕਰਦੇ।"

18ਸ਼ੁੱਧ ਲੋਕਾਂ ਲਈ ਸਭ ਕੁਝ ਸ਼ੁੱਧ ਹੈ, ਪਰ ਜਿਹੜੇ ਲੋਕ ਪਾਪ ਨਾਲ ਭਰਪੂਰ ਹਨ ਅਤੇ ਨਿਹਚਾ ਨਹੀਂ ਰੱਖਦੇ, ਉਨ੍ਹਾਂ ਲਈ ਕੁਝ ਵੀ ਸ਼ੁੱਧ ਨਹੀਂ ਹੈ। ਅਸਲ ਵਿੱਚ, ਉਨ੍ਹਾਂ ਦੀ ਸੋਚ ਦੁਸ਼ਟ ਹੋ ਗਈ ਹੈ ਅਤੇ ਉਨ੍ਹਾਂ ਦੀ ਸਹੀ ਨੂੰ ਜਾਨਣ ਦੀ ਯੋਗਤਾ ਨਸ਼ਟ ਹੋ ਚੁੱਕੀ ਹੈ।"

Chapter Complete

You have read Colossians 4

18 verses