1ਉਹ ਬੇਕਾਰ ਇਕਰਾਰ ਕਰਦੇ ਹਨ। ਨਿਆਂਕਾਰ ਵਾਹੇ ਹੋਏ ਖੇਤਾਂ ਵਿੱਚ ਉੱਗੇ ਜ਼ਹਿਰੀਲੇ ਪੌਦਿਆਂ ਵਰਗੇ ਹਨ।"
2ਸਾਮਰਿਯਾ ਦੇ ਲੋਕ ਬੈਤ-ਆਵਨ ਦੇ ਵੱਛਿਆਂ ਦੀ ਉਪਾਸਨਾ ਕਰਦੇ ਹਨ। ਉਹ ਲੋਕ ਰੋਣਗੇ ਅਤੇ ਸੋਗ ਕਰਨਗੇ। ਜਿਨ੍ਹਾਂ ਜਾਜਕਾਂ ਨੇ ਉਸ ਬੁੱਤ ਦੀ ਖੂਬਸੂਰਤੀ ਤੇ ਆਨੰਦ ਮਾਣਿਆ, ਉਹ ਵੀ ਸੋਗ ਮਨਾਉਣਗੇ, ਕਿਉਂ ਕਿ ਇਹ ਉਨ੍ਹਾਂ ਤੋਂ ਲੈ ਲਿਆ ਗਿਆ ਹੈ।"
3ਇਸ ਨੂੰ ਤੋਹਫ਼ੇ ਵਜੋਂ ਅੱਸ਼ੂਰ ਦੇ ਮਹਾਨ ਰਾਜੇ ਨੂੰ ਦੇ ਦਿੱਤਾ ਜਾਵੇਗਾ। ਅਤੇ ਉਹ ਅਫ਼ਰਾਈਮ ਦੇ ਸ਼ਰਮਨਾਕ ਬੁੱਤ ਨੂੰ ਰੱਖੇਗਾ। ਇਸਰਾਏਲ ਆਪਣੇ ਬੁੱਤਾਂ ਵਜੋਂ ਸ਼ਰਮਸਾਰ ਹੋਵੇਗਾ।"
4ਸਾਮਰਿਯਾ ਦੇ ਰਾਜੇ ਨੂੰ ਨਸ਼ਟ ਕਰ ਦਿੱਤਾ ਜਾਵੇਗਾ ਅਤੇ ਉਹ ਪਾਣੀ ਉੱਤੇ ਤੈਰਦੇ ਲਕੜੀ ਦੇ ਸੱਕੱ ਵਾਂਗ ਹੋਵੇਗਾ।"
5ਇਸਰਾਏਲ ਨੇ ਪਾਪ ਕੀਤਾ ਅਤੇ ਬਹੁਤ ਸਾਰੀਆਂ ਉੱਚੀਆਂ ਥਾਵਾਂ ਉਸਾਰੀਆਂ। ਬੈਤ ਆਵਨ ਦੇ ਉੱਚੇ ਅਸਥਾਨਾਂ ਨੂੰ ਫ਼ਨਾਹ ਕਰ ਦਿੱਤਾ ਜਾਵੇਗਾ ਅਤੇ ਇਸ ਦੀਆਂ ਜਗਵੇਦੀ ਉੱਤੇ ਕੰਡਿਆਲੀਆਂ ਝਾੜੀਆਂ ਉੱਗ ਆਉਣਗੀਆਂ। ਫਿਰ ਉਹ ਪਰਬਤਾਂ ਨੂੰ ਆਖਣਗੇ, “ਸਾਨੂੰ ਢੱਕ ਲਓ।” ਅਤੇ ਚਟਾਨਾਂ ਨੂੰ ਕਹਿਣਗੇ, “ਸਾਡੇ ਉੱਤੇ ਡਿੱਗ ਪਓ।”"

6ਇਸਰਾਏਲ ਨੂੰ ਪਾਪਾਂ ਦਾ ਭੁਗਤਾਨ ਕਰਨਾ ਪਵੇਗਾ “ਹੇ ਇਸਰਾਏਲ, ਤੂੰ ਗਿਬਆਹ ਦੇ ਦਿਨਾਂ ਤੋਂ ਪਾਪ ਕਰਦਾ ਆਇਆ ਹੈਂ (ਅਤੇ ਉਹ ਲੋਕ ਉੱਥੇ ਲਗਾਤਾਰ ਪਾਪ ਕਰਦੇ ਰਹੇ ਹਨ।) ਯੁੱਧ ਯਕੀਨਨ ਗਿਬਆਹ ਦੇ ਉਨ੍ਹਾਂ ਲੋਕਾਂ ਤੇ ਹਾਵੀ ਹੋ ਜਾਵੇਗਾ।"
7ਫ਼ਿਰ ਮੈਂ ਉਨ੍ਹਾਂ ਨੂੰ ਸਜ਼ਾ ਦੇਣ ਲਈ ਆਵਾਂਗਾ। ਫ਼ੌਜਾਂ ਵੀ ਇੱਕਤ੍ਰ ਹੋ ਕੇ ਉਨ੍ਹਾਂ ਤੇ ਹਮਲਾ ਕਰਨਗੀਆਂ। ਉਹ ਇਸਰਾਏਲ ਨੂੰ ਉਸ ਦੇ ਦੋਨਾਂ ਪਾਪਾਂ ਲਈ ਸਜ਼ਾ ਦੇਣਗੀਆਂ।"
8“ਅਫ਼ਰਾਈਮ ਇੱਕ ਸਿੱਖਾਏ ਹੋਏ ਵੱਛੇ ਵਾਂਗ ਹੈ ਜੋ ਪਿੜ ਵਿੱਚਲੇ ਅਨਾਜ ਤੇ ਤੁਰਨਾ ਪਸੰਦ ਕਰਦਾ ਹੈ। ਮੈਂ ਉਸ ਦੀ ਧੌਣ ਤੇ ਇੱਕ ਜੂਲਾ ਪਾਵਾਂਗਾ। ਮੈਂ ਅਫ਼ਰਾਈਮ ਦੀ ਧੌਣ ਦੇ ਦੁਆਲੇ ਰਸੀਆਂ ਪਾਵਾਂਗਾ। ਫ਼ੇਰ ਯਹੂਦਾਹ ਵਾਹੇਗਾ ਅਤੇ ਯਾਕੂਬ ਖੁਦ ਧਰਤੀ ਨੂੰ ਤੋਂੜੇਗਾ।”"
9ਜੇਕਰ ਤੁਸੀਂ ਚੰਗਿਆਈ ਬੀਜੋਗੇ, ਤੁਸੀਂ ਸੱਚੇ ਪਿਆਰ ਦੀ ਵਾਢੀ ਕਰੋਂਗੇ। ਆਪਣੀ ਅਣ ਟੁੱਟੀ ਅਣਵਾਹੀ ਜ਼ਮੀਨ ਨੂੰ ਵਾਹੋ। ਇਹ ਯਹੋਵਾਹ ਨੂੰ ਉਡੀਕਣ ਦਾ ਸਮਾਂ ਹੈ। ਉਹ ਆਵੇਗਾ, ਅਤੇ ਤੁਹਾਡੇ ਉੱਤੇ ਚੰਗਿਆਈ ਦਾ ਮੀਂਹ ਵਰਸਾਵੇਗਾ।"
10ਪਰ ਤੁਸੀਂ ਬੁਰਿਆਈ ਬੀਜੀ ਅਤੇ ਦੁੱਖ ਵੱਢੇ। ਤੁਸੀਂ ਆਪਣੇ ਝੂਠ ਦਾ ਫ਼ਲ ਖਾਧਾ, ਕਿਉਂ ਕਿ ਤੁਸੀਂ ਆਪਣੀ ਸ਼ਕਤੀ ਅਤੇ ਆਪਣੇ ਸਿਪਾਹੀਆਂ ਦੇ ਬਲ ਤੇ ਭਰੋਸਾ ਕੀਤਾ।"

11ਇਸੇ ਲਈ, ਤੁਹਾਡੀਆਂ ਫ਼ੌਜਾਂ ਜੰਗ ਦਾ ਰੌਲਾ ਸੁਣਨਗੀਆਂ ਅਤੇ ਤੁਹਾਡੇ ਸਾਰੇ ਕਿਲੇ ਉਵੇਂ ਹੀ ਨਸ਼ਟ ਹੋ ਜਾਣਗੇ ਜਿਵੇਂ ਸ਼ਲਮਨ ਨੇ ਬੈਤ-ਅਰਬੇਲ ਨੂੰ ਤਬਾਹ ਕੀਤਾ ਸੀ ਯੁੱਧ ਦੇ ਦਿਨਾਂ ਦੌਰਾਨ, ਮਾਵਾਂ ਆਪਣੇ ਬੱਚਿਆਂ ਸਮੇਤ ਮਾਰੀਆਂ ਗਈਆਂ ਸਨ।"
12ਇਵੇਂ ਹੀ ਤੁਹਾਡੇ ਨਾਲ ਬੈਤਅਲ ਵਿੱਚ ਵਾਪਰੇਗਾ ਕਿਉਂ ਕਿ ਤੁਸੀਂ ਇੰਨੀਆਂ ਬਦ ਕਰਨੀਆਂ ਕੀਤੀਆਂ। ਜਦੋਂ ਉਹ ਦਿਨ ਆਵੇਗਾ ਇਸਰਾਏਲ ਦਾ ਰਾਜਾ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ।"
13ਇਸਰਾਏਲ ਨੇ ਯਹੋਵਾਹ ਨੂੰ ਭੁਲਾ ਦਿੱਤਾ ਯਹੋਵਾਹ ਨੇ ਆਖਿਆ, “ਮੈਂ ਇਸਰਾਏਲ ਨੂੰ ਉਦੋਂ ਤੋਂ ਪਿਆਰ ਕੀਤਾ ਜਦੋਂ ਉਹ ਅਜੇ ਬੱਚਾ ਹੀ ਸੀ ਅਤੇ ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਬਾਹਰ ਸੱਦਿਆ।"
14ਪਰ ਮੈਂ ਜਿੰਨਾ ਵੱਧ ਇਸਰਾਏਲੀਆਂ ਨੂੰ ਸੱਦਿਆ, ਉਨ੍ਨਾ ਹੀ ਉਹ ਮੈਥੋਂ ਅਗਾਂਹ ਜਾਂਦੇ ਰਹੇ। ਉਨ੍ਹਾਂ ਬਆਲਾਂ ਨੂੰ ਬਲੀਆਂ ਚੜ੍ਹਾਈਆਂ ਅਤੇ ਬੁੱਤਾਂ ਅੱਗੇ ਧੂਫ਼ਾਂ ਧੁਖਾਈਆਂ।"
15“ਪਰ ਇਹ ਮੈਂ ਹੀ ਸੀ ਜਿਸਨੇ ਅਫ਼ਰਾਈਮ ਨੂੰ ਤੁਰਨਾ ਸਿੱਖਾਇਆ, ਮੈਂ ਇਸਰਾਏਲੀਆਂ ਨੂੰ ਆਪਣੀਆਂ ਬਾਹਾਂ ਵਿੱਚ ਚੁੱਕਿਆ, ਪਰ ਉਨ੍ਹਾਂ ਨੇ ਕਦੇ ਵੀ ਇਸ ਨੂੰ ਮਹਿਸੂਸ ਨਾ ਕੀਤਾ।"

16ਮੈਂ ਉਨ੍ਹਾਂ ਨੂੰ ਪਿਆਰ ਦੀਆਂ ਰਸੀਆਂ ਨਾਲ ਚਲਾਇਆ। ਮੈਂ ਉਸ ਵਿਅਕਤੀ ਵਾਂਗ ਸੀ ਜਿਸਨੇ ਉਨ੍ਹਾਂ ਨੂੰ ਆਜ਼ਾਦ ਕੀਤਾ। ਮੈਂ ਝੁਕ ਕੇ ਉਨ੍ਹਾਂ ਨੂੰ ਖੁਆਇਆ।"
17“ਇਸਰਾਏਲੀ ਪਰਮੇਸ਼ੁਰ ਵੱਲ ਮੁੜਨ ਤੋਂ ਇਨਕਾਰ ਕਰਦੇ ਹਨ। ਤਾਂ ਇਸ ਲਈ, ਉਹ ਵਾਪਸ ਮਿਸਰ ਨੂੰ ਜਾਣਗੇ। ਅੱਸ਼ੂਰ ਦਾ ਰਾਜਾ ਉਨ੍ਹਾਂ ਦਾ ਰਾਜਾ ਬਣ ਜਾਵੇਗਾ।"
18ਉਨ੍ਹਾਂ ਦੇ ਸ਼ਹਿਰਾਂ ਉੱਪਰ ਤਲਵਾਰ ਲਟਕੇਗੀ, ਅਤੇ ਉਨ੍ਹਾਂ ਦੇ ਤਾਕਤਵਰ ਆਦਮੀਆਂ ਨੂੰ ਮਾਰ ਦੇਵੇਗੀ ਅਤੇ ਉਨ੍ਹਾਂ ਦੇ ਆਗੂਆਂ ਨੂੰ ਨਸ਼ਟ ਕਰ ਦੇਵੇਗੀ।"
19“ਮੇਰੇ ਲੋਕ ਇੰਤਜ਼ਾਰ ਕਰ ਰਹੇ ਹਨ, ਉਮੀਦ ਕਰਦਿਆਂ ਹੋਇਆਂ ਕਿ ਮੈਂ ਵਾਪਸ ਆਵਾਂਗਾ। ਉਹ ਪਰਮੇਸ਼ੁਰ ਨੂੰ ਉੱਪਰ ਪੁਕਾਰ ਰਹੇ ਹਨ, ਪਰ ਉਹ ਉਨ੍ਹਾਂ ਦੀ ਮਦਦ ਨਹੀਂ ਕਰੇਗਾ।”"
20ਯਹੋਵਾਹ ਇਸਰਾਏਲ ਨੂੰ ਨਸ਼ਟ ਨਹੀਂ ਕਰਨਾ ਚਾਹੁੰਦਾ “ਹੇ ਅਫ਼ਰਾਈਮ! ਮੈਂ ਤੈਨੂੰ ਛੱਡਣਾ ਨਹੀਂ ਚਾਹੁੰਦਾ? ਹੇ ਇਸਰਾਏਲ, ਮੈਂ ਤੇਰੀ ਰੱਖਿਆ ਕਰਨੀ ਚਾਹੁੰਨਾ। ਮੈਂ ਤੇਰਾ ਹਾਲ ਅਦਮਾਹ ਵਰਗਾ ਨਹੀਂ ਕਰਨਾ ਚਾਹੁੰਦਾ ਨਾ ਹੀ ਤੈਨੂੰ ਸਬੋਈਮ ਵਾਂਗ ਬਨਾਉਣਾ ਚਾਹੁੰਨਾ। ਮੈਂ ਆਪਣਾ ਮਨ ਬਦਲ ਰਿਹਾ ਹਾਂ ਕਿਉਂ ਕਿ ਮੇਰਾ ਤੇਰੇ ਪ੍ਰਤੀ ਪਿਆਰ ਅਤੇ ਦਇਆ ਬਹੁਤ ਗੂਢ਼ੀ ਹੈ।"

21ਮੈਂ ਆਪਣੇ ਭਿਆਨਕ ਕਰੋਧ ਨੂੰ ਨਹੀਂ ਦਰਸਾਵਾਂਗਾ। ਮੈਂ ਅਫ਼ਰਾਈਮ ਨੂੰ ਮੁੜ ਬਰਬਾਦ ਨਾ ਕਰਾਂਗਾ ਮੈਂ ਕੋਈ ਆਦਮੀ ਨਹੀਂ ਹਾਂ, ਮੈਂ ਪਰਮੇਸ਼ੁਰ ਹਾਂ। ਮੈਂ ਤੇਰੇ ਵਿੱਚਕਾਰ ਪਵਿੱਤਰ ਪੁਰੱਖ ਹਾਂ, ਮੈਂ ਆਪਣਾ ਕਰੋਧ ਨਹੀਂ ਦਰਸਾਵਾਂਗਾ।"
22ਮੈਂ ਸ਼ੇਰ ਵਾਂਗ ਦਹਾੜਾਂਗਾ ਜਦੋਂ ਮੈਂ ਗਰਜਾਂਗਾ ਤਾਂ ਮੇਰੇ ਬੱਚੇ ਆਉਣਗੇ ਅਤੇ ਮੇਰੇ ਪਿੱਛੇ ਚੱਲ ਪੈਣਗੇ ਮੇਰੀ ਉੱਮਤ ਪੱਛਮ ਵੱਲੋਂ ਭੈਅ ਵਿੱਚ ਕੰਬਦੀ ਹੋਈ ਆਵੇਗੀ।"
23ਉਹ ਮਿਸਰ ਵਿੱਚੋਂ ਹਿਲਦੇ ਹੋਏ ਪੰਛੀ ਵਾਂਗ ਆਉਣਗੇ ਅਤੇ ਅੱਸ਼ੂਰ ਵਿੱਚੋਂ ਕੰਬੰਦੇ ਹੋਏ ਕਬੂਤਰ ਵਾਂਗ ਆਉਣਗੇ ਅਤੇ ਮੈਂ ਉਨ੍ਹਾਂ ਨੂੰ ਵਾਪਸ ਉਨ੍ਹਾਂ ਦੇ ਘਰਾਂ ਵਿੱਚ ਵਸਾਵਾਂਗਾ।” ਯਹੋਵਾਹ ਦਾ ਇਹ ਵਾਕ ਹੈ।"
24“ਅਫ਼ਰਾਈਮ ਨੇ ਮੈਨੂੰ ਝੂਠੇ ਦੇਵਤਿਆਂ ਨਾਲ ਘੇਰਿਆ ਹੋਇਆ ਹੈ ਇਸਰਾਏਲ ਦੇ ਲੋਕ ਮੇਰੇ ਵਿਰੁੱਧ ਹੋ ਗਏ, ਪਰ ਯਹੂਦਾਹ ਹਾਲੇ ਵੀ ਏਲ ਨਾਲ ਚਲਦਾ ਹੈ ਅਤੇ ਪਵਿੱਤਰ ਪੁਰੱਖ ਨਾਲ ਵਫ਼ਾਦਾਰ ਰਿਹਾ।”"
25ਯਹੋਵਾਹ ਇਸਰਾਏਲ ਦੇ ਵਿਰੁੱਧ ਅਫ਼ਰਾਈਮ ਆਪਣਾ ਵਕਤ ਜਾਇਆ ਕਰ ਰਿਹਾ ਹੈ ਅਤੇ ਇਸਰਾਏਲ ਸਾਰਾ ਦਿਨ “ਹਵਾ ਦੇ ਪਿੱਛੇ ਦੌੜਦਾ ਹੈ।” ਲੋਕੀ ਬਹੁਤ ਸਾਰੇ ਅਪਰਾਧ ਕਰਦੇ ਹਨ ਅਤੇ ਅਨੇਕਾਂ ਝੂਠ ਬੋਲਦੇ ਹਨ। ਉਨ੍ਹਾਂ ਨੇ ਅਸ਼ੂਰ ਨਾਲ ਇਕਰਾਰਨਾਮੇ ਕੀਤੇ ਹੋਏ ਹਨ ਅਤੇ ਉਹ ਆਪਣੇ ਜੈਤੂਨ ਦੇ ਤੇਲ ਨੂੰ ਮਿਸਰ ਵੱਲ ਲੈ ਜਾ ਰਹੇ ਹਨ।"

26“ਯਹੋਵਾਹ ਦੀ ਦਲੀਲ ਇਸਰਾਏਲ ਦੇ ਖਿਲਾਫ਼ ਹੈ। ਯਾਕੂਬ ਆਪਣੀਆਂ ਕਰਨੀਆਂ ਕਾਰਣ ਸਜ਼ਾ ਪਾਵੇਗਾ। ਉਸ ਨੂੰ ਉਸ ਦੀਆਂ ਦੁਸ਼ਟ ਕਰਨੀਆਂ ਅਨੁਸਾਰ ਮੁੱਲ ਜ਼ਰੂਰ ਦਿੱਤਾ ਜਾਣਾ ਚਾਹੀਦਾ।"
27ਯਾਕੂਬ ਨੇ ਆਪਣੀ ਮਾਂ ਦੇ ਗਰਭ ਵਿੱਚੋਂ ਹੀ ਆਪਣੇ ਭਰਾ ਨਾਲ ਚਾਲਾਕੀ ਕਰਨੀ ਸ਼ੁਰੂ ਕਰ ਦਿੱਤੀ ਸੀ। ਯਾਕੂਬ ਇੱਕ ਬਹਾਦਰ ਨੌਜੁਆਨ ਸੀ ਅਤੇ ਉਸ ਵਕਤ ਉਹ ਪਰਮੇਸ਼ੁਰ ਨਾਲ ਲੜਿਆ।"
28ਯਾਕੂਬ ਪਰਮੇਸ਼ੁਰ ਦੇ ਦੂਤ ਨਾਲ ਲੜਿਆ ਅਤੇ ਜਿੱਤ ਪ੍ਰਾਪਤ ਕੀਤੀ। ਉਸ ਨੇ ਰੋ ਕੇ ਇੱਕ ਉਪਕਾਰ ਲਈ ਮੰਗ ਕੀਤੀ। ਇਹ ਬੈਤਅਲ ਵਿਖੇ ਵਾਪਰਿਆ, ਅਤੇ ਉੱਥੇ ਉਸ ਨੇ ਸਾਡੇ ਨਾਲ ਗੱਲ ਕੀਤੀ।"
You have read Daniel 7
28 verses