Lumina
Deuteronomy

The Second Tablets

Deuteronomy 10·Punjabi Bible

1ਪਰ ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।"

2“ਕਿਸੇ ਵੀ ਆਪੇ ਮਰੇ ਹੋਏ ਜਾਨਵਰ ਨੂੰ ਨਹੀਂ ਖਾਣਾ। ਤੁਸੀਂ ਇਸ ਮੁਰਦਾ ਜਾਨਵਰ ਨੂੰ ਆਪਣੇ ਸ਼ਹਿਰ ਦੇ ਕਿਸੇ ਵਿਦੇਸ਼ੀ ਨੂੰ ਦੇ ਸੱਕਦੇ ਹੋ, ਪਰ ਤੁਹਾਨੂੰ ਇਸ ਮੁਰਦਾ ਜਾਨਵਰ ਨੂੰ ਨਹੀਂ ਖਾਣਾ ਚਾਹੀਦਾ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੇ ਲੋਕ ਹੋ। ਤੁਸੀਂ ਉਸ ਦੇ ਖਾਸ ਲੋਕ ਹੋ। “ਕਿਸੇ ਵੀ ਛੋਟੀ ਬੱਕਰੀ ਨੂੰ ਇਸਦੀ ਮਾਂ ਦੇ ਦੁੱਧ ਵਿੱਚ ਨਾ ਉਬਾਲੋ।"

3ਦਸਵੰਧ ਦੇਣਾ “ਹਰ ਸਾਲ ਤੁਹਾਨੂੰ ਆਪਣੇ ਖੇਤਾਂ ਵਿੱਚ ਉੱਗਣ ਵਾਲੀਆਂ ਸਾਰੀਆਂ ਫ਼ਸਲਾਂ ਦਾ ਦਸਵੰਧ ਜ਼ਰੂਰ ਕੱਢਣਾ ਚਾਹੀਦਾ ਹੈ।"

4ਫ਼ੇਰ ਤੁਹਾਨੂੰ ਉਸ ਜਗ਼੍ਹਾ ਉੱਤੇ, ਯਹੋਵਾਹ ਆਪਣੇ ਪਰਮੇਸ਼ੁਰ ਨਾਲ ਹੋਣ ਲਈ ਜਾਣਾ ਚਾਹੀਦਾ ਜਿਸ ਨੂੰ ਯਹੋਵਾਹ ਨੇ ਆਪਣੇ ਨਾਮ ਲਈ ਰਿਹਾਇਸ਼ ਦੀ ਜਗ਼੍ਹਾ ਵਜੋਂ ਚੁਣਿਆ ਹੈ। ਤੁਸੀਂ ਆਪਣੀ ਫ਼ਸਲ ਦਾ ਦਸਵੰਧ, ਨਵੀਂ ਮੈਅ, ਤੇਲ ਆਪਣੇ ਇੱਜੜ ਅਤੇ ਵੱਗਾਂ ਦੇ ਪਲੋਠਿਆਂ ਨੂੰ ਖਾ ਸੱਕਦੇ ਹੋ। ਇਸ ਤਰ੍ਹਾਂ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਦੀ ਇੱਜ਼ਤ ਕਰਨੀ ਸਿੱਖ ਜਾਵੋਂਗੇ।"

5ਪਰ ਹੋ ਸੱਕਦਾ ਹੈ ਕਿ ਉਹ ਸਥਾਨ ਤੁਹਾਡੇ ਲਈ ਲੰਮੀ ਮੁਸਾਫ਼ਰੀ ਵਾਲਾ ਹੋਵੇ। ਹੋ ਸੱਕਦਾ ਹੈ ਕਿ ਤੁਸੀਂ ਆਪਣੀਆਂ ਉਨ੍ਹਾਂ ਸਾਰੀਆਂ ਫ਼ਸਲਾਂ ਦਾ ਦਸਵੰਧ ਚੁੱਕ ਕੇ ਨਾ ਲੈ ਜਾ ਸੱਕੋ ਜਿਸਦੀ ਤੁਹਾਨੂੰ ਯਹੋਵਾਹ ਨੇ ਅਸੀਸ ਦਿੱਤੀ ਹੈ। ਜੇ ਅਜਿਹਾ ਵਾਪਰੇ, ਤਾਂ"

Deuteronomy 10 illustration - Deuteronomy Chapter 10

6ਆਪਣੀਆਂ ਫ਼ਸਲਾਂ ਦੇ ਉਸ ਹਿੱਸੇ ਨੂੰ ਵੇਚ ਦੇਵੋ। ਆਪਣੇ ਨਾਲ ਉਹ ਪੈਸਾ ਲੈ ਕੇ ਉਸ ਖਾਸ ਸਥਾਨ ਉੱਤੇ ਜਾਉ ਜਿਸਦੀ ਯਹੋਵਾਹ ਨੇ ਚੋਣ ਕੀਤੀ ਹੈ।"

7ਉਸ ਪੈਸੇ ਨਾਲ ਆਪਣੀ ਇੱਛਾ ਅਨੁਸਾਰ ਕੋਈ ਵੀ ਚੀਜ਼ ਖਰੀਦੋ-ਗਾਵਾਂ, ਭੇਡਾਂ, ਮੈਅ ਜਾਂ ਬੀਅਰ ਜਾਂ ਕੋਈ ਹੋਰ ਭੋਜਨ। ਫ਼ੇਰ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਉਸ ਸਥਾਨ ਉੱਤੇ ਯਹੋਵਾਹ, ਆਪਣੇ ਪਰਮੇਸ਼ੁਰ ਨਾਲ ਭੋਜਨ ਦਾ ਆਨੰਦ ਮਾਨਣਾ ਚਾਹੀਦਾ ਹੈ।"

8ਪਰ ਆਪਣੇ ਸ਼ਹਿਰ ਵਿੱਚ ਰਹਿਣ ਵਾਲੇ ਲੇਵੀਆਂ ਨੂੰ ਨਾ ਭੁੱਲਣਾ। ਆਪਣਾ ਭੋਜਨ ਉਨ੍ਹਾਂ ਨਾਲ ਸਾਂਝਾ ਕਰਨਾ। ਕਿਉਂਕਿ ਉਨ੍ਹਾਂ ਕੋਲ ਤੁਹਾਡੇ ਵਾਂਗ ਧਰਤੀ ਦਾ ਹਿੱਸਾ ਨਹੀਂ ਹੈ।"

9“ਹਰ ਤਿੰਨ ਸਾਲ ਬਾਦ, ਤੁਹਾਨੂੰ ਉਸ ਸਾਲ ਦੀ ਆਪਣੀ ਫ਼ਸਲ ਦਾ ਦਸਵੰਧ ਇੱਕਤਰ ਕਰਨਾ ਚਾਹੀਦਾ ਹੈ। ਇਸ ਭੋਜਨ ਨੂੰ ਆਪਣੇ ਕਸਬਿਆਂ ਵਿੱਚ ਜਮ੍ਹਾਂ ਕਰੋ ਜਿੱਥੇ ਹੋਰ ਲੋਕ ਇਸ ਨੂੰ ਵਰਤ ਸੱਕਦੇ ਹੋਣ।"

10ਇਹ ਭੋਜਨ ਲੇਵੀਆਂ ਲਈ ਹੈ, ਕਿਉਂਕਿ ਉਨ੍ਹਾਂ ਕੋਲ ਧਰਤੀ ਦਾ ਕੋਈ ਆਪਣਾ ਹਿੱਸਾ ਨਹੀਂ ਹੈ। ਇਹ ਭੋਜਨ ਤੁਹਾਡੇ ਕਸਬੇ ਦੇ ਹੋਰਨਾ ਲੋੜਵੰਦ ਲੋਕਾਂ ਲਈ ਹੈ। ਇਹ ਭੋਜਨ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਲਈ ਹੈ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਦੀ ਅਸੀਸ ਦੇਵੇਗਾ।"

Deuteronomy 10 illustration - Deuteronomy Chapter 10

11ਕਰਜ਼ਾ ਮਾਫ਼ੀ ਦਾ ਖਾਸ ਵਰ੍ਹਾ “ਹਰ ਸੱਤ ਸਾਲਾਂ ਬਾਦ, ਤੁਹਾਨੂੰ ਕਰਜ਼ੇ ਖਤਮ ਕਰ ਦੇਣੇ ਚਾਹੀਦੇ ਹਨ।"

12ਇਸਦਾ ਢੰਗ ਇਹ ਹੈ: ਹਰ ਇਸਰਾਏਲੀ ਜਿਸਨੇ ਕਿਸੇ ਦੂਸਰੇ ਇਸਰਾਏਲੀ ਨੂੰ ਕਰਜ਼ਾ ਦਿੱਤਾ ਹੈ ਉਸ ਨੂੰ ਉਹ ਕਰਜ਼ਾ ਮਾਫ਼ ਕਰ ਦੇਣਾ ਚਾਹੀਦਾ ਹੈ। ਉਸ ਨੂੰ ਆਪਣੇ ਭਰਾ (ਇਸਰਾਏਲੀ) ਨੂੰ ਕਰਜ਼ਾ ਵਾਪਸ ਕਰਨ ਲਈ ਨਹੀਂ ਆਖਣਾ ਚਾਹੀਦਾ। ਕਿਉਂਕਿ ਯਹੋਵਾਹ ਨੇ ਉਸ ਵਰ੍ਹੇ ਦੌਰਾਨ ਕਰਜ਼ੇ ਮਾਫ਼ ਕਰਨ ਲਈ ਆਖਿਆ ਸੀ।"

13ਤੁਹਾਨੂੰ ਕਰਜ਼ਾ ਵਾਪਸ ਲੈਣ ਲਈ ਕਿਸੇ ਵਿਦੇਸ਼ੀ ਦੀ ਲੋੜ ਪੈ ਸੱਕਦੀ ਹੈ। ਪਰ ਤੁਹਾਨੂੰ ਕਿਸੇ ਵੀ ਇਸਰਾਏਲੀ ਨੂੰ ਦਿੱਤੇ ਹੋਏ ਕਰਜ਼ੇ ਨੂੰ ਮਾਫ਼ ਕਰ ਦੇਣਾ ਚਾਹੀਦਾ ਹੈ।"

14ਤੁਹਾਨੂੰ ਆਪਣੇ ਦੇਸ਼ ਵਿੱਚ ਗਰੀਬ ਲੋਕ ਨਹੀਂ ਹੋਣ ਦੇਣੇ ਚਾਹੀਦੇ। ਕਿਉਂਕਿ ਯਹੋਵਾਹ ਤੁਹਾਨੂੰ ਇਹ ਦੇਸ਼ ਦੇ ਰਿਹਾ ਹੈ ਅਤੇ ਉਹ ਤੁਹਾਨੂੰ ਮਹਾਨ ਅਸੀਸਾਂ ਦੇਵੇਗਾ।"

15ਪਰ ਅਜਿਹਾ ਹੁਣ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨੋਗੇ। ਤੁਹਾਨੂੰ ਹਰ ਉਸ ਹੁਕਮ ਦੀ ਪਾਲਣਾ ਕਰਨ ਦਾ ਧਿਆਨ ਰੱਖਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਿਆ ਹੈ।"

Deuteronomy 10 illustration - Deuteronomy Chapter 10

16ਫ਼ੇਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸੇ ਤਰ੍ਹਾਂ ਅਸੀਸ ਦੇਵੇਗਾ ਜਿਵੇਂ ਉਸ ਨੇ ਇਕਰਾਰ ਕੀਤਾ ਹੈ। ਅਤੇ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ ਦੇਣ ਲਈ ਕਾਫ਼ੀ ਧੰਨ ਹੋਵੇਗਾ। ਪਰ ਤੁਹਾਨੂੰ ਕਿਸੇ ਕੋਲੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ। ਤੁਸੀਂ ਬਹੁਤ ਸਾਰੀਆਂ ਕੌਮਾਂ ਉੱਤੇ ਰਾਜ ਕਰੋਂਗੇ। ਪਰ ਉਨ੍ਹਾਂ ਵਿੱਚੋਂ ਕੋਈ ਵੀ ਕੌਮ ਤੁਹਾਡੇ ਉੱਪਰ ਰਾਜ ਨਹੀਂ ਕਰੇਗੀ।"

17“ਜਦੋਂ ਤੁਸੀਂ ਉਸ ਧਰਤੀ ਉੱਤੇ ਰਹਿ ਰਹੇ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਉੱਥੇ ਤੁਹਾਡੇ ਦਰਮਿਆਨ ਕੋਈ ਗਰੀਬ ਵਿਅਕਤੀ ਹੋ ਸੱਕਦਾ। ਤੁਹਾਨੂੰ ਖੁਦਗਰਜ਼ ਨਹੀਂ ਹੋਣਾ ਚਾਹੀਦਾ। ਤੁਹਾਨੂੰ ਉਸ ਗਰੀਬ ਵਿਅਕਤੀ ਨੂੰ ਸਹਾਇਤਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ।"

18ਤੁਹਾਨੂੰ ਉਸ ਨਾਲ ਸਾਂਝ ਪਾਉਣ ਲਈ ਤਿਆਰ ਰਹਿਣਾ ਚਾਹੀਦਾ ਹੈ। ਤੁਹਾਨੂੰ ਉਸ ਬੰਦੇ ਨੂੰ ਉਸਦੀ ਲੋੜ ਪੂਰੀ ਕਰਨ ਲਈ ਕਰਜ਼ ਦੇਣਾ ਚਾਹੀਦਾ ਹੈ।"

19“ਕਿਸੇ ਵੀ ਬੰਦੇ ਨੂੰ ਸਿਰਫ਼ ਇਸ ਵਾਸਤੇ ਸਹਾਇਤਾ ਕਰਨ ਤੋਂ ਇਨਕਾਰ ਨਾ ਕਰੋ ਕਿ ਸੱਤਵਾਂ ਵਰ੍ਹਾ, ਕਰਜ਼ਿਆਂ ਦੀ ਮਾਫ਼ੀ ਦਾ ਵਰ੍ਹਾ, ਨੇੜੇ ਹੈ। ਆਪਣੇ ਮਨ ਵਿੱਚ ਅਜਿਹਾ ਮੰਦਾ ਵਿੱਚਾਰ ਨਾ ਆਉਣ ਦਿਉ। ਤੁਹਾਨੂੰ ਕਿਸੇ ਵੀ ਬੰਦੇ ਬਾਰੇ ਮੰਦਾ ਨਹੀਂ ਸੋਚਣਾ ਚਾਹੀਦਾ ਜਿਸ ਨੂੰ ਤੁਹਾਡੀ ਸਹਾਇਤਾ ਦੀ ਲੋੜ ਹੋਵੇ ਅਤੇ ਉਸਦੀ ਸਹਾਇਟਾ ਕਰਨ ਤੋਂ ਕਦੇ ਵੀ ਇਨਕਾਰ ਨਹੀਂ ਕਰਨਾ ਚਾਹੀਦਾ। ਜੇ ਤੁਸੀਂ ਉਸ ਗਰੀਬ ਵਿਅਕਤੀ ਦੀ ਸਹਾਇਤਾ ਨਹੀਂ ਕਰੋਂਗੇ, ਉਹ ਯਹੋਵਾਹ ਅੱਗੇ ਤੁਹਾਡੇ ਖਿਲਾਫ਼ ਸ਼ਿਕਾਇਤ ਕਰੇਗਾ ਅਤੇ ਯਹੋਵਾਹ ਤੁਹਾਨੂੰ ਪਾਪ ਦਾ ਦੋਸ਼ੀ ਪਾਵੇਗਾ।"

20“ਗਰੀਬ ਵਿਅਕਤੀ ਨੂੰ ਆਪਣੀ ਸਮਰਥਾ ਅਨੁਸਾਰ ਦਿਉ। ਉਸ ਨੂੰ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਸ ਨੇਕੀ ਬਦਲੇ ਅਸੀਸ ਦੇਵੇਗਾ। ਉਹ ਤੁਹਾਨੂੰ ਤੁਹਾਡੇ ਸਾਰੇ ਕੰਮਾਂ ਅਤੇ ਸਾਰੀਆਂ ਕਰਨੀਆਂ ਵਿੱਚ ਬਰਕਤ ਦੀ ਅਸੀਸ ਦੇਵੇਗਾ।"

Deuteronomy 10 illustration - Deuteronomy Chapter 10

21ਧਰਤੀ ਉੱਤੇ ਹਮੇਸ਼ਾ ਹੀ ਗਰੀਬ ਲੋਕ ਹੋਣਗੇ। ਇਹ ਇਸ ਕਿਉਂਕਿ ਮੈਂ ਤੁਹਾਨੂੰ ਆਪਣੇ ਸਂਗੀ ਇਸਰਾਏਲੀਆਂ ਦੀ ਸਹਾਇਤਾ ਕਰਨ ਲਈ ਤਿਆਰ ਰਹਿਣ ਦਾ ਹੁਕਮ ਦਿੰਦਾ ਹਾਂ। ਆਪਣੀ ਧਰਤੀ ਉੱਤੇ ਲੋੜਵਂਦ ਅਤੇ ਗਰੀਬ ਲੋਕਾਂ ਨੂੰ ਦਯਾਲਤਾ ਨਾਲ ਦਿਉ।"

22ਗੁਲਾਮਾਂ ਨੂੰ ਆਜ਼ਾਦ ਕਰਨਾ “ਤੁਸੀਂ ਚਾਹੋ ਤਾਂ ਕਿਸੇ ਇਬਰਾਨੀ ਆਦਮੀ ਜਾਂ ਔਰਤ ਨੂੰ ਗੁਲਾਮ ਦੇ ਤੌਰ ਤੇ ਸੇਵਾ ਕਰਨ ਲਈ ਰੱਖ ਸੱਕਦੇ ਹੋ। ਤੁਸੀਂ ਉਸ ਬੰਦੇ ਨੂੰ ਛੇ ਸਾਲ ਲਈ ਗੁਲਾਮ ਰੱਖ ਸੱਕਦੇ ਹੋ। ਪਰ ਸੱਤਵੇਂ ਵਰ੍ਹੇ ਵਿੱਚ ਤੁਹਾਨੂੰ ਉਸ ਬੰਦੇ ਨੂੰ ਆਜ਼ਾਦ ਕਰ ਦੇਣਾ ਚਾਹੀਦਾ ਹੈ।"

Chapter Complete

You have read Deuteronomy 10

22 verses