1ਯਹੋਵਾਹ, ਤੁਹਾਡਾ ਪਰਮੇਸ਼ੁਰ, ਜਿਉਣ ਦੇ ਇਸ ਭਿਆਨਕ ਢੰਗ ਕਾਰਣ ਹੀ ਹੋਰਨਾ ਕੌਮਾਂ ਨੂੰ ਤੁਹਾਡੇ ਇਸ ਦੇਸ਼ ਵਿੱਚੋਂ ਬਾਹਰ ਕੱਢ ਰਿਹਾ ਹੈ।"
2ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਦੇ ਪ੍ਰਤੀ ਵਫ਼ਾਦਾਰ ਹੋਣਾ ਚਾਹੀਦਾ ਹੈ।"
3ਯਹੋਵਾਹ ਦਾ ਖਾਸ ਨਬੀ “ਤੁਹਾਨੂੰ ਉਨ੍ਹਾਂ ਹੋਰਨਾਂ ਕੌਮਾਂ ਨੂੰ ਆਪਣੀ ਧਰਤੀ ਤੋਂ ਬਾਹਰ ਕੱਢ ਦੇਣਾ ਚਾਹੀਦਾ ਹੈ। ਹੋਰਨਾ ਕੌਮਾਂ ਦੇ ਲੋਕ ਉਨ੍ਹਾਂ ਲੋਕਾਂ ਨੂੰ ਸੁਣਦੇ ਹਨ ਜਿਹੜੇ ਜਾਦੂ ਦੀ ਵਰਤੋਂ ਕਰਦੇ ਹਨ ਅਤੇ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਹੋ ਜਿਹੀਆਂ ਗੱਲਾਂ ਨਹੀਂ ਕਰਨ ਦੇਵੇਗਾ।"
4ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।"
5ਪਰਮੇਸ਼ੁਰ ਤੁਹਾਡੇ ਕੋਲ ਇਸ ਨਬੀ ਨੂੰ ਇਸ ਲਈ ਭੇਜੇਗਾ ਕਿਉਂਕਿ ਤੁਸੀਂ ਉਸ ਨੂੰ ਅਜਿਹਾ ਹੀ ਕਰਨ ਲਈ ਆਖਿਆ ਸੀ। ਜਦੋਂ ਤੁਸੀਂ ਹੇਰੋਬ ਪਰਬਤ ਵਿਖੇ ਇਕੱਠੇ ਹੋਏ ਸੀ, ਤੁਸੀਂ ਪਰਮੇਸ਼ੁਰ ਦੀ ਆਵਾਜ਼ ਅਤੇ ਉਸ ਅੱਗ ਤੋਂ ਭੈਭੀਤ ਸੀ ਜਿਹੜੀ ਤੁਸੀਂ ਪਰਬਤ ਉੱਤੇ ਦੇਖੀ ਸੀ। ਇਸ ਲਈ ਤੁਸੀਂ ਆਖਿਆ ਸੀ, ‘ਸਾਨੂੰ ਫ਼ੇਰ ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਵਾਜ਼ ਨਾ ਸੁਣਨ ਦੇਵੋ। ਸਾਨੂੰ ਉਹ ਮਹਾਨ ਅੱਗ ਨਾ ਦੇਖਣ ਦਿਉ ਨਹੀਂ ਤਾਂ ਅਸੀਂ ਮਰ ਜਾਵਾਂਗੇ।’"

6“ਯਹੋਵਾਹ ਨੇ ਮੈਨੂੰ ਆਖਿਆ, ‘ਜੋ ਚੀਜ਼ ਇਹ ਮੰਗਦੇ ਹਨ ਉਹ ਚੰਗੀ ਹੈ।"
7ਮੈਂ ਉਨ੍ਹਾਂ ਦੇ ਆਪਣੇ ਲੋਕਾਂ ਦਰਮਿਆਨੋ ਹੀ ਤੇਰੇ ਵਰਗਾ ਇੱਕ ਨਬੀ ਭੇਜਾਂਗਾ। ਮੈਂ ਉਸ ਨੂੰ ਉਹ ਗੱਲਾਂ ਦੱਸਾਂਗਾ ਜਿਹੜੀਆਂ ਉਸ ਨੇ ਤੁਹਾਨੂੰ ਦੱਸਣੀਆਂ ਅਤੇ ਉਹ ਲੋਕਾਂ ਨੂੰ ਉਹ ਸਭ ਕੁਝ ਦੱਸੇਗਾ ਜਿਸਦਾ ਮੈਂ ਹੁਕਮ ਦਿੱਤਾ।"
8ਇਹ ਨਬੀ ਮੇਰੀ ਥਾਵੇਂ ਗੱਲ ਕਰੇਗਾ। ਜੇਕਰ ਕੋਈ ਮੇਰੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕਰੇਗਾ, ਜਦੋਂ ਉਹ ਬੋਲੇਗਾ ਉਸ ਨੂੰ ਮੈਨੂੰ ਜਵਾਬ ਦੇਣ ਪਵੇਗਾ।’"
9ਝੂਠੇ ਨਬੀਆਂ ਦੀ ਪਛਾਣ “ਪਰ ਕੋਈ ਨਬੀ ਅਜਿਹੀ ਗੱਲ ਵੀ ਆਖ ਸੱਕਦਾ ਹੈ ਜਿਹੜੀ ਮੈਂ ਉਸ ਨੂੰ ਆਖਣ ਲਈ ਨਹੀਂ ਕਹੀ ਸੀ। ਅਤੇ ਉਹ ਇਹ ਵੀ ਆਖ ਸੱਕਦਾ ਹੈ ਕਿ ਉਹ ਮੇਰੇ ਵੱਲੋਂ ਬੋਲ ਰਿਹਾ ਹੈ। ਜੇ ਅਜਿਹਾ ਵਾਪਰੇ, ਤਾਂ ਉਸ ਨਬੀ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਇਹ ਵੀ ਕਿ, ਕੋਈ ਨਬੀ ਅਜਿਹਾ ਵੀ ਆਵੇ ਜਿਹੜਾ ਹੋਰਨਾ ਦੇਵਤਿਆਂ ਵੱਲੋਂ ਬੋਲੇ। ਉਸ ਨਬੀ ਨੂੰ ਵੀ ਮਾਰ ਮੁਕਾਉਣਾ ਚਾਹੀਦਾ ਹੈ।"
10ਸ਼ਾਇਦ ਤੁਸੀਂ ਸੋਚ ਰਹੇ ਹੋਵੋ, ‘ਅਸੀਂ ਇਹ ਕਿਵੇਂ ਜਾਣ ਸੱਕਦੇ ਹਾਂ ਕਿ ਕੋਈ ਨਬੀ ਕੁਝ ਆਖਦਾ ਹੈ ਉਹ ਯਹੋਵਾਹ ਵੱਲੋਂ ਨਹੀਂ ਹੈ?’"

11ਜੇ ਕੋਈ ਨਬੀ ਇਹ ਆਖਦਾ ਹੈ ਕਿ ਉਹ ਯਹੋਵਾਹ ਵੱਲੋਂ ਬੋਲ ਰਿਹਾ ਹੈ, ਪਰ ਉਹ ਚੀਜ਼ ਨਹੀਂ ਵਾਪਰਦੀ, ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਇਸ ਨੂੰ ਯਹੋਵਾਹ ਨੇ ਨਹੀਂ ਆਖਿਆ। ਤੁਹਾਨੂੰ ਪਤਾ ਚੱਲ ਜਾਵੇਗਾ ਕਿ ਇਹ ਨਬੀ ਆਪਣੇ ਹੀ ਵਿੱਚਾਰਾ ਦੀ ਗੱਲ ਕਰ ਰਿਹਾ ਸੀ। ਤੁਹਾਨੂੰ ਉਸ ਕੋਲੋਂ ਡਰਨ ਦੀ ਲੋੜ ਨਹੀਂ।"
12ਸੁਰੱਖਿਆ ਦੇ ਸ਼ਹਿਰ “ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਧਰਤੀ ਦੇ ਰਿਹਾ ਹੈ ਜਿਹੜੀ ਹੋਰਨਾ ਕੌਮਾਂ ਦੀ ਹੈ। ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਤੁਸੀਂ ਉਸ ਥਾਂ ਰਹੋਂਗੇ ਜਿੱਥੇ ਉਹ ਲੋਕ ਰਹਿੰਦੇ ਸਨ। ਤੁਸੀਂ ਉਨ੍ਹਾਂ ਦੇ ਸ਼ਹਿਰਾਂ ਅਤੇ ਮਕਾਨਾ ਉੱਤੇ ਕਬਜ਼ਾ ਕਰ ਲਵੋਂਗੇ। ਜਦੋਂ ਅਜਿਹਾ ਵਾਪਰੇ,"
13ਤੁਹਾਨੂੰ ਉਸ ਧਰਤੀ ਨੂੰ ਤਿੰਨ ਹਿਸਿਆਂ ਵਿੱਚ ਵੰਡ ਲੈਣਾ ਚਾਹੀਦਾ ਹੈ। ਫ਼ੇਰ ਤੁਹਾਨੂੰ ਹਰ ਹਿੱਸੇ ਵਿੱਚ ਇੱਕ ਅਜਿਹਾ ਸ਼ਹਿਰ ਚੁਣ ਲੈਣਾ ਚਾਹੀਦਾ ਹੈ ਜਿਹੜਾ ਉਸ ਇਲਾਕੇ ਵਿੱਚ ਹਰ ਕਿਸੇ ਦੇ ਨੇੜੇ ਹੋਵੇ। ਅਤੇ ਤੁਹਾਨੂੰ ਉਨ੍ਹਾਂ ਸ਼ਹਿਰਾਂ ਲਈ ਸੜਕਾਂ ਤਿਆਰ ਕਰਨੀਆਂ ਚਾਹੀਦੀਆਂ ਹਨ। ਤਾਂ ਜੋ ਕੋਈ ਵੀ ਬੰਦਾ ਜਿਹੜਾ ਕਿਸੇ ਦਾ ਕਤਲ ਕਰ ਦਿੰਦਾ ਹੈ ਉਸ ਸ਼ਹਿਰ ਵੱਲ ਸੁਰੱਖਿਆ ਲਈ ਭੱਜ ਜਾਵੇ।"
14“ਉਸ ਬੰਦੇ ਲਈ, ਜਿਹੜਾ ਕਿਸੇ ਨੂੰ ਮਾਰ ਦਿੰਦਾ ਹੈ ਅਤੇ ਸੁਰੱਖਿਆ ਲਈ ਉਨ੍ਹਾਂ ਤਿੰਨ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਚੱਲਾ ਜਾਂਦਾ ਹੈ, ਇੱਕ ਅਸੂਲ ਹੈ: ਇਹ ਜ਼ਰੂਰੀ ਹੈ ਕਿ ਉਹ ਅਜਿਹਾ ਬੰਦਾ ਹੋਣਾ ਚਾਹੀਦਾ ਹੈ ਜਿਸਨੇ ਦੁਰਘਟਨਾ ਕਾਰਣ ਕਿਸੇ ਦੂਸਰੇ ਬੰਦੇ ਨੂੰ ਮਾਰਿਆ ਹੋਵੇ। ਇਹ ਜ਼ਰੂਰੀ ਹੈ ਕਿ ਜਿਸ ਬੰਦੇ ਨੂੰ ਉਸ ਨੇ ਮਾਰਿਆ ਉਹ ਉਸ ਨੂੰ ਨਫ਼ਰਤ ਨਾ ਕਰਦਾ ਹੋਵੇ।"
15ਇੱਕ ਮਿਸਾਲ ਹੈ: ਕੋਈ ਬੰਦਾ ਜੰਗਲ ਵਿੱਚ ਲੱਕੜਾਂ ਨੂੰ ਕੱਟਣ ਲਈ ਕਿਸੇ ਹੋਰ ਬੰਦੇ ਨਾਲ ਜਾਂਦਾ ਹੈ, ਉਹ ਬੰਦਾ ਰੁੱਖ ਨੂੰ ਕੱਟਣ ਲਈ ਕੁਹਾੜੀ ਦਾ ਵਾਰ ਕਰਦਾ ਹੈ, ਪਰ ਕੁਹਾੜੀ ਦਾ ਫ਼ਲ੍ਹ ਹੱਥੇ ਨਾਲੋਂ ਵੱਖ ਹੋ ਜਾਂਦਾ ਹੈ। ਕੁਹਾੜੀ ਦਾ ਫ਼ਲ੍ਹ ਦੂਸਰੇ ਬੰਦੇ ਨੂੰ ਵੱਜ ਜਾਂਦਾ ਹੈ ਅਤੇ ਉਸ ਨੂੰ ਮਾਰ ਦਿੰਦਾ ਹੈ। ਉਹ ਬੰਦਾ ਜਿਸਨੇ ਕੁਹਾੜੀ ਉਗਰਾਹੀ ਸੀ ਸੁਰੱਖਿਆ ਲਈ ਉਨ੍ਹਾਂ ਤਿੰਨਾਂ ਸ਼ਹਿਰਾਂ ਵਿੱਚੋਂ ਕਿਸੇ ਵਿੱਚ ਭੱਜਕੇ ਜਾ ਸੱਕਦਾ ਹੈ।"

16ਪਰ ਜੇ ਸ਼ਹਿਰ ਬਹੁਤ ਦੂਰ ਹੋਵੇਗਾ ਤਾਂ ਉਹ ਉੱਥੇ ਤੇਜ਼ੀ ਨਾਲ ਭੱਜਕੇ ਨਹੀ ਜਾ ਸੱਕੇਗਾ। ਹੋ ਸੱਕਦਾ ਹੈ ਕਿ ਉਸ ਕੋਲੋਂ ਮਾਰੇ ਗਏ ਬੰਦੇ ਦਾ ਕੋਈ ਨਜ਼ਦੀਕੀ ਰਿਸ਼ਤੇਦਾਰ ਉਸ ਦੇ ਪਿੱਛੇ ਭੱਜਕੇ ਉਸ ਨੂੰ ਸ਼ਹਿਰ ਪਹੁੰਚਣ ਤੋਂ ਪਹਿਲਾਂ ਹੀ ਫ਼ੜ ਲਵੇ। ਸ਼ਾਇਦ ਉਹ ਨਜ਼ਦੀਕੀ ਰਿਸ਼ਤੇਦਾਰ ਬਹੁਤ ਗੁੱਸੇ ਵਿੱਚ ਹੋਵੇ ਤੇ ਉਸ ਬੰਦੇ ਨੂੰ ਮਾਰ ਦੇਵੇ। ਪਰ ਉਹ ਬੰਦਾ ਮੌਤ ਦਾ ਅਧਿਕਾਰੀ ਨਹੀਂ ਸੀ। ਉਸ ਕੋਲੋਂ ਜਿਹੜਾ ਬੰਦਾ ਮਰਿਆ ਸੀ ਉਹ ਉਸ ਨੂੰ ਨਫ਼ਰਤ ਨਹੀਂ ਕਰਦਾ ਸੀ।"
17ਇਸ ਲਈ, ਮੈਂ ਤੁਹਾਨੂੰ ਤਿੰਨ ਖਾਸ ਸ਼ਹਿਰਾਂ ਦੀ ਚੋਣ ਕਰਨ ਲਈ ਆਖ ਰਿਹਾ ਹਾਂ।"
18“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ ਨੂੰ ਇਹ ਇਕਰਾਰ ਦਿੱਤਾ ਸੀ ਕਿ ਉਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ। ਉਹ ਤੁਹਾਨੂੰ ਉਹ ਸਾਰੀ ਧਰਤੀ ਦੇਵੇਗਾ ਜਿਸਦਾ ਉਸ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ।"
You have read Deuteronomy 13
18 verses