1ਉਹ ਅਜਿਹਾ ਹੀ ਕਰੇਗਾ ਜੇ ਤੁਸੀਂ ਪੂਰੀ ਤਰ੍ਹਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ-ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪਿਆਰ ਕਰੋਂਗੇ ਅਤੇ ਹਮੇਸ਼ਾ ਉਸੇ ਤਰ੍ਹਾਂ ਜੀਵੋਂਗੇ ਜਿਸ ਤਰ੍ਹਾਂ ਉਹ ਚਾਹੁੰਦਾ ਹੈ। ਫ਼ੇਰ, ਜਦੋਂ ਯਹੋਵਾਹ ਤੁਹਾਡੀ ਧਰਤੀ ਨੂੰ ਵੱਡੇਰਾ ਕਰੇਗਾ, ਤਾ ਤੁਹਾਨੂੰ ਤਿੰਨ ਹੋਰ ਸੁਰੱਖਿਆ ਸ਼ਹਿਰਾਂ ਦੀ ਚੋਣ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਪਹਿਲੇ ਤਿੰਨਾ ਸ਼ਹਿਰਾਂ ਵਿੱਚ ਸ਼ਾਮਿਲ ਕਰ ਦੇਣਾ ਚਾਹੀਦਾ ਹੈ।"
2ਤਾਂ ਫ਼ੇਰ ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਬੇਗੁਨਾਹ ਲੋਕਾਂ ਦਾ ਕਤਲ ਨਹੀਂ ਹੋਵੇਗਾ। ਅਤੇ ਤੁਸੀਂ ਇਨ੍ਹਾਂ ਮੌਤਾਂ ਦੇ ਦੋਸ਼ੀ ਨਹੀਂ ਹੋਵੋਂਗੇ।"
3“ਪਰ ਹੋ ਸੱਕਦਾ ਹੈ ਕਿ ਕੋਈ ਬੰਦਾ ਕਿਸੇ ਦੂਸਰੇ ਬੰਦੇ ਨੂੰ ਨਫ਼ਰਤ ਕਰਦਾ ਹੋਵੇ। ਸ਼ਾਇਦ ਉਹ ਬੰਦਾ ਉਸ ਬੰਦੇ ਨੂੰ ਮਾਰਨ ਲਈ ਛੁਪਕੇ ਉਡੀਕ ਕਰ ਰਿਹਾ ਹੋਵੇ, ਜਿਸ ਨੂੰ ਉਹ ਨਫ਼ਰਤ ਕਰਦਾ ਹੈ। ਸ਼ਾਇਦ ਉਹ ਉਸ ਬੰਦੇ ਨੂੰ ਮਾਰ ਦੇਵੇ ਅਤੇ ਫ਼ੇਰ ਉਨ੍ਹਾਂ ਸੁਰੱਖਿਆ ਦੇ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਭੱਜਕੇ ਵੜ ਜਾਵੇ।"
4ਜੇ ਅਜਿਹੀ ਗੱਲ ਵਾਪਰੇ, ਤਾਂ ਉਸ ਬੰਦੇ ਦੇ ਜੱਦੀ ਕਸਬੇ ਦੇ ਬਜ਼ੁਰਗਾਂ ਨੂੰ ਕੋਈ ਬੰਦਾ ਭੇਜਕੇ ਉਸ ਨੂੰ ਸੁਰੱਖਿਆ ਦੇ ਸ਼ਹਿਰ ਵਿੱਚੋਂ ਵਾਪਸ ਲਿਆਉਣਾ ਚਾਹੀਦਾ ਹੈ। ਉਨ੍ਹਾਂ ਆਗੂਆਂ ਨੂੰ ਉਹ ਬੰਦਾ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਕਾਤਲ ਨੂੰ ਅਵੱਸ਼ ਮਰਨਾ ਚਾਹੀਦਾ ਹੈ।"
5ਤੁਹਾਨੂੰ ਉਸ ਲਈ ਅਫ਼ਸੋਸ ਨਹੀਂ ਕਰਨਾ ਚਾਹੀਦਾ ਹੈ। ਉਹ ਕਿਸੇ ਬੇਗੁਨਾਹ ਦੇ ਕਤਲ ਦਾ ਦੋਸ਼ੀ ਸੀ। ਤੁਹਾਨੂੰ ਚਾਹੀਦਾ ਹੈ ਕਿ ਇਸ ਦੋਸ਼ ਨੂੰ ਇਸਰਾਏਲ ਤੋਂ ਦੂਰ ਕਰ ਦਿਉ। ਫ਼ੇਰ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ।"

6ਮਾਲਕੀ ਦੀਆਂ ਹੱਦ ਬੰਦੀਆਂ “ਤੁਹਾਨੂੰ ਆਪਣੇ ਗੁਆਂਢੀ ਦੇ ਵਲਗਣ ਦੇ ਪੱਥਰਾਂ ਨੂੰ ਨਹੀਂ ਹਟਾਉਣਾ ਚਾਹੀਦਾ। ਅਤੀਤ ਵਿੱਚ, ਲੋਕਾਂ ਨੇ ਆਪਣੀ ਜ਼ਮੀਨ ਦੀਆਂ ਸੀਮਾਵਾਂ ਉੱਤੇ ਨਿਸ਼ਾਨ ਲਾਉਣ ਲਈ ਇਹ ਪੱਥਰ ਪਾਏ ਸਨ। ਇਹ ਪੱਥਰ ਉਸ ਧਰਤੀ ਦੀ ਨਿਸ਼ਾਨਦੇਹੀ ਕਰਦੇ ਹਨ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਸੀ।"
7ਗਵਾਹ “ਜੇਕਰ ਕੋਈ ਆਦਮੀ ਕਿਸੇ ਗਲਤੀ ਜਾਂ ਪਾਪ ਦਾ ਦੋਸ਼ੀ ਹੋਵੇ, ਜੋ ਉਸ ਨੇ ਕੀਤਾ ਹੋਵੇ, ਤਾਂ ਇੱਕ ਗਵਾਹ ਕਾਫ਼ੀ ਨਹੀਂ ਹੋਵੇਗਾ ਇਹ ਸਾਬਤ ਕਰਨ ਲਈ ਦੋ ਜਾਂ ਤਿੰਨ ਗਵਾਹ ਹੋਣੇ ਚਾਹੀਦੇ ਹਨ।"
8“ਇੱਕ ਗਵਾਹ ਦੂਸਰੇ ਵਿਅਕਤੀ ਨੂੰ ਝੂਠ ਬੋਲਕੇ ਅਤੇ ਇਹ ਆਖਕੇ ਦੁੱਖ ਪਹੁੰਚਾਉਣ ਦੀ ਕੋਸ਼ਿਸ਼ ਕਰ ਸੱਕਦਾ ਹੈ ਕਿ ਇਸ ਵਿਅਕਤੀ ਨੇ ਗਲਤੀ ਕੀਤੀ ਹੈ।"
9ਜੇ ਅਜਿਹਾ ਵਾਪਰੇ, ਇਨ੍ਹਾਂ ਲੋਕਾਂ ਨੂੰ ਯਹੋਵਾਹ ਦੇ ਅੱਗੇ ਖੜ੍ਹੇ ਹੋਕੇ ਉੱਥੇ ਡਿਉਟੀ ਕਰ ਰਹੇ ਨਿਆਂਕਾਰਾਂ ਅਤੇ ਜਾਜਕਾਂ ਤੋਂ ਨਿਆਂ ਪ੍ਰਾਪਤ ਕਰਨਾ ਚਾਹੀਦਾ ਹੈ।"
10ਨਿਆਂਕਾਰਾਂ ਨੂੰ ਧਿਆਨ ਨਾਲ ਸਵਾਲ ਪੁੱਛਣੇ ਚਾਹੀਦੇ ਹਨ ਅਤੇ ਜੇਕਰ ਗਵਾਹ ਨੇ ਝੂਠ ਬੋਲਿਆ ਹੋਵੇ,"

11ਤਾਂ ਤੁਹਾਨੂੰ ਉਸ ਨੂੰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਸ ਬੰਦੇ ਨਾਲ ਉਹੀ ਸਲੂਕ ਕਰਨਾ ਚਾਹੀਦਾ ਹੈ ਜਿਹੋ ਜਿਹਾ ਉਹ ਕਿਸੇ ਹੋਰ ਦੇ ਖਿਲਾਫ਼ ਕਰਨਾ ਚਾਹੁੰਦਾ ਸੀ। ਇਸ ਤਰ੍ਹਾਂ ਨਾਲ ਤੁਸੀਂ ਆਪਣੇ ਸਮੂਹ ਵਿੱਚੋਂ ਬਦੀ ਨੂੰ ਖਤਮ ਕਰ ਦਿਉਂਗੇ।"
12ਹੋਰ ਲੋਕੀ ਇਸ ਬਾਰੇ ਸੁਣਨਗੇ ਅਤੇ ਭੈਭੀਤ ਹੋਣਗੇ। ਅਤੇ ਉਹ ਲੋਕ ਇਹੋ ਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।"
13“ਸਜ਼ਾ ਜ਼ੁਰਮ ਜਿੰਨੀ ਹੀ ਸਖ਼ਤ ਹੋਣੀ ਚਾਹੀਦੀ ਹੈ। ਉਸ ਵਿਅਕਤੀ ਨੂੰ ਸਜ਼ਾ ਦੇਣ ਲੱਗਿਆ ਬੁੱਰਾ ਮਹਿਸੂਸ ਨਾ ਕਰੋ ਜਿਸਨੇ ਜ਼ੁਰਮ ਕੀਤਾ ਹੋਵੇ। ਜੇ ਕੋਈ ਬੰਦਾ ਜਾਨ ਲੈਂਦਾ, ਉਸ ਨੂੰ ਇਸਦੇ ਬਦਲੇ ਆਪਣੀ ਜਾਨ ਦੇਣੀ ਚਾਹੀਦੀ ਹੈ। ਅਸੂਲ ਇਹ ਹੈ: ਅੱਖ ਬਦਲੇ ਅੱਖ, ਦੰਦ ਬਦਲੇ ਦੰਦ, ਹੱਥ ਬਦਲੇ ਹੱਥ ਅਤੇ ਪੈਰ ਬਦਲੇ ਪੈਰ।"
14ਜੰਗ ਅਤੇ ਅਸੂਲ “ਜਦੋਂ ਤੁਸੀਂ ਆਪਣੇ ਦੁਸ਼ਮਣ ਦੇ ਵਿਰੁੱਧ ਲੜਾਈ ਕਰਨ ਲਈ ਜਾਵੋ, ਅਤੇ ਤੁਸੀਂ ਆਪਣੇ ਨਾਲੋਂ ਵੱਧੇਰੇ ਆਦਮੀਆਂ, ਘੋੜਿਆਂ ਅਤੇ ਰੱਥਾਂ ਨੂੰ ਵੇਖੋ, ਤੁਹਾਨੂੰ ਉਨ੍ਹਾਂ ਕੋਲੋਂ ਡਰਨਾ ਨਹੀਂ ਚਾਹੀਦਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ-ਜੋ ਤੁਹਾਨੂੰ ਮਿਸਰ ਵਿੱਚੋਂ ਬਾਹਰ ਲੈ ਕੇ ਆਇਆ, ਤੁਹਾਡੇ ਨਾਲ ਹੈ।"
15“ਜੰਗ ਵਿੱਚ ਜਾਣ ਤੋਂ ਪਹਿਲਾਂ, ਜਾਜਕ ਨੂੰ ਸਿਪਾਹੀਆਂ ਕੋਲ ਜਾਕੇ ਉਨ੍ਹਾਂ ਨਾਲ ਗੱਲ ਕਰਨੀ ਚਾਹੀਦੀ ਹੈ।"

16ਜਾਜਕ ਆਖੇਗਾ, ‘ਇਸਰਾਏਲ ਦੇ ਲੋਕੋ, ਮੇਰੀ ਗੱਲ ਸੁਣੋ! ਅੱਜ ਤੁਸੀਂ ਆਪਣੇ ਦੁਸ਼ਮਣ ਨਾਲ ਲੜਨ ਲਈ ਜਾ ਰਹੇ ਹੋ। ਆਪਣਾ ਹੌਂਸਲਾ ਨਹੀਂ ਹਾਰਨਾ। ਆਤੰਕਿਤ ਨਹੀਂ ਹੋਣਾ! ਆਪਣੇ ਦੁਸ਼ਮਣ ਤੋਂ ਡਰਨਾ ਨਹੀਂ!"
17ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਡੇ ਅੰਗ-ਸੰਗ ਹੈ। ਉਹ ਤੁਹਾਡੀ ਦੁਸ਼ਮਣਾ ਨਾਲ ਲੜਾਈ ਵਿੱਚ ਸਹਾਇਤਾ ਕਰੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਜਿੱਤਣ ਵਿੱਚ ਸਹਾਇਤਾ ਕਰੇਗਾ।’"
18“ਉਹ ਅਧਿਕਾਰੀ ਸਿਪਾਹੀਆਂ ਨੂੰ ਆਖਣਗੇ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਨਵਾਂ ਘਰ ਬਣਾਇਆ ਹੋਵੇ ਪਰ ਇਸ ਨੂੰ ਹਾਲੇ ਤੱਕ ਸਮਰਪਿਤ ਨਾ ਕੀਤਾ ਹੋਵੇ? ਉਸ ਬੰਦੇ ਨੂੰ ਘਰ ਵਾਪਸ ਚੱਲੇ ਜਾਣਾ ਚਾਹੀਦਾ। ਜੇਕਰ ਉਹ ਜੰਗ ਵਿੱਚ ਮਾਰਿਆ ਗਿਆ ਫ਼ੇਰ ਹੋ ਸੱਕਦਾ ਕਿ ਕੋਈ ਹੋਰ ਬੰਦਾ ਉਸ ਬੰਦੇ ਦੇ ਘਰ ਨੂੰ ਸਮਰਪਿਤ ਕਰੇਗਾ।"
19ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਨੇ ਅੰਗੂਰਾਂ ਦਾ ਬਾਗ ਲਾਇਆ ਹੋਵੇ ਪਰ ਹਾਲੇ ਤੀਕ ਅੰਗੂਰਾਂ ਦੀ ਫ਼ਸਲ ਨਾ ਲਾਈ ਹੋਵੇ? ਉਸ ਬੰਦੇ ਨੂੰ ਘਰ ਚੱਲੇ ਜਾਣਾ ਚਾਹੀਦਾ ਹੈ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਜਾਂਦਾ ਹੈ ਤਾਂ ਕੋਈ ਹੋਰ ਬੰਦਾ ਉਸ ਦੇ ਖੇਤ ਦੇ ਫ਼ਲਾਂ ਦਾ ਆਨੰਦ ਮਾਣੇਗਾ।"
20ਕੀ ਕੋਈ ਅਜਿਹਾ ਬੰਦਾ ਵੀ ਹੈ ਜਿਸਦੀ ਮੰਗਣੀ ਹੋਈ ਹੈ ਪਰ ਵਿਆਹ ਨਹੀਂ। ਜੇ ਉਹ ਬੰਦਾ ਜੰਗ ਵਿੱਚ ਮਾਰਿਆ ਗਿਆ ਤਾਂ ਕੋਈ ਹੋਰ ਬੰਦਾ ਉਸਦੀ ਮੰਗ ਨੂੰ ਵਿਆਹ ਲਵੇਗਾ।’"

21“ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਨੂੰ ਇਹ ਵੀ ਆਖਣਾ ਚਾਹੀਦਾ, ‘ਕੀ ਇੱਥੇ ਕੋਈ ਅਜਿਹਾ ਬੰਦਾ ਹੈ ਜਿਸਦਾ ਹੌਂਸਲਾ ਟੁੱਟ ਗਿਆ ਹੋਵੇ ਅਤੇ ਡਰ ਗਿਆ ਹੈ? ਉਸ ਨੂੰ ਘਰ ਵਾਪਸ ਚੱਲਿਆ ਜਾਣਾ ਚਾਹੀਦਾ। ਫ਼ੇਰ ਉਹ ਹੋਰਨਾ ਸਿਪਾਹੀਆਂ ਨੂੰ ਡਰਾਉਣ ਦਾ ਕਾਰਣ ਨਹੀਂ ਬਣੇਗਾ।’"
22ਫ਼ੇਰ, ਜਦੋਂ ਅਧਿਕਾਰੀ ਫ਼ੌਜ ਨਾਲ ਗੱਲ ਕਰ ਹਟਣ ਤਾਂ ਉਨ੍ਹਾਂ ਨੂੰ ਸਿਪਾਹੀਆਂ ਦੀ ਅਗਵਾਈ ਲਈ ਕਪਤਾਨ ਚੁਨਣੇ ਚਾਹੀਦੇ ਹਨ।"
23“ਜਦੋਂ ਤੁਸੀਂ ਕਿਸੇ ਸ਼ਹਿਰ ਉੱਤੇ ਹਮਲਾ ਕਰਨ ਜਾਂਦੇ ਹੋ, ਤਾਂ ਤੁਹਾਨੂੰ ਸਭ ਤੋਂ ਪਹਿਲਾਂ ਉੱਥੋਂ ਦੇ ਲੋਕਾਂ ਨੂੰ ਅਮਨ ਦੀ ਪੇਸ਼ਕਸ਼ ਕਰਨੀ ਚਾਹੀਦੀ ਹੈ।"
24ਜੇ ਉਹ ਤੁਹਾਡੀ ਪੇਸ਼ਕਸ਼ ਨੂੰ ਪ੍ਰਵਾਨ ਕਰ ਲੈਣ ਅਤੇ ਆਪਣੇ ਦਰਵਾਜ਼ੇ ਖੋਲ੍ਹ ਦੇਣ ਤਾਂ ਉਸ ਸ਼ਹਿਰ ਦੇ ਸਾਰੇ ਲੋਕ ਤੁਹਾਡੇ ਗੁਲਾਮ ਬਣ ਜਾਣਗੇ ਅਤੇ ਤੁਹਾਡੇ ਲਈ ਕੰਮ ਕਰਨ ਲਈ ਮਜ਼ਬੂਰ ਹੋਣਗੇ।"
25ਪਰ ਜੇ ਉਹ ਸ਼ਹਿਰ ਤੁਹਾਡੇ ਨਾਲ ਸ਼ਾਤੀ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਤੁਹਾਡੇ ਖਿਲਾਫ਼ ਲੜਾਈ ਕਰਦਾ ਹੈ ਤਾਂ ਤੁਹਾਨੂੰ ਉਸ ਸ਼ਹਿਰ ਨੂੰ ਘੇਰਾ ਪਾ ਲੈਣਾ ਚਾਹੀਦਾ ਹੈ।"

26ਅਤੇ ਜਦੋਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਸ਼ਹਿਰ ਉੱਤੇ ਕਬਜ਼ਾ ਕਰ ਲੈਣ ਦੇਵੇ ਤਾਂ ਤੁਹਾਨੂੰ ਉਸ ਸ਼ਹਿਰ ਦੇ ਸਾਰੇ ਆਦਮੀ ਮਾਰ ਦੇਣੇ ਚਾਹੀਦੇ ਹਨ।"
27ਪਰ ਤੁਸੀਂ ਔਰਤਾਂ, ਬੱਚਿਆਂ, ਗਾਵਾਂ ਅਤੇ ਸ਼ਹਿਰ ਦੀ ਹੋਰ ਹਰ ਸ਼ੈਅ ਨੂੰ ਆਪਣੇ ਕਬਜ਼ੇ ਵਿੱਚ ਲੈ ਸੱਕਦੇ ਹੋ। ਤੁਸੀਂ ਇਨ੍ਹਾਂ ਸਾਰੀਆਂ ਚੀਜ਼ਾਂ ਦੀ ਵਰਤੋਂ ਕਰ ਸੱਕਦੇ ਹੋ। ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਇਹ ਚੀਜ਼ਾਂ ਦਿੱਤੀਆਂ ਹਨ।"
28ਇਹੀ ਗੱਲ ਹੈ ਜਿਹੜੀ ਤੁਹਾਨੂੰ ਉਨ੍ਹਾਂ ਸਾਰੇ ਸ਼ਹਿਰਾਂ ਨਾਲ ਕਰਨੀ ਚਾਹੀਦੀ ਹੈ ਜਿਹੜੇ ਤੁਹਾਡੇ ਕੋਲੋਂ ਬਹੁਤ ਦੂਰ ਹਨ-ਉਹ ਸ਼ਹਿਰ ਜਿਹੜੇ ਉਸ ਧਰਤੀ ਉੱਤੇ ਨਹੀਂ ਹਨ ਜਿੱਥੇ ਤੁਸੀਂ ਰਹੋਗੇ।"
29“ਪਰ ਜਦੋਂ ਤੁਸੀਂ ਉਸ ਧਰਤੀ ਦੇ ਸ਼ਹਿਰਾਂ ਉੱਪਰ ਕਬਜ਼ਾ ਕਰੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ, ਤੁਹਾਨੂੰ ਹਰੇਕ ਨੂੰ ਮਾਰ ਦੇਣਾ ਚਾਹੀਦਾ ਹੈ।"
You have read Deuteronomy 14
29 verses