Lumina
Deuteronomy

The Year of Release

Deuteronomy 15·Punjabi Bible

1ਤੁਹਾਨੂੰ ਸਾਰੇ ਲੋਕਾਂ-ਹਿੱਤੀਆਂ, ਅਮੋਰੀਆਂ, ਕਨਾਨੀਆਂ, ਪਰਿਜ਼ੀਆਂ, ਹਿੱਵੀਆਂ ਅਤੇ ਯਬੂਸੀਆਂ-ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ। ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਅਜਿਹਾ ਕਰਨ ਦਾ ਆਦੇਸ਼ ਦਿੱਤਾ ਹੈ।"

2ਕਿਉਂਕਿ ਫ਼ੇਰ ਉਹ ਤੁਹਾਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਖਿਲਾਫ਼ ਗੁਨਾਹ ਕਰਨ ਲਈ ਨਹੀਂ ਉਕਸਾ ਸੱਕਣਗੇ। ਉਹ ਤੁਹਾਨੂੰ ਉਹੋ ਜਿਹੀਆਂ ਭਿਆਨਕ ਗੱਲਾਂ ਦੀ ਸਿੱਖਿਆ ਨਹੀਂ ਦੇ ਸੱਕਣਗੇ ਜਿਹੜੀਆਂ ਉਹ ਆਪਣੇ ਦੇਵਤਿਆਂ ਦੀ ਉਪਾਸਨਾ ਕਰਨ ਵੇਲੇ ਕਰਦੇ ਹਨ।"

3“ਜਦੋਂ ਤੁਸੀਂ ਕਿਸੇ ਸ਼ਹਿਰ ਦੇ ਖਿਲਾਫ਼ ਜੰਗ ਕਰ ਰਹੇ ਹੋ, ਹੋ ਸੱਕਦਾ ਹੈ ਤੁਹਾਨੂੰ ਲੰਮੇ ਸਮੇਂ ਤੱਕ ਉਸ ਸ਼ਹਿਰ ਨੂੰ ਘੇਰਾ ਪਾਉਣਾ ਪਵੇ। ਤੁਹਾਨੂੰ ਸ਼ਹਿਰ ਦੇ ਆਲੇ-ਦੁਆਲੇ ਦੇ ਫ਼ਲਦਾਰ ਰੁੱਖਾਂ ਨੂੰ ਨਹੀਂ ਕੱਟਣਾ ਚਾਹੀਦਾ। ਤੁਸੀਂ ਇਨ੍ਹਾਂ ਰੁੱਖਾਂ ਦੇ ਫ਼ਲ ਖਾ ਸੱਕਦੇ ਹੋ ਪਰ ਤੁਹਾਨੂੰ ਇਨ੍ਹਾਂ ਨੂੰ ਕੱਟਣਾ ਨਹੀਂ ਚਾਹੀਦਾ। ਇਹ ਰੁੱਖ ਦੁਸ਼ਮਣ ਨਹੀਂ ਹਨ, ਇਸ ਲਈ ਇਨ੍ਹਾਂ ਦੇ ਖਿਲਾਫ਼ ਜੰਗ ਨਾ ਕਰੋ!"

4ਪਰ ਤੁਸੀਂ ਉਨ੍ਹਾਂ ਰੁੱਖਾਂ ਨੂੰ ਕੱਟ ਸੱਕਦੇ ਹੋ ਜਿਨ੍ਹਾਂ ਦਾ ਤੁਹਾਨੂੰ ਇਹ ਪਤਾ ਹੈ ਕਿ ਉਹ ਫ਼ਲਦਾਰ ਨਹੀਂ ਹਨ। ਤੁਸੀਂ ਇਨ੍ਹਾਂ ਰੁੱਖਾਂ ਦੀ ਵਰਤੋਂ, ਉਸ ਸ਼ਹਿਰ ਦੇ ਲੋਕਾਂ ਨਾਲ ਜੰਗ ਕਰਨ ਲਈ ਹਥਿਆਰ ਬਣਾਕੇ, ਕਰ ਸੱਕਦੇ ਹੋ, ਤੁਸੀਂ ਓਨਾ ਚਿਰ ਤੱਕ ਉਨ੍ਹਾਂ ਦੀ ਵਰਤੋਂ ਕਰ ਸੱਕਦੇ ਹੋ ਜਿੰਨਾ ਚਿਰ ਤੱਕ ਕਿ ਉਹ ਸ਼ਹਿਰ ਜਿੱਤਿਆ ਨਹੀਂ ਜਾਂਦਾ।"

5ਜੇ ਕੋਈ ਬੰਦਾ ਕਤਲ ਕੀਤਾ ਹੋਇਆ ਨਜ਼ਰ ਆਉਂਦਾ ਹੈ “ਉਸ ਧਰਤੀ ਉੱਤੇ, ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ, ਕੋਈ ਬੰਦਾ ਖੇਤਾਂ ਵਿੱਚ ਕਤਲ ਹੋਇਆ ਮਿਲ ਸੱਕਦਾ ਹੈ। ਪਰ ਕੋਈ ਨਹੀਂ ਜਾਣਦਾ ਕਿ ਉਸ ਨੂੰ ਕਿਸਨੇ ਕਤਲ ਕੀਤਾ ਹੈ।"

Deuteronomy 15 illustration - Deuteronomy Chapter 15

6ਤਦ ਤੁਹਾਡੇ ਆਗੂਆਂ ਅਤੇ ਨਿਆਂਕਾਰਾ ਨੂੰ ਬਾਹਰ ਆਕੇ ਲਾਸ਼ ਦੇ ਦੁਆਲੇ ਦੇ ਨਗਰਾਂ ਦੀ ਦੂਰੀ ਮਾਪਣੀ ਚਾਹੀਦੀ ਹੈ।"

7ਜਦੋਂ ਤੁਹਾਨੂੰ ਪਤਾ ਚੱਲ ਜਾਵੇ ਕਿ ਕਿਹੜਾ ਸ਼ਹਿਰ ਮੁਰਦਾ ਬੰਦੇ ਦੇ ਸਭ ਤੋਂ ਨੇੜੇ ਹੈ, ਤਾਂ ਉਸ ਸ਼ਹਿਰ ਦੇ ਆਗੂਆਂ ਨੂੰ ਆਪਣੇ ਵੱਗ ਵਿੱਚੋਂ ਕੋਈ ਗਾਂ ਲਿਆਉਣੀ ਚਾਹੀਦੀ ਹੈ। ਇਹ ਅਜਿਹੀ ਗਾਂ ਹੋਣੀ ਚਾਹੀਦੀ ਹੈ ਜਿਹੜੀ ਕਦੇ ਸੂਈ ਨਾ ਹੋਵੇ। ਅਤੇ ਇਸ ਗਾਂ ਨੂੰ ਕੰਮ ਲਈ ਵੀ ਕਦੇ ਵਰਤਿਆ ਨਾ ਗਿਆ ਹੋਵੇ।"

8ਉਸ ਨਗਰ ਦੇ ਆਗੂਆਂ ਨੂੰ ਉਹ ਗਾਂ ਵਗਦੇ ਪਾਣੀ ਦੀ ਵਾਦੀ ਵਿੱਚ ਲਿਆਉਣੀ ਚਾਹੀਦੀ ਹੈ। ਇਹ ਉਹ ਵਾਦੀ ਹੋਣੀ ਚਾਹੀਦੀ ਹੈ ਜਿਹੜੀ ਕਦੇ ਵਾਹੀ ਨਾ ਗਈ ਹੋਵੇ ਜਾਂ ਜਿਸ ਵਿੱਚ ਕੁਝ ਬੀਜਿਆ ਨਾ ਗਿਆ ਹੋਵੇ। ਫ਼ੇਰ ਆਗੂਆਂ ਨੂੰ ਉਸ ਜਗ਼੍ਹਾ ਅਤੇ ਗਾਂ ਦੀ ਗਰਦਨ ਤੋੜ ਦੇਣੀ ਚਾਹੀਦੀ ਹੈ।"

9ਲੇਵੀਆਂ ਦੇ ਉੱਤਰਾਧਿਕਾਰੀਆਂ, ਜਾਜਕਾਂ ਨੂੰ ਵੀ ਉੱਥੇ ਜਾਣਾ ਚਾਹੀਦਾ ਹੈ। (ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਜਾਜਕਾਂ ਨੂੰ ਆਪਣੀ ਸੇਵਾ ਵਾਸਤੇ ਅਤੇ ਆਪਣੇ ਨਾਮ ਤੇ ਲੋਕਾਂ ਨੂੰ ਅਸੀਸ ਦੇਣ ਵਾਸਤੇ ਚੁਣਿਆ ਹੈ। ਇਹ ਜਾਜਕ ਇਸ ਗੱਲ ਦਾ ਨਿਆਂ ਕਰਨਗੇ ਕਿ, ਹਰ ਉਸ ਝਗੜ੍ਹੇ ਵਿੱਚ, ਜਿਸ ਵਿੱਚ ਕੋਈ ਜ਼ਖਮੀ ਹੋ ਜਾਵੇ, ਕਿਹੜਾ ਸਹੀ ਹੈ।)"

10ਲਾਸ਼ ਦੇ ਨਜ਼ਦੀਕੀ ਨਗਰਾਂ ਦੇ ਸਾਰੇ ਆਗੂਆਂ ਨੂੰ ਉਸ ਗਾਂ ਉੱਤੇ ਆਪਣੇ ਹੱਥ ਧੋਣੇ ਚਾਹੀਦੇ ਹਨ, ਜਿਸਦੀ ਗਰਦਨ ਉਸ ਵਾਦੀ ਵਿੱਚ ਤੋੜੀ ਗਈ ਸੀ।"

Deuteronomy 15 illustration - Deuteronomy Chapter 15

11ਇਨ੍ਹਾਂ ਆਗੂਆਂ ਨੂੰ ਇਹ ਅਵੱਸ਼ ਆਖਣਾ ਚਾਹੀਦਾ ਹੈ, ‘ਅਸੀਂ ਇਸ ਆਦਮੀ ਨੂੰ ਨਹੀਂ ਮਾਰਿਆ। ਅਤੇ ਅਸੀਂ ਇਸ ਨੂੰ ਵਾਪਰਦਿਆਂ ਨਹੀਂ ਦੇਖਿਆ।"

12ਯਹੋਵਾਹ, ਆਪਣੇ ਇਸਰਾਏਲੀ ਲੋਕਾਂ ਲਈ ਪਰਾਸਚਿਤ ਕਰ। ਤੂੰ, ਯਹੋਵਾਹ ਨੇ ਸਾਨੂੰ ਬਚਾਇਆ ਸੀ। ਸਾਨੂੰ ਕਿਸੇ ਬੇਗੁਨਾਹ ਵਿਅਕਤੀ ਦੇ ਕਤਲ ਦਾ ਦੋਸ਼ੀ ਨਾ ਠਹਿਰਾ।’ ਇਉਂ ਉਹ ਲੋਕ ਬੇਗੁਨਾਹ ਵਿਅਕਤੀ ਦੇ ਕਤਲ ਲਈ ਮੁਆਫ਼ ਕਰ ਦਿੱਤੇ ਜਾਣਗੇ।"

13ਇਸ ਤਰ੍ਹਾਂ ਯਹੋਵਾਹ ਦੀ ਦ੍ਰਿਸ਼ਟੀ ਵਿੱਚ ਤੁਸੀਂ ਸਹੀ ਗੱਲ ਕਰ ਰਹੇ ਹੋਵੋਂਗੇ। ਅਤੇ ਤੁਸੀਂ ਆਪਣੇ ਟੋਲੇ ਤੋਂ ਉਹ ਦੋਸ਼ ਮਿਟਾ ਦਿਉਂਗੇ।"

14ਜੰਗ ਵਿੱਚ ਗਿਰਫ਼ਤਾਰ ਔਰਤਾਂ “ਹੋ ਸੱਕਦਾ ਹੈ ਕਿ ਤੁਸੀਂ ਆਪਣੇ ਦੁਸ਼ਮਣਾ ਦੇ ਵਿਰੁੱਧ ਜੰਗ ਲੜੋ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਹੱਥੋਂ ਉਨ੍ਹਾਂ ਨੂੰ ਹਰਾ ਦੇਵੇ। ਤੁਸੀਂ ਆਪਣੇ ਦੁਸ਼ਮਣਾ ਨੂੰ ਗਿਰਫ਼ਤਾਰ ਕਰਕੇ ਲੈ ਆਵੋ।"

15ਹੋ ਸੱਕਦਾ ਤੁਸੀਂ ਗਿਰਫ਼ਤਾਰ ਕੀਤੇ ਲੋਕਾਂ ਵਿੱਚ ਕੋਈ ਖੂਬਸੂਰਤ ਔਰਤ ਦੇਖੋ ਜਿਸ ਨੂੰ ਤੁਸੀਂ ਆਪਣੀ ਪਤਨੀ ਬਨਾਉਣਾ ਚਾਹੁੰਦੇ ਹੋਵੋ।"

Deuteronomy 15 illustration - Deuteronomy Chapter 15

16ਤਾਂ ਤੁਹਾਨੂੰ ਉਸ ਨੂੰ ਆਪਣੇ ਘਰ ਲੈ ਆਉਣਾ ਚਾਹੀਦਾ ਹੈ। ਤੁਹਾਨੂੰ ਚਾਹੀਦਾ ਹੈ ਕਿ ਉਸਦਾ ਸਿਰ ਮੁੰਨ ਦਿਉ ਅਤੇ ਉਸ ਦੇ ਨਹੁਂ ਕੱਟ ਦਿਉ।"

17ਉਸ ਨੂੰ ਉਹ ਕੱਪੜੇ ਉਤਾਰ ਦੇਣੇ ਚਾਹੀਦੇ ਹਨ ਜਿਹੜੇ ਉਸ ਨੇ ਪਹਿਨੇ ਹੋਏ ਸਨ ਅਤੇ ਇਹ ਦਰਸ਼ਾਉਂਦੇ ਸਨ ਕਿ ਉਸ ਨੂੰ ਜੰਗ ਵਿੱਚ ਫ਼ੜਿਆ ਗਿਆ ਸੀ। ਉਸ ਨੂੰ ਤੁਹਾਡੇ ਘਰ ਵਿੱਚ ਠਹਿਰਨਾ ਚਾਹੀਦਾ ਹੈ ਅਤੇ ਆਪਣੇ ਪਿਤਾ ਅਤੇ ਆਪਣੇ ਪਿਤਾ ਅਤੇ ਆਪਣੀ ਮਾਤਾ ਦੀ ਮੌਤ ਦਾ ਮਹੀਨੇ ਭਰ ਲਈ ਸੋਗ ਮਨਾਉਣਾ ਚਾਹੀਦਾ ਹੈ। ਇਸਤੋਂ ਮਗਰੋਂ ਤੁਸੀਂ ਉਸ ਕੋਲ ਜਾ ਸੱਕਦੇ ਹੋ ਅਤੇ ਉਸ ਦੇ ਪਤੀ ਬਣ ਸੱਕਦੇ ਹੋ। ਉਹ ਤੁਹਾਡੀ ਪਤਨੀ ਬਣ ਜਾਵੇਗੀ।"

18ਜੇ ਤੁਸੀਂ ਉਸ ਕੋਲੋਂ ਪ੍ਰਸੰਨ ਨਾ ਹੋਵੋ ਤੁਸੀਂ ਉਸ ਨੂੰ ਤਲਾਕ ਦੇ ਦਿਉ ਅਤੇ ਉਸ ਨੂੰ ਆਜ਼ਾਦ ਕਰ ਦਿਉਂਗੇ। ਤੁਹਾਨੂੰ ਉਸ ਨੂੰ ਵੇਚਣਾ ਨਹੀਂ ਚਾਹੀਦਾ ਅਤੇ ਉਸ ਨਾਲ ਇੱਕ ਗੁਲਾਮ ਵਰਗਾ ਸਲੂਕ ਨਹੀਂ ਕਰਨਾ ਚਾਹੀਦਾ। ਕਿਉਂ ਕਿ ਤੁਸੀਂ ਉਸਦਾ ਨਿਰਾਦਰ ਕੀਤਾ ਹੈ।"

19ਵੱਡਾ ਪੁੱਤਰ “ਹੋ ਸੱਕਦਾ ਹੈ ਕਿਸੇ ਆਦਮੀ ਦੀਆਂ ਦੋ ਪਤਨੀਆਂ ਹੋਣ ਅਤੇ ਉਹ ਇੱਕ ਪਤਨੀ ਨੂੰ ਦੂਜੀ ਨਾਲੋਂ ਵੱਧੇਰੇ ਪਿਆਰ ਕਰਦਾ ਹੋਵੇ। ਦੋਹਾਂ ਪਤਨੀਆਂ ਦੇ ਉਸ ਤੋਂ ਬੱਚੇ ਵੀ ਹੋਣ। ਹੋ ਸੱਕਦਾ ਹੈ ਪਹਿਲਾਂ ਬੱਚਾ ਉਸ ਪਤਨੀ ਦਾ ਹੋਵੇ ਜਿਸ ਨੂੰ ਉਹ ਪਿਆਰ ਨਹੀਂ ਕਰਦਾ।"

20ਜਦੋਂ ਉਹ ਬੰਦਾ ਆਪਣੀ ਜ਼ਾਇਦਾਦ ਆਪਣੇ ਬੱਚਿਆਂ ਵਿੱਚ ਵੰਡੇਗਾ, ਉਹ ਆਪਣੀ ਪਤਨੀ ਦੇ ਪੁੱਤਰ ਜਿਸ ਨੂੰ ਉਹ ਪਿਆਰ ਕਰਦਾ, ਉਹ ਚੀਜ਼ਾਂ ਨਹੀਂ ਦੇ ਸੱਕਦਾ ਜਿਹੜੀਆਂ ਉਸਦੀ ਦੂਸਰੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਜਿਸ ਨੂੰ ਉਹ ਪਿਆਰ ਨਹੀਂ ਕਰਦਾ।"

Deuteronomy 15 illustration - Deuteronomy Chapter 15

21ਉਸ ਨੂੰ ਆਪਣੀ ਪਤਨੀ ਦੇ ਪਹਿਲੋਠੇ ਪੁੱਤਰ ਨੂੰ ਪਰਵਾਨ ਕਰ ਲੈਣਾ ਚਾਹੀਦਾ, ਜਿਸ ਨੂੰ ਉਹ ਪਿਆਰ ਨਹੀਂ ਕਰਦਾ ਅਤੇ ਉਸ ਨੂੰ ਆਪਣੀਆਂ ਸਾਰੀਆਂ ਚੀਜ਼ਾਂ ਦਾ ਦੂਹਰਾ ਹਿੱਸਾ ਦੇਣਾ ਚਾਹੀਦਾ ਹੈ ਕਿਉਂਕਿ ਉਹ ਉਸਦਾ ਪਹਿਲੋਠਾ ਹੈ ਅਤੇ ਪਹਿਲੋਠੇ ਦੇ ਹੱਕ ਸਿਰਫ਼ ਉਸ ਇੱਕਲੇ ਦੇ ਹਨ।"

22ਜਿਹੜੇ ਬੱਚੇ ਹੁਕਮ ਨਾ ਮੰਨਣ “ਹੋ ਸੱਕਦਾ ਹੈ ਕਿਸੇ ਬੰਦੇ ਦਾ ਅਜਿਹਾ ਪੁੱਤਰ ਹੋਵੇ ਜਿਹੜਾ ਜ਼ਿੱਦੀ ਹੋਵੇ ਅਤੇ ਹੁਕਮ ਮੰਨਣ ਤੋਂ ਇਨਕਾਰ ਕਰੇ। ਇਹ ਪੁੱਤਰ ਆਪਣੇ ਮਾਤਾ-ਪਿਤਾ ਦੀ ਆਗਿਆ ਦਾ ਪਾਲਣ ਨਹੀਂ ਕਰਦਾ। ਉਹ ਆਪਣੇ ਪੁੱਤਰ ਨੂੰ ਸਜ਼ਾ ਦਿੰਦੇ ਹਨ ਪਰ ਉਹ ਫ਼ਿਰ ਵੀ ਉਨ੍ਹਾਂ ਦੀ ਗੱਲ ਨਹੀਂ ਸੁਣਦਾ।"

23ਉਸ ਦੇ ਮਾਤਾ-ਪਿਤਾ ਨੂੰ ਚਾਹੀਦਾ ਹੈ ਕਿ ਉਸ ਨੂੰ ਕਸਬੇ ਦੇ ਆਗੂਆਂ ਸਾਹਮਣੇ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਲੈ ਜਾਣ।"

Chapter Complete

You have read Deuteronomy 15

23 verses