1ਉਨ੍ਹਾਂ ਨੂੰ ਕਸਬੇ ਦੇ ਆਗੂਆਂ ਨੂੰ ਇਹ ਆਖਣਾ ਚਾਹੀਦਾ: ‘ਸਾਡਾ ਇੱਕ ਪੁੱਤਰ ਜ਼ਿੱਦੀ ਹੈ ਅਤੇ ਸਾਡਾ ਕਹਿਣਾ ਨਹੀਂ ਮੰਨਦਾ। ਅਸੀਂ ਉਸ ਨੂੰ ਜੋ ਵੀ ਕਰਨ ਨੂੰ ਆਖਦੇ ਹਾਂ ਉਹ ਨਹੀਂ ਕਰਦਾ। ਉਹ ਬਹੁਤ ਜ਼ਿਆਦਾ ਖਾਂਦਾ ਅਤੇ ਪੀਂਦਾ ਹੈ।’"
2ਤਾਂ ਕਸਬੇ ਦੇ ਆਦਮੀਆਂ ਨੂੰ ਉਸ ਪੁੱਤਰ ਨੂੰ ਪੱਥਰ ਮਾਰ ਦੇਣਾ ਚਾਹੀਦਾ ਹੈ। ਅਜਿਹਾ ਕਰਕੇ ਤੁਸੀਂ ਆਪਣੇ ਵਿੱਚਕਾਰੋਂ ਬਦੀ ਨੂੰ ਦੂਰ ਕਰ ਦੇਵੋਂਗੇ। ਇਸਰਾਏਲ ਦੇ ਸਾਰੇ ਲੋਕ ਇਸ ਬਾਰੇ ਸੁਨਣਗੇ ਅਤੇ ਭੈਭੀਤ ਹੋ ਜਾਣਗੇ।"
3ਮਾਰੇ ਹੋਏ ਅਤੇ ਰੁੱਖ ਉੱਤੇ ਟੰਗੇ ਮੁਜ਼ਰਮ “ਕੋਈ ਬੰਦਾ ਕਿਸੇ ਅਜਿਹੇ ਜ਼ੁਰਮ ਦਾ ਦੋਸ਼ੀ ਹੋ ਸੱਕਦਾ ਹੈ ਜਿਸਦੀ ਸਜ਼ਾ ਮੌਤ ਹੋਵੇ। ਜਦੋਂ ਉਸ ਨੂੰ ਮਾਰਿਆ ਜਾਵੇ ਤਾਂ ਲੋਕ ਉਸਦੀ ਲਾਸ਼ ਨੂੰ ਰੁੱਖ ਉੱਤੇ ਟੰਗ ਸੱਕਦੇ ਹਨ।"
4ਤੁਹਾਨੂੰ ਉਹ ਲਾਸ਼ ਸਾਰੀ ਰਾਤ ਰੁੱਖ ਉੱਤੇ ਟਂਗੀ ਨਹੀਂ ਰਹਿਣ ਦੇਣੀ ਚਾਹੀਦੀ। ਤੁਹਾਨੂੰ ਉਸ ਨੂੰ ਉਸੇ ਦਿਨ ਦਫ਼ਨਾ ਦੇਣਾ ਚਾਹੀਦਾ। ਕਿਉਂਕਿ ਜਿਹੜਾ ਆਦਮੀ ਰੁੱਖ ਉੱਤੇ ਲਟਕਾਇਆ ਗਿਆ ਪਰਮੇਸ਼ੁਰ ਦੁਆਰਾ ਸਰਾਪਿਆ ਗਿਆ ਹੋਇਆ ਅਤੇ ਤੁਹਾਨੂੰ ਉਸ ਧਰਤੀ ਨੂੰ ਪਲੀਤ ਨਹੀਂ ਕਰਨਾ ਚਾਹੀਦਾ ਜਿਹੜੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੀ ਹੈ।"
5ਹੋਰ ਕਾਨੂੰਨ “ਜੇ ਤੁਸੀਂ ਦੇਖਦੇ ਹੋ ਕਿ ਤੁਹਾਡੇ ਗੁਆਂਢੀ ਦੀ ਗਾਂ ਜਾਂ ਭੇਡ ਖੁਲ੍ਹ ਗਈ ਹੈ ਤਾਂ ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਚਾਹੀਦਾ ਹੈ ਕਿ ਇਸ ਨੂੰ ਉਸ ਦੇ ਮਾਲਕ ਕੋਲ ਜ਼ਰੂਰ ਲੈ ਕੇ ਜਾਵੋ।"

6ਜੇ ਮਾਲਕ ਤੁਹਾਡੇ ਨੇੜੇ ਨਹੀਂ ਰਹਿੰਦਾ ਜਾਂ ਤੁਸੀਂ ਇਹ ਨਹੀਂ ਜਾਣਦੇ ਕਿ ਇਸਦਾ ਮਾਲਕ ਕੌਣ ਹੈ ਤਾਂ ਤੁਸੀਂ ਉਸ ਗਾਂ ਜਾਂ ਭੇਡ ਨੂੰ ਆਪਣੇ ਘਰ ਰੱਖ ਸੱਕਦੇ ਹੋ ਅਤੇ ਤੁਸੀਂ ਉਸ ਨੂੰ ਓਨਾ ਚਿਰ ਤੱਕ ਰੱਖ ਸੱਕਦੇ ਹੋ ਜਦੋਂ ਤੱਕ ਕਿ ਉਸਦਾ ਮਾਲਕ ਉਸ ਨੂੰ ਲੱਭਦਾ ਹੋਇਆ ਆ ਨਹੀਂ ਜਾਂਦਾ। ਫ਼ੇਰ ਤੁਹਾਨੂੰ ਉਸ ਨੂੰ ਜ਼ਰੂਰ ਵਾਪਸ ਕਰ ਦੇਣਾ ਚਾਹੀਦਾ ਹੈ।"
7ਤੁਹਾਨੂੰ ਅਜਿਹਾ ਸਿਰਫ਼ ਉਦੋਂ ਹੀ ਕਰਨਾ ਚਾਹੀਦਾ ਜਦੋਂ ਤੁਸੀਂ ਆਪਣੇ ਗੁਆਂਢੀ ਦੇ ਖੋਤੇ, ਜਾਂ ਉਸ ਦੇ ਕੱਪੜੇ ਜਾਂ ਉਸਦੀ ਕੋਈ ਗੁੰਮ ਹੋਈ ਚੀਜ਼ ਨੂੰ ਲੱਭ ਲਵੋ। ਤੁਹਾਨੂੰ ਆਪਣੇ ਗੁਆਂਢੀ ਦੀ ਸਹਾਇਤਾ ਕਰਨੀ ਚਾਹੀਦੀ ਹੈ।"
8“ਜੇ ਤੁਹਾਡੇ ਗੁਆਂਢੀ ਦਾ ਖੋਤਾ ਜਾਂ ਗਾਂ ਸੜਕ ਉੱਤੇ ਡਿੱਗ ਪਵੇ, ਤੁਹਾਨੂੰ ਇਸ ਨੂੰ ਅਣਡਿਠ ਨਹੀਂ ਕਰਨਾ ਚਾਹੀਦਾ। ਤੁਹਾਨੂੰ ਇਸ ਨੂੰ ਉੱਠਾਉਣ ਵਿੱਚ ਸਹਾਇਤਾ ਕਰਨੀ ਚਾਹੀਦੀ ਹੈ।"
9“ਕਿਸੇ ਔਰਤ ਨੂੰ ਆਦਮੀਆਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ ਅਤੇ ਆਦਮੀ ਨੂੰ ਔਰਤਾਂ ਵਾਲੇ ਕੱਪੜੇ ਨਹੀਂ ਪਹਿਨਣੇ ਚਾਹੀਦੇ। ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਇਹ ਗੱਲ ਬੜੀ ਘਿਰਣਾਯੋਗ ਹੈ।"
10“ਹੋ ਸੱਕਦਾ ਹੈ ਤੁਸੀਂ ਰਾਹ ਉੱਤੇ ਤੁਰ ਰਹੇ ਹੋਵੋ ਅਤੇ ਤੁਹਾਨੂੰ ਕਿਸੇ ਰੁੱਖ ਉੱਤੇ ਜਾਂ ਧਰਤੀ ਉੱਤੇ ਕਿਸੇ ਪੰਛੀ ਦਾ ਆਲ੍ਹਣਾ ਮਿਲੇ। ਜੇ ਮਾਦਾ ਪੰਛੀ ਆਪਣੇ ਬੱਚਿਆਂ ਨਾਲ ਜਾਂ ਆਂਡਿਆਂ ਉੱਤੇ ਬੈਠੀ ਹੋਵੇ ਤਾਂ ਤੁਹਾਨੂੰ ਮਾਦਾ ਪੰਛੀ ਨੂੰ ਬੱਚਿਆਂ ਸਮੇਤ ਨਹੀਂ ਚੁੱਕਣਾ ਚਾਹੀਦਾ।"

11ਬੱਚਿਆਂ ਨੂੰ ਤੁਸੀਂ ਆਪਣੇ ਲਈ ਚੁੱਕ ਸੱਕਦੇ ਹੋ ਪਰ ਤੁਹਾਨੂੰ ਉਸ ਮਾਦਾ ਨੂੰ ਛੱਡ ਦੇਣਾ ਚਾਹੀਦਾ ਹੈ। ਜੇ ਤੁਸੀਂ ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰੋਂਗੇ ਤਾਂ ਤੁਹਾਡਾ ਭਲਾ ਹੋਵੇਗਾ ਅਤੇ ਤੁਸੀਂ ਲੰਮੀ ਉਮਰ ਭੋਗੋਂਗੇ।"
12“ਜਦੋਂ ਤੁਸੀਂ ਨਵਾਂ ਘਰ ਬਣਾਵੋਂ, ਤੁਸੀਂ ਆਪਣੀ ਛੱਤ ਦੇ ਦੁਆਲੇ ਇੱਕ ਨੀਵੀਂ ਕੰਧ ਬਣਾਵੋ। ਫ਼ੇਰ ਤੁਸੀਂ ਕਿਸੇ ਵਿਅਕਤੀ ਦੇ ਮੌਤ ਦੇ ਦੋਸ਼ੀ ਨਹੀਂ ਹੋਵੋਂਗੇ, ਜੇਕਰ ਉਹ ਤੁਹਾਡੀ ਛੱਤ ਤੋਂ ਡਿੱਗ ਪੈਂਦਾ ਹੈ।"
13ਉਹ ਚੀਜ਼ਾਂ ਜਿਹੜੀਆਂ ਇਕੱਠੀਆਂ ਨਹੀਂ ਰੱਖਣੀਆਂ ਚਾਹੀਦੀਆਂ “ਤੁਹਾਨੂੰ ਅੰਗੂਰਾਂ ਦੇ ਬਾਗਾਂ ਵਿੱਚ ਅਨਾਜ ਨਹੀਂ ਬੀਜਣਾ ਚਾਹੀਦਾ। ਕਿਉਂਕਿ ਉਹ ਬੇਕਾਰ ਹੋ ਜਾਣਗੇ ਫ਼ਿਰ ਤੁਸੀਂ ਨਾ ਤਾਂ ਅੰਗੂਰਾਂ ਦੀ ਵਰਤੋਂ ਕਰ ਸੱਕੋਂਗੇ ਅਤੇ ਨਾ ਉਸ ਅਨਾਜ ਦੀ ਜਿਹੜਾ ਉਨ੍ਹਾਂ ਬੀਜੇ ਹੋਏ ਬੀਜਾਂ ਤੋਂ ਉੱਗੇਗਾ।"
14“ਤੁਹਾਨੂੰ ਚਾਹੀਦਾ ਹੈ ਕਿ ਗਾਂ ਅਤੇ ਖੋਤੇ ਨਾਲ ਇਕੱਠਿਆਂ ਹੱਲ ਨਾ ਵਾਹੋ।"
15“ਤੁਹਾਨੂੰ ਲਿਨਨ ਅਤੇ ਉੱਨ ਤੋਂ ਇਕੱਠੇ ਬਣੇ ਕੱਪੜੇ ਨਹੀਂ ਪਹਿਨਣੇ ਚਾਹੀਦੇ।"

16“ਧਾਗਿਆਂ ਦੇ ਕੁਝ ਟੁਕੜਿਆਂ ਨੂੰ ਇਕੱਠਿਆਂ ਬੰਨ੍ਹੋ। ਫ਼ੇਰ ਇਨ੍ਹਾਂ ਫ਼ੁਮ੍ਹਣਾ ਨੂੰ ਆਪਣੇ ਪਹਿਨਣ ਵਾਲੇ ਚੋਲੇ ਦੀਆਂ ਚੌਹਾਂ ਨੁਕਰਾਂ ਉੱਤੇ ਬੰਨ੍ਹੋ।"
17ਵਿਆਹ ਦੇ ਕਾਨੂੰਨ “ਕੋਈ ਬੰਦਾ ਕਿਸੇ ਕੁੜੀ ਨਾਲ ਵਿਆਹ ਕਰ ਸੱਕਦਾ ਹੈ ਅਤੇ ਉਸ ਨਾਲ ਜਿਨਸੀ ਸੰਬੰਧ ਕਾਇਮ ਕਰ ਸੱਕਦਾ ਹੈ ਹੋ ਸੱਕਦਾ ਹੈ ਫ਼ੇਰ ਉਹ ਇਹ ਨਿਆਂ ਕਰੇ ਕਿ ਉਹ ਉਸ ਨੂੰ ਪਸੰਦ ਨਹੀਂ ਕਰਦਾ।"
18ਹੋ ਸੱਕਦਾ ਹੈ ਉਹ ਝੂਠ ਬੋਲੇ ਅਤੇ ਆਖੇ, ‘ਮੈਂ ਇੱਕ ਔਰਤ ਨਾਲ ਵਿਆਹ ਕੀਤਾ ਸੀ ਪਰ ਜਦੋਂ ਅਸੀਂ ਜਿਨਸੀ ਸੰਬੰਧ ਕਾਇਮ ਕੀਤੇ ਤਾਂ ਮੈਨੂੰ ਪਤਾ ਲੱਗਿਆ ਕਿ ਉਹ ਕੁਆਰੀ ਨਹੀਂ ਸੀ।’ ਉਸ ਦੇ ਵਿਰੁੱਧ ਇਹ ਆਖਣ ਨਾਲ ਹੋ ਸੱਕਦਾ ਹੈ ਕਿ ਲੋਕ ਉਸ ਬਾਰੇ ਮਾੜੀਆਂ ਗੱਲਾਂ ਸੋਚਣ।"
19ਜੇ ਇਉਂ ਵਾਪਰੇ ਤਾਂ ਕੁੜੀ ਦੇ ਮਾਤਾ-ਪਿਤਾ ਨੂੰ ਕਸਬੇ ਦੇ ਬਜ਼ੁਰਗਾਂ ਅੱਗੇ ਸਭਾ ਵਾਲੀ ਥਾਂ ਉੱਤੇ ਸਬੂਤ ਲੈ ਕੇ ਆਉਣਾ ਚਾਹੀਦਾ ਹੈ ਕਿ ਕੁੜੀ ਕੁਆਰੀ ਸੀ।"
20ਕੁੜੀ ਦੇ ਪਿਤਾ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੈਂ ਆਪਣੀ ਧੀ ਇਸ ਆਦਮੀ ਨੂੰ ਵਿਆਹੀ ਸੀ ਪਰ ਹੁਣ ਇਹ ਉਸ ਨੂੰ ਨਹੀਂ ਚਾਹੁੰਦਾ।"

21ਇਸ ਆਦਮੀ ਨੇ ਮੇਰੀ ਧੀ ਦੇ ਵਿਰੁੱਧ ਝੂਠ ਬੋਲਿਆ ਹੈ ਉਸ ਨੇ ਆਖਿਆ ਸੀ, “ਮੈਨੂੰ ਇਹ ਸਬੂਤ ਨਹੀਂ ਮਿਲਿਆ ਕਿ ਤੁਹਾਡੀ ਧੀ ਕੁਆਰੀ ਹੈ।” ਪਰ ਇਸ ਗੱਲ ਦਾ ਇਹ ਸਬੂਤ ਇਹ ਹੈ ਕਿ ਮੇਰੀ ਧੀ ਕੁਆਰੀ ਸੀ।’ ਫ਼ੇਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਕਸਬੇ ਦੇ ਆਗੂਆਂ ਨੂੰ ਕੱਪੜਾ ਦਿਖਾਉਣ।"
22ਫ਼ੇਰ ਉਸ ਕਸਬੇ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਆਦਮੀ ਨੂੰ ਫ਼ੜ ਲੈਣ ਅਤੇ ਉਸ ਨੂੰ ਸਜ਼ਾ ਦੇਣ।"
You have read Deuteronomy 16
22 verses