Lumina
Deuteronomy

Cities of Refuge

Deuteronomy 19·Punjabi Bible

1“ਜਦੋਂ ਤੁਸੀਂ ਕਿਸੇ ਬੰਦੇ ਨੂੰ ਕਰਜ਼ਾ ਦਿਉ, ਤਾਂ ਤੁਹਾਨੂੰ ਉਸਦੀ ਆਟੇ ਦੀ ਚੱਕੀ ਦੇ ਕਿਸੇ ਹਿੱਸੇ ਨੂੰ ਜ਼ਮਾਨਤ ਵਜੋਂ ਨਹੀਂ ਰੱਖਣਾ ਚਾਹੀਦਾ। ਕਿਉਂਕਿ ਇਹ ਗੱਲ ਉਸ ਪਾਸੋਂ ਭੋਜਨ ਖੋਹਣ ਵਰਗੀ ਹੋਵੇਗੀ।"

2“ਜੇ ਕੋਈ ਬੰਦਾ ਕਿਸੇ ਦੂਸਰੇ ਇਸਰਾਏਲੀ ਨੂੰ ਅਗਵਾ ਕਰ ਲਵੇ-ਆਪਣੇ ਹੀ ਬੰਦਿਆਂ ਵਿੱਚੋਂ ਕਿਸੇ ਨੂੰ ਅਤੇ ਉਹ ਅਗਵਾਕਾਰ ਉਸ ਬੰਦੇ ਨੂੰ ਗੁਲਾਮ ਦੇ ਤੌਰ ਤੇ ਵੇਚ ਦੇਵੇ ਜੇ ਅਜਿਹਾ ਹੋਵੇ, ਤਾਂ ਉਸ ਅਗਵਾਕਾਰ ਨੂੰ ਜ਼ਰੂਰ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਆਪਣੇ ਸਮੂਹ ਵਿੱਚੋਂ ਇਹ ਬਦੀ ਦੂਰ ਕਰ ਦੇਣੀ ਚਾਹੀਦੀ ਹੈ।"

3“ਜੇਕਰ ਤੁਹਾਨੂੰ ਕੋਈ ਭਿਆਨਕ ਚਮੜੀ ਦਾ ਰੋਗ ਹੈ, ਤੁਹਾਨੂੰ ਉਨ੍ਹਾਂ ਸਾਰੀਆਂ ਗੱਲਾਂ ਨੂੰ ਮੰਨਣ ਵਿੱਚ ਹੁਸ਼ਿਆਰ ਰਹਿਣਾ ਚਾਹੀਦਾ ਜਿਹੜੀਆਂ ਲੇਵੀ ਜਾਜਕ ਆਖਦੇ ਹਨ। ਉਹੀ ਕਰੋ ਜਿਸਦਾ ਮੈਂ ਉਨ੍ਹਾਂ ਨੂੰ ਹੁਕਮ ਦਿੱਤਾ ਹੈ।"

4ਚੇਤੇ ਰੱਖੋ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਮਿਰਯਮ ਨਾਲ ਕੀ ਸਲੂਕ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਬਾਹਰ ਆਏ ਸੀ।"

5“ਜਦੋਂ ਤੁਸੀਂ ਕਿਸੇ ਬੰਦੇ ਨੂੰ ਕੁਝ ਉਧਾਰ ਦੇਵੋ, ਤੁਹਾਨੂੰ ਜ਼ਮਾਨਤ ਵਜੋਂ ਕੁਝ ਲੈਣ ਲਈ ਉਸ ਦੇ ਘਰ ਦੇ ਅੰਦਰ ਨਹੀਂ ਜਾਣਾ ਚਾਹੀਦਾ।"

Deuteronomy 19 illustration - Deuteronomy Chapter 19

6ਤੁਹਾਨੂੰ ਬਾਹਰ ਖਲੋਣਾ ਚਾਹੀਦਾ ਹੈ। ਫ਼ੇਰ ਉਹ ਬੰਦਾ ਜਿਸ ਨੂੰ ਤੁਸੀਂ ਕਰਜ਼ਾ ਦਿੱਤਾ ਹੈ ਤੁਹਾਡੇ ਲਈ ਜ਼ਮਾਨਤ ਲੈ ਕੇ ਬਾਹਰ ਆ ਜਾਵੇਗਾ।"

7ਜੇ ਉਹ ਗਰੀਬ ਆਦਮੀ ਹੈ, ਤਾਂ ਹੋ ਸੱਕਦਾ ਹੈ ਕਿ ਉਹ ਆਪਣੇ ਕੱਪੜੇ ਹੀ ਦੇ ਦੇਵੇ ਜਿਹੜੇ ਉਸ ਨੂੰ ਨਿਘ ਦਿੰਦੇ ਹਨ। ਤੁਹਾਨੂੰ ਚਾਹੀਦਾ ਹੈ ਕਿ ਉਸ ਜ਼ਮਾਨਤ ਨੂੰ ਰਾਤ ਵੇਲੇ ਨਹੀਂ ਰੱਖਣਾ।"

8ਤੁਹਾਨੂੰ ਉਹ ਜ਼ਮਾਨਤ, ਸ਼ਾਮ ਵੇਲੇ ਉਸ ਨੂੰ ਵਾਪਸ ਕਰ ਦੇਣੀ ਚਾਹੀਦੀ ਹੈ। ਫ਼ੇਰ ਉਸ ਕੋਲ ਪਹਿਨਣ ਲਈ ਕੱਪੜੇ ਹੋਣਗੇ। ਉਹ ਤੁਹਾਡਾ ਧੰਨਵਾਦ ਕਰੇਗਾ ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਸ ਨੂੰ ਧਰਮੀ ਅਮਲ ਸਮਝੇਗਾ।"

9“ਤੁਹਾਨੂੰ ਕਿਸੇ ਗਰੀਬ ਅਤੇ ਲੋੜਵੰਦ ਨੌਕਰ ਨੂੰ ਉਸਦਾ ਭਾੜਾ ਦੇਣ ਤੋਂ ਇਨਕਾਰ ਨਹੀਂ ਕਰਨਾ ਚਾਹੀਦਾ। ਇਸ ਨਾਲ ਕੋਈ ਫ਼ਰਕ ਨਹੀਂ ਪੈਂਦਾ ਕਿ ਉਹ ਕੋਈ ਇਸਰਾਏਲੀ ਹੈ ਜਾਂ ਤੁਹਾਡੇ ਸ਼ਹਿਰ ਵਿੱਚ ਰਹਿਣ ਵਾਲਾ ਕੋਈ ਵਿਦੇਸ਼ੀ।"

10ਉਸ ਨੂੰ ਹਰ ਰੋਜ਼ ਸੂਰਜ ਛੁਪਣ ਵੇਲੇ ਉਸਦੀ ਤਨਖਾਹ ਦਿਉ। ਕਿਉਂਕਿ ਉਹ ਗਰੀਬ ਹੈ ਅਤੇ ਉਸ ਪੈਸੇ ਉੱਤੇ ਨਿਰਭਰ ਕਰਦਾ ਹੈ। ਜੇ ਤੁਸੀਂ ਉਸ ਨੂੰ ਪੈਸੇ ਨਹੀਂ ਦਿੰਦੇ ਤਾਂ ਉਹ ਯਹੋਵਾਹ ਅੱਗੇ ਤੁਹਾਡੀ ਸ਼ਿਕਾਇਤ ਕਰੇਗਾ। ਅਤੇ ਤੁਸੀਂ ਗੁਨਾਹ ਦੇ ਭਾਗੀ ਹੋਵੋਂਗੇ।"

Deuteronomy 19 illustration - Deuteronomy Chapter 19

11“ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦ੍ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੁਆਰਾ ਕੀਤੀ ਕਿਸੇ ਗਲਤੀ ਕਾਰਣ ਸਜ਼ਾ ਨਹੀਂ ਦਿੱਤੀ ਜਾਣੀ ਚਾਹੀਦੀ। ਕਿਸੇ ਬੰਦੇ ਨੂੰ ਸਿਰਫ਼ ਉਸਦੀ ਮੰਦੀ ਕਰਨੀ ਕਾਰਣ ਹੀ ਮੌਤ ਦੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।"

12“ਤੁਹਾਨੂੰ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਵਿਦੇਸ਼ੀਆਂ ਅਤੇ ਯਤੀਮਾਂ ਨਾਲ ਨਿਰਪੱਖ ਸਲੂਕ ਹੋਵੇ। ਅਤੇ ਤੁਹਾਨੂੰ ਕਿਸੇ ਵਿਧਵਾ ਕੋਲੋਂ ਕਦੇ ਵੀ ਕੱਪੜਿਆਂ ਦੀ ਜ਼ਮਾਨਤ ਨਹੀਂ ਰੱਖਣੀ ਚਾਹੀਦੀ।"

13ਯਾਦ ਰੱਖੋ, ਤੁਸੀਂ ਵੀ ਮਿਸਰ ਵਿੱਚ ਗਰੀਬ ਗੁਲਾਮ ਸੀ। ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਉਸ ਥਾਂ ਤੋਂ ਕੱਢ ਕੇ ਆਜ਼ਾਦ ਕੀਤਾ ਸੀ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।"

14“ਹੋ ਸੱਕਦਾ ਹੈ ਤੁਸੀਂ ਆਪਣੇ ਖੇਤ ਦੀ ਫ਼ਸਲ ਇਕੱਠੀ ਕਰ ਰਹੇ ਹੋਵੋ ਅਤੇ ਤੁਸੀਂ ਭੁੱਲ ਭੁਲੇਖੇ ਉੱਥੇ ਕੁਝ ਅਨਾਜ ਛੱਡ ਆਵੋ। ਤੁਹਾਨੂੰ ਇਸ ਨੂੰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਇਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ। ਜੇ ਤੁਸੀਂ ਉਨ੍ਹਾਂ ਲਈ ਕੁਝ ਅਨਾਜ ਛੱਡ ਦਿਉਗੇ ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ।"

15ਜਦੋਂ ਤੁਸੀਂ ਆਪਣੇ ਜ਼ੈਤੂਨ ਦੇ ਰੁੱਖਾਂ ਨੂੰ ਝਾੜੋ, ਤੁਹਾਨੂੰ ਟਹਿਣੀਆਂ ਦਾ ਨਿਰੀਖਣ ਕਰਨ ਲਈ ਵਾਪਸ ਨਹੀਂ ਜਾਣਾ ਚਾਹੀਦਾ। ਜਿਹੜੇ ਜ਼ੈਤੂਨ ਤੁਸੀਂ ਛੱਡ ਆਵੋਂਗੇ ਉਹ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹੋਵੇਗਾ।"

Deuteronomy 19 illustration - Deuteronomy Chapter 19

16ਜਦੋਂ ਤੁਸੀਂ ਆਪਣੀਆਂ ਅੰਗੂਰਾਂ ਦੀਆਂ ਵੇਲਾਂ ਤੋਂ ਅੰਗੂਰ ਇਕੱਠੇ ਕਰੋ, ਤੁਹਾਨੂੰ ਵੇਲਾਂ ਉੱਤੇ ਬਚੇ ਹੋਏ ਅੰਗੂਰ ਲੈਣ ਲਈ ਵਾਪਸ ਨਹੀਂ ਜਾਣਾ ਚਾਹੀਦਾ। ਉਹ ਅੰਗੂਰ ਵਿਦੇਸ਼ੀਆਂ, ਯਤੀਮਾਂ ਅਤੇ ਵਿਧਵਾਵਾਂ ਲਈ ਹਨ।"

17ਯਾਦ ਰੱਖੋ, ਤੁਸੀਂ ਮਿਸਰ ਵਿੱਚ ਗੁਲਾਮ ਸੀ। ਇਸੇ ਲਈ, ਮੈਂ ਤੁਹਾਨੂੰ ਗਰੀਬਾਂ ਨਾਲ ਇਹ ਸਲੂਕ ਕਰਨ ਲਈ ਆਖਦਾ ਹਾਂ।"

18“ਜੇਕਰ ਦੋ ਬੰਦਿਆਂ ਵਿੱਚ ਕੋਈ ਦਲੀਲਬਾਜ਼ੀ ਹੋਵੇ, ਉਨ੍ਹਾਂ ਨੂੰ ਕਚਿਹਰੀ ਵਿੱਚ ਜਾਣਾ ਚਾਹੀਦਾ ਹੈ। ਨਿਆਂਕਾਰ ਫ਼ੈਸਲਾ ਕਰਨਗੇ ਕਿ ਕੌਣ ਸਹੀ ਹੈ ਅਤੇ ਕੌਣ ਗਲਤ ਹੈ।"

19ਜੇ ਕੋਈ ਜੱਜ ਇਹ ਨਿਆਂ ਕਰੇ ਕਿ ਕਿਸੇ ਬੰਦੇ ਨੂੰ ਕੋੜਿਆ ਦੀ ਸਜ਼ਾ ਦੇਣੀ ਚਾਹੀਦੀ ਹੈ ਤਾਂ ਉਸ ਬੰਦੇ ਨੂੰ ਪੁੱਠਾ ਲਿਟਾ ਦੇਣਾ ਚਾਹੀਦਾ ਹੈ। ਕੋਈ ਜਣਾ ਮੁਜਰਿਮ ਨੂੰ ਜੱਜ ਦੀਆਂ ਨਜ਼ਰਾ ਸਾਹਮਣੇ ਸਜ਼ਾ ਦੇਵੇਗਾ। ਉਸ ਨੂੰ ਕਿੰਨੀ ਵਾਰੀ ਸਜ਼ਾ ਦੇਣੀ ਹੈ ਇਸਦਾ ਨਿਆਂ ਉਸ ਦੇ ਜ਼ੁਰਮ ਉੱਤੇ ਨਿਰਭਰ ਕਰੇਗਾ।"

20ਕਿਸੇ ਨੂੰ ਵੀ ਚਾਲ੍ਹੀਆਂ ਤੋਂ ਵੱਧ ਕੋੜੇ ਨਹੀਂ ਮਾਰੇ ਜਾਣੇ ਚਾਹੀਦੇ। ਜੇ ਤੁਸੀਂ ਕਿਸੇ ਨੂੰ ਚਾਲ੍ਹੀਆਂ ਤੋਂ ਵੱਧ ਕੋੜੇ ਮਾਰਦੇ ਹੋ, ਇਸਦਾ ਮਤਲਬ ਹੈ ਕਿ ਤੁਹਾਡੇ ਲਈ, ਤੁਹਾਡੇ ਗੁਆਂਢੀ ਦਾ ਜੀਵਨ ਕੋਈ ਅਰਥ ਨਹੀਂ ਰੱਖਦਾ।"

Deuteronomy 19 illustration - Deuteronomy Chapter 19

21“ਜਦੋਂ ਕਿਸੇ ਬਲਦ ਨੂੰ ਅਨਾਜ ਗਹੁਣ ਲਈ ਵਰਤਿਆ ਜਾਂਦਾ, ਉਸ ਨੂੰ ਅਨਾਜ ਖਾਣ ਤੋਂ ਰੋਕਣ ਲਈ ਉਸਦਾ ਮੂੰਹ ਨਹੀਂ ਬੰਨ੍ਹਿਆ ਜਾਣਾ ਚਾਹੀਦਾ।"

Chapter Complete

You have read Deuteronomy 19

21 verses