Lumina
Deuteronomy

Wanderings and Conquests

Deuteronomy 2·Punjabi Bible

1‘ਤੁਹਾਡੇ ਕੋਲ ਮੇਰੇ ਤੋਂ ਇਲਾਵਾ ਹੋਰ ਕੋਈ ਦੇਵਤੇ ਨਹੀਂ ਹੋਣੇ ਚਾਹੀਦੇ।"

2‘ਤੁਹਾਨੂੰ ਕੋਈ ਵੀ ਬੁੱਤ ਨਹੀਂ ਬਨਾਉਣੇ ਚਾਹੀਦੇ। ਅਕਾਸ਼ ਵਿੱਚਲੀ ਕਿਸੇ ਵੀਜ਼ ਜਾਂ ਧਰਤੀ ਉੱਪਰਲੀ ਕਿਸੇ ਚੀਜ਼ ਜਾਂ ਪਾਣੀ ਹੇਠਲੀ ਕਿਸੇ ਚੀਜ਼ ਦੀਆਂ ਤਸਵੀਰਾਂ ਜਾਂ ਬੁੱਤ ਨਾ ਬਣਾਉ।"

3ਕਿਸੇ ਵੀ ਬੁੱਤ ਦੀ ਉਪਾਸਨਾ ਨਾ ਕਰੋ। ਕਿਉਂਕਿ ਮੈਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਹਾਂ ਅਤੇ ਮੈਂ ਆਪਣੇ ਲੋਕਾਂ ਨੂੰ ਹੋਰਨਾਂ ਦੇਵਤਿਆਂ ਦੀ ਉਪਾਸਨਾ ਕਰਦਿਆਂ ਦੇਖਕੇ ਨਫ਼ਰਤ ਕਰਦਾ ਹਾਂ। ਜਿਹੜੇ ਲੋਕ ਮੇਰੇ ਵਿਰੁੱਧ ਪਾਪ ਕਰਦੇ ਹਨ ਮੇਰੇ ਦੁਸ਼ਮਣ ਬਣ ਜਾਂਦੇ ਹਨ ਅਤੇ ਮੈਂ ਉਨ੍ਹਾਂ ਨੂੰ, ਉਨ੍ਹਾਂ ਦੇ ਬੱਚਿਆਂ ਨੂੰ, ਉਨ੍ਹਾਂ ਦੇ ਪੋਤਿਆਂ ਨੂੰ ਅਤੇ ਉਨ੍ਹਾਂ ਦੇ ਪੜਪੋਤਿਆਂ ਨੂੰ ਵੀ ਸਜ਼ਾ ਦਿਆਂਗਾ।"

4ਪਰ ਮੈਂ ਉਨ੍ਹਾਂ ਲੋਕਾਂ ਉੱਤੇ ਬਹੁਤ ਮਿਹਰਬਾਨ ਹੋਵਾਂਗਾ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਆਦੇਸ਼ਾਂ ਨੂੰ ਮੰਨਦੇ ਹਨ। ਮੈਂ ਉਨ੍ਹਾਂ ਦੇ ਪਰਿਵਾਰਾਂ ਲਈ ਹਜ਼ਾਰਾਂ ਪੀੜੀਆਂ ਤੀਕ ਮਿਹਰਬਾਨ ਹੋਵਾਂਗਾ।"

5‘ਤੁਸੀਂ ਕਦੇ ਵੀ ਚੰਗੇ ਕਾਰਣ ਤੋਂ ਬਿਨਾ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਨੂੰ ਨਹੀਂ ਪੁਕਾਰੋਗੇ। ਜੇਕਰ ਕੋਈ ਵਿਅਕਤੀ ਬਿਨਾ ਕਾਰਣੋ ਯਹੋਵਾਹ ਦਾ ਨਾਮ ਪੁਕਾਰਦਾ ਹੈ, ਤਾਂ ਉਹ ਵਿਅਕਤੀ ਦੋਸ਼ੀ ਹੈ ਅਤੇ ਯਹੋਵਾਹ ਉਸ ਵਿਅਕਤੀ ਨੂੰ ਬੇਗੁਨਾਹ ਨਹੀਂ ਬਣਾਵੇਗਾ।"

Deuteronomy 2 illustration - Deuteronomy Chapter 2

6‘ਤੁਸੀਂ ਸਬਤ ਨੂੰ ਉਸੇ ਤਰ੍ਹਾਂ ਖਾਸ ਦਿਨ ਵਜੋਂ ਰੱਖੋਂਗੇ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਦੇਸ਼ ਦਿੱਤਾ ਸੀ।"

7ਆਪਣੇ ਕੰਮ ਉੱਤੇ ਹਫ਼ਤੇ ਵਿੱਚ ਛੇ ਦਿਨ ਕੰਮ ਕਰੋ।"

8ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ।"

9ਇਹ ਨਾ ਭੁੱਲੋ ਕਿ ਮਿਸਰ ਦੀ ਧਰਤੀ ਉੱਤੇ ਤੁਸੀਂ ਵੀ ਗੁਲਾਮ ਸੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਪਣੀ ਮਹਾਨ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਇਆ। ਉਸ ਨੇ ਤੁਹਾਨੂੰ ਅਜ਼ਾਦ ਕਰਵਾਇਆ। ਇਸ ਲਈ, ਯਹੋਵਾਹ, ਤੁਹਾਡੇ ਪਰਮੇਸ਼ੁਰ, ਤੁਹਾਨੂੰ ਹੁਕਮ ਦਿੰਦਾ ਹੈ ਕਿ ਸਬਤ ਨੂੰ ਖਾਸ ਦਿਹਾੜੇ ਵਜੋਂ ਮੰਨੋ।"

10‘ਤੁਹਾਨੂੰ ਆਪਣੇ ਪਿਤਾ ਅਤੇ ਮਾਤਾ ਦਾ ਆਦਰ ਕਰਨਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ। ਜੇ ਤੁਸੀਂ ਉਸ ਦੇ ਹੁਕਮਾਂ ਨੂੰ ਮੰਨੋਗੇ, ਤੁਸੀਂ ਇੱਕ ਲੰਮਾ ਜੀਵਨ ਬਿਤਾਉਂਗੇ ਅਤੇ ਇਸ ਧਰਤੀ ਉਤੇ ਹਮੇਸ਼ਾ ਤੁਹਾਡੇ ਲਈ ਚੰਗੀਆਂ ਚੀਜ਼ਾਂ ਹੋਣਗੀਆਂ, ਜੋ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇਵੇਗਾ।"

Deuteronomy 2 illustration - Deuteronomy Chapter 2

11‘ਤੁਸੀਂ ਕਿਸੇ ਦਾ ਖੂਨ ਨਹੀਂ ਕਰੋਂਗੇ।"

12‘ਤੁਸੀਂ ਜਿਨਸੀ ਪਾਪ ਨਹੀਂ ਕਰੋਂਗੇ।"

13‘ਤੁਸੀਂ ਕੋਈ ਚੋਰੀ ਨਹੀਂ ਕਰੋਂਗੇ।"

14‘ਤੁਸੀਂ ਹੋਰਨਾਂ ਲੋਕਾਂ ਬਾਰੇ ਝੂਠ ਨਹੀਂ ਬੋਲੋਂਗੇ।"

15‘ਤੁਸੀਂ ਕਿਸੇ ਗੈਰ ਆਦਮੀ ਦੀ ਪਤਨੀ ਦੀ ਕਾਮਨਾ ਨਹੀਂ ਕਰੋਂਗੇ। ਤੁਸੀਂ ਉਸ ਦੇ ਮਕਾਨਾਂ, ਉਸ ਦੇ ਖੇਤਾਂ, ਉਸ ਦੇ ਨੌਕਰ, ਨੌਕਰਾਣੀਆਂ, ਉਸ ਦੀਆਂ ਗਾਵਾਂ ਜਾਂ ਉਸ ਦੇ ਖੋਤਿਆਂ ਦੀ ਇੱਛਾ ਨਹੀਂ ਕਰੋਂਗੇ। ਤੁਸੀਂ ਕਿਸੇ ਹੋਰ ਦੀ ਕਿਸੇ ਵੀ ਚੀਜ਼ ਦੀ ਇੱਛਾ ਨਹੀਂ ਕਰੋਂਗੇ!’”"

Deuteronomy 2 illustration - Deuteronomy Chapter 2

16ਲੋਕ ਪਰਮੇਸ਼ੁਰ ਤੋਂ ਭੈਭੀਤ ਸਨ “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।"

17“ਜਦੋਂ ਪਰਬਤ ਅੱਗ ਨਾਲ ਬਲ ਰਿਹਾ ਸੀ, ਤੁਸੀਂ ਹਨੇਰੇ ਵਿੱਚੋਂ ਆਉਂਦੀ ਅਵਾਜ਼ ਸੁਣੀ। ਫ਼ੇਰ ਸਾਰੇ ਬਜ਼ੁਰਗ ਅਤੇ ਤੁਹਾਡੇ ਪਰਿਵਾਰ-ਸਮੂਹਾਂ ਦੇ ਹੋਰ ਆਗੂ ਮੇਰੇ ਕੋਲ ਆਏ।"

18ਉਨ੍ਹਾਂ ਆਖਿਆ, ‘ਯਹੋਵਾਹ ਸਾਡੇ ਪਰਮੇਸ਼ੁਰ ਨੇ ਸਾਨੂੰ ਆਪਣੀ ਮਹਾਨਤਾ ਅਤੇ ਪਰਤਾਪ ਵਿਖਾਇਆ ਹੈ। ਅਸੀਂ ਉਸ ਨੂੰ ਅਗਨੀ ਵਿੱਚੋਂ ਬੋਲਦਿਆਂ ਸੁਣਿਆ ਹੈ! ਅੱਜ, ਅਸੀਂ ਦੇਖ ਲਿਆ ਹੈ ਕਿ ਕਿਸੇ ਵਾਸਤੇ ਪਰਮੇਸ਼ੁਰ ਦੇ ਉਸ ਨਾਲ ਗੱਲ ਕਰਨ ਤੋਂ ਮਗਰੋਂ ਵੀ ਜਿਉਂਦੇ ਰਹਿ ਸੱਕਣ ਸੰਭਵ ਹੈ।"

19ਪਰ ਜੇ ਅਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਇੱਕ ਵਾਰੀ ਫ਼ੇਰ ਗੱਲ ਕਰਦਿਆਂ ਸੁਣਿਆ ਤਾਂ ਅਸੀਂ ਜ਼ਰੂਰ ਮਾਰੇ ਜਾਵਾਂਗੇ! ਉਹ ਭਿਆਨਕ ਅੱਗ ਸਾਨੂੰ ਸਾੜ ਸੁੱਟੇਗੀ! ਅਸੀਂ ਮਰਨਾ ਨਹੀਂ ਚਾਹੁੰਦੇ!"

20ਕਿਸੇ ਬੰਦੇ ਨੇ ਵੀ ਕਦੇ ਜਿਉਂਦੇ ਜਾਗਦੇ ਪਰਮੇਸ਼ੁਰ ਨੂੰ ਅਗਨੀ ਵਿੱਚੋਂ ਬੋਲਦਿਆਂ ਨਹੀਂ ਸੁਣਿਆ ਹੋਵੇਗਾ ਅਤੇ ਫ਼ੇਰ ਜੀਵਿਤ ਬੱਚਿਆਂ ਹੋਵੇਗਾ ਜਿਵੇਂ ਅਸੀਂ ਸੁਣਿਆ ਹੈ।"

Deuteronomy 2 illustration - Deuteronomy Chapter 2

21ਮੂਸਾ, ਤੁਸੀਂ ਨੇੜੇ ਜਾਓ ਅਤੇ ਉਹ ਸਾਰੀਆਂ ਗੱਲਾਂ ਸੁਣੋ ਜਿਹੜੀਆਂ ਯਹੋਵਾਹ, ਸਾਡਾ ਪਰਮੇਸ਼ੁਰ, ਆਖਦਾ ਹੈ। ਫ਼ੇਰ ਸਾਨੂੰ ਉਹ ਸਾਰੀਆਂ ਗੱਲਾਂ ਦੱਸਣਾ ਜਿਹੜੀਆਂ ਯਹੋਵਾਹ ਤੁਹਾਨੂੰ ਦੱਸੇ। ਅਸੀਂ ਤੁਹਾਡੀ ਗੱਲ ਸੁਣਾਂਗੇ, ਅਤੇ ਅਸੀਂ ਹਰ ਗੱਲ ਉਸੇ ਤਰ੍ਹਾਂ ਕਰਾਂਗੇ ਜਿਵੇਂ ਤੁਸੀਂ ਆਖੋਂਗੇ।’"

22ਯਹੋਵਾਹ ਮੂਸਾ ਨਾਲ ਗੱਲ ਕਰਦਾ ਹੈ “ਯਹੋਵਾਹ ਨੇ ਤੁਹਾਡੇ ਸ਼ਬਦ ਸੁਣੇ ਜਦੋਂ ਤੁਸੀਂ ਮੇਰੇ ਨਾਲ ਬੋਲੇ ਸੀ। ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਮੈਂ ਸੁਣ ਲਿਆ ਹੈ ਕਿ ਲੋਕਾਂ ਨੇ ਕੀ ਆਖਿਆ ਹੈ ਅਤੇ ਜੋ ਕੁਝ ਉਨ੍ਹਾਂ ਆਖਿਆ ਚੰਗਾ ਹੈ।"

23ਮੈਂ ਸਿਰਫ਼ ਉਨ੍ਹਾਂ ਦੇ ਸੋਚਣ ਦੇ ਢੰਗ ਨੂੰ ਬਦਲਣਾ ਚਾਹੁੰਦਾ ਸਾਂ। ਮੈਂ ਚਾਹੁੰਦਾ ਸਾਂ ਕਿ ਉਹ ਮੇਰੀ ਇੱਜ਼ਤ ਕਰਨ ਅਤੇ ਪੂਰੇ ਦਿਲੋਂ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰਨ! ਫ਼ੇਰ ਉਹ ਅਤੇ ਉਨ੍ਹਾਂ ਦੇ ਉੱਤਰਾਧਿਕਾਰੀ ਹਮੇਸ਼ਾ ਲਈ ਅਸੀਸਮਈ ਹੋਣਗੇ।"

24“‘ਜਾਉ ਲੋਕਾਂ ਨੂੰ ਆਖੋ ਕਿ ਆਪਣੇ ਤੰਬੂਆਂ ਵਿੱਚ ਵਾਪਸ ਚੱਲੇ ਜਾਣ।"

25ਪਰ ਤੂੰ, ਮੂਸਾ, ਇੱਥੇ ਮੇਰੇ ਨਜ਼ਦੀਕ ਖੜ੍ਹਾ ਹੋ ਜਾ। ਮੈਂ ਤੈਨੂੰ ਉਹ ਸਾਰੇ ਹੀ ਹੁਕਮ, ਕਾਨੂੰਨ ਅਤੇ ਬਿਧੀਆਂ ਦੱਸਾਂਗਾ ਜਿਨ੍ਹਾਂ ਦੀ ਤੂੰ ਉਨ੍ਹਾਂ ਨੂੰ ਸਿੱਖਿਆ ਦੇਵਾਂਗਾ। ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਉਸ ਧਰਤੀ ਉੱਤੇ ਜਾਕੇ ਕਰਨੀਆਂ ਚਾਹੀਦੀਆਂ ਹਨ ਜਿਹੜੀ ਮੈਂ ਉਨ੍ਹਾਂ ਨੂੰ ਰਹਿਣ ਵਾਸਤੇ ਦੇ ਰਿਹਾ ਹਾਂ।’"

Deuteronomy 2 illustration - Deuteronomy Chapter 2

26“ਇਸ ਲਈ, ਤੁਹਾਨੂੰ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਕਰਨ ਬਾਰੇ ਧਿਆਨ ਰੱਖਣਾ ਚਾਹੀਦਾ ਹੈ ਜਿਸਦਾ ਤੁਹਾਨੂੰ ਯਹੋਵਾਹ ਨੇ ਆਦੇਸ਼ ਦਿੱਤਾ ਹੈ। ਪਰਮੇਸ਼ੁਰ ਦੇ ਪਿੱਛੇ ਲੱਗਣ ਤੋਂ ਹਟਣਾ ਨਹੀਂ!"

27ਤੁਹਾਨੂੰ ਉਸੇ ਤਰ੍ਹਾਂ ਜਿਉਣਾ ਚਾਹੀਦਾ ਹੈ ਜਿਵੇਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਦੇਸ਼ ਦਿੱਤਾ ਹੈ। ਫ਼ੇਰ ਤੁਸੀਂ ਜਿਉਂਦੇ ਰਹੋਂਗੇ, ਅਤੇ ਤੁਹਾਡਾ ਹਰ ਤਰ੍ਹਾਂ ਭਲਾ ਹੋਵੇਗਾ। ਤੁਸੀਂ ਉਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਹੜੀ ਤੁਹਾਡੀ ਹੀ ਹੋਵੇਗੀ।"

28ਹਮੇਸ਼ਾ ਪਰਮੇਸ਼ੁਰ ਨੂੰ ਪਿਆਰ ਕਰੋ ਅਤੇ ਉਸ ਦੇ ਹੁਕਮ ਦਾ ਪਾਲਣ ਕਰੋ “ਇਹ ਉਹ ਹੁਕਮ, ਕਾਨੂੰਨ ਅਤੇ ਬਿਧੀਆਂ ਹਨ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਸਿੱਖਾਉਣ ਲਈ ਮੈਨੂੰ ਦੱਸੇ। ਇਨ੍ਹਾਂ ਕਾਨੂੰਨਾ ਦੀ ਉਸ ਧਰਤੀ ਉੱਤੇ ਜਾਕੇ ਪਾਲਣਾ ਕਰਨੀ ਜਿੱਥੇ ਤੁਸੀਂ ਰਹਿਣ ਲਈ ਦਾਖਿਲ ਹੋ ਰਹੇ ਹੋ।"

29ਤੁਹਾਨੂੰ ਅਤੇ ਤੁਹਾਡੇ ਵਾਰਸਾਂ ਨੂੰ, ਜਿੰਨਾ ਚਿਰ ਤੁਸੀਂ ਜਿਉਂਦੇ ਹੋ, ਯਹੋਵਾਹ, ਆਪਣੇ ਪਰਮੇਸ਼ੁਰ, ਦੀ ਇੱਜ਼ਤ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਦੇ ਸਾਰੇ ਕਾਨੂੰਨਾ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਤੁਸੀਂ ਉਸ ਨਵੀਂ ਧਰਤੀ ਵਿੱਚ ਲੰਮੀ ਉਮਰ ਭੋਗੋਂਗੇ।"

30ਇਸਰਾਏਲ ਦੇ ਲੋਕੋ, ਸੁਣੋ! ਇਨ੍ਹਾਂ ਕਾਨੂੰਨਾ ਦੀ ਪਾਲਣਾ ਕਰਨ ਵਿੱਚ ਹੋਸ਼ਿਆਰ ਰਹੋ, ਫ਼ੇਰ ਹਮੇਸ਼ਾ ਤੁਹਾਡੇ ਲਈ ਸਭ ਕੁਝ ਵੱਧੀਆ ਹੋਵੇਗਾ। ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ, ਅਤੇ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹਾਸਿਲ ਕਰੋਂਗੇ-ਜਿਹਾ ਕਿ ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਡੇ ਨਾਲ ਇਕਰਾਰ ਕੀਤਾ ਸੀ।"

Deuteronomy 2 illustration - Deuteronomy Chapter 2

31“ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ ਸਾਡਾ ਪਰਮੇਸ਼ੁਰ ਹੈ। ਯਹੋਵਾਹ ਇੱਕ ਹੈ!"

32ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਪੂਰੇ ਦਿਲ ਨਾਲ, ਆਪਣੀ ਸਾਰੀ ਆਤਮਾ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰਨਾ ਚਾਹੀਦਾ ਹੈ।"

33ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।"

34ਇਨ੍ਹਾਂ ਨੂੰ ਆਪਣੇ ਬੱਚਿਆਂ ਨੂੰ ਵੀ ਜ਼ਰੂਰ ਸਿੱਖਾਉਣਾ। ਜਦੋਂ ਵੀ ਤੁਸੀਂ ਘਰ ਵਿੱਚ ਬੈਠੇ ਹੋਵੋ ਜਾਂ ਸੜਕ ਉੱਤੇ ਚੱਲ ਰਹੇ ਹੋਵੋਂ ਇਨ੍ਹਾਂ ਆਦੇਸ਼ਾਂ ਬਾਰੇ ਗੱਲ ਕਰੋ। ਲੇਟਦਿਆਂ, ਉੱਠਦਿਆਂ ਵੀ ਇਨ੍ਹਾਂ ਗੱਲਾਂ ਬਾਰੇ ਕਰੋ।"

35ਇਨ੍ਹਾਂ ਆਦੇਸ਼ਾਂ ਨੂੰ ਲਿਖ ਲਵੋ ਅਤੇ ਉਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਇਨ੍ਹਾਂ ਨੂੰ ਆਪਣੇ ਮੱਥੇ ਉੱਤੇ ਪਹਿਨੋ ਤਾਂ ਜੋ ਤੁਹਾਨੂੰ ਮੇਰੀਆਂ ਸਿੱਖਿਆਵਾਂ ਚੇਤੇ ਕਰਨ ਵਿੱਚ ਸਹਾਇਤਾ ਮਿਲ ਸੱਕੇ।"

Deuteronomy 2 illustration - Deuteronomy Chapter 2

36ਇਨ੍ਹਾਂ ਨੂੰ ਆਪਣੇ ਫ਼ਾਟਕਾਂ ਅਤੇ ਆਪਣੇ ਦਰਵਾਜ਼ਿਆਂ ਉੱਤੇ ਲਿਖ ਲਵੋ।"

37“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਪੁਰਖਿਆਂ, ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇੱਕ ਇਕਰਾਰ ਕੀਤਾ ਸੀ। ਯਹੋਵਾਹ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ ਅਤੇ ਉਹ ਤੁਹਾਨੂੰ ਮਹਾਨ ਅਤੇ ਅਮੀਰ ਸ਼ਹਿਰ ਦੇਵੇਗਾ, ਜਿਹੜੇ ਤੁਸੀਂ ਨਹੀਂ ਉਸਾਰੇ ਸਨ।"

Chapter Complete

You have read Deuteronomy 2

37 verses