1“ਜੇ ਦੋ ਭਰਾ ਇਕੱਠੇ ਰਹਿੰਦੇ ਹੋਣ ਅਤੇ ਉਨ੍ਹਾਂ ਵਿੱਚੋਂ ਇੱਕ ਜਣਾ ਬੇਔਲਾਦਾ ਮਰ ਜਾਵੇ, ਤਾਂ ਮਰੇ ਹੋਏ ਭਰਾ ਦੀ ਪਤਨੀ ਪਰਿਵਾਰ ਤੋਂ ਬਾਹਰ ਕਿਸੇ ਅਜਨਬੀ ਨਾਲ ਨਹੀਂ ਵਿਆਹੀ ਜਾਣੀ ਚਾਹੀਦੀ। ਉਸ ਦੇ ਪਤੀ ਦੇ ਭਰਾ ਨੂੰ ਉਸ ਨਾਲ ਸ਼ਾਦੀ ਕਰਕੇ ਉਸ ਨਾਲ ਜਿਨਸੀ ਸੰਬੰਧ ਬਨਾਉਣੇ ਚਾਹੀਦੇ ਹਨ। ਉਸਦੀ ਉਸ ਵੱਲ ਇੱਕ ਦਿਉਰ ਦੀ ਜੁੰਮੇਵਾਰੀ ਹੋਣੀ ਚਾਹੀਦੀ ਹੈ।"
2ਫ਼ੇਰ ਜਦੋਂ ਉਹ ਆਪਣੇ ਪਹਿਲੇ ਬੱਚੇ ਨੂੰ ਜਨਮ ਦੇਵੇਗੀ, ਉਹ ਬੱਚਾ ਮਰੇ ਹੋਏ ਆਦਮੀ ਦਾ ਨਾਮ ਉਚੇਰਾ ਕਰੇਗਾ। ਫ਼ੇਰ ਮਰੇ ਹੋਏ ਭਰਾ ਦਾ ਨਾਮ ਇਸਰਾਏਲ ਵਿੱਚੋਂ ਮਿਟਾਇਆ ਨਹੀਂ ਜਾਵੇਗਾ।"
3ਜੇ ਕੋਈ ਬੰਦਾ ਆਪਣੇ ਭਰਾ ਦੀ ਵਿਧਵਾ ਨਾਲ ਸ਼ਾਦੀ ਨਾ ਕਰਾਉਣਾ ਚਾਹੇ ਤਾਂ ਭਰਾ ਦੀ ਪਤਨੀ ਨੂੰ ਕਸਬੇ ਦੀ ਸਭਾ ਵਾਲੀ ਥਾਂ ਉੱਤੇ ਆਗੂਆਂ ਕੋਲ ਜਾਣਾ ਚਾਹੀਦਾ ਹੈ। ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਨੂੰ ਇਹ ਆਖਣਾ ਚਾਹੀਦਾ ਹੈ, ‘ਮੇਰੇ ਪਤੀ ਦਾ ਭਰਾ ਇਸਰਾਏਲ ਵਿੱਚ ਆਪਣੇ ਭਰਾ ਦਾ ਨਾਮ ਜਿਉਂਦਾ ਨਹੀਂ ਰੱਖਣਾ ਚਾਹੁੰਦਾ। ਉਹ ਮੇਰੇ ਪ੍ਰਤੀ ਆਪਣੇ ਪਤੀ ਦੇ ਭਰਾ ਵਾਲੇ ਫ਼ਰਜ਼ ਨਹੀਂ ਨਿਭਾਉਣਾ ਚਾਹੁੰਦਾ।’"
4ਤਾਂ ਫ਼ੇਰ ਸ਼ਹਿਰ ਦੇ ਆਗੂਆਂ ਨੂੰ ਚਾਹੀਦਾ ਹੈ ਕਿ ਉਸ ਬੰਦੇ ਨੂੰ ਬੁਲਾਉਣ ਅਤੇ ਉਸ ਨਾਲ ਗੱਲ ਕਰਨ। ਜੇ ਉਹ ਬੰਦਾ ਜ਼ਿੱਦੀ ਹੈ ਅਤੇ ਆਖਦਾ ਹੈ, ‘ਮੈਂ ਉਸ ਨਾਲ ਸ਼ਾਦੀ ਨਹੀਂ ਕਰਨਾ ਚਾਹੁੰਦਾ,’"
5ਤਾਂ ਉਸ ਦੇ ਭਰਾ ਦੀ ਪਤਨੀ ਨੂੰ ਆਗੂਆਂ ਦੇ ਸਾਹਮਣੇ ਉਸ ਦੇ ਕੋਲ ਆਉਣਾ ਚਾਹੀਦਾ ਹੈ। ਉਸ ਨੂੰ ਉਸ ਦੇ ਪੈਰੋਂ ਜੁੱਤੀ ਲਾਹ ਦੇਣੀ ਚਾਹੀਦੀ ਹੈ। ਫ਼ੇਰ ਉਸ ਨੂੰ ਚਾਹੀਦਾ ਹੈ ਕਿ ਉਸ ਦੇ ਮੂੰਹ ਉੱਤੇ ਥੁੱਕ ਦੇਵੇ। ਉਸ ਨੂੰ ਇਹ ਆਖਣਾ ਚਾਹੀਦਾ ਹੈ, ‘ਇਹ ਸਲੂਕ ਉਸ ਬੰਦੇ ਨਾਲ ਕੀਤਾ ਜਾ ਰਿਹਾ ਹੈ ਜਿਹੜਾ ਆਪਣੇ ਭਰਾ ਦੇ ਪਰਿਵਾਰ ਵਿੱਚ ਵਾਧਾ ਨਹੀਂ ਕਰਨਾ ਚਾਹੁੰਦਾ!’"

6ਫ਼ੇਰ ਉਸ ਭਰਾ ਦਾ ਪਰਿਵਾਰ ਇਸਰਾਏਲ ਦੇ ਅਜਿਹੇ ਪਰਿਵਾਰ ਵਜੋਂ ਜਾਣਿਆ ਜਾਵੇਗਾ ‘ਜਿਸ ਪਰਿਵਾਰ ਦੇ ਬੰਦੇ ਦੀ ਜੁੱਤੀ ਉਤਰ ਗਈ ਸੀ।’"
7“ਹੋ ਸੱਕਦਾ ਹੈ ਕਿ ਦੋ ਬੰਦੇ ਆਪਸ ਵਿੱਚ ਲੜ-ਝਗੜ ਰਹੇ ਹੋਣ। ਸ਼ਾਇਦ ਇੱਕ ਆਦਮੀ ਦੀ ਪਤਨੀ ਆਪਣੇ ਪਤੀ ਦੀ ਸਹਾਇਤਾ ਕਰਨ ਲਈ ਆ ਜਾਵੇ। ਪਰ ਉਸ ਨੂੰ ਦੂਸਰੇ ਆਦਮੀ ਦੇ ਗੁਪਤ ਅੰਗਾਂ ਨੂੰ ਹੱਥ ਨਹੀਂ ਪਾਉਣਾ ਚਾਹੀਦਾ।"
8ਜੇ ਉਹ ਅਜਿਹਾ ਕਰੇ ਤਾਂ ਉਸਦਾ ਹੱਥ ਕੱਟ ਦੇਣਾ ਚਾਹੀਦਾ ਹੈ। ਉਸ ਲਈ ਅਫ਼ਸੋਸ ਕਰਨ ਦੀ ਲੋੜ ਨਹੀਂ।"
9“ਅਜਿਹੇ ਵੱਟੇ ਨਾ ਰੱਖੋ ਜਿਹੜੇ ਜਾਂ ਤਾਂ ਬਹੁਤੇ ਹਲਕੇ ਹੋਣ ਜਾਂ ਬਹੁਤੇ ਭਾਰੇ ਹੋਣ।"
10ਆਪਣੇ ਘਰ ਵਿੱਚ ਅਜਿਹੇ ਵੱਟੇ ਵੀ ਨਾ ਰੱਖੋ ਜਿਹੜੇ ਜਾਂ ਤਾਂ ਬਹੁਤ ਵੱਡੇ ਹੋਣ ਜਾਂ ਬਹੁਤ ਛੋਟੇ ਹੋਣ।"

11ਤੁਹਾਨੂੰ ਉਹੀ ਨਾਪ-ਤੋਂਲ ਇਸਤੇਮਾਲ ਕਰਨੇ ਚਾਹੀਦੇ ਹਨ ਜਿਹੜੇ ਸੱਚੇ ਅਤੇ ਸਹੀ ਹਨ। ਫ਼ੇਰ ਤੁਸੀਂ ਉਸ ਧਰਤੀ ਉੱਤੇ ਲੰਮਾ ਸਮਾ ਜੀਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
12ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਨਾਪ-ਤੋਲ ਵਿੱਚ ਧੋਖਾ ਕਰਦੇ ਹਨ। ਹਾਂ, ਉਹ ਉਨ੍ਹਾਂ ਸਾਰਿਆਂ ਨੂੰ ਨਫ਼ਰਤ ਕਰਦਾ ਹੈ ਜਿਹੜੇ ਮੰਦੀਆਂ ਗੱਲਾਂ ਕਰਦੇ ਹਨ।"
13ਅਮਾਲੇਕੀਆਂ ਦਾ ਨਾਸ਼ ਜ਼ਰੂਰੀ ਹੈ “ਉਸ ਸਲੂਕ ਨੂੰ ਚੇਤੇ ਰੱਖੋ ਜਿਹੜਾ ਅਮਾਲੇਕ ਦੇ ਲੋਕਾਂ ਨੇ ਤੁਹਾਡੇ ਨਾਲ ਉਦੋਂ ਕੀਤਾ ਸੀ ਜਦੋਂ ਤੁਸੀਂ ਮਿਸਰ ਤੋਂ ਆ ਰਹੇ ਸੀ।"
14ਅਮਾਲੇਕੀ ਪਰਮੇਸ਼ੁਰ ਦਾ ਆਦਰ ਨਹੀਂ ਕਰਦੇ ਸਨ। ਉਨ੍ਹਾਂ ਨੇ ਤੁਹਾਡੇ ਉੱਤੇ ਉਦੋਂ ਹਮਲਾ ਕੀਤਾ ਜਦੋਂ ਤੁਸੀਂ ਕਮਜ਼ੋਰ ਅਤੇ ਥੱਕੇ ਹੋਏ ਸੀ। ਉਨ੍ਹਾਂ ਨੇ ਤੁਹਾਡੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਸੁਸਤ ਸਨ ਅਤੇ ਸਭ ਦੇ ਪਿੱਛੇ ਤੁਰ ਰਹੇ ਸਨ।"
15ਇਹੀ ਕਾਰਣ ਹੈ ਕਿ ਤੁਹਾਨੂੰ ਚਾਹੀਦਾ ਹੈ ਕਿ ਦੁਨੀਆਂ ਤੋਂ ਅਮਾਲੇਕੀਆਂ ਦਾ ਨਾਮੋ-ਨਿਸ਼ਾਨ ਮਿਟਾ ਦੇਵੋ। ਤੁਹਾਨੂੰ ਇਹ ਗੱਲ ਉਦੋਂ ਕਰਨੀ ਚਾਹੀਦੀ ਹੈ ਜਦੋਂ ਤੁਸੀਂ ਉਸ ਧਰਤੀ ਵਿੱਚ ਦਾਖਲ ਹੋ ਰਹੇ ਹੋਵੋ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਹ ਤੁਹਾਨੂੰ ਉੱਥੇ ਤੁਹਾਡੇ ਆਲੇ-ਦੁਆਲੇ ਦੇ ਸਾਰੇ ਦੁਸ਼ਮਣਾ ਤੋਂ ਰਾਹਤ ਦੇਵੇਗਾ। ਪਰ ਅਮਾਲੇਕੀਆਂ ਦਾ ਨਾਸ਼ ਕਰਨਾ ਨਾ ਭੁੱਲਿਉ।"

16ਪਹਿਲੀ ਫ਼ਸਲ “ਤੁਸੀਂ ਛੇਤੀ ਹੀ ਉਸ ਧਰਤੀ ਵਿੱਚ ਦਾਖਲ ਹੋਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਤੁਸੀਂ ਉਸ ਧਰਤੀ ਉੱਤੇ ਕਬਜ਼ਾ ਕਰੋਂਗੇ ਅਤੇ ਉੱਥੇ ਰਹੋਂਗੇ।"
17ਤੁਸੀਂ ਉਹ ਫ਼ਸਲਾਂ ਇਕੱਠੀਆਂ ਕਰੋਂਗੇ ਜਿਹੜੀਆਂ ਉਸ ਧਰਤੀ ਉੱਤੇ ਉੱਗਦੀਆਂ ਹਨ ਜਿਹੜੀ ਯਹੋਵਾਹ ਤੁਹਾਨੂੰ ਦੇ ਰਿਹਾ ਹੈ ਤੁਹਾਨੂੰ ਚਾਹੀਦਾ ਹੈ ਕਿ ਪਹਿਲੀ ਫ਼ਸਲ ਨੂੰ ਟੋਕਰਿਆਂ ਵਿੱਚ ਇਕੱਠੀ ਕਰ ਲਵੋ। ਫ਼ੇਰ ਆਪਣੀ ਫ਼ਸਲ ਦਾ ਪਹਿਲਾ ਹਿੱਸਾ ਉਸ ਥਾਂ ਲੈ ਜਾਵੋ ਜਿਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਆਪਣੇ ਨਾਮ ਦੀ ਰਿਹਾਇਸ਼ ਲਈ ਚੁਣਿਆ ਹੈ।"
18ਉਸ ਜਾਜਕ ਕੋਲ ਜਾਵੋ ਜਿਹੜਾ ਉਸ ਵੇਲੇ ਸੇਵਾ ਕਰ ਰਿਹਾ ਹੋਵੇ। ਉਸ ਨੂੰ ਆਖੋ, ‘ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਉਹ ਸਾਨੂੰ ਕੁਝ ਧਰਤੀ ਦੇਵੇਗਾ। ਅੱਜ ਮੈਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੇ ਸਾਹਮਣੇ ਇਹ ਐਲਾਨ ਕਰਨ ਲਈ ਆਇਆ ਹਾਂ ਕਿ ਮੈਂ ਉਸ ਧਰਤੀ ਉੱਤੇ ਆ ਗਿਆ ਹਾਂ!’"
19“ਫ਼ੇਰ ਜਾਜਕ ਤੁਹਾਡੇ ਪਾਸੋਂ ਟੋਕਰੀ ਲੈ ਲਵੇਗਾ। ਉਹ ਇਸ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ, ਦੀ ਜਗਵੇਦੀ ਦੇ ਸਾਹਮਣੇ ਰੱਖ ਦੇਵੇਗਾ।"
20ਫ਼ੇਰ ਉੱਥੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਇਹ ਆਖੋਂਗੇ: ‘ਮੇਰਾ ਪੁਰਖਾ ਇੱਕ ਖਾਣਾਬਦੋਸ਼ ਅਰਾਮੀ ਸੀ। ਉਹ ਮਿਸਰ ਵਿੱਚ ਗਿਆ ਅਤੇ ਉੱਥੇ ਰਹਿ ਪਿਆ। ਜਦੋਂ ਉਹ ਉੱਥੇ ਗਿਆ ਸੀ ਤਾਂ ਉਸਦਾ ਪਰਿਵਾਰ ਛੋਟਾ ਸੀ। ਪਰ ਮਿਸਰ ਵਿੱਚ ਉਹ ਇੱਕ ਮਹਾਨ ਕੌਮ ਬਣ ਗਿਆ-ਬਹੁਤ ਸਾਰੇ ਲੋਕਾਂ ਦੀ ਤਾਕਤਵਰ ਕੌਮ"
You have read Deuteronomy 20
20 verses