1ਮਿਸਰੀਆਂ ਨੇ ਸਾਡੇ ਨਾਲ ਬੁਰਾ ਵਿਹਾਰ ਕੀਤਾ। ਉਨ੍ਹਾਂ ਨੇ ਸਾਨੂੰ ਗੁਲਾਮ ਬਣਾਇਆ। ਉਨ੍ਹਾਂ ਨੇ ਸਾਨੂੰ ਦੁੱਖ ਦਿੱਤੇ ਅਤੇ ਸਾਡੇ ਕੋਲੋਂ ਬਹੁਤ ਮੁਸ਼ੱਕਤ ਕਰਵਾਈ।"
2ਫ਼ੇਰ ਅਸੀਂ ਯਹੋਵਾਹ, ਸਾਡੇ ਪੁਰਖਿਆਂ ਦੇ ਪਰਮੇਸ਼ੁਰ ਅੱਗੇ ਪੁਕਾਰ ਕੀਤੀ ਅਤੇ ਉਨ੍ਹਾਂ ਵਿਰੁੱਧ ਸ਼ਿਕਾਇਤ ਕੀਤੀ। ਯਹੋਵਾਹ ਨੇ ਸਾਡੀ ਗੱਲ ਸੁਣੀ, ਸਾਡੀਆਂ ਸਮੱਸਿਆਵਾਂ, ਸਾਡੀ ਸਖ਼ਤ ਮਿਹਨਤ ਅਤੇ ਸਾਡੀਆਂ ਮੁਸੀਬਤਾਂ ਵੇਖ ਲਈਆਂ।"
3ਫ਼ੇਰ ਯਹੋਵਾਹ ਸਾਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਵਿੱਚੋਂ ਕੱਢ ਲਿਆਇਆ। ਉਸ ਨੇ ਵੱਡੇ ਕਰਿਸ਼ਮੇ ਦਿਖਾਏ। ਉਸ ਨੇ ਹੈਰਾਨੀ ਭਰੀਆਂ ਗੱਲਾਂ ਕੀਤੀਆਂ।"
4ਇਸ ਤਰ੍ਹਾਂ ਉਹ ਸਾਨੂੰ ਇਸ ਥਾਂ ਉੱਤੇ ਲੈ ਆਇਆ। ਉਸ ਨੇ ਸਾਨੂੰ ਇਹ ਧਰਤੀ ਦੇ ਦਿੱਤੀ-ਬਹੁਤ ਸਾਰੀਆਂ ਨਿਆਮਤਾ ਨਾਲ ਭਰੀ ਹੋਈ ਧਰਤੀ।"
5ਹੁਣ ਯਹੋਵਾਹ, ਮੈਂ ਤੁਹਾਡੇ ਲਈ, ਤੁਹਾਡੀ ਦਿੱਤੀ ਹੋਈ ਧਰਤੀ ਦੀ ਪਹਿਲੀ ਫ਼ਸਲ ਲੈ ਕੇ ਆਇਆ ਹਾਂ।’ “ਫ਼ੇਰ ਤੁਹਾਨੂੰ ਪਹਿਲੇ ਫ਼ਲਾਂ ਦੀ ਟੋਕਰੀ ਯਹੋਵਾਹ, ਆਪਣੇ ਪਰਮੇਸ਼ੁਰ, ਅੱਗੇ ਰੱਖ ਦੇਣੀ ਚਾਹੀਦੀ ਹੈ ਅਤੇ ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਝੁਕ ਜਾਣਾ ਚਾਹੀਦਾ ਹੈ।"

6ਫ਼ੇਰ ਤੁਹਾਨੂੰ ਉਨ੍ਹਾਂ ਸਾਰੀਆਂ ਚੀਜ਼ਾਂ ਨੂੰ ਮਾਨਣਾ ਚਾਹੀਦਾ ਹੈ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਦਿੱਤੀਆਂ ਹਨ। ਤੁਹਾਨੂੰ ਉਹ ਚੀਜ਼ਾਂ ਲੇਵੀਆਂ ਅਤੇ ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀਆਂ ਨਾਲ ਵੀ ਸਾਂਝੀਆਂ ਕਰਨੀਆਂ ਚਾਹੀਦੀਆਂ ਹਨ।"
7“ਹਰ ਤੀਸਰਾ ਵਰ੍ਹਾ ਦਸਵੰਧ ਦਾ ਵਰ੍ਹਾ ਹੈ। ਇਸ ਵਰ੍ਹੇ, ਤੁਹਾਨੂੰ ਆਪਣੀਆਂ ਫ਼ਸਲਾਂ ਦਾ ਦਸਵੰਧ ਲੇਵੀਆਂ, ਆਪਣੀ ਧਰਤੀ ਉੱਤੇ ਰਹਿੰਦੇ ਵਿਦੇਸ਼ੀਆਂ, ਵਿਧਵਾਵਾਂ ਅਤੇ ਯਤੀਮਾਂ ਨੂੰ ਦੇਣਾ ਚਾਹੀਦਾ ਹੈ। ਫ਼ੇਰ ਉਨ੍ਹਾਂ ਲੋਕਾਂ ਕੋਲ ਤੁਹਾਡੇ ਸ਼ਹਿਰ ਵਿੱਚ ਕਾਫ਼ੀ ਭੋਜਨ ਹੋਵੇਗਾ।"
8ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਆਖਣਾ ਚਾਹੀਦਾ ਹੈ, ‘ਮੈਂ ਆਪਣੇ ਘਰ ਵਿੱਚੋਂ ਆਪਣੀ ਫ਼ਸਲ ਦਾ ਪਵਿੱਤਰ ਹਿੱਸਾ ਕੱਢ ਲਿਆ ਹੈ। ਮੈਂ ਇਹ ਲੇਵੀਆਂ ਨੂੰ, ਵਿਦੇਸ਼ੀਆਂ ਨੂੰ, ਵਿਧਵਾਵਾਂ ਅਤੇ ਬੱਚਿਆਂ ਨੂੰ ਦੇ ਦਿੱਤਾ ਹੈ। ਮੈਂ ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕੀਤੀ ਹੈ ਜਿਹੜੇ ਤੁਸੀਂ ਮੈਨੂੰ ਦਿੱਤੇ ਹਨ। ਮੈਂ ਤੁਹਾਡੇ ਕਿਸੇ ਵੀ ਆਦੇਸ਼ ਦੀ ਪਾਲਣਾ ਕਰਨ ਤੋਂ ਇਨਕਾਰ ਨਹੀਂ ਕੀਤਾ। ਮੈਂ ਉਨ੍ਹਾਂ ਨੂੰ ਭੁਲਿਆ ਨਹੀਂ ਹਾਂ।"
9ਮੈਂ ਇਹ ਭੋਜਨ ਸੋਗ ਸਮੇਂ ਨਹੀਂ ਖਾਧਾ। ਜਦੋਂ ਮੈਂ ਭੋਜਨ ਇੱਕਤਰ ਕੀਤਾ ਸੀ, ਮੈਂ ਪਲੀਤ ਨਹੀਂ ਸਾਂ। ਮੈਂ ਇਸ ਭੋਜਨ ਦਾ ਕੋਈ ਵੀ ਹਿੱਸਾ ਮੁਰਦਿਆਂ ਨੂੰ ਭੇਟ ਨਹੀਂ ਕੀਤਾ। ਮੈਂ ਯਹੋਵਾਹ ਮੇਰੇ ਪਰਮੇਸ਼ੁਰ ਨੂੰ ਮੰਨਿਆ ਹੈ। ਮੈਂ ਉਹ ਸਾਰੀਆਂ ਗੱਲਾਂ ਕੀਤੀਆਂ ਹਨ ਜਿਨ੍ਹਾਂ ਦਾ ਤੁਸੀਂ ਮੈਨੂੰ ਹੁਕਮ ਦਿੱਤਾ ਸੀ।"
10ਆਪਣੇ ਪਵਿੱਤਰ ਘਰ, ਅਕਾਸ਼ ਵਿੱਚੋਂ ਹੇਠਾਂ ਤੱਕੋ ਅਤੇ ਆਪਣੇ ਇਸਰਾਏਲੀ ਲੋਕਾਂ ਨੂੰ ਅਸੀਸ ਦਿਉ ਅਤੇ ਸਾਨੂੰ ਦਿੱਤੀ ਹੋਈ ਧਰਤੀ ਨੂੰ ਅਸੀਸ ਦੇਵੋ। ਤੁਸੀਂ ਸਾਡੇ ਪੁਰਖਿਆਂ ਨਾਲ, ਸਾਨੂੰ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।’"

11ਯਹੋਵਾਹ ਦੇ ਹੁਕਮਾਂ ਦਾ ਪਾਲਨ ਕਰੋ “ਅੱਜ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇਨ੍ਹਾਂ ਸਾਰੇ ਕਾਨੂੰਨਾ ਅਤੇ ਬਿਧੀਆਂ ਨੂੰ ਮੰਨਣ ਦਾ ਹੁਕਮ ਦਿੰਦਾ ਹੈ। ਇਨ੍ਹਾਂ ਨੂੰ ਆਪਣੇ ਤਹੇ-ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਮੰਨਣਾ ਚੇਤੇ ਰੱਖੋ।"
12ਅੱਜ ਤੁਸੀਂ ਆਖਿਆ ਹੈ ਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਤੁਸੀਂ ਉਸਦੀ ਰਜ਼ਾ ਅਨੁਸਾਰ ਜਿਉਣ ਦਾ ਇਕਰਾਰ ਕੀਤਾ ਹੈ। ਤੁਸੀਂ ਉਸ ਦੀਆਂ ਸਿੱਖਿਆਵਾਂ ਅਤੇ ਚੱਲਣ, ਅਤੇ ਉਸ ਦੇ ਨੇਮਾਂ ਅਤੇ ਆਦੇਸ਼ਾ ਦੀ ਪਾਲਣਾ ਕਰਨ ਦਾ ਇਕਰਾਰ ਕੀਤਾ ਹੈ। ਤੁਸੀਂ ਆਖਿਆ ਸੀ ਕਿ ਤੁਸੀਂ ਹਰ ਉਸ ਗੱਲ ਕਰੋਂਗੇ ਜਿਹੜੀ ਉਹ ਤੁਹਾਨੂੰ ਕਰਨ ਲਈ ਆਖਦਾ ਹੈ।"
13ਇਸ ਲਈ ਅੱਜ ਯਹੋਵਾਹ ਨੇ ਤੁਹਾਨੂੰ ਆਪਣੇ ਬਹੁਮੁੱਲੇ ਲੋਕਾਂ ਵਜੋਂ ਪ੍ਰਵਾਨ ਕੀਤਾ ਹੈ। ਉਸ ਨੇ ਤੁਹਾਡੇ ਨਾਲ ਇਹ ਇਕਰਾਰ ਕੀਤਾ ਸੀ। ਯਹੋਵਾਹ ਨੇ ਇਹ ਵੀ ਆਖਿਆ ਹੈ ਕਿ ਤੁਹਾਨੂੰ ਉਸ ਦੇ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।"
14ਯਹੋਵਾਹ ਤੁਹਾਨੂੰ ਆਪਣੀਆਂ ਸਾਜੀਆਂ ਹੋਈਆਂ ਸਮੂਹ ਕੌਮਾਂ ਵਿੱਚੋਂ ਸਭ ਤੋਂ ਮਹਾਨ ਬਣਾਵੇਗਾ। ਉਹ ਤੁਹਾਨੂੰ ਇੱਜ਼ਤ, ਸ਼ੁਹਰਤ ਅਤੇ ਮਹਾਨਤਾ ਬਖਸ਼ੇਗਾ। ਅਤੇ ਤੁਸੀਂ ਉਸ ਦੇ ਖਾਸ ਲੋਕ ਹੋਵੋਂਗੇ, ਜਿਵੇਂ ਕਿ ਉਸ ਨੇ ਇਕਰਾਰ ਕੀਤਾ ਸੀ।”"
15ਲੋਕਾਂ ਲਈ ਯਾਦਗਾਰੀ ਪੱਥਰ ਮੂਸਾ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਉਨ੍ਹਾਂ ਸਾਰੇ ਆਦੇਸ਼ਾ ਦੀ ਪਾਲਣਾ ਕਰੋ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।"

16ਤੁਸੀਂ ਛੇਤੀ ਹੀ ਯਰਦਨ ਨਦੀ ਪਾਰ ਕਰਕੇ ਉਸ ਧਰਤੀ ਉੱਤੇ ਜਾਵੋਂਗੇ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਉਸ ਦਿਨ, ਤੁਹਾਨੂੰ ਵੱਡੇ-ਵੱਡੇ ਪੱਥਰ ਸਥਾਪਿਤ ਕਰਕੇ ਉਨ੍ਹਾਂ ਪੱਥਰਾਂ ਨੂੰ ਪਲਸਤਰ ਨਾਲ ਢੱਕ ਦੇਣਾ ਚਾਹੀਦਾ ਹੈ।"
17ਫ਼ੇਰ ਉਨ੍ਹਾਂ ਪੱਥਰਾਂ ਉੱਤੇ ਇਸ ਬਿਵਸਥਾ ਦੇ ਸਾਰੇ ਸ਼ਬਦ ਲਿਖ ਦੇਣਾ। ਤੁਹਾਨੂੰ ਇਹ ਉਦੋਂ ਕਰਨਾ ਚਾਹੀਦਾ ਜਦੋਂ ਤੁਸੀਂ ਚੰਗੀਆਂ ਚੀਜ਼ਾਂ ਨਾਲ ਭਰੀ ਉਸ ਧਰਤੀ ਵਿੱਚ ਦਾਖਿਲ ਹੋਵੋ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ। ਯਹੋਵਾਹ ਤੁਹਾਡੇ ਪੁਰਖਿਆਂ ਦੇ ਪਰਮੇਸ਼ੁਰ ਨੇ ਤੁਹਾਨੂੰ ਇਹ ਧਰਤੀ ਦੇਣ ਦਾ ਇਕਰਾਰ ਕੀਤਾ ਸੀ।"
18“ਜਦੋਂ ਤੁਸੀਂ ਯਰਦਨ ਨਦੀ ਪਾਰ ਕਰੋ ਤਾਂ ਤੁਹਾਨੂੰ ਇਹ ਸਾਰੀਆਂ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਮੈਂ ਅੱਜ ਤੁਹਾਨੂੰ ਆਦੇਸ਼ ਦਿੰਦਾ ਹਾਂ। ਤੁਹਾਨੂੰ ਏਬਾਲ ਪਰਬਤ ਉੱਤੇ ਪੱਥਰ ਟਿਕਾਉਣੇ ਚਾਹੀਦੇ ਹਨ। ਇਨ੍ਹਾਂ ਪੱਥਰਾਂ ਉੱਤੇ ਤੁਹਾਨੂੰ ਪਲਸਤਰ ਕਰਨਾ ਚਾਹੀਦਾ ਹੈ।"
19ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਲਈ ਪੱਥਰਾਂ ਦੀ ਇੱਕ ਜਗਵੇਦੀ ਉਸਾਰਨੀ ਚਾਹੀਦੀ ਹੈ। ਤੁਹਾਨੂੰ ਪੱਥਰ ਤਰਾਸ਼ਣ ਲਈ ਲੋਹੇ ਦੇ ਔਜ਼ਾਰ ਨਹੀਂ ਵਰਤਨੇ ਚਾਹੀਦੇ।"
20ਯਹੋਵਾਹ, ਆਪਣੇ ਪਰਮੇਸ਼ੁਰ, ਦੀ ਜਗਵੇਦੀ ਉਸਾਰਨ ਲਈ ਤਰਾਸ਼ੇ ਹੋਏ ਪੱਥਰ ਨਹੀਂ ਵਰਤਨੇ। ਯਹੋਵਾਹ, ਆਪਣੇ ਪਰਮੇਸ਼ੁਰ, ਲਈ ਇਸ ਜਗਵੇਦੀ ਉੱਤੇ ਹੋਮ ਦੀ ਭੇਟ ਚੜ੍ਹਾਵੋ।"

21ਅਤੇ ਇੱਥੇ ਤੁਹਾਨੂੰ ਬਲੀਆਂ ਚੜ੍ਹਾਉਣੀਆਂ ਚਾਹੀਦੀਆਂ ਹਨ ਅਤੇ ਸੁੱਖ-ਸਾਂਦ ਦੀਆਂ ਭੇਟਾ ਦਾ ਭੋਜਨ ਕਰਨਾ ਚਾਹੀਦਾ ਹੈ। ਉੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਸੰਗ ਮਿਲਜੁਲ ਕੇ ਆਨੰਦ ਮਾਣੋ।"
22ਇਸ ਸਾਰੀ ਬਿਵਸਥਾ ਨੂੰ ਤੁਹਾਡੇ ਦੁਆਰਾ ਸਥਾਪਿਤ ਕੀਤੇ ਹੋਏ ਪੱਥਰਾਂ ਉੱਤੇ ਸਾਫ਼-ਸਾਫ਼ ਲਿਖੋ।”"
23ਲੋਕ ਕਾਨੂੰਨ ਦੇ ਸਰਾਪਾਂ ਨੂੰ ਪ੍ਰਵਾਨ ਕਰਦੇ ਸਨ ਮੂਸਾ ਅਤੇ ਲੇਵੀ ਜਾਜਕਾ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਮੂਸਾ ਨੇ ਆਖਿਆ, “ਸ਼ਾਂਤ ਹੋ ਜਾਵੋ ਅਤੇ ਸੁਣੋ ਇਸਰਾਏਲੀਓ! ਅੱਜ, ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਲੋਕੀਂ ਬਣ ਗਏ ਹੋ।"
You have read Deuteronomy 21
23 verses