1ਇਸ ਲਈ ਤੁਹਾਨੂੰ ਹਰ ਉਹ ਗੱਲ ਕਰਨੀ ਚਾਹੀਦੀ ਹੈ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਆਖਦਾ ਹੈ। ਤੁਹਾਨੂੰ ਉਸ ਦੇ ਆਦੇਸ਼ਾ ਅਤੇ ਉਸ ਦੇ ਕਾਨੂੰਨਾ ਦੀ ਪਾਲਣਾ ਕਰਨੀ ਚਾਹੀਦੀ ਹੈ ਜੋ ਮੈਂ ਅੱਜ ਤੁਹਾਨੂੰ ਪ੍ਰਦਾਨ ਕਰ ਰਿਹਾ ਹਾਂ।”"
2ਉਸੇ ਦਿਨ ਮੂਸਾ ਨੇ ਲੋਕਾਂ ਨੂੰ ਇਹ ਵੀ ਆਖਿਆ,"
3“ਜਦੋਂ ਤੁਸੀਂ ਯਰਦਨ ਨਦੀ ਪਾਰ ਕਰ ਜਾਉ, ਇਹ ਪਰਿਵਾਰ-ਸਮੂਹ ਗਰਿੱਜ਼ੀਮ ਪਰਬਤ ਉੱਤੇ ਖਲੋ ਕੇ ਲੋਕਾਂ ਨੂੰ ਅਸੀਂਸਾ ਪੜ੍ਹਕੇ ਸੁਣਾਉਣਗੇ: ਸਿਮਿਓਨ, ਲੇਵੀ, ਯੂਡਾ, ਯਿੱਸਾਕਾਰ, ਯੂਸੁਫ਼ ਅਤੇ ਬਿਨਯਾਮੀਨ।"
4ਅਤੇ ਇਹ ਪਰਿਵਾਰ-ਸਮੂਹ ਏਬਾਲ ਪਰਬਤ ਉੱਤੇ ਖਲੋਕੇ ਸਰਾਪ ਪੜ੍ਹਨਗੇ: ਰਊਬੇਨ, ਗਾਦ, ਆਸ਼ੇਰ, ਜ਼ਬੁਲੂਨ, ਦਾਨ ਅਤੇ ਨਫ਼ਤਾਲੀ।"
5“ਲੇਵੀ ਇਸਰਾਏਲ ਦੇ ਸਮੂਹ ਲੋਕਾਂ ਨੂੰ ਉੱਚੀ ਆਵਾਜ਼ ਵਿੱਚ ਆਖਣਗੇ:"

6“‘ਕੋਈ ਵੀ ਵਿਅਕਤੀ ਜੋ ਝੂਠਾ ਦੇਵਤਾ ਬਣਾਉਂਦਾ ਹੈ, ਅਤੇ ਉਸ ਨੂੰ ਗੁਪਤ ਸਥਾਨ ਉੱਤੇ ਰੱਖਦਾ ਹੈ ਸਰਾਪਿਆ ਹੋਇਆ ਹੈ। ਇਹ ਝੂਠੇ ਦੇਵਤੇ ਕਾਰੀਗਰ ਦੁਆਰਾ ਬਣਾਈਆਂ ਗਈਆਂ ਸਿਰਫ਼ ਮੂਰਤੀਆਂ ਹੀ ਹਨ। ਯਹੋਵਾਹ ਇਨ੍ਹਾਂ ਚੀਜ਼ਾਂ ਨੂੰ ਨਫ਼ਰਤ ਕਰਦਾ ਹੈ!’ “ਤਾਂ ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
7“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਹੋ ਜਿਹੀਆਂ ਗੱਲਾਂ ਕਰਦਾ ਹੈ ਜੋ ਇਹ ਦਰਸਾਂਉਂਦੀਆਂ ਹਨ ਕਿ ਉਹ ਆਪਣੇ ਮਾਂ-ਬਾਪ ਦੀ ਇਜੱਤ ਨਹੀਂ ਕਰਦਾ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
8“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਗੁਆਂਢੀ ਦੀ ਜ਼ਮੀਨ ਦੇ ਵਲਗਣ ਦੇ ਪੱਥਰ ਹਟਾਉਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
9“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਅੰਨ੍ਹੇ ਆਦਮੀ ਨੂੰ ਰਾਹ ਤੋਂ ਭਟਕਾਉਂਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
10“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਵਿਦੇਸ਼ੀਆਂ, ਯਤੀਮਾ ਅਤੇ ਵਿਧਵਾਵਾਂ ਨਾਲ ਇਨਸਾਫ਼ ਨਹੀਂ ਕਰਦਾ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"

11“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੇ ਪਿਤਾ ਦੀ ਪਤਨੀ ਨਾਲ ਜਿਨਸੀ ਸੰਬੰਧ ਰੱਖਦਾ ਹੈ, ਕਿਉਂ ਕਿ ਉਸ ਨੇ ਉਹੋ ਕੁਝ ਲਿਆ ਜੋ ਸਿਰਫ਼ ਉਸ ਦੇ ਪਿਤਾ ਦਾ ਸੀ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
12“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਵੀ ਜਾਨਵਰ ਨਾਲ ਜਿਨਸੀ ਸੰਬੰਧ ਰੱਖਦਾ ਹੈ।” “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
13“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਕੀ ਜਾਂ ਮਤ੍ਰੇਈ ਭੈਣ ਨਾਲ ਜਿਨਸੀ ਸੰਬੰਧ ਰੱਖਦਾ ਹੈ।” “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
14“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਆਪਣੀ ਸੱਸ ਨਾਲ ਜਿਨਸੀ ਸੰਬੰਧ ਰੱਖਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
15“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਹੋਰ ਬੰਦੇ ਨੂੰ ਮਾਰ ਦਿੰਦਾ ਹੈ, ਭਾਵੇਂ ਉਹ ਫ਼ੜਿਆ ਨਾ ਜਾਵੇ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"

16“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਕਿਸੇ ਦੂਸਰੇ ਬੰਦੇ ਦਾ ਕਤਲ ਕਰਨ ਲਈ ਪੈਸੇ ਲੈਂਦਾ ਹੈ!’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
17“ਲੇਵੀ ਆਖਣਗੇ, ‘ਸਰਾਪਿਆ ਹੋਇਆ ਹੈ ਉਹ ਬੰਦਾ ਜਿਹੜਾ ਇਸ ਕਾਨੂੰਨ ਉੱਤੇ ਅਟੱਲ ਨਹੀਂ ਰਹਿੰਦਾ ਅਤੇ ਇਸ ਉੱਪਰ ਨਹੀਂ ਚੱਲਦਾ ਸਰਾਪਿਆ ਹੋਇਆ ਹੈ।’ “ਫ਼ੇਰ ਸਾਰੇ ਲੋਕ ਆਖਣਗੇ, ‘ਆਮੀਨ!’"
18ਕਾਨੂੰਨ ਦਾ ਪਾਲਣ ਕਰਨ ਲਈ ਅਸੀਸਾਂ “ਹੁਣ, ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਆਗਿਆ ਮੰਨਣ ਦਾ ਧਿਆਨ ਰੱਖੋਗੇ ਅਤੇ ਉਸ ਦੇ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰੋਂਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ, ਤਾਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਨਾਲੋਂ ਸਿਰਮੌਰ ਬਣਾਵੇਗਾ।"
19ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਸੁਣੋ, ਇਹ ਸਾਰੀਆਂ ਆਸੀਸਾਂ ਤੁਹਾਡੇ ਕੋਲ ਆਉਣਗੀਆਂ ਅਤੇ ਤੁਹਾਡੀਆਂ ਹੋ ਜਾਣਗੀਆਂ।"
20“ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤ ਵਿੱਚ ਅਸੀਸ ਮਿਲੇਗੀ।"

21ਤੁਹਾਨੂੰ ਅਸੀਸ ਮਿਲੇਗੀ ਅਤੇ ਤੁਹਾਡੇ ਬਹੁਤ ਸਾਰੇ ਬੱਚੇ ਹੋਣਗੇ। ਤੁਹਾਡੀ ਧਰਤੀ ਅਸੀਸਮਈ ਹੋਵੇਗੀ ਅਤੇ ਤੁਹਾਨੂੰ ਚੰਗੀਆਂ ਫ਼ਸਲਾਂ ਦੇਵੇਗੀ ਤੁਹਾਡੇ ਜਾਨਵਰ ਬਹੁਤ ਸਾਰੀਂ ਸੰਤਾਨਾ ਨਾਲ ਅਸੀਸਮਈ ਹੋਣਗੇ। ਤੁਹਾਡੇ ਪਸ਼ੂ ਵੱਛਿਆਂ ਨਾਲ ਅਤੇ ਤੁਹਾਡੇ ਇੱਜੜ ਲੇਲਿਆਂ ਨਾਲ ਅਸੀਸਮਈ ਹੋਣਗੇ।"
22ਯਹੋਵਾਹ ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਅਸੀਸ ਦੇਵੇਗਾ ਅਤੇ ਉਨ੍ਹਾਂ ਨੂੰ ਭੋਜਨ ਨਾਲ ਭਰ ਦੇਵੇਗਾ।"
23ਤੁਸੀਂ ਅਸੀਸਮਈ ਹੋਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਜੇਤੂ ਬਣਕੇ ਵਾਪਸ ਪਰਤੋਂਗੇ।"
24“ਯਹੋਵਾਹ ਉਨ੍ਹਾਂ ਦੁਸ਼ਮਣਾ ਨੂੰ ਹਰਾਉਣ ਵਿੱਚ ਤੁਹਾਡੀ ਸਹਾਇਤਾ ਕਰੇਗਾ ਜਿਹੜੇ ਤੁਹਾਡੇ ਖਿਲਾਫ਼ ਲੜਨ ਲਈ ਆਉਣਗੇ। ਤੁਹਾਡੇ ਦੁਸ਼ਮਣ ਤੁਹਾਡੇ ਵੱਲ ਇੱਕ ਰਸਤੇ ਤੋਂ ਆਉਣਗੇ, ਪਰ ਉਹ ਤੁਹਾਡੇ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਣਗੇ!"
25“ਯਹੋਵਾਹ ਤੁਹਾਨੂੰ ਅਸੀਸ ਦੇਵੇਗਾ ਅਤੇ ਤੁਹਾਡੇ ਭੰਡਾਰੇ ਭਰ ਦੇਵੇਗਾ। ਉਹ ਤੁਹਾਡੇ ਕੀਤੇ ਹਰ ਕੰਮ ਵਿੱਚ ਤੁਹਾਨੂੰ ਅਸੀਸ ਦੇਵੇਗਾ। ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਸ ਧਰਤੀ ਵਿੱਚ ਅਸੀਸ ਦੇਵੇਗਾ ਜਿਹੜੀ ਉਹ ਤੁਹਾਨੂੰ ਦੇ ਰਿਹਾ ਹੈ।"

26ਯਹੋਵਾਹ ਤੁਹਾਨੂੰ ਆਪਣੇ ਪਵਿੱਤਰ ਲੋਕ ਬਨਾਵੇਗਾ, ਜਿਹਾ ਕਿ ਉਸ ਨੇ ਇਕਰਾਰ ਕੀਤਾ ਸੀ। ਯਹੋਵਾਹ ਅਜਿਹਾ ਕਰੇਗਾ, ਜੇ ਤੁਸੀਂ ਉਸ ਦੇ ਹੁਕਮਾਂ ਦਾ ਪਾਲਣ ਕਰੋਗੇ ਅਤੇ ਉਹੀ ਕਰੋ ਜੋ ਉਹ ਕਰਨ ਲਈ ਕਹਿੰਦਾ ਹੈ।"
27ਫ਼ੇਰ ਉਸ ਧਰਤੀ ਉਤਲੇ ਲੋਕ ਦੇਖਣਗੇ ਕਿ ਤੁਸੀਂ ਯਹੋਵਾਹ ਦੇ ਹੋ ਅਤੇ ਉਹ ਤੁਹਾਡੇ ਪਾਸੋਂ ਡਰਨਗੇ।"
28“ਅਤੇ ਯਹੋਵਾਹ ਤੁਹਾਨੂੰ ਬਹੁਤ ਸਾਰੀਆਂ ਨਿਆਮਤਾ ਬਖਸ਼ੇਗਾ। ਉਹ ਤੁਹਾਨੂੰ ਬਹੁਤ ਸਾਰੇ ਬੱਚੇ ਬਖਸ਼ੇਗਾ। ਉਹ ਤੁਹਾਡੀਆਂ ਗਾਵਾਂ ਨੂੰ ਬਹੁਤ ਸਾਰੇ ਵੱਛੇ ਦੇਵੇਗਾ। ਉਹ ਤੁਹਾਨੂੰ ਉਸ ਧਰਤੀ ਵਿੱਚ ਚੰਗੀ ਫ਼ਸਲ ਬਖਸ਼ੇਗਾ ਜਿਹੜੀ ਤੁਹਾਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
29ਯਹੋਵਾਹ ਆਕਾਸ਼, ਆਪਣੀਆਂ ਅਸੀਸਾਂ ਦੇ ਦਾਲਾਨ ਨੂੰ ਖੋਲ੍ਹ ਦੇਵੇਗਾ ਅਤੇ ਤੁਹਾਡੀ ਧਰਤੀ ਲਈ ਠੀਕ ਸਮੇਂ ਬਾਰਿਸ਼ ਘੱਲੇਗਾ। ਯਹੋਵਾਹ ਹਰ ਕੰਮ ਵਿੱਚ ਤੁਹਾਨੂੰ ਬਰਕਤ ਦੇਵੇਗਾ। ਇਸ ਲਈ ਤੁਹਾਡੇ ਕੋਲ ਬਹੁਤ ਸਾਰੀਆਂ ਕੌਮਾਂ ਨੂੰ ਕਰਜ਼ਾ ਦੇਣ ਲਈ ਧੰਨ ਹੋਵੇਗਾ, ਅਤੇ ਤੁਹਾਨੂੰ ਉਨ੍ਹਾਂ ਪਾਸੋਂ ਕਰਜ਼ਾ ਲੈਣ ਦੀ ਲੋੜ ਨਹੀਂ ਪਵੇਗੀ।"
30ਯਹੋਵਾਹ ਤੁਹਾਨੂੰ ਸਿਰ ਵਰਗਾ ਬਣਾਵੇਗਾ ਪੂਛ ਵਰਗਾ ਨਹੀਂ। ਤੁਸੀਂ ਸਭ ਦੇ ਉੱਤੇ ਹੋਵੋਂਗੇ, ਥੱਲੇ ਨਹੀਂ। ਇਹ ਤਾਂ ਹੀ ਵਾਪਰੇਗਾ ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਹੁਕਮਾ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਤੁਹਾਨੂੰ ਇਨ੍ਹਾਂ ਹੁਕਮਾ ਦੀ ਧਿਆਨ ਨਾਲ ਪਾਲਣਾ ਕਰਨੀ ਚਾਹੀਦੀ ਹੈ।"
You have read Deuteronomy 22
30 verses