1ਤੁਹਾਨੂੰ ਇਨ੍ਹਾਂ ਵਿੱਚੋਂ ਕਿਸੇ ਵੀ ਬਿਵਸਥਾ ਤੋਂ ਬਦਲਨਾ ਨਹੀਂ ਚਾਹੀਦਾ ਜਿਹੜੀਆਂ ਮੈਂ ਅੱਜ ਤੁਹਾਨੂੰ ਦਿੰਦਾ ਹਾਂ। ਤੁਹਾਨੂੰ ਨਾ ਤਾਂ ਸੱਜੇ ਅਤੇ ਨਾ ਹੀ ਖੱਬੇ ਮੁੜਨਾ ਚਾਹੀਦਾ ਹੈ। ਤੁਹਾਨੂੰ ਹੋਰਨਾ ਦੇਵਤਿਆਂ ਦਾ ਅਨੁਸਰਣ ਅਤੇ ਉਨ੍ਹਾਂ ਦੀ ਉਪਾਸਨਾ ਨਹੀਂ ਕਰਨੀ ਚਾਹੀਦੀ।"
2ਕਾਨੂੰਨ ਨੂੰ ਨਾ ਮੰਨਣ ਦੇ ਸਰਾਪ “ਪਰ ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਨਹੀਂ ਸੁਣਦੇ ਹੋ ਜਿਹੜੀਆਂ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੱਸਦਾ ਹੈ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ ਅਤੇ ਨੇਮ ਨਹੀਂ ਮੰਨਦੇ ਜਿਹੜੇ ਮੈਂ ਅੱਜ ਤੁਹਾਨੂੰ ਦੱਸਦਾ ਹਾਂ-ਤਾਂ ਤੁਹਾਡੇ ਨਾਲ ਇਹ ਸਾਰੀਆਂ ਮੰਦੀਆਂ ਗੱਲਾਂ ਵਾਪਰਨਗੀਆਂ:"
3“ਤੁਹਾਨੂੰ ਸ਼ਹਿਰ ਵਿੱਚ ਅਤੇ ਖੇਤਾਂ ਵਿੱਚ ਸਰਾਪ ਮਿਲੇਗਾ।"
4ਤੁਹਾਡੇ ਟੋਕਰਿਆਂ ਅਤੇ ਭਾਂਡਿਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਵਿੱਚ ਕੋਈ ਭੋਜਨ ਨਹੀਂ ਹੋਵੇਗਾ।"
5ਤੁਸੀਂ ਸਰਾਪੇ ਜਾਵੋਂਗੇ ਅਤੇ ਤੁਹਾਡੇ ਬਹੁਤ ਬੱਚੇ ਨਹੀਂ ਹੋਣਗੇ। ਤੁਹਾਡੀ ਧਰਤੀ ਨੂੰ ਸਰਾਪ ਮਿਲੇਗਾ ਅਤੇ ਤੁਹਾਨੂੰ ਚੰਗੀ ਫ਼ਸਲ ਪ੍ਰਾਪਤ ਨਹੀਂ ਹੋਵੇਗੀ। ਤੁਹਾਡੇ ਪਸ਼ੂਆਂ ਨੂੰ ਸਰਾਪ ਮਿਲੇਗਾ ਅਤੇ ਉਨ੍ਹਾਂ ਦੇ ਬਹੁਤ ਸਾਰੇ ਬੱਚੇ ਨਹੀਂ ਹੋਣਗੇ। ਤੁਹਾਡੇ ਸਾਰੇ ਵੱਛਿਆਂ ਅਤੇ ਲੇਲਿਆਂ ਨੂੰ ਸਰਾਪ ਮਿਲੇਗਾ।"

6ਤੁਸੀਂ ਸਰਾਪੇ ਜਾਵੋਂਗੇ ਜਦੋਂ ਤੁਸੀਂ ਜੰਗ ਲਈ ਜਾਵੋਂਗੇ ਅਤੇ ਤੁਸੀਂ ਹਾਰੇ ਹੋਏ ਵਾਪਸ ਪਰਤੋਂਗੇ।"
7“ਜੇ ਤੁਸੀਂ ਕੁਝ ਵੀ ਬੁਰਾ ਕਰਦੇ ਹੋ ਅਤੇ ਯਹੋਵਾਹ ਤੋਂ ਮੁਖ ਮੋੜ ਲੈਂਦੇ ਹੋ, ਉਹ ਤੁਹਾਡੇ ਉੱਤੇ ਆਫ਼ਤਾਂ ਲਿਆਵੇਗਾ। ਤੁਹਾਨੂੰ ਆਪਣੇ ਕੀਤੇ ਹਰ ਕੰਮ ਵਿੱਚ ਨਿਰਾਸ਼ਾ ਅਤੇ ਮੁਸ਼ਿਕਲਾਂ ਦਾ ਸਾਹਮਣਾ ਕਰੋਂਗੇ। ਉਹ, ਅਜਿਹਾ ਓਨਾ ਚਿਰ ਤੱਕ ਕਰਦਾ ਰਹੇਗਾ ਜਦੋਂ ਤੱਕ ਕਿ ਤੁਸੀਂ ਆਪਣੀਆਂ ਬਦ ਕਰਨੀਆਂ ਕਾਰਣ ਤਬਾਹ ਨਹੀਂ ਹੋ ਜਾਂਦੇ।"
8ਯਹੋਵਾਹ ਤੁਹਾਨੂੰ ਭਿਆਨਕ ਬਿਮਾਰੀਆਂ ਵਿੱਚ ਗਰਕ ਕਰ ਦੇਵੇਗਾ ਜਦੋਂ ਤੱਕ ਕਿ ਤੁਸੀਂ ਖਤਮ ਨਹੀਂ ਹੋ ਜਾਂਦੇ-ਉਸ ਧਰਤੀ ਉੱਤੋਂ ਤਬਾਹ ਨਹੀਂ ਹੋ ਜਾਂਦੇ ਜਿਸ ਨੂੰ ਤੁਸੀਂ ਹਾਸਿਲ ਕਰਨ ਜਾ ਰਹੇ ਹੋ।"
9ਯਹੋਵਾਹ ਤੁਹਾਨੂੰ ਬਿਮਾਰੀ, ਬੁਖਾਰ ਅਤੇ ਮਹਾਮਾਰੀ ਨਾਲ ਸਜ਼ਾ ਦੇਵੇਗਾ। ਯਹੋਵਾਹ ਭਿਆਨਕ ਗਰਮੀ ਅਤੇ ਸੋਕਾ ਭੇਜੇਗਾ। ਤੁਹਾਡੀਆਂ ਫ਼ਸਲਾ ਗਰਮੀ ਅਤੇ ਬਿਮਾਰੀ ਕਾਰਣ ਮਰ ਜਾਣਗੀਆਂ। ਇਹ ਸਭ ਕੁਝ ਤੁਹਾਡੇ ਤਬਾਹ ਹੋਣ ਤੀਕ ਵਾਪਰਦਾ ਰਹੇਗਾ।"
10ਤੁਹਾਡੇ ਉੱਪਰ ਆਕਾਸ਼ ਪਾਲਿਸ਼ ਕੀਤੇ ਪਿੱਤਲ ਵਰਗਾ ਹੋਵੇਗਾ ਅਤੇ ਤੁਹਾਡੇ ਪੈਰਾਂ ਹੇਠਾਂ ਦੀ ਜ਼ਮੀਨ ਲੋਹੇ ਜਿੰਨੀ ਸਖਤ ਹੋਵੇਗੀ।"

11ਯਹੋਵਾਹ ਬਾਰਿਸ਼ ਨਹੀਂ ਭੇਜੇਗਾ-ਆਕਾਸ਼ ਵਿੱਚੋਂ ਸਿਰਫ਼ ਰੇਤ ਅਤੇ ਮਿੱਟੀ ਹੀ ਕਿਰੇਗੀ। ਇਹ ਓਨਾ ਚਿਰ ਤੁਹਾਡੇ ਉੱਤੇ ਡਿੱਗਦੀ ਰਹੇਗੀ ਜਿੰਨਾ ਚਿਰ ਤੱਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ।"
12“ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਤੁਹਾਨੂੰ ਹਰਾਉਣ ਦੇਵੇਗਾ। ਤੁਸੀਂ ਆਪਣੇ ਦੁਸ਼ਮਣਾ ਵਿਰੁੱਧ ਲੜਨ ਲਈ ਇੱਕ ਰਸਤੇ ਤੋਂ ਜਾਵੋਂਗੇ, ਪਰ ਉਨ੍ਹਾਂ ਕੋਲੋਂ ਸੱਤ ਵੱਖੋ-ਵੱਖਰੇ ਰਸਤਿਆਂ ਤੋਂ ਦੀ ਭੱਜ ਜਾਵੋਂਗੇ। ਜਿਹੜੀਆਂ ਸਾਰੀਆਂ ਮੰਦੀਆਂ ਘਟਨਾਵਾ ਤੁਹਾਡੇ ਨਾਲ ਵਾਪਰਨਗੀਆਂ, ਧਰਤੀ ਦੇ ਸਾਰੇ ਰਾਜਾ ਨੂੰ ਭੈਭੀਤ ਕਰ ਦੇਣਗੀਆਂ।"
13ਤੁਹਾਡੀਆਂ ਲਾਸ਼ਾ ਜੰਗਲੀ ਜਾਨਵਰਾ ਅਤੇ ਪੰਛੀਆਂ ਦਾ ਭੋਜਨ ਬਣਨਗੀਆਂ। ਉਨ੍ਹਾਂ ਨੂੰ ਤੁਹਾਡੀਆਂ ਲਾਸ਼ਾ ਤੋਂ ਹਟਾਉਣ ਵਾਲਾ ਕੋਈ ਨਹੀਂ ਹੋਵੇਗਾ।"
14“ਯਹੋਵਾਹ ਤੁਹਾਨੂੰ ਫ਼ੋੜਿਆ ਨਾਲ ਸਜ਼ਾ ਦੇਵੇਗਾ ਜਿਵੇਂ ਉਸ ਨੇ ਮਿਸਰੀਆਂ ਨੂੰ ਦਿੱਤੀ ਸੀ। ਉਹ ਤੁਹਾਨੂੰ ਰਸੌਲੀਆਂ, ਰਿਸਣ ਵਾਲੇ ਜ਼ਖਮਾ ਅਤੇ ਲਾਇਲਾਜ ਖੁਜਲੀ ਨਾਲ ਸਜ਼ਾ ਦੇਵੇਗਾ।"
15ਯਹੋਵਾਹ ਤੁਹਾਨੂੰ ਪਾਗਲਪਨ ਦੀ ਸਜ਼ਾ ਦੇਵੇਗਾ। ਉਹ ਤੁਹਾਨੂੰ ਅੰਨ੍ਹਾ ਅਤੇ ਬੇਸਮਝ ਬਣਾ ਦੇਵੇਗਾ।"

16ਦਿਨ ਵੇਲੇ, ਤੁਸੀਂ ਹਨੇਰੇ ਵਿੱਚ ਅੰਨ੍ਹੇ ਆਦਮੀ ਵਾਂਗ ਰਸਤਾ ਲੱਭੋਂਗੇ। ਤੁਸੀਂ ਆਪਣੇ ਕੀਤੇ ਹਰ ਕੰਮ ਵਿੱਚ ਸਫ਼ਲ ਨਹੀਂ ਹੋਵੋਂਗੇ। ਬਾਰ-ਬਾਰ ਲੋਕ ਤੁਹਾਨੂੰ ਦੁੱਖ ਦੇਣਗੇ ਅਤੇ ਤੁਹਾਡੀਆਂ ਚੀਜ਼ਾਂ ਚੁਰਾਉਣਗੇ। ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।"
17“ਤੁਸੀਂ ਕਿਸੇ ਇੱਕ ਔਰਤ ਨਾਲ ਮੰਗੇ ਹੋਏ ਹੋਵੋਂਗੇ ਪਰ ਕੋਈ ਹੋਰ ਬੰਦਾ ਉਸ ਨਾਲ ਜਿਨਸੀ ਸੰਬੰਧ ਰੱਖਦਾ ਹੋਵੇਗਾ। ਤੁਸੀਂ ਮਕਾਨ ਬਨਾਵੋਂਗੇ ਪਰ ਤੁਸੀਂ ਉਸ ਵਿੱਚ ਰਹੋਂਗੇ ਨਹੀਂ। ਤੁਸੀਂ ਅੰਗੂਰਾ ਦਾ ਬਾਗ ਲਾਵੋਂਗੇ ਪਰ ਤੁਹਾਨੂੰ ਇਸਤੋਂ ਕੁਝ ਵੀ ਪ੍ਰਾਪਤ ਨਹੀਂ ਹੋਵੇਗਾ।"
18ਲੋਕੀ ਤੁਹਾਡੀਆਂ ਗਾਵਾ ਨੂੰ ਤੁਹਾਡੀਆਂ ਅੱਖਾਂ ਸਾਹਮਣੇ ਜ਼ਿਬਾਹ ਕਰਨਗੇ। ਪਰ ਤੁਸੀਂ ਕੋਈ ਮਾਸ ਨਹੀਂ ਖਾਵੋਂਗੇ। ਲੋਕ ਤੁਹਾਡੇ ਖੋਤੇ ਲੈ ਜਾਣਗੇ ਅਤੇ ਉਹ ਤੁਹਾਨੂੰ ਵਾਪਸ ਨਹੀਂ ਮੋੜਨਗੇ। ਤੁਹਾਡੇ ਦੁਸ਼ਮਣ ਤੁਹਾਡੀਆਂ ਭੇਡਾਂ ਲੈ ਜਾਣਗੇ ਅਤੇ ਤੁਹਾਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।"
19“ਹੋਰਨਾ ਲੋਕਾਂ ਨੂੰ ਤੁਹਾਡੇ ਧੀਆਂ-ਪੁੱਤਰਾਂ ਨੂੰ ਲੈ ਜਾਣ ਦੀ ਇਜਾਜ਼ਤ ਹੋਵੇਗੀ। ਹਰ ਰੋਜ਼ ਤੁਸੀਂ ਆਪਣੇ ਬੱਚਿਆਂ ਦੀ ਤਲਾਸ਼ ਕਰੋਂਗੇ। ਤੁਸੀਂ ਸਾਰਾ ਦਿਨ ਉਨ੍ਹਾਂ ਦੀ ਤਲਾਸ਼ ਕਰੋਂਗੇ, ਜਦੋਂ ਤੱਕ ਤੁਹਾਡੀਆਂ ਅੱਖਾਂ ਕਮਜ਼ੋਰ ਨਹੀਂ ਹੋ ਜਾਂਦੀਆਂ, ਪਰ ਤੁਸੀਂ ਕੁਝ ਨਹੀਂ ਕਰ ਸੱਕੋਂਗੇ।"
20“ਉਹ ਕੌਮ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ, ਤੁਹਾਡੀ ਸਾਰੀ ਕਮਾਈ ਅਤੇ ਤੁਹਾਡੀਆਂ ਫ਼ਸਲਾਂ ਹੜੱਪ ਕਰ ਲਵੇਗੀ। ਤੁਹਾਡੇ ਨਾਲ ਸਾਰੀ ਜ਼ਿੰਦਗੀ ਬਦਸਲੂਕੀ ਹੋਵੇਗੀ ਅਤੇ ਤੁਹਾਨੂੰ ਗਾਲ੍ਹਾ ਮਿਲਣਗਿਆਂ।"

21ਜਿਹੜੀਆਂ ਚੀਜ਼ਾਂ ਤੁਸੀਂ ਦੇਖੋਂਗੇ, ਤੁਹਾਨੂੰ ਪਾਗਲ ਬਣਾ ਦੇਣਗੀਆਂ!"
22ਯਹੋਵਾਹ ਤੁਹਾਨੂੰ ਲਾਇਲਾਜ਼ ਰਿਸਦੇ ਫ਼ੋੜਿਆਂ ਨਾਲ ਸਜ਼ਾ ਦੇਵੇਗਾ। ਇਹ ਫ਼ੋੜੇ ਤੁਹਾਡੇ ਗੋਡਿਆਂ ਅਤੇ ਲੱਤਾਂ ਉੱਤੇ ਹੋਣਗੇ। ਇਹ ਫ਼ੋੜੇ ਤੁਹਾਡੇ ਜਿਸਮ ਦੇ ਸਾਰੇ ਹਿਸਿਆਂ ਉੱਤੇ ਹੋਣਗੇ-ਤੁਹਾਡੇ ਪੈਰਾਂ ਦੀਆਂ ਤਲੀਆਂ ਤੋਂ ਲੈ ਕੇ ਤੁਹਾਡੇ ਸਿਰ ਦੀ ਟਿਸੀ ਤੱਕ।"
23“ਯਹੋਵਾਹ ਤੁਹਾਨੂੰ ਅਤੇ ਤੁਹਾਡੇ ਰਾਜੇ ਨੂੰ ਜਿਸ ਨੂੰ ਤੁਸੀਂ ਚੁਣੋ ਕਿਸੇ ਅਜਿਹੇ ਦੇਸ਼ ਵਿੱਚ ਭੇਜ ਦੇਵੇਗਾ ਜਿਸ ਨੂੰ ਤੁਸੀਂ ਜਾਣਦੇ ਵੀ ਨਹੀਂ। ਤੁਸੀਂ ਅਤੇ ਤੁਹਾਡੇ ਪੁਰਖਿਆਂ ਨੇ ਕਦੇ ਵੀ ਦੇਸ਼ ਨੂੰ ਨਹੀਂ ਵੇਖਿਆ ਸੀ। ਓੱਥੇ ਤੁਸੀਂ ਲੱਕੜ ਅਤੇ ਪੱਥਰ ਤੋਂ ਬਣੇ ਹੋਰਨਾਂ ਦੇਵਤਿਆਂ ਦੀ ਸੇਵਾ ਕਰੋਂਗ਼ੇ।"
24ਉਨ੍ਹਾਂ ਦੇਸ਼ਾਂ ਵਿੱਚ, ਜਿੱਥੇ ਯਹੋਵਾਹ ਤੁਹਾਨੂੰ ਭੇਜੇਗਾ, ਲੋਕ ਤੁਹਾਡੇ ਉੱਤੇ ਡਿੱਗਦੀਆਂ ਆਫ਼ਤਾਂ ਤੋਂ ਹੈਰਾਨ ਹੋ ਜਾਣਗੇ। ਉਹ ਤੁਹਾਡੇ ਉੱਤੇ ਹੱਸਣਗੇ ਅਤੇ ਤੁਹਾਡੇ ਬਾਰੇ ਮੰਦਾ ਬੋਲਣਗੇ।"
25ਅਸਫ਼ਲਤਾ ਦਾ ਸਰਾਪ “ਤੁਸੀਂ ਆਪਣੇ ਖੇਤਾਂ ਵਿੱਚ ਕਿੰਨੇ ਹੀ ਬੀਜ ਬੀਜੋਂਗੇ, ਪਰ ਤੁਹਾਡੀ ਫ਼ਸਲ ਬਹੁਤ ਥੋੜੀ ਜਿਹੀ ਹੋਵੇਗੀ। ਕਿਉਂਕਿ ਕੀੜੇ ਤੁਹਾਡੀਆਂ ਫ਼ਸਲਾਂ ਨੂੰ ਖਾ ਜਾਣਗੇ।"
You have read Deuteronomy 23
25 verses