1ਤੁਸੀਂ ਅੰਗੂਰਾ ਦੇ ਖੇਤ ਉਗਾਉਂਗੇ ਅਤੇ ਉਨ੍ਹਾਂ ਉੱਤੇ ਸਖਤ ਮਿਹਨਤ ਕਰੋਂਗੇ, ਪਰ ਇਸ ਵਿੱਚੋਂ ਅੰਗੂਰ ਜਾਂ ਮੈਅ ਹਾਸਿਲ ਨਹੀਂ ਕਰ ਸੱਕੋਂਗੇ। ਕਿਉਂਕਿ ਅੰਗੂਰਾਂ ਨੂੰ ਕੀੜੇ ਖਾ ਜਾਣਗੇ।"
2ਤੁਹਾਡੇ ਕੋਲ ਆਪਣੀ ਧਰਤੀ ਉੱਤੇ ਹਰ ਥਾਂ ਜੈਤੂਨ ਦੇ ਰੁੱਖ ਹੋਣਗੇ, ਪਰ ਤੁਸੀਂ ਤੇਲ ਨੂੰ ਇਸਤੇਮਾਲ ਨਹੀਂ ਕਰ ਸੱਕੋਂਗੇ। ਕਿਉਂਕਿ ਜ਼ੈਤੂਨ ਧਰਤੀ ਉੱਤੇ ਡਿੱਗ ਕੇ ਸੜ ਜਾਣਗੇ।"
3ਤੁਹਾਡੇ ਧੀਆਂ-ਪੁੱਤਰ ਹੋਣਗੇ। ਪਰ ਤੁਸੀਂ ਉਨ੍ਹਾਂ ਨੂੰ ਰੱਖ ਨਹੀਂ ਸੱਕੋਂਗੇ। ਕਿਉਂਕਿ ਉਹ ਫ਼ੜ ਲਈ ਜਾਣਗੇ ਅਤੇ ਦੂਰ ਲਿਜਾਏ ਜਾਣਗੇ।"
4ਟਿੱਡੇ ਤੁਹਾਡੇ ਖੇਤਾ ਦੀਆਂ ਸਾਰੀਆਂ ਫ਼ਸਲਾ ਅਤੇ ਸਾਰੇ ਰੁੱਖਾਂ ਨੂੰ ਤਬਾਹ ਕਰ ਦੇਣਗੇ।"
5ਤੁਹਾਡੇ ਦਰਮਿਆਨ ਰਹਿੰਦੇ ਵਿਦੇਸ਼ੀ ਹੋਰ ਤਾਕਤ ਹਾਸਿਲ ਕਰਦੇ ਜਾਣਗੇ ਅਤੇ ਤੁਸੀਂ ਆਪਣੀ ਸ਼ਕਤੀ ਗੁਆ ਲਵੋਂਗੇ। ਉਨ੍ਹਾਂ ਕੋਲ ਤੁਹਾਨੂੰ ਉਧਾਰ ਦੇਣ ਲਈ ਧੰਨ ਹੋਵਗਾ, ਪਰ ਤੁਹਾਡੇ ਕੋਲ ਉਨ੍ਹਾਂ ਨੂੰ ਉਧਾਰ ਦੇਣ ਲਈ ਧੰਨ ਨਹੀਂ ਹੋਵੇਗਾ। ਉਹ ਤੁਹਾਡੇ ਉੱਤੇ ਇੰਝ, ਰਾਜ ਕਰਨਗੇ ਜਿਵੇਂ ਸਿਰ ਜਿਸਮ ਉੱਤੇ ਸ਼ਾਸਨ ਕਰਦਾ। ਤੁਸੀਂ ਪੂਛ ਦੀ ਤਰ੍ਹਾਂ ਹੋਵੋਂਗੇ।"

6“ਇਹ ਸਾਰੇ ਸਰਾਪ ਤੁਹਾਡੇ ਉੱਤੇ ਆਉਣਗੇ। ਇਹ ਤੁਹਾਡਾ ਪਿੱਛਾ ਕਰਦੇ ਰਹਿਣਗੇ ਅਤੇ ਤੁਹਾਨੂੰ ਫ਼ੜਦੇ ਰਹਿਣਗੇ ਜਦੋਂ ਤੀਕ ਕਿ ਤੁਸੀਂ ਤਬਾਹ ਨਹੀਂ ਹੋ ਜਾਂਦੇ। ਕਿਉਂਕਿ ਤੁਸੀਂ ਉਨ੍ਹਾਂ ਗੱਲਾਂ ਵੱਲ ਧਿਆਨ ਨਹੀਂ ਦਿੱਤਾ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਖੀਆਂ ਸਨ। ਤੁਸੀਂ ਉਨ੍ਹਾਂ ਆਦੇਸ਼ਾ ਅਤੇ ਨੇਮਾਂ ਦੀ ਪਾਲਣਾ ਨਹੀਂ ਕੀਤੀ ਜਿਹੜੇ ਉਸ ਨੇ ਤੁਹਾਨੂੰ ਦਿੱਤੇ ਸਨ।"
7ਇਹ ਸਰਾਪ ਲੋਕਾਂ ਨੂੰ ਇਹ ਦਰਸਾਉਣਗੇ ਕਿ ਪਰਮੇਸ਼ੁਰ ਨੇ ਤੁਹਾਡੇ ਬਾਰੇ ਅਤੇ ਤੁਹਾਡੇ ਉੱਤਰਾਧਿਕਾਰੀਆਂ ਬਾਰੇ ਹਮੇਸ਼ਾ ਲਈ ਨਿਆਂ ਕੀਤਾ। ਲੋਕੀ ਤੁਹਾਡੇ ਨਾਲ ਵਾਪਰੀਆਂ ਇਨ੍ਹਾਂ ਭਿਆਨਕ ਘਟਨਾਵਾਂ ਉੱਤੇ ਹੈਰਾਨ ਹੋਣਗੇ।"
8“ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਅਨੇਕਾਂ ਅਸੀਸਾਂ ਦਿੱਤੀਆਂ, ਪਰ ਤੁਸੀਂ ਆਨੰਦ ਅਤੇ ਖੁਸ਼ਦਿਲੀ ਨਾਲ ਉਸਦੀ ਸੇਵਾ ਨਹੀਂ ਕੀਤੀ।"
9ਇਸ ਲਈ ਤੁਸੀਂ ਆਪਣੇ ਦੁਸ਼ਮਣਾ ਦੀ ਸੇਵਾ ਕਰੋਂਗੇ, ਜਿਨ੍ਹਾਂ ਨੂੰ ਯਹੋਵਾਹ ਤੁਹਾਡੇ ਖਿਲਾਫ਼ ਭੇਜੇਗਾ। ਤੁਸੀਂ ਭੁੱਖੇ, ਪਿਆਸੇ, ਨੰਗੇ ਅਤੇ ਗਰੀਬ ਹੋਵੋਂਗੇ। ਯਹੋਵਾਹ ਤੁਹਾਡੇ ਤਬਾਹ ਹੋ ਜਾਣ ਤੀਕ ਤੁਹਾਡੀ ਗਰਦਨ ਉੱਤੇ ਲੋਹੇ ਦਾ ਜੂਲਾ ਪਾਵੇਗਾ।"
10ਦੁਸ਼ਮਣ ਕੌਮ ਦਾ ਸਰਾਪ “ਯਹੋਵਾਹ ਤੁਹਾਡੇ ਖਿਲਾਫ਼ ਲੜਨ ਲਈ ਦੂਰ ਦੁਰਾਡਿਉਂ ਇੱਕ ਕੌਮ ਲਿਆਵੇਗਾ। ਤੁਸੀਂ ਉਨ੍ਹਾਂ ਦੀ ਬੋਲੀ ਨਹੀਂ ਸਮਝੋਂਗੇ। ਉਹ ਤੁਹਾਡੇ ਉੱਪਰ ਇੱਕ ਬਾਜ਼ ਵਾਂਗ ਵਾਰ ਕਰਨਗੇ।"

11ਉਹ ਲੋਕ ਬਹੁਤ ਜ਼ਾਲਮ ਹੋਣਗੇ। ਉਹ ਬਿਰਧ ਲੋਕਾਂ ਦੀ ਪਰਵਾਹ ਨਹੀਂ ਕਰਨਗੇ ਅਤੇ ਉਹ ਜਵਾਨ ਲੋਕਾਂ ਲਈ ਮਿਹਰਬਾਨ ਨਹੀਂ ਹੋਣਗੇ।"
12ਉਹ ਤੁਹਾਡੇ ਪਸ਼ੂ ਅਤੇ ਤੁਹਾਡਾ ਉਹ ਭੋਜਨ ਲੈ ਜਾਣਗੇ ਜਿਹੜਾ ਤੁਸੀਂ ਉਗਾਉਂਦੇ ਹੋ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ। ਉਹ ਤੁਹਾਡੇ ਲਈ ਕੋਈ ਅਨਾਜ, ਮੈਅ, ਤੇਲ, ਗਾਵਾ, ਭੇਡਾ ਜਾਂ ਬੱਕਰੀਆਂ ਨਹੀਂ ਛੱਡਣਗੇ। ਉਹ ਹਰ ਚੀਜ਼ ਖੋਹ ਲੈਣਗੇ ਜਦੋਂ ਤੱਕ ਕਿ ਉਹ ਤੁਹਾਨੂੰ ਤਬਾਹ ਨਹੀਂ ਕਰ ਦਿੰਦੇ।"
13“ਉਹ ਕੌਮ ਤੁਹਾਡੇ ਸ਼ਹਿਰਾਂ ਦੁਆਲੇ ਘੇਰਾ ਪਾ ਲਵੇਗੀ ਅਤੇ ਹਮਲਾ ਕਰੇਗੀ। ਤੁਸੀਂ ਸੋਚਦੇ ਹੋ ਕਿ ਤੁਹਾਡੇ ਸ਼ਹਿਰਾਂ ਦੁਆਲੇ ਦੀਆਂ ਲੰਮੀਆਂ ਮਜ਼ਬੂਤ ਕੰਧਾ ਤੁਹਾਡੀ ਰੱਖਿਆ ਕਰਨਗੀਆਂ। ਪਰ ਉਹ ਕੰਧਾ ਢਹਿ-ਢੇਰੀ ਹੋ ਜਾਣਗੀਆਂ। ਦੁਸ਼ਮਣ ਉਸ ਧਰਤੀ ਵਿੱਚ ਹਰ ਥਾਂ, ਤੁਹਾਡੇ ਸ਼ਹਿਰਾ ਸਮੇਤ, ਨੂੰ ਘੇਰ ਲਵੇਗਾ ਜਿਹੜੀ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਦੇ ਰਿਹਾ ਹੈ।"
14ਤੁਸੀਂ ਬਹੁਤ ਦੁੱਖ ਭੋਗੋਂਗੇ। ਦੁਸ਼ਮਣ ਤੁਹਾਡੇ ਸ਼ਹਿਰਾ ਨੂੰ ਘੇਰ ਲੈਣਗੇ। ਉਹ ਤੁਹਾਨੂੰ ਕੋਈ ਭੋਜਨ ਨਹੀਂ ਲੈਣ ਦੇਵੇਗਾ। ਤੁਸੀਂ ਭੁੱਖੇ ਹੀ ਮਰ ਜਾਵੋਂਗੇ। ਤੁਸੀਂ ਇੰਨੇ ਭੁੱਖੇ ਹੋਵੋਂਗੇ ਕਿ ਤੁਸੀਂ ਆਪਣੇ ਹੀ ਧੀਆਂ-ਪੁੱਤਰਾਂ ਨੂੰ ਖਾ ਲਵੋਂਗੇ-ਤੁਸੀਂ ਉਨ੍ਹਾਂ ਬੱਚਿਆਂ ਦੇ ਸ਼ਰੀਰ ਖਾਵੋਂਗੇ ਜਿਹੜੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਦਿੱਤੇ ਹਨ।"
15“ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਸਿਆਣਾ ਬੰਦਾ ਵੀ ਜ਼ਾਲਿਮ ਬਣ ਜਾਵੇਗਾ। ਉਹ ਆਪਣੇ ਰਿਸ਼ਤੇਦਾਰਾ, ਆਪਣੀ ਪਤਨੀ ਲਈ ਜਿਸ ਨੂੰ ਉਹ ਪਿਆਰ ਕਰਦਾ ਅਤੇ ਆਪਣੇ ਬੱਚਿਆਂ ਲਈ ਜੋ ਹਾਲੇ ਜਿਉਂਦੇ ਹਨ, ਖੁਦਗਰਜ਼ ਹੋਵੇਗਾ।"

16ਉੱਥੇ ਉਸ ਦੇ ਖਾਣ ਲਈ ਕੁਝ ਨਹੀਂ ਬਚੇਗਾ, ਕਿਉਂਕਿ ਤੁਹਾਡਾ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਨਗੇ ਅਤੇ ਤੁਹਾਨੂੰ ਕਸ਼ਟ ਦੇਣ ਲਈ ਆਵੇਗਾ, ਇਸ ਲਈ ਉਹ ਆਪਣੇ ਹੀ ਬੱਚਿਆਂ ਨੂੰ ਖਾਵੇਗਾ ਅਤੇ ਉਹ ਇਸ ਮਾਸ ਨੂੰ ਕਿਸੇ ਹੋਰ ਨਾਲ ਸਾਂਝਾ ਨਹੀਂ ਕਰੇਗਾ।"
17“ਤੁਹਾਡੇ ਵਿੱਚੋਂ ਸਭ ਤੋਂ ਮਿਹਰਬਾਨ ਅਤੇ ਚੰਗੀ ਔਰਤ ਵੀ ਜ਼ਾਲਮ ਬਣ ਜਾਵੇਗੀ। ਹੋ ਸੱਕਦਾ ਹੈ ਕਿ ਉਹ ਇੰਨੀ ਚੰਗੀ ਅਤੇ ਨਾਜ਼ੁਕ ਹੋਵੇ ਕਿ ਉਸ ਨੇ ਕਿਧਰੇ ਜਾਣ ਲਈ ਧਰਤੀ ਉੱਤੇ ਆਪਣਾ ਪੈਰ ਵੀ ਨਾ ਪਾਇਆ ਹੋਵੇ। ਪਰ ਉਹ ਇੰਨੀ ਖੁਦਗਰਜ਼ ਹੋ ਜਾਵੇਗੀ ਕਿ ਉਹ ਆਪਣੇ ਪਤੀ ਨਾਲ ਜਿਸ ਨੂੰ ਉਹ ਅਤੇ ਉਸ ਦੇ ਆਪਣੇ ਪੁੱਤ ਅਤੇ ਧੀ ਨਾਲ ਪਿਆਰ ਕਰਦੀ ਹੈ ਭੋਜਨ ਸਾਂਝਾ ਨਹੀਂ ਕਰੇਗੀ।"
18ਉਹ ਆਪਣੇ ਪੈਦਾ ਕੀਤੇ ਹੋਏ ਜੁਆਕ ਨੂੰ ਅਤੇ ਜੁਆਕ ਨਾਲ ਨਿਕਲੇ ਹੋਏ ਸਾਰੇ ਪਦਾਰਥ ਨੂੰ ਉਨ੍ਹਾਂ ਨਾਲ ਸਾਂਝਾ ਨਹੀਂ ਕਰੇਗੀ। ਇਹ ਸਾਰੀਆਂ ਮੰਦੀਆਂ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਦੁਸ਼ਮਣ ਤੁਹਾਡੇ ਸ਼ਹਿਰਾਂ ਨੂੰ ਘੇਰਾ ਪਾਉਣ ਆ ਜਾਵੇਗਾ ਅਤੇ ਤੁਹਾਨੂੰ ਦੁੱਖ ਦੇਵੇਗਾ।"
19“ਤੁਹਾਨੂੰ ਉਨ੍ਹਾਂ ਸਾਰੇ ਆਦੇਸ਼ਾ ਅਤੇ ਸਿੱਖਿਆਵਾਂ ਨੂੰ ਮੰਨਣਾ ਚਾਹੀਦਾ ਹੈ ਜੋ ਇਸ ਕਿਤਾਬ ਵਿੱਚ ਲਿਖੀਆਂ ਹੋਈਆਂ ਹਨ। ਅਤੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਾਨਦਾਰ ਅਤੇ ਭੈਭੀਤ ਕਰਨ ਵਾਲੇ ਨਾਮ ਦਾ ਆਦਰ ਕਰਨਾ ਚਾਹੀਦਾ ਹੈ। ਜੇ ਤੁਸੀਂ ਨਹੀਂ ਮੰਨੋਗੇ, ਤਾਂ"
20ਯਹੋਵਾਹ ਤੁਹਾਨੂੰ ਅਤੇ ਤੁਹਾਡੇ ਉੱਤਰਾਧਿਕਾਰੀਆਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦੇਵੇਗਾ। ਤੁਹਾਡੀਆਂ ਮੁਸੀਬਤਾਂ ਅਤੇ ਬਿਮਾਰੀਆਂ ਬਹੁਤ ਭਿਆਨਕ ਹੋਣਗੀਆਂ।"

21ਤੁਸੀਂ ਮਿਸਰ ਵਿੱਚ ਬਹੁਤ ਮੁਸੀਬਤਾਂ ਅਤੇ ਬਿਮਾਰੀਆਂ ਦੇਖੀਆਂ ਸਨ ਅਤੇ ਉਨ੍ਹਾਂ ਨੇ ਤੁਹਾਨੂੰ ਭੈਭੀਤ ਕਰ ਦਿੱਤਾ ਸੀ। ਯਹੋਵਾਹ ਉਹ ਸਾਰੀਆਂ ਮੰਦੀਆਂ ਗੱਲਾਂ ਤੁਹਾਡੇ ਖਿਲਾਫ਼ ਲਿਆਵੇਗਾ।"
22ਯਹੋਵਾਹ ਤਾਂ ਉਹ ਮੁਸੀਬਤਾਂ ਅਤੇ ਬਿਮਾਰੀਆਂ ਵੀ ਲਿਆਵੇਗਾ ਜਿਨ੍ਹਾਂ ਦਾ ਬਿਵਸਥਾ ਦੀ ਪੋਥੀ ਵਿੱਚ ਜ਼ਿਕਰ ਵੀ ਨਹੀਂ ਹੈ। ਉਹ ਅਜਿਹਾ ਉਦੋਂ ਤੱਕ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਤੁਸੀਂ ਪੂਰੀ ਤਰ੍ਹਾਂ ਤਬਾਹ ਨਹੀਂ ਹੋ ਜਾਂਦੇ।"
You have read Deuteronomy 24
22 verses