Lumina
Deuteronomy

Miscellaneous Laws

Deuteronomy 25·Punjabi Bible

1ਭਾਵੇਂ ਤੁਹਾਡੇ ਲੋਕ ਇੰਨੇ ਹੋਣ ਜਿੰਨੇ ਆਕਾਸ਼ ਵਿੱਚ ਤਾਰੇ ਹਨ। ਪਰ ਤੁਹਾਡੇ ਵਿੱਚੋਂ ਸਿਰਫ਼ ਕੁਝ ਹੀ ਬਚਨਗੇ ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਵੱਲ ਧਿਆਨ ਨਹੀਂ ਦਿੱਤਾ।"

2“ਯਹੋਵਾਹ ਤੁਹਾਡੇ ਉੱਪਰ ਨੇਕੀ ਕਰਕੇ ਅਤੇ ਤੁਹਾਡੀ ਕੌਮ ਵਿੱਚ ਵਾਧਾ ਕਰਕੇ ਪ੍ਰਸੰਨ ਸੀ। ਇਸੇ ਤਰ੍ਹਾਂ ਯਹੋਵਾਹ ਤੁਹਾਨੂੰ ਤਬਾਹ ਅਤੇ ਬਰਬਾਦ ਕਰਕੇ ਪ੍ਰਸੰਨ ਹੋਵੇਗਾ। ਤੁਸੀਂ ਉਹ ਧਰਤੀ ਆਪਣੀ ਬਨਾਉਣ ਜਾ ਰਹੇ ਹੋ। ਪਰ ਲੋਕ ਤੁਹਾਨੂੰ ਉਸ ਧਰਤੀ ਵਿੱਚੋਂ ਕੱਢ ਦੇਣਗੇ।"

3ਯਹੋਵਾਹ ਤੁਹਾਨੂੰ ਦੁਨੀਆਂ ਦੇ ਸਾਰੇ ਲੋਕਾਂ ਦਰਮਿਆਨ ਖਿੰਡਾ ਦੇਵੇਗਾ। ਉਹ ਤੁਹਾਨੂੰ ਦੁਨੀਆਂ ਦੇ ਇੱਕ ਸਿਰੇ ਤੋਂ ਲੈ ਕੇ ਦੂਜੇ ਸਿਰੇ ਤੱਕ ਖਿੰਡਾ ਦੇਵੇਗਾ। ਉੱਥੇ ਤੁਸੀਂ ਲੱਕੜ ਅਤੇ ਪੱਥਰ ਦੇ ਬਣੇ ਹੋਰਨਾ ਦੇਵਤਿਆਂ ਦੀ ਸੇਵਾ ਕਰੋਂਗੇ ਜਿਨ੍ਹਾਂ ਦੀ ਤੁਸੀਂ ਜਾਂ ਤੁਹਾਡੇ ਪੁਰਖਿਆਂ ਨੇ ਕਦੇ ਵੀ ਉਪਾਸਨਾ ਨਹੀਂ ਕੀਤੀ।"

4“ਤੁਹਾਨੂੰ ਇਨ੍ਹਾਂ ਦੇਸ਼ਾਂ ਵਿੱਚ ਕੋਈ ਸ਼ਾਂਤੀ ਨਹੀਂ ਮਿਲੇਗੀ। ਤੁਹਾਡੇ ਕੋਲ ਅਰਾਮ ਕਰਨ ਲਈ ਕੋਈ ਥਾਂ ਨਹੀਂ ਹੋਵੇਗੀ। ਯਹੋਵਾਹ ਤੁਹਾਡੇ ਮਨ ਨੂੰ ਫ਼ਿਕਰਾ ਨਾਲ ਭਰ ਦੇਵੇਗਾ। ਤੁਹਾਡੀਆਂ ਅੱਖਾਂ ਥੱਕੀਆਂ ਹੋਣਗੀਆਂ ਅਤੇ ਤੁਸੀਂ ਬਹੁਤ ਬੇਚੈਨ ਹੋ ਜਾਵੋਂਗੇ।"

5ਤੁਸੀਂ ਖਤਰਿਆਂ ਵਿੱਚ ਜੀਵੋਂਗੇ ਅਤੇ ਹਮੇਸ਼ਾ ਭੈਭੀਤ ਰਹੋਂਗੇ। ਤੁਸੀਂ ਰਾਤ-ਦਿਨ ਭੈਭੀਤ ਰਹੋਂਗੇ। ਤੁਹਾਨੂੰ ਕਦੇ ਵੀ ਆਪਣਾ ਜੀਵਨ ਸੁਰੱਖਿਅਤ ਨਹੀਂ ਲੱਗੇਗਾ।"

Deuteronomy 25 illustration - Deuteronomy Chapter 25

6ਸਵੇਰ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸ਼ਾਮ ਹੁੰਦੀ।’ ਅਤੇ ਸ਼ਾਮ ਵੇਲੇ ਤੁਸੀਂ ਆਖੋਂਗੇ, ‘ਕਾਸ਼ ਕਿ ਇਹ ਸਵੇਰ ਹੁੰਦੀ।’ ਉਸ ਡਰ ਕਾਰਣ ਜਿਹੜਾ ਤੁਹਾਡੇ ਦਿਲ ਵਿੱਚ ਹੋਵੇਗਾ, ਅਤੇ ਉਨ੍ਹਾਂ ਮੰਦੀਆਂ ਗੱਲਾਂ ਕਾਰਣ ਜਿਨ੍ਹਾਂ ਨੂੰ ਤੁਸੀਂ ਦੇਖੋਂਗੇ।"

7ਯਹੋਵਾਹ ਤੁਹਾਨੂੰ ਜਹਾਜ਼ ਵਿੱਚ ਮਿਸਰ ਵਾਪਸ ਭੇਜੇਗਾ। ਮੈਂ ਆਖਿਆ ਸੀ ਕਿ ਤੁਹਾਨੂੰ ਫ਼ੇਰ ਕਦੇ ਵੀ ਉਸ ਥਾਂ ਨਹੀਂ ਜਾਣਾ ਪਵੇਗਾ, ਪਰ ਯਹੋਵਾਹ ਤੁਹਾਨੂੰ ਉੱਥੇ ਭੇਜੇਗਾ। ਮਿਸਰ ਵਿੱਚ, ਤੁਸੀਂ ਆਪਣੇ-ਆਪ ਨੂੰ ਦੁਸ਼ਮਣਾ ਅੱਗੇ ਗੁਲਾਮਾ ਵਾਂਗ ਵੇਚਣ ਦੀ ਕੋਸ਼ਿਸ਼ ਕਰੋਂਗੇ। ਪਰ ਕੋਈ ਵੀ ਬੰਦਾ ਤੁਹਾਨੂੰ ਨਹੀਂ ਖਰੀਦੇਗਾ।”"

8ਮੋਆਬ ਵਿੱਚ ਇਕਰਾਰਨਾਮਾ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨਾਲ ਹੇਰੋਬ ਪਰਬਤ ਵਿਖੇ ਇੱਕ ਇਕਰਾਰਨਾਮਾ ਕੀਤਾ ਸੀ। ਉਸ ਇਕਰਾਰਨਾਮੇ ਤੋਂ ਇਲਾਵਾ, ਯਹੋਵਾਹ ਨੇ ਮੂਸਾ ਨੂੰ ਉਨ੍ਹਾਂ ਨਾਲ ਇੱਕ ਹੋਰ ਇਕਰਾਰਨਾਮਾ ਕਰਨ ਦਾ ਆਦੇਸ਼ ਵੀ ਦਿੱਤਾ ਜਦੋਂ ਉਹ ਮੋਆਬ ਵਿਖੇ ਸਨ। ਉਹ ਇਕਰਾਰਨਾਮਾ ਇਹ ਹੈ।"

9ਮੂਸਾ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਇਕੱਠਿਆ ਕੀਤਾ ਅਤੇ ਉਨ੍ਹਾਂ ਨੂੰ ਆਖਿਆ, “ਤੁਸੀਂ ਉਹ ਸਭ ਕੁਝ ਵੇਖਿਆ ਜੋ ਮਿਸਰ ਦੀ ਧਰਤੀ ਵਿੱਚ ਵਾਪਰਿਆ। ਤੁਸੀਂ ਉਹ ਸਭ ਵੇਖਿਆ ਜੋ ਯਹੋਵਾਹ ਨੇ ਫ਼ਿਰਊਨ, ਫ਼ਿਰਊਨ ਦੇ ਅਧਿਕਾਰੀਆਂ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤਾ।"

10ਤੁਸੀਂ ਉਸ ਦੁਆਰਾ ਉਨ੍ਹਾਂ ਨੂੰ ਦਿੱਤੀਆਂ ਸਾਰੀਂ ਵੱਡੀਆਂ ਆਫ਼ਤਾ ਅਤੇ ਜੋ ਮਹਾਨ ਕਰਿਸ਼ਮੇ ਕੀਤੇ, ਵੇਖੇ।"

Deuteronomy 25 illustration - Deuteronomy Chapter 25

11ਪਰ ਅੱਜ ਵੀ ਤੁਸੀਂ ਇਹ ਗੱਲ ਨਹੀਂ ਸਮਝਦੇ ਕਿ ਉੱਥੇ ਕੀ ਵਾਪਰਿਆ ਸੀ। ਯਹੋਵਾਹ ਨੇ ਅਸਲ ਵਿੱਚ ਤੁਹਾਨੂੰ ਉਹ ਕੁਝ ਸਮਝਣ ਨਹੀਂ ਦਿੱਤਾ ਜੋ ਤੁਸੀਂ ਦੇਖਿਆ ਅਤੇ ਸੁਣਿਆ।"

12ਚਾਲੀ ਸਾਲ ਤੱਕ ਮੈਂ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਇਸ ਸਾਰੇ ਸਮੇਂ ਦੌਰਾਨ, ਤੁਹਾਡੇ ਕੱਪੜੇ ਅਤੇ ਜੁੱਤੀਆਂ ਨਹੀਂ ਘਸੀਆਂ।"

13ਤੁਹਾਡੇ ਕੋਲ ਤੁਹਾਡੇ ਨਾਲ ਕੋਈ ਭੋਜਨ ਨਹੀਂ ਸੀ ਅਤੇ ਤੁਹਾਡੇ ਕੋਲ ਕੋਈ ਮੈਅ ਨਹੀਂ ਸੀ। ਪਰ ਯਹੋਵਾਹ ਨੇ ਤੁਹਾਡਾ ਧਿਆਨ ਰੱਖਿਆ। ਉਸ ਨੇ ਅਜਿਹਾ ਇਸ ਵਾਸਤੇ ਕੀਤਾ ਤਾਂ ਜੋ ਤੁਸੀਂ ਸਮਝ ਸੱਕੋ ਕਿ ਉਹ ਯਹੋਵਾਹ, ਤੁਹਾਡਾ ਪਰਮੇਸ਼ੁਰ, ਹੈ।"

14“ਜਦ ਤੁਸੀਂ ਇਸ ਥਾਂ ਉੱਤੇ ਆ ਗਏ, ਹਸ਼ਬੋਨ ਦਾ ਰਾਜਾ ਸੀਹੋਨ ਅਤੇ ਬਾਸ਼ਾਨ ਦਾ ਰਾਜਾ ਓਗ।, ਸਾਡੇ ਖਿਲਾਫ਼ ਲੜਨ ਲਈ ਆਏ, ਪਰ ਅਸੀਂ ਉਨ੍ਹਾਂ ਨੂੰ ਹਰਾ ਦਿੱਤਾ।"

15ਫ਼ੇਰ ਅਸੀਂ ਉਨ੍ਹਾਂ ਦੀ ਧਰਤੀ ਹਾਸਿਲ ਕਰ ਲਈ ਅਤੇ ਇਸ ਨੂੰ ਰਊਬੇਨ ਅਤੇ ਗਾਦ ਦੇ ਪਰਿਵਾਰ-ਸਮੂਹਾਂ ਨੂੰ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੂੰ ਦੇ ਦਿੱਤਾ।"

Deuteronomy 25 illustration - Deuteronomy Chapter 25

16ਜੇ ਤੁਸੀਂ ਇਕਰਾਰਨਾਮੇ ਦੀਆਂ ਸਾਰੀਆਂ ਸ਼ਰਤਾ ਨੂੰ ਮੰਨੋਗੇ, ਤੁਸੀਂ ਆਪਣੇ ਕੀਤੇ ਸਭ ਕੁਝ ਵਿੱਚ ਸਿਆਣੇ ਹੋਵੋਂਗੇ।"

17“ਅੱਜ, ਤੁਸੀਂ ਸਾਰੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸਨਮੁੱਖ ਖਲੋਤੇ ਹੋ। ਤੁਹਾਡੇ ਸਾਰੇ ਆਗੂ, ਅਧਿਕਾਰੀ, ਬਜ਼ੁਰਗ ਅਤੇ ਇਸਰਾਏਲ ਦੇ ਸਾਰੇ ਆਦਮੀ ਇੱਥੇ ਹਨ।"

18ਤੁਹਾਡੀਆਂ ਪਤਨੀਆਂ ਅਤੇ ਬੱਚੇ ਇੱਥੇ ਹਨ ਅਤੇ ਇਹ ਵਿਦੇਸ਼ੀ ਵੀ ਜਿਹੜੇ ਤੁਹਾਡੇ ਨਾਲ ਰਹਿ ਰਹੇ ਹਨ-ਉਹ ਲੋਕ ਜਿਹੜੇ ਤੁਹਾਡੇ ਲਈ ਲੱਕੜੀਆਂ ਕੱਟਦੇ ਹਨ ਅਤੇ ਪਾਣੀ ਭਰਦੇ ਹਨ।"

19ਤੁਸੀਂ ਸਾਰੇ ਇੱਥੇ ਯਹੋਵਾਹ, ਆਪਣੇ ਪਰਮੇਸ਼ੁਰ, ਨਾਲ ਇੱਕ ਇਕਰਾਰਨਾਮਾ ਕਰਨ ਵਾਲੇ ਹੋ। ਯਹੋਵਾਹ ਇਹ ਇਕਰਾਰਨਾਮਾ ਅੱਜ ਤੁਹਾਡੇ ਨਾਲ ਕਰ ਰਿਹਾ ਹੈ।"

Chapter Complete

You have read Deuteronomy 25

19 verses