Lumina
Deuteronomy

The Choice of Life

Deuteronomy 30·Punjabi Bible

1ਤੇਰੇ ਦਰਾ ਉੱਤੇ ਲੋਹੇ ਅਤੇ ਤਾਂਬੇ ਦੇ ਜਿੰਦਰੇ ਹੋਣਗੇ। ਤੂੰ ਉਮਰ ਭਰ ਲਈ ਤਕੜਾ ਹੋਵੇਂਗਾ।”"

2ਮੂਸਾ ਪਰਮੇਸ਼ੁਰ ਦੀ ਉਸਤਤਿ ਕਰਦਾ ਹੈ “ਕੋਈ ਯਸ਼ੁਰੂਨ ਦੇ ਪਰਮੇਸ਼ੁਰ ਵਰਗਾ ਨਹੀਂ! ਉਹ ਮਿਹਰਬਾਨ ਹੋਕੇ ਤੇਰੀ ਸਹਾਇਤਾ ਕਰਨ ਲਈ ਬੱਦਲਾਂ ਰਾਹੀਂ ਅਕਾਸ਼ ਵਿੱਚ, ਸਵਾਰੀ ਕਰਦਾ ਹੈ।"

3ਸਦੀਵ ਪਰਮੇਸ਼ੁਰ ਤੇਰੀ ਸੁਰੱਖਿਆ ਦਾ ਸਥਾਨ ਹੈ। ਉਸ ਦੀ ਸਦੀਵ ਸ਼ਕਤੀ ਤੇਰਾ ਬਚਾਉ ਕਰਦੀ ਹੈ, ਉਹ ਤੇਰੇ ਦੁਸ਼ਮਣਾ ਨੂੰ ਇਹ ਆਖਦਿਆ ਤੇਰੀ ਧਰਤੀ ਵਿੱਚੋਂ ਕੱਢ ਦੇਵੇਗਾ, ‘ਤਬਾਹ ਕਰ ਦੇ ਦੁਸ਼ਮਣ ਨੂੰ!’"

4ਇਸ ਲਈ ਇਸਰਾਏਲ ਸੁਰੱਖਿਅਤ ਰਹੇਗਾ, ਯਾਕੂਬ ਦਾ ਖੂਹ ਸੁਰੱਖਿਅਤ ਹੈ। ਉਹ ਧਰਤੀ, ਅਨਾਜ ਅਤੇ ਮੈਅ ਵਾਲੀ ਹਾਸਿਲ ਕਰਨਗੇ। ਅਤੇ ਉਸ ਧਰਤੀ ਉੱਤੇ ਕਾਫ਼ੀ ਬਰੱਖਾ ਹੋਵੇਗੀ।"

5ਇਸਰਾਏਲ, ਤੂੰ ਸੁਭਾਗਾ ਹੈ। ਕੋਈ ਹੋਰ ਦੇਸ਼ ਤੇਰੇ ਜਿਹਾ ਨਹੀਂ। ਯਹੋਵਾਹ ਨੇ ਤੇਰਾ ਬਚਾਉ ਕੀਤਾ ਸੀ। ਉਹ ਉਸ ਮਜ਼ਬੂਤ ਢਾਲ ਵਰਗਾ ਜੋ ਤੇਰਾ ਬਚਾਉ ਕਰਦੀ ਹੈ। ਉਹ ਤਲਵਾਰ ਜਿਹਾ ਸ਼ਕਤੀਸ਼ਾਲੀ ਹੈ। ਤੇਰੇ ਕੋਲੋਂ ਤੇਰੇ ਦੁਸ਼ਮਣ ਭੈਭੀਤ ਹੋਣਗੇ ਅਤੇ ਤੂੰ ਉਨ੍ਹਾਂ ਦੇ ਪਵਿੱਤਰ ਸਥਾਨ ਲਿਤਾੜ ਦੇਵੇਗਾ।”"

Deuteronomy 30 illustration - Deuteronomy Chapter 30

6ਮੂਸਾ ਦਾ ਦੇਹਾਂਤ ਮੂਸਾ ਨਬੋ ਪਰਬਤ ਉੱਪਰ ਚੜ੍ਹ ਗਿਆ। ਮੂਸਾ ਮੋਆਬ ਦੀ ਯਰਦਨ ਨਦੀ ਵਿੱਚੋਂ ਪਿਸਗਾਹ ਪਰਬਤ ਦੀ ਚੋਟੀ ਉੱਤੇ ਚੱਲਾ ਗਿਆ। ਇਹ ਥਾਂ ਯਰੀਹੋ ਤੋਂ ਯਰਦਨ ਨਦੀ ਦੇ ਪਾਰ ਸੀ। ਯਹੋਵਾਹ ਨੇ ਮੂਸਾ ਨੂੰ ਗਿਲਆਦ ਤੋਂ ਦਾਨ ਤੱਕ ਦੀ ਸਾਰੀ ਧਰਤੀ ਦਿਖਾਈ।"

7ਯਹੋਵਾਹ ਨੂੰ ਉਸ ਨੂੰ ਨਫ਼ਤਾਲੀ, ਅਫ਼ਰਾਈਮ ਅਤੇ ਮਨੱਸ਼ਹ ਦੀ ਸਾਰੀ ਧਰਤੀ ਦਿਖਾਈ। ਉਸ ਨੇ ਉਸ ਨੂੰ ਭੁਮੱਧ ਸਾਗਰ ਤੱਕ ਦੀ ਯਹੂਦਾਹ ਦੀ ਸਰੀ ਧਰਤੀ ਦਿਖਾਈ।"

8ਯਹੋਵਾਹ ਨੇ ਮੂਸਾ ਨੂੰ ਨੇਗੇਵ ਅਤੇ ਉਹ ਵਾਦੀ ਦਿਖਾਈ ਜਿਹੜੀ ਸੋਆਰ ਤੋਂ ਯਰੀਹੋ ਨੂੰ, ਪਾਮ ਦੇ ਰੁੱਖਾਂ ਵਾਲੇ ਸ਼ਹਿਰ ਵੱਲ ਜਾਂਦੀ ਹੈ।"

9ਯਹੋਵਾਹ ਨੇ ਮੂਸਾ ਨੂੰ ਆਖਿਆ, “ਇਹੀ ਉਹ ਧਰਤੀ ਹੈ ਜਿਸਦਾ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨੂੰ ਆਖਿਆ ਸੀ, ‘ਮੈਂ ਇਹ ਧਰਤੀ ਤੁਹਾਡੇ ਉੱਤਰਾਧਿਕਾਰੀਆਂ ਨੂੰ ਦਿਆਂਗਾ। ਮੈਂ ਤੁਹਾਨੂੰ ਇਹ ਧਰਤੀ ਦਿਖਾ ਦਿੱਤੀ ਹੈ, ਪਰ ਤੂੰ ਉੱਥੇ ਜਾ ਨਹੀਂ ਸੱਕਦਾ।’”"

10ਫ਼ੇਰ ਮੂਸਾ, ਯਹੋਵਾਹ ਦਾ ਸੇਵਕ, ਉੱਥੇ ਮੋਆਬ ਦੀ ਧਰਤੀ ਉੱਤੇ ਮਰ ਗਿਆ। ਯਹੋਵਾਹ ਨੇ ਮੂਸਾ ਨੂੰ ਦੱਸਿਆ ਸੀ ਕਿ ਇਹ ਗੱਲ ਵਾਪਰੇਗੀ।"

Deuteronomy 30 illustration - Deuteronomy Chapter 30

11ਯਹੋਵਾਹ ਨੇ ਮੂਸਾ ਨੂੰ ਮੋਆਬ ਵਿੱਚ ਦਫ਼ਨ ਕਰ ਦਿੱਤਾ। ਇਹ ਥਾਂ ਬੈਤ-ਪਓਰ ਦੇ ਸਾਹਮਣੇ ਦੀ ਵਾਦੀ ਅੰਦਰ ਸੀ। ਪਰ ਅੱਜ ਤੱਕ ਵੀ ਕੋਈ ਬੰਦਾ ਇਹ ਨਹੀਂ ਜਾਣਦਾ ਕਿ ਮੂਸਾ ਦੀ ਕਬਰ ਠੀਕ ਕਿਹੜੇ ਥਾਵੇਂ ਹੈ।"

12ਮੂਸਾ ਜਦੋਂ ਮਰਿਆ, ਉਹ 120 ਵਰ੍ਹਿਆ ਦਾ ਸੀ। ਉਹ ਪਹਿਲਾਂ ਵਾਂਗ ਹੀ ਤਕੜਾ ਸੀ ਅਤੇ ਉਸ ਦੀਆਂ ਅੱਖਾਂ ਦੀ ਦ੍ਰਿਸ਼ਟੀ ਚੰਗੀ ਸੀ।"

13ਇਸਰਾਏਲ ਦੇ ਲੋਕਾਂ ਨੇ 30 ਦਿਨ ਤੱਕ ਮੂਸਾ ਦਾ ਸੋਗ ਮਨਾਇਆ। ਉਹ ਸੋਗ ਦਾ ਸਮਾ ਖਤਮ ਹੋਣ ਤੱਕ ਮੋਆਬ ਵਿੱਚ ਯਰਦਨ ਵਾਦੀ ਵਿੱਚ ਹੀ ਰਹੇ।"

14ਯਹੋਸ਼ੁਆ ਨਵਾਂ ਆਗੂ ਬਣਦਾ ਹੈ ਮੂਸਾ ਨੇ ਆਪਣੇ ਹੱਥ ਯਹੋਸ਼ੁਆ ਉੱਤੇ ਰੱਖ ਦਿੱਤੇ। ਫ਼ੇਰ ਯਹੋਸ਼ੁਆ ਨੂਨ ਦਾ ਪੁੱਤਰ ਸਿਆਣਪ ਨਾਲ ਭਰ ਗਿਆ। ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਨੂੰ ਮੰਨਣਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਉਹੀ ਗੱਲਾਂ ਕੀਤੀਆਂ ਜਿਨ੍ਹਾਂ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।"

15ਇਸਰਾਏਲ, ਦੇ ਨਬੀਆਂ ਵਿੱਚੋਂ, ਹੋਰ ਕੋਈ ਵੀ ਮੂਸਾ ਵਰਗਾ ਨਹੀਂ ਸੀ: ਯਹੋਵਾਹ ਮੂਸਾ ਨੂੰ ਸਨਮੁਖੀ ਜਾਣਦਾ ਸੀ।"

Deuteronomy 30 illustration - Deuteronomy Chapter 30

16ਯਹੋਵਾਹ ਨੇ ਮੂਸਾ ਨੂੰ ਮਿਸਰ ਦੀ ਧਰਤੀ ਵਿੱਚ ਸ਼ਕਤੀਸ਼ਾਲੀ ਚਮਤਕਾਰ ਕਰਨ ਲਈ ਭੇਜਿਆ ਸੀ। ਫ਼ਿਰਊਨ, ਉਸ ਦੇ ਸਾਰੇ ਅਧਿਕਾਰੀਆਂ ਅਤੇ ਮਿਸਰ ਦੇ ਸਮੂਹ ਲੋਕਾਂ ਨੇ ਉਹ ਚਮਤਕਾਰ ਦੇਖੇ।"

17ਕਿਸੇ ਵੀ ਹੋਰ ਨਬੀ ਨੇ ਕਦੇ ਵੀ ਉਹ ਸਾਰੀਆਂ ਮਹਾਨ ਅਤੇ ਹੈਰਾਨਕੁਨ ਗੱਲਾਂ ਨਹੀਂ ਕੀਤੀਆਂ ਜਿਹੜੀਆਂ ਮੂਸਾ ਨੇ ਕੀਤੀਆਂ। ਇਸਰਾਏਲ ਦੇ ਸਮੂਹ ਲੋਕਾਂ ਨੇ ਉਹ ਸਾਰੀਆਂ ਗੱਲਾਂ ਦੇਖੀਆਂ ਜੋ ਮੂਸਾ ਨੇ ਕੀਤੀਆਂ।"

18ਪਰਮੇਸ਼ੁਰ ਦਾ ਇਸਰਾਏਲ ਦੀ ਅਗਵਾਈ ਕਰਨ ਲਈ ਯਹੋਸ਼ੁਆ ਨੂੰ ਚੁਨਣਾ ਮੂਸਾ ਯਹੋਵਾਹ ਦਾ ਸੇਵਕ ਸੀ। ਨੂਨ ਦਾ ਪੁੱਤਰ ਯਹੋਸ਼ੁਆ ਮੂਸਾ ਦਾ ਸਹਾਇਕ ਸੀ। ਮੂਸਾ ਦੀ ਮੌਤ ਤੋਂ ਬਾਦ ਯਹੋਵਾਹ ਨੇ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"

19“ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।"

20ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿੱਥੇ ਵੀ ਤੁਸੀਂ ਜਾਵੋਂਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ।"

Chapter Complete

You have read Deuteronomy 30

20 verses