Lumina
Deuteronomy

Joshua to Succeed Moses

Deuteronomy 31·Punjabi Bible

1ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈ ਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇੱਥੋਂ ਲੈ ਕੇ ਪੱਛਮ ਵਿੱਚ ਭੂਮੱਧ ਸਾਗਰ ਤੱਕ (ਅਰਥਾਤ ਉਹ ਥਾਂ ਜਿੱਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ।"

2ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।"

3“ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।"

4ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।"

5ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ।"

Deuteronomy 31 illustration - Deuteronomy Chapter 31

6ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”"

7ਯਹੋਸ਼ੁਆ ਹੁਕਮ ਲੈਂਦਾ ਹੈ ਇਸ ਲਈ ਯਹੋਸ਼ੁਆ ਨੇ ਲੋਕਾਂ ਦੇ ਆਗੂਆਂ ਨੂੰ ਹੁਕਮ ਦਿੱਤਾ। ਉਸ ਨੇ ਆਖਿਆ,"

8“ਖੈਮਿਆਂ ਵਿੱਚ ਜਾਉ ਅਤੇ ਲੋਕਾਂ ਨੂੰ ਤਿਆਰ ਹੋ ਜਾਣ ਲਈ ਆਖੋ। ਲੋਕਾਂ ਨੂੰ ਆਖੋ, ‘ਕੁਝ ਭੋਜਨ ਦਾ ਪ੍ਰਬੰਧ ਕਰੋ। ਹੁਣ ਤੋਂ ਤਿੰਨ ਦਿਨ ਬਾਦ ਅਸੀਂ ਯਰਦਨ ਨਦੀ ਦੇ ਪਾਰ ਜਾਵਾਂਗੇ। ਅਸੀਂ ਜਾਵਾਂਗੇ ਅਤੇ ਉਹ ਧਰਤੀ ਲੈ ਲਵਾਂਗੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।’”"

9ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,"

10“ਯਾਦ ਕਰੋ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਕੀ ਆਖਿਆ ਸੀ। ਉਸ ਨੇ ਆਖਿਆ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਕਰਨ ਲਈ ਇੱਕ ਥਾਂ ਦੇਵੇਗਾ। ਯਹੋਵਾਹ ਤੁਹਾਨੂੰ ਉਹ ਧਰਤੀ ਦੇਵੇਗਾ।"

Deuteronomy 31 illustration - Deuteronomy Chapter 31

11ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸੱਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾਂ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।"

12ਯਹੋਵਾਹ ਤੁਹਾਨੂੰ ਅਰਾਮ ਕਰਨ ਲਈ ਇੱਕ ਥਾਂ ਦੇਵੇਗਾ ਅਤੇ ਉਹ ਤੁਹਾਡੇ ਭਰਾਵਾਂ ਨੂੰ ਵੀ ਸਥਾਨ ਦੇਵੇਗਾ। ਪਰ ਤੁਹਾਨੂੰ ਉਦੋਂ ਤੱਕ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਉਸ ਧਰਤੀ ਨੂੰ ਹਾਸਿਲ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇ ਰਿਹਾ ਹੈ। ਫ਼ੇਰ ਤੁਸੀਂ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ, ਆਪਣੀ ਧਰਤੀ ਉੱਤੇ ਵਾਪਸ ਆ ਸੱਕਦੇ ਹੋ ਜਿਹੜੀ ਮੂਸਾ, ਯਹੋਵਾਹ ਦੇ ਸੇਵਕ ਨੇ ਤੁਹਾਨੂੰ ਦਿੱਤੀ ਸੀ।”"

13ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉੱਥੇ ਹੀ ਜਾਵਾਂਗੇ ਜਿੱਥੇ ਤੂੰ ਸਾਨੂੰ ਜਾਣ ਲਈ ਆਖੇਂਗਾ।"

14ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।"

15ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”"

Deuteronomy 31 illustration - Deuteronomy Chapter 31

16ਯਰੀਹੋ ਵਿੱਚ ਜਾਸੂਸ ਯਹੋਸ਼ੁਆ, ਨੂਨ ਦਾ ਪੁੱਤਰ ਅਤੇ ਹੋਰ ਸਾਰੇ ਆਦਮੀਆਂ ਨੇ ਅਕਾਸੀਆ ਵਿਖੇ ਡੇਰਾ ਲਾਇਆ ਹੋਇਆ ਸੀ। ਯਹੋਸ਼ੁਆ ਨੇ ਦੋ ਬੰਦਿਆ ਨੂੰ ਜਸੂਸਾਂ ਵਜੋਂ ਉਸ ਧਰਤੀ ਉੱਤੇ ਘੱਲਿਆ। ਇਨ੍ਹਾਂ ਬੰਦਿਆਂ ਨੇ ਧਰਤੀ ਦੀ, ਖਾਸੱਕਰ ਯਰੀਹੋ ਸ਼ਹਿਰ ਦੀ ਜਸੂਸੀ ਕਰਨੀ ਸੀ। ਇਹ ਦੋਵੇਂ ਬੰਦੇ ਰਾਹਾਬ ਨਾਮ ਦੀ ਵੇਸਵਾ ਦੇ ਘਰੇ ਠਹਿਰੇ।"

17ਕਿਸੇ ਨੇ ਯਰੀਹੋ ਦੇ ਰਾਜੇ ਨੂੰ ਆਖਿਆ, “ਪਿੱਛਲੀ ਰਾਤ ਇਸਰਾਏਲ ਦੇ ਕੁਝ ਆਦਮੀ ਸਾਡੇ ਦੇਸ਼ ਦੀਆਂ ਕਮਜ਼ੋਰੀਆਂ ਦੇਖਣ ਆਏ।”"

18ਇਸ ਲਈ ਯਰੀਹੋ ਦੇ ਰਾਜੇ ਨੇ ਰਾਹਾਬ ਨੂੰ ਇਹ ਸੰਦੇਸ਼ ਭੇਜਿਆ: “ਉਨ੍ਹਾਂ ਬੰਦਿਆਂ ਨੂੰ ਨਾ ਛੁਪਾ ਜਿਹੜੇ ਆਏ ਸਨ ਅਤੇ ਤੇਰੇ ਘਰ ਠਹਿਰੇ ਸਨ। ਉਨ੍ਹਾਂ ਨੂੰ ਬਾਹਰ ਲਿਆ। ਉਹ ਸਾਡੇ ਦੇਸ਼ ਦੀ ਜਸੂਸੀ ਕਰਨ ਆਏ ਹਨ।”"

19ਰਾਹਾਬ ਨੇ ਦੋ ਬੰਦਿਆ ਨੂੰ ਛੁਪਾਇਆ ਹੋਇਆ ਸੀ। ਪਰ ਰਾਹਾਬ ਨੇ ਆਖਿਆ, “ਉਹ ਦੋ ਆਦਮੀ ਇੱਥੇ ਆਏ ਜ਼ਰੂਰ ਸਨ, ਪਰ ਮੈਨੂੰ ਨਹੀਂ ਪਤਾ ਉਹ ਕਿੱਥੋਂ ਆਏ ਸਨ।"

20ਸ਼ਾਮ ਵੇਲੇ ਜਦੋਂ ਸ਼ਹਿਰ ਦਾ ਦਰਵਾਜ਼ਾ ਬੰਦ ਕਰਨ ਦਾ ਵੇਲਾ ਸੀ, ਉਹ ਆਦਮੀ ਚੱਲੇ ਗਏ। ਮੈਨੂੰ ਨਹੀਂ ਪਤਾ ਉਹ ਕਿਧਰ ਚੱਲੇ ਗਏ। ਪਰ ਜੇ ਤੁਸੀਂ ਛੇਤੀ ਜਾਉ, ਤਾਂ ਸ਼ਾਇਦ ਤੁਸੀਂ ਉਨ੍ਹਾਂ ਨੂੰ ਫ਼ੜ ਸੱਕੋ।”"

Deuteronomy 31 illustration - Deuteronomy Chapter 31

21(ਰਾਹਾਬ ਨੇ ਇਹ ਗੱਲਾਂ ਆਖੀਆਂ, ਪਰ ਅਸਲ ਵਿੱਚ ਉਹ ਔਰਤ ਉਨ੍ਹਾਂ ਆਦਮੀਆਂ ਨੂੰ ਛੱਤ ਉੱਤੇ ਲੈ ਗਈ ਸੀ, ਅਤੇ ਉਸ ਨੇ ਉਨ੍ਹਾਂ ਨੂੰ ਉੱਥੇ ਉੱਪਰ ਇਕੱਠੇ ਕੀਤੇ ਹੋਏ ਘਾਹ ਵਿੱਚ ਛੁਪਾਇਆ ਹੋਇਆ ਸੀ।)"

22ਇਸ ਲਈ ਰਾਜੇ ਦੇ ਬੰਦੇ ਸ਼ਹਿਰ ਤੋਂ ਬਾਹਰ ਚੱਲੇ ਗਏ, ਅਤੇ ਲੋਕਾਂ ਨੇ ਸ਼ਹਿਰ ਦੇ ਦਰਵਾਜ਼ੇ ਬੰਦ ਕਰ ਦਿੱਤੇ। ਰਾਜੇ ਦੇ ਆਦਮੀ ਇਸਰਾਏਲ ਦੇ ਉਨ੍ਹਾਂ ਦੋਹਾਂ ਬੰਦਿਆਂ ਦੀ ਭਾਲ ਵਿੱਚ ਗਏ। ਉਹ ਯਰਦਨ ਨਦੀ ਉੱਤੇ ਗਏ ਅਤੇ ਉਨ੍ਹਾਂ ਨੇ ਉਹ ਸਾਰੀਆਂ ਥਾਵਾਂ ਦੇਖੀਆਂ ਜਿੱਥੇ ਲੋਕ ਨਦੀ ਪਾਰ ਕਰਦੇ ਹਨ।"

23ਦੋਵੇਂ ਬੰਦੇ ਰਾਤ ਵੇਲੇ ਸੌਣ ਲਈ ਤਿਆਰ ਸਨ। ਪਰ ਰਾਹਾਬ ਛੱਤ ਉੱਤੇ ਗਈ ਅਤੇ ਉਨ੍ਹਾਂ ਨਾਲ ਗੱਲ ਕੀਤੀ।"

24ਰਾਹਾਬ ਨੇ ਆਖਿਆ, “ਮੈਂ ਜਾਣਦੀ ਹਾਂ ਕਿ ਯਹੋਵਾਹ ਨੇ ਇਹ ਧਰਤੀ ਤੁਹਾਡੇ ਲੋਕਾਂ ਨੂੰ ਦੇ ਦਿੱਤੀ ਹੈ। ਤੁਸੀਂ ਸਾਨੂੰ ਭੈਭੀਤ ਕਰਦੇ ਹੋ। ਇਸ ਦੇਸ਼ ਵਿੱਚ ਰਹਿਣ ਵਾਲੇ ਸਾਰੇ ਲੋਕ ਤੁਹਾਡੇ ਕੋਲੋਂ ਭੈਭੀਤ ਹਨ।"

25ਅਸੀਂ ਇਸ ਲਈ ਭੈਭੀਤ ਹਾਂ ਕਿਉਂਕਿ ਅਸੀਂ ਉਨ੍ਹਾਂ ਢੰਗਾ ਬਾਰੇ ਸੁਣ ਲਿਆ ਹੈ ਜਿਨ੍ਹਾਂ ਰਾਹੀਂ ਯਹੋਵਾਹ ਨੇ ਤੁਹਾਡੀ ਮਦਦ ਕੀਤੀ ਹੈ। ਅਸੀਂ ਸੁਣਿਆ ਹੈ ਕਿ ਉਸ ਨੇ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਸੀ ਜਦੋਂ ਤੁਸੀਂ ਮਿਸਰ ਵਿੱਚੋਂ ਆਏ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ ਸੀ। ਅਸੀਂ ਸੁਣਿਆ ਸੀ ਕਿ ਕਿਵੇਂ ਤੁਸੀਂ ਯਰਦਨ ਨਦੀ ਦੇ ਪੂਰਬ ਵੱਲ ਰਹਿਣ ਵਾਲੇ ਉਨ੍ਹਾਂ ਰਾਜਿਆਂ ਨੂੰ ਤਬਾਹ ਕੀਤਾ ਸੀ।"

Deuteronomy 31 illustration - Deuteronomy Chapter 31

26ਅਸੀਂ ਉਨ੍ਹਾਂ ਗੱਲਾਂ ਬਾਰੇ ਸੁਣਿਆ ਸੀ ਅਤੇ ਅਸੀਂ ਬਹੁਤ ਭੈਭੀਤ ਹੋ ਗਏ ਸਾਂ। ਅਤੇ ਹੁਣ ਸਾਡੇ ਵਿੱਚੋਂ ਕੋਈ ਵੀ ਬੰਦਾ ਇੰਨਾ ਬਹਾਦਰ ਨਹੀਂ ਕਿ ਤੁਹਾਡੇ ਨਾਲ ਲੜ ਸੱਕੇ। ਕਿਉਂਕਿ ਯਹੋਵਾਹ ਤੁਹਾਡਾ ਪਰਮੇਸ਼ੁਰ, ਉਪਰ ਆਕਾਸ਼ ਵਿੱਚ ਅਤੇ ਹੇਠਾਂ ਧਰਤੀ ਉੱਤੇ ਹਕੂਮਤ ਕਰਦਾ ਹੈ!"

27ਇਸ ਲਈ ਹੁਣ, ਯਹੋਵਾਹ ਅੱਗੇ ਮੇਰੇ ਨਾਲ ਇਕਰਾਰ ਕਰੋ ਕਿ ਜਿਵੇਂ ਮੈਂ ਤੁਹਾਡੇ ਲਈ ਚੰਗੀ ਸੀ ਅਤੇ ਤੁਹਾਡੀ ਸਹਾਇਤਾ ਕੀਤੀ ਤੁਸੀਂ ਮੇਰੇ ਪਰਿਵਾਰ ਲਈ ਚੰਗੇ ਹੋਵੋਂਗੇ। ਕਿਰਪਾ ਕਰਕੇ ਮੈਨੂੰ ਯਕੀਨ ਕਰਵਾਉ ਕਿ ਤੁਸੀਂ ਅਜਿਹਾ ਹੀ ਕਰੋਂਗੇ।"

28ਮੈਨੂੰ ਦੱਸੋ ਕਿ ਤੁਸੀਂ ਮੇਰੇ ਪਰਿਵਾਰ ਨੂੰ ਜਿਉਣ ਦੀ ਇਜਾਜ਼ਤ ਦਿਉਂਗੇ-ਮੇਰੇ ਪਿਤਾ, ਮਾਤਾ, ਭਰਾਵਾ, ਭੈਣਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਨੂੰ ਵੀ। ਇਕਰਾਰ ਕਰੋ ਕਿ ਤੁਸੀਂ ਸਾਨੂੰ ਮੌਤ ਤੋਂ ਬਚਾਵੋਂਗੇ।”"

29ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”"

30ਰਾਹਾਬ ਦਾ ਘਰ ਸ਼ਹਿਰ ਦੀ ਦੀਵਾਰ ਦੇ ਨਾਲ ਬਣਿਆ ਹੋਇਆ ਸੀ। ਇਹ ਦੀਵਾਰ ਦਾ ਹਿੱਸਾ ਸੀ। ਇਸ ਲਈ ਰਾਹਾਬ ਨੇ ਆਦਮੀਆਂ ਨੂੰ ਰਸੇ ਰਾਹੀਂ ਖਿੜਕੀ ਵਿੱਚੋਂ ਹੇਠਾ ਉਤਾਰ ਦਿੱਤਾ।"

Chapter Complete

You have read Deuteronomy 31

30 verses