Lumina
Deuteronomy

The Song of Moses

Deuteronomy 32·Punjabi Bible

1ਫ਼ੇਰ ਰਾਹਾਬ ਨੇ ਉਨ੍ਹਾਂ ਨੂੰ ਆਖਿਆ, “ਪੱਛਮ ਵੱਲ ਪਹਾੜਾ ਨੂੰ ਚੱਲੇ ਜਾਉ ਤਾਂ ਜੋ ਭੁੱਲ-ਭੁਲੇਖੇ ਰਾਜੇ ਦੇ ਬੰਦੇ ਤੁਹਾਨੂੰ ਲੱਭ ਨਾ ਲੈਣ। ਉੱਥੇ ਤਿੰਨ ਦਿਨਾ ਤੱਕ ਛੁੱਪੇ ਰਹੋ। ਜਦੋਂ ਰਾਜੇ ਦੇ ਆਦਮੀ ਵਾਪਸ ਆ ਜਾਣ ਤਾਂ ਤੁਸੀਂ ਆਪਣੇ ਰਾਹ ਜਾ ਸੱਕੋਂਗੇ।”"

2ਆਦਮੀਆਂ ਨੇ ਆਖਿਆ, “ਅਸੀਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਪਰ ਤੁਹਾਨੂੰ ਇੱਕ ਗੱਲ ਜ਼ਰੂਰ ਕਰਨੀ ਚਾਹੀਦੀ ਹੈ ਨਹੀਂ ਤਾਂ ਅਸੀਂ ਆਪਣੇ ਇਕਰਾਰ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ।"

3ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ।"

4ਅਸੀਂ ਹਰ ਉਸ ਬੰਦੇ ਦੀ ਰੱਖਿਆ ਕਰਾਂਗੇ ਜਿਹੜਾ ਇਸ ਘਰ ਵਿੱਚ ਠਹਿਰੇਗਾ। ਜੇ ਤੁਹਾਡੇ ਘਰ ਦੇ ਕਿਸੇ ਵੀ ਬੰਦੇ ਦਾ ਨੁਕਸਾਨ ਹੋਵੇਗਾ ਤਾਂ ਫ਼ੇਰ ਅਸੀਂ ਜ਼ਿੰਮੇਵਾਰ ਹੋਵਾਂਗੇ। ਪਰ ਜੇ ਕੋਈ ਬੰਦਾ ਤੁਹਾਡੇ ਘਰ ਵਿੱਚੋਂ ਬਾਹਰ ਜਾਵੇਗਾ ਤਾਂ ਹੋ ਸੱਕਦਾ ਹੈ ਕਿ ਉਹ ਬੰਦਾ ਮਾਰਿਆ ਜਾਵੇ। ਅਸੀਂ ਉਸ ਬੰਦੇ ਲਈ ਜ਼ਿੰਮੇਵਾਰ ਨਹੀਂ ਹੋਵਾਂਗੇ। ਇਸ ਵਿੱਚ ਉਸਦਾ ਹੀ ਕਸੂਰ ਹੋਵੇਗਾ।"

5ਅਸੀਂ ਇਹ ਇਕਰਾਰਨਾਮਾ ਤੁਹਾਡੇ ਨਾਲ ਕਰ ਰਹੇ ਹਾਂ। ਪਰ ਜੇ ਤੁਸੀਂ ਕਿਸੇ ਨੂੰ ਇਸ ਬਾਰੇ ਦੱਸ ਦਿਉਂਗੇ ਕਿ ਅਸੀਂ ਕੀ ਕਰ ਰਹੇ ਹਾਂ ਤਾਂ ਅਸੀਂ ਇਸ ਇਕਰਾਰਨਾਮੇ ਤੋਂ ਮੁਕਤ ਹੋਵਾਂਗੇ।”"

Deuteronomy 32 illustration - Deuteronomy Chapter 32

6ਰਾਹਾਬ ਨੇ ਜਵਾਬ ਦਿੱਤਾ, “ਮੈਂ ਬਿਲਕੁਲ ਉਵੇਂ ਹੀ ਕਰਾਂਗੀ ਜਿਵੇਂ ਤੁਸੀਂ ਆਖਿਆ ਹੈ।” ਰਾਹਾਬ ਨੇ ਉਨ੍ਹਾਂ ਨੂੰ ਵਿਦਾ ਕਰ ਦਿੱਤਾ ਅਤੇ ਆਦਮੀ ਉਸ ਦੇ ਘਰ ਤੋਂ ਚੱਲੇ ਗਏ। ਫ਼ੇਰ ਰਾਹਾਬ ਨੇ ਖਿੜਕੀ ਵਿੱਚ ਲਾਲ ਰੱਸਾ ਬੰਨ੍ਹ ਦਿੱਤਾ।"

7ਆਦਮੀ ਉਸ ਦੇ ਘਰੋ ਚੱਲੇ ਗਏ ਅਤੇ ਪਹਾੜਾ ਵਿੱਚ ਚੱਲੇ ਗਏ। ਉਹ ਉੱਥੇ ਤਿੰਨ ਦਿਨ ਠਹਿਰੇ। ਰਾਜੇ ਦੇ ਆਦਮੀਆਂ ਨੇ ਸਾਰੇ ਰਾਹ ਉੱਤੇ ਨਜ਼ਰ ਮਾਰੀ। ਤਿੰਨ ਦਿਨਾ ਮਗਰੋਂ, ਰਾਜੇ ਦੇ ਆਦਮੀਆ ਨੇ ਤਲਾਸ਼ ਛੱਡ ਦਿੱਤੀ ਅਤੇ ਸ਼ਹਿਰ ਵਾਪਸ ਚੱਲੇ ਗਏ।"

8ਫ਼ੇਰ ਦੋਵੇਂ ਆਦਮੀ ਯਹੋਸ਼ੁਆ ਕੋਲ ਵਾਪਸ ਚੱਲੇ ਗਏ। ਆਦਮੀ ਪਹਾੜਾ ਵਿੱਚੋਂ ਬਾਹਰ ਆ ਗਏ ਅਤੇ ਨਦੀ ਨੂੰ ਪਾਰ ਕਰ ਗਏ। ਉਹ ਨੂਨ ਦੇ ਪੁੱਤਰ ਯਹੋਸ਼ੁਆ ਕੋਲ ਗਏ। ਉਨ੍ਹਾਂ ਨੇ ਜੋ ਕੁਝ ਵੀ ਜਾਣਿਆ ਸੀ ਯਹੋਸ਼ੁਆ ਨੂੰ ਦੱਸ ਦਿੱਤਾ।"

9ਉਨ੍ਹਾਂ ਨੇ ਯਹੋਸ਼ੁਆ ਨੂੰ ਆਖਿਆ, “ਯਹੋਵਾਹ ਨੇ ਸੱਚ ਮੁੱਚ ਹੀ ਸਾਡੀ ਧਰਤੀ ਸਾਨੂੰ ਦੇ ਦਿੱਤੀ ਹੈ। ਉਸ ਦੇਸ਼ ਦੇ ਸਾਰੇ ਹੀ ਲੋਕ ਸਾਡੇ ਕੋਲੋਂ ਭੈਭੀਤ ਹਨ।”"

10ਯਰਦਨ ਨਦੀ ਵਿਖੇ ਚਮਤਕਾਰ ਦੂਸਰੇ ਦਿਨ ਬਹੁਤ ਸਵੇਰੇ, ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਉੱਠੇ ਅਤੇ ਅਕਾਸ਼ੀਆ ਨੂੰ ਛੱਡ ਗਏ। ਉਹ ਯਰਦਨ ਨਦੀ ਵੱਲ ਗਏ ਅਤੇ ਉਨ੍ਹਾਂ ਨੇ ਪਾਰ ਜਾਣ ਤੋਂ ਪਹਿਲਾ ਉੱਥੇ ਡੇਰਾ ਲਾ ਲਿਆ।"

Deuteronomy 32 illustration - Deuteronomy Chapter 32

11ਤਿੰਨ ਦਿਨਾ ਮਗਰੋਂ, ਆਗੂ ਡੇਰੇ ਵਿੱਚ ਗਏ।"

12ਆਗੂਆਂ ਨੇ ਲੋਕਾਂ ਨੂੰ ਹੁਕਮ ਦਿੱਤਾ। ਉਨ੍ਹਾਂ ਨੇ ਆਖਿਆ, “ਤੁਸੀਂ, ਜਾਜਕਾਂ ਅਤੇ ਲੇਵੀਆਂ ਨੂੰ ਯਹੋਵਾਹ, ਤੁਹਾਡੇ ਪਰਮੇਸ਼ੁਰ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਲਿਜਾਂਦਿਆ ਦੇਖੋਂਗੇ। ਉਸ ਵੇਲੇ ਤੁਹਾਨੂੰ ਉਨ੍ਹਾਂ ਦੇ ਪਿੱਛੇ ਜ਼ਰੂਰ ਲੱਗਣਾ ਚਾਹੀਦਾ ਹੈ।"

13ਪਰ ਬਹੁਤ ਨੇੜੇ ਹੋਕੇ ਉਨ੍ਹਾਂ ਦਾ ਪਿੱਛਾ ਨਹੀਂ ਕਰਨਾ। ਉਨ੍ਹਾਂ ਕੋਲੋਂ ਤਕਰੀਬਨ 1,000 ਗਜ ਪਿੱਛੇ ਰਹਿਣਾ। ਤੁਸੀਂ ਉੱਥੇ ਪਹਿਲਾਂ ਕਦੇ ਨਹੀਂ ਗਏ। ਪਰ ਜੇ ਤੁਸੀਂ ਉਨ੍ਹਾਂ ਦਾ ਪਿੱਛਾ ਕਰੋਂਗੇ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਕਿਧਰ ਜਾਣਾ ਹੈ।”"

14ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਕਿਹਾ, “ਆਪਣੇ ਆਪ ਨੂੰ ਪਵਿੱਤਰ ਬਣਾ ਲਵੋ। ਕੱਲ ਨੂੰ ਯਹੋਵਾਹ ਤੁਹਾਡੇ ਦਰਮਿਆਨ ਇੱਕ ਮਹਾਨ ਕਰਿਸ਼ਮਾ ਕਰੇਗਾ।”"

15ਫ਼ੇਰ ਯਹੋਸ਼ੁਆ ਨੇ ਜਾਜਕਾਂ ਨੂੰ ਆਖਿਆ, “ਇਕਰਾਰਨਾਮੇ ਦਾ ਸੰਦੂਕ ਚੁੱਕ ਲਵੋ ਅਤੇ ਲੋਕਾਂ ਦੇ ਸਾਹਮਣੇ ਨਦੀ ਦੇ ਪਾਰ ਜਾਵੋ।” ਇਸ ਲਈ ਜਾਜਕਾਂ ਨੇ ਸੰਦੂਕ ਚੁੱਕ ਲਿਆ ਅਤੇ ਇਸ ਨੂੰ ਲੋਕਾਂ ਦੇ ਸਾਹਮਣੇ ਲੈ ਗਏ।"

Deuteronomy 32 illustration - Deuteronomy Chapter 32

16ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਅੱਜ ਮੈਂ ਤੈਨੂੰ ਇਸਰਾਏਲ ਦੇ ਸਾਰੇ ਲੋਕਾਂ ਦੀ ਨਜ਼ਰ ਵਿੱਚ ਮਹਾਨ ਬੰਦਾ ਬਨਾਉਣਾ ਸ਼ੁਰੂ ਕਰ ਦਿਆਂਗਾ। ਫ਼ੇਰ ਲੋਕਾਂ ਨੂੰ ਪਤਾ ਚੱਲ ਜਾਵੇਗਾ ਕਿ ਮੈਂ ਤੇਰੇ ਨਾਲ ਵੀ ਉਵੇਂ ਹੀ ਹਾਂ ਜਿਵੇਂ ਮੈਂ ਮੂਸਾ ਦੇ ਨਾਲ ਸੀ।"

17ਜਾਜਕ ਇਕਰਾਰਨਾਮੇ ਦਾ ਸੰਦੂਕ ਲੈ ਜਾਣਗੇ, ਜਾਜਕਾਂ ਨੂੰ ਇਹ ਆਖ, ‘ਯਰਦਨ ਨਦੀ ਦੇ ਕੰਢੇ ਤੱਕ ਤੁਰਕੇ ਜਾਣ ਅਤੇ ਪਾਣੀ ਵਿੱਚ ਪੈਰ ਪਾਉਣ ਤੋਂ ਰਤਾ ਕੁ ਪਹਿਲਾ ਠਹਿਰ ਜਾਣ।’”"

18ਫ਼ੇਰ ਯਹੋਸ਼ੁਆ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਆਉ ਅਤੇ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਸ਼ਬਦਾ ਨੂੰ ਧਿਆਨ ਨਾਲ ਸੁਣੋ।"

19ਇਹ ਇੱਕ ਸਬੂਤ ਹੈ ਕਿ ਜਿਉਂਦਾ ਪਰਮੇਸ਼ੁਰ ਸੱਚਮੁੱਚ ਤੁਹਾਡੇ ਨਾਲ ਹੈ ਅਤੇ ਉਹ ਤੁਹਾਡੇ ਦੁਸ਼ਮਣਾ ਨੂੰ ਹਰਾਉਣ ਵਿੱਚ ਅਸਫ਼ਲ ਨਹੀਂ ਹੋਵੇਗਾ। ਉਹ ਕਨਾਨੀਆਂ, ਹਿੱਤੀਆਂ, ਹਿੱਵੀਆਂ, ਫ਼ਰਿੱਜ਼ੀਆਂ, ਗਿਰਗਾਸੀਆਂ, ਅਮੋਰੀਆਂ ਅਤੇ ਯਬੂਸੀਆਂ ਨੂੰ ਹਰਾ ਦੇਵੇਗਾ ਅਤੇ ਉਨ੍ਹਾਂ ਨੂੰ ਧਰਤੀ ਛੱਡ ਜਾਣ ਲਈ ਮਜ਼ਬੂਰ ਕਰ ਦੇਵੇਗਾ।"

20ਇਹੀ ਇੱਕ ਸਬੂਤ ਹੈ। ਸਾਰੀ ਦੁਨੀਆਂ ਦੇ ਪ੍ਰਭੂ ਦਾ ਇਕਰਾਰਨਾਮੇ ਦਾ ਸੰਦੂਕ ਤੁਹਾਡੇ ਅੱਗੇ ਜਾਵੇਗਾ ਜਦੋਂ ਤੁਸੀਂ ਯਰਦਨ ਨਦੀ ਨੂੰ ਪਾਰ ਕਰੋਂਗੇ।"

Deuteronomy 32 illustration - Deuteronomy Chapter 32

21ਹੁਣ ਬਾਰਾਂ ਆਦਮੀ ਚੁਣੋ। ਇਸਰਾਏਲ ਦੇ ਹਰ ਇੱਕ ਪਰਿਵਾਰ ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।"

22ਜਾਜਕ, ਯਹੋਵਾਹ ਦਾ ਸੰਦੂਕ ਲੈ ਕੇ ਜਾਣਗੇ ਯਹੋਵਾਹ ਸਾਰੀ ਦੁਨੀਆ ਦਾ ਪ੍ਰਭੂ ਹੈ। ਉਹ ਪਵਿੱਤਰ ਸੰਦੂਕ ਨੂੰ ਤੁਹਾਡੇ ਸਾਹਮਣੇ ਯਰਦਨ ਨਦੀ ਵਿੱਚ ਲੈ ਕੇ ਜਾਣਗੇ ਜਦੋਂ ਉਹ ਪਾਣੀ ਵਿੱਚ ਦਾਖਲ ਹੋਣਗੇ ਯਰਦਨ ਨਦੀ ਦਾ ਪਾਣੀ ਵਗਣੋ ਹਟ ਜਾਵੇਗਾ ਪਾਣੀ ਠਹਿਰ ਜਾਵੇਗਾ। ਅਤੇ ਉਸ ਸਥਾਨ ਦੇ ਪਿੱਛੇ ਬੰਨ੍ਹ ਵਾਂਗ ਭਰ ਜਾਵੇਗਾ।”"

23ਜਾਜਕਾਂ ਨੇ ਇਕਰਾਰਨਾਮੇ ਦਾ ਸੰਦੂਕ ਚੁੱਕ ਲਿਆ ਅਤੇ ਲੋਕਾਂ ਨੇ ਆਪਣੇ ਡੇਰੇ ਵਾਲੀ ਥਾਂ ਛੱਡ ਦਿੱਤੀ ਲੋਕ ਯਰਦਨ ਨਦੀ ਦੇ ਪਾਰ ਜਾਣੇ ਸ਼ੁਰੂ ਹੋ ਗਏ।"

24ਫ਼ਸਲ ਦੀ ਵਾਢੀ ਵੇਲੇ ਯਰਦਨ ਨਦੀ ਦੇ ਕੰਢਿਆਂ ਤੀਕ ਵਗਦੀ ਹੈ ਇਸ ਲਈ ਨਦੀ ਪੂਰੀ ਭਰੀ ਹੋਈ ਸੀ ਜਿਨ੍ਹਾਂ ਜਾਜਕਾਂ ਨੇ ਸੰਦੂਕ ਚੁੱਕਿਆ ਹੋਇਆ ਸੀ ਉਹ ਨਦੀ ਦੇ ਕੰਢੇ ਆ ਗਏ। ਉਨ੍ਹਾਂ ਨੇ ਨਦੀ ਵਿੱਚ ਪੈਰ ਪਾ ਦਿੱਤੇ।"

25ਅਤੇ ਫ਼ੌਰਨ ਹੀ, ਪਾਣੀ ਵਗਣੋ ਰੁਕ ਗਿਆ। ਪਾਣੀ ਉਸ ਥਾਂ ਦੇ ਪਿੱਛੇ ਬੰਨ੍ਹ ਵਾਂਗ ਭਰਿਆ ਹੋਇਆ ਸੀ। ਪਾਣੀ ਨਦੀ ਦੇ ਉੱਪਰ ਵੱਲ ਦੂਰ ਤੀਕ ਉੱਚਾ ਉੱਠਿਆ ਹੋਇਆ ਸੀ-(ਸਾਰਥਾਨ ਦੇ ਕਸਬੇ) ਆਦਮ ਤੀਕ। ਲੋਕਾਂ ਨੇ ਯਰੀਹੋ ਦੇ ਨਜ਼ਦੀਕ ਨਦੀ ਪਾਰ ਕੀਤੀ।"

Deuteronomy 32 illustration - Deuteronomy Chapter 32

26ਉਸ ਥਾਂ ਜ਼ਮੀਨ ਖੁਸ਼ਕ ਹੋ ਗਈ ਅਤੇ ਜਾਜਕ ਯਹੋਵਾਹ ਦੇ ਇਕਰਾਰਨਾਮੇ ਦਾ ਸੰਦੂਕ ਚੁੱਕ ਕੇ ਨਦੀ ਦੇ ਅੱਧ ਵਿੱਚਕਾਰ ਲੈ ਗਏ ਅਤੇ ਰੁਕ ਗਏ। ਜਾਜਕ ਉੱਥੇ ਖਲੋ ਕੇ ਉਡੀਕਣ ਲੱਗੇ ਜਦੋਂ ਕਿ ਇਸਰਾਏਲ ਦੇ ਸਾਰੇ ਲੋਕ ਯਰਦਨ ਨਦੀ ਦੀ ਖੁਸ਼ਕ ਥਾਂ ਤੋਂ ਤੁਰ ਕੇ ਪਾਰ ਹੋ ਗਏ।"

27ਲੋਕਾਂ ਨੂੰ ਚੇਤੇ ਕਰਾਉਣ ਵਾਲੀਆਂ ਚੱਟਾਨਾ ਜਦੋਂ ਸਾਰੇ ਲੋਕ ਨਦੀ ਪਾਰ ਕਰ ਗਏ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,"

28“ਬਾਰਾਂ ਆਦਮੀ ਚੁਣੋ। ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।"

29ਉਨ੍ਹਾਂ ਨੂੰ ਆਖੋ ਕਿ ਨਦੀ ਵਿੱਚ ਉਸ ਥਾਂ ਦੇਖਣ ਜਿੱਥੇ ਜਾਜਕ ਖਲੋਤੇ ਹੋਏ ਸਨ। ਉਨ੍ਹਾਂ ਨੂੰ ਆਖੋ ਕਿ ਉਸ ਥਾਂ ਉੱਤੇ ਬਾਰਾਂ ਪੱਥਰ ਤਲਾਸ਼ ਕਰਨ। ਉਨ੍ਹਾਂ ਬਾਰਾਂ ਪੱਥਰਾਂ ਨੂੰ ਆਪਣੇ ਨਾਲ ਲੈ ਜਾਣਾ। ਬਾਰਾਂ ਪਥਰਾਂ ਨੂੰ ਉੱਥੇ ਰੱਖ ਦੇਣਾ ਜਿੱਥੇ ਤੁਸੀਂ ਰਾਤ ਕੱਟੋ।”"

30ਇਸ ਲਈ, ਯਹੋਸ਼ੁਆ ਨੇ ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਬੰਦਾ ਚੁਣਿਆ। ਫ਼ੇਰ ਉਸ ਨੇ ਬਾਰਾਂ ਆਦਮੀਆਂ ਨੂੰ ਇਕੱਠੇ ਹੋਣ ਲਈ ਆਖਿਆ।"

Deuteronomy 32 illustration - Deuteronomy Chapter 32

31ਯਹੋਸ਼ੁਆ ਨੇ ਆਦਮੀਆਂ ਨੂੰ ਆਖਿਆ, “ਨਦੀ ਵਿੱਚ ਉੱਥੇ ਜਾਵੋ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਹੈ। ਤੁਹਾਡੇ ਵਿੱਚੋਂ ਹਰੇਕ ਨੂੰ ਇੱਕ-ਇੱਕ ਪੱਥਰ ਤਲਾਸ਼ ਕਰਨਾ ਚਾਹੀਦਾ ਹੈ। ਇਸਰਾਏਲ ਦੇ ਬਾਰਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਪਾਸ ਇੱਕ-ਇੱਕ ਪੱਥਰ ਹੋਵੇਗਾ। ਉਸ ਪੱਥਰ ਨੂੰ ਆਪਣੇ ਮੋਢਿਆਂ ਉੱਤੇ ਚੁੱਕੋ।"

32ਇਹ ਪੱਥਰ ਤੁਹਾਡੇ ਲਈ ਨਿਸ਼ਾਨ ਹੋਣਗੇ। ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’"

33ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”"

34ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਹ ਯਰਦਨ ਨਦੀ ਦੇ ਅੱਧ ਵਿੱਚਕਾਰੋਂ ਬਾਰਾਂ ਪੱਥਰ ਚੁੱਕ ਲਿਆਏ। ਇਸਰਾਏਲ ਦੇ ਹਰ ਬਾਰਾਂ ਪਰਿਵਾਰ-ਸਮੂਹਾਂ ਲਈ ਇੱਕ-ਇੱਕ ਪੱਥਰ ਸੀ। ਉਨ੍ਹਾਂ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤਾ ਸੀ। ਲੋਕਾਂ ਨੇ ਪੱਥਰ ਆਪਣੇ ਨਾਲ ਲੈ ਲਏ। ਫ਼ੇਰ ਉਨ੍ਹਾਂ ਨੇ ਉਹ ਪੱਥਰ ਉੱਥੇ ਰੱਖ ਦਿੱਤੇ ਜਿੱਥੇ ਉਨ੍ਹਾਂ ਨੇ ਆਪਣਾ ਡੇਰਾ ਲਾਇਆ।"

35(ਯਹੋਸ਼ੁਆ ਨੇ ਯਰਦਨ ਨਦੀ ਦੇ ਅੱਧ ਵਿੱਚਕਾਰ ਵੀ ਬਾਰਾਂ ਪੱਥਰ ਰੱਖ ਦਿੱਤੇ। ਉਸ ਨੇ ਇਨ੍ਹਾਂ ਨੂੰ ਉਸ ਥਾਂ ਰੱਖ ਦਿੱਤਾ ਜਿੱਥੇ ਜਾਜਕ ਉਦੋਂ ਖਲੋਤੇ ਸਨ ਜਦੋਂ ਉਨ੍ਹਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਿਆ ਹੋਇਆ ਸੀ। ਇਹ ਪੱਥਰ ਅੱਜ ਵੀ ਉਸੇ ਥਾਂ ਹਨ।)"

Deuteronomy 32 illustration - Deuteronomy Chapter 32

36ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅੱਧ ਵਿੱਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।"

37ਲੋਕਾਂ ਨੇ ਨਦੀ ਪਾਰ ਕਰ ਲਈ। ਉਸਤੋਂ ਮਗਰੋਂ ਜਾਜਕ, ਯਹੋਵਾਹ ਦੇ ਸੰਦੂਕ ਨੂੰ ਲੋਕਾਂ ਦੇ ਸਾਹਮਣੇ ਲੈ ਆਏ।"

38ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਹਮਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।"

39ਤਕਰੀਬਨ 40,000 ਸਿਪਾਹੀ, ਲੜਾਈ ਲਈ ਤਿਆਰ ਹੋਏ, ਯਹੋਵਾਹ ਦੇ ਸਾਹਮਣਿਉ ਲੰਘੇ। ਉਹ ਯਰੀਹੋ ਦੇ ਮੈਦਾਨਾ ਵੱਲ ਕੂਚ ਕਰ ਰਹੇ ਸਨ।"

40ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।"

Deuteronomy 32 illustration - Deuteronomy Chapter 32

41ਜਦੋਂ ਹਾਲੇ ਸੰਦੂਕ ਚੁੱਕਣ ਵਾਲੇ ਜਾਜਕ ਨਦੀ ਵਿੱਚ ਹੀ ਖਲੋਤੇ ਸਨ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,"

42“ਜਾਜਕਾਂ ਨੂੰ ਨਦੀ ਵਿੱਚੋਂ ਬਾਹਰ ਆਉਣ ਦਾ ਆਦੇਸ਼ ਦਿਉ।”"

43ਇਸ ਲਈ ਯਹੋਸ਼ੁਆ ਨੇ ਜਾਜਕਾਂ ਨੂੰ ਆਦੇਸ਼ ਦਿੱਤਾ। ਉਸ ਨੇ ਆਖਿਆ, “ਯਰਦਨ ਨਦੀ ਵਿੱਚੋਂ ਬਾਹਰ ਆ ਜਾਵੋ।”"

44ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਪੇਟੀ ਚੁੱਕ ਲਈ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲੱਗਿਆ ਜਿਵੇਂ ਲੋਕਾਂ ਦੇ ਇਸ ਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।"

45ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।"

Deuteronomy 32 illustration - Deuteronomy Chapter 32

46ਲੋਕਾਂ ਨੇ ਉਹ ਬਾਰਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ।"

47ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਭਵਿੱਖ ਵਿੱਚ ਤੁਹਾਡੇ ਬੱਚੇ ਆਪਣੇ ਮਾਪਿਆਂ ਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’"

48ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ।"

49ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੋ-ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੀਏ।’"

50ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।”"

Deuteronomy 32 illustration - Deuteronomy Chapter 32

51ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।"

52ਇਸਰਾਏਲੀਆਂ ਦੀ ਸੁੰਨਤ ਕੀਤੀ ਗਈ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਉ ਅਤੇ ਇਸਰਾਏਲ ਦੇ ਆਦਮੀਆਂ ਦੀ ਸੁੰਨਤ ਕਰੋ।”"

Chapter Complete

You have read Deuteronomy 32

52 verses