1ਇਸ ਲਈ ਯਹੋਸ਼ੁਆ ਨੇ ਲੋਹੇ ਦੇ ਪੱਥਰਾਂ ਤੋਂ ਛੁਰੀਆਂ ਬਣਾਈਆਂ। ਫ਼ੇਰ ਉਸ ਨੇ ਗਿਬੀਥ ਹਾਰਲੋਥ ਵਿਖੇ ਇਸਰਾਏਲ ਦੇ ਲੋਕਾਂ ਦੀ ਸੁੰਨਤ ਕੀਤੀ।"
2ਯਹੋਸ਼ੁਆ ਦਾ ਆਦਮੀਆ ਦੀ ਸੁੰਨਤ ਕਰਨ ਦਾ ਕਾਰਣ ਇਹ ਸੀ: ਜਦੋਂ ਇਸਰਾਏਲ ਦੇ ਲੋਕਾਂ ਨੇ ਮਿਸਰ ਛੱਡਿਆ, ਉੱਨ੍ਹਾਂ ਸਾਰੇ ਆਦਮੀਆਂ ਦੀ, ਜਿਹੜੇ ਫ਼ੌਜ ਵਿੱਚ ਹੋਣ ਦੇ ਯੋਗ ਸਨ, ਸੁੰਨਤ ਕੀਤੀ ਗਈ ਸੀ। ਮਾਰੂਥਲ ਅੰਦਰ ਬਹੁਤ ਸਾਰੇ ਲੜਨ ਵਾਲੇ ਆਦਮੀਆਂ ਨੇ ਯਹੋਵਾਹ ਦੀ ਗੱਲ ਵੱਲ ਧਿਆਨ ਨਹੀਂ ਦਿੱਤਾ। ਇਸ ਲਈ ਯਹੋਵਾਹ ਨੇ ਇਕਰਾਰ ਕੀਤਾ ਕਿ ਉਹ ਬੰਦੇ “ਉਸ ਧਰਤੀ ਨੂੰ ਨਹੀਂ ਦੇਖਣਗੇ ਜਿੱਥੇ ਬਹੁਤ ਫ਼ਸਲ ਹੁੰਦੀ ਹੈ” ਯਹੋਵਾਹ ਨੇ ਸਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਕਿ ਉਹ ਸਾਨੂੰ ਉਹ ਧਰਤੀ ਦੇਵੇਗਾ ਪਰ ਉਨ੍ਹਾਂ ਆਦਮੀਆਂ ਕਾਰਣ ਪਰਮੇਸ਼ੁਰ ਨੇ ਲੋਕਾਂ ਨੂੰ 40 ਵਰ੍ਹਿਆਂ ਤੱਕ ਮਾਰੂਥਲ ਅੰਦਰ ਭਟਕਣ ਲਈ ਮਜ਼ਬੂਰ ਕੀਤਾ-ਉਸ ਤਰ੍ਹਾਂ ਉਹ ਸਾਰੇ ਲੜਨ ਵਾਲੇ ਆਦਮੀ ਮਰਨਗੇ। ਉਹ ਸਾਰੇ ਲੜਾਕੂ ਮਰ ਗਏ, ਅਤੇ ਉਨ੍ਹਾਂ ਦੇ ਪੁੱਤਰਾਂ ਨੇ ਉਨ੍ਹਾਂ ਦੀ ਥਾਂ ਲੈ ਲਈ। ਪਰ ਉਨ੍ਹਾਂ ਮੁੰਡਿਆਂ ਵਿੱਚੋਂ ਜਿਹੜੇ ਮਿਸਰ ਤੋਂ ਕੀਤੇ ਸਫ਼ਰ ਵੇਲੇ ਮਾਰੂਥਲ ਅੰਦਰ ਜਨਮੇ ਸਨ, ਕਿਸੇ ਦੀ ਵੀ ਸੁੰਨਤ ਨਹੀਂ ਸੀ ਹੋਈ। ਇਸ ਲਈ ਯਹੋਸ਼ੁਆ ਨੇ ਉਨ੍ਹਾਂ ਦੀ ਸੁੰਨਤ ਕੀਤੀ।"
3ਯਹੋਸ਼ੁਆ ਨੇ ਸਾਰੇ ਆਦਮੀਆਂ ਦੀ ਸੁੰਨਤ ਦਾ ਕੰਮ ਮੁਕਾ ਲਿਆ। ਸਾਰੇ ਆਦਮੀਆਂ ਦੇ ਰਾਜ਼ੀ ਹੋਣ ਤੱਕ ਲੋਕਾਂ ਨੇ ਉੱਥੇ ਹੀ ਡੇਰਾ ਲਾਈ ਰੱਖਿਆ।"
4ਕਨਾਨ ਵਿੱਚ ਪਹਿਲਾ ਪਸਾਹ ਉਸ ਵੇਲੇ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਤੁਸੀਂ ਮਿਸਰ ਵਿੱਚ ਗੁਲਾਮ ਸੀ। ਅਤੇ ਇਸ ਨਾਲ ਤੁਹਾਨੂੰ ਸ਼ਰਮਸਾਰੀ ਹੁੰਦੀ ਸੀ। ਪਰ ਅੱਜ ਮੈਂ ਉਸ ਸ਼ਰਮਸਾਰੀ ਨੂੰ ਦੂਰ ਕਰ ਦਿੱਤਾ ਹੈ।” ਇਸ ਲਈ ਯਹੋਸ਼ੁਆ ਨੇ ਉਸ ਥਾਂ ਦਾ ਨਾਮ ਗਿਲਗਾਲ ਰੱਖ ਦਿੱਤਾ। ਅਤੇ ਅੱਜ ਵੀ ਉਸ ਥਾਂ ਦਾ ਨਾਮ ਗਿਲਗਾਲ ਹੀ ਹੈ।"
5ਇਸਰਾਏਲ ਦੇ ਲੋਕਾਂ ਨੇ ਪਸਾਹ ਦਾ ਜਸ਼ਨ ਉਦੋਂ ਮਨਾਇਆ ਜਦੋਂ ਉਹ ਯਰੀਹੋ ਦੇ ਮੈਦਾਨਾ ਅੰਦਰ ਗਿਲਗਾਲ ਵਿਖੇ ਡੇਰਾ ਲਾਈ ਬੈਠੇ ਸਨ। ਇਹ ਗੱਲ ਮਹੀਨੇ ਦੇ 14ਵੇਂ ਦਿਨ ਦੀ ਸ਼ਾਮ ਦੀ ਸੀ।"

6ਪਸਾਹ ਤੋਂ ਅਗਲੇ ਦਿਨ ਲੋਕਾਂ ਨੇ ਉਹ ਭੋਜਨ ਖਾਧਾ ਜਿਹੜਾ ਉਸ ਧਰਤੀ ਉੱਤੇ ਉੱਗਿਆ ਸੀ। ਉਨ੍ਹਾਂ ਨੇ ਬਿਨਾ ਖਮੀਰ ਵਾਲੀ ਰੋਟੀ ਅਤੇ ਭੁੱਜਿਆ ਅਨਾਜ ਖਾਧਾ।"
7ਅਗਲੀ ਸਵੇਰ, ਅਕਾਸ਼ ਵਿੱਚੋਂ ਆਉਣ ਵਾਲਾ ਖਾਸ ਮੰਨਾ ਬੰਦ ਹੋ ਗਿਆ। ਇਹ ਗੱਲ ਉਸ ਦਿਨ ਤੋਂ ਮਗਰੋਂ ਵਾਪਰੀ ਜਦੋਂ ਲੋਕਾਂ ਨੇ ਕਨਾਨ ਦੀ ਧਰਤੀ ਉੱਤੇ ਉਗਾਇਆ ਭੋਜਨ ਖਾਧਾ। ਉਸ ਸਮੇਂ ਤੋਂ ਬਾਦ ਇਸਰਾਏਲ ਦੇ ਲੋਕਾਂ ਨੂੰ ਅਕਾਸ਼ ਦਾ ਖਾਸ ਮੰਨਾ ਪ੍ਰਾਪਤ ਨਹੀਂ ਹੋਇਆ।"
8ਯਹੋਵਾਹ ਦੀ ਫ਼ੌਜ ਦਾ ਕਮਾਂਡਰ ਜਦੋਂ ਯਹੋਸ਼ੁਆ ਯਰੀਹੋ ਦੇ ਨੇੜੇ ਸੀ ਤਾਂ ਉਸ ਨੇ ਉੱਪਰ ਵੱਲ ਨਜ਼ਰ ਮਾਰੀ ਅਤੇ ਆਪਣੇ ਸਾਹਮਣੇ ਇੱਕ ਆਦਮੀ ਨੂੰ ਖਲੋਤਿਆ ਵੇਖਿਆ। ਆਦਮੀ ਦੇ ਹੱਥ ਵਿੱਚ ਤਲਵਾਰ ਸੀ। ਯਹੋਸ਼ੁਆ ਉਸ ਆਦਮੀ ਕੋਲ ਗਿਆ ਅਤੇ ਪੁੱਛਿਆ, “ਕੀ ਤੂੰ ਸਾਡੇ ਲੋਕਾਂ ਦਾ ਮਿੱਤਰ ਹੈ ਜਾਂ ਸਾਡੇ ਦੁਸ਼ਮਣਾ ਵਿੱਚੋਂ ਹੈ?”"
9ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”"
10ਯਹੋਵਾਹ ਦੀ ਫ਼ੌਜ ਦੇ ਕਮਾਂਡਰ ਨੇ ਜਵਾਬ ਦਿੱਤਾ, “ਆਪਣੀਆਂ ਜੁੱਤੀਆਂ ਉਤਾਰ ਲਵੋ। ਜਿਸ ਥਾਂ ਉੱਤੇ ਤੁਸੀਂ ਹੁਣ ਖਲੋਤੇ ਹੋਏ ਹੋ, ਉਹ ਪਵਿੱਤਰ ਹੈ।” ਇਸ ਲਈ ਯਹੋਸ਼ੁਆ ਨੇ ਉਸਦਾ ਹੁਕਮ ਮੰਨਿਆ।"

11ਯਰੀਹੋ ਉੱਤੇ ਕਬਜ਼ਾ ਯਰੀਹੋ ਸ਼ਹਿਰ ਬੰਦ ਸੀ। ਸ਼ਹਿਰ ਦੇ ਲੋਕ ਭੈਭੀਤ ਸਨ ਕਿਉਂਕਿ ਇਸਰਾਏਲ ਦੇ ਲੋਕ ਨੇੜੇ ਸਨ। ਕੋਈ ਵੀ ਸ਼ਹਿਰ ਦੇ ਅੰਦਰ ਨਹੀਂ ਸੀ ਜਾਂਦਾ ਅਤੇ ਨਾ ਹੀ ਬਾਹਰ ਜਾਂਦਾ ਸੀ।"
12ਫ਼ੇਰ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ, “ਦੇਖੋ, ਮੈਂ ਤੁਹਾਨੂੰ ਯਰੀਹੋ ਸ਼ਹਿਰ ਨੂੰ ਹਰਾਉਣ ਦੀ ਇਜਾਜ਼ਤ ਦਿਆਂਗਾ। ਤੁਸੀਂ ਸ਼ਹਿਰ ਦੇ ਰਾਜੇ ਅਤੇ ਸਾਰੇ ਲੜਾਕੂਆਂ ਨੂੰ ਹਰਾ ਦੇਵੋਂਗੇ।"
13ਹਰ ਰੋਜ਼ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਆਪਣੀ ਫ਼ੌਜ ਨਾਲ ਮਾਰਚ ਕਰੋ। ਛੇ ਦਿਨਾ ਤੱਕ ਇਵੇਂ ਹੀ ਕਰੋ।"
14ਜਾਜਕਾਂ ਨੂੰ ਪਵਿੱਤਰ ਸੰਦੂਕ ਚੁੱਕਣ ਲਈ ਆਖੋ ਜਾਜਕਾਂ ਵਿੱਚੋਂ ਸੱਤ ਜਣਿਆ ਨੂੰ ਭੇਡੂਆਂ ਦੇ ਸਿੰਗਾ ਤੋਂ ਬਣੀਆਂ ਤੁਰ੍ਹੀਆਂ ਲਿਆਉਣ ਲਈ ਆਖੋ ਅਤੇ ਉਹ ਪਵਿੱਤਰ ਸੰਦੂਕ ਦੇ ਸਾਹਮਣੇ ਮਾਰਚ ਕਰਨ। ਸੱਤਵੇਂ ਦਿਨ ਸ਼ਹਿਰ ਦੇ ਗਿਰਦ ਸੱਤ ਵਾਰੀ ਮਾਰਚ ਕਰੋ। ਸੱਤਵੇਂ ਦਿਨ ਜਾਜਕਾਂ ਨੂੰ ਉਦੋਂ ਤੁਰ੍ਹੀਆਂ ਵਜਾਉਣ ਲਈ ਆਖੋ ਜਦੋਂ ਉਹ ਮਾਰਚ ਕਰ ਰਹੇ ਹੋਣ।"
15ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”"

16ਯਰੀਹੋ ਦੇ ਖਿਲਾਫ ਲੜਾਈ ਇਸ ਲਈ ਨੂਨ ਦੇ ਪੁੱਤਰ ਯਹੋਸ਼ੁਆ ਨੇ ਜਾਜਕਾਂ ਨੂੰ ਇਕੱਠਿਆ ਕੀਤਾ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕੋ। ਅਤੇ ਸੱਤ ਜਾਜਕਾਂ ਨੂੰ ਤੁਰ੍ਹੀਆਂ ਚੁੱਕ ਕੇ ਅਤੇ ਸੰਦੂਕ ਦੇ ਅੱਗੇ ਮਾਰਚ ਕਰਨ ਲਈ ਆਖੋ।”"
17ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਹੁਕਮ ਦਿੱਤਾ, “ਹੁਣ, ਜਾਓ! ਸ਼ਹਿਰ ਦੇ ਇਰਦ-ਗਿਰਦ ਮਾਰਚ ਕਰੋ। ਹਥਿਆਰ ਬੰਦ ਸਿਪਾਹੀ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨਗੇ।”"
18ਜਦੋਂ ਯਹੋਸ਼ੁਆ ਨੇ ਉਨ੍ਹਾਂ ਨੂੰ ਇਹ ਸਭ ਕੁਝ ਦੱਸਿਆ, ਸੱਤ ਜਾਜਕ ਭੇਡੂ ਦੇ ਸਿੰਗ ਵਜਾਉਂਦੇ ਹੋਏ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਨ ਲੱਗ ਪਏ। ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਣ ਵਾਲੇ ਜਾਜਕ ਉਨ੍ਹਾਂ ਦੇ ਪਿੱਛੇ ਗਏ।"
19ਹਥਿਆਰ ਬੰਦ ਸਿਪਾਹੀ ਜਿਹੜੇ ਜਾਜਕਾਂ ਦੇ ਅੱਗੇ ਮਾਰਚ ਕਰ ਰਹੇ ਸਨ ਤੁਰ੍ਹੀਆਂ ਵਜਾ ਰਹੇ ਸਨ ਅਤੇ ਬਾਕੀ ਦੇ ਆਦਮੀ ਪਵਿੱਤਰ ਸੰਦੂਕ ਦੇ ਪਿੱਛੇ ਤੁਰ ਪਏ। ਇਸ ਤਰ੍ਹਾਂ, ਉਹ ਮਾਰਚ ਕਰਦੇ ਅਤੇ ਭੇਡੂ ਦੇ ਸਿੰਗ ਵਜਾਉਂਦੇ ਹੋਏ ਸ਼ਹਿਰ ਦੇ ਗਿਰਦ ਘੁੰਮੇ।"
20ਯਹੋਸ਼ੁਆ ਨੇ ਲੋਕਾਂ ਨੂੰ ਜੰਗ ਦਾ ਨਾਹਰਾ ਨਾ ਮਾਰਨ ਲਈ ਆਖਿਆ ਹੋਇਆ ਸੀ। ਉਸ ਨੇ ਆਖਿਆ, “ਸ਼ੋਰ ਨਾ ਮਚਾਉ। ਉਦੋਂ ਤੱਕ ਇੱਕ ਸ਼ਬਦ ਨਹੀਂ ਬੋਲਣਾ ਜਦੋਂ ਤੱਕ ਮੈਂ ਆਖਦਾ ਨਹੀਂ। ਫ਼ੇਰ ਤੁਸੀਂ ਸ਼ੋਰ ਮਚਾ ਸੱਕੋਂਗੇ!”"

21ਇਸ ਲਈ ਯਹੋਸ਼ੁਆ ਨੇ ਜਾਜਕਾਂ ਕੋਲੋਂ ਯਹੋਵਾਹ ਦੇ ਪਵਿੱਤਰ ਸੰਦੂਕ ਨੂੰ ਇੱਕ ਵਾਰੀ ਸ਼ਹਿਰ ਦੇ ਗਿਰਦ ਘੁਮਾਇਆ ਫ਼ੇਰ ਉਸ ਡੇਰੇ ਤੇ ਵਾਪਸ ਚੱਲੇ ਗਏ ਅਤੇ ਰਾਤ ਉੱਥੇ ਹੀ ਬਿਤਾਈ।"
22ਅਗਲੀ ਸਵੇਰ, ਸੁਵਖਤੇ ਹੀ ਯਹੋਸ਼ੁਆ ਉੱਠ ਖੜ੍ਹਾ ਹੋਇਆ। ਜਾਜਕਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਫ਼ੇਰ ਚੁੱਕ ਲਿਆ।"
23ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ।"
24ਇਸ ਲਈ ਦੂਸਰੇ ਦਿਨ ਵੀ ਉਨ੍ਹਾਂ ਸਾਰਿਆਂ ਨੇ ਇੱਕ ਵਾਰੀ ਸ਼ਹਿਰ ਦੇ ਆਲੇ-ਦੁਆਲੇ ਮਾਰਚ ਕੀਤੀ। ਅਤੇ ਫ਼ੇਰ ਉਹ ਡੇਰੇ ਵੱਲ ਵਾਪਸ ਚੱਲੇ ਗਏ। ਉਨ੍ਹਾਂ ਨੇ ਛੇ ਦਿਨਾ ਤੱਕ ਹਰ ਰੋਜ਼ ਇਹੀ ਕੁਝ ਕਰਨਾ ਜਾਰੀ ਰੱਖਿਆ।"
25ਸੱਤਵੇਂ ਦਿਨ ਉਹ ਸਰਘੀ ਵੇਲੇ ਉੱਠ ਖਲੋਤੇ। ਅਤੇ ਉਨ੍ਹਾਂ ਨੇ ਸ਼ਹਿਰ ਦੇ ਆਲੇ-ਦੁਆਲੇ ਸੱਤ ਵਾਰੀ ਮਾਰਚ ਕੀਤੀ। ਉਨ੍ਹਾਂ ਨੇ ਉਸੇ ਤਰ੍ਹਾਂ ਨਾਲ ਮਾਰਚ ਕੀਤੀ ਜਿਵੇਂ ਇਸ ਤੋਂ ਪਹਿਲਾਂ ਦੇ ਦਿਨਾਂ ਵਿੱਚ ਕੀਤਾ ਸੀ, ਪਰ ਉਸ ਦਿਨ ਉਨ੍ਹਾਂ ਨੇ ਸ਼ਹਿਰ ਦੇ ਦੁਆਲੇ ਸੱਤ ਵਾਰੀ ਮਾਰਚ ਕੀਤੀ।"

26ਜਦੋਂ ਉਨ੍ਹਾਂ ਨੇ ਸ਼ਹਿਰ ਦਾ ਸੱਤਵਾਂ ਚੱਕਰ ਕੱਢਿਆ ਤਾਂ ਜਾਜਕਾਂ ਨੇ ਆਪਣੀਆਂ ਤੁਰ੍ਹੀਆਂ ਵਜਾਈਆਂ। ਉਸ ਵੇਲੇ ਯਹੋਸ਼ੁਆ ਨੇ ਆਦੇਸ਼ ਦਿੱਤਾ: “ਹੁਣ, ਸ਼ੋਰ ਮਚਾਉ! ਯਹੋਵਾਹ ਤੁਹਾਨੂੰ ਇਹ ਸ਼ਹਿਰ ਦੇ ਰਿਹਾ ਹੈ!"
27ਇਹ ਸ਼ਹਿਰ ਅਤੇ ਇਸਦੀ ਹਰ ਸ਼ੈਅ ਯਹੋਵਾਹ ਦੀ ਹੈ। ਸਿਰਫ਼ ਵੇਸਵਾ ਰਾਹਾਬ ਅਤੇ ਉਸ ਦੇ ਘਰ ਦੇ ਸਾਰੇ ਆਦਮੀ ਜਿਉਂਦੇ ਬਚਣਗੇ। ਇਨ੍ਹਾਂ ਲੋਕਾਂ ਨੂੰ ਬਿਲਕੁਲ ਨਾ ਮਾਰਿਆ ਜਾਵੇ ਕਿਉਂਕਿ ਰਾਹਾਬ ਨੇ ਦੋ ਜਸੂਸਾਂ ਦੀ ਸਹਾਇਤਾ ਕੀਤੀ ਸੀ।"
28ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।"
29ਸਾਰੀਆਂ ਚਾਂਦੀ ਅਤੇ ਸੋਨੇ ਅਤੇ ਪਿੱਤਲ ਅਤੇ ਲੋਹੇ ਦੀਆਂ ਚੀਜ਼ਾਂ ਯਹੋਵਾਹ ਦੀਆਂ ਹਨ। ਉਨ੍ਹਾਂ ਚੀਜ਼ਾਂ ਨੂੰ ਅਵੱਸ਼ ਯਹੋਵਾਹ ਦੇ ਤੋਸ਼ੇਖਾਨੇ ਵਿੱਚ ਰੱਖਿਆ ਜਾਣਾ ਚਾਹੀਦਾ ਹੈ।”"
You have read Deuteronomy 33
29 verses