Lumina
Deuteronomy

A Call to Obedience

Deuteronomy 4·Punjabi Bible

1ਅਤੇ ਯਹੋਵਾਹ ਤੁਹਾਡੀ ਹਰ ਬਿਮਾਰੀ ਦੂਰ ਕਰ ਦੇਵੇਗਾ। ਯਹੋਵਾਹ ਤੁਹਾਨੂੰ ਉਨ੍ਹਾਂ ਭਿਆਨਕ ਬਿਮਾਰੀਆਂ ਤੋਂ ਬਚਾਵੇਗਾ ਜਿਹੜੀਆਂ ਤੁਹਾਨੂੰ ਮਿਸਰ ਵਿੱਚ ਰਹਿਂਦਿਆਂ ਲੱਗੀਆਂ ਸਨ। ਪਰ ਯਹੋਵਾਹ ਤੁਹਾਡੇ ਦੁਸ਼ਮਣਾ ਨੂੰ ਇਹ ਬਿਮਾਰੀਆਂ ਲਾ ਦੇਵੇਗਾ।"

2ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਸਮੂਹ ਲੋਕਾਂ ਨੂੰ ਤਬਾਹ ਕਰ ਦਿਉ, ਜਿਨ੍ਹਾਂ ਨੂੰ ਹਰਾਉਣ ਵਿੱਚ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੀ ਸਹਾਇਤਾ ਕਰਦਾ ਹੈ। ਉਨ੍ਹਾਂ ਲਈ ਦੁੱਖੀ ਨਾ ਹੋਵੋ ਅਤੇ ਉਨ੍ਹਾਂ ਦੇ ਦੇਵਤਿਆਂ ਦੀ ਉਪਾਸਨਾ ਨਾ ਕਰੋ। ਕਿਉਂਕਿ ਉਹ ਇੱਕ ਸ਼ਿਕਂਜੇ ਵਰਗੇ ਹਨ।"

3ਯਹੋਵਾਹ ਆਪਣੇ ਬੰਦਿਆਂ ਦੀ ਸਹਾਇਤਾ ਦਾ ਇਕਰਾਰ ਕਰਦਾ ਹੈ “ਆਪਣੇ ਦਿਲ ਵਿੱਚ ਇਹ ਨਾ ਆਖੋ, ‘ਇਹ ਕੌਮਾਂ ਸਾਡੇ ਨਾਲੋਂ ਤਾਕਤਵਰ ਹਨ। ਅਸੀਂ ਇਨ੍ਹਾਂ ਨੂੰ ਕਿਵੇਂ ਕੱਢ ਸੱਕਦੇ ਹਾਂ?’"

4ਤੁਹਾਨੂੰ ਉਨ੍ਹਾਂ ਪਾਸੋਂ ਭੈਭੀਤ ਨਹੀਂ ਹੋਣਾ ਚਾਹੀਦਾ। ਤੁਹਾਨੂੰ ਚੇਤੇ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਫ਼ਿਰਊਨ ਅਤੇ ਮਿਸਰ ਦੇ ਸਮੂਹ ਲੋਕਾਂ ਨਾਲ ਕੀ ਸਲੂਕ ਕੀਤਾ ਸੀ।"

5ਤੁਸੀਂ ਉਨ੍ਹਾਂ ਵੱਡੀਆਂ ਮੁਸੀਬਤਾਂ ਨੂੰ ਦੇਖਿਆ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਦਿੱਤੀਆਂ। ਤੁਸੀਂ ਉਸ ਦੇ ਚਮਤਕਾਰ ਦੇਖੇ। ਤੁਸੀਂ ਦੇਖਿਆ ਕਿ ਯਹੋਵਾਹ ਨੇ ਤੁਹਾਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਦੀ ਵਰਤੋਂ ਕੀਤੀ। ਯਹੋਵਾਹ, ਤੁਹਾਡਾ ਪਰਮੇਸ਼ੁਰ, ਉਸੇ ਸ਼ਕਤੀ ਦੀ ਵਰਤੋਂ ਉਨ੍ਹਾਂ ਸਾਰੇ ਲੋਕਾਂ ਦੇ ਵਿਰੁੱਧ ਕਰੇਗਾ ਜਿਨ੍ਹਾਂ ਤੋਂ ਤੁਸੀਂ ਭੈਭੀਤ ਹੋ।"

Deuteronomy 4 illustration - Deuteronomy Chapter 4

6“ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਸਮੂਹ ਲੋਕਾਂ ਨੂੰ ਲੱਭਣ ਲਈ ਡੇਹਮੂ (ਹਾਰਨੇਟ ) ਵੀ ਭੇਜੇਗਾ, ਜਿਹੜੇ ਤੁਹਾਡੇ ਕੋਲੋਂ ਬਚਕੇ ਛੁਪਣਗਾਹਾਂ ਵਿੱਚ ਚੱਲੇ ਜਾਣਗੇ। ਉਹ ਉਨ੍ਹਾਂ ਸਾਰਿਆਂ ਲੋਕਾਂ ਨੂੰ ਤਬਾਹ ਕਰ ਦੇਵੇਗਾ।"

7ਉਨ੍ਹਾਂ ਲੋਕਾਂ ਕੋਲੋਂ ਨਾ ਡਰੋ। ਕਿਉਂ ਜੋ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਅੰਗ-ਸੰਗ ਹੈ ਅਤੇ ਉਹ ਇੱਕ ਮਹਾਨ ਅਤੇ ਭੈਅ ਦਾਇੱਕ ਪਰਮੇਸ਼ੁਰ ਹੈ।"

8ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਕੌਮਾਂ ਨੂੰ ਛੋਟੇ ਟੋਲਿਆਂ ਵਿੱਚ ਤੁਹਾਡਾ ਦੇਸ਼ ਛੱਡਣ ਲਈ ਮਜ਼ਬੂਰ ਕਰ ਦੇਵੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਇੱਕੋ ਵਾਰੀ ਬਰਬਾਦ ਨਹੀਂ ਕਰੋਂਗੇ। ਜੇ ਤੁਸੀਂ ਅਜਿਹਾ ਕਰੋਂਗੇ, ਜੰਗਲੀ ਜਾਨਵਰ ਵੱਧ ਜਾਣਗੇ ਅਤੇ ਤੁਹਾਨੂੰ ਨੁਕਸਾਨ ਪਹਚਾਉਣਗੇ।"

9ਪਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਇਨ੍ਹਾਂ ਕੌਮਾਂ ਨੂੰ ਤੁਹਾਨੂੰ ਸੌਂਪ ਦੇਵੇਗਾ। ਯਹੋਵਾਹ ਉਨ੍ਹਾਂ ਨੂੰ ਜੰਗ ਵਿੱਚ ਦੁਬਿਧਾ ਵਿੱਚ ਪਾ ਦੇਵੇਗਾ, ਜਦੋਂ ਤੱਕ ਕਿ ਉਹ ਹਾਰ ਨਹੀਂ ਜਾਂਦੇ।"

10ਯਹੋਵਾਹ ਤੁਹਾਡੀ ਉਨ੍ਹਾਂ ਦੇ ਰਾਜਿਆਂ ਨੂੰ ਹਰਾਉਣ ਵਿੱਚ ਸਹਾਇਤਾ ਕਰੇਗਾ। ਤੁਸੀਂ ਉਨ੍ਹਾਂ ਨੂੰ ਮਾਰ ਦਿਉਂਗੇ, ਅਤੇ ਦੁਨੀਆਂ ਇਹ ਭੁੱਲ ਜਾਵੇਗੀ ਕਿ ਉਹ ਕਦੇ ਜਿਉਂਦੇ ਸਨ। ਕੋਈ ਵੀ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਤੁਸੀਂ ਉਨ੍ਹਾਂ ਸਾਰਿਆਂ ਨੂੰ ਹਰਾ ਦੇਵੋਂਗੇ!"

Deuteronomy 4 illustration - Deuteronomy Chapter 4

11“ਤੁਹਾਨੂੰ ਚਾਹੀਦਾ ਹੈ ਕਿ ਉਨ੍ਹਾਂ ਦੇ ਦੇਵਤਿਆਂ ਦੀਆਂ ਮੂਰਤੀਆਂ ਅੱਗ ਵਿੱਚ ਸੁੱਟਕੇ ਸਾੜ ਦਿਉਂ। ਤੁਹਾਨੂੰ ਇਨ੍ਹਾਂ ਮੂਰਤੀਆਂ ਉੱਪਰ ਸੋਨੇ ਜਾਂ ਚਾਂਦੀ ਨੂੰ ਆਪਣੇ ਕੋਲ ਰੱਖਣ ਦੀ ਤਮੰਨਾ ਨਹੀਂ ਕਰਨੀ ਚਾਹੀਦੀ। ਇਹ ਤੁਹਾਡੇ ਲਈ ਇੱਕ ਸ਼ਿਕਂਜੇ ਵਾਂਗ ਹੋਵੇਗਾ। ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਬੁੱਤਾਂ ਨੂੰ ਨਫ਼ਰਤ ਕਰਦਾ ਹੈ।"

12ਅਤੇ ਤੁਹਾਨੂੰ ਉਨ੍ਹਾਂ ਭਿਆਨਕ ਬੁੱਤਾਂ ਵਿੱਚੋਂ ਕੋਈ ਆਪਣੇ ਘਰਾਂ ਅੰਦਰ ਨਹੀਂ ਲਿਆਉਣਾ ਚਾਹੀਦਾ। ਤੁਹਾਨੂੰ ਉਨ੍ਹਾਂ ਭਿਆਨਕ ਚੀਜ਼ਾਂ ਨੂੰ ਨਫ਼ਰਤ ਕਰਨੀ ਚਾਹੀਦੀ ਹੈ। ਤੁਹਾਨੂੰ ਉਹ ਬੁੱਤ ਤਬਾਹ ਕਰ ਦੇਣੇ ਚਾਹੀਦੇ ਹਨ।"

13ਯਹੋਵਾਹ ਨੂੰ ਚੇਤੇ ਰੱਖੋ “ਤੁਹਾਨੂੰ ਉਹ ਸਾਰੀਆਂ ਬਿਧੀਆਂ ਧਿਆਨ ਨਾਲ ਮੰਨਣੀਆਂ ਚਾਹੀਦੀਆਂ ਹਨ ਜਿਹੜੀਆਂ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਕਿਉਂਕਿ ਫ਼ੇਰ ਹੀ ਤੁਸੀਂ ਭਰਪੂਰਤਾ ਨਾਲ ਜੀਵੋਂਗੇ ਅਤੇ ਇੱਕ ਵੱਡੀ ਕੌਮ ਬਣੋਂਗੇ। ਤੁਸੀਂ ਉਹ ਧਰਤੀ ਹਾਸਿਲ ਕਰੋਂਗੇ ਜਿਸਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"

14ਅਤੇ ਤੁਹਾਨੂੰ ਉਸ ਸਾਰੇ ਸਫ਼ਰ ਨੂੰ ਚੇਤੇ ਰੱਖਣਾ ਚਾਹੀਦਾ ਹੈ ਜਿਸਦੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਨ੍ਹਾਂ 40 ਵਰ੍ਹਿਆਂ ਵਿੱਚ ਮਾਰੂਥਲ ਅੰਦਰ ਤੁਹਾਡੇ ਲਈ ਅਗਵਾਈ ਕੀਤੀ। ਯਹੋਵਾਹ ਤੁਹਾਡਾ ਇਮਤਿਹਾਨ ਲੈ ਰਿਹਾ ਸੀ। ਉਹ ਤੁਹਾਨੂੰ ਨਿਮਾਣਾ ਬਨਾਉਣਾ ਚਾਹੁੰਦਾ ਸੀ। ਉਹ ਤੁਹਾਡੇ ਦਿਲਾਂ ਦੀਆਂ ਗੱਲਾਂ ਜਾਨਣਾ ਚਾਹੁੰਦਾ ਸੀ। ਉਹ ਜਾਨਣਾ ਚਾਹੁੰਦਾ ਸੀ ਕਿ ਕੀ ਤੁਸੀਂ ਉਸ ਦੇ ਆਦੇਸ਼ਾਂ ਦਾ ਪਾਲਣਾ ਕਰੋਂਗੇ।"

15ਯਹੋਵਾਹ ਨੇ ਤੁਹਾਨੂੰ ਨਿਮਾਣਾ ਬਣਾਇਆ ਅਤੇ ਤੁਹਾਨੂੰ ਭੁੱਖਿਆ ਰੱਖਿਆ। ਫ਼ੇਰ ਉਸ ਨੇ ਤੁਹਾਨੂੰ ਮੰਨ ਖੁਆਇਆ, ਜਿਸ ਬਾਰੇ ਤੁਹਾਨੂੰ ਜਾਂ ਤੁਹਾਡੇ ਪੁਰਖਿਆਂ ਨੂੰ ਪਹਿਲਾਂ ਪਤਾ ਨਹੀਂ ਸੀ, ਜਾਂ ਵੇਖਿਆ ਨਹੀਂ ਸੀ। ਕਿਉਂਕਿ ਉਹ ਤੁਹਾਨੂੰ ਪਤਾ ਲੱਗਵਾਉਣਾ ਚਾਹੁੰਦਾ ਸੀ ਕਿ ਇਨਸਾਨ ਸਿਰਫ਼ ਰੋਟੀ ਉੱਤੇ ਹੀ ਜਿਉਂਦੇ ਨਹੀਂ ਰਹਿੰਦੇ ਪਰ ਹਰ ਉਸ ਬਚਨ ਉੱਤੇ ਜਿਉਂਦੇ ਹਨ ਜੋ ਯਹੋਵਾਹ ਆਖਦਾ ਹੈ।"

Deuteronomy 4 illustration - Deuteronomy Chapter 4

16ਇਨ੍ਹਾਂ 40 ਵਰ੍ਹਿਆਂ ਵਿੱਚ ਤੁਹਾਡੇ ਕੱਪੜੇ ਘਿਸੇ ਨਹੀਂ ਅਤੇ ਤੁਹਾਡੇ ਪੈਰ ਸੁੱਜੇ ਨਹੀਂ। ਕਿਉਂਕਿ ਯਹੋਵਾਹ ਨੇ ਤੁਹਾਡਾ ਖਿਆਲ ਰੱਖਿਆ ਹੈ!"

17ਤੁਹਾਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਇਹ ਸਭ ਗੱਲਾਂ ਤੁਹਾਡੇ ਲਈ ਕੀਤੀਆਂ। ਪਰਮੇਸ਼ੁਰ, ਆਪਣੇ ਬੱਚੇ ਨੂੰ ਸਿੱਖਾਉਂਦੇ ਹੋਏ ਇੱਕ ਮਾਪੇ ਵਾਂਗ ਸੀ।"

18“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦੇਸ਼ਾਂ ਨੂੰ ਜ਼ਰੂਰ ਮੰਨਣਾ ਚਾਹੀਦਾ ਹੈ। ਉਸ ਦੇ ਪਿੱਛੇ ਲੱਗੋ ਅਤੇ ਉਸਦੀ ਇੱਜ਼ਤ ਕਰੋ।"

19ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਇੱਕ ਚੰਗੀ ਧਰਤੀ ਉੱਤੇ ਲਿਜਾ ਰਿਹਾ ਹੈ-ਦਰਿਆਵਾਂ ਅਤੇ ਪਾਣੀ ਦੇ ਚਸ਼ਮਿਆਂ ਨਾਲ ਭਰੀ ਹੋਈ ਧਰਤੀ ਅੰਦਰ, ਵਾਦੀਆਂ ਅਤੇ ਪਹਾੜੀਆਂ ਵਿੱਚ ਪਾਣੀ ਧਰਤੀ ਵਿੱਚੋਂ ਨਿਕਲ ਕੇ ਵੱਗਦਾ ਹੈ।"

20ਇਸ ਧਰਤੀ ਉੱਤੇ ਕਣਕ ਅਤੇ ਜੌਂ, ਅੰਗੂਰਾਂ ਦੀਆਂ ਵੇਲਾਂ, ਅੰਜੀਰ ਦੇ ਰੁੱਖ ਅਤੇ ਅਨਾਰ ਹਨ। ਇਹ ਜੈਤੂਨ ਦੇ ਤੇਲ ਅਤੇ ਸ਼ਹਿਦ ਦੀ ਧਰਤੀ ਹੈ।"

Deuteronomy 4 illustration - Deuteronomy Chapter 4

21ਇੱਥੇ ਤੁਹਾਨੂੰ ਕਾਫ਼ੀ ਭੋਜਨ ਮਿਲੇਗਾ। ਤੁਹਾਨੂੰ ਹਰ ਲੋੜੀਂਦੀ ਸ਼ੈਅ ਮਿਲੇਗੀ। ਇਹ ਉਹ ਧਰਤੀ ਹੈ ਜਿੱਥੇ ਲੋਹੇ ਦੀਆਂ ਚੱਟਾਨਾਂ ਹਨ। ਤੁਸੀਂ ਪਹਾੜੀਆਂ ਵਿੱਚੋਂ ਤਾਂਬਾ ਕੱਢ ਸੱਕਦੇ ਹੋ।"

22ਤੁਸੀਂ ਜਿੰਨਾ ਚਾਹੋਂਗੇ ਓਨਾ ਖਾਵੋਂਗੇ। ਫ਼ੇਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਤੁਹਾਨੂੰ ਇੰਨੀ ਚੰਗੀ ਜ਼ਮੀਨ ਦੇਣ ਲਈ ਉਸਤਤਿ ਕਰੋਂਗੇ।"

23ਯਹੋਵਾਹ ਦੀ ਕਰਨੀ ਨੂੰ ਨਾ ਭੁੱਲੋ “ਧਿਆਨ ਰੱਖਣਾ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਭੁੱਲ ਨਾ ਜਾਣਾ! ਉਨ੍ਹਾ ਹੁਕਮਾਂ, ਕਾਨੂੰਨਾ ਅਤੇ ਬਿਧੀਆਂ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ।"

24ਫ਼ੇਰ ਤੁਹਾਡੇ ਕੋਲ ਖਾਣ ਲਈ ਕਾਫ਼ੀ ਕੁਝ ਹੋਵੇਗਾ, ਅਤੇ ਤੁਸੀਂ ਆਪਣੇ ਰਹਿਣ ਵਾਸਤੇ ਚੰਗੇ ਮਕਾਨ ਬਣਾ ਲਵੋਂਗੇ।"

25ਤੁਹਾਡੀਆਂ ਗਾਵਾਂ, ਭੇਡਾਂ ਅਤੇ ਬੱਕਰੀਆਂ ਬਹੁਤ ਵੱਧਣ ਫ਼ੁੱਲਣਗੀਆਂ। ਤੁਹਾਨੂੰ ਕਾਫ਼ੀ ਸੋਨਾ ਅਤੇ ਚਾਂਦੀ ਮਿਲੇਗੀ। ਤੁਹਾਡੇ ਕੋਲ ਕਿਸੇ ਚੀਜ਼ ਦੀ ਕਮੀ ਨਹੀਂ ਹੋਵੇਗੀ!"

Deuteronomy 4 illustration - Deuteronomy Chapter 4

26ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।"

27ਯਹੋਵਾਹ ਨੇ ਬਹੁਤ ਹੀ ਵਿਸ਼ਾਲ ਅਤੇ ਭਿਆਨਕ ਮਾਰੂਥਲ ਵਿੱਚ ਤੁਹਾਡੀ ਅਗਵਾਈ ਕੀਤੀ। ਉਸ ਮਾਰੂਥਲ ਵਿੱਚ ਜ਼ਹਿਰੀਲੇ ਸੱਪ ਅਤੇ ਬਿਛੁ ਸਨ। ਧਰਤੀ ਖੁਸ਼ਕ ਸੀ ਅਤੇ ਕਿਧਰੇ ਵੀ ਪਾਣੀ ਨਹੀਂ ਸੀ, ਪਰ ਯਹੋਵਾਹ ਨੇ ਤੁਹਾਨੂੰ ਠੋਸ ਚੱਟਾਨ ਵਿੱਚੋਂ ਪਾਣੀ ਦਿੱਤਾ।"

28ਮਾਰੂਥਲ ਵਿੱਚ, ਯਹੋਵਾਹ ਨੇ ਤੁਹਾਨੂੰ ਮੰਨ ਦਾ ਭੋਜਨ ਦਿੱਤਾ-ਐਸੀ ਚੀਜ਼ ਜਿਹੜੀ ਤੁਹਾਡੇ ਪੁਰਖਿਆਂ ਨੇ ਵੀ ਕਦੇ ਨਹੀਂ ਸੀ ਦੇਖੀ। ਯਹੋਵਾਹ ਨੇ ਤੁਹਾਡਾ ਇਮਤਿਹਾਨ ਲਿਆ। ਕਿਉਂਕਿ ਯਹੋਵਾਹ ਨੇ ਤੁਹਾਨੂੰ ਇਸ ਲਈ ਨਿਮਾਣਾ ਬਣਾਇਆ ਤਾਂ ਜੋ ਅੰਤ ਵਿੱਚ ਤੁਹਾਨੂੰ ਸੁੱਖ ਮਿਲੇ।"

29ਆਪਣੇ ਮਨ ਵਿੱਚ ਇਹ ਕਦੇ ਨਾ ਸੋਚੋ, ‘ਇਹ ਸਾਰੀ ਦੌਲਤ ਮੈਂ ਆਪਣੀ ਯੋਗਤਾ ਅਤੇ ਤਾਕਤ ਰਾਹੀਂ ਹਾਸਿਲ ਕੀਤੀ ਹੈ।’"

30ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਯਾਦ ਰੱਖੋ। ਯਾਦ ਰੱਖੋ ਕਿ ਉਹੀ ਹੈ ਜਿਹੜਾ ਤੁਹਾਨੂੰ ਅਜਿਹੀਆਂ ਗੱਲਾਂ ਕਰਨ ਦੀ ਸ਼ਕਤੀ ਦਿੰਦਾ ਹੈ। ਯਹੋਵਾਹ ਅਜਿਹਾ ਕਿਉਂ ਕਰਦਾ ਹੈ? ਕਿਉਂਕਿ ਉਹ ਉਸ ਇਕਰਾਰਨਾਮੇ ਦਾ ਪਾਲਣ ਕਰਨਾ ਚਾਹੁੰਦਾ ਹੈ। ਜਿਹੜਾ ਉਸ ਨੇ ਪੁਰਖਿਆਂ ਨਾਲ ਕੀਤਾ ਸੀ, ਉਵੇਂ ਜਿਵੇਂ ਉਹ ਅੱਜ ਕਰ ਰਿਹਾ ਹੈ!"

Deuteronomy 4 illustration - Deuteronomy Chapter 4

31“ਕਦੇ ਵੀ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਾ ਭੁੱਲੋ। ਕਦੇ ਵੀ ਹੋਰਨਾਂ ਦੇਵਤਿਆਂ ਦੇ ਪਿੱਛੇ ਨਾ ਲੱਗੋ! ਕਦੇ ਵੀ ਉਨ੍ਹਾਂ ਦੀ ਸੇਵਾ ਅਤੇ ਉਪਾਸਨਾ ਨਾ ਕਰੋ। ਜੇ ਤੁਸੀਂ ਅਜਿਹਾ ਕਰੋਂਗੇ ਤਾਂ ਮੈਂ ਅੱਜ ਤੁਹਾਨੂੰ ਚਿਤਾਵਨੀ ਦਿੰਦਾ ਹਾਂ: ਤੁਸੀਂ ਅਵੱਸ਼ ਤਬਾਹ ਹੋ ਜਾਵੋਂਗੇ!"

32ਯਹੋਵਾਹ ਤੁਹਾਡੇ ਲਈ ਹੋਰਨਾਂ ਕੌਮਾਂ ਨੂੰ ਤਬਾਹ ਕਰ ਰਿਹਾ ਹੈ। ਪਰ ਜੇ ਤੁਸੀਂ ਹੋਰਨਾ ਦੇਵਤਿਆਂ ਦੇ ਪਿੱਛੇ ਲੱਗੋਗੇ ਤਾਂ ਤੁਸੀਂ ਵੀ ਉਨ੍ਹਾਂ ਵਾਂਗ ਹੀ ਤਬਾਹ ਹੋ ਜਾਵੋਂਗੇ। ਕਿਉਂਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣਨੋ ਹਟ ਗਏ!"

33ਯਹੋਵਾਹ ਇਸਰਾਏਲ ਨਾਲ ਹੋਵੇਗਾ “ਇਸਰਾਏਲ ਦੇ ਲੋਕੋ, ਸੁਣੋ! ਤੁਸੀਂ ਅੱਜ ਯਰਦਨ ਨਦੀ ਦੇ ਪਾਰ ਜਾਵੋਂਗੇ। ਤੁਸੀਂ ਉਸ ਧਰਤੀ ਉੱਤੇ ਉਨ੍ਹਾਂ ਕੌਮਾਂ ਨੂੰ ਬਾਹਰ ਕੱਢਣ ਲਈ ਜਾਵੋਂਗੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਤਾਕਤਵਰ ਹਨ। ਉਨ੍ਹਾਂ ਦੇ ਸ਼ਹਿਰ ਵੱਡੇ ਹਨ ਅਤੇ ਉਨ੍ਹਾਂ ਦੀਆਂ ਕੰਧਾਂ ਅਕਾਸ਼ ਨੂੰ ਛੂੰਹਦੀਆਂ ਹਨ!"

34ਉੱਥੋਂ ਦੇ ਲੋਕ ਲੰਮੇ ਅਤੇ ਮਜ਼ਬੂਤ ਹਨ। ਉਹ ਅਨਾਕੀ ਹਨ। ਤੁਸੀਂ ਉਨ੍ਹਾਂ ਬਾਰੇ ਜਾਣਦੇ ਹੋ। ਤੁਸੀਂ ਇਹ ਕਥਨ ਸੁਣਿਆ, ‘ਕੋਈ ਵੀ ਕਦੇ ਵੀ ਅਨਾਕੀਆਂ ਦੇ ਵਿਰੁੱਧ ਜਿੱਤ ਨਹੀਂ ਸੱਕਦਾ।’"

35ਪਰ ਤੁਸੀਂ ਯਕੀਨ ਕਰ ਸੱਕਦੇ ਹੋ ਕਿ ਇਹ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ, ਜਿਹੜਾ ਤੁਹਾਡੇ ਸਾਹਮਣੇ ਉਸ ਅੱਗ ਵਾਂਗ ਦਰਿਆ ਪਾਰ ਕਰੇਗਾ, ਜੋ ਤਬਾਹ ਕਰ ਦਿੰਦੀ ਹੈ! ਯਹੋਵਾਹ ਉਨ੍ਹਾਂ ਕੌਮਾਂ ਨੂੰ ਤਬਾਹ ਕਰ ਦੇਵੇਗਾ। ਉਹ ਉਨ੍ਹਾਂ ਨੂੰ ਤੁਹਾਡੇ ਸਾਹਮਣੇ ਹਰਾਵੇਗਾ। ਤੁਸੀਂ ਉਨ੍ਹਾਂ ਕੌਮਾਂ ਨੂੰ ਬਾਹਰ ਕੱਢ ਦਿਉਂਗੇ ਅਤੇ ਉਨ੍ਹਾਂ ਨੂੰ ਤੇਜ਼ੀ ਨਾਲ ਤਬਾਹ ਕਰ ਦਿਉਂਗੇ। ਯਹੋਵਾਹ ਨੇ ਇਕਰਾਰ ਕੀਤਾ ਕਿ ਅਜਿਹਾ ਵਾਪਰੇਗਾ।"

Deuteronomy 4 illustration - Deuteronomy Chapter 4

36“ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਲਈ ਉਨ੍ਹਾਂ ਕੌਮਾਂ ਨੂੰ ਬਾਹਰ ਭਜਾ ਦੇਵੇਗਾ। ਪਰ ਕਦੇ ਵੀ ਇਹ ਨਾ ਸੋਚੋ, ‘ਯਹੋਵਾਹ ਸਾਨੂੰ ਇਸ ਧਰਤੀ ਉੱਤੇ ਰਹਿਣ ਲਈ ਇਸ ਵਾਸਤੇ ਲਿਆਇਆ ਕਿਉਂਕਿ ਅਸੀਂ ਇੰਨੇ ਚੰਗੇ ਲੋਕ ਹਾਂ!’ ਇਹ ਕਾਰਣ ਨਹੀਂ ਹੈ! ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਲਈ ਬਾਹਰ ਧੱਕਿਆ ਕਿਉਂਕਿ ਉਹ ਬੁਰੀਆਂ ਸਨ-ਇਸ ਲਈ ਨਹੀਂ ਕਿ ਤੁਸੀਂ ਚੰਗੇ ਸੀ।"

37ਤੁਸੀਂ ਉਨ੍ਹਾਂ ਦੀ ਧਰਤੀ ਲੈਣ ਲਈ ਜਾ ਰਹੇ ਹੋ, ਪਰ ਇਸ ਲਈ ਨਹੀਂ ਕਿਉਂਕਿ ਤੁਸੀਂ ਚੰਗੇ ਹੋ ਅਤੇ ਠੀਕ ਢੰਗ ਨਾਲ ਜਿਉਂਦੇ ਹੋ। ਤੁਸੀਂ ਉੱਥੇ ਜਾ ਰਹੇ ਹੋ, ਅਤੇ ਯਹੋਵਾਹ, ਤੁਹਾਡਾ ਪਰਮੇਸ਼ੁਰ, ਉਨ੍ਹਾਂ ਲੋਕਾਂ ਨੂੰ ਬਾਹਰ ਧੱਕ ਰਿਹਾ ਹੈ ਕਿਉਂਕਿ ਉਨ੍ਹਾਂ ਨੇ ਬਦੀ ਦਾ ਜੀਵਨ ਜੀਵਿਆ ਅਤੇ ਯਹੋਵਾਹ ਚਾਹੁੰਦਾ ਹੈ ਕਿ ਉਹ ਉਸ ਇਕਰਾਰ ਦੀ ਪਾਲਣਾ ਕਰੇ ਜਿਹੜਾ ਉਸ ਨੇ ਤੁਹਾਡੇ ਪੁਰਖਿਆਂ-ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਕੀਤਾ ਸੀ।"

38ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਉਹ ਚੰਗੀ ਧਰਤੀ ਰਹਿਣ ਲਈ ਦੇ ਰਿਹਾ ਹੈ ਪਰ ਤੁਹਾਨੂੰ ਜਾਣ ਲੈਣਾ ਚਾਹੀਦਾ ਹੈ ਕਿ ਇਹ ਇਸ ਲਈ ਨਹੀਂ ਕਿ ਤੁਸੀਂ ਚੰਗੇ ਹੋ ਸੱਚ ਤਾਂ ਇਹ ਹੈ ਕਿ ਤੁਸੀਂ ਬਹੁਤ ਜ਼ਿੱਦੀ ਲੋਕ ਹੋ।"

39ਯਹੋਵਾਹ ਦੇ ਗੁੱਸੇ ਨੂੰ ਚੇਤੇ ਰੱਖੋ “ਇਹ ਨਾ ਭੁੱਲੋ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਮਾਰੂਥਲ ਅੰਦਰ ਗੁੱਸੇ ਕਰ ਲਿਆ ਸੀ। ਤੁਸੀਂ ਉਸ ਦਿਨ ਤੋਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ ਜਿਸ ਦਿਨ ਤੁਸੀਂ ਮਿਸਰ ਦੀ ਧਰਤੀ ਤੋਂ ਬਾਹਰ ਆਏ ਅਤੇ ਇਸ ਥਾਂ ਪਹੁੰਚੇ।"

40ਤੁਸੀਂ ਯਹੋਵਾਹ ਨੂੰ ਹੇਰੋਬ ਪਰਬਤ (ਸੀਨਈ) ਉੱਤੇ ਨਾਰਾਜ਼ ਕੀਤਾ। ਯਹੋਵਾਹ ਇੰਨਾ ਜ਼ਿਆਦਾ ਨਾਰਾਜ਼ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ।"

Deuteronomy 4 illustration - Deuteronomy Chapter 4

41ਮੈਂ ਪਰਬਤ ਉੱਪਰ ਚਪਟੀਆਂ ਸ਼ਿਲਾਵਾ ਲੈਣ ਲਈ ਗਿਆ ਯਹੋਵਾਹ ਨੇ ਜਿਹੜਾ ਇਕਰਾਰ ਤੁਹਾਡੇ ਨਾਲ ਕੀਤਾ ਸੀ ਉਹ ਇਨ੍ਹਾਂ ਸ਼ਿਲਾਵਾਂ ਉੱਤੇ ਲਿਖਿਆ ਹੋਇਆ ਸੀ। ਮੈਂ 40 ਦਿਨਾਂ ਅਤੇ 40 ਰਾਤਾਂ ਪਰਬਤ ਉੱਤੇ ਰੁਕਿਆ। ਮੈਂ ਨਾ ਭੋਜਨ ਖਾਧਾ ਨਾ ਪਾਣੀ ਪੀਤਾ।"

42ਯਹੋਵਾਹ ਨੇ ਮੈਨੂੰ ਪੱਥਰ ਦੀਆਂ ਦੋ ਸ਼ਿਲਾਵਾ ਦਿੱਤੀਆਂ। ਯਹੋਵਾਹ ਨੇ ਉਨ੍ਹਾਂ ਪੱਥਰਾਂ ਉੱਤੇ ਆਪਣੀਆਂ ਹੀ ਉਂਗਲਾ ਨਾਲ ਹੁਕਮ ਲਿਖੇ ਜਿਹੜੇ ਉਸ ਨੇ ਅੱਗ ਵਿੱਚੋਂ ਕਹੇ ਸਨ, ਜਦੋਂ ਅਸੀਂ ਪਰਬਤ ਉੱਤੇ ਇਕੱਠੇ ਹੋਏ ਸਾਂ।"

43“ਇਸ ਲਈ 40 ਦਿਨਾਂ ਅਤੇ 40 ਰਾਤਾਂ ਤੋਂ ਬਾਦ ਮੈਨੂੰ ਯਹੋਵਾਹ ਨੇ ਦੋਵੇਂ ਸ਼ਿਲਾਵਾਂ ਦੇ ਦਿੱਤੀਆਂ-ਇਕਰਾਰਨਾਮੇ ਦੀਆਂ ਸ਼ਿਲਾਵਾਂ।"

44ਫ਼ੇਰ ਯਹੋਵਾਹ ਨੇ ਮੈਨੂੰ ਆਖਿਆ, ‘ਉੱਠ ਖੜ੍ਹਾ ਹੋ ਅਤੇ ਛੇਤੀ ਨਾਲ ਇੱਥੋਂ ਹੇਠਾਂ ਚੱਲਾ ਜਾ। ਜਿਨ੍ਹਾਂ ਲੋਕਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਇਆ ਸੀ ਉਨ੍ਹਾਂ ਨੇ ਆਪਣੇ-ਆਪ ਨੂੰ ਬਰਬਾਦ ਕਰ ਲਿਆ ਹੈ। ਉਹ ਮੇਰੇ ਹੁਕਮਾ ਨੂੰ ਮੰਨਣ ਤੋਂ ਇੰਨੀ ਛੇਤੀ ਪਲਟ ਗਏ ਹਨ! ਉਨ੍ਹਾਂ ਨੇ ਸੋਨਾ ਪਿਘਲਾਕੇ ਇੱਕ ਮੂਰਤੀ ਬਣਾ ਲਈ ਹੈ।’"

45“ਯਹੋਵਾਹ ਨੇ ਮੈਨੂੰ ਇਹ ਵੀ ਆਖਿਆ, ‘ਮੈਂ ਵੇਖਿਆ ਕਿ ਇਹ ਲੋਕ ਬੜੇ ਜ਼ਿੱਦੀ ਹਨ।"

Deuteronomy 4 illustration - Deuteronomy Chapter 4

46ਇਸ ਲਈ ਮੈਨੂੰ ਇਨ੍ਹਾਂ ਲੋਕਾਂ ਨੂੰ ਪੂਰੀ ਤਰ੍ਹਾਂ ਤਬਾਹ ਕਰ ਲੈਣ ਦੇ, ਤਾਂ ਜੋ ਫ਼ੇਰ ਕਦੇ ਵੀ ਕੋਈ ਉਨ੍ਹਾਂ ਦੇ ਨਾਵਾਂ ਨੂੰ ਚੇਤੇ ਨਹੀਂ ਕਰੇਗਾ। ਫ਼ੇਰ ਮੈਂ ਤੇਰੇ ਵਿੱਚੋਂ ਇੱਕ ਹੋਰ ਕੌਮ ਦੀ ਸਾਜਣਾ ਕਰਾਂਗਾ ਜਿਹੜੀ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਮਹਾਨ ਅਤੇ ਤਾਕਤਵਰ ਹੋਵੇਗੀ।’"

47ਸੁਨਿਹਰੀ ਵੱਛਾ “ਫ਼ੇਰ ਮੈਂ ਪਿੱਛੇ ਮੁੜ ਪਿਆ ਅਤੇ ਪਰਬਤ ਤੋਂ ਹੇਠਾ ਆ ਗਿਆ। ਪਰਬਤ ਨੂੰ ਅੱਗ ਲੱਗੀ ਹੋਈ ਸੀ ਅਤੇ ਇਕਰਾਰਨਾਮੇ ਦੇ ਦੋਵੇਂ ਪੱਥਰ ਮੇਰੇ ਹੱਥਾਂ ਵਿੱਚ ਸਨ।"

48ਮੈਂ ਨਜ਼ਰ ਮਾਰੀ ਅਤੇ ਦੇਖਿਆ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਖਿਲਾਫ਼ ਪਾਪ ਕੀਤਾ ਸੀ। ਮੈ ਉਹ ਵੱਛਾ ਦੇਖਿਆ ਜਿਸ ਨੂੰ ਤੁਸੀਂ ਪਿਘਲੇ ਹੋਏ ਸੋਨੇ ਨਾਲ ਬਣਾਇਆ ਸੀ। ਤੁਈਂ ਕਿੰਨੀ ਛੇਤੀ ਯਹੋਵਾਹ ਦਾ ਹੁਕਮ ਮਨਣਾ ਛੱਡ ਦਿੱਤਾ ਹੈ!"

49ਇਸ ਲਈ ਮੈਂ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਲਈਆਂ ਅਤੇ ਤੁਹਾਡੀਆਂ ਅੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਟੁਕੜੇ ਕਰਦਿਆਂ ਹੋਇਆਂ, ਆਪਣੇ ਹੱਥਾਂ ਵਿੱਚੋਂ ਪਰੇ ਸੁੱਟ ਦਿੱਤਾ।"

Chapter Complete

You have read Deuteronomy 4

49 verses