1ਫ਼ੇਰ ਮੈਂ 40 ਦਿਨ ਅਤੇ 40 ਰਾਤਾ ਯਹੋਵਾਹ ਅੱਗੇ ਧਰਤੀ ਉੱਤੇ ਪਿਆ ਰਿਹਾ, ਜਿਵੇਂ ਮੈਂ ਪਹਿਲਾਂ ਕੀਤਾ ਸੀ। ਮੈਂ ਖਾਣਾ-ਪੀਣਾ ਬੰਦ ਕਰ ਦਿੱਤਾ। ਇਹ ਮੈਂ ਇਸ ਵਾਸਤੇ ਕੀਤਾ ਕਿਉਂਕਿ ਤੁਸਾਂ ਬਹੁਤ ਗੰਭੀਰ ਪਾਪ ਕੀਤਾ ਸੀ। ਤੁਸੀਂ ਉਹ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਬਦ ਸੀ ਅਤੇ ਤੁਸੀਂ ਉਸ ਨੂੰ ਕਰੋਧਵਾਨ ਕਰ ਦਿੱਤਾ।"
2ਮੈਂ ਯਹੋਵਾਹ ਦੇ ਕਰੋਧ ਤੋਂ ਭੈਭੀਤ ਸਾਂ। ਉਹ ਇੰਨਾ ਕਰੋਧਵਾਨ ਸੀ ਕਿ ਤੁਹਾਨੂੰ ਤਬਾਹ ਕਰ ਸੱਕਦਾ ਸੀ। ਪਰ ਯਹੋਵਾਹ ਨੇ ਇੱਕ ਵਾਰ ਫ਼ੇਰ ਮੈਨੂੰ ਸੁਣਿਆ।"
3ਯਹੋਵਾਹ ਹਾਰੂਨ ਨਾਲ ਬਹੁਤ ਨਾਰਾਜ਼ ਸੀ-ਇੰਨਾ ਕਿ ਉਸ ਨੂੰ ਤਬਾਹ ਕਰ ਸੱਕਦਾ ਸੀ। ਪਰ ਇੱਕ ਵਾਰ ਫ਼ੇਰ ਯਹੋਵਾਹ ਨੇ ਮੇਰੀ ਗੱਲ ਸੁਣੀ।"
4ਮੈਂ ਉਹ ਭਿਆਨਕ ਚੀਜ਼, ਵੱਛੇ ਨੂੰ ਲਿਆ ਜਿਹੜਾ ਤੁਸੀਂ ਬਣਾਇਆ ਸੀ-ਅਤੇ ਇਸ ਨੂੰ ਅੱਗ ਵਿੱਚ ਸਾੜ ਦਿੱਤਾ। ਮੈਂ ਇਸਦੇ ਛੋਟੇ-ਛੋਟੇ ਟੁਕੜੇ ਕਰ ਦਿੱਤੇ ਅਤੇ ਉਨ੍ਹਾਂ ਨੂੰ ਗਰਦ ਵਿੱਚ ਮਿਲਾ ਦਿੱਤਾ। ਫ਼ੇਰ ਮੈਂ ਉਸ ਗਰਦ ਨੂੰ ਹੇਠਾ ਦਰਿਆ ਵਿੱਚ ਸੁੱਟ ਦਿੱਤਾ ਜੋ ਪਰਬਤ ਤੋਂ ਹੇਠਾਂ ਰੁੜ੍ਹ ਗਈ।"
5ਮੂਸਾ ਯਹੋਵਾਹ ਪਾਸੋਂ ਇਸਰਾਏਲ ਲਈ ਮਾਫ਼ੀ ਮੰਗਦਾ ਹੈ “ਤਬਏਰਾਹ, ਮੱਸਾਹ ਅਤੇ ਕਿਬਰੋਥ-ਹੱਤਆਵਾਹ ਵਿਖੇ ਵੀ ਤੁਸੀਂ ਯਹੋਵਾਹ ਨੂੰ ਬਹੁਤ ਨਾਰਾਜ਼ ਕੀਤਾ।"

6ਅਤੇ ਜਦੋਂ ਯਹੋਵਾਹ ਨੇ ਤੁਹਾਨੂੰ ਕਾਦੇਸ਼-ਬਰਨੇਆ ਛੱਡ ਜਾਣ ਲਈ ਆਖਿਆ ਸੀ ਤੁਸੀਂ ਉਸਦਾ ਹੁਕਮ ਨਹੀਂ ਮੰਨਿਆ। ਉਸ ਨੇ ਆਖਿਆ ਸੀ, ‘ਉੱਤੇ ਜਾਓ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲਵੋ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।’ ਪਰ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਤੁਸੀਂ ਉਸ ਉੱਤੇ ਯਕੀਨ ਨਹੀਂ ਕੀਤਾ ਤੁਸੀਂ ਉਸਦਾ ਆਦੇਸ਼ ਨਹੀਂ ਸੁਣਿਆ।"
7ਉਹ ਸਾਰਾ ਸਮਾਂ ਜਦੋਂ ਤੋਂ ਮੈਂ ਤੁਹਾਨੂੰ ਜਾਣਦਾ ਹਾਂ, ਤੁਸੀਂ ਯਹੋਵਾਹ ਦਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਹੈ।"
8“ਇਸ ਲਈ ਮੈਂ ਯਹੋਵਾਹ ਅੱਗੇ 40 ਦਿਨ ਅਤੇ 40 ਰਾਤਾ ਧਰਤੀ ਉੱਤੇ ਪਿਆ ਰਿਹਾ ਕਿਉਂਕਿ ਯਹੋਵਾਹ ਨੇ ਆਖਿਆ ਸੀ ਕਿ ਉਹ ਤੁਹਾਨੂੰ ਤਬਾਹ ਕਰ ਦੇਵੇਗਾ।"
9ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਆਖਿਆ: ‘ਯਹੋਵਾਹ ਮੇਰੇ ਸੁਆਮੀ, ਆਪਣੇ ਹੀ ਲੋਕਾਂ ਨੂੰ ਤਬਾਹ ਨਾ ਕਰ! ਤੂੰ ਉਨ੍ਹਾਂ ਨੂੰ ਛੁਟਕਾਰਾ ਦਿਵਾਇਆ ਅਤੇ ਉਨ੍ਹਾਂ ਨੂੰ ਆਪਣੀ ਮਹਾਨ ਤਾਕਤ ਅਤੇ ਸ਼ਕਤੀ ਨਾਲ ਮਿਸਰ ਵਿੱਚੋਂ ਬਾਹਰ ਲਿਆਂਦਾ।"
10ਆਪਣੇ ਸੇਵਕਾਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਯਾਦ ਕਰ। ਇਨ੍ਹਾਂ ਲੋਕਾਂ ਦੇ ਜ਼ਿੱਦੀਪਨ, ਬਦ-ਰਾਹਾਂ ਅਤੇ ਪਾਪਾਂ ਦੇ ਖਿਲਾਫ਼ ਨਾ ਪਰਤ।"

11ਜੇ ਤੁਸੀਂ ਆਪਣੇ ਲੋਕਾਂ ਨੂੰ ਸਜ਼ਾ ਦੇਵੋਂਗੇ ਤਾਂ ਮਿਸਰੀ ਲੋਕ ਕਹਿਣਗੇ, “ਯਹੋਵਾਹ ਆਪਣੇ ਲੋਕਾਂ ਨੂੰ ਉਸ ਧਰਤੀ ਉੱਤੇ ਨਹੀਂ ਲੈ ਜਾ ਸੱਕਿਆ ਜਿਸਦਾ ਉਸ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਅਤੇ ਉਸ ਨੇ ਉਨ੍ਹਾਂ ਨਾਲ ਨਫ਼ਰਤ ਕੀਤੀ। ਇਸ ਲਈ ਉਹ ਉਨ੍ਹਾਂ ਨੂੰ ਮਾਰ ਮੁਕਾਉਣ ਲਈ ਮਾਰੂਥਲ ਵਿੱਚ ਲੈ ਗਿਆ।”"
12ਪਰ ਉਹ ਤਾਂ ਤੁਹਾਡੇ ਬੰਦੇ ਹਨ ਯਹੋਵਾਹ। ਉਹ ਤੁਹਾਡੇ ਹੀ ਹਨ ਤੁਸੀਂ ਉਨ੍ਹਾਂ ਨੂੰ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਮਿਸਰ ਤੋਂ ਬਾਹਰ ਲਿਆਏ।’"
13ਨਵੀਆਂ ਸ਼ਿਲਾਵਾਂ “ਉਸ ਵਕਤ, ਯਹੋਵਾਹ ਨੇ ਮੈਨੂੰ ਆਖਿਆ, ‘ਤੂੰ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਹੋਰ ਸ਼ਿਲਾਵਾ ਕੱਟਕੇ ਮੇਰੇ ਕੋਲ ਪਰਬਤ ਉੱਤੇ ਆਵੀਂ। ਇੱਕ ਲੱਕੜੀ ਦਾ ਸੰਦੂਕ ਵੀ ਬਣਾਵੀ।"
14ਮੈਂ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖਾਂਗਾ ਜਿਹੜੇ ਪਹਿਲੀਆਂ ਸ਼ਿਲਾਵਾਂ ਉੱਤੇ ਲਿਖੇ ਸਨ-ਉਹ ਸ਼ਿਲਾਵਾ ਜਿਹੜੀਆਂ ਤੂੰ ਭੰਨ ਦਿੱਤੀਆਂ। ਫ਼ੇਰ ਤੂੰ ਉਨ੍ਹਾਂ ਸ਼ਿਲਾਵਾਂ ਨੂੰ ਸੰਦੂਕ ਵਿੱਚ ਰੱਖ ਦੇਵੀ।’"
15“ਫ਼ੇਰ ਮੈਂ ਸ਼ਿੱਟੀਮ ਦੀ ਲੱਕੜ ਦਾ ਇੱਕ ਸੰਦੂਕ ਬਣਾਇਆ ਅਤੇ ਪਹਿਲਾਂ ਵਰਗੀਆਂ ਪੱਥਰ ਦੀਆਂ ਦੋ ਸ਼ਿਲਾਵਾ ਤਿਆਰ ਕੀਤੀਆਂ ਫ਼ੇਰ ਮੈਂ ਪੱਥਰ ਦੀਆਂ ਉਨ੍ਹਾਂ ਦੋ ਸ਼ਿਲਾਵਾਂ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਪਰਬਤ ਉੱਤੇ ਚੱਲਿਆ ਗਿਆ।"

16ਯਹੋਵਾਹ ਨੇ ਉਨ੍ਹਾਂ ਸ਼ਿਲਾਵਾਂ ਉੱਤੇ ਉਹੀ ਸ਼ਬਦ ਲਿਖੇ ਜਿਵੇਂ ਕਿ ਉਸ ਨੇ ਪਹਿਲਾਂ ਲਿਖੇ ਸਨ। ਉਹ ਉਹੀ ਦਸ ਹੁਕਮ ਹਨ ਜਿਹੜੇ ਉਸ ਨੇ ਅੱਗ ਵਿੱਚੋਂ ਤੁਹਾਨੂੰ ਆਖੇ ਸਨ, ਜਦੋਂ ਤੁਸੀਂ ਪਰਬਤ ਕੋਲ ਇਕੱਠੇ ਹੋਏ ਸੀ। ਫ਼ੇਰ ਯਹੋਵਾਹ ਨੇ ਪੱਥਰ ਦੀਆਂ ਦੋਵੇਂ ਸ਼ਿਲਾਵਾਂ ਮੈਨੂੰ ਦੇ ਦਿੱਤੀਆਂ।"
17ਮੈਂ ਪਰਬਤ ਉੱਪਰੋਂ ਹੇਠਾਂ ਉਤਰ ਆਇਆ। ਮੈਂ ਸ਼ਿਲਾਵਾਂ ਉਸ ਸੰਦੂਕ ਵਿੱਚ ਰੱਖ ਦਿੱਤੀਆਂ ਜਿਹੜਾ ਮੈਂ ਬਣਾਇਆ ਸੀ ਯਹੋਵਾਹ ਨੇ ਮੈਨੂੰ ਇਨ੍ਹਾਂ ਨੂੰ ਉੱਥੇ ਰੱਖਣ ਦਾ ਆਦੇਸ਼ ਦਿੱਤਾ ਸੀ ਅਤੇ ਇਹ ਸ਼ਿਲਾਵਾ ਹਾਲੇ ਵੀ ਸੰਦੂਕ ਵਿੱਚ ਹਨ।”"
18(ਇਸਰਾਏਲ ਦੇ ਲੋਕ ਯਆਕਾਨ ਦੇ ਖੂਹਾਂ ਤੋਂ ਮੋਸੇਰਾਹ ਨੂੰ ਚੱਲ ਪਏ। ਓੱਥੇ ਹਾਰੂਨ ਦਾ ਦੇਹਾਂਤ ਹੋ ਗਿਆ ਅਤੇ ਉਹ ਦਫ਼ਨਾਇਆ ਗਿਆ। ਹਾਰੂਨ ਦੇ ਪੁੱਤਰ ਅਲਆਜ਼ਾਰ ਨੇ ਹਾਰੂਨ ਦੀ ਥਾਂ ਤੇ ਜਾਜਕ ਵਜੋਂ ਸੇਵਾ ਕੀਤੀ।"
19ਫ਼ੇਰ ਇਸਰਾਏਲ ਦੇ ਲੋਕ ਮੋਸੇਰਾਹ ਤੋਂ ਗੁਦਗੋਦਾਹ ਚੱਲੇ ਗਏ। ਅਤੇ ਉਹ ਗੁਦਗੋਦਾਹ ਤੋਂ ਨਦੀਆਂ ਦੀ ਧਰਤੀ ਯਾਟਬਾਤਾਹ ਚੱਲੇ ਗਏ।"
20ਉਸ ਸਮੇਂ ਯਹੋਵਾਹ ਨੇ ਲੇਵੀ ਦੇ ਪਰਿਵਾਰ-ਸਮੂਹ ਨੂੰ ਉਸ ਦੇ ਖਾਸ ਕੰਮ ਲਈ ਹੋਰਨਾਂ ਪਰਿਵਾਰ-ਸਮੂਹਾਂ ਨਾਲੋਂ ਵੱਖ ਕੀਤਾ। ਉਨ੍ਹਾਂ ਦੇ ਜ਼ਿੰਮੇ ਯਹੋਵਾਹ ਦੇ ਇਕਰਾਰਨਾਮੇ ਵਾਲੇ ਸੰਦੂਕ ਨੂੰ ਚੁੱਕ ਕੇ ਲਿਜਾਣ ਦਾ ਕੰਮ ਸੀ। ਉਹ ਯਹੋਵਾਹ ਦੇ ਸਨਮੁੱਖ ਜਾਜਕਾਂ ਦੀ ਸੇਵਾ ਵੀ ਕਰਦੇ ਸਨ। ਅਤੇ ਉਨ੍ਹਾਂ ਦਾ ਕੰਮ ਯਹੋਵਾਹ ਦੇ ਨਾਮ ਉੱਤੇ ਲੋਕਾਂ ਨੂੰ ਅਸੀਸ ਦੇਣਾ ਵੀ ਸੀ। ਉਹ ਅੱਜ ਵੀ ਇਹ ਖਾਸ ਕੰਮ ਕਰਦੇ ਹਨ।"

21ਇਹੀ ਕਾਰਣ ਹੈ ਕਿ ਲੇਵੀਆਂ ਨੂੰ ਹੋਰਨਾ ਪਰਿਵਾਰ-ਸਮੂਹਾਂ ਵਾਂਗ ਧਰਤੀ ਦਾ ਹਿੱਸਾ ਨਹੀਂ ਮਿਲਿਆ। ਲੇਵੀਆਂ ਕੋਲ ਆਪਣੇ ਹਿੱਸੇ ਵਜੋਂ ਯਹੋਵਾਹ ਹੈ। ਇਸੇ ਦਾ ਹੀ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ।)"
22“ਮੈਂ ਪਹਿਲਾਂ ਵਾਂਗ ਪਰਬਤ ਉੱਤੇ 40 ਦਿਨ ਅਤੇ 40 ਰਾਤਾ ਠਹਿਰਿਆ। ਯਹੋਵਾਹ ਨੇ ਵੀ ਉਸ ਵੇਲੇ ਮੇਰੀ ਬੇਨਤੀ ਸੁਣੀ। ਯਹੋਵਾਹ ਨੇ ਤੁਹਾਨੂੰ ਤਬਾਹ ਨਾ ਕਰਨ ਦਾ ਫ਼ੈਸਲਾ ਕਰ ਲਿਆ।"
23ਯਹੋਵਾਹ ਨੇ ਮੈਨੂੰ ਆਖਿਆ, ‘ਜਾ ਅਤੇ ਲੋਕਾਂ ਦੀ ਉਨ੍ਹਾਂ ਦੇ ਸਫ਼ਰ ਵਿੱਚ ਅਗਵਾਈ ਕਰ। ਉਹ ਉਸ ਧਰਤੀ ਉੱਤੇ ਜਾਕੇ ਰਹਿਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।’"
24ਯਹੋਵਾਹ ਸੱਚ ਮੁਚ ਕੀ ਚਾਹੁੰਦਾ ਹੈ “ਹੁਣ, ਇਸਰਾਏਲ ਦੇ ਲੋਕੋ, ਸੁਣੋ! ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਥੋਂ ਕੀ ਚਾਹੁੰਦਾ ਹੈ? ਯਹੋਵਾਹ ਚਾਹੁੰਦਾ ਹੈ ਕਿ ਤੁਸੀਂ ਉਸਤੋਂ ਡਰੋ, ਅਤੇ ਉਸ ਦੇ ਹੁਕਮਾਂ ਉੱਤੇ ਚੱਲੋ, ਅਤੇ ਉਸ ਨੂੰ ਪਿਆਰ ਕਰੋ, ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰੋ।”"
25ਇਸ ਲਈ ਯਹੋਵਾਹ ਦੇ ਨੇਮ ਅਤੇ ਆਦੇਸ਼ ਮੰਨੋ ਜਿਹੜੇ ਮੈਂ ਅੱਜ ਤੁਹਾਨੂੰ ਦੇ ਰਿਹਾ ਹਾਂ। ਇਹ ਕਾਨੂੰਨ ਅਤੇ ਹੁਕਮ ਤੁਹਾਡੇ ਆਪਣੇ ਭਲੇ ਲਈ ਹਨ।"

26“ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।"
27ਯਹੋਵਾਹ ਤੁਹਾਡੇ ਪੁਰਖਿਆਂ ਨਾਲ ਬਹੁਤ ਪਿਆਰ ਕਰਦਾ ਸੀ। ਉਹ ਉਨ੍ਹਾਂ ਨੂੰ ਇੰਨਾ ਪਿਆਰ ਕਰਦਾ ਸੀ ਕਿ ਉਸ ਨੇ ਤੁਹਾਨੂੰ, ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ, ਆਪਣੇ ਬੰਦਿਆਂ ਵਜੋਂ ਚੁਣਿਆ। ਉਸ ਨੇ ਕਿਸੇ ਹੋਰ ਕੌਮ ਦੀ ਬਜਾਇ ਤੁਹਾਡੀ ਚੋਣ ਕੀਤੀ। ਅਤੇ ਤੁਸੀਂ ਅਜੇ ਵੀ ਉਸ ਦੇ ਚੁਣੇ ਹੋਏ ਬੰਦੇ ਹੋ।"
28“ਆਪਣੇ ਦਿਲਾਂ ਦੀ ਚਮੜੀ ਦੀ ਸੁੰਨਤ ਕਰੋ, ਅਤੇ ਜ਼ਿੱਦੀ ਹੋਣਾ ਬੰਦ ਕਰੋ।"
29ਕਿਉਂਕਿ ਯਹੋਵਾਹ, ਤੁਹਾਡਾ ਪਰਮੇਸ਼ੁਰ ਹੈ। ਉਹ ਪਰਮੇਸ਼ੁਰਾਂ ਦਾ ਪਰਮੇਸ਼ੁਰ ਹੈ ਅਤੇ ਪ੍ਰਭੂਆਂ ਦਾ ਪ੍ਰਭੂ ਹੈ। ਉਹ ਮਹਾਨ ਪਰਮੇਸ਼ੁਰ ਅਤੇ ਤਕੜਾ ਅਤੇ ਸ਼ਕਤੀਸ਼ਾਲੀ ਲੜਾਕੂ ਹੈ। ਉਹ ਪੱਖਪਾਤ ਨਹੀਂ ਕਰਦਾ ਅਤੇ ਉਹ ਵੱਢੀ ਨਹੀਂ ਲੈਂਦਾ।"
30ਉਹ ਯਤੀਮਾਂ ਦੀ ਸਹਾਇਤਾ ਕਰਦਾ ਹੈ। ਉਹ ਵਿਧਵਾਵਾਂ ਦੀ ਸਹਾਇਤਾ ਕਰਦਾ ਹੈ। ਉਹ ਤੁਹਾਡੇ ਦੇਸ਼ ਵਿੱਚ ਅਜਨਬੀਆਂ ਨੂੰ ਵੀ ਪਿਆਰ ਕਰਦਾ ਹੈ। ਉਹ ਉਨ੍ਹਾਂ ਨੂੰ ਰੋਟੀ ਕੱਪੜਾ ਦਿੰਦਾ ਹੈ।"

31ਇਸ ਲਈ ਤੁਹਾਨੂੰ ਵੀ ਅਜਨਬੀਆਂ ਨੂੰ ਪਿਆਰ ਕਰਨਾ ਚਾਹੀਦਾ ਹੈ। ਕਿਉਂਕਿ ਤੁਸੀਂ ਵੀ ਮਿਸਰ ਦੀ ਧਰਤੀ ਉੱਤੇ ਅਜਨਬੀ ਹੀ ਸੀ।"
32“ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦਾ ਅਵੱਸ਼ ਆਦਰ ਕਰਨਾ ਚਾਹੀਦਾ ਹੈ ਅਤੇ ਸਿਰਫ਼ ਉਸੇ ਦੀ ਉਪਾਸਨਾ ਕਰਨੀ ਚਾਹੀਦੀ ਹੈ। ਉਸ ਨੂੰ ਕਦੇ ਨਾ ਛੱਡੋ। ਜਦੋਂ ਤੁਸੀਂ ਇਕਰਾਰ ਕਰੋ, ਤਾਂ ਤੁਹਾਨੂੰ ਸਿਰਫ਼ ਉਸੇ ਦੇ ਨਾਮ ਦੀ ਵਤੋਂ ਕਰਨੀ ਚਾਹੀਦੀ ਹੈ।"
33ਯਹੋਵਾਹ ਹੀ ਹੈ ਜਿਸਦੀ ਤੁਹਾਨੂੰ ਵਡਿਆਈ ਕਰਨੀ ਚਾਹੀਦੀ ਹੈ। ਉਹ ਤੁਹਾਡਾ ਪਰਮੇਸ਼ੁਰ ਹੈ। ਉਸ ਨੇ ਤੁਹਾਡੇ ਲਈ ਮਹਾਨ ਅਤੇ ਅਦਭੁਤ ਕਾਰਨਾਮੇ ਕੀਤੇ ਹਨ। ਤੁਸੀਂ ਉਨ੍ਹਾਂ ਗੱਲਾਂ ਨੂੰ ਆਪਣੀਆਂ ਅੱਖਾਂ ਨਾਲ ਦੇਖ ਚੁੱਕੇ ਹੋ।"
You have read Deuteronomy 5
33 verses