Lumina
Deuteronomy

The Greatest Commandment

Deuteronomy 6·Punjabi Bible

1ਜਦੋਂ ਤੁਹਾਡੇ ਪੁਰਖੇ ਮਿਸਰ ਵਿੱਚ ਗਏ ਸਨ ਤਾਂ ਉਹ ਸਿਰਫ਼ 70 ਬੰਦੇ ਸਨ। ਹੁਣ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੀ ਗਿਣਤੀ ਬਹੁਤ ਵੱਧਾ ਦਿੱਤੀ ਹੈ-ਆਕਾਸ਼ ਵਿੱਚਲੇ ਤਾਰਿਆਂ ਜਿੰਨੀ ਗਿਣਤੀ।"

2ਯਹੋਵਾਹ ਨੂੰ ਚੇਤੇ ਰੱਖੋ “ਇਸ ਲਈ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਕਰਨ ਲਈ ਉਹ ਆਖਦਾ ਹੈ। ਤੁਹਾਨੂੰ ਹਮੇਸ਼ਾ ਉਸ ਦੇ ਕਾਨੂੰਨਾ, ਬਿਧੀਆਂ ਅਤੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ।"

3ਅੱਜ ਉਨ੍ਹਾਂ ਸਾਰੀਆਂ ਮਹਾਨ ਗੱਲਾਂ ਨੂੰ ਯਾਦ ਕਰੋ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਸਿੱਖਿਆ ਦੇਣ ਲਈ ਕੀਤੀਆਂ। ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਇਹ ਸਭ ਗੱਲਾਂ ਵਾਪਰਦਿਆਂ ਦੇਖੀਆਂ। ਤੁਸੀਂ ਦੇਖਿਆ ਅਤੇ ਅਨੁਭਵ ਕੀਤਾ ਕਿ ਯਹੋਵਾਹ ਕਿੰਨਾ ਮਹਾਨ ਹੈ ਅਤੇ ਉਹ ਕਿੰਨਾ ਸ਼ਕਤੀਸ਼ਾਲੀ ਹੈ, ਅਤੇ ਉਹ ਇੰਨੀਆਂ ਸ਼ਕਤੀਸ਼ਾਲੀ ਗੱਲਾਂ ਕਰਦਾ ਹੈ।"

4ਤੁਹਾਡੇ ਬੱਚਿਆਂ ਨੇ ਨਹੀਂ, ਤੁਸਾਂ ਉਸ ਦੇ ਕਰਿਸ਼ਮੇ ਦੇਖੇ। ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਉਸ ਨੇ ਮਿਸਰ ਵਿੱਚ, ਮਿਸਰ ਦੇ ਰਾਜੇ ਫ਼ਿਰਊਨ ਨਾਲ ਅਤੇ ਉਸ ਦੇ ਸਾਰੇ ਦੇਸ਼ ਨਾਲ ਕੀਤੀਆਂ।"

5ਤੁਹਾਡੇ ਬੱਚਿਆਂ ਨੇ ਨਹੀਂ, ਤੁਸੀਂ ਉਹ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ ਨੇ ਮਿਸਰੀ ਫ਼ੌਜ ਨਾਲ ਕੀਤੀਆਂ-ਉਨ੍ਹਾਂ ਦੇ ਰੱਥਾਂ ਅਤੇ ਰੱਥਵਾਨਾ ਨਾਲ ਜਦੋਂ ਉਹ ਤੁਹਾਡਾ ਪਿੱਛਾ ਕਰ ਰਹੇ ਸਨ, ਪਰ ਤੁਸੀਂ ਦੇਖਿਆ ਕਿ ਯਹੋਵਾਹ ਨੇ ਉਨ੍ਹਾਂ ਨੂੰ ਲਾਲ ਸਾਗਰ ਦੇ ਪਾਣੀ ਨਾਲ ਢੱਕ ਦਿੱਤਾ। ਤੁਸੀਂ ਯਹੋਵਾਹ ਨੂੰ ਉਨ੍ਹਾਂ ਨੂੰ ਪੂਰੀ ਤਰ੍ਹਾਂ ਤਬਾਹ ਕਰਦਿਆਂ ਦੇਖਿਆ।"

Deuteronomy 6 illustration - Deuteronomy Chapter 6

6ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੀਆਂ ਚੀਜ਼ਾਂ ਦੇਖੀਆਂ ਜਿਹੜੀਆਂ ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਵਾਸਤੇ ਮਰੂਥਲ ਵਿੱਚ ਇਸ ਥਾਂ ਪਹੁੰਚਣ ਤੱਕ ਕੀਤੀਆਂ।"

7ਤੁਸੀਂ ਦੇਖਿਆ ਕਿ ਰਊਬੇਨ ਪਰਿਵਾਰ-ਸਮੂਹ ਦੇ ਅਲੀਆਬ ਦੇ ਪੁੱਤਰਾਂ, ਦਾਥਾਨ ਅਤੇ ਅਬੀਰਾਮ ਨਾਲ ਯਹੋਵਾਹ ਨੇ ਕੀ ਕੀਤਾ। ਇਸਰਾਏਲ ਦੇ ਸਾਰੇ ਲੋਕ ਦੇਖ ਰਹੇ ਸਨ ਜਦੋਂ ਧਰਤੀ ਮੂੰਹ ਵਾਂਗ ਖੁਲ੍ਹ ਗਈ ਅਤੇ ਉਨ੍ਹਾਂ ਨੂੰ ਨਿਗਲ ਗਈ। ਉਸ ਨੇ ਉਨ੍ਹਾਂ ਦੇ ਪਰਿਵਾਰਾਂ, ਉਨ੍ਹਾਂ ਦੇ ਤੰਬੁਆਂ ਅਤੇ ਉਨ੍ਹਾਂ ਦੇ ਸਾਰੇ ਪਸ਼ੂਆਂ ਅਤੇ ਨੌਕਰਾਂ ਨੂੰ ਨਿਗਲ ਲਿਆ।"

8ਇਹ ਤੁਸੀਂ ਹੀ ਸੀ, ਤੁਹਾਡੇ ਬੱਚੇ ਨਹੀਂ, ਜਿਨ੍ਹਾਂ ਨੇ ਉਹ ਸਾਰੇ ਮਹਾਨ ਕਾਰਨਾਮੇ ਦੇਖੇ ਜਿਹੜੇ ਯਹੋਵਾਹ ਨੇ ਕੀਤੇ।"

9“ਇਸ ਲਈ ਤੁਹਾਨੂੰ ਉਹ ਹਰ ਆਦੇਸ਼ ਮੰਨਣਾ ਚਾਹੀਦਾ ਹੈ ਜਿਹੜਾ ਮੈਂ ਤੁਹਾਨੂੰ ਅੱਜ ਦੱਸਦਾ ਹਾਂ। ਫ਼ੇਰ ਤੁਸੀਂ ਮਜ਼ਬੂਤ ਹੋ ਜਾਵੋਂਗੇ। ਅਤੇ ਤੁਸੀਂ ਯਰਦਨ ਨਦੀ ਦੇ ਪਾਰ ਜਾ ਸੱਕੋਂਗੇ ਅਤੇ ਉਸ ਧਰਤੀ ਨੂੰ ਪ੍ਰਾਪਤ ਕਰ ਸੱਕੋਂਗੇ ਜਿਸ ਵਿੱਚ ਤੁਸੀਂ ਦਾਖਲ ਹੋਣ ਲਈ ਤਿਆਰ ਹੋ।"

10ਫ਼ੇਰ ਤੁਸੀਂ ਉਸ ਦੇਸ਼ ਵਿੱਚ ਲੰਮੀ ਉਮਰ ਭੋਗੋਂਗੇ। ਯਹੋਵਾਹ ਨੇ ਉਹ ਧਰਤੀ ਤੁਹਾਡੇ ਪੁਰਖਿਆਂ ਅਤੇ ਉਨ੍ਹਾਂ ਦੇ ਸਾਰੇ ਉੱਤਰਾਧਿਕਾਰੀਆਂ ਨੂੰ ਦੇਣ ਦਾ ਇਕਰਾਰ ਕੀਤਾ ਸੀ। ਇਹ ਬਹੁਤ ਚੰਗੀਆਂ ਚੀਜ਼ਾਂ ਨਾਲ ਭਰੀ ਹੋਈ ਧਰਤੀ ਹੈ।"

Deuteronomy 6 illustration - Deuteronomy Chapter 6

11ਜਿਹੜੀ ਧਰਤੀ ਤੁਹਾਨੂੰ ਮਿਲੇਗੀ ਉਹ ਮਿਸਰ ਦੀ ਧਰਤੀ ਵਰਗੀ ਨਹੀਂ ਹੈ, ਜਿੱਥੇ ਤੁਸੀਂ ਆਏ ਹੋ। ਮਿਸਰ ਵਿੱਚ, ਤੁਸੀਂ ਆਪਣੇ ਬੀਜ ਬੀਜਦੇ ਸੀ, ਅਤੇ ਫ਼ੇਰ ਆਪਣੇ ਪੈਰਾਂ ਦੀ ਵਰਤੋਂ ਕਰਕੇ ਨਹਿਰ ਵਿੱਚੋਂ ਪਾਣੀ ਕੱਢ ਕੇ ਉਨ੍ਹਾਂ ਪੌਦਿਆਂ ਨੂੰ ਸਿਂਜਦੇ ਸੀ। ਤੁਸੀਂ ਆਪਣੇ ਖੇਤਾਂ ਨੂੰ ਉਸੇ ਤਰ੍ਹਾਂ ਪਾਣੀ ਲਾਉਂਦੇ ਸੀ ਜਿਵੇਂ ਸਬਜ਼ੀਆਂ ਦੇ ਬਗੀਚੇ ਨੂੰ ਲਾਈਦਾ ਹੈ।"

12ਪਰ ਜਿਹੜੀ ਧਰਤੀ ਤੁਹਾਨੂੰ ਛੇਤੀ ਹੀ ਮਿਲਣ ਵਾਲੀ ਹੈ, ਇਸ ਤਰ੍ਹਾਂ ਦੀ ਨਹੀਂ ਹੈ। ਇਸ ਧਰਤੀ ਵਿੱਚ ਪਹਾੜੀਆਂ ਅਤੇ ਵਾਦੀਆਂ ਹਨ ਅਤੇ ਇਸ ਨੂੰ ਆਕਾਸ਼ ਤੋਂ ਮੀਂਹ ਪ੍ਰਾਪਤ ਹੁੰਦਾ ਹੈ।"

13ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਦੇਖਭਾਲ ਕਰਦਾ ਹੈ! ਯਹੋਵਾਹ, ਤੁਹਾਡਾ ਪਰਮੇਸ਼ੁਰ ਉਸ ਧਰਤੀ ਦੀ ਨਿਗਰਾਨੀ ਕਰਦਾ ਹੈ, ਸਾਲ ਦੇ ਸ਼ੁਰੂ ਤੋਂ ਲੈ ਕੇ ਅਖੀਰ ਤੱਕ।"

14“ਯਹੋਵਾਹ ਆਖਦਾ, ‘ਤੁਹਾਨੂੰ ਉਨ੍ਹਾਂ ਹੁਕਮਾਂ ਨੂੰ ਧਿਆਨ ਨਾਲ ਸੁਣਣਾ ਚਾਹੀਦਾ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ: ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਅਤੇ ਆਪਣੇ ਪੂਰੇ ਦਿਲੋਂ ਅਤੇ ਆਪਣੀ ਪੂਰੀ ਰੂਹ ਨਾਲ ਉਸਦੀ ਸੇਵਾ ਕਰਨੀ ਚਾਹੀਦੀ ਹੈ। ਜੇ ਤੁਸੀਂ ਅਜਿਹਾ ਕਰੋਂਗੇ,"

15ਮੈਂ ਤੁਹਾਡੀ ਧਰਤੀ ਲਈ ਠੀਕ ਸਮੇਂ ਸਿਰ ਬਾਰਿਸ਼ ਭੇਜਾਂਗਾ। ਮੈਂ ਪੱਤਝੜ ਦੀ ਬਾਰਿਸ਼ ਭੇਜਾਂਗਾ ਅਤੇ ਬਹਾਰ ਦੀ ਬਾਰਿਸ਼ ਭੇਜਾਂਗਾ! ਫ਼ੇਰ ਤੁਸੀਂ ਆਪਣਾ ਅਨਾਜ, ਆਪਣੀ ਨਵੀਂ ਮੈਅ, ਆਪਣਾ ਤੇਲ ਹਾਸਿਲ ਕਰ ਸੱਕੋਂਗੇ।"

Deuteronomy 6 illustration - Deuteronomy Chapter 6

16ਅਤੇ ਮੈਂ ਤੁਹਾਡੀਆਂ ਗਾਵਾਂ ਲਈ ਤੁਹਾਡੇ ਖੇਤਾਂ ਅੰਦਰ ਘਾਹ ਉਗਾਵਾਂਗਾ। ਤੁਹਾਡੇ ਕੋਲ ਭੋਜਨ ਦੀ ਕਮੀ ਨਹੀਂ ਹੋਵੇਗੀ।’"

17“ਪਰ ਧਿਆਨ ਰੱਖਣਾ! ਮੂਰਖ ਨਾ ਬਨਣਾ। ਮੁਖ ਮੋੜਕੇ ਹੋਰਨਾ ਦੇਵਤਿਆਂ ਦੀ ਸੇਵਾ ਅਤੇ ਉਪਾਸਨਾ ਨਾ ਕਰਨ ਲੱਗ ਪੈਣਾ।"

18ਜੇ ਤੁਸੀਂ ਅਜਿਹਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਬਹੁਤ ਕਰੋਧਵਾਨ ਹੋ ਜਾਵੇਗਾ। ਉਹ ਆਕਾਸ਼ਾਂ ਨੂੰ ਬੰਦ ਕਰ ਦੇਵੇਗਾ ਅਤੇ ਬਾਰਿਸ਼ ਨਹੀਂ ਪਵੇਗੀ। ਧਰਤੀ ਉੱਤੇ ਫ਼ਸਲ ਨਹੀਂ ਹੋਵੇਗੀ। ਅਤੇ ਤੁਸੀਂ ਉਸ ਧਰਤੀ ਉੱਤੇ ਛੇਤੀ ਹੀ ਮਾਰੇ ਜਾਵੋਂਗੇ ਜਿਹੜੀ ਤੁਹਾਨੂੰ ਯਹੋਵਾਹ ਦੇ ਰਿਹਾ ਹੈ।"

19“ਇਨ੍ਹਾਂ ਹੁਕਮਾਂ ਨੂੰ ਯਾਦ ਰੱਖਣਾ ਜੋ ਮੈਂ ਤੁਹਾਨੂੰ ਦੇ ਰਿਹਾ ਹਾਂ। ਇਨ੍ਹਾਂ ਨੂੰ ਆਪਣੇ ਦਿਲ ਅਤੇ ਰੂਹ ਅੰਦਰ ਰੱਖ ਲੈਣਾ, ਇਨ੍ਹਾਂ ਨੂੰ ਆਪਣੇ ਹੱਥਾਂ ਨਾਲ ਬੰਨ੍ਹ ਲਵੋ ਅਤੇ ਆਪਣੇ ਮੱਥਿਆਂ ਉੱਤੇ ਪਹਿਨ ਲਵੋ, ਫ਼ਿਰ ਇਹ ਤੁਹਾਨੂੰ ਉਨ੍ਹਾਂ ਨੂੰ ਚੇਤੇ ਰੱਖਣ ਵਿੱਚ ਸਹਾਇਤਾ ਕਰੇਗਾ।"

20ਇਨ੍ਹਾਂ ਕਾਨੂੰਨਾ ਦੀ ਸਿੱਖਿਆ ਆਪਣੇ ਬੱਚਿਆਂ ਨੂੰ ਦਿਉ। ਘਰਾਂ ਵਿੱਚ ਬੈਠ ਦਿਆਂ, ਸੜਕ ਉੱਤੇ ਚਲ ਦਿਆਂ ਅਤੇ ਲੇਟ ਦਿਆਂ ਉੱਠ ਦਿਆਂ ਇਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰੋ।"

Deuteronomy 6 illustration - Deuteronomy Chapter 6

21ਇਨ੍ਹਾਂ ਹੁਕਮਾਂ ਨੂੰ ਆਪਣੇ ਫ਼ਾਟਕਾਂ ਉੱਤੇ ਅਤੇ ਆਪਣੇ ਮਕਾਨਾਂ ਦਿਆਂ ਦਰਵਾਜ਼ਿਆਂ ਉੱਤੇ ਵੀ ਲਿਖ ਲਵੋ।"

22ਫ਼ੇਰ ਤੁਸੀਂ ਅਤੇ ਤੁਹਾਡੇ ਬੱਚੇ, ਦੋਵੇਂ ਇਸ ਧਰਤੀ ਉੱਤੇ ਲੰਮੀ ਉਮਰ ਭੋਗੋਂਗੇ ਜਿਸ ਨੂੰ ਦੇਣ ਦਾ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਤੁਸੀਂ ਉੱਥੇ ਓਨਾ ਚਿਰ ਰਹੋਂਗੇ ਜਿੰਨਾ ਚਿਰ ਧਰਤੀ ਉੱਤੇ ਅਕਾਸ਼ ਹੈ।”"

23“ਹਰ ਉਸ ਹੁਕਮ ਦਾ ਪਾਲਣ ਕਰਨ ਦਾ ਧਿਆਨ ਰੱਖਣਾ ਜਿਸਦੇ ਪਾਲਣ ਕਰਨ ਬਾਰੇ ਮੈਂ ਤੁਹਾਨੂੰ ਆਖਿਆ ਹੈ: ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਪਿਆਰ ਕਰੋ, ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਨਾਲ ਵਫ਼ਾਦਾਰੀ ਕਰੋ।"

24ਫ਼ੇਰ, ਯਹੋਵਾਹ ਉੱਥੇ ਰਹਿਣ ਵਾਲੇ ਸਾਰੇ ਲੋਕਾਂ ਨੂੰ ਬਾਹਰ ਕੱਢ ਦੇਵੇਗਾ ਅਤੇ ਤੁਸੀਂ ਉਹ ਧਰਤੀ ਉਨ੍ਹਾਂ ਕੌਮਾਂ ਪਾਸੋਂ ਖੋਹ ਲਵੋਂਗੇ ਜਿਹੜੀਆਂ ਤੁਹਾਥੋਂ ਵਿਸ਼ਾਲ ਅਤੇ ਵੱਧੇਰੇ ਤਾਕਤਵਰ ਹਨ।"

25ਉਹ ਸਾਰੀ ਧਰਤੀ ਜਿਸ ਉੱਪਰ ਤੁਸੀਂ ਤੁਰੋਂਗੇ, ਤੁਹਾਡੀ ਹੋਵੇਗੀ। ਤੁਹਾਡੀ ਧਰਤੀ ਦੱਖਣ ਵੱਲ ਮਾਰੂਥਲ ਤੋਂ ਲੈ ਕੇ ਉੱਤਰ ਵਿੱਚ ਲਿਬਨਾਨ ਤੱਕ ਫ਼ੈਲੀ ਹੋਵੇਗੀ। ਪੂਰਬ ਵਿੱਚ ਇਹ ਫ਼ਰਾਤ ਨਦੀ ਤੋਂ ਲੈ ਕੇ ਮੱਧ ਸਾਗਰ ਤੱਕ ਫ਼ੈਲੀ ਹੋਵੇਗੀ।"

Chapter Complete

You have read Deuteronomy 6

25 verses