1ਤੁਹਾਨੂੰ ਉਸ ਵਿਅਕਤੀ ਨਾਲ ਕਦੇ ਵੀ ਸਹਿਮਤ ਨਹੀਂ ਹੋਣਾ ਚਾਹੀਦਾ। ਉਸਦੀ ਗੱਲ ਨਾ ਸੁਣੋ। ਉਸ ਲਈ ਅਫ਼ਸੋਸ ਨਾ ਕਰੋ। ਉਸ ਨੂੰ ਆਜ਼ਾਦ ਨਾ ਛੱਡੋ। ਅਤੇ ਉਸਦੀ ਰੱਖਿਆ ਨਾ ਕਰੋ।"
2ਨਹੀਂ! ਤੁਹਾਨੂੰ ਉਸ ਵਿਅਕਤੀ ਨੂੰ ਅਵੱਸ਼ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਨੂੰ ਪੱਥਰਾਂ ਨਾਲ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਪੱਥਰ ਚੁੱਕ ਕੇ ਉਸ ਨੂੰ ਮਾਰਨ ਵਿੱਚ ਪਹਿਲ ਕਰਨੀ ਚਾਹੀਦੀ ਹੈ। ਫ਼ੇਰ ਹੋਰ ਸਾਰੇ ਬੰਦਿਆਂ ਨੂੰ ਵੀ ਉਸ ਨੂੰ ਮਾਰਨ ਲਈ ਪੱਥਰ ਸੁੱਟਣੇ ਚਾਹੀਦੇ ਹਨ। ਕਿਉਂਕਿ ਉਸ ਬੰਦੇ ਨੇ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਤੋਂ ਬੇਮੁਖ ਕਰਨ ਦੀ ਕੋਸ਼ਿਸ਼ ਕੀਤੀ ਸੀ। ਅਤੇ ਇਹ ਯਹੋਵਾਹ ਹੀ ਸੀ ਜਿਹੜਾ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਕੇ ਆਇਆ ਸੀ ਜਿੱਥੇ ਤੁਸੀਂ ਗੁਲਾਮ ਸੀ।"
3ਫ਼ੇਰ ਇਸਰਾਏਲ ਦੇ ਸਮੂਹ ਲੋਕ ਸੁਨਣਗੇ ਅਤੇ ਭੈਭੀਤ ਹੋ ਜਾਣਗੇ। ਅਤੇ ਫ਼ੇਰ ਉਹ ਅਜਿਹੀਆਂ ਮੰਦੀਆਂ ਗੱਲਾਂ ਫ਼ੇਰ ਨਹੀਂ ਕਰਨਗੇ।"
4“ਯਹੋਵਾਹ, ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਰਹਿਣ ਲਈ ਸ਼ਹਿਰ ਦਿੱਤੇ ਹਨ। ਹੋ ਸੱਕਦਾ ਹੈ ਕਿ ਕਦੇ ਤੁਸੀਂ ਉਨ੍ਹਾਂ ਸ਼ਹਿਰਾਂ ਵਿੱਚੋਂ ਕਿਸੇ ਬਾਰੇ ਕੋਈ ਮਾੜੀ ਖਬਰ ਸੁਣੋ।"
5ਹੋ ਸੱਕਦਾ ਹੈ ਤੁਸੀਂ ਇਹ ਸੁਣੋ ਕਿ, ਤੁਹਾਡੀ ਆਪਣੀ ਕੌਮ ਦੇ ਕੁਝ ਮੰਦੇ ਲੋਕ ਆਪਣੇ ਸ਼ਹਿਰ ਦੇ ਲੋਕਾਂ ਨੂੰ ਮੰਦੀਆਂ ਗੱਲਾਂ ਲਈ ਉਕਸਾ ਰਹੇ ਹੋਣ। ਹੋ ਸੱਕਦਾ ਹੈ ਕਿ ਉਹ ਆਪਣੇ ਸ਼ਹਿਰ ਦੇ ਲੋਕਾਂ ਨੂੰ ਇਹ ਆਖਣ, ‘ਆਉ ਜਾਕੇ ਹੋਰਨਾ ਦੇਵਤਿਆਂ ਦੀ ਸੇਵਾ ਕਰੀਏ।’ (ਇਹ ਦੇਵਤੇ ਉਹ ਦੇਵਤੇ ਹੋਣਗੇ ਜਿਨ੍ਹਾਂ ਬਾਰੇ ਤੁਸੀਂ ਪਹਿਲਾਂ ਕਦੇ ਨਹੀਂ ਸੁਣਿਆ ਹੋਵੇਗਾ।)"

6ਜੇ ਤੁਸੀਂ ਇਹੋ ਜਿਹੀ ਖਬਰ ਸੁਣੋ, ਤਾਂ ਤੁਹਾਨੂੰ ਇਹ ਜਾਨਣ ਦੀ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਕਿ ਕੀ ਇਹ ਸੱਚ ਹੈ। ਜੇ ਤੁਹਾਨੂੰ ਪਤਾ ਲੱਗ ਜਾਵੇ ਕਿ ਇਹ ਸੱਚ ਹੈ-ਜੇ ਤੁਸੀਂ ਸਾਬਤ ਕਰ ਸੱਕੋ ਕਿ ਇਹੋ ਜਿਹੀ ਭਿਆਨਕ ਗੱਲ ਸੱਚਮੁੱਚ ਵਾਪਰੀ ਹੈ।"
7ਤਾਂ ਤੁਹਾਨੂੰ ਉਸ ਸ਼ਹਿਰ ਦੇ ਲੋਕਾਂ ਨੂੰ ਜ਼ਰੂਰ ਸਜ਼ਾ ਦੇਣੀ ਚਾਹੀਦੀ ਹੈ। ਤੁਹਾਨੂੰ ਉਨ੍ਹਾਂ ਸਾਰਿਆਂ ਨੂੰ ਮਾਰ ਦੇਣਾ ਚਾਹੀਦਾ ਹੈ। ਅਤੇ ਉਨ੍ਹਾਂ ਦੇ ਸਾਰੇ ਜਾਨਵਰਾਂ ਨੂੰ ਵੀ ਮਾਰ ਦੇਣਾ ਚਾਹੀਦਾ ਹੈ। ਤੁਹਾਨੂੰ ਉਸ ਸ਼ਹਿਰ ਨੂੰ ਪੂਰੀ ਤਰ੍ਹਾਂ ਤਬਾਹ ਕਰ ਦੇਣਾ ਚਾਹੀਦਾ ਹੈ।"
8ਫ਼ੇਰ ਤੁਹਾਨੂੰ ਸਾਰੀਆਂ ਕੀਮਤੀ ਚੀਜ਼ਾਂ ਇਕੱਠੀਆਂ ਕਰਨੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਨੂੰ ਸ਼ਹਿਰ ਦੇ ਕੇਂਦਰ ਵਿੱਚ ਲੈ ਜਾਣਾ ਚਾਹੀਦਾ ਹੈ ਅਤੇ ਸ਼ਹਿਰ ਨੂੰ ਇਸਦੀ ਹਰ ਚੀਜ਼ ਸਮੇਤ ਸਾੜ ਦੇਣਾ ਚਾਹੀਦਾ ਹੈ। ਇਹ ਯਹੋਵਾਹ, ਤੁਹਾਡੇ ਪਰਮੇਸ਼ੁਰ, ਲਈ ਹੋਮ ਦੀ ਭੇਟ ਹੋਵੇਗਾ। ਇਹ ਸ਼ਹਿਰ ਹਮੇਸ਼ਾ ਲਈ ਖੰਡਰ ਬਣ ਜਾਣਾ ਚਾਹੀਦਾ ਹੈ। ਉਸ ਸ਼ਹਿਰ ਦੀ ਫ਼ੇਰ ਕਦੇ ਵੀ ਉਸਾਰੀ ਨਹੀਂ ਕਰਨੀ ਚਾਹੀਦੀ।"
9ਉਸ ਸ਼ਹਿਰ ਦੀ ਹਰ ਚੀਜ਼ ਤਬਾਹ ਕੀਤੀ ਜਾਣ ਲਈ ਪਰਮੇਸ਼ੁਰ ਦੇ ਅਰਪਨ ਕਰ ਦੇਣੀ ਚਾਹੀਦੀ ਹੈ। ਤੁਹਾਨੂੰ ਕੋਈ ਵੀ ਚੀਜ਼ ਆਪਣੇ ਲਈ ਨਹੀਂ ਰੱਖਣੀ ਚਾਹੀਦੀ। ਜੇ ਤੁਸੀਂ ਇਸ ਆਦੇਸ਼ ਦੀ ਪਾਲਣਾ ਕਰੋਂਗੇ, ਤਾਂ ਯਹੋਵਾਹ ਤੁਹਾਡੇ ਉੱਤੇ ਕਰੋਧਵਾਨ ਹੋਣ ਤੋਂ ਹਟ ਜਾਵੇਗਾ। ਯਹੋਵਾਹ ਤੁਹਾਡੇ ਉੱਤੇ ਮਿਹਰਬਾਨ ਹੋਵੇਗਾ। ਉਹ ਤੁਹਾਡੇ ਲਈ ਅਫ਼ਸੋਸ ਕਰੇਗਾ। ਉਹ ਤੁਹਾਡੀ ਕੌਮ ਨੂੰ ਵੱਧਣ ਫ਼ੁਲਣ ਦੇਵੇਗਾ, ਜਿਵੇਂ ਕਿ ਉਸ ਨੇ ਤੁਹਾਡੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ।"
10ਜੇ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੀ ਗੱਲ ਸੁਣੋਗੇ ਤਾਂ ਅਜਿਹਾ ਹੀ ਵਾਪਰੇਗਾ-ਜੇ ਤੁਸੀਂ ਉਸ ਦੇ ਸਾਰੇ ਆਦੇਸ਼ਾ ਨੂੰ ਮੰਨੋਗੇ ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ। ਤੁਹਾਨੂੰ ਉਹੀ ਕੰਮ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਯਹੋਵਾਹ, ਤੁਹਾਡਾ ਪਰਮੇਸ਼ੁਰ ਸਹੀ ਆਖਦਾ ਹੈ।"

11ਇਸਰਾਏਲ, ਪਰਮੇਸ਼ੁਰ ਦੇ ਖਾਸ ਲੋਕ “ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਬੱਚੇ ਹੋ। ਜੇਕਰ ਕੋਈ ਮਰ ਜਾਵੇ, ਤੁਹਾਨੂੰ ਆਪਣੇ-ਆਪ ਨੂੰ ਸੱਟ ਮਾਰਕੇ ਜਾਂ ਆਪਣੇ ਸਿਰ ਮੁਨਾਕੇ ਅਫ਼ਸੋਸ ਨਹੀਂ ਕਰਨਾ ਚਾਹੀਦਾ।"
12ਕਿਉਂਕਿ ਤੁਸੀਂ ਹੋਰਨਾ ਲੋਕਾਂ ਨਾਲੋਂ ਵੱਖਰੇ ਹੋ। ਤੁਸੀਂ ਯਹੋਵਾਹ ਦੇ ਖਾਸ ਬੰਦੇ ਹੋ। ਦੁਨੀਆਂ ਦੇ ਸਾਰਿਆਂ ਲੋਕਾਂ ਵਿੱਚੋਂ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਪਣੇ ਖਾਸ ਬੰਦੇ ਬਨਾਉਣ ਲਈ ਚੁਣਿਆ ਸੀ।"
13ਜਿਹੜੇ ਭੋਜਨ ਦੀ ਇਸਰਾਏਲੀਆਂ ਨੂੰ ਖਾਣ ਦੀ ਇਜਾਜ਼ਤ ਹੈ “ਕੋਈ ਵੀ ਅਜਿਹੀ ਚੀਜ਼ ਨਾ ਖਾਉ ਜਿਸ ਨੂੰ ਯਹੋਵਾਹ ਨਫ਼ਰਤ ਕਰਦਾ ਹੈ।"
14ਤੁਸੀਂ ਇਹ ਜਾਨਵਰ ਖਾ ਸੱਕਦੇ ਹੋ: ਗਾਵਾਂ, ਭੇਡਾਂ, ਬੱਕਰੀਆਂ,"
15ਹਿਰਨ, ਗਜ਼ੇਲ, ਬਾਰ੍ਹਾਂ ਸਿੰਗੇ, ਜੰਗਲੀ ਭੇਡਾਂ, ਜੰਗਲੀ ਬੱਕਰੀਆਂ, ਐਂਟੀਲੋਪ ਅਤੇ ਪਹਾੜੀ ਭੇਡਾਂ।"

16ਤੁਸੀਂ ਕੋਈ ਵੀ ਅਜਿਹਾ ਜਾਨਵਰ ਖਾ ਸੱਕਦੇ ਹੋ ਜਿਸਦੇ ਪੈਰ ਦੋ ਹਿਸਿਆਂ ਵਿੱਚ ਪਾਟੇ ਹੋਣ ਅਤੇ ਜੋ ਜੁਗਾਲੀ ਕਰਦਾ ਹੈ।"
17ਪਰ ਊਠਾਂ, ਖਰਗੋਸ਼ਾਂ ਜਾਂ ਪਹਾੜੀ ਬਿਜੂਆਂ ਨੂੰ ਨਾ ਖਾਣਾ। ਇਹ ਜਾਨਵਰ ਜੁਗਾਲੀ ਕਰਦੇ ਹਨ, ਪਰ ਇਨ੍ਹਾਂ ਦੇ ਪੈਰ ਨਹੀਂ ਪਾਟੇ ਹੁੰਦੇ। ਇਸ ਲਈ ਇਹ ਜਾਨਵਰ ਤੁਹਾਡੇ ਲਈ ਨਾਪਾਕ ਹਨ।"
18ਤੁਹਾਨੂੰ ਸੂਰ ਬਿਲਕੁਲ ਨਹੀਂ ਖਾਣੇ ਚਾਹੀਦੇ। ਉਨ੍ਹਾਂ ਦੇ ਪੈਰ ਤਾਂ ਪਾਟੇ ਹੁੰਦੇ ਹਨ ਪਰ ਉਹ ਜੁਗਾਲੀ ਨਹੀਂ ਕਰਦੇ। ਇਸ ਲਈ ਸੂਰ ਤੁਹਾਡੇ ਵਾਸਤੇ ਨਾਪਾਕ ਹਨ। ਇਸ ਲਈ ਕਿਸੇ ਵੀ ਸੂਰ ਦਾ ਮਾਸ ਨਾ ਖਾਉ ਅਤੇ ਸੂਰ ਦੀ ਲਾਸ਼ ਨੂੰ ਵੀ ਨਾ ਛੂਹੋ।"
19“ਪਾਣੀ ਵਿੱਚ ਰਹਿਣ ਵਾਲੇ ਸਾਰੇ ਪ੍ਰਾਣੀਆਂ ਵਿੱਚੋਂ, ਤੁਸੀਂ ਕਿਸੇ ਵੀ ਪਰਾਂਤੇ ਚਾਨਿਆਂ ਵਾਲੇ ਪ੍ਰਾਣੀਆਂ ਨੂੰ ਖਾ ਸੱਕਦੇ ਹੋ।"
20ਪਰ ਤੁਹਾਨੂੰ ਪਰਾਂ ਅਤੇ ਚਾਨੇ ਨਾ ਹੋਣ ਵਾਲੇ ਪ੍ਰਾਣੀਆਂ ਨੂੰ ਨਹੀਂ ਖਾਣਾ ਚਾਹੀਦਾ। ਉਹ ਤੁਹਾਡੇ ਲਈ ਨਾਪਾਕ ਹਨ।"

21“ਤੁਸੀਂ ਕੋਈ ਵੀ ਪਾਕ ਪੰਛੀ ਖਾ ਸੱਕਦੇ ਹੋ।"
22ਪਰ ਇਨ੍ਹਾਂ ਵਿੱਚੋਂ ਕੋਈ ਵੀ ਪੰਛੀ ਨਹੀਂ ਖਾਣਾ: ਬਾਜ਼, ਗਿਰਝ, ਹੱਡ ਖੋਰ,"
23ਲਾਲ ਇੱਲ, ਸਮੁੰਦਰੀ ਬਾਜ਼, ਕਿਸੇ ਵੀ ਤਰ੍ਹਾਂ ਦੀ ਇੱਲ,"
24ਕਿਸੇ ਵੀ ਤਰ੍ਹਾਂ ਦਾ ਕਾਂ,"
25ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,"

26ਛੋਟਾ ਉੱਲੂ, ਵੱਡਾ ਉੱਲੂ, ਸਫ਼ੇਦ ਉੱਲੂ,"
27ਮਾਰੂਥਲ ਦੇ ਉੱਲੂ, ਓਸ ਪ੍ਰੇਰ, ਕੋਰਮੋਰੇਂਟ,"
28ਬਗਲੇ ਅਤੇ ਕਿਸੇ ਵੀ ਤਰ੍ਹਾਂ ਦੇ ਲੰਮ ਢੀਂਗ, ਹੂਪੋ ਜਾਂ ਚਮਗਿੱਦੜ,"
29“ਪਰਾਂ ਵਾਲੇ ਸਾਰੇ ਕੀੜੇ ਨਾਪਾਕ ਹਨ। ਇਸ ਲਈ ਉਹ ਨਹੀਂ ਖਾਣੇ।"
You have read Deuteronomy 9
29 verses