Lumina
Ecclesiastes

Remember Thy Creator

Ecclesiastes 12·Punjabi Bible

1ਫ਼ੇਰ ਮੈਂ ਆਪਣੇ ਯਹੋਵਾਹ ਦੀ ਆਵਾਜ਼ ਸੁਣੀ। ਯਹੋਵਾਹ ਨੇ ਆਖਿਆ, “ਕਿਸਨੂੰ ਭੇਜ ਸੱਕਦੇ ਹਾਂ ਅਸੀਂ? ਸਾਡੇ ਲਈ ਕੌਣ ਜਾਵੇਗਾ?” ਇਸ ਲਈ ਮੈਂ ਆਖਿਆ, “ਮੈਂ ਇੱਥੇ ਹਾਂ। ਮੈਨੂੰ ਭੇਜੋ!”"

2ਫ਼ੇਰ ਯਹੋਵਾਹ ਨੇ ਆਖਿਆ, “ਜਾਓ ਅਤੇ ਲੋਕਾਂ ਨੂੰ ਇਹ ਦੱਸੋ: ‘ਧਿਆਨ ਨਾਲ ਸੁਣੋ, ਪਰ ਸਮਝੋ ਨਾ! ਧਿਆਨ ਨਾਲ ਦੇਖੋ, ਪਰ ਸਿੱਖੋ ਨਾ!’"

3ਲੋਕਾਂ ਨੂੰ ਭੰਬਲ ਭੂਸੇ ਵਿੱਚ ਪਾ ਦਿਓ। ਲੋਕਾਂ ਨੂੰ ਇਸ ਯੋਗ ਬਣਾ ਦਿਓ ਕਿ ਉਹ ਦੇਖੀਆਂ ਸੁਣੀਆਂ ਗੱਲਾਂ ਨੂੰ ਸਮਝ ਨਾ ਸੱਕਣ। ਜੇ ਤੁਸੀਂ ਅਜਿਹਾ ਨਹੀਂ ਕਰੋਗੇ, ਤਾਂ ਲੋਕ ਸ਼ਾਇਦ ਕੰਨਾਂ ਨਾਲ ਸੁਣੀਆਂ ਗੱਲਾਂ ਨੂੰ ਸੱਚਮੁੱਚ ਸਮਝ ਜਾਣ। ਲੋਕ ਸ਼ਾਇਦ ਆਪਣੇ ਮਨਾਂ ਵਿੱਚ ਸੱਚਮੁੱਚ ਸਮਝ ਲੈਣ। ਜੇ ਉਨ੍ਹਾਂ ਨੇ ਅਜਿਹਾ ਕੀਤਾ ਤਾਂ ਸ਼ਾਇਦ ਉਹ ਮੇਰੇ ਵੱਲ ਪਰਤ ਆਉਣ ਅਤੇ ਬਖਸ਼ੇ ਜਾਣ।”"

4ਫ਼ੇਰ ਮੈਂ ਪੁੱਛਿਆ, “ਪ੍ਰਭੂ ਇਹ ਮੈਂ ਕਿੰਨਾ ਕੁ ਚਿਰ ਕਰਾਂ?” ਯਹੋਵਾਹ ਨੇ ਜਵਾਬ ਦਿੱਤਾ, “ਜਿੰਨਾ ਚਿਰ ਤੱਕ ਸ਼ਹਿਰ ਤਬਾਹ ਨਹੀਂ ਹੋ ਜਾਂਦੇ ਅਤੇ ਲੋਕ ਗੁਜ਼ਰ ਨਹੀਂ ਜਾਂਦੇ ਉਨਾਂ ਚਿਰ ਤੱਕ ਇਹ ਕਰੋ। ਇਹੋ ਕਰੋ ਜਿੰਨਾਂ ਚਿਰ ਤੱਕ ਘਰਾਂ ਵਿੱਚ ਰਹਿੰਦੇ ਲੋਕਾਂ ਵਿੱਚੋਂ ਕੋਈ ਨਾ ਬਚੇ। ਉਨਾਂ ਚਿਰ ਤੱਕ ਇਹੋ ਕਰੋ ਜਿੰਨਾ ਚਿਰ ਤੱਕ ਕਿ ਧਰਤੀ ਤਬਾਹ ਨਹੀਂ ਹੋ ਜਾਂਦੀ ਅਤੇ ਸੱਖਣੀ ਨਹੀਂ ਹੋ ਜਾਂਦੀ।”"

5ਯਹੋਵਾਹ ਲੋਕਾਂ ਨੂੰ ਦੂਰ ਭਜਾ ਦੇਵੇਗਾ। ਦੇਸ਼ ਵਿੱਚ ਵੱਡੇ-ਵੱਡੇ ਖਾਲੀ ਖੇਤਰ ਹੋਣਗੇ।"

Ecclesiastes 12 illustration - Ecclesiastes Chapter 12

6ਪਰ ਲੋਕਾਂ ਦੇ ਦਸਵੇਂ ਹਿੱਸੇ ਨੂੰ ਧਰਤੀ ਤੇ ਰਹਿਣ ਦੀ ਇਜਾਜ਼ਤ ਹੋਵੇਗੀ। ਇਹ ਲੋਕ ਯਹੋਵਾਹ ਵੱਲ ਪਰਤਣਗੇ ਭਾਵੇਂ ਉਨ੍ਹਾਂ ਨੇ ਤਬਾਹ ਹੋਣਾ ਸੀ। ਇਹ ਲੋਕ ਬਲੂਤ ਦੇ ਰੁੱਖ ਵਾਂਗ ਹੋਣਗੇ। ਜਦੋਂ ਰੁੱਖਾਂ ਨੂੰ ਕਟਿਆ ਜਾਂਦਾ ਹੈ ਤਾਂ ਮੁੱਢ ਬਚ ਰਹਿੰਦਾ ਹੈ। ਇਹੀ ਮੁੱਢ (ਬਚੇ ਹੋਏ ਲੋਕ) ਬਹੁਤ ਖਾਸ ਤਰ੍ਹਾਂ ਦਾ ਤੁਖਮ ਹੈ।"

7ਆਰਾਮ ਦੀ ਮੁਸ਼ਕਿਲ ਆਹਾਜ਼ ਯੋਥਾਮ ਦਾ ਪੁੱਤਰ ਸੀ। ਯੋਥਾਮ ਉਜ਼ੀਯ੍ਯਾਹ ਦਾ ਪੁੱਤਰ ਸੀ। ਰਸੀਨ ਅਰਾਮ ਦਾ ਰਾਜਾ ਸੀ, ਰਮਲਯਾਹ ਦਾ ਪੁੱਤਰ ਫਕਹ ਇਸਰਾਏਲ ਦਾ ਰਾਜਾ ਸੀ। ਜਿਸ ਸਮੇਂ ਆਹਾਜ਼ ਯਹੂਦਾਹ ਦਾ ਰਾਜਾ ਸੀ, ਰਸੀਨ ਅਤੇ ਫਕਹ ਯਰੂਸ਼ਲਮ ਦੇ ਖਿਲਾਫ਼ ਜੰਗ ਕਰਨ ਲਈ ਓੱਥੇ ਗਏ। ਪਰ ਉਹ ਸ਼ਹਿਰ ਨੂੰ ਹਰਾ ਨਹੀਂ ਸੱਕੇ।"

8ਦਾਊਦ ਦੇ ਪਰਿਵਾਰ ਨੂੰ ਇੱਕ ਸੁਨੇਹਾ ਦਿੱਤਾ ਗਿਆ। ਸੁਨੇਹੇ ਵਿੱਚ ਆਖਿਆ ਗਿਆ ਸੀ, “ਅਰਾਮ ਦੀ ਫ਼ੌਜ ਅਤੇ ਇਫ਼ਰਾਈਮ (ਇਸਰਾਏਲ) ਦੀ ਫ਼ੌਜ ਇਕੱਠੀ ਹੋ ਗਈ ਹੈ। ਇਨ੍ਹਾਂ ਦੋਹਾਂ ਫ਼ੌਜਾਂ ਨੇ ਗਠ੍ਠਜੋੜ ਕਰ ਲਿਆ ਹੈ।” ਜਦੋਂ ਰਾਜੇ ਆਹਾਜ਼ ਨੇ ਇਹ ਸੁਨੇਹਾ ਸੁਣਿਆ ਤਾਂ ਉਹ ਅਤੇ ਲੋਕ ਬਹੁਤ ਡਰ ਗਏ। ਉਹ ਭੈਭੀਤ ਹੋ ਕੇ ਇਸ ਤਰ੍ਹਾਂ ਕੰਬ ਰਹੇ ਸਨ ਜਿਵੇਂ ਜੰਗਲ ਦੇ ਰੁੱਖ ਹਵਾ ਨਾਲ ਹਿਲਦੇ ਹਨ।"

9ਫ਼ੇਰ ਯਹੋਵਾਹ ਨੇ ਯਸਾਯਾਹ ਨੂੰ ਆਖਿਆ, “ਤੈਨੂੰ ਅਤੇ ਤੇਰੇ ਪੁੱਤਰ ਸ਼ਆਰ ਯਾਸ਼ੂਬ ਨੂੰ ਬਾਹਰ ਜਾ ਕੇ ਆਹਾਜ਼ ਨਾਲ ਗੱਲ ਕਰਨੀ ਚਾਹੀਦੀ ਹੈ। ਉਸ ਥਾਂ ਵੱਲ ਜਾਓ ਜਿੱਥੇ ਪਾਣੀ ਉੱਪਰ ਤਲਾ ਵਿੱਚ ਵਗਦਾ ਹੈ। ਇਹ ਧੋਬੀਘਾਟ ਵੱਲ ਜਾਂਦੀ ਗਲੀ ਉੱਤੇ ਹੈ।"

10“ਆਹਾਜ਼ ਨੂੰ ਆਖੋ, ‘ਸਾਵੱਧਾਨ ਅਤੇ ਸ਼ਾਂਤ ਰਹਿ। ਭੈਭੀਤ ਨਾ ਹੋ। ਉਨ੍ਹਾਂ ਦੋ ਬੰਦਿਆਂ, ਰਸੀਨ ਅਤੇ ਰਮਲਯਾਹ ਦੇ ਪੁੱਤਰ ਤੋਂ ਡਰਨ ਦੀ ਲੋੜ ਨਹੀਂ! ਉਹ ਦੋਵੇਂ ਬੰਦੇ ਦੋ ਜਲੀਆਂ ਹੋਈਆਂ ਸੋਟੀਆਂ ਵਰਗੇ ਹਨ। ਪਿੱਛਲੇ ਸਮੇਂ ਵਿੱਚ ਉਹ ਅੱਗ ਵਾਂਗ ਬਲਦੇ ਸਨ। ਪਰ ਹੁਣ ਉਹ ਨਿਰਾ ਪੂੰਆਂ ਹਨ। ਰਸੀਨ, ਅਰਾਮ ਅਤੇ ਰਮਲਯਾਹ ਦਾ ਪੁੱਤਰ ਗੁੱਸੇ ਵਿੱਚ ਹਨ।"

Ecclesiastes 12 illustration - Ecclesiastes Chapter 12

11ਉਨ੍ਹਾਂ ਨੇ ਤੁਹਾਡੇ ਖਿਲਾਫ਼ ਵਿਉਂਤਾਂ ਘੜੀਆਂ ਹਨ। ਉਨ੍ਹਾਂ ਆਖਿਆ ਸੀ:"

12“ਸਾਨੂੰ ਯਹੂਦਾਹ ਦੇ ਵਿਰੁੱਧ ਜਾ ਕੇ ਲੜਨਾ ਚਾਹੀਦਾ ਹੈ। ਅਸੀਂ ਯਹੂਦਾਹ ਨੂੰ ਆਪਸ ਵਿੱਚ ਵੰਡ ਲਵਾਂਗੇ। ਅਸੀਂ ਟਾਬਲ ਦੇ ਪੁੱਤਰ ਨੂੰ ਯਹੂਦਾਹ ਦਾ ਨਵਾਂ ਰਾਜਾ ਬਣਾ ਦਿਆਂਗੇ।”’”"

13ਮੇਰਾ ਮਾਲਕ ਯਹੋਵਾਹ ਆਖਦਾ ਹੈ, “ਉਨ੍ਹਾਂ ਦੀ ਯੋਜਨਾ ਸਫ਼ਲ ਨਹੀਂ ਹੋਵੇਗੀ। ਇਹ ਗੱਲ ਨਹੀਂ ਵਾਪਰੇਗੀ।"

14ਜਿੰਨਾ ਚਿਰ ਤੱਕ ਰਸੀਨ ਦਂਮਿਸ਼ਕ ਦਾ ਹਾਕਮ ਹੈ ਇਹ ਗੱਲ ਨਹੀਂ ਵਾਪਰੇਗੀ। ਇਫ਼ਰਾਈਮ (ਇਸਰਾਏਲ) ਹੁਣ ਇੱਕ ਕੌਮ ਹੈ ਪਰ ਆਉਣ ਵਾਲੇ 65 ਵਰ੍ਹਿਆਂ ਵਿੱਚ ਇਫ਼ਰਾਈਮ ਇੱਕ ਕੌਮ ਨਹੀਂ ਹੋਵੇਗੀ।"

Chapter Complete

You have read Ecclesiastes 12

14 verses