1ਨੇਕੀ ਕਰਨੀ ਸਿਖੋ। ਹੋਰਾਂ ਲੋਕਾਂ ਨਾਲ ਇਨਸਾਫ਼ ਕਰੋ। ਜਿਹੜੇ ਦੂਸਰਿਆਂ ਨੂੰ ਦੁੱਖ ਦਿੰਦੇ ਹਨ ਉਨ੍ਹਾਂ ਨੂੰ ਸਜ਼ਾ ਦਿਓ। ਯਤੀਮ ਬੱਚਿਆਂ ਦੀ ਸਹਾਇਤਾ ਕਰੋ। ਵਿਧਵਾਵਾਂ ਦੀ ਸਹਾਇਤਾ ਕਰੋ।”"
2ਯਹੋਵਾਹ ਆਖਦਾ ਹੈ, “ਆਓ, ਅਸੀਂ ਇਨ੍ਹਾਂ ਗੱਲਾਂ ਉੱਤੇ ਵਿੱਚਾਰ ਕਰੀਏ। ਤੁਹਾਡੇ ਪਾਪ ਸੂਹੇ ਕੱਪੜੇ ਵਾਂਗ ਲਾਲ ਹਨ, ਪਰ ਉਹ ਧੋਤੇ ਜਾ ਸੱਕਦੇ ਹਨ। ਤੁਸੀਂ ਬਰਫ਼ ਵਾਂਗ ਸਫ਼ੇਦ ਹੋਵੋਗੇ। ਤੁਹਾਡੇ ਪਾਪ ਚਮਕੀਲੇ ਲਾਲ ਹਨ ਪਰ ਤੁਸੀਂ ਉਨ ਵਰਗੇ ਚਿੱਟੇ ਬਣ ਸੱਕਦੇ ਹੋ।"
3“ਜੇ ਤੁਸੀਂ ਉਨ੍ਹਾਂ ਗੱਲਾਂ ਨੂੰ ਸੁਣੋਗੇ ਜਿਹੜੀਆਂ ਮੈਂ ਤੁਹਾਨੂੰ ਆਖਦਾ ਹਾਂ ਤਾਂ ਤੁਹਾਨੂੰ ਇਸ ਧਰਤੀ ਦੀਆਂ ਚੰਗੀਆਂ ਚੀਜ਼ਾਂ ਪ੍ਰਾਪਤ ਹੋਣਗੀਆਂ।"
4ਪਰ ਜੇ ਤੁਸੀਂ ਸੁਣਨ ਤੋਂ ਇਨਕਾਰ ਕੀਤਾ ਤਾਂ ਤੁਸੀਂ ਮੇਰੇ ਖਿਲਾਫ਼ ਹੋ। ਅਤੇ ਤੁਹਾਡੇ ਦੁਸ਼ਮਣ ਤੁਹਾਨੂੰ ਤਬਾਹ ਕਰ ਦੇਣਗੇ।” ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ।"
5ਯਰੂਸ਼ਲਮ ਪਰਮੇਸ਼ੁਰ ਪ੍ਰਤਿ ਵਫ਼ਾਦਾਰ ਨਹੀਂ ਹੈ ਪਰਮੇਸ਼ੁਰ ਆਖਦਾ ਹੈ, “ਯਰੂਸ਼ਲਮ ਵੱਲ ਦੇਖੋ। ਉਹ ਅਜਿਹੀ ਨਗਰੀ ਸੀ ਜਿਹੜੀ ਮੇਰੇ ਉੱਤੇ ਵਿਸ਼ਵਾਸ ਕਰਦੀ ਸੀ ਅਤੇ ਮੇਰੇ ਪਿੱਛੇ ਚਲਦੀ ਸੀ। ਕਿਸ ਚੀਜ਼ ਨੇ ਉਸ ਨੂੰ ਇੱਕ ਵੇਸਵਾ ਵਾਂਗ ਬਣਾ ਦਿੱਤਾ? ਉਹ ਹੁਣ ਮੇਰੀ ਅਗਵਾਈ ਵਿੱਚ ਨਹੀਂ ਚਲਦੀ। ਯਰੂਸ਼ਲਮ ਨੂੰ ਇਨਸਾਫ਼ ਨਾਲ ਭਰਿਆ ਹੋਣਾ ਚਾਹੀਦਾ ਹੈ। ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕਾਂ ਨੂੰ ਪਰਮੇਸ਼ੁਰ ਦੀ ਰਜ਼ਾ ਵਿੱਚ ਰਹਿਣਾ ਚਾਹੀਦਾ ਹੈ। ਪਰ ਹੁਣ ਉੱਥੇ ਕਾਤਲ ਰਹਿੰਦੇ ਹਨ।"

6“ਨੇਕੀ ਚਾਂਦੀ ਵਰਗੀ ਹੈ। ਪਰ ਤੁਹਾਡੀ ਚਾਂਦੀ ਨਿਰਾਰਬਕ ਬਣ ਚੁੱਕੀ ਹੈ। ਤੁਹਾਡੀ ਸ਼ਰਾਬ (ਨੇਕੀ) ਵਿੱਚ ਪਾਣੀ ਮਿਲਿਆ ਹੋਇਆ ਹੈ-ਇਹ ਹੁਣ ਬੇ ਅਸਰ ਹੋ ਚੁੱਕੀ ਹੈ।"
7ਤੁਹਾਡੇ ਹਾਕਮ ਬਾਗ਼ੀ ਹਨ ਅਤੇ ਚੋਰਾਂ ਦੇ ਯਾਰ ਹਨ। ਤੁਹਾਡੇ ਸਾਰੇ ਹਾਕਮ ਵਢ੍ਢੀ ਮੰਗਦੇ ਹਨ-ਉਹ ਗ਼ਲਤ ਕੰਮ ਕਰਨ ਲਈ ਪੈਸਾ ਲੈਂਦੇ ਹਨ। ਤੁਹਾਡੇ ਸਾਰੇ ਹਾਕਮ ਲੋਕਾਂ ਨੂੰ ਧੋਖਾ ਦੇਣ ਦੀ ਤਨਖਾਹ ਲੈਂਦੇ ਹਨ। ਤੁਹਾਡੇ ਹਾਕਮ ਯਤੀਮਾਂ ਦੀ ਸਹਾਇਤਾ ਕਰਨ ਦੀ ਕੋਸ਼ਿਸ਼ ਨਹੀਂ ਕਰਦੇ। ਤੁਹਾਡੇ ਹਾਕਮ ਵਿਧਵਾਵਾਂ ਦੀਆਂ ਲੋੜਾਂ ਬਾਰੇ ਧਿਆਨ ਨਹੀਂ ਦਿੰਦੇ।”"
8ਇਨ੍ਹਾਂ ਸਾਰੀਆਂ ਗੱਲਾਂ ਕਰਕੇ, ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ ਆਖਦਾ ਹੈ, “ਮੈਂ ਤੁਹਾਨੂੰ ਸਜ਼ਾ ਦੇਵਾਂਗਾ, ਮੇਰੇ ਦੁਸਮਣੋ। ਤੁਸੀਂ ਮੈਨੂੰ ਹੋਰ ਕਸ਼ਟ ਨਹੀਂ ਦੇ ਸੱਕੇਂਗੇ।"
9ਲੋਕੀਂ ਚਾਂਦੀ ਨੂੰ ਸਾਫ਼ ਕਰਨ ਲਈ ਸੱਜੀ ਦੀ ਵਰਤੋਂ ਕਰਦੇ ਹਨ ਇਸੇ ਤਰ੍ਹਾਂ, ਮੈਂ ਤੁਹਾਡੇ ਬੁਰੇ ਕੰਮਾਂ ਨੂੰ ਸਾਫ਼ ਕਰ ਦਿਆਂਗਾ। ਮੈਂ ਤੁਹਾਡੀਆਂ ਸਾਰੀਆਂ ਫ਼ਿਜ਼ੂਲ ਚੀਜ਼ਾਂ ਤੁਹਾਡੇ ਕੋਲੋਂ ਖੋਹ ਲਵਾਂਗਾ।"
10ਮੈਂ ਉਸੇ ਤਰ੍ਹਾਂ ਦੇ ਨਿਆਂਕਾਰ ਵਾਪਸ ਲਿਆਵਾਂਗਾ ਜਿਹੋ ਜਿਹੇ ਸ਼ੁਰੂ ਵਿੱਚ ਤੁਹਾਡੇ ਕੋਲ ਸਨ। ਤੁਹਾਡੇ ਸਲਾਹਕਾਰ ਉਨ੍ਹਾਂ ਸਲਾਹਕਾਰਾਂ ਵਰਗੇ ਹੋਣਗੇ ਜਿਹੜੇ ਬਹੁਤ ਪਹਿਲੋਂ ਹੁੰਦੇ ਸਨ। ਫ਼ੇਰ ਤੁਸੀਂ ‘ਨੇਕ ਅਤੇ ਵਫ਼ਾਦਾਰ ਸ਼ਹਿਰ’ ਦੇ ਵਾਸੀ ਅਖਵਾਓਗੇ।”"

11ਸੀਯੋਨ ਨਿਆਂ ਦੁਆਰਾ ਮੁਕਤ ਕਰਵਾਇਆ ਜਾਵੇਗਾ, ਅਤੇ ਉਸ ਵਿੱਚ ਉਹ ਜਿਹੜੇ, ਪਰਮੇਸ਼ੁਰ ਵੱਲ ਪਰਤਦੇ ਹਨ ਚੰਗਿਆਈ ਦੁਆਰਾ ਮੁਕਤ ਕਰਵਾਏ ਜਾਣਗੇ।"
12ਪਰ ਸਾਰੇ ਮੁਜਰਿਮ ਅਤੇ ਪਾਪੀ ਤਬਾਹ ਹੋ ਜਾਣਗੇ। ਉਹ ਅਜਿਹੇ ਲੋਕ ਹਨ ਜਿਹੜੇ ਯਹੋਵਾਹ ਦੇ ਅਨੁਯਾਈ ਨਹੀਂ ਹਨ।"
You have read Ecclesiastes 6
12 verses