1ਭਵਿੱਖ ਵਿੱਚ, ਤੁਸੀਂ ਉਨ੍ਹਾਂ ਬਗੀਚਿਆਂ ਅਤੇ ਓਕ ਦੇ ਰੁੱਖਾਂ ਤੇ ਸ਼ਰਮਸ਼ਾਰ ਹੋਵੋਂਗੇ ਜਿਨ੍ਹਾਂ ਨੂੰ ਤੁਸੀਂ ਆਪਣੇ ਬੁੱਤਾਂ ਦੀ ਉਪਾਸਨਾ ਲਈ ਚੁਣਿਆ ਸੀ।"
2ਇਹ ਇਸ ਲਈ ਵਾਪਰੇਗਾ ਕਿਉਂਕਿ ਤੁਸੀਂ ਲੋਕ ਓਕ ਦੇ ਉਸ ਰੁੱਖ ਵਾਂਗ ਹੋਵੋਂਗੇ ਜਿਸਦੇ ਪੱਤੇ ਸੁੱਕ ਗਏ ਹਨ। ਤੁਸੀਂ ਉਸ ਬਾਗ ਵਰਗੇ ਹੋਵੋਗੇ ਜਿਹੜਾ ਪਾਣੀ ਦੀ ਕਮੀ ਕਾਰਣ ਮਰ ਰਿਹਾ ਹੋਵੇ।"
3ਸ਼ਕਤੀਸ਼ਾਲੀ ਲੋਕ ਲਕੜੀ ਦੇ ਛੋਟੇ ਟੁਕੜਿਆਂ ਵਰਗੇ ਹੋਣਗੇ। ਅਤੇ ਉਹ ਗੱਲਾਂ ਜਿਹੜੀਆਂ ਉਹ ਲੋਕ ਕਰਦੇ ਹਨ ਉਹ ਚਂਗਿਆੜੀਆਂ ਵਰਗੀਆਂ ਹੋਣਗੀਆਂ ਜਿਹੜੀਆਂ ਅੱਗ ਲਾਉਂਦੀਆਂ ਹਨ ਸ਼ਕਤੀਸ਼ਾਲੀ ਲੋਕ ਅਤੇ ਉਨ੍ਹਾਂ ਦੇ ਅਮਲ ਸੜ ਜਾਵਣਗੇ। ਅਤੇ ਕੋਈ ਵੀ ਬੰਦਾ ਉਸ ਅੱਗ ਨੂੰ ਬੁਝਾ ਨਹੀਂ ਸੱਕੇਗਾ।"
4ਪਰਮੇਸ਼ੁਰ ਦਾ ਯਹੂਦਾਹ ਅਤੇ ਯਰੂਸ਼ਲਮ ਨੂੰ ਸੰਦੇਸ਼ ਆਮੋਸ ਦੇ ਪੁੱਤਰ ਯਸਾਯਾਹ ਨੇ ਯਹੂਦਾਹ ਅਤੇ ਯਰੂਸ਼ਲਮ ਬਾਰੇ ਇਹ ਸੰਦੇਸ਼ ਦੇਖਿਆ।"
5ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।"

6ਬਹੁਤ ਲੋਕ ਉੱਥੇ ਜਾਣਗੇ। ਉਹ ਆਖਣਗੇ, “ਆਓ, ਅਸੀਂ ਯਹੋਵਾਹ ਦੇ ਪਰਬਤ ਉੱਤੇ ਚੱਲੀਏ। ਆਓ ਅਸੀਂ ਯਾਕੂਬ ਦੇ ਪਰਮੇਸ਼ੁਰ ਦੇ ਮੰਦਰ ਵਿੱਚ ਚੱਲੀਏ। ਫ਼ੇਰ ਸਾਨੂੰ ਪਰਮੇਸ਼ੁਰ ਆਪਣੇ ਮਾਰਗ ਦੀ ਸਿੱਖਿਆ ਦ੍ਦੇਵੇਗਾ। ਅਤੇ ਅਸੀਂ ਉਸ ਦੇ ਅਨੁਯਾਈ ਬਣਾਂਗੇ।” ਪਰਮੇਸ਼ੁਰ ਦੀ ਬਿਵਸਬਾ-ਯਹੋਵਾਹ ਦਾ ਸੰਦੇਸ਼-ਯਰੂਸ਼ਲਮ ਵਿੱਚ ਸੀਯੋਨ ਦੇ ਪਰਬਤ ਉੱਤੋਂ ਸ਼ੁਰੂ ਹੋਵੇਗਾ ਅਤੇ ਸਾਰੀ ਦੁਨੀਆਂ ਵਿੱਚ ਫ਼ੈਲ ਜਾਵੇਗਾ।"
7ਫ਼ੇਰ ਪਰਮੇਸ਼ੁਰ ਸਾਰੀਆਂ ਕੌਮਾਂ ਦਾ ਨਿਆਂਪਾਲਕ ਹੋਵੇਗਾ। ਪਰਮੇਸ਼ੁਰ ਬਹੁਤ ਸਾਰੇ ਲੋਕਾਂ ਦੇ ਝਗੜ੍ਹੇ ਮੁਕਾ ਦੇਵੇਗਾ। ਉਹ ਲੋਕ ਲੜਾਈ ਕਰਨ ਲਈ ਹਬਿਆਰਾਂ ਦੀ ਵਰਤੋਂ ਕਰਨੀ ਛੱਡ ਦੇਣਗੇ। ਉਹ ਆਪਣੀਆਂ ਤਲਵਾਰਾਂ ਦੇ ਹੱਲ ਬਣਾ ਲੈਣਗੇ। ਅਤੇ ਉਹ ਆਪਣੇ ਨੇਜਿਆਂ ਦੀਆਂ ਦਾਤੀਆਂ ਬਣਾ ਲੈਣਗੇ। ਲੋਕ ਇੱਕ ਦੂਸਰੇ ਦੇ ਖਿਲਾਫ਼ ਲੜਨੋ ਹਟ ਜਾਣਗੇ। ਲੋਕ ਫ਼ੇਰ ਕਦੇ ਵੀ ਯੁੱਧ ਲਈ ਤਿਆਰੀ ਨਹੀਂ ਕਰਨਗੇ।"
8ਯਾਕੂਬ ਦੇ ਪਰਿਵਾਰ, ਤੈਨੂੰ ਯਹੋਵਾਹ ਦੀ ਅਗਵਾਈ ਵਿੱਚ ਚੱਲਣਾ ਚਾਹੀਦਾ ਹੈ।"
9ਇਹ ਮੈਂ ਤੈਨੂੰ ਆਖਦਾ ਹਾਂ। ਕਿਉਂ ਕਿ ਤੂੰ ਆਪਣੇ ਲੋਕਾਂ ਦਾ ਸਾਬ ਛੱਡ ਦਿੱਤਾ ਹੈ। ਤੁਹਾਡੇ ਲੋਕਾਂ ਅੰਦਰ ਪੂਰਬ ਦੇ ਲੋਕਾਂ ਦੇ ਗ਼ਲਤ ਵਿੱਚਾਰ ਭਰੇ ਪਏ ਹਨ। ਤੁਹਾਡੇ ਲੋਕ ਫ਼ਲਿਸਤੀਆਂ ਵਾਂਗ ਭਵਿੱਖ ਦਾ ਹਾਲ ਦੱਸਣ ਦੀ ਕੋਸ਼ਿਸ਼ ਕਰਦੇ ਹਨ। ਤੁਹਾਡੇ ਲੋਕਾਂ ਨੇ ਉਨ੍ਹਾਂ ਅਜੀਬ ਵਿੱਚਾਰਾਂ ਨੂੰ ਪੂਰੀ ਤਰ੍ਹਾਂ ਅਪਣਾ ਲਿਆ ਹੈ।"
10ਤੁਹਾਡੀ ਧਰਤੀ ਹੋਰਨਾਂ ਥਾਵਾਂ ਦੇ ਸੋਨੇ ਚਾਂਦੀ ਨਾਲ ਭਰ ਗਈ ਹੈ। ਇੱਥੇ ਬਹੁਤ-ਬਹੁਤ ਖਜ਼ਾਨੇ ਹਨ। ਤੁਹਾਡੀ ਧਰਤੀ ਘੋੜਿਆਂ ਨਾਲ ਭਰੀ ਹੋਈ ਹੈ। ਇੱਥੇ ਬਹੁਤ-ਬਹੁਤ ਰੱਥ ਹਨ।"

11ਤੁਹਾਡੀ ਧਰਤੀ ਤੇ ਬੁੱਤ ਭਰੇ ਹੋਏ ਹਨ, ਜਿਨ੍ਹਾਂ ਦੀ ਲੋਕ ਉਪਾਸਨਾ ਕਰਦੇ ਹਨ। ਲੋਕਾਂ ਨੇ ਉਹ ਬੁੱਤ ਬਣਾਏ ਹਨ ਅਤੇ ਲੋਕ ਹੀ ਉਨ੍ਹਾਂ ਦੀ ਉਪਾਸਨਾ ਕਰਦੇ ਹਨ।"
12ਲੋਕ ਬਦ ਤੋਂ ਬਦਤਰ ਬਣ ਗਏ ਹਨ। ਲੋਕ ਬਹੁਤ ਨੀਵੇਂ ਬਣ ਗਏ ਹਨ। ਹੇ ਪਰਮੇਸ਼ੁਰ, ਤੁਸੀਂ ਅਵੱਸ਼ ਹੀ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰੋਗੇ, ਕੀ ਤੁਸੀਂ ਅਜਿਹਾ ਕਰੋਗੇ?"
13ਜਾਓ, ਚੱਟਾਨਾਂ ਦੇ ਉਹਲੇ ਤੇ ਮਿੱਟੀ ਵਿੱਚ ਲੁਕ ਜਾਓ! ਤੁਹਾਨੂੰ ਯਹੋਵਾਹ ਕੋਲੋਂ ਡਰਨਾ ਚਾਹੀਦਾ ਹੈ ਅਤੇ ਤੁਹਾਨੂੰ ਉਸਦੀ ਮਹਾਨ ਸ਼ਕਤੀ ਤੋਂ ਬਚਣਾ ਚਾਹੀਦਾ ਹੈ!"
14ਗੁਮਾਨੀ ਲੋਕ ਗੁਮਾਨੀ ਹੋਣਾ ਛੱਡ ਦੇਣਗੇ। ਉਹ ਗੁਮਾਨੀ ਲੋਕ ਸ਼ਰਮ ਨਾਲ ਧਰਤੀ ਤੇ ਝੁਕ ਜਾਣਗੇ। ਉਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।"
15ਯਹੋਵਾਹ ਨੇ ਇੱਕ ਖਾਸ ਦਿਨ ਦੀ ਯੋਜਨਾ ਬਣਾਈ ਹੈ। ਉਸ ਦਿਨ, ਯਹੋਵਾਹ ਗੁਮਾਨੀ ਅਤੇ ਹਂਕਾਰੀ ਲੋਕਾਂ ਨੂੰ ਸਜ਼ਾ ਦੇਵੇਗਾ। ਫ਼ੇਰ ਉਨ੍ਹਾਂ ਗੁਮਾਨੀ ਲੋਕਾਂ ਨੂੰ ਗ਼ੈਰ ਜ਼ਰੂਰੀ ਬਣਾ ਦਿੱਤਾ ਜਾਵੇਗਾ।"

16ਉਹ ਲੋਕ ਲਬਾਨੋਨ ਦੇ ਲੰਮੇ ਦਿਆਰਾਂ ਦੇ ਰੁੱਖਾਂ ਵਾਂਗ ਗੁਮਾਨੀ ਅਤੇ ਬਾਸ਼ਾਨ ਦੇ ਲੰਮੇ ਬਲੂਤ ਦੇ ਰੁੱਖਾਂ ਵਰਗੇ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
17ਉਹ ਗੁਮਾਨੀ ਲੋਕ ਹਨ ਉੱਚੇ ਪਰਬਤਾਂ ਅਤੇ ਉੱਚੀਆਂ ਪਹਾੜੀਆਂ ਵਰਗੇ।"
18ਉਹ ਗੁਮਾਨੀ ਲੋਕ ਹਨ ਉੱਚੇ ਮੁਨਾਰਿਆ ਅਤੇ ਬਹੁਤ ਮਜ਼ਬੂਤ ਕੰਧਾਂ ਵਰਗੇ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
19ਉਹ ਗੁਮਾਨੀ ਲੋਕ ਤਰਸ਼ੀਸ਼ ਦੇ ਵੱਡੇ ਜਹਾਜ਼ਾਂ ਵਰਗੇ ਹਨ। ਉਨ੍ਹਾਂ ਜਹਾਜ਼ਾਂ ਵਿੱਚ ਮਹੱਤਵਪੂਰਣ ਚੀਜ਼ਾਂ ਭਰੀਆਂ ਹੁੰਦੀਆਂ ਹਨ। ਪਰ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਜ਼ਾ ਦੇਵੇਗਾ।"
20ਉਸ ਵੇਲੇ, ਲੋਕ ਗੁਮਾਨ ਕਰਨੋ ਹਟ ਜਾਣਗੇ। ਜਿਹੜੇ ਲੋਕ ਹੁਣ ਗੁਮਾਨੀ ਹਨ ਉਹ ਧਰਤੀ ਤੇ ਝੁਕ ਜਾਣਗੇ। ਅਤੇ ਓਸ ਵੇਲੇ ਸਿਰਫ਼ ਯਹੋਵਾਹ ਹੀ ਉੱਚਾ ਖਲੋਤਾ ਹੋਵੇਗਾ।"

21ਸਭ ਬੁੱਤ ਨਸ਼ਟ ਹੋ ਜਾਣਗੇ ।"
22ਲੋਕੀ ਚੱਟਾਨਾਂ ਪਿੱਛੇ ਅਤੇ ਧਰਤੀ ਦੀਆਂ ਖੱਡਾਂ ਵਿੱਚ ਛੁਪ ਜਾਣਗੇ। ਲੋਕੀ ਯਹੋਵਾਹ ਕੋਲੋਂ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਓਦੋਁ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖੜ੍ਹਾ ਹੋ ਜਾਵੇਗਾ।"
23ਉਸ ਸਮੇਂ ਲੋਕ ਆਪਣੇ ਸੋਨੇ ਅਤੇ ਚਾਂਦੀ ਦੇ ਬੁੱਤ ਸੁੱਟ ਦੇਣਗੇ। (ਲੋਕਾਂ ਨੇ ਉਹ ਬੁੱਤ ਬਣਾਏ ਸਨ ਤਾਂ ਜੋ ਲੋਕ ਉਨ੍ਹਾਂ ਦੀ ਉਪਾਸਨਾ ਕਰ ਸੱਕਣ।) ਲੋਕੀ ਉਨ੍ਹਾਂ ਬੁੱਤਾਂ ਨੂੰ ਧਰਤੀ ਦੀਆਂ ਉਨ੍ਹਾਂ ਗਾਰਾਂ ਵਿੱਚ ਸੁੱਟ ਦੇਣਗੇ ਜਿੱਥੇ ਚਮਗਿਦ੍ਦੜ ਅਤੇ ਹੋਰ ਘਿਰਣਿਤ ਜਾਨਵਰ ਰਹਿੰਦੇ ਹਨ।"
24ਫ਼ੇਰ ਲੋਕ ਚੱਟਾਨਾਂ ਦੀਆਂ ਖੋਹਾਂ ਵਿੱਚ ਛੁਪ ਜਾਣਗੇ। ਉਹ ਅਜਿਹਾ ਇਸ ਲਈ ਕਰਨਗੇ ਕਿਉਂਕਿ ਉਹ ਯਹੋਵਾਹ ਅਤੇ ਉਸਦੀ ਮਹਾਨ ਸ਼ਕਤੀ ਕੋਲੋਂ ਭੈਭੀਤ ਹੋਣਗੇ। ਇਹ ਉਦੋਂ ਵਾਪਰੇਗਾ ਜਦੋਂ ਯਹੋਵਾਹ ਧਰਤੀ ਨੂੰ ਹਿਲਾ ਦੇਣ ਲਈ ਖਲੋ ਜਾਵੇਗਾ।"
25ਤੁਹਾਨੂੰ ਚਾਹੀਦਾ ਹੈ ਕਿ ਆਪਣੀ ਮੁਕਤੀ ਲਈ ਹੋਰਾਂ ਲੋਕਾਂ ਉੱਤੇ ਭਰੋਸਾ ਕਰਨਾ ਛੱਡ ਦਿਓ। ਉਹ ਸਿਰਫ਼ ਬੰਦੇ ਹਨ-ਤੇ ਬੰਦੇ ਮਰ ਜਾਂਦੇ ਹਨ। ਇਸ ਲਈ, ਤੁਹਾਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਉਹ ਪਰਮੇਸ਼ੁਰ ਵਾਂਗ ਬਲਵਾਨ ਹਨ।"

26ਉਨ੍ਹਾਂ ਗੱਲਾਂ ਨੂੰ ਸਮਝੋ ਜਿਹੜੀਆਂ ਮੈਂ ਤੁਹਾਨੂੰ ਦੱਸ ਰਿਹਾ ਹਾਂ। ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ, ਯਹੂਦਾਹ ਅਤੇ ਯਰੂਸ਼ਲਮ ਕੋਲੋਂ ਉਹ ਸਾਰੀਆਂ ਚੀਜ਼ਾਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਹ ਨਿਰਭਰ ਹਨ। ਪਰਮੇਸ਼ੁਰ ਸਾਰੇ ਭੋਜਨ ਅਤੇ ਸਾਰੇ ਪਾਣੀ ਨੂੰ ਖੋਹ ਲਵੇਗਾ।"
27ਪਰਮੇਸ਼ੁਰ ਸਾਰੇ ਨਾਇੱਕਾਂ ਅਤੇ ਸੈਨਿਕਾਂ ਨੂੰ ਖੋਹ ਲਵੇਗਾ। ਪਰਮੇਸ਼ੁਰ ਸਾਰੇ ਨਿਆਂਕਾਰਾਂ, ਨਬੀਆਂ, ਜਾਦੂਗਰਾਂ ਅਤੇ ਬਜ਼ੁਰਗਾਂ ਨੂੰ ਖੋਹ ਲਵੇਗਾ।"
28ਪਰਮੇਸ਼ੁਰ ਫ਼ੌਜੀ ਆਗੂਆਂ ਅਤੇ ਸਰਕਾਰੀ ਅਧਿਕਾਰੀਆਂ ਨੂੰ ਖੋਹ ਲਵੇਗਾ। ਪਰਮੇਸ਼ੁਰ ਕੁਸ਼ਲ ਸਲਾਹਕਾਰਾਂ ਅਤੇ ਸਿਆਣੇ ਬੰਦਿਆਂ ਨੂੰ, ਜਿਹੜੇ ਜਾਦੂਗਰੀ ਕਰਕੇ ਭਵਿੱਖ ਦਾ ਗਿਆਨ ਦਿੰਦੇ ਹਨ, ਖੋਹ ਲਵੇਗਾ।"
29ਪਰਮੇਸ਼ੁਰ ਆਖਦਾ ਹੈ, “ਮੈਂ ਨੌਜਵਾਨ ਮੁੰਡਿਆਂ ਨੂੰ ਤੁਹਾਡੇ ਆਗੂ ਬਣਾਵਾਂਗਾ।"
You have read Ecclesiastes 7
29 verses