1ਹਰ ਵਿਅਕਤੀ ਇੱਕ ਦੂਸਰੇ ਦੇ ਖਿਲਾਫ਼ ਹੋਵੇਗਾ ਆਪਣੇ ਦੋਸਤਾਂ ਦੇ ਵੀ ਖਿਲਾਫ ਹੋਵੇਗਾ ਇਸ ਲਈ ਸਭ ਜਾਣੇ ਸਤਾਏ ਜਾਣਗੇ। ਛੋਟੇ ਵਡਿਆਂ ਦਾ ਆਦਰ ਨਹੀਂ ਕਰਨਗੇ। ਸਾਧਾਰਣ ਲੋਕ ਮਹੱਤਵਪੂਰਣ ਲੋਕਾਂ ਦਾ ਆਦਰ ਨਹੀਂ ਕਰਨਗੇ।”"
2ਉਸ ਵੇਲੇ, ਕੋਈ ਬੰਦਾ ਆਪਣੇ ਹੀ ਪਰਿਵਾਰ ਦੇ ਕਿਸੇ ਭਰਾ ਨੂੰ ਫ਼ੜ ਲਵੇਗਾ। ਉਹ ਬੰਦਾ ਆਪਣੇ ਭਰਾ ਨੂੰ ਆਖੇਗਾ, “ਤੇਰੇ ਕੋਲ ਕੋਟ ਹੈ, ਇਸ ਲਈ ਤੂੰ ਸਾਡਾ ਆਗੂ ਹੋਵੇਂਗਾ। ਤੂੰ ਇਨ੍ਹਾਂ ਸਾਰੀਆਂ ਤਬਾਹੀਆਂ ਦਾ ਆਗੂ ਹੋਵੇਂਗਾ।”"
3ਪਰ ਉਹ ਭਰਾ ਆਖੇਗਾ, “ਮੈਂ ਕਿਵੇਂ ਵੀ ਸਹਾਇਕ ਨਹੀਂ ਹੋ ਸੱਕਦਾ ਕਿਉਂ ਕਿ ਮੇਰੇ ਘਰ ਵਿੱਚ ਭੋਜਨ ਜਾਂ ਕੱਪੜੇ ਨਹੀਂ ਹਨ। ਤੁਹਾਨੂੰ ਮੈਨੂੰ ਆਪਣਾ ਆਗੂ ਨਹੀਂ ਬਨਾਉਣਾ ਚਾਹੀਦਾ।”"
4ਅਜਿਹਾ ਇਸ ਲਈ ਵਾਪਰੇਗਾ ਕਿਉਂ ਕਿ ਯਰੂਸ਼ਲਮ ਦਾ ਪਤਨ ਹੋ ਗਿਆ ਹੈ ਇਸ ਕੋਲੋਂ ਗ਼ਲਤੀਆਂ ਹੋਈਆਂ ਹਨ। ਯਹੂਦਾਹ ਦਾ ਪਤਨ ਹੋ ਗਿਆ ਹੈ ਉਸ ਨੇ ਪਰਮੇਸ਼ੁਰ ਦਾ ਪੈਰੋਕਾਰ ਹੋਣਾ ਛੱਡ ਦਿੱਤਾ ਹੈ। ਜਿਹੜੀਆਂ ਗੱਲਾਂ ਉਹ ਕਰਦੇ ਅਤੇ ਕਹਿੰਦੇ ਹਨ ਉਹ ਯਹੋਵਾਹ ਦੇ ਖਿਲਾਫ਼ ਹਨ। ਯਹੋਵਾਹ ਦੀਆਂ ਸ਼ਾਨਦਾਰ ਅੱਖਾਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਦੇਖਦੀਆਂ ਹਨ।"
5ਲੋਕਾਂ ਦੇ ਚਿਹਰੇ ਦੱਸਦੇ ਹਨ ਕਿ ਉਹ ਪਾਪ ਕਰਨ ਦੇ ਦੋਸ਼ੀ ਹਨ। ਅਤੇ ਉਹ ਆਪਣੇ ਪਾਪ ਉੱਤੇ ਮਾਣ ਕਰਦੇ ਹਨ। ਉਹ ਸਦੂਮ ਦੇ ਲੋਕਾਂ ਵਰਗੇ ਹਨ-ਉਹ ਇਸ ਗੱਲ ਦੀ ਪ੍ਰਵਾਹ ਨਹੀਂ ਕਰਦੇ ਕਿ ਕੌਣ ਉਨ੍ਹਾਂ ਦੇ ਪਾਪ ਨੂੰ ਦੇਖ ਰਿਹਾ ਹੈ। ਇਹ ਉਨ੍ਹਾਂ ਲਈ ਬਹੁਤ ਬੁਰੀ ਗੱਲ ਹੋਵੇਗੀ। ਉਨ੍ਹਾਂ ਨੇ ਆਪਣੇ-ਆਪ ਨੂੰ ਬਹੁਤ ਮੁਸ਼ਕਿਲ ਵਿੱਚ ਪਾ ਲਿਆ ਹੈ।"

6ਚਂਗੇ ਲੋਕਾਂ ਨੂੰ ਦੱਸੋ ਕਿ ਉਨ੍ਹਾਂ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ। ਉਨ੍ਹਾਂ ਨੂੰ ਆਪਣੀ ਨੇਕੀ ਦਾ ਇਨਾਮ ਮਿਲੇਗਾ।"
7ਪਰ ਬਦੀ ਕਰਨ ਵਾਲਿਆਂ ਲਈ ਬਹੁਤ ਬੁਰਾ ਹੋਵੇਗਾ। ਉਨ੍ਹਾਂ ਨੂੰ ਬਹੁਤ ਮੁਸੀਬਤਾਂ ਮਿਲਣਗੀਆਂ। ਉਨ੍ਹਾਂ ਨੂੰ ਉਨ੍ਹਾਂ ਦੇ ਸਾਰੇ ਗ਼ਲਤ ਕੰਮਾਂ ਦੀ ਸਜ਼ਾ ਮਿਲੇਗੀ।"
8ਬੱਚੇ ਮੇਰੇ ਲੋਕਾਂ ਨੂੰ ਹਰਾ ਦੇਣਗੇ। ਔਰਤਾਂ ਮੇਰੇ ਲੋਕਾਂ ਉੱਤੇ ਹਕੂਮਤ ਕਰਨਗੀਆਂ। ਮੇਰੇ ਲੋਕੋ, ਤੁਹਾਡੇ ਆਗੂ ਤੁਹਾਨੂੰ ਕੁਰਾਹੇ ਪਾਉਂਦੇ ਹਨ। ਉਹ ਤੁਹਾਨੂੰ ਸਹੀ ਰਸਤੇ ਤੋਂ ਭਟਕਾਉਂਦੇ ਹਨ।"
9ਪਰਮੇਸ਼ੁਰ ਦਾ ਆਪਣੇ ਲੋਕਾਂ ਬਾਰੇ ਫ਼ੈਸਲਾ ਯਹੋਵਾਹ ਲੋਕਾਂ ਦਾ ਨਿਆਂ ਕਰਨ ਲਈ ਖਲੋਵੇਗਾ।"
10ਯਹੋਵਾਹ ਉਨ੍ਹਾਂ ਬਜ਼ੁਰਗਾਂ ਅਤੇ ਆਗੂਆਂ ਦੇ ਖਿਲਾਫ਼ ਆਪਣਾ ਨਿਆਂ ਦੇਵੇਗਾ ਜਿਨ੍ਹਾਂ ਨੇ ਗ਼ਲਤ ਕੰਮ ਕੀਤੇ ਹਨ। ਯਹੋਵਾਹ ਆਖਦਾ ਹੈ, “ਤੁਸਾਂ ਲੋਕਾਂ ਨੇ (ਯਹੂਦਾਹ ਦੇ) ਅੰਗੂਰਾਂ ਦੇ ਬਾਗ਼ ਜਲਾ ਦਿੱਤੇ ਹਨ। ਤੁਸੀਂ ਗਰੀਬਾਂ ਕੋਲੋਂ ਚੀਜ਼ਾਂ ਖੋਹ ਲਈਆਂ, ਅਤੇ ਉਹ ਚੀਜ਼ਾਂ ਹਾਲੇ ਵੀ ਤੁਹਾਡੇ ਘਰਾਂ ਅੰਦਰ ਹਨ।"

11ਮੇਰੇ ਲੋਕਾਂ ਨੂੰ ਦੁੱਖ ਦੇਣ ਦਾ ਅਧਿਕਾਰ ਤੁਹਾਨੂੰ ਕੌਣ ਦਿੰਦਾ ਹੈ? ਗਰੀਬ ਲੋਕਾਂ ਦੇ ਚਿਹਰਿਆਂ ਨੂੰ ਮਿੱਟੀ ਵਿੱਚ ਧੱਕਣ ਦਾ ਅਧਿਕਾਰ ਤੁਹਾਨੂੰ ਕਿਵੇਂ ਹੈ?” ਮੇਰੇ ਪ੍ਰਭੂ, ਸਰਬ ਸ਼ਕਤੀਮਾਨ ਯਹੋਵਾਹ ਨੇ ਇਹ ਸਾਰੀਆਂ ਗੱਲਾਂ ਆਖੀਆਂ।"
12ਯਹੋਵਾਹ ਆਖਦਾ ਹੈ, “ਸੀਯੋਨ ਦੀਆਂ ਔਰਤਾਂ ਬਹੁਤ ਗੁਮਾਨੀ ਹੋ ਗਈਆਂ ਹਨ। ਉਹ ਆਪਣੇ ਸਿਰ ਉੱਚੇ ਕਰਕੇ ਤੁਰਦੀਆਂ ਹਨ ਅਤੇ ਇਸ ਤਰ੍ਹਾਂ ਦਿਖਾਵਾ ਕਰਦੀਆਂ ਹਨ ਜਿਵੇਂ ਉਹ ਹੋਰਾਂ ਲੋਕਾਂ ਨਾਲੋਂ ਬਿਹਤਰ ਹੋਣ। ਉਹ ਔਰਤਾਂ ਪਰਾਏ ਮਰਦਾਂ ਨਾਲ ਅੱਖ-ਮਟਕੱੇ ਲਾਉਂਦੀਆਂ ਹਨ। ਅਤੇ ਉਹ ਆਪਣੇ ਪੈਰਾਂ ਦੀਆਂ ਝਾਂਜਰਾਂ ਛਣਕਾਉਂਦੀਆਂ ਨੱਚ ਰਹੀਆਂ ਹਨ।”"
13ਮੇਰਾ ਪ੍ਰਭੂ ਸੀਯੋਨ ਦੀਆਂ ਇਨ੍ਹਾਂ ਔਰਤਾਂ ਦੇ ਸਿਰਾਂ ਨੂੰ ਫ਼ੋੜਿਆਂ ਨਾਲ ਭਰ ਦੇਵੇਗਾ। ਯਹੋਵਾਹ ਉਨ੍ਹਾਂ ਦੇ ਸਿਰ ਦੇ ਸਾਰੇ ਵਾਲ ਝਾੜ ਦੇਵੇਗਾ।"
14ਉਸ ਸਮੇਂ ਯਹੋਵਾਹ ਉਹ ਸਾਰੀਆਂ ਵਸਤਾਂ ਉਨ੍ਹਾਂ ਕੋਲੋਂ ਖੋਹ ਲਵੇਗਾ ਜਿਨ੍ਹਾਂ ਉੱਤੇ ਉਨ੍ਹਾਂ ਨੂੰ ਗੁਮਾਨ ਹੈ: ਸੁੰਦਰ ਹਂਸਲੀਆਂ, ਸੂਰਜ ਚੰਨ ਵਾਂਗ ਚਮਕਦੇ ਹਾਰ,"
15ਵਾਲੀਆਂ, ਕੜੇ ਅਤੇ ਚਿਹਰੇ ਦੇ ਨਕਾਬ,"

16ਰੁਮਾਲ, ਪੈਰਾਂ ਵਿੱਚ ਪਾਉਣ ਵਾਲੀਆਂ ਝਾਂਜਰਾਂ, ਕਮਰਬੰਦ,"
17ਅਤਰ ਦੀਆਂ ਸ਼ੀਸ਼ੀਆਂ, ਤਵੀਤ, ਨਿਸ਼ਾਨੀ ਵਾਲੀਆਂ ਮੁੰਦਰੀਆਂ, ਨਬਨੀਆਂ,"
You have read Ecclesiastes 8
17 verses