1ਸੁੰਦਰ ਚੋਲੇ, ਸ਼ਾਲ, ਬਟੂੇ,"
2ਸ਼ੀਸ਼ੇ, ਜ਼ਰੀ ਦੇ ਕੱਪੜੇ, ਸਾਫ਼ੇ ਅਤੇ ਕੰਬਲੀਆਂ।"
3ਉਨ੍ਹਾਂ ਔਰਤਾਂ ਕੋਲ ਹੁਣ ਮਿੱਠੀ ਸੁਗੰਧ ਵਾਲਾ ਅਤਰ ਹੈ, ਪਰ ਉਸ ਸਮੇਂ ਉਨ੍ਹਾਂ ਦੀ ਸੁਗੰਧੀ ਬੁਸ ਜਾਵੇਗੀ ਅਤੇ ਖਰਾਬ ਹੋ ਜਾਵੇਗੀ। ਹੁਣ ਉਹ ਪਹਿਨਦੀਆਂ ਹਨ ਪੇਟੀਆਂ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ ਸਿਰਫ਼ ਰੱਸੇ ਹੀ ਹੋਣਗੇ ਪਹਿਨਣ ਲਈ। ਹੁਣ ਉਨ੍ਹਾਂ ਦੇ ਕੇਸ ਸਿਂਗਾਰੇ ਹੋਏ ਹਨ ਪਰ ਉਸ ਸਮੇਂ ਉਨ੍ਹਾਂ ਦੇ ਸਿਰ ਮੁੰਨੇ ਹੋਣਗੇ ਗੁਲਾਮਾਂ ਵਾਂਗ। ਹੁਣ ਉਨ੍ਹਾਂ ਕੋਲ ਹਨ ਦਾਅਵਤਾਂ ਵਾਲੇ ਵਸਤਰ। ਪਰ ਉਸ ਸਮੇਂ ਉਨ੍ਹਾਂ ਕੋਲ ਹੋਣਗੇ। ਸਿਰਫ਼ ਉਦਾਸੀ ਵਾਲੇ ਵਸਤਰ। ਹੁਣ ਉਨ੍ਹਾਂ ਦੇ ਚਿਹਰਿਆਂ ਉੱਤੇ ਖੂਬਸੂਰਤੀ ਦੇ ਚਿਨ੍ਹ ਹਨ। ਪਰ ਉਸ ਸਮੇਂ ਉਨ੍ਹਾਂ ਉੱਤੇ ਸਿਰਫ਼ ਇੱਕੋ ਨਿਸ਼ਾਨ ਹੋਵੇਗਾ। ਇਹ ਨਿਸ਼ਾਨ ਉਨ੍ਹਾਂ ਦੀ ਚਮੜੀ ਉੱਤੇ ਜਲਾ ਕੇ ਬਣਾਇਆ ਗਿਆ ਹੋਵੇਗਾ।"
4ਉਸ ਸਮੇਂ ਤੁਹਾਡੇ ਆਦਮੀ ਤਲਵਾਰਾਂ ਨਾਲ ਕਤਲ ਹੋਣਗੇ। ਤੁਹਾਡੇ ਨਾਇੱਕ ਯੁੱਧ ਵਿੱਚ ਮਾਰੇ ਜਾਣਗੇ।"
5ਉਸ ਸਮੇਂ ਸ਼ਹਿਰ ਦੇ ਫ਼ਾਟਕਾਂ ਉੱਤੇ ਸਭਾਵਾਂ ਵਿੱਚ ਰੋਣ-ਧੋਣ ਅਤੇ ਉਦਾਸੀ ਹੀ ਹੋਵੇਗੀ। ਯਰੂਸ਼ਲਮ ਜ਼ਮੀਨ ਤੇ ਉਦਾਸ ਹੋਕੇ ਬੈਠੀ ਹੋਵੇਗੀ ਅਤੇ ਇੱਕ ਮੁਬਾਜ ਵਾਂਗ ਰੋ ਰਹੀ ਹੋਵੇਗੀ।"

6ਉਸ ਸਮੇਂ, ਸੱਤ ਔਰਤਾਂ ਇੱਕ ਬੰਦੇ ਨੂੰ ਫ਼ੜ ਲੈਣਗੀਆਂ। ਔਰਤਾਂ ਆਖਣਗੀਆਂ, “ਅਸੀਂ ਆਪਣੀ ਰੋਟੀ ਖੁਦ ਬਣਾਵਾਂਗੀਆਂ, ਖਾਣ ਲਈ। ਅਸੀਂ ਆਪਣੇ ਪਹਿਨਣ ਲਈ ਖੁਦ ਕੱਪੜੇ ਬਣਾਵਾਂਗੀਆਂ। ਅਸੀਂ ਇਹ ਸਾਰੀਆਂ ਗੱਲਾਂ ਆਪਣੇ ਲਈ ਕਰਾਂਗੀਆਂ ਜੇ ਸਿਰਫ਼ ਤੁਸੀਂ ਸਾਡੇ ਨਾਲ ਵਿਆਹ ਕਰ ਲਵੋ। ਸਾਨੂੰ ਆਪਣਾ ਨਾਮ ਦਿਓ। ਮਿਹਰਬਾਨੀ ਕਰਕੇ ਸਾਡੀ ਸ਼ਰਮ ਸਾਡੇ ਕੋਲੋਂ ਲੈ ਲਵੋ।”"
7ਯਹੋਵਾਹ ਦੀ ਟਹਿਣੀ ਬਹੁਤ ਸੁੰਦਰ ਅਤੇ ਮਹਾਨ ਹੋਵੇਗੀ। ਅਤੇ ਇਸਰਾਏਲ ਵਿੱਚ ਬਚੇ ਹੋਏ ਉਸ ਧਰਤੀ ਵਿੱਚ ਉੱਗੀਆਂ ਚੀਜਾਂ ਬਾਰੇ ਬੜੇ ਗੁਮਾਨੀ ਹੋਣਗੇ।"
8ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।"
9ਯਹੋਵਾਹ ਸੀਯੋਨ ਦੀਆਂ ਔਰਤਾਂ ਨੂੰ ਖੂਨ ਤੋਂ ਪਾਕ ਕਰ ਦੇਵੇਗਾ। ਯਹੋਵਾਹ ਯਰੂਸ਼ਲਮ ਤੋਂ ਸਾਰਾ ਖੂਨ ਧੋ ਦੇਵੇਗਾ। ਪਰਮੇਸ਼ੁਰ ਇਨਸਾਫ਼ ਦੀ ਰੂਹ ਦੀ ਵਰਤੋਂ ਕਰੇਗਾ ਸੱਚਾ ਇਨਸਾਫ਼ ਕਰੇਗਾ। ਅਤੇ ਉਹ ਅਗਨੀ ਦੇ ਆਤਮੇ ਦੀ ਵਰਤੋਂ ਕਰੇਗਾ, ਅਤੇ ਹਰ ਚੀਜ਼ ਨੂੰ ਪਾਕ ਕਰ ਦੇਵੇਗਾ।"
10ਉਸ ਸਮੇਂ ਪਰਮੇਸ਼ੁਰ ਸਾਬਤ ਕਰ ਦੇਵੇਗਾ ਕਿ ਉਹ ਆਪਣੇ ਲੋਕਾਂ ਦੇ ਨਾਲ ਹੈ। ਦਿਨ ਵੇਲੇ, ਪਰਮੇਸ਼ੁਰ ਧੂਏਂ ਦਾ ਬੱਦਲ ਪੈਦਾ ਕਰੇਗਾ। ਅਤੇ ਰਾਤ ਵੇਲੇ ਪਰਮੇਸ਼ੁਰ ਚਮਕਦਾਰ ਅਗਨੀ ਦੀ ਲਾਟ ਬਣਾਵੇਗਾ। ਇਹ ਸਾਰੇ ਸਬੂਤ ਅਕਾਸ਼ ਵਿੱਚ ਹੋਣਗੇ, ਹਰ ਮਕਾਨ ਉੱਤੇ ਅਤੇ ਸੀਯੋਨ ਪਰਬਤ ਉੱਤੇ ਲੋਕਾਂ ਦੀ ਹਰ ਮਜਲਿਸ ਉੱਤੇ। ਹਰ ਬੰਦੇ ਉੱਤੇ ਸੁਰੱਖਿਆ ਦਾ ਪਰਦਾ ਹੋਵੇਗਾ।"

11ਇਹ ਪਰਦਾ ਸੁਰੱਖਿਆ ਦਾ ਸਥਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ੍ਹ ਅਤੇ ਬਰੱਖਾ ਤੋਂ ਬਚਾ ਲਈ ਹੋਵੇਗਾ।"
12ਇਸਰਾਏਲ, ਪਰਮੇਸ਼ੁਰ ਦਾ ਖਾਸ ਬਾਗ਼ ਹੁਣ, ਮੈਂ ਆਪਣੇ ਮਿੱਤਰ (ਪਰਮੇਸ਼ੁਰ) ਵਾਸਤੇ ਇੱਕ ਗੀਤ ਗਾਵਾਂਗਾ। ਇਹ ਗੀਤ ਉਸ ਪਿਆਰ ਲਈ ਹੈ ਜਿਹੜਾ ਮੇਰਾ ਮਿੱਤਰ ਆਪਣੇ ਅੰਗੂਰਾਂ ਦੇ ਬਾਗ਼ (ਇਸਰਾਏਲ) ਲਈ ਰੱਖਦਾ ਹੈ। ਬਹੁਤ ਉਪਜਾਉ ਖੇਤ ਅੰਦਰ ਮੇਰੇ ਮਿੱਤਰ ਦਾ ਇੱਕ ਅੰਗੂਰਾਂ ਦਾ ਬਾਗ਼ ਹੈ।"
13ਮੇਰੇ ਮਿੱਤਰ ਨੇ ਖੇਤ ਨੂੰ ਵਾਹ ਕੇ ਸਾਫ਼ ਕਰ ਦਿੱਤਾ ਹੈ। ਉਸ ਨੇ ਸਭ ਤੋਂ ਚੰਗੀਆਂ ਅੰਗੂਰਾਂ ਦੀਆਂ ਵੇਲਾਂ ਓੱਥੇ ਬੀਜੀਆਂ ਹਨ। ਉਸ ਨੇ ਖੇਤ ਦੇ ਵਿੱਚਕਾਰ ਇੱਕ ਮੁਨਾਰਾ ਉਸਾਰਿਆ ਅਤੇ ਇੱਕ ਚੁਬੱਚਾ ਬਣਾਇਆ। ਉਸ ਨੂੰ ਆਸ ਸੀ ਕਿ ਇੱਥੇ ਚੰਗੇ ਅੰਗੂਰ ਪੈਦਾ ਹੋਣਗੇ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਸਨ।"
14ਇਸ ਲਈ ਪਰਮੇਸ਼ੁਰ ਨੇ ਆਖਿਆ: “ਯਰੂਸ਼ਲਮ ਵਿੱਚ ਰਹਿਣ ਵਾਲੇ ਲੋਕੋ ਤੁਸੀਂ, ਅਤੇ ਯਹੂਦਾਹ ਦੇ ਵਸਨੀਕ ਬੰਦੇ, ਮੇਰੇ ਬਾਰੇ ਅਤੇ ਮੇਰੇ ਅੰਗੂਰਾਂ ਦੇ ਬਾਗ਼ ਬਾਰੇ ਸੋਚੋ।"
15ਆਪਣੇ ਅੰਗੂਰਾਂ ਦੇ ਖੇਤ ਲਈ ਮੈਂ ਹੋਰ ਕੀ ਕਰ ਸੱਕਦਾ ਸਾਂ। ਮੈਂ ਹਰ ਸੰਭਵ ਕੰਮ ਕੀਤਾ। ਮੈਨੂੰ ਆਸ ਸੀ ਚੰਗੇ ਅੰਗੂਰਾਂ ਦੀ। ਪਰ ਇੱਥੇ ਸਿਰਫ਼ ਖਰਾਬ ਅੰਗੂਰ ਹੋਏ। ਇਹ ਕਿਉਂ ਵਾਪਰਿਆ?"

16“ਹੁਣ, ਮੈਂ ਦੱਸਦਾ ਹਾਂ ਕਿ ਮੈਂ ਆਪਣੇ ਅੰਗੂਰਾਂ ਦੇ ਬਾਗ਼ ਬਾਰੇ ਕੀ ਕਰਾਂਗਾ: ਮੈਂ ਉਨ੍ਹਾਂ ਕੰਡਿਆਲੀਆਂ ਝਾੜੀਆਂ ਨੂੰ ਪੁੱਟ ਦੇਵਾਂਗਾ ਜਿਹੜੀਆਂ ਖੇਤਾਂ ਦੀ ਰੱਖਿਆ ਕਰ ਰਹੀਆਂ ਹਨ, ਅਤੇ ਮੈਂ ਉਨ੍ਹਾਂ ਨੂੰ ਸਾੜ ਦੇਵਾਂਗਾ। ਮੈਂ ਪੱਥਰ ਦੀ ਕੰਧ ਨੂੰ ਤੋੜ ਦੇਵਾਂਗਾ। ਅਤੇ ਪੱਥਰ ਪੈਰਾਂ ਹੇਠਾਂ ਹੋਣਗੇ।"
17ਮੈਂ ਆਪਣੇ ਅੰਗੂਰਾਂ ਦੇ ਬਾਗ ਨੂੰ ਸੱਖਣਾ ਕਰ ਦੇਵਾਂਗਾ। ਕੋਈ ਵੀ ਬੰਦਾ ਪੌਦਿਆਂ ਦੀ ਰਾਖੀ ਨਹੀਂ ਕਰੇਗਾ। ਕੋਈ ਵੀ ਖੇਤਾਂ ਵਿੱਚ ਕੰਮ ਨਹੀਂ ਕਰੇਗਾ। ਖੁਦਰੌ ਪੌਦੇ ਅਤੇ ਕੰਡੇ ਉੱਥੇ ਉੱਗ ਆਉਣਗੇ। ਮੈਂ ਬੱਦਲਾਂ ਨੂੰ ਆਦੇਸ਼ ਦੇਵਾਂਗਾ ਕਿ ਖੇਤਾਂ ਉੱਤੇ ਮੀਂਹ ਨਾ ਵਰ੍ਹਾਉਣ।”"
18ਅੰਗੂਰਾਂ ਦਾ ਖੇਤ, ਜਿਹੜਾ ਯਹੋਵਾਹ ਸਰਬ ਸ਼ਕਤੀਮਾਨ ਦਾ ਹੈ, ਉਹ ਇਸਰਾਏਲ ਦੀ ਕੌਮ ਹੈ। ਅੰਗੂਰਾਂ ਦੇ ਪੌਦੇ ਜਿਨ੍ਹਾਂ ਨੂੰ ਯਹੋਵਾਹ ਪਿਆਰ ਕਰਦਾ ਹੈ, ਯਹੂਦਾਹ ਦੇ ਲੋਕ ਹਨ। ਯਹੋਵਾਹ ਨੂੰ ਇਨਸਾਫ਼ ਦੀ ਉਮੀਦ ਸੀ ਪਰ ਉੱਥੇ ਸਿਰਫ਼ ਕਤਲ ਹੀ ਸਨ। ਯਹੋਵਾਹ ਨੇ ਨਿਰਪੱਖਤਾ ਦੀ, ਉਮੀਦ ਕੀਤੀ ਪਰ ਓੱਥੇ ਸਿਰਫ਼ ਉਨ੍ਹਾਂ ਲੋਕਾਂ ਦੀਆਂ ਚੀਕਾਂ ਸਨ ਜਿਨ੍ਹਾਂ ਨਾਲ ਬੁਰਾ ਸਲੂਕ ਹੁੰਦਾ ਸੀ।"
You have read Ecclesiastes 9
18 verses