1ਤੁਸੀਂ ਜਾਣਦੇ ਹੋ ਕਿ ਅਸੀਂ ਕਦੇ ਵੀ ਤੁਹਾਡੀ ਉਸਤਤਿ ਕਰਕੇ ਤੁਹਾਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕੀਤੀ। ਅਸੀਂ ਤੁਹਾਡਾ ਧਨ ਪ੍ਰਾਪਤ ਕਰਨ ਦੀ ਕੋਸ਼ਿਸ਼ ਨਹੀਂ ਕਰ ਰਹੇ। ਤੁਹਾਡੇ ਕੋਲੋਂ ਛੁਪਾਉਣ ਵਾਲੀ ਸਾਡੀ ਕੋਈ ਖੁਦਗਰਜ਼ੀ ਨਹੀਂ। ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।"
2ਅਸੀਂ ਲੋਕਾਂ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ। ਅਸੀਂ ਤੁਹਾਡੇ ਵੱਲੋਂ ਜਾਂ ਕਿਸੇ ਹੋਰ ਵੱਲੋਂ ਉਸਤਤਿ ਦੀ ਝਾਕ ਨਹੀਂ ਰੱਖਦੇ।"
3ਅਸੀਂ ਮਸੀਹ ਦੇ ਰਸੂਲ ਹਾਂ। ਇਸ ਲਈ ਜਦੋਂ ਅਸੀਂ ਤੁਹਾਡੇ ਨਾਲ ਸਾਂ, ਤਾਂ ਤੁਹਾਡੇ ਵੱਲੋਂ ਕੀਤਾ ਹੋਇਆ ਕੰਮ ਪ੍ਰਾਪਤ ਕਰਨ ਲਈ ਅਸੀਂ ਆਪਣਾ ਹੱਕ ਵਰਤ ਲਿਆ ਹੁੰਦਾ। ਪਰ ਅਸੀਂ ਤੁਹਾਡੇ ਨਾਲ ਬਹੁਤ ਕੋਮਲ ਸਾਂ। ਅਸੀਂ ਉਸ ਦਾਈ ਵਾਂਗ ਸਾਂ ਜੋ ਖੁਦ ਆਪਣੇ ਛੋਟੇ ਬੱਚਿਆਂ ਦਾ ਧਿਆਨ ਰੱਖਦੀ ਹੈ।"
4ਸਾਨੂੰ ਤੁਹਾਡਾ ਬਹੁਤ ਧਿਆਨ ਸੀ। ਅਸੀਂ ਖੁਸ਼ੀ ਖੁਸ਼ੀ ਤੁਹਾਡੇ ਨਾਲ ਪਰਮੇਸ਼ੁਰ ਦੀ ਖੁਸ਼ਖਬਰੀ ਸਾਂਝੀ ਕੀਤੀ। ਸਿਰਫ਼ ਇਹੀ ਨਹੀਂ, ਕਿਉਂਕਿ ਅਸੀਂ ਤੁਹਾਨੂੰ ਬਹੁਤ ਪਿਆਰ ਕੀਤਾ ਅਸੀਂ ਆਪਣੀਆਂ ਜਿੰਦਗੀਆਂ ਨੂੰ ਵੀ ਤੁਹਾਡੇ ਨਾਲ ਸਾਂਝੀਆਂ ਕਰਕੇ ਬਹੁਤ ਖੁਸ਼ ਸਾਂ।"
5ਭਰਾਵੋ ਅਤੇ ਭੈਣੋ, ਮੈਂ ਜਾਣਦਾ ਹਾਂ ਕਿ ਤੁਹਾਨੂੰ ਸਾਡੀ ਸਖਤ ਮਿਹਨਤ ਦਾ ਚੇਤਾ ਹੈ। ਅਸੀਂ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਦਿਨ ਰਾਤ ਕੰਮ ਕੀਤਾ। ਜਦੋਂ ਅਸੀਂ ਤੁਹਾਡੇ ਦਰਮਿਆਨ ਪਰਮੇਸ਼ੁਰ ਦੀ ਖੁਸ਼ਖਬਰੀ ਦਾ ਪ੍ਰਚਾਰ ਕਰ ਰਹੇ ਸਾਂ, ਅਸੀਂ ਤੁਹਾਡੇ ਵਿੱਚੋਂ ਕਿਸੇ ਉੱਪਰ ਵੀ ਬੋਝ ਨਹੀਂ ਬਣੇ।"

6ਸ਼ਰਧਾਲੂਓ, ਜਦੋਂ ਅਸੀਂ ਤੁਹਾਦੇ ਨਾਲ ਸਾਂ, ਅਸੀਂ ਪਵਿੱਤਰ, ਧਰਮੀ ਅਤੇ ਦੋਸ਼ ਰਹਿਤ ਜ਼ਿੰਦਗੀ ਵਤੀਤ ਕੀਤੀ। ਤੁਸੀਂ ਜਾਣਦੇ ਹੋ ਕਿ ਇਹ ਸੱਚ ਹੈ ਅਤੇ ਪਰਮੇਸ਼ੁਰ ਜਾਣਦਾ ਹੈ ਕਿ ਇਹ ਸੱਚ ਹੈ।"
7ਤੁਸੀਂ ਜਾਣਦੇ ਹੋ ਕਿ ਅਸੀਂ ਤੁਹਾਡੇ ਵਿੱਚ ਹਰ ਇੱਕ ਨਾਲ ਉਸੇ ਤਰ੍ਹਾਂ ਦਾ ਸਲੂਕ ਕੀਤਾ ਜਿਹੋ ਜਿਹਾ ਕੋਈ ਪਿਤਾ ਆਪਣੇ ਬੱਚਿਆਂ ਨਾਲ ਕਰਦਾ ਹੈ।"
8ਅਸੀਂ ਤੁਹਾਨੂੰ ਹੌਂਸਲਾ ਦਿੱਤਾ, ਤੁਹਾਨੂੰ ਸੱਕੂਨ ਦਿੱਤਾ, ਅਤੇ ਅਸੀਂ ਤੁਹਾਨੂੰ ਪਰਮੇਸ਼ੁਰ ਲਈ ਚੰਗੀਆਂ ਜ਼ਿੰਦਗੀਆਂ ਜਿਉਣ ਲਈ ਆਖਿਆ। ਪਰਮੇਸ਼ੁਰ ਤੁਹਾਨੂੰ ਆਪਣੇ ਰਾਜ ਅਤੇ ਆਪਣੀ ਮਹਿਮਾ ਵੱਲ ਬੁਲਾਉਂਦਾ ਹੈ।"
9ਇਹ ਵੀ ਕਿ, ਜਿਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਸੰਦੇਸ਼ ਨੂੰ ਕਬੂਲਿਆ ਅਸੀਂ ਨਿਰੰਤਰ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹਿੰਦੇ ਹਾਂ। ਤੁਸੀਂ ਸਾਥੋਂ ਇਹ ਸੰਦੇਸ਼ ਸੁਣਿਆ ਅਤੇ ਇਸ ਨੂੰ ਪ੍ਰਮੇਸ਼ੁਰ ਦੇ ਸ਼ਬਦਾਂ ਵਾਂਗ ਕਬੂਲ ਲਿਆ ਨਾ ਕਿ ਇਨਸਾਨੀ ਸ਼ਬਦਾਂ ਵਾਂਗ। ਅਤੇ ਸੱਚਮੁੱਚ ਇਹ ਪਰਮੇਸ਼ੁਰ ਦਾ ਸੰਦੇਸ਼ ਹੈ। ਅਤੇ ਇਹ ਸੰਦੇਸ਼ ਤੁਹਾਡੇ ਵਿੱਚ ਕੰਮ ਕਰਦਾ ਹੈ ਜੋ ਸ਼ਰਧਾਲੂ ਹੋ।"
10ਭਰਾਵੋ ਅਤੇ ਭੈਣੋ, ਤੁਸੀਂ ਪਰਮੇਸ਼ੁਰ ਦੀਆਂ ਕਲੀਸਿਯਾਵਾਂ ਵਰਗੇ ਬਣ ਗਏ, ਜੋ ਕਿ ਮਸੀਹ ਯਿਸੂ ਵਿੱਚ ਯਹੂਦਿਯਾ ਵਿੱਚ ਹਨ। ਯਹੂਦਿਆਂ ਵਿੱਚ ਪਰਮੇਸ਼ੁਰ ਦੇ ਲੋਕਾਂ ਨੇ ਉੱਥੋਂ ਦੇ ਹੋਰ ਯਹੂਦੀਆਂ ਵੱਲੋਂ ਕਸ਼ਟ ਸਹਾਰੇ, ਅਤੇ ਤੁਸੀਂ ਆਪਣੇ ਹੀ ਦੇਸ਼ ਦੇ ਲੋਕਾਂ ਵੱਲੋਂ ਵੀ ਕਸ਼ਟ ਸਹਾਰੇ।"

11ਉਨ੍ਹਾਂ ਯਹੂਦੀਆਂ ਨੇ ਪ੍ਰਭੂ ਯਿਸੂ ਨੂੰ ਕਤਲ ਕੀਤਾ ਅਤੇ ਉਨ੍ਹਾਂ ਨੇ ਨਬੀਆਂ ਨੂੰ ਕਤਲ ਕੀਤਾ। ਅਤੇ ਉਨ੍ਹਾਂ ਯਹੂਦੀਆਂ ਨੇ ਸਾਨੂੰ ਉਹ ਕੌਮ ਛੱਡਣ ਲਈ ਮਜਬੂਰ ਕੀਤਾ। ਪਰਮੇਸ਼ੁਰ ਉਨ੍ਹਾਂ ਨਾਲ ਖੁਸ਼ ਨਹੀਂ ਹੈ। ਉਹ ਸਮੂਹ ਲੋਕਾਂ ਦੇ ਵਿਰੁੱਧ ਹੈ।"
12ਹਾਂ! ਉਹ ਸਾਨੂੰ ਗੈਰ-ਯਹੂਦੀਆਂ ਨੂੰ ਉਪਦੇਸ਼ ਦੇਣ ਤੋਂ ਰੋਕਣ ਦੀ ਕੋਸ਼ਿਸ਼ ਕਰਦੇ ਹਨ। ਅਸੀਂ ਗੈਰ-ਯਹੂਦੀਆਂ ਨੂੰ ਇਸ ਲਈ ਪ੍ਰਚਾਰ ਕਰਦੇ ਹਾਂ ਤਾਂ ਜੋ ਉਨ੍ਹਾਂ ਨੂੰ ਬਚਾਇਆ ਜਾ ਸੱਕੇ। ਪਰ ਉਹ ਯਹੂਦੀ ਆਪਣੇ ਹੁਣ ਤੱਕ ਕੀਤੇ ਪਾਪਾਂ ਵਿੱਚ ਹੋਰ ਪਾਪ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਹੁਣ ਪਰਮੇਸ਼ੁਰ ਦਾ ਪੂਰਾ ਕਰੋਧ ਉਨ੍ਹਾਂ ਉੱਪਰ ਹੈ।"
13ਪੌਲੁਸ ਦੀ ਉਨ੍ਹਾਂ ਕੋਲ ਫ਼ੇਰ ਜਾਣ ਦੀ ਇੱਛਾ ਭਰਾਵੋ ਅਤੇ ਭੈਣੋ, ਅਸੀਂ ਥੋੜੇ ਸਮੇਂ ਲਈ ਤੁਹਾਡੇ ਕੋਲੋਂ ਅਲੱਗ ਹੋ ਗਏ ਸਾਂ। ਅਸੀਂ ਤੁਹਾਡੇ ਨਾਲ ਨਹੀਂ ਸਾਂ ਪਰ ਸਾਡੀਆਂ ਸੋਚਾਂ ਹਮੇਸ਼ਾਂ ਤੁਹਾਡੇ ਨਾਲ ਸਨ ਅਸੀਂ ਤੁਹਾਨੂੰ ਮਿਲਣਾ ਚਾਹੁੰਦੇ ਹਾਂ ਅਤੇ ਅਸੀਂ ਤੁਹਾਨੂੰ ਮਿਲਣ ਲਈ ਬਹੁਤ ਜਤਨ ਕੀਤੇ।"
14ਹਾਂ, ਅਸੀਂ ਤੁਹਾਡੇ ਕੋਲ ਆਉਣਾ ਚਾਹੁੰਦੇ ਸਾਂ। ਸੱਚਮੁੱਚ ਹੀ, ਮੈਂ, ਪੌਲੁਸ ਨੇ, ਕਈ ਵਾਰੀ ਆਉਣ ਦੀ ਬਹੁਤ ਕੋਸ਼ਿਸ਼ ਕੀਤੀ ਅਰ ਸ਼ੈਤਾਨ ਨੇ ਸਾਨੂੰ ਰੋਕ ਲਿਆ।"
15ਤੁਸੀਂ ਸਾਡੀ ਆਸ, ਸਾਡੀ ਖੁਸ਼ੀ ਅਤੇ ਸਾਡਾ ਤਾਜ ਹੋ ਜਿਸ ਵਾਸਤੇ ਅਸੀਂ ਉਦੋਂ ਮਾਣ ਕਰਾਂਗੇ ਜਦੋਂ ਸਾਡਾ ਪ੍ਰਭੂ ਯਿਸੂ ਮਸੀਹ ਆਵੇਗਾ।"

16ਸੱਚਮੁੱਚ ਹੀ ਤੁਸੀਂ ਸਾਡੀ ਮਹਿਮਾ ਅਤੇ ਸਾਡੀ ਖੁਸ਼ੀ ਹੋ।"
17ਅਸੀਂ ਤੁਹਾਡੇ ਕੋਲ ਨਹੀਂ ਆ ਸੱਕੇ, ਪਰ ਹੋਰ ਕੁਝ ਸਮਾਂ ਇੰਤਜਾਰ ਕਰਨਾ ਬਹੁਤ ਔਖਾ ਸੀ। ਇਸ ਲਈ ਅਸੀਂ ਫ਼ੈਸਲਾ ਕੀਤਾ ਕਿ ਤਿਮੋਥਿਉਸ ਨੂੰ ਤੁਹਾਡੇ ਕੋਲ ਭੇਜੀਏ ਤੇ ਅਥੇਨੇ ਵਿੱਚ ਇੱਕਲੇ ਰਹੀਏ। ਤਿਮੋਥਿਉਸ ਸਾਡਾ ਭਰਾ ਹੈ। ਉਹ ਪਰਮੇਸ਼ੁਰ ਲਈ ਸਾਡੇ ਨਾਲ ਕੰਮ ਕਰਦਾ ਹੈ ਉਹ ਯਿਸੂ ਮਸੀਹ ਬਾਰੇ ਖੁਸ਼ਖਬਰੀ ਫ਼ੈਲਾ ਰਿਹਾ ਹੈ। ਅਸੀਂ ਤਿਮੋਥਿਉਸ ਨੂੰ ਤੁਹਾਡੇ ਵਿਸ਼ਵਾਸ ਨੂੰ ਮਜਬੂਤ ਬਨਾਉਣ ਲਈ ਅਤੇ ਤੁਹਾਨੂੰ ਆਰਾਮ ਦੇਣ ਲਈ ਭੇਜਿਆ।"
18ਅਸੀਂ ਤਿਮੋਥਿਉਸ ਨੂੰ ਇਸ ਲਈ ਭੇਜਿਆ ਤਾਂ ਜੋ ਤੁਹਾਡੇ ਵਿੱਚੋਂ ਕੋਈ ਵੀ ਉਨ੍ਹਾਂ ਮੁਸੀਬਤਾਂ ਤੋਂ ਪਰੇਸ਼ਾਨ ਨਾ ਹੋਵੇ ਜਿਹੜੀਆਂ ਹੁਣ ਸਾਨੂੰ ਹਨ। ਤੁਸੀਂ ਖੁਦ ਜਾਣਦੇ ਹੋ ਕਿ ਉਹ ਮੁਸੀਬਤਾਂ ਸਾਡੇ ਨਾਲ ਵਾਪਰਨ ਵਾਲੀਆਂ ਹਨ।"
19ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਤੁਹਾਨੂੰ ਦੱਸਿਆ ਸੀ ਕਿ ਸਾਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ। ਅਤੇ ਤੁਸੀਂ ਜਾਣਦੇ ਹੋ ਕਿ ਜਿਵੇਂ ਅਸੀਂ ਤੁਹਾਨੂੰ ਆਖਿਆ ਸੀ ਇਹ ਉਵੇਂ ਹੀ ਹੋਇਆ ਹੈ।"
20ਇਹੀ ਕਾਰਣ ਹੈ ਕਿ ਮੈਂ ਤਿਮੋਥਿਉਸ ਨੂੰ ਤੁਹਾਡੇ ਵੱਲ ਭੇਜਿਆ ਤਾਂ ਜੋ ਮੈਂ ਤੁਹਾਡੇ ਵਿਸ਼ਵਾਸ ਬਾਰੇ ਜਾਣਕਾਰੀ ਹਾਸਿਲ ਕਰ ਸੱਕਾਂ। ਜਦੋਂ ਮੈਂ ਹੋਰ ਇੰਤਜਾਰ ਨਾ ਕਰ ਸੱਕਿਆ ਤਾਂ ਮੈਂ ਉਸ ਨੂੰ ਭੇਜ ਦਿੱਤਾ। ਮੈਨੂੰ ਡਰ ਸੀ ਕਿ ਸ਼ੈਤਾਨ ਜਿਹੜਾ ਲੋਕਾਂ ਨੂੰ ਪਰਤਾਉਂਦਾ ਹੈ ਸ਼ਾਇਦ ਉਸ ਨੇ ਤੁਹਾਨੂੰ ਪਰਤਾਵਿਆਂ ਨਾਲ ਹਰਾ ਦਿੱਤਾ ਹੋਵੇ। ਫ਼ੇਰ ਤਾਂ ਸਾਡੀ ਕੜੀ ਮਿਹਨਤ ਬੇਕਾਰ ਹੋ ਗਈ ਹੋਵੇਗ਼ੀ।"

21ਪਰ ਤਿਮੋਥਿਉਸ ਤੁਹਾਡੇ ਕੋਲੋਂ ਸਾਡੇ ਕੋਲ ਵਾਪਸ ਆ ਗਿਆ। ਉਹ ਸਾਡੇ ਲਈ ਤੁਹਾਡੇ ਵਿਸ਼ਵਾਸ ਅਤੇ ਪ੍ਰੇਮ ਬਾਰੇ ਖੁਸ਼ਖਬਰੀ ਲਿਆਇਆ। ਉਸ ਨੇ ਸਾਨੂੰ ਦੱਸਿਆ ਕਿ ਤੁਹਾਡੇ ਕੋਲ ਹਮੇਸ਼ਾ ਸਾਡੀਆਂ ਚੰਗੀਆਂ ਯਾਦਾਂ ਹਨ। ਉਸ ਨੇ ਸਾਨੂੰ ਦੱਸਿਆ ਕਿ ਤੁਹਾਨੂੰ ਸਾਨੂੰ ਫ਼ੇਰ ਮਿਲਣ ਦੀ ਬਹੁਤ ਚਾਹਨਾ ਹੈ। ਇਸੇ ਤਰ੍ਹਾਂ, ਸਾਨੂੰ ਵੀ ਤੁਹਾਨੂੰ ਮਿਲਣ ਦੀ ਬਹੁਤ ਚਾਹਨਾ ਹੈ।"
22ਇਸ ਲਈ ਭਰਾਵੋ ਅਤੇ ਭੈਣੋ, ਅਸੀਂ ਤੁਹਾਡੇ ਬਾਰੇ ਤੁਹਾਡੇ ਵਿਸ਼ਵਾਸ ਕਾਰਣ ਸੁਖੀ ਹਾਂ। ਅਸੀਂ ਤਕਲੀਫ਼ਾਂ ਅਤੇ ਪਰੇਸ਼ਾਨੀਆਂ ਨਾਲ ਘਿਰੇ ਹੋਈਏ ਪਰ ਅਸੀਂ ਹਾਲੇ ਵੀ ਸੁਖੀ ਹਾਂ।"
You have read Ephesians 2
22 verses