Lumina
Ephesians

Ephesians 4

Ephesians 4·Punjabi Bible

1ਪ੍ਰਭੂ ਖੁਦ ਸਵਰਗ ਤੋਂ ਹੇਠਾਂ ਆਵੇਗਾ ਉਦੋਂ ਬਹੁਤ ਵੱਡਾ ਹੁਕਮ ਆਵੇਗਾ। ਇਹ ਹੁਕਮ ਮਹਾਂ ਦੂਤ ਦੀ ਅਵਾਜ਼ ਵਿੱਚ ਅਤੇ ਪਰਮੇਸ਼ੁਰ ਦੀ ਤੁਰ੍ਹੀ ਨਾਲ ਹੋਵੇਗਾ। ਅਤੇ ਉਹ ਮੁਰਦਾ ਲੋਕ ਜਿਹੜੇ ਮਸੀਹ ਵਿੱਚ ਸਨ ਪਹਿਲਾਂ ਜੀ ਉੱਠਣਗੇ।"

2ਉਸ ਤੋਂ ਮਗਰੋਂ, ਅਸੀਂ ਸਾਰੇ, ਜਿਹੜੇ ਹਾਲੇ ਤੱਕ ਜਿਉਂਦੇ ਹਾਂ, ਉਤਾਂਹ ਉਨ੍ਹਾਂ ਲੋਕਾਂ ਨਾਲ ਇਕੱਠੇ ਹੋਵਾਂਗੇ ਜਿਹੜੇ ਮਰ ਚੁੱਕੇ ਸਨ। ਸਾਨੂੰ ਬਦਲਾਂ ਨਾਲ ਜਿਲਾਇਆ ਜਾਵੇਗਾ ਅਤੇ ਹਵਾ ਵਿੱਚ ਮਸੀਹ ਨਾਲ ਮਿਲਾਇਆ ਜਾਵੇਗਾ। ਅਤੇ ਅਸੀਂ ਹਮੇਸ਼ਾ ਲਈ ਪ੍ਰਭੂ ਨਾਲ ਅੰਤ ਤੀਕ ਹੋਵਾਂਗੇ।"

3ਇਸ ਲਈ ਇੱਕ ਦੂਸਰੇ ਨੂੰ ਇਨ੍ਹਾਂ ਸ਼ਬਦਾਂ ਰਾਹੀਂ ਹੌਂਸਲਾ ਦਿਉ।"

4ਪ੍ਰਭੂ ਦੀ ਆਮਦ ਲਈ ਤਿਆਰ ਰਹੋ ਹੁਣ ਭਰਾਵੋ ਅਤੇ ਭੈਣੋ, ਅਸੀਂ ਮਹਿਸੂਸ ਕਰਦੇ ਹਾਂ ਕਿ ਤੁਹਾਨੂੰ ਸਮੇਂ ਅਤੇ ਤਿਥੀ ਬਾਰੇ ਲਿਖਣਾ ਜਰੂਰੀ ਹੈ।"

5ਤੁਸੀਂ ਬਹੁਤ ਚੰਗੀ ਤਰ੍ਹਾਂ ਜਾਣਦੇ ਹੋ ਕਿ ਜਿਸ ਦਿਨ ਪ੍ਰਭੂ ਫ਼ੇਰ ਆਵੇਗਾ ਉਸੇ ਤਰ੍ਹਾਂ ਹੈਰਾਨ ਭਰਿਆ ਹੋਵੇਗਾ ਜਿਵੇਂ ਉਦੋਂ ਜਦੋਂ ਰਾਤ ਵੇਲੇ ਚੋਰ ਆਉਂਦਾ ਹੈ।"

Ephesians 4 illustration - Ephesians Chapter 4

6ਲੋਕੀ ਕਹਿਣਗੇ, “ਅਸੀਂ ਅਮਨ ਵਿੱਚ ਹਾਂ ਅਤੇ ਸੁਰੱਖਿਅਤ ਹਾਂ।” ਉਸੇ ਸਮੇਂ ਬਹੁਤ ਤੇਜੀ ਨਾਲ ਤਬਾਹੀ ਆ ਜਾਵੇਗੀ। ਇਹ ਤਬਾਹੀ ਉਸੇ ਤਰ੍ਹਾਂ ਆਵੇਗੀ ਜਿਵੇਂ ਔਰਤ ਨੂੰ ਬੱਚੇ ਦੇ ਜੰਮਣ ਦੀਆਂ ਪੀੜਾਂ ਸਹਿਣੀਆਂ ਪੈਂਦੀਆਂ ਹਨ। ਅਤੇ ਉਹ ਲੋਕੀ ਨਹੀਂ ਬਚਣਗੇ।"

7ਪਰ ਤੁਸੀਂ ਭਰਾਵੋ ਅਤੇ ਭੈਣੋ, ਹਨੇਰੇ ਵਿੱਚ ਨਹੀਂ ਜਿਉਂਦੇ। ਇਸ ਲਈ ਉਹ ਦਿਨ ਤੁਹਾਨੂੰ ਚੋਰ ਵਾਂਗ ਹੈਰਾਨ ਨਹੀਂ ਕਰੇਗਾ।"

8ਤੁਸੀਂ ਸਾਰੇ ਜਿਹੜੇ ਰੋਸ਼ਨੀ ਵਿੱਚ ਜਿਉਂ ਰਹੇ ਹੋ, ਅਤੇ ਤੁਸੀਂ ਦਿਨ ਨਾਲ ਸੰਬੰਧਿਤ ਹੋ। ਅਸੀਂ ਰਾਤ ਜਾਂ ਹਨੇਰੇ ਨਾਲ ਸੰਬੰਧਿਤ ਨਹੀਂ ਹਾਂ।"

9ਇਸ ਲਈ ਸਾਨੂੰ ਹੋਰਨਾਂ ਲੋਕਾਂ ਵਾਂਗ ਨਹੀਂ ਜਿਉਂਣਾ ਚਾਹੀਦਾ। ਸਾਨੂੰ ਜਾਗੇ ਰਹਿਣਾ ਚਾਹੀਦਾ ਅਤੇ ਸਵੈ-ਕਾਬੂ ਹੋਣਾ ਚਾਹੀਦਾ ਹੈ।"

10ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ।"

Ephesians 4 illustration - Ephesians Chapter 4

11ਪਰ ਅਸੀਂ ਤਾਂ ਦਿਨ ਵਾਲੇ ਹਾਂ, ਇਸ ਲਈ ਸਾਨੂੰ ਆਪਣੇ-ਆਪ ਉੱਪਰ ਕਾਬੂ ਰੱਖਣਾ ਚਾਹੀਦਾ ਹੈ। ਸਾਨੂੰ ਵਿਸ਼ਵਾਸ ਅਤੇ ਪ੍ਰੇਮ ਨੂੰ ਆਪਣੇ ਸੁਰੱਖਿਆ ਕਵਚ ਵਾਂਗ ਪਹਿਨਣਾ ਚਾਹੀਦਾ ਹੈ, ਅਤੇ ਮੁਕਤੀ ਦੀ ਆਸ ਸਾਡਾ ਟੋਪ ਹੋਣੀ ਚਾਹੀਦੀ ਹੈ।"

12ਪਰਮੇਸ਼ੁਰ ਨੇ ਸਾਨੂੰ ਆਪਣਾ ਕਹਿਰ ਝੱਲਣ ਲਈ ਨਹੀਂ ਚੁਣਿਆ। ਪਰਮੇਸ਼ੁਰ ਨੇ ਸਾਨੂੰ ਆਪਣੇ ਪ੍ਰਭੂ ਯਿਸੂ ਮਸੀਹ ਰਾਹੀਂ ਮੁਕਤੀ ਪਾਉਣ ਲਈ ਚੁਣਿਆ।"

13ਯਿਸੂ ਸਾਡੇ ਲਈ ਮਰਿਆ ਤਾਂ ਜੋ ਅਸੀਂ ਇਕੱਠੇ ਉਸ ਦੇ ਨਾਲ ਜਿਉਂ ਸੱਕੀਏ। ਜਦੋਂ ਉਹ ਆਵੇਗਾ ਤਾਂ ਇਹ ਕੋਈ ਜ਼ਰੂਰੀ ਨਹੀਂ ਕਿ ਅਸੀਂ ਜਿਉਂਦੇ ਹੋਈਏ ਜਾਂ ਮਰ ਚੁੱਕੇ ਹੋਈਏ।"

14ਇਸ ਲਈ ਜਿਵੇਂ ਤੁਸੀਂ ਪਹਿਲਾਂ ਹੀ ਕਰ ਰਹੇ ਹੋ, ਇੱਕ ਦੂਸਰੇ ਨੂੰ ਹੌਂਸਲਾ ਅਤੇ ਤਾਕਤ ਦਿਉ।"

15ਆਖਰੀ ਉਪਦੇਸ਼ ਅਤੇ ਸ਼ੁਭਕਾਮਨਾਵਾਂ ਹੁਣ ਭਰਾਵੋ ਅਤੇ ਭੈਣੋ, ਉਨ੍ਹਾਂ ਦੀ ਇੱਜ਼ਤ ਕਰੋ ਜਿਹੜੇ ਤੁਹਾਡੇ ਦਰਮਿਆਨ ਸਖਤ ਮਿਹਨਤ ਕਰਦੇ ਹਨ, ਜਿਹੜੇ ਤੁਹਾਡੀ ਪ੍ਰਭੂ ਵਿੱਚ ਅਗਵਾਈ ਕਰਦੇ ਹਨ। ਅਤੇ ਤੁਹਾਨੂੰ ਉਪਦੇਸ਼ ਦਿੰਦੇ ਹਨ।"

Ephesians 4 illustration - Ephesians Chapter 4

16ਉਨ੍ਹਾਂ ਦੀ ਇੱਜ਼ਤ ਉਸ ਕੰਮ ਦੀ ਖਾਤਿਰ, ਇੱਕ ਖਾਸ ਪ੍ਰੇਮ ਨਾਲ ਕਰੋ, ਜਿਹੜਾ ਉਹ ਕਰਦੇ ਹਨ। ਇੱਕ ਦੂਸਰੇ ਨਾਲ ਸ਼ਾਂਤੀ ਨਾਲ ਰਹੋ।"

17ਭਰਾਵੋ ਅਤੇ ਭੈਣੋ, ਅਸੀਂ ਤੁਹਾਨੂੰ ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦੇਣ ਲਈ ਆਖਦੇ ਹਾਂ ਜਿਹੜੇ ਕੰਮ ਨਹੀਂ ਕਰਦੇ। ਉਨ੍ਹਾਂ ਲੋਕਾਂ ਦੀ ਹੌਂਸਲਾ ਅਫ਼ਜ਼ਾਈ ਕਰੋ ਜਿਹੜੇ ਡਰਦੇ ਹਨ। ਜਿਹੜੇ ਕਮਜ਼ੋਰ ਹਨ ਉਨ੍ਹਾਂ ਦੀ ਸਹਾਇਤਾ ਕਰੋ। ਹਰ ਕਿਸੇ ਨਾਲ ਨਿਮ੍ਰ ਹੋਵੋ।"

18ਇਸ ਗੱਲ ਨੂੰ ਯਕੀਨੀ ਬਣਾਉ ਕਿ ਕੋਈ ਵੀ ਵਿਅਕਤੀ ਬਦੀ ਦੇ ਬਦਲੇ ਬਦੀ ਨਹੀਂ ਕਰਦਾ। ਸਗੋਂ ਇਸਦੀ ਜਗ਼੍ਹਾ ਹਮੇਸ਼ਾ ਉਹੀ ਕਰਨ ਦੀ ਕੋਸ਼ਿਸ਼ ਕਰੋ ਜੋ ਇੱਕ ਦੂਸਰੇ ਲਈ ਅਤੇ ਸਾਰਿਆਂ ਲੋਕਾਂ ਲਈ ਚੰਗਾ ਹੈ।"

19ਹਮੇਸ਼ਾ ਖੁਸ਼ ਰਹੋ।"

20ਕਦੇ ਵੀ ਪ੍ਰਾਰਥਨਾ ਕਰਨੀ ਨਾ ਛੱਡੋ।"

Ephesians 4 illustration - Ephesians Chapter 4

21ਹਰ ਵੇਲੇ ਪਰਮੇਸ਼ੁਰ ਦਾ ਧੰਨਵਾਦ ਕਰੋ। ਇਹੀ ਹੈ ਜੋ ਮਸੀਹ ਯਿਸੂ ਵਿੱਚ ਪਰਮੇਸ਼ੁਰ ਤੁਹਾਥੋਂ ਚਾਹੁੰਦਾ ਹੈ।"

22ਪਵਿੱਤਰ ਆਤਮਾ ਦੇ ਕਾਰਜ ਨੂੰ ਨਾ ਰੋਕੋ।"

23ਅਗੰਮੀ ਵਾਕਾਂ ਨੂੰ ਇੰਝ ਨਾ ਸਮਝੋ ਜਿਵੇਂ ਕਿ ਉਹ ਮਹੱਤਵਹੀਣ ਹੋਣ।"

24ਪਰ ਹਰ ਗੱਲ ਦੀ ਪਰੱਖ ਕਰੋ। ਜੋ ਚੰਗਾ ਹੈ ਉਸ ਨੂੰ ਰੱਖ ਲਵੋ।"

25ਅਤੇ ਹਰ ਪ੍ਰਕਾਰ ਦੀ ਬਦੀ ਤੋਂ ਦੂਰ ਰਹੋ।"

Ephesians 4 illustration - Ephesians Chapter 4

26ਅਸੀ ਪ੍ਰਾਰਥਨਾ ਕਰਦੇ ਹਾਂ ਕਿ ਅਮਨ ਦਾ ਪਰਮੇਸ਼ੁਰ ਖੁਦ ਤੁਹਾਨੂੰ ਉਸੇ ਦਾ ਹੋਣ ਲਈ ਪਵਿੱਤਰ ਬਣਾਵੋ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਤੁਹਾਡਾ ਆਤਮਾ ਅਤੇ ਜੀਵਨ ਅਤੇ ਸਰੀਰ ਸਾਡੇ ਪ੍ਰਭੂ ਯਿਸੂ ਮਸੀਹ ਦੇ ਆਉਣ ਤੱਕ ਸੁੱਰੱਖਿਅਤ ਅਤੇ ਦੋਸ਼ ਰਹਿਤ ਰਹਿਣ।"

27ਉਹ ਪਰਮੇਸ਼ੁਰ ਜਿਸਨੇ ਤੁਹਾਨੂੰ ਸੱਦਾ ਦਿੱਤਾ ਹੈ ਤੁਹਾਡੇ ਲਈ ਇਹ ਕਰੇਗਾ। ਤੁਸੀਂ ਉਸ ਵਿੱਚ ਵਿਸ਼ਵਾਸ ਰੱਖ ਸੱਕਦੇ ਹੋ।"

28ਭਰਾਵੋ ਅਤੇ ਭੈਣੋ, ਕਿਰਪਾ ਕਰਕੇ ਸਾਡੇ ਲਈ ਪ੍ਰਾਰਥਨਾ ਕਰੋ।"

29ਜਦੋਂ ਤੁਸੀਂ ਇਕੱਠੇ ਹੋਵੋਂ ਤਾਂ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇੱਕ ਪਵਿੱਤਰ ਚੁੰਮਣ ਨਾਲ ਸ਼ੁਭਕਾਮਨਾਵਾਂ ਦਿਉ।"

30ਮੈਂ ਤੁਹਾਨੂੰ ਪ੍ਰਭੂ ਦੇ ਇਖਤਿਆਰ ਨਾਲ ਮਸੀਹ ਵਿੱਚ ਸਾਰੇ ਭਰਾਵਾਂ ਅਤੇ ਭੈਣਾਂ ਨੂੰ ਇਹ ਪੱਤਰ ਪੜ੍ਹਕੇ ਸੁਣਾਉਣ ਲਈ ਆਖਦਾ ਹਾਂ।"

Ephesians 4 illustration - Ephesians Chapter 4

31ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।"

32ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ।"

Chapter Complete

You have read Ephesians 4

32 verses