Lumina
Ephesians

Ephesians 6

Ephesians 6·Punjabi Bible

1ਤੁਸੀਂ ਆਪ ਹੀ ਜਾਣਦੇ ਹੋ ਕਿ ਤੁਹਾਨੂੰ ਵੀ ਉਸੇ ਤਰ੍ਹਾਂ ਰਹਿਣਾ ਚਾਹੀਦਾ ਹੈ ਜਿਵੇਂ ਅਸੀਂ ਰਹਿੰਦੇ ਹਾਂ, ਜਦੋਂ ਅਸੀਂ ਤੁਹਾਡੇ ਨਾਲ ਸਾਂ, ਅਸੀਂ ਆਲਸੀ ਨਹੀਂ ਸਾਂ।"

2ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।"

3ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ।"

4ਜਦੋਂ ਅਸੀਂ ਤੁਹਾਡੇ ਕੋਲ ਸਾਂ ਅਸੀਂ ਤੁਹਾਨੂੰ ਇਹ ਨਿਯਮ ਦਿੱਤਾ ਸੀ: “ਜਦੋਂ ਕੋਈ ਵਿਅਕਤੀ ਕੰਮ ਨਹੀਂ ਕਰਦਾ, ਤਾਂ ਉਹ ਭੋਜਨ ਵੀ ਨਹੀਂ ਕਰੇਗਾ।”"

5ਅਸੀਂ ਸੁਣਦੇ ਹਾਂ ਕਿ ਤੁਹਾਡੇ ਸਮੂਹ ਵਿੱਚੋਂ ਕੁਝ ਲੋਕ ਕੰਮ ਕਰਨ ਤੋਂ ਇਨਕਾਰ ਕਰਦੇ ਹਨ। ਉਹ ਕੁਝ ਨਹੀਂ ਕਰਦੇ ਅਤੇ ਉਹ ਲੋਕ ਆਪਣੇ ਆਪ ਨੂੰ ਹੋਰਨਾਂ ਲੋਕਾਂ ਦੇ ਜੀਵਨ ਵਿੱਚ ਰੁਝਾਈ ਰੱਖਦੇ ਹਨ।"

Ephesians 6 illustration - Ephesians Chapter 6

6ਅਸੀਂ ਉਨ੍ਹਾਂ ਲੋਕਾਂ ਨੂੰ ਹੁਕਮ ਦਿੰਦੇ ਹਾਂ ਕਿ ਉਹ ਹੋਰਨਾਂ ਨੂੰ ਕਸ਼ਟ ਦੇਣਾ ਬੰਦ ਕਰ ਦੇਣ ਅਤੇ ਅਸੀਂ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਉਨ੍ਹਾਂ ਨੂੰ ਕੰਮ ਕਰਕੇ ਆਪਣਾ ਭੋਜਨ ਕਮਾਉਣ ਦੀ ਬੇਨਤੀ ਕਰਦੇ ਹਾਂ।"

7ਭਰਾਵੋ ਅਤੇ ਭੈਣੋ, ਚੰਗਿਆਈ ਕਰਦਿਆਂ ਨਾ ਥੱਕੋ।"

8ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ।"

9ਪਰ ਉਸ ਨੂੰ ਇੰਝ ਕਰਾਰ ਨਾ ਦਿਉ ਜਿਵੇਂ ਕਿ ਉਹ ਤੁਹਾਡਾ ਦੁਸ਼ਮਣ ਹੋਵੇ। ਸਗੋਂ ਉਸ ਨੂੰ ਇੱਕ ਭਰਾ ਵਾਂਗ ਚਿਤਾਵਨੀ ਦਿਉ।"

10ਅੰਤਿਮ ਨਿਰਦੇਸ਼ ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਸ਼ਾਂਤੀ ਦਾ ਪ੍ਰਭੂ ਤੁਹਾਨੂੰ ਹਮੇਸ਼ਾ ਸ਼ਾਂਤੀ ਦੇਵੇ। ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਉਹ ਤੁਹਾਨੂੰ ਹਰ ਸਮੇਂ ਅਤੇ ਹਰ ਤਰ੍ਹਾਂ ਨਾਲ ਸ਼ਾਂਤੀ ਦੇਵੇ। ਪ੍ਰਭੂ ਤੁਹਾਡੇ ਸਾਰਿਆਂ ਦੇ ਅੰਗ ਸੰਗ ਰਹੇ।"

Ephesians 6 illustration - Ephesians Chapter 6

11ਮੈਂ ਪੌਲੁਸ ਹਾਂ, ਅਤੇ ਮੈਂ ਇਹ ਸ਼ੁਭਕਾਮਨਾਵਾਂ ਆਪਣੇ ਖੁਦ ਦੇ ਹੱਥੀ ਲਿਖ ਰਿਹਾ ਹਾਂ। ਮੇਰੇ ਸਾਰੇ ਪੱਤਰਾਂ ਉੱਤੇ ਇਹ ਖਾਸ ਨਿਸ਼ਾਨ ਹੈ ਅਤੇ ਇਹ ਦਰਸ਼ਾਉਂਦੇ ਹਨ ਕਿ ਉਹ ਮੇਰੇ ਵੱਲੋਂ ਹਨ। ਮੈਂ ਇਵੇਂ ਹੀ ਲਿਖਦਾ ਹਾਂ।"

12ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਾਰਿਆਂ ਨਾਲ ਹੋਵੇ।"

13ਮਸੀਹ ਯਿਸੂ ਦੇ ਰਸੂਲ, ਪੌਲੁਸ ਵੱਲੋਂ ਸ਼ੁਭਕਾਮਨਾਵਾਂ। ਮੈਂ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੇ ਆਦੇਸ਼ ਅਤੇ ਸਾਡੀ ਆਸ ਮਸੀਹ ਯਿਸੂ ਵੱਲੋਂ ਰਸੂਲ ਹਾਂ।"

14ਤਿਮੋਥਿਉਸ ਨੂੰ। ਤੂੰ ਮੈਨੂੰ ਨਿਹਚਾ ਵਿੱਚ ਇੱਕ ਸੱਚੇ ਪੁੱਤਰ ਵਰਗਾ ਹੈ। ਪਰਮੇਸ਼ੁਰ ਪਿਤਾ ਅਤੇ ਸਾਡੇ ਪ੍ਰਭੂ ਮਸੀਹ ਯਿਸੂ ਵੱਲੋਂ ਤੈਨੂੰ ਕਿਰਪਾ, ਮਿਹਰ ਤੇ ਸ਼ਾਂਤੀ ਮਿਲਦੀ ਰਹੇ।"

15ਝੂਠੇ ਉਪਦੇਸ਼ ਬਾਰੇ ਚੇਤਾਵਨੀ ਮੈਂ ਚਾਹੁੰਦਾ ਹਾਂ ਕਿ ਤੁਸੀਂ ਅਫ਼ਸੁਸ ਵਿੱਚ ਠਹਿਰੋ। ਜਦੋਂ ਮੈਂ ਮਕਦੂਨਿਯਾ ਵਿੱਚ ਗਿਆ ਸਾਂ ਤਾਂ ਮੈਂ ਤੁਹਾਨੂੰ ਅਜਿਹਾ ਕਰਨ ਲਈ ਆਖਿਆ ਹੈ। ਅਫ਼ਸੁਸ ਵਿੱਚ ਕੁਝ ਲੋਕ ਝੂਠੀਆਂ ਗੱਲਾਂ ਦਾ ਉਪਦੇਸ਼ ਦੇ ਰਹੇ ਹਨ। ਉੱਥੇ ਠਹਿਰੋ ਤਾਂ ਜੋ ਤੁਸੀਂ ਉਨ੍ਹਾਂ ਲੋਕਾਂ ਨੂੰ ਝੂਠੀਆਂ ਗੱਲਾਂ ਦੇ ਉਪਦੇਸ਼ ਦੇਣ ਤੋਂ ਰੁਕਣ ਦਾ ਆਦੇਸ਼ ਦੇ ਸੱਕੋਂ।"

Ephesians 6 illustration - Ephesians Chapter 6

16ਉਨ੍ਹਾਂ ਲੋਕਾਂ ਨੂੰ ਉਨ੍ਹਾਂ ਕਹਾਣੀਆਂ ਤੇ ਸਮਾਂ ਨਾ ਬਰਬਾਦ ਕਰਨ ਲਈ ਕਹੋ ਜਿਹੜੀਆਂ ਸੱਚੀਆਂ ਨਹੀਂ ਹਨ ਅਤੇ ਨਾਮਾਂ ਦੀਆਂ ਵੱਡੀਆਂ ਪੱਤ੍ਰੀਆਂ ਉੱਤੇ ਪਰਿਵਾਰਕ ਇਤਹਾਸ ਨਾਲ ਸੰਬੰਧਿਤ ਹਨ। ਉਹ ਚੀਜ਼ਾਂ ਕੇਵਲ ਵਾਦ ਵਿਵਾਦ ਖੜ੍ਹਾ ਕਰਦੀਆਂ ਹਨ। ਉਹ ਗੱਲਾਂ ਪਰਮੇਸ਼ੁਰ ਦੇ ਕਾਰਜ ਵਿੱਚ ਸਹਾਇਤਾ ਨਹੀਂ ਕਰਦੀਆਂ। ਪਰਮੇਸ਼ੁਰ ਦਾ ਕਾਰਜ ਤਾਂ ਵਿਸ਼ਵਾਸ ਰਾਹੀਂ ਹੁੰਦਾ ਹੈ।"

17ਇਸ ਆਦੇਸ਼ ਦਾ ਟੀਚਾ ਲੋਕਾਂ ਨੂੰ ਪਿਆਰ ਭਾਵਨਾ ਰੱਖਣ ਨਾਲ ਸੰਬੰਧ ਰੱਖਦਾ ਹੈ। ਇਸ ਪਿਆਰ ਨੂੰ ਹਾਸਿਲ ਕਰਨ ਲਈ ਲੋਕਾਂ ਨੂੰ ਆਪਣਾ ਦਿਲ ਸ਼ੁੱਧ ਰੱਖਣਾ ਪਵੇਗਾ ਉਨ੍ਹਾਂ ਨੂੰ ਉਹੋ ਕੁਝ ਕਰਨਾ ਚਾਹੀਦਾ ਹੈ ਜਿਹੜਾ ਉਨ੍ਹਾਂ ਦੀ ਸਮਝ ਅਨੁਸਾਰ ਸਹੀ ਹੈ, ਅਤੇ ਉਨ੍ਹਾਂ ਨੂੰ ਸੱਚਾ ਵਿਸ਼ਵਾਸ ਰੱਖਣਾ ਚਾਹੀਦਾ ਹੈ।"

18ਕੁਝ ਲੋਕਾਂ ਨੇ ਇਹ ਗੱਲਾਂ ਨਹੀਂ ਕੀਤੀਆਂ। ਉਹ ਦੂਰ ਚੱਲੇ ਗਏ ਸਨ ਅਤੇ ਹੁਣ ਉਹ ਉਨ੍ਹਾਂ ਚੀਜ਼ਾਂ ਬਾਰੇ ਗੱਲਾਂ ਕਰ ਰਹੇ ਹਨ ਜਿਹੜੀਆਂ ਨਿਕਾਰਥਕ ਹਨ।"

19ਉਹ ਲੋਕ ਨੇਮ ਦੇ ਉਪਦੇਸ਼ਕ ਬਣਨਾ ਚਾਹੁੰਦੇ ਹਨ। ਪਰ ਉਹ ਨਹੀਂ ਜਾਣਦੇ ਕਿ ਉਹ ਕਿਸ ਬਾਰੇ ਗੱਲਾਂ ਕਰ ਰਹੇ ਹਨ। ਉਹ ਤਾਂ ਉਨ੍ਹਾਂ ਗੱਲਾਂ ਨੂੰ ਸਮਝਦੇ ਵੀ ਨਹੀਂ ਜਿਨ੍ਹਾਂ ਬਾਰੇ ਉਹ ਪੱਕੇ ਭਰੋਸੇ ਨਾਲ ਗੱਲਾਂ ਕਰ ਰਹੇ ਹਨ।"

20ਅਸੀਂ ਜਾਣਦੇ ਹਾਂ ਕਿ ਜੇ ਕੋਈ ਵਿਅਕਤੀ ਸਹੀ ਢੰਗ ਨਾਲ ਸ਼ਰ੍ਹਾ ਦੀ ਵਰਤੋਂ ਕਰਦਾ ਹੈ ਤਾਂ ਸ਼ਰ੍ਹਾ ਚੰਗੀ ਹੈ।"

Ephesians 6 illustration - Ephesians Chapter 6

21ਅਸੀਂ ਇਹ ਵੀ ਜਾਣਦੇ ਹਾਂ ਕਿ ਸ਼ਰ੍ਹਾ ਚੰਗੇ ਲੋਕਾਂ ਲਈ ਨਹੀਂ ਬਣਾਈ ਗਈ। ਸਗੋਂ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਸ਼ਰ੍ਹਾ ਦੇ ਵਿਰੁੱਧ ਹਨ ਅਤੇ ਉਨ੍ਹਾਂ ਲੋਕਾਂ ਲਈ ਜਿਹੜੇ ਸ਼ਰ੍ਹਾ ਨੂੰ ਮੰਨਣ ਤੋਂ ਇਨਕਾਰੀ ਹਨ। ਸ਼ਰ੍ਹਾ ਉਨ੍ਹਾਂ ਲੋਕਾਂ ਲਈ ਬਣਾਈ ਗਈ ਹੈ ਜਿਹੜੇ ਪਰਮੇਸ਼ੁਰ ਦੇ ਖਿਲਾਫ਼ ਹਨ, ਉਨ੍ਹਾਂ ਲਈ ਜੋ ਪਾਪੀ ਹਨ, ਉਨ੍ਹਾਂ ਲਈ ਜਿਹੜੇ ਅਪਵਿੱਤਰ ਹਨ, ਉਨ੍ਹਾਂ ਲਈ ਜਿਹੜੇ ਮਜ਼ਹਬ ਦੇ ਖਿਲਾਫ਼ ਹਨ, ਉਨ੍ਹਾਂ ਲਈ ਜਿਹੜੇ ਆਪਣੇ ਮਾਤਾ ਪਿਤਾ ਨੂੰ ਮਾਰਦੇ ਹਨ, ਖੂਨੀਆਂ ਲਈ,"

22ਉਨ੍ਹਾਂ ਲਈ ਜਿਹੜੇ ਜਿਨਸੀ ਪਾਪ ਕਰਦੇ ਹਨ, ਸਮਲਿੰਗੀਆਂ ਲਈ, ਉਨ੍ਹਾਂ ਲਈ ਜਿਹੜੇ ਗੁਲਾਮਾਂ ਨੂੰ ਵੇਚਦੇ ਹਨ, ਝੂਠਿਆਂ ਲਈ, ਉਨ੍ਹਾਂ ਲਈ ਜਿਹੜੇ ਕਚਿਹਰੀ ਵਿੱਚ ਝੂਠ ਬੋਲਦੇ ਹਨ, ਅਤੇ ਉਨ੍ਹਾਂ ਲਈ ਜਿਹੜੇ ਪਰਮੇਸ਼ੁਰ ਦੇ ਉਪਦੇਸ਼ ਦੇ ਖਿਲਾਫ਼ ਗੱਲਾਂ ਕਰਦੇ ਹਨ।"

23ਇਹ ਉਪਦੇਸ਼ ਉਸ ਖੁਸ਼ਖਬਰੀ ਦਾ ਅੰਗ ਹੈ ਜਿਹੜੀ ਮੈਨੂੰ ਪਰਮੇਸ਼ੁਰ ਨੇ ਹੋਰਾਂ ਨੂੰ ਦੇਣ ਲਈ ਪ੍ਰਦਾਨ ਕੀਤੀ ਸੀ। ਮਹਿਮਾਮਈ ਖੁਸ਼ਖਬਰੀ ਭਾਗਸ਼ਾਲੀ ਪਰਮੇਸ਼ੁਰ ਵੱਲੋਂ ਹੈ।"

24ਪਰਮੇਸ਼ੁਰ ਦੀ ਦਯਾ ਲਈ ਧੰਨਵਾਦ ਮੈਂ ਮਸੀਹ ਯਿਸੂ, ਸਾਡੇ ਪ੍ਰਭੂ, ਦਾ ਧੰਨਵਾਦ ਕਰਦਾ ਹਾਂ ਕਿਉਂ ਕਿ ਉਸ ਨੇ ਮੇਰੇ ਉੱਪਰ ਭਰੋਸਾ ਕੀਤਾ ਅਤੇ ਮੈਨੂੰ ਉਸਦੀ ਸੇਵਾ ਕਰਨ ਲਈ ਇਹ ਕਾਰਜ ਦਿੱਤਾ। ਉਹੀ ਮੈਨੂੰ ਸ਼ਕਤੀ ਪ੍ਰਦਾਨ ਕਰਦਾ ਹੈ।"

Chapter Complete

You have read Ephesians 6

24 verses