1“ਬੁੱਢੇ ਲੋਕਾਂ ਨੂੰ ਪੁੱਛ। ਪਤਾ ਕਰ ਉਨ੍ਹਾਂ ਦੇ ਪੁਰਖਿਆਂ ਨੇ ਕੀ ਸਿੱਖਿਆ ਸੀ।"
2ਕਿਉਂ ਜੋ ਅਸੀਂ ਇੱਥੇ ਸਿਰਫ਼ ਕੱਲ੍ਹ ਤੋਂ ਹੀ ਹਾਂ ਜੋ ਕਿ ਲੰਘ ਚੁੱਕਿਆ ਹੈ। ਇਸ ਲਈ ਅਸੀਂ ਕੁਝ ਨਹੀਂ ਜਾਣਦੇ।"
3ਸ਼ਾਇਦ ਬਜ਼ੁਰਗ ਲੋਕ ਤੈਨੂੰ ਸਿੱਖਾ ਸੱਕਣ, ਸ਼ਾਇਦ ਉਹ ਤੈਨੂੰ ਸਿੱਖਾ ਸੱਕਣ ਜੋ ਕੁਝ ਉਨ੍ਹਾਂ ਨੇ ਸਿੱਖਿਆ।"
4“ਬਿਲਦਦ ਨੇ ਆਖਿਆ, ਕੀ ਬਾਂਸ ਦਾ ਰੁੱਖ ਸੁੱਕੀ ਧਰਤੀ ਉੱਤੇ ਲੰਮਾ ਵੱਧ ਸੱਕਦਾ ਹੈ? ਕੀ ਸਰਕੰਡੇ ਪਾਣੀ ਤੋਂ ਬਿਨਾ ਉੱਗ ਸੱਕਦੇ ਨੇ?"
5ਨਹੀਂ, ਪਾਣੀ ਸੁੱਕ ਜਾਵੇ ਤਾਂ ਉਹ ਵੀ ਸੁੱਕ ਜਾਂਦੇ ਨੇ। ਉਹ ਇੰਨੇ ਛੋਟੇ ਰਹਿ ਜਾਣਗੇ ਕਿ ਵਰਤਣ ਦੇ ਯੋਗ ਨਹੀਂ ਹੋਣਗੇ।"

6ਜਿਹੜੇ ਲੋਕ ਪਰਮੇਸ਼ੁਰ ਨੂੰ ਭੁੱਲ ਜਾਂਦੇ ਨੇ ਉਹ ਉਨ੍ਹਾਂ ਸਰਕੰਢਿਆਂ ਵਰਗੇ ਹੁੰਦੇ ਨੇ। ਬਿਨ ਪਰਮੇਸ਼ੁਰ ਦੇ ਲੋਕਾਂ ਨੂੰ ਕੋਈ ਉਮੀਦ ਨਹੀਂ।"
7ਉਸ ਬੰਦੇ ਦਾ ਕੋਈ ਸਹਾਰਾ ਨਹੀਂ ਹੁੰਦਾ। ਉਸਦੀ ਸੁਰੱਖਿਆ ਮਕੱੜੀ ਦੇ ਜਾਲ ਵਰਗੀ ਹੁੰਦੀ ਹੈ।"
8ਜੇ ਕੋਈ ਬੰਦਾ ਮਕੱੜੀ ਦੇ ਜਾਲ ਤੇ ਨਿਰਭਰ ਕਰਦਾ, ਉਹ ਖੜ੍ਹਾ ਨਹੀਂ ਹੋ ਸੱਕਦਾ। ਉਹ ਫੜੀ ਰੱਖਦਾ ਹੈ ਜਾਲ ਨੂੰ ਪਰ ਉਹ ਉੱਠ ਨਹੀਂ ਸੱਕਦਾ।"
9ਉਹ ਬੰਦਾ ਉਸ ਪੌਦੇ ਵਰਗਾ ਹੈ ਜਿਸ ਨੂੰ ਕਾਫੀ ਪਾਣੀ ਤੇ ਧੁੱਪ ਮਿਲਦਾ ਹੈ। ਇਸਦੀਆਂ ਟਾਹਣੀਆਂ ਸਾਰੇ ਬਾਗ ਵਿੱਚ ਫੈਲੀਆ ਹੁਂਦੀਆ ਨੇ।"
10ਇਸ ਦੀਆਂ ਜੜਾਂ ਪੱਥਰ ਦੇ ਢੇਰ ਨੂੰ ਵਲ ਲੈਂਦੀਆਂ ਹਨ, ਪੱਥਰ ’ਚ ਉੱਗਣ ਦੀ ਤਲਾਸ਼ ਕਰਦੀਆਂ ਨੇ।"
You have read Esther 7
10 verses