1ਹਨੇਰਾ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਨੇਰਾ ਛਾ ਜਾਵੇਗਾ। ਇਹ ਇੰਨਾ ਘੁੱਪ ਹਨੇਰਾ ਹੋਵੇਗਾ ਕਿ ਤੁਸੀਂ ਇਸ ਨੂੰ ਮਹਿਸੂਸ ਕਰ ਸੱਕੋਂਗੇ।”"
2ਇਸ ਲਈ ਮੂਸਾ ਨੇ ਹਵਾ ਵਿੱਚ ਆਪਣਾ ਹੱਥ ਉੱਠਾਇਆ ਅਤੇ ਹਨੇਰੇ ਦੇ ਇੱਕ ਬੱਦਲ ਨੇ ਮਿਸਰ ਨੂੰ ਢੱਕ ਲਿਆ। ਹਨੇਰਾ ਮਿਸਰ ਵਿੱਚ ਤਿੰਨ ਦਿਨ ਰਿਹਾ।"
3ਕੋਈ ਵੀ ਬੰਦਾ ਇੱਕ ਦੂਜੇ ਨੂੰ ਨਹੀਂ ਦੇਖ ਸੱਕਦਾ ਸੀ। ਅਤੇ ਕੋਈ ਵੀ ਤਿੰਨ ਦਿਨਾਂ ਤੱਕ ਉੱਠ ਕੇ ਕਿਸੇ ਥਾਂ ਨਹੀਂ ਗਿਆ। ਪਰ ਜਿਨ੍ਹਾਂ ਥਾਵਾਂ ਉੱਤੇ ਇਸਰਾਏਲ ਦੇ ਲੋਕ ਰਹਿੰਦੇ ਸਨ ਓੱਥੇ ਰੌਸ਼ਨੀ ਸੀ।"
4ਫ਼ਿਰਊਨ ਨੇ ਮੂਸਾ ਨੂੰ ਫ਼ੇਰ ਬੁਲਾਇਆ। ਫ਼ਿਰਊਨ ਨੇ ਆਖਿਆ, “ਜਾਓ ਅਤੇ ਆਪਣੇ ਯਹੋਵਾਹ ਦੀ ਉਪਾਸਨਾ ਕਰੋ। ਤੁਸੀਂ ਆਪਣੇ ਬੱਚੇ ਆਪਣੇ ਨਾਲ ਲਿਜਾ ਸੱਕਦੇ ਹੋ। ਪਰ ਤੁਹਾਨੂੰ ਆਪਣੀਆਂ ਭੇਡਾਂ ਤੇ ਪਸ਼ੂ ਇੱਥੇ ਹੀ ਛੱਡਣੇ ਪੈਣਗੇ।”"
5ਮੂਸਾ ਨੇ ਆਖਿਆ, “ਨਾ ਸਿਰਫ਼ ਅਸੀਂ ਆਪਣੀਆਂ ਭੇਡਾਂ ਅਤੇ ਪਸ਼ੂ ਹੀ ਆਪਣੇ ਨਾਲ ਲੈ ਜਾਵਾਂਗੇ, ਸਗੋਂ ਜਦੋਂ ਅਸੀਂ ਜਾਵਾਂਗੇ, ਤੁਸੀਂ ਸਾਨੂੰ ਭੇਟਾ ਤੇ ਬਲੀਆਂ ਵੀ ਦੇਵੋਂਗੇ।"

6ਹਾਂ, ਅਸੀਂ ਆਪਣੇ ਯਹੋਵਾਹ ਦੀ ਉਪਾਸਨਾ ਲਈ ਆਪਣੇ ਪਸ਼ੂ ਆਪਣੇ ਨਾਲ ਲੈ ਜਾਵਾਂਗੇ। ਕੋਈ ਖੁਰ ਵੀ ਪਿੱਛੇ ਨਹੀਂ ਛੱਡਿਆ ਜਾਵੇਗਾ। ਹਾਲੇ ਤੱਕ ਸਾਨੂੰ ਪੱਕਾ ਪਤਾ ਨਹੀਂ ਕਿ ਯਹੋਵਾਹ ਦੀ ਉਪਾਸਨਾ ਲਈ ਸਾਨੂੰ ਕੀ ਕੁਝ ਚਾਹੀਦਾ ਹੋਵੇਗਾ। ਇਸਦਾ ਸਾਨੂੰ ਉਦੋਂ ਹੀ ਪਤਾ ਚੱਲੇਗਾ ਜਦੋਂ ਅਸੀਂ ਉੱਥੇ ਜਾਵਾਂਗੇ ਜਿੱਥੇ ਅਸੀਂ ਜਾ ਰਹੇ ਹਾਂ। ਇਸ ਲਈ ਸਾਨੂੰ ਇਹ ਸਾਰੀਆਂ ਚੀਜ਼ਾਂ ਆਪਣੇ ਲਈ ਲਿਜਾਣੀਆਂ ਪੈਣਗੀਆਂ।”"
7ਯਹੋਵਾਹ ਨੇ ਫ਼ਿਰਊਨ ਨੂੰ ਫ਼ੇਰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਉਨ੍ਹਾਂ ਨੂੰ ਜਾਣ ਨਹੀਂ ਦਿੱਤਾ।"
8ਤਾਂ ਫ਼ਿਰਊਨ ਨੇ ਮੂਸਾ ਨੂੰ ਆਖਿਆ, “ਇੱਥੋਂ ਚੱਲਿਆ ਜਾਹ। ਮੈਂ ਨਹੀਂ ਚਾਹੁੰਦਾ ਕਿ ਤੂੰ ਫ਼ੇਰ ਇੱਥੇ ਆਵੇਂ। ਅਗਲੀ ਵਾਰ ਜਦੋਂ ਤੂੰ ਮਿਲਣ ਆਵੇਂਗਾ, ਤੂੰ ਮਾਰਿਆ ਜਾਵੇਂਗਾ।”"
9ਤਾਂ ਮੂਸਾ ਨੇ ਫ਼ਿਰਊਨ ਨੂੰ ਆਖਿਆ, “ਤੂੰ ਇੱਕ ਗੱਲ ਬਾਰੇ ਬਿਲਕੁਲ ਠੀਕ ਹੈਂ। ਮੈਂ ਦੋਬਾਰਾ ਤੈਨੂੰ ਮਿਲਣ ਨਹੀਂ ਆਵਾਂਗਾ।”"
10ਪਲੋਠਿਆਂ ਦੀ ਮੌਤ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੇਰੇ ਕੋਲ ਫ਼ਿਰਊਨ ਅਤੇ ਮਿਸਰ ਉੱਪਰ ਲਿਆਉਣ ਲਈ ਇੱਕ ਹੋਰ ਸੰਕਟ ਹੈ। ਇਸਤੋਂ ਬਾਦ ਉਹ ਤੁਹਾਨੂੰ ਮਿਸਰ ਤੋਂ ਬਾਹਰ ਭੇਜ ਦੇਵੇਗਾ। ਅਸਲ ਵਿੱਚ ਉਹ ਤੁਹਾਨੂੰ ਇਹ ਦੇਸ਼ ਛੱਡਣ ਲਈ ਮਜ਼ਬੂਰ ਕਰੇਗਾ।"

11ਤੁਹਾਨੂੰ ਚਾਹੀਦਾ ਹੈ ਕਿ ਇਸਰਾਏਲ ਦੇ ਲੋਕਾਂ ਨੂੰ ਇਹ ਸੰਦੇਸ਼ ਦੇਵੋ; ‘ਆਦਮੀਓ ਅਤੇ ਔਰਤੋਂ, ਤੁਹਾਨੂੰ ਚਾਹੀਦਾ ਹੈ ਕਿ ਆਪਣੇ ਗੁਆਂਢੀਆਂ ਪਾਸੋਂ ਸੋਨਾ ਚਾਂਦੀ ਦੀਆਂ ਬਣੀਆਂ ਚੀਜ਼ਾਂ ਮੰਗੋ।"
12ਯਹੋਵਾਹ ਮਿਸਰੀਆਂ ਨੂੰ ਤੁਹਾਡੇ ਵੱਲ ਮਿਹਰਬਾਨ ਬਣਾ ਦੇਵੇਗਾ। ਮਿਸਰੀ, ਫ਼ਿਰਊਨ ਦੇ ਅਧਿਕਾਰੀ ਵੀ ਮੂਸਾ ਨੂੰ ਮਹਾਨ ਆਦਮੀ ਸਮਝਦੇ ਹਨ।’”"
13ਮੂਸਾ ਨੇ ਲੋਕਾਂ ਨੂੰ ਆਖਿਆ, “ਯਹੋਵਾਹ ਆਖਦਾ ਹੈ, ‘ਅੱਜ ਅੱਧੀ ਰਾਤ ਨੂੰ, ਮੈਂ ਮਿਸਰ ਵਿੱਚੋਂ ਲੰਘਾਂਗਾ,"
14ਅਤੇ ਮਿਸਰ ਵਿੱਚ ਜਨਮਿਆ ਹਰ ਪਹਿਲੋਠਾ ਪੁੱਤ, ਮਿਸਰ ਦੇ ਹਾਕਮ, ਫ਼ਿਰਊਨ ਦੇ ਪਹਿਲੋਠੇ ਪੁੱਤਰ ਤੋਂ ਲੈ ਕੇ, ਅਨਾਜ ਪੀਹਣ ਵਾਲੀ ਗੁਲਾਮ ਔਰਤ ਦੇ ਪਹਿਲੋਠੇ ਪੁੱਤਰ ਤੱਕ, ਮਰ ਜਾਣਗੇ।"
15ਮਿਸਰ ਵਿੱਚ ਪੈਣ ਵਾਲੇ ਵੈਣ ਇਨੇ ਭੈੜੇ ਹੋਣਗੇ ਕਿ ਪਹਿਲਾਂ ਕਦੇ ਨਹੀਂ ਪਏ ਹੋਣਗੇ। ਅਤੇ ਇਹ ਭਵਿੱਖ ਵਿੱਚ ਪੈਣ ਵਾਲੇ ਵੈਣਾਂ ਤੋਂ ਵੀ ਭੈੜੇ ਹੋਣਗੇ।"

16ਪਰ ਇਸਰਾਏਲ ਦੇ ਲੋਕਾਂ ਵਿੱਚੋਂ ਕਿਸੇ ਨੂੰ ਵੀ ਕੋਈ ਨੁਕਸਾਨ ਨਹੀਂ ਹੋਵੇਗਾ-ਉਨ੍ਹਾਂ ਉੱਤੇ ਕੋਈ ਕੁੱਤਾ ਵੀ ਨਹੀਂ ਭੌਕੇਗਾ।’ ਇਸਰਾਏਲ ਦੇ ਕਿਸੇ ਬੰਦੇ ਜਾਂ ਉਨ੍ਹਾਂ ਦੇ ਕਿਸੇ ਜਾਨਵਰ ਦਾ ਕੋਈ ਨੁਕਸਾਨ ਨਹੀਂ ਹੋਵੇਗਾ। ਇਸ ਤਰ੍ਹਾਂ ਤੁਸੀਂ ਜਾਣ ਜਾਵੋਂਗੇ ਕਿ ਮੈਂ ਇਸਰਾਏਲ ਨਾਲ ਮਿਸਰ ਨਾਲੋਂ ਵੱਖਰਾ ਵਰਤਾਉ ਕੀਤਾ ਹੈ।"
17ਤੇਰੇ ਇਹ ਸਾਰੇ ਗੁਲਾਮ (ਮਿਸਰੀ), ਥੱਲੇ ਝੁਕ ਕੇ ਮੇਰੀ ਉਪਾਸਨਾ ਕਰਨਗੇ। ਉਹ ਆਖਣਗੇ, ‘ਜਾ, ਅਤੇ ਆਪਣੇ ਸਾਰੇ ਲੋਕਾਂ ਨੂੰ ਆਪਣੇ ਨਾਲ ਲੈ ਜਾ।’ ਇਸਤੋਂ ਮਗਰੋਂ ਮੈਂ ਬਾਹਰ ਜਾਵਾਂਗਾ।” ਫ਼ੇਰ ਮੂਸਾ ਬਹੁਤ ਜ਼ਿਆਦਾ ਗੁੱਸੇ ਵਿੱਚ ਫ਼ਿਰਊਨ ਕੋਲੋਂ ਚੱਲਿਆ ਗਿਆ।"
18ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਫ਼ਿਰਊਨ ਨੇ ਤੇਰੀ ਗੱਲ ਨਹੀਂ ਸੁਣੀ। ਤਾਂ ਜੋ ਮੈਂ ਆਪਣੀ ਮਹਾਨ ਸ਼ਕਤੀ ਮਿਸਰ ਵਿੱਚ ਦਰਸ਼ਾ ਸੱਕਾਂ।”"
19ਇਹੀ ਕਾਰਣ ਹੈ ਕਿ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਸਾਹਮਣੇ ਇਹ ਸਾਰੇ ਮਹਾਨ ਕਰਿਸ਼ਮੇ ਕੀਤੇ। ਅਤੇ ਇਹੀ ਕਾਰਣ ਹੈ ਕਿ ਯਹੋਵਾਹ ਨੇ ਫ਼ਿਰਊਨ ਨੂੰ ਇੰਨਾ ਜ਼ਿੱਦੀ ਬਣਾਇਆ ਕਿ ਉਹ ਇਸਰਾਏਲ ਦੇ ਲੋਕਾਂ ਨੂੰ ਆਪਣਾ ਦੇਸ਼ ਛੱਡਣ ਨਹੀਂ ਸੀ ਦਿੰਦਾ।"
20ਪਸਾਹ ਜਦੋਂ ਹਾਲੇ ਮੂਸਾ ਤੇ ਹਾਰੂਨ ਮਿਸਰ ਵਿੱਚ ਹੀ ਸਨ, ਯਹੋਵਾਹ ਨੇ ਉਨ੍ਹਾਂ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,"

21“ਇਹ ਮਹੀਨਾ ਤੁਹਾਡੇ ਲਈ ਸਾਲ ਦਾ ਪਹਿਲਾ ਮਹੀਨਾ ਹੋਵੇਗਾ।"
22ਇਸਰਾਏਲ ਦੇ ਸਾਰੇ ਬਾਈਚਾਰੇ ਨੂੰ ਦੱਸ; ਇਸ ਮਹੀਨੇ ਦੇ ਦਸਵੇਂ ਦਿਨ, ਹਰੇਕ ਵਿਅਕਤੀ ਨੂੰ ਆਪਣੇ ਪਰਿਵਾਰ ਲਈ ਇੱਕ ਲੇਲਾ ਲਿਆਉਣ ਪਵੇਗਾ, ਘਰ ਦੇ ਹਰ ਜਣੇ ਲਈ ਇੱਕ ਲੇਲਾ।"
23ਜੇ ਉਸ ਦੇ ਘਰ ਵਿੱਚ ਪੂਰਾ ਲੇਲਾ ਖਾ ਸੱਕਣ ਵਾਲੇ ਕਾਫ਼ੀ ਬੰਦੇ ਨਹੀਂ ਹਨ ਤਾਂ ਉਸ ਨੂੰ ਭੋਜਨ ਸਾਂਝਾ ਕਰਨ ਲਈ ਕੁਝ ਗੁਆਂਢੀਆਂ ਨੂੰ ਸੱਦਾ ਦੇਣਾ ਚਾਹੀਦਾ ਹੈ। ਹਰੇਕ ਦੇ ਖਾਣ ਲਈ ਲੇਲਾ ਕਾਫ਼ੀ ਹੋਣਾ ਚਾਹੀਦਾ ਹੈ।"
24ਲੇਲਾ ਇੱਕ ਸਾਲ ਦਾ ਹੋਣਾ ਚਾਹੀਦਾ ਹੈ ਇਸ ਨੂੰ ਪੂਰਾ ਸਿਹਤਮੰਦ ਹੋਣਾ ਚਾਹੀਦਾ ਹੈ। ਇਹ ਜਾਨਵਰ ਜੁਆਨ ਭੇਡੂ ਜਾਂ ਜੁਆਨ ਬੱਕਰਾ ਹੋ ਸੱਕਦਾ ਹੈ।"
25ਤੁਹਾਨੂੰ ਮਹੀਨੇ ਦੇ ਚੌਦਵੇਂ ਦਿਨ ਤੱਕ ਜਾਨਵਰ ਦੀ ਦੇਖ ਭਾਲ ਕਰਨੀ ਚਾਹੀਦੀ ਹੈ। ਉਸ ਦਿਨ, ਇਸਰਾਏਲ ਦੇ ਭਾਈਚਾਰੇ ਦੇ ਸਮੂਹ ਲੋਕਾਂ ਨੂੰ ਇਨ੍ਹਾਂ ਜਾਨਵਰਾਂ ਨੂੰ ਉਦੋਂ ਮਾਰਨਾ ਚਾਹੀਦਾ ਜਦੋਂ ਸੂਰਜ ਛੁਪ ਰਿਹਾ ਹੋਵੇ।"

26ਤੁਹਾਨੂੰ ਚਾਹੀਦਾ ਹੈ ਕਿ ਇਨ੍ਹਾਂ ਜਾਨਵਰਾਂ ਦਾ ਖੂਨ ਇਕੱਠਾ ਕਰੋ। ਇਸ ਖੂਨ ਨੂੰ ਉਨ੍ਹਾਂ ਘਰਾਂ ਦੀਆਂ ਚੁਗਾਠਾਂ ਦੇ ਉੱਪਰਲੇ ਅਤੇ ਪਾਸਿਆਂ ਉੱਤੇ ਮਲਣਾ ਚਾਹੀਦਾ ਹੈ, ਜਿੱਥੇ ਲੋਕ ਇਹ ਭੋਜਣ ਖਾਣ।"
27“ਇਸ ਰਾਤ ਨੂੰ ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਭੁੰਨੋ ਅਤੇ ਸਾਰਾ ਮਾਸ ਖਾ ਲਵੋ। ਤੁਹਾਨੂੰ ਕੌੜੀਆਂ ਬੂਟੀਆਂ ਅਤੇ ਪਤੀਰੀ ਰੋਟੀ ਵੀ ਖਾਣੀ ਚਾਹੀਦੀ ਹੈ।"
28ਤੁਹਾਨੂੰ ਚਾਹੀਦਾ ਹੈ ਕਿ ਲੇਲੇ ਨੂੰ ਪਾਣੀ ਵਿੱਚ ਨਾ ਉਬਾਲੋ। ਪੂਰੇ ਲੇਲੇ ਨੂੰ ਅੱਗ ਉੱਤੇ ਭੁਂਨੋ। ਹਾਲੇ ਤੱਕ ਲੇਲੇ ਦੀ ਸਿਰੀ, ਲੱਤਾਂ ਅਤੇ ਅੰਦਰਲੇ ਹਿੱਸੇ ਪੂਰੇ ਹੋਣੇ ਚਾਹੀਦੇ ਹਨ।"
29ਤੁਹਾਨੂੰ ਉਹ ਸਾਰਾ ਮਾਸ ਉਸੇ ਰਾਤ ਖਾਣਾ ਚਾਹੀਦਾ ਹੈ। ਜੇ ਕੁਝ ਮਾਸ ਸਵੇਰ ਲਈ ਬਚ ਜਾਵੇ ਤਾਂ ਉਸ ਨੂੰ ਅੱਗ ਵਿੱਚ ਸਾੜ ਦੇਣਾ ਚਾਹੀਦਾ ਹੈ।"
You have read Exodus 10
29 verses