1“ਜਦੋਂ ਤੁਸੀਂ ਭੋਜਨ ਕਰੋ, ਤਾਂ ਤੁਹਾਨੂੰ ਪੂਰੀ ਤਰ੍ਹਾਂ ਤਿਆਰ ਹੋਣਾ ਚਾਹੀਦਾ ਹੈ ਜਿਵੇਂ ਤੁਸੀਂ ਸਫ਼ਰ ਤੇ ਜਾ ਰਹੇ ਹੋਵੋਂ। ਤੁਹਾਡੇ ਪੈਰੀਂ ਜੁੱਤੀ ਹੋਣੀ ਚਾਹੀਦੀ ਹੈ ਅਤੇ ਹੱਥ ਵਿੱਚ ਸੋਟੀ ਹੋਣੀ ਚਾਹੀਦੀ ਹੈ। ਤੁਹਾਨੂੰ ਕਾਹਲੀ ਨਾਲ ਭੋਜਨ ਕਰਨਾ ਚਾਹੀਦਾ ਹੈ। ਕਿਉਂ ਕਿ ਇਹ ਯਹੋਵਾਹ ਦੇ ਪਸਾਹ ਦਾ ਭੋਜਨ ਹੈ-ਉਸ ਵੇਲੇ ਦਾ ਜਦੋਂ ਯਹੋਵਾਹ ਨੇ ਆਪਣੇ ਲੋਕਾਂ ਦੀ ਰੱਖਿਆ ਕੀਤੀ ਅਤੇ ਛੇਤੀ ਨਾਲ ਉਨ੍ਹਾਂ ਨੂੰ ਮਿਸਰ ਵਿੱਚੋਂ ਬਾਹਰ ਲੈ ਗਿਆ।"
2“ਅੱਜ ਰਾਤ ਨੂੰ ਮੈਂ ਮਿਸਰ ਵਿੱਚੋਂ ਲੰਘਾਂਗਾ ਅਤੇ ਮਿਸਰ ਦੇ ਹਰ ਆਦਮੀ ਅਤੇ ਪਸ਼ੂ ਦੀ ਪਲੋਠੀ ਸੰਤਾਨ ਨੂੰ ਮਾਰ ਦਿਆਂਗਾ। ਇਸ ਤਰ੍ਹਾਂ ਨਾਲ ਮੈਂ ਮਿਸਰ ਦੇ ਸਾਰੇ ਦੇਵਤਿਆਂ ਦਾ ਨਿਆਂ ਕਰਾਂਗਾ। ਮੈਂ ਦਰਸਾ ਦਿਆਂਗਾ ਕਿ ਮੈਂ ਯਹੋਵਾਹ ਹਾਂ।"
3ਪਰ ਤੁਹਾਡੇ ਘਰਾਂ ਉੱਤੇ ਖੂਨ, ਖਾਸ ਨਿਸ਼ਾਨ ਹੋਵੇਗਾ। ਜਦੋਂ ਮੈਂ ਖੂਨ ਨੂੰ ਦੇਖਾਂਗਾ ਤਾਂ ਮੈਂ ਤੁਹਾਡੇ ਘਰ ਨੂੰ ਲੰਘ ਜਾਵਾਂਗਾ। ਮੈਂ ਮਿਸਰ ਦੇ ਲੋਕਾਂ ਉਤੇ ਮੁਸੀਬਤਾਂ ਸੁੱਟਾਂਗਾ। ਪਰ ਉਨ੍ਹਾਂ ਵਿੱਚੋਂ ਕੋਈ ਵੀ ਭੈੜੀ ਬਿਮਾਰੀ ਤੁਹਾਨੂੰ ਨਹੀਂ ਲੱਗੇਗੀ।"
4“ਇਸ ਲਈ ਤੁਸੀਂ ਹਮੇਸ਼ਾ ਅੱਜ ਦੀ ਰਾਤ ਨੂੰ ਚੇਤੇ ਰੱਖੋਂਗੇ-ਇਹ ਤੁਹਾਡੇ ਲਈ ਛੁੱਟੀ ਦਾ ਖਾਸ ਦਿਨ ਹੋਵੇਗਾ। ਤੁਹਾਡੇ ਉੱਤਰਾਧਿਕਾਰੀ ਇਸ ਛੁੱਟੀ ਨਾਲ ਯਹੋਵਾਹ ਦਾ ਹਮੇਸ਼ਾ ਆਦਰ ਕਰਨਗੇ।"
5ਇਸ ਛੁੱਟੀ ਤੇ, ਤੁਸੀਂ ਸੱਤਾਂ ਦਿਨਾਂ ਲਈ ਪਤੀਰੀ ਰੋਟੀ ਖਾਵੋਂਗ਼ੇ। ਇਸ ਛੁੱਟੀ ਦੇ ਪਹਿਲੇ ਦਿਨ, ਤੁਸੀਂ ਆਪਣੇ ਘਰਾਂ ਵਿੱਚੋਂ ਸਾਰਾ ਖਮੀਰ ਬਾਹਰ ਕੱਢ ਦਿਉਂਗੇ। ਜੇ ਕੋਈ ਪਹਿਲੇ ਅਤੇ ਸੱਤਵੇਂ ਦਿਨ ਦੇ ਵਿੱਚਕਾਰ ਖਮੀਰ ਖਾਂਦਾ ਹੈ ਤਾਂ ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਣਾ ਚਾਹੀਦਾ ਹੈ।"

6ਛੁੱਟੀਆਂ ਦੇ ਪਹਿਲੇ ਤੇ ਆਖਰੀ ਦਿਨ ਪਵਿੱਤਰ ਸਭਾਵਾਂ ਹੋਣਗੀਆਂ ਇਨ੍ਹਾਂ ਦਿਨਾਂ ਤੇ ਤੁਹਾਨੂੰ ਕੋਈ ਕੰਮ ਨਹੀਂ ਕਰਨਾ ਚਾਹੀਦਾ। ਸਿਰਫ਼ ਇੱਕੋ ਕੰਮ ਜਿਹੜਾ ਤੁਸੀਂ ਇਨ੍ਹਾਂ ਦਿਨਾਂ ਵਿੱਚ ਕਰ ਸੱਕਦੇ ਹੋ ਉਹ ਹੈ ਆਪਣੇ ਲਈ ਭੋਜਨ ਤਿਆਰ ਕਰਨਾ।"
7ਤੁਹਾਨੂੰ ਪਤੀਰੀ ਰੋਟੀ ਦੇ ਪਰਬ ਨੂੰ ਚੇਤੇ ਰੱਖਣਾ ਚਾਹੀਦਾ ਹੈ। ਕਿਉਂਕਿ ਇਸ ਦਿਨ ਮੈਂ ਤੁਹਾਡੇ ਸਮੂਹ ਲੋਕਾਂ ਨੂੰ ਟੋਲਿਆਂ ਵਿੱਚ ਮਿਸਰ ਤੋਂ ਬਾਹਰ ਲੈ ਗਿਆ ਸਾਂ। ਇਸ ਲਈ ਤੁਹਾਡੇ ਸਮੂਹ ਉੱਤਰਾਧਿਕਾਰੀਆਂ ਨੂੰ ਇਹ ਦਿਨ ਚੇਤੇ ਰੱਖਣਾ ਚਾਹੀਦਾ ਹੈ। ਇਹ ਉਹ ਨੇਮ ਹੈ ਜਿਹੜਾ ਸਦਾ ਰਹੇਗਾ।"
8ਇਸ ਲਈ, ਪਹਿਲੇ ਮਹੀਨੇ ਦੇ 14ਵੇਂ ਦਿਨ ਦੀ, ਸ਼ਾਮ ਨੂੰ ਤੁਸੀਂ ਪਤੀਰੀ ਰੋਟੀ ਖਾਣੀ ਸ਼ੁਰੂ ਕਰਕੇ ਉਸੇ ਮਹੀਨੇ ਦੇ 21ਵੇਂ ਦਿਨ ਦੀ ਸ਼ਾਮ ਤੱਕ ਖਾਵੋਂਗੇ।"
9ਸੱਤਾਂ ਦਿਨਾਂ ਤੱਕ ਤੁਹਾਡੇ ਘਰਾਂ ਵਿੱਚ ਕੋਈ ਖਮੀਰ ਨਹੀਂ ਹੋਣਾ ਚਾਹੀਦਾ। ਕੋਈ ਵੀ ਵਿਅਕਤੀ, ਇਸਰਾਏਲ ਦਾ ਨਾਗਰਿਕ ਜਾਂ ਵਿਦੇਸ਼ੀ ਜਨਮਿਆ ਵਾਸੀ, ਜਿਹੜਾ ਇਸ ਮੌਕੇ ਤੇ ਖਮੀਰ ਖਾਵੇ, ਉਸ ਨੂੰ ਬਾਕੀ ਦੇ ਇਸਰਾਏਲ ਤੋਂ ਅੱਡ ਕਰ ਦਿੱਤਾ ਜਾਵੇਗਾ।"
10ਇਸ ਮੌਕੇ ਤੇ ਤੁਸੀਂ ਖਮੀਰ ਨਹੀਂ ਖਾਵੋਂਗੇ। ਜਿੱਥੇ ਵੀ ਤੁਸੀਂ ਰਹਿੰਦੇ ਹੋਵੋਂ ਤੁਸੀਂ ਪਤੀਰੀ ਰੋਟੀ ਖਾਵੋਂਗੇ।”"
You have read Exodus 11
10 verses