Lumina
Exodus

Consecration of the Firstborn

Exodus 13·Punjabi Bible

1ਯਹੋਵਾਹ ਨੇ ਰਸਤਾ ਦਿਖਾਇਆ। ਦਿਨ ਵੇਲੇ ਯਹੋਵਾਹ ਨੇ ਇੱਕ ਲੰਮੇ ਬੱਦਲ ਨੂੰ ਲੋਕਾਂ ਦੀ ਅਗਵਾਈ ਲਈ ਵਰਤਿਆ ਅਤੇ ਰਾਤ ਵੇਲੇ ਯਹੋਵਾਹ ਨੇ ਅੱਗ ਦੀ ਇੱਕ ਲੰਮੀ ਲਾਟ ਨੂੰ ਰਸਤਾ ਦਿਖਾਉਣ ਲਈ ਵਰਤਿਆ। ਇਹ ਅੱਗ ਉਨ੍ਹਾਂ ਨੂੰ ਰੌਸ਼ਨੀ ਦਿੰਦੀ ਸੀ ਤਾਂ ਜੋ ਉਹ ਰਾਤ ਵੇਲੇ ਵੀ ਸਫ਼ਰ ਕਰ ਸੱਕਣ।"

2ਲੰਮਾ ਬੱਦਲ ਦਿਨ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਰਹਿੰਦਾ ਸੀ ਅਤੇ ਅੱਗ ਦੀ ਲਾਟ ਰਾਤ ਵੇਲੇ ਹਮੇਸ਼ਾ ਉਨ੍ਹਾਂ ਦੇ ਨਾਲ ਹੁੰਦੀ ਸੀ।"

3ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,"

4“ਲੋਕਾਂ ਨੂੰ ਆਖ ਕਿ ਉਹ ਪੀ-ਹਹੀਰੋਥ ਨੂੰ ਵਾਪਸ ਜਾਣ। ਉਨ੍ਹਾਂ ਨੂੰ ਆਖ ਕਿ ਉਹ ਮਿਗਦੋਲ ਅਤੇ ਲਾਲ ਸਾਗਰ ਦੇ ਵਿੱਚਕਾਰ ਬਆਲ-ਸਫ਼ੋਨ ਦੇ ਨੇੜੇ ਰਾਤ ਗੁਜ਼ਾਰਨ।"

5ਫ਼ਿਰਊਨ ਸੋਚੇਗਾ ਕਿ ਇਸਰਾਏਲ ਦੇ ਲੋਕ ਮਾਰੂਥਲ ਵਿੱਚ ਭਟਕ ਰਹੇ ਹਨ। ਅਤੇ ਉਹ ਸੋਚੇਗਾ ਕਿ ਲੋਕਾਂ ਕੋਲ ਜਾਣ ਦੀ ਕੋਈ ਥਾਂ ਨਹੀਂ।"

Exodus 13 illustration - Exodus Chapter 13

6ਮੈਂ ਫ਼ਿਰਊਨ ਨੂੰ ਜ਼ਿੱਦੀ ਬਣਾਵਾਂਗਾ ਅਤੇ ਉਹ ਤੁਹਾਡਾ ਪਿੱਛਾ ਕਰੇਗਾ। ਮੈਂ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਹਰਾ ਦੇਵਾਂਗਾ ਅਤੇ ਇਹ ਮੇਰੇ ਲਈ ਸਤਿਕਾਰ ਲਿਆਵੇਗਾ। ਫ਼ੇਰ ਮਿਸਰ ਦੇ ਲੋਕਾਂ ਨੂੰ ਪਤਾ ਚੱਲੇਗਾ ਕਿ ਮੈਂ ਯਹੋਵਾਹ ਹਾਂ।” ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਦਾ ਆਦੇਸ਼ ਮੰਨਿਆ-ਉਨ੍ਹਾਂ ਨੇ ਉਹੀ ਕੀਤਾ ਜੋ ਉਸ ਨੇ ਆਖਿਆ ਸੀ।"

7ਫ਼ਿਰਊਨ ਇਸਰਾਏਲੀਆਂ ਦਾ ਪਿੱਛਾ ਕਰਦਾ ਹੈ ਫ਼ਿਰਊਨ ਨੂੰ ਸੂਹ ਮਿਲੀ ਕਿ ਇਸਰਾਏਲ ਦੇ ਲੋਕ ਬਚ ਨਿਕਲੇ ਹਨ। ਜਦੋਂ ਉਸ ਨੇ ਇਹ ਗੱਲ ਸੁਣੀ, ਉਸ ਨੇ ਅਤੇ ਉਸ ਦੇ ਅਧਿਕਾਰੀਆਂ ਨੇ ਆਪਣੇ ਪਹਿਲਾਂ ਕੀਤੇ ਨਿਆਂ ਬਾਰੇ ਮਨ ਬਦਲ ਲਿਆ। ਫ਼ਿਰਊਨ ਨੇ ਆਖਿਆ, “ਅਸੀਂ ਇਸਰਾਏਲ ਦੇ ਲੋਕਾਂ ਨੂੰ ਜਾਣ ਕਿਉਂ ਦਿੱਤਾ? ਅਸੀਂ ਉਨ੍ਹਾਂ ਨੂੰ ਭੱਜਣ ਕਿਉਂ ਦਿੱਤਾ? ਹੁਣ ਅਸੀਂ ਆਪਣੇ ਗੁਲਾਮ ਗੁਆ ਲਏ ਹਨ।”"

8ਇਸ ਲਈ ਫ਼ਿਰਊਨ ਨੇ ਆਪਣਾ ਰੱਥ ਤਿਆਰ ਕੀਤਾ ਅਤੇ ਆਪਣੇ ਨਾਲ ਆਪਣੇ ਬੰਦੇ ਲਏ।"

9ਫ਼ਿਰਊਨ ਨੇ ਆਪਣੇ 600 ਸਭ ਤੋਂ ਵੱਧੀਆ ਬੰਦੇ ਅਤੇ ਆਪਣੇ ਸਾਰੇ ਰੱਥ ਨਾਲ ਲਈ। ਹਰ ਰੱਥ ਵਿੱਚ ਇੱਕ ਅਧਿਕਾਰੀ ਸੀ।"

10ਯਹੋਵਾਹ ਨੇ ਮਿਸਰ ਦੇ ਰਾਜੇ, ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ ਇਸ ਲਈ ਉਸ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ।"

Exodus 13 illustration - Exodus Chapter 13

11ਮਿਸਰੀ ਫ਼ੌਜ ਕੋਲ ਬਹੁਤ ਸਾਰੇ ਘੋੜਸਵਾਰ ਫ਼ੌਜੀ ਅਤੇ ਰੱਥ ਸਨ। ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਜਾ ਘੇਰਿਆ, ਜਦੋਂ ਉਨ੍ਹਾਂ ਨੇ ਲਾਲ ਸਾਗਰ ਕੰਢੇ ਬਆਲ-ਸਫ਼ੋਨ ਦੇ ਪੂਰਬ ਵੱਲ ਪੀ-ਹਹੀਰੋਥ ਵਿਖੇ ਡੇਰਾ ਲਾਇਆ ਹੋਇਆ ਸੀ।"

12ਇਸਰਾਏਲ ਦੇ ਲੋਕਾਂ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਉਨ੍ਹਾਂ ਵੱਲ ਆਉਂਦਿਆਂ ਵੇਖਿਆ। ਲੋਕ ਬਹੁਤ ਘਬਰਾ ਗਏ। ਉਨ੍ਹਾਂ ਨੇ ਯਹੋਵਾਹ ਅੱਗੇ, ਸਹਾਇਤਾ ਲਈ, ਪੁਕਾਰ ਕੀਤੀ।"

13ਉਨ੍ਹਾਂ ਨੇ ਮੂਸਾ ਨੂੰ ਆਖਿਆ, “ਤੂੰ ਸਾਨੂੰ ਮਿਸਰ ਵਿੱਚੋਂ ਕਿਉਂ ਬਾਹਰ ਲਿਆਂਦਾ? ਤੂੰ ਸਾਨੂੰ ਇੱਥੇ ਮਾਰੂਥਲ ਵਿੱਚ ਮਾਰਨ ਲਈ ਕਿਉਂ ਲਿਆਂਦਾ ਹੈ? ਅਸੀਂ ਮਿਸਰ ਵਿੱਚ ਸ਼ਾਂਤੀ ਨਾਲ ਮਰ ਸੱਕਦੇ ਸਾਂ-ਮਿਸਰ ਵਿੱਚ ਬਹੁਤ ਕਬਰਾਂ ਸਨ।"

14ਅਸੀਂ ਤੈਨੂੰ ਆਖਿਆ ਸੀ ਕਿ ਇਹ ਗੱਲ ਵਾਪਰੇਗੀ। ਮਿਸਰ ਵਿੱਚ ਅਸੀਂ ਆਖਿਆ ਸੀ, ‘ਮਿਹਰਬਾਨੀ ਕਰਕੇ ਸਾਨੂੰ ਪਰੇਸ਼ਾਨ ਨਾ ਕਰ। ਸਾਨੂੰ ਇੱਥੇ ਰਹਿਣ ਦੇ ਅਤੇ ਮਿਸਰੀਆਂ ਦੀ ਗੁਲਾਮੀ ਕਰਨ ਦੇ।’ ਸਾਡੇ ਲਈ, ਇੱਥੇ ਆਕੇ ਮਾਰੂਥਲ ਵਿੱਚ ਮਰਨ ਨਾਲੋਂ ਓੱਥੇ ਗੁਲਾਮ ਬਣਕੇ ਰਹਿਣਾ ਵੱਧੇਰੇ ਚੰਗਾ ਹੁੰਦਾ।”"

15ਪਰ ਮੂਸਾ ਨੇ ਜਵਾਬ ਦਿੱਤਾ, “ਡਰੋ ਨਾ। ਜਿੱਥੇ ਤੁਸੀਂ ਹੋ ਦ੍ਰਿੜਤਾ ਨਾਲ ਖਲੋਵੋ ਅਤੇ ਯਹੋਵਾਹ ਨੂੰ ਤੁਹਾਡੀ ਰੱਖਿਆ ਕਰਦਿਆਂ ਦੇਖੋ। ਅੱਜ ਵੇਖ ਲਵੋ ਤੁਸੀਂ ਫ਼ੇਰ ਇਨ੍ਹਾਂ ਮਿਸਰੀਆਂ ਨੂੰ ਕਦੇ ਨਹੀਂ ਵੇਖੋਂਗੇ।"

Exodus 13 illustration - Exodus Chapter 13

16ਅਤੇ ਤੁਹਾਨੂੰ ਹੋਰ ਕੁਝ ਨਹੀਂ ਕਰਨਾ ਪਵੇਗਾ ਸਗੋਂ ਸ਼ਾਂਤ ਰਹੋ। ਯਹੋਵਾਹ ਤੁਹਾਡੇ ਲਈ ਯੁੱਧ ਕਰੇਗਾ।”"

17ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੁਸੀਂ ਹਾਲੇ ਤੱਕ ਮੈਨੂੰ ਕਿਉਂ ਪੁਕਾਰ ਰਹੇ ਹੋ। ਇਸਰਾਏਲ ਦੇ ਲੋਕਾਂ ਨੂੰ ਤੁਰ ਪੈਣ ਲਈ ਆਖੋ।"

18ਆਪਣੇ ਹੱਥ ਵਿੱਚ ਸੋਟੀ ਲੈ ਕੇ ਉਸ ਨੂੰ ਲਾਲ ਸਾਗਰ ਉੱਪਰ ਉੱਠਾ, ਅਤੇ ਲਾਲ ਸਾਗਰ ਪਾਟ ਜਾਵੇਗਾ। ਫ਼ੇਰ ਲੋਕ ਖੁਸ਼ਕ ਧਰਤੀ ਰਾਹੀਂ ਰਾਹੀਂ ਪਾਰ ਲੰਘ ਸੱਕਣਗੇ।"

19ਮੈਂ ਮਿਸਰੀਆਂ ਨੂੰ ਇਸ ਲਈ ਜ਼ਿੱਦੀ ਬਣਾਇਆ ਹੈ ਤਾਂ ਜੋ ਉਹ ਤੁਹਾਡਾ ਪਿੱਛਾ ਕਰਨ। ਪਰ ਮੈਂ ਫ਼ਿਰਊਨ ਤੋਂ ਅਤੇ ਉਸਦੀ ਸਾਰੀ ਫ਼ੌਜ, ਉਸ ਦੇ ਘੋੜਿਆਂ ਅਤੇ ਉਸ ਦੇ ਰੱਥਾਂ ਤੋਂ ਪਰਤਾਪਮਈ ਹੋਵਾਂਗਾ।"

20ਫ਼ੇਰ ਮਿਸਰ ਨੂੰ ਪਤਾ ਲੱਗੇਗਾ ਕਿ ਮੈਂ ਯਹੋਵਾਹ ਹਾਂ। ਉਹ ਮੇਰਾ ਉਦੋਂ ਆਦਰ ਕਰਨਗੇ ਜਦੋਂ ਮੈਂ ਫ਼ਿਰਊਨ ਅਤੇ ਉਸ ਦੇ ਘੋੜਸਵਾਰ ਫ਼ੌਜੀਆਂ ਅਤੇ ਰੱਥਾਂ ਨੂੰ ਹਰਾ ਦਿਆਂਗਾ।”"

Exodus 13 illustration - Exodus Chapter 13

21ਯਹੋਵਾਹ ਮਿਸਰੀ ਫ਼ੌਜ ਨੂੰ ਹਰਾਉਂਦਾ ਹੈ ਤਾਂ ਯਹੋਵਾਹ ਦਾ ਦੂਤ ਲੋਕਾਂ ਦੇ ਪਿੱਛੇ ਆ ਗਿਆ। (ਯਹੋਵਾਹ ਦਾ ਦੂਤ ਆਮ ਤੌਰ ਤੇ ਲੋਕਾਂ ਦੀ ਅਗਵਾਈ ਲਈ ਉਨ੍ਹਾਂ ਦੇ ਅੱਗੇ ਹੁੰਦਾ ਸੀ।) ਇਸ ਅਲੀ ਲੰਮਾ ਬੱਦਲ ਲੋਕਾਂ ਦੇ ਸਾਹਮਣੇ ਵਾਲੇ ਪਾਸੇ ਤੋਂ ਹਟਕੇ ਲੋਕਾਂ ਦੇ ਪਿੱਛੇ ਚੱਲਾ ਗਿਆ।"

22ਇਸ ਤਰ੍ਹਾਂ ਬੱਦਲ ਮਿਸਰੀਆਂ ਅਤੇ ਇਸਰਾਏਲ ਦੇ ਲੋਕਾਂ ਦੇ ਵਿੱਚਕਾਰ ਖੜ੍ਹਾ ਹੋ ਗਿਆ। ਇਸਰਾਏਲ ਦੇ ਲੋਕਾਂ ਲਈ ਰੌਸ਼ਨੀ ਸੀ। ਪਰ ਮਿਸਰੀਆਂ ਲਈ ਹਨੇਰਾ ਸੀ। ਇਸ ਲਈ ਮਿਸਰੀ ਉਸ ਰਾਤ ਇਸਰਾਏਲ ਦੇ ਲੋਕਾਂ ਦੇ ਹੋਰ ਨੇੜੇ ਨਹੀਂ ਆਏ।"

Chapter Complete

You have read Exodus 13

22 verses