Lumina
Exodus

The Red Sea Crossing

Exodus 14·Punjabi Bible

1ਮੂਸਾ ਨੇ ਆਪਣਾ ਹੱਥ ਲਾਲ ਸਾਗਰ ਉੱਪਰ ਉੱਠਾਇਆ ਅਤੇ ਯਹੋਵਾਹ ਨੇ ਪੂਰਬ ਵੱਲੋਂ ਤੇਜ਼ ਹਵਾ ਵਗਾਈ। ਹਵਾ ਰਾਤ ਭਰ ਚਲਦੀ ਰਹੀ। ਸਮੁੰਦਰ ਪਾਟ ਗਿਆ ਅਤੇ ਹਵਾ ਨੇ ਧਰਤੀ ਸੁਕਾ ਦਿੱਤੀ।"

2ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਥਾਂ ਤੋਂ ਲੰਘ ਗਏ। ਉਨ੍ਹਾਂ ਦੇ ਸੱਜੇ ਅਤੇ ਖੱਬੇ ਪਾਸੇ ਪਾਣੀ ਇੱਕ ਕੰਧ ਵਾਂਗ ਸੀ।"

3ਫ਼ੇਰ ਫ਼ਿਰਊਨ ਦੇ ਸਾਰੇ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੇ ਉਨ੍ਹਾਂ ਦਾ ਸਮੁੰਦਰ ਵਿੱਚ ਪਿੱਛਾ ਕੀਤਾ।"

4ਸੁਵਖਤੇ ਹੀ ਯਹੋਵਾਹ ਨੇ ਲੰਮੇ ਬੱਦਲ ਅਤੇ ਅੱਗ ਦੇ ਥੰਮ੍ਹ ਰਾਹੀਂ ਮਿਸਰੀ ਫ਼ੌਜ ਵੱਲ ਤੱਕਿਆ। ਫ਼ੇਰ ਯਹੋਵਾਹ ਨੇ ਮਿਸਰੀਆਂ ਦੇ ਤੰਬੂਆਂ ਵਿੱਚ ਮੁਸੀਬਤ ਪਾ ਦਿੱਤੀ ਅਤੇ ਉਨ੍ਹਾਂ ਨੂੰ ਸ਼ੰਸ਼ੋਪੰਚ ਵਿੱਚ ਪਾ ਦਿੱਤਾ।"

5ਫ਼ੇਰ ਉਸ ਨੇ ਰੱਥਾਂ ਦੇ ਪਹੀਆਂ ਨੂੰ ਕੱਟ ਦਿੱਤਾ ਅਤੇ ਰੱਥਾਂ ਤੇ ਕਾਬੂ ਰੱਖਣਾ ਮੁਸ਼ਕਿਲ ਕਰ ਦਿੱਤਾ। ਮਿਸਰੀ ਚੀਕੇ, “ਆਓ ਆਪਾਂ ਇੱਥੋਂ ਨਿਕਲ ਚੱਲੀਏ। ਇਸਰਾਏਲ ਦੇ ਲੋਕਾਂ ਲਈ ਯਹੋਵਾਹ ਸਾਡੇ ਖਿਲਾਫ਼ ਲੜ ਰਿਹਾ ਹੈ।”"

Exodus 14 illustration - Exodus Chapter 14

6ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣਾ ਹੱਥ ਸਮੁੰਦਰ ਉੱਪਰ ਉੱਠਾ। ਪਾਣੀ ਡਿੱਗ ਪਵੇਗਾ ਅਤੇ ਮਿਸਰੀ ਰੱਥਾਂ ਅਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦੇਵੇਗਾ।”"

7ਇਸ ਲਈ ਪ੍ਰਭਾਤ ਵੇਲੇ, ਮੂਸਾ ਨੇ ਆਪਣਾ ਹੱਥ ਸਮੁੰਦਰ ਦੇ ਉੱਪਰ ਫ਼ੈਲਾਇਆ ਅਤੇ ਪਾਣੀ ਆਪਣੀ ਪਹਿਲਾਂ ਵਾਲੀ ਪੱਧਰ ਵੱਲ ਵਾਪਸ ਦੌੜਿਆ। ਮਿਸਰੀ ਆਪਣੀ ਪੂਰੀ ਵਾਹ ਲਾਕੇ ਪਾਣੀ ਵਿੱਚੋਂ ਭੱਜ ਰਹੇ ਸਨ, ਪਰ ਯਹੋਵਾਹ ਨੇ ਉਨ੍ਹਾਂ ਨੂੰ ਸਮੁੰਦਰ ਦੇ ਨਾਲ ਹੀ ਰੋੜ੍ਹ ਦਿੱਤਾ।"

8ਪਾਣੀ ਆਪਣੀ ਪਹਿਲਾਂ ਵਾਰੀ ਪੱਧਰ ਉੱਤੇ ਆ ਗਿਆ ਅਤੇ ਰੱਥਾਂ ਤੇ ਘੋੜਸਵਾਰ ਫ਼ੌਜੀਆਂ ਨੂੰ ਡੋਬ ਦਿੱਤਾ। ਫ਼ਿਰਊਨ ਦੀ ਫ਼ੌਜ ਇਸਰਾਏਲ ਦੇ ਲੋਕਾਂ ਦਾ ਪਿੱਛਾ ਕਰ ਰਹੀ ਸੀ ਪਰ ਉਹ ਫ਼ੌਜ ਤਬਾਹ ਹੋ ਗਈ। ਉਨ੍ਹਾਂ ਵਿੱਚੋਂ ਕੋਈ ਨਹੀਂ ਬਚਿਆ।"

9ਪਰ ਇਸਰਾਏਲ ਦੇ ਲੋਕ ਸਮੁੰਦਰ ਰਾਹੀਂ ਸੁੱਕੀ ਧਰਤੀ ਤੇ ਲੰਘ ਗਏ। ਪਾਣੀ ਸੱਜੇ ਪਾਸੇ ਅਤੇ ਖੱਬੇ ਪਾਸੇ ਕੰਧਾਂ ਵਾਂਗ ਖਲੋਤਾ ਰਿਹਾ।"

10ਇਸ ਲਈ ਉਸ ਦਿਨ, ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਬਚਾਇਆ। ਅਤੇ ਬਾਦ ਵਿੱਚ ਇਸਰਾਏਲ ਦੇ ਲੋਕਾਂ ਨੇ ਲਾਲ ਸਾਗਰ ਦੇ ਕੰਢੇ ਮਿਸਰੀ ਫ਼ੌਜੀਆਂ ਦੀਆਂ ਲਾਸ਼ਾਂ ਦੇਖੀਆਂ।"

Exodus 14 illustration - Exodus Chapter 14

11ਇਸਰਾਏਲ ਦੇ ਲੋਕਾਂ ਨੇ ਯਹੋਵਾਹ ਦੀ ਮਹਾਨ ਸ਼ਕਤੀ ਉਦੋਂ ਦੇਖੀ ਜਦੋਂ ਉਸ ਨੇ ਮਿਸਰੀਆਂ ਨੂੰ ਹਰਾਇਆ। ਇਸ ਲਈ ਲੋਕ ਯਹੋਵਾਹ ਤੋਂ ਡਰਦੇ ਅਤੇ ਉਸਦਾ ਆਦਰ ਕਰਦੇ ਸਨ। ਉਨ੍ਹਾਂ ਨੇ ਯਹੋਵਾਹ ਅਤੇ ਉਸ ਦੇ ਸੇਵਕ ਮੂਸਾ ਵਿੱਚ ਭਰੋਸਾ ਕਰਨਾ ਸ਼ੁਰੂ ਕਰ ਦਿੱਤਾ।"

12ਮੂਸਾ ਦਾ ਗੀਤ ਤਾਂ ਮੂਸਾ ਅਤੇ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਲਈ ਇਹ ਗੀਤ ਗਾਉਣਾ ਸ਼ੁਰੂ ਕੀਤਾ: ਮੈਂ ਯਹੋਵਾਹ ਵਾਸਤੇ ਗਾਵਾਂਗਾ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।"

13ਯਹੋਵਾਹ ਮੇਰੀ ਤਾਕਤ ਅਤੇ ਮੇਰੀ ਮੁਕਤੀ ਹੈ। ਮੈਂ ਉਸ ਲਈ ਉਸਤਤਿ ਦੇ ਗੀਤ ਗਾਉਂਦਾ ਹਾਂ। ਇਹ ਮੇਰਾ ਪਰਮੇਸ਼ੁਰ ਹੈ, ਅਤੇ ਮੈਂ ਉਸਦੀ ਉਸਤਤਿ ਕਰਦਾ ਹਾਂ। ਯਹੋਵਾਹ ਮੇਰੇ ਪੁਰਖਿਆਂ ਦਾ ਪਰਮੇਸ਼ੁਰ ਹੈ, ਅਤੇ ਮੈਂ ਉਸਦਾ ਆਦਰ ਕਰਦਾ ਹਾਂ।"

14ਯਹੋਵਾਹ ਇੱਕ ਮਹਾਨ ਯੋਧਾ ਹੈ। ਯਹੋਵਾਹ ਉਸਦਾ ਨਾਮ ਹੈ।"

15ਉਸ ਨੇ ਫ਼ਿਰਊਨ ਦੇ ਰੱਥਾਂ ਅਤੇ ਫ਼ੌਜੀਆਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ। ਫ਼ਿਰਊਨ ਦੇ ਸਭ ਤੋਂ ਚੰਗੇ ਫ਼ੌਜੀ ਲਾਲ ਸਾਗਰ ਵਿੱਚ ਡੁੱਬ ਗਏ।"

Exodus 14 illustration - Exodus Chapter 14

16ਡੂੰਘੇ ਪਾਣੀਆਂ ਨੇ ਉਨ੍ਹਾਂ ਨੂੰ ਕੱਜ ਲਿਆ ਅਤੇ ਉਹ ਪੱਥਰਾਂ ਵਾਂਗ ਹੇਠਾਂ ਡੁੱਬ ਗਏ।"

17“ਤੇਰਾ ਸੱਜਾ ਹੱਥ ਕਮਾਲ ਦੀ ਤਾਕਤ ਰੱਖਦਾ ਹੈ। ਯਹੋਵਾਹ, ਤੇਰੇ ਸੱਜੇ ਹੱਥ ਨੇ ਦੁਸ਼ਮਣ ਨੂੰ ਭੰਨ ਦਿੱਤਾ।"

18ਆਪਣੇ ਮਹਾਨ ਪਰਤਾਪ ਨਾਲ ਤੂੰ ਆਪਣੇ ਦੁਸ਼ਮਣਾਂ ਨੂੰ ਤਬਾਹ ਕਰ ਦਿੱਤਾ ਜਿਹੜੇ ਤੇਰੇ ਖਿਲਾਫ਼ ਖੜ੍ਹੇ ਹੋਏ ਸਨ। ਤੇਰੇ ਕਰੋਧ ਨੇ ਉਨ੍ਹਾਂ ਨੂੰ ਤਬਾਹ ਕਰ ਦਿੱਤਾ, ਜਿਵੇਂ ਅੱਗ ਕੱਖਾਂ ਨੂੰ ਸਾੜ ਦਿੰਦੀ ਹੈ।"

19ਜਿਹੜਾ ਸਾਹ ਤੂੰ ਆਪਣੀਆਂ ਨਾਸਾਂ ਵਿੱਚੋਂ ਛੱਡਿਆ ਉਸ ਨੇ ਪਾਣੀ ਨੂੰ ਉੱਚਾ ਚੁੱਕ ਦਿੱਤਾ। ਵਗਦਾ ਪਾਣੀ ਕੰਧ ਬਣ ਗਿਆ। ਸਮੁੰਦਰ ਆਪਣੀਆਂ ਗਹਿਰਾਈਆਂ ਤਾਈਂ ਠੋਸ ਬਣ ਗਿਆ।"

20“ਦੁਸ਼ਮਣ ਨੇ ਆਖਿਆ, ‘ਮੈਂ ਉਨ੍ਹਾਂ ਦਾ ਪਿੱਛਾ ਕਰਾਂਗਾ ਤੇ ਉਨ੍ਹਾਂ ਨੂੰ ਫ਼ੜ ਲਵਾਂਗਾ। ਮੈਂ ਉਨ੍ਹਾਂ ਦੀ ਦੌਲਤ ਵੰਡ ਲਵਾਂਗਾ। ਮੈਂ ਇਹ ਸਭ ਕੁਝ ਆਪਣੀ ਤਲਵਾਰ ਨਾਲ ਖੋਹ ਲਵਾਂਗਾ। ਮੇਰੀ ਖੁਦ ਦੀ ਸ਼ਕਤੀ ਉਨ੍ਹਾਂ ਨੂੰ ਤਬਾਹ ਕਰੇਗੀ।’"

Exodus 14 illustration - Exodus Chapter 14

21ਪਰ ਤੂੰ ਫ਼ੂਕ ਮਾਰੀ ਅਤੇ ਉਨ੍ਹਾਂ ਨੂੰ ਸਮੁੰਦਰ ਨਾਲ ਢੱਕ ਦਿੱਤਾ। ਉਹ ਸਿੱਕੇ ਵਾਂਗ ਡੂੰਘੇ ਸਮੁੰਦਰ ਵਿੱਚ ਡੁੱਬ ਗਏ।"

22“ਕੀ ਯਹੋਵਾਹ ਵਰਗੇ ਕੋਈ ਦੇਵਤੇ ਹਨ? ਨਹੀਂ। ਤੇਰੇ ਵਰਗੇ ਕੋਈ ਦੇਵਤੇ ਨਹੀਂ ਤੂੰ ਅਦਭੁਤ ਪਵਿੱਤਰ ਹੈਂ ਤੂੰ ਅਦਭੁਤ ਤਾਕਤਵਰ ਹੈਂ। ਤੂੰ ਮਹਾਨ ਕਰਿਸ਼ਮੇ ਕਰਦਾ ਹੈਂ।"

23ਤੂੰ ਆਪਣਾ ਸੱਜਾ ਹੱਥ ਬਾਹਰ ਕੱਢਿਆ, ਇਸ ਲਈ ਧਰਤੀ ਉਨ੍ਹਾਂ ਨੂੰ ਨਿਗਲ ਗਈ।"

24ਪਰ ਆਪਣੀ ਕਿਰਪਾ ਨਾਲ ਤੂੰ ਲੋਕਾਂ ਦੀ ਅਗਵਾਈ ਕੀਤੀ ਜਿਨ੍ਹਾਂ ਨੂੰ ਤੂੰ ਬਚਾਇਆ। ਅਤੇ ਆਪਣੀ ਤਾਕਤ ਨਾਲ ਤੂੰ ਉਨ੍ਹਾਂ ਦੀ ਅਗਵਾਈ ਆਪਣੀ ਪਵਿੱਤਰ ਅਤੇ ਪ੍ਰਸੰਨ ਧਰਤੀ ਵੱਲ ਕੀਤੀ।"

25“ਦੂਸਰੀਆਂ ਕੌਮਾਂ ਇਸ ਕਹਾਣੀ ਨੂੰ ਸੁਣਨਗੀਆਂ ਅਤੇ ਉਹ ਡਰ ਜਾਣਗੀਆਂ। ਫ਼ਲਿਸਤੀ ਲੋਕ ਡਰ ਨਾਲ ਕੰਬਣਗੇ।"

Exodus 14 illustration - Exodus Chapter 14

26ਅਦੋਮ ਦੇ ਆਗੂ ਕੰਬਣਗੇ। ਮੋਆਬ ਦੇ ਆਗੂ ਡਰ ਨਾਲ ਕੰਬਣਗੇ। ਕਨਾਨ ਦੇ ਲੋਕਾਂ ਦਾ ਹੌਂਸਲਾ ਟੁੱਟ ਜਾਵੇਗਾ।"

27ਉਹ ਲੋਕ ਡਰ ਨਾਲ ਭਰ ਜਾਣਗੇ ਜਦੋਂ ਉਹ ਤੇਰੀ ਤਾਕਤ ਦੇਖਣਗੇ। ਉਹ ਯਹੋਵਾਹ ਦੇ ਲੋਕਾਂ, ਤੇਰੇ ਚੁਣੇ ਹੋਏ ਲੋਕਾਂ ਦੇ ਲੰਘ ਜਾਣ ਤੀਕ ਚੱਟਾਨ ਵਾਂਗ ਖਾਮੋਸ਼ ਰਹਿਣਗੇ।"

28ਯਹੋਵਾਹ, ਤੂੰ ਆਪਣੇ ਲੋਕਾਂ ਦੀ ਆਪਣੇ ਪਰਬਤ ਉੱਪਰ ਅਗਵਾਈ ਕਰੇਂਗਾ। ਤੂੰ ਉਨ੍ਹਾਂ ਨੂੰ ਉਸ ਥਾਂ ਤੇ ਰਹਿਣ ਦੇਵੇਂਗਾ। ਜਿਹੜੀ ਤੂੰ ਆਪਣੇ ਤਖਤ ਲਈ ਬਣਾਈ ਹੈ। ਸੁਆਮੀ, ਤੂੰ ਆਪਣਾ ਮੰਦਰ ਬਣਾਵੇਂਗਾ।"

29“ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ।”"

30ਹਾਂ, ਇਹ ਸੱਚਮੁੱਚ ਵਾਪਰਿਆ ਸੀ। ਫ਼ਿਰਊਨ ਦੇ ਘੋੜੇ ਅਤੇ ਸਵਾਰ ਅਤੇ ਰੱਥ ਸਮੁੰਦਰ ਵਿੱਚ ਚੱਲੇ ਗਏ। ਅਤੇ ਯਹੋਵਾਹ ਨੇ ਸਮੁੰਦਰ ਦਾ ਸਾਰਾ ਪਾਣੀ ਉਨ੍ਹਾਂ ਦੇ ਉੱਪਰ ਲੈ ਆਂਦਾ। ਪਰ ਇਸਰਾਏਲ ਦੇ ਲੋਕ ਸਮੁੰਦਰ ਵਿੱਚੋਂ ਸੁੱਕੀ ਧਰਤੀ ਤੋਂ ਲੰਘ ਗਏ।"

Exodus 14 illustration - Exodus Chapter 14

31ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।"

Chapter Complete

You have read Exodus 14

31 verses