Lumina
Exodus

The Song of Moses

Exodus 15·Punjabi Bible

1ਮਿਰਯਮ ਨੇ ਇਹ ਸ਼ਬਦ ਦੁਹਰਾਏ, “ਯਹੋਵਾਹ ਲਈ ਗਾਓ। ਉਸ ਨੇ ਮਹਾਨ ਕਾਰਨਾਮੇ ਕੀਤੇ ਹਨ। ਉਸ ਨੇ ਘੋੜੇ ਅਤੇ ਸਵਾਰਾਂ ਨੂੰ ਸਮੁੰਦਰ ਵਿੱਚ ਸੁੱਟ ਦਿੱਤਾ।”"

2ਇਸਰਾਏਲ ਦਾ ਮਾਰੂਥਲ ਵਿੱਚ ਜਾਣਾ ਮੂਸਾ ਇਸਰਾਏਲ ਦੇ ਲੋਕਾਂ ਨੂੰ ਲਾਲ ਸਾਗਰਾਂ ਤੋਂ ਪਰ੍ਹਾਂ ਸੂਰ ਦੇ ਮਾਰੂਥਲ ਅੰਦਰ ਲੈ ਗਿਆ। ਉਨ੍ਹਾਂ ਨੇ ਮਾਰੂਥਲ ਵਿੱਚ ਤਿੰਨ ਦਿਨ ਤੱਕ ਸਫ਼ਰ ਕੀਤਾ। ਲੋਕਾਂ ਨੂੰ ਕੋਈ ਪਾਣੀ ਨਹੀਂ ਮਿਲਿਆ।"

3ਤਿੰਨ ਦਿਨਾਂ ਮਗਰੋਆਂ ਲੋਕ ਮਾਰਾਹ ਆ ਗਏ। ਮਾਰਾਹ ਵਿੱਚ ਪਾਣੀ ਸੀ ਪਰ ਇਹ ਪੀਣ ਵਿੱਚ ਕੌੜਾ ਸੀ। (ਇਸੇ ਲਈ ਉਸ ਥਾਂ ਦਾ ਨਾਮ ਮਾਰਾਹ ਸੀ।)"

4ਲੋਕਾਂ ਨੇ ਮੂਸਾ ਅੱਗੇ ਸ਼ਿਕਾਇਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਲੋਕਾਂ ਨੇ ਆਖਿਆ, “ਹੁਣ ਅਸੀਂ ਕੀ ਪੀਵਾਂਗੇ?”"

5ਮੂਸਾ ਨੇ ਯਹੋਵਾਹ ਨੂੰ ਆਵਾਜ਼ ਦਿੱਤੀ। ਇਸ ਲਈ ਯਹੋਵਾਹ ਨੇ ਉਸ ਨੂੰ ਇੱਕ ਦਰੱਖਤ ਦਿਖਾਇਆ। ਮੂਸਾ ਨੇ ਦਰੱਖਤ ਨੂੰ ਪਾਣੀ ਵਿੱਚ ਸੁੱਟ ਦਿੱਤਾ। ਜਦੋਂ ਉਸ ਨੇ ਅਜਿਹਾ ਕੀਤਾ, ਪਾਣੀ ਪੀਣ ਦੇ ਯੋਗ ਹੋ ਗਿਆ। ਉਸ ਥਾਂ ਤੇ, ਯਹੋਵਾਹ ਨੇ ਲੋਕਾਂ ਦਾ ਨਿਆਂ ਕੀਤਾ ਅਤੇ ਉਨ੍ਹਾਂ ਨੂੰ ਇੱਕ ਕਾਨੂਨ ਦਿੱਤਾ। ਯਹੋਵਾਹ ਨੇ ਲੋਕਾਂ ਦਾ ਵਿਸ਼ਵਾਸ ਵੀ ਪਰੱਖਿਆ।"

Exodus 15 illustration - Exodus Chapter 15

6ਯਹੋਵਾਹ ਨੇ ਆਖਿਆ, “ਤੁਹਾਨੂੰ ਆਪਣੇ ਯਹੋਵਾਹ ਪਰਮੇਸ਼ੁਰ ਦਾ ਹੁਕਮ ਜ਼ਰੂਰ ਮੰਨਣਾ ਚਾਹੀਦਾ ਹੈ। ਤੁਹਾਨੂੰ ਉਹੀ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨੂੰ ਉਹ ਸਹੀ ਕਹਿੰਦਾ ਹੈ, ਜੇ ਤੁਸੀਂ ਯਹੋਵਾਹ ਦੇ ਸਾਰੇ ਹੁਕਮ ਤੇ ਕਾਨੂਨ ਮੰਨੋਗੇ ਤਾਂ ਤੁਸੀਂ ਮਿਸਰੀਆਂ ਦੀ ਤਰ੍ਹਾਂ ਬਿਮਾਰ ਨਹੀਂ ਹੋਵੋਂਗੇ। ਮੈਂ, ਯਹੋਵਾਹ, ਤੁਹਾਨੂੰ ਅਜਿਹੀ ਕੋਈ ਬਿਮਾਰੀ ਨਹੀਂ ਦਿਆਂਗਾ ਜਿਹੜੀ ਮੈਂ ਮਿਸਰੀਆਂ ਨੂੰ ਦਿੱਤੀ ਸੀ। ਮੈਂ ਯਹੋਵਾਹ ਹਾਂ। ਮੈਂ ਹੀ ਹਾਂ ਜਿਹੜਾ ਤੁਹਾਨੂੰ ਰਾਜ਼ੀ ਕਰਦਾ ਹੈ।”"

7ਫ਼ੇਰ ਲੋਕ ਸਫ਼ਰ ਕਰਦੇ ਹੋਏ ਏਲਿਮ ਪਹੁੰਚੇ। ਏਲਿਮ ਵਿਖੇ ਪਾਣੀ ਦੇ 12 ਚਸ਼ਮੇ ਅਤੇ ਖਜੂਰਾਂ ਦੇ 70 ਰੁੱਖ ਸਨ। ਇਸ ਲਈ ਲੋਕਾਂ ਨੇ ਪਾਣੀ ਦੇ ਨੇੜੇ ਡੇਰਾ ਲਾ ਲਿਆ।"

8ਇਸਰਾਏਲ ਸ਼ਿਕਾਇਤ ਕਰਦਾ, ਯਹੋਵਾਹ ਦਾ ਭੋਜਨ ਭੇਜਣਾ ਫ਼ੇਰ ਲੋਕਾਂ ਨੇ ਏਲਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਆ ਗਏ, ਏਲਿਮ ਤੇ ਸੀਨਈ ਦੇ ਵਿੱਚਕਾਰ। ਉੱਥੇ ਉਹ ਮਿਸਰ ਛੱਡਣ ਤੋਂ ਬਾਦ ਦੂਸਰੇ ਮਹੀਨੇ ਦੀ ਪੰਦਰ੍ਹਾਂ ਤਾਰੀਖ ਨੂੰ ਪਹੁੰਚੇ।"

9ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ।"

10ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”"

Exodus 15 illustration - Exodus Chapter 15

11ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।"

12ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”"

13ਇਸ ਲਈ ਮੂਸਾ ਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਯਹੋਵਾਹ ਦੀ ਸ਼ਕਤੀ ਦੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਉਹੀ ਹੈ ਜੋ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।"

14ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”"

15ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”"

Exodus 15 illustration - Exodus Chapter 15

16ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”"

17ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।"

18ਯਹੋਵਾਹ ਨੇ ਮੂਸਾ ਨੂੰ ਆਖਿਆ,"

19“ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”"

20ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ।"

Exodus 15 illustration - Exodus Chapter 15

21ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ।"

22ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।"

23ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”"

24ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।"

25ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।"

Exodus 15 illustration - Exodus Chapter 15

26ਮੂਸਾ ਨੇ ਉਨ੍ਹਾਂ ਨੂੰ ਆਖਿਆ, “ਅਗਲੇ ਦਿਨ ਖਾਣ ਲਈ ਭੋਜਨ ਨਾ ਬਚਾਓ।”"

27ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।"

Chapter Complete

You have read Exodus 15

27 verses