1ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।"
2ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।"
3ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”"
4ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।"
5ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ।"

6ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”"
7ਸ਼ਨਿਚਰਵਾਰ ਨੂੰ ਕੁਝ ਲੋਕ ਭੋਜਨ ਇਕੱਠਾ ਕਰਨ ਲਈ ਬਾਹਰ ਗਏ ਪਰ ਉਨ੍ਹਾਂ ਨੂੰ ਕੋਈ ਭੋਜਨ ਨਹੀਂ ਮਿਲਿਆ।"
8ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?"
9ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”"
10ਇਸ ਲਈ ਲੋਕ ਸਬਤ ਦੇ ਦਿਨ ਅਰਾਮ ਕਰਦੇ ਸਨ।"

11ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।"
12ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”"
13ਇਸ ਲਈ ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਜੱਗ ਲਵੋ ਅਤੇ ਇਸ ਵਿੱਚ ਅੱਠ ਕੱਪ ਮੰਨ ਦੇ ਭਰੋ। ਇਸ ਮੰਨ ਨੂੰ ਯਹੋਵਾਹ ਦੇ ਅੱਗੇ ਰੱਖਣ ਲਈ ਬਚਾਵੋ। ਇਸ ਨੂੰ ਸਾਡੇ ਉੱਤਰਾਧਿਕਾਰੀਆਂ ਲਈ ਬਚਾਵੋ।”"
14(ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)"
15ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।"

16(ਜਿਸ ਪੈਮਾਨੇ ਦੀ ਵਰਤੋਂ ਉਨ੍ਹਾਂ ਨੇ ਮੰਨ ਲਈ ਕੀਤੀ ਉਹ ਇੱਕ ਓਮਰ ਸੀ। ਇੱਕ ਓਮਰ ਤਕਰੀਬਨ 8 ਕੱਪ ਦੇ ਬਰਾਬਰ ਸੀ।)"
17ਚੱਟਾਨ ਵਿੱਚੋਂ ਪਾਣੀ ਇਸਰਾਏਲ ਦੇ ਸਾਰੇ ਲੋਕ ਸੀਨ ਮਾਰੂਥਲ ਤੋਂ ਇਕੱਠੇ ਸਫ਼ਰ ਤੇ ਚਲੇ। ਉਹ ਯਹੋਵਾਹ ਦੇ ਹੁਕਮ ਅਨੁਸਾਰ ਇੱਕ ਥਾਂ ਤੋਂ ਦੂਸਰੀ ਥਾਂ ਸਫ਼ਰ ਕਰਦੇ ਰਹੇ। ਲੋਕਾਂ ਨੇ ਰਫ਼ੀਦੀਮ ਤੱਕ ਸਫ਼ਰ ਕੀਤਾ ਅਤੇ ਓੱਥੇ ਡੇਰਾ ਲਾ ਲਿਆ। ਓੱਥੇ ਲੋਕਾਂ ਦੇ ਪੀਣ ਲਈ ਪਾਣੀ ਨਹੀਂ ਸੀ।"
18ਇਸ ਲਈ ਲੋਕ ਮੂਸਾ ਦੇ ਵਿਰੁੱਧ ਹੋ ਗਏ ਅਤੇ ਉਸ ਨਾਲ ਝਗੜਨ ਲੱਗੇ। ਲੋਕਾਂ ਨੇ ਆਖਿਆ, “ਸਾਨੂੰ ਪੀਣ ਲਈ ਪਾਣੀ ਦਿਉ।” ਮੂਸਾ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੇਰੇ ਵਿਰੁੱਧ ਕਿਉਂ ਹੋ ਗਏ ਹੋ? ਤੁਸੀਂ ਯਹੋਵਾਹ ਦੀ ਪਰੱਖ ਕਿਉਂ ਕਰ ਰਹੇ ਹੋ? ਕੀ ਤੁਸੀਂ ਇਹ ਸੋਚਦੇ ਹੋ ਕਿ ਯਹੋਵਾਹ ਸਾਡੇ ਨਾਲ ਨਹੀਂ ਹੈ?”"
19ਪਰ ਲੋਕ ਪਾਣੀ ਦੇ ਬਹੁਤ ਪਿਆਸੇ ਸਨ। ਇਸ ਲਈ ਉਨ੍ਹਾਂ ਨੇ ਮੂਸਾ ਨੂੰ ਸ਼ਿਕਾਇਤਾਂ ਕਰਨੀਆਂ ਜਾਰੀ ਰੱਖੀਆਂ। ਲੋਕਾਂ ਨੇ ਆਖਿਆ, “ਤੁਸੀਂ ਸਾਨੂੰ ਮਿਸਰ ਤੋਂ ਬਾਹਰ ਕਿਉਂ ਲਿਆਏ? ਕੀ ਤੁਸੀਂ ਸਾਨੂੰ ਇੱਥੇ ਇਸ ਲਈ ਲਿਆਏ ਸੀ ਕਿ ਅਸੀਂ ਅਤੇ ਸਾਡੇ ਬੱਚੇ ਅਤੇ ਸਾਡੇ ਪਸ਼ੂ ਸਾਰੇ ਹੀ ਪਾਣੀ ਤੋਂ ਬਿਨਾ ਮਰ ਜਾਣ?”"
20ਇਸ ਲਈ ਮੂਸਾ ਨੇ ਯਹੋਵਾਹ ਅੱਗੇ ਪੁਕਾਰ ਕੀਤੀ, “ਮੈਂ ਇਨ੍ਹਾਂ ਲੋਕਾਂ ਨਾਲ ਕੀ ਕਰ ਸੱਕਦਾ ਹਾਂ? ਇਹ ਮੈਨੂੰ ਪੱਥਰ ਮਾਰਨ ਲਈ ਤਿਆਰ ਹਨ।”"

21ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਦੇ ਸਾਹਮਣੇ ਜਾ। ਆਪਣੇ ਨਾਲ ਲੋਕਾਂ ਦੇ ਕੁਝ ਬਜ਼ੁਰਗਾਂ ਨੂੰ ਲੈ ਜਾਵੀਂ। ਆਪਣੇ ਨਾਲ ਆਪਣੀ ਸੋਟੀ ਲੈ। ਇਹੀ ਸੋਟੀ ਹੈ ਜਿਹੜੀ ਤੂੰ ਨੀਲ ਨਦੀ ਉੱਤੇ ਮਾਰਨ ਲਈ ਵਰਤੀ ਸੀ।"
22ਮੈਂ ਤੇਰੇ ਸਾਹਮਣੇ ਹੋਰੇਬ ਚੱਟਾਨ ਉੱਤੇ ਖੜ੍ਹਾ ਹੋਵਾਂਗਾ। ਆਪਣੀ ਸੋਟੀ ਉਸ ਚੱਟਾਨ ਉੱਪਰ ਮਾਰੀ। ਅਤੇ ਇਸ ਵਿੱਚੋਂ ਪਾਣੀ ਨਿਕਲ ਆਵੇਗਾ। ਫ਼ੇਰ ਲੋਕ ਪਾਣੀ ਪੀ ਸੱਕਣਗੇ।” ਮੂਸਾ ਨੇ ਇਹੀ ਗੱਲਾਂ ਕੀਤੀਆਂ ਅਤੇ ਇਸਰਾਏਲ ਦੇ ਬਜ਼ੁਰਗਾਂ ਨੇ ਇਸ ਨੂੰ ਦੇਖਿਆ।"
23ਮੂਸਾ ਨੇ ਉਸ ਥਾਂ ਦਾ ਨਾਮ ਮਰੀਬਾਹ ਅਤੇ ਮੱਸਾਹ ਰੱਖਿਆ, ਕਿਉਂਕਿ ਇਹੀ ਥਾਂ ਸੀ ਜਿੱਥੇ ਇਸਰਾਏਲ ਦੇ ਲੋਕ ਉਸ ਦੇ ਵਿਰੁੱਧ ਹੋ ਗਏ ਸਨ ਅਤੇ ਯਹੋਵਾਹ ਦੀ ਪਰੱਖ ਕੀਤੀ ਸੀ। ਲੋਕ ਜਾਨਣਾ ਚਾਹੁੰਦੇ ਸਨ ਕਿ ਯਹੋਵਾਹ ਉਨ੍ਹਾਂ ਦੇ ਨਾਲ ਸੀ ਜਾਂ ਨਹੀਂ।"
24ਅਮਾਲੇਕੀਆਂ ਨਾਲ ਯੁੱਧ ਰਫ਼ੀਦੀਮ ਵਿਖੇ ਅਮਾਲੇਕੀ ਲੋਕ ਆਏ ਅਤੇ ਇਸਰਾਏਲ ਦੇ ਲੋਕਾਂ ਨਾਲ ਲੜੇ।"
25ਇਸ ਲਈ ਮੂਸਾ ਨੇ ਯਹੋਸ਼ੁਆ ਨੂੰ ਆਖਿਆ, “ਕੁਝ ਆਦਮੀ ਚੁਣੋ ਅਤੇ ਜਾਕੇ ਕਲ ਨੂੰ ਅਮਾਲੇਕੀਆਂ ਨਾਲ ਯੁੱਧ ਕਰੋ। ਮੈਂ ਪਹਾੜੀ ਦੀ ਚੋਟੀ ਉੱਤੇ ਖੜ੍ਹਾ ਹੋਵਾਂਗਾ ਅਤੇ ਤੁਹਾਨੂੰ ਦੇਖਾਂਗਾ। ਮੈਂ ਉਹ ਸੋਟੀ ਫ਼ੜੀ ਹੋਵੇਗੀ ਜੋ ਮੈਨੂੰ ਪਰਮਾਤਮਾ ਨੇ ਦਿੱਤੀ ਸੀ।”"

26ਯਹੋਸ਼ੁਆ ਨੇ ਮੂਸਾ ਦੀ ਗੱਲ ਮੰਨ ਲਈ ਅਤੇ ਅਗਲੇ ਦਿਨ ਅਮਾਲੇਕੀ ਲੋਕਾਂ ਨਾਲ ਲੜਨ ਲਈ ਗਿਆ। ਉਸ ਵੇਲੇ, ਮੂਸਾ, ਹਾਰੂਨ ਅਤੇ ਹੂਰ ਪਹਾੜੀ ਦੀ ਚੋਟੀ ਉੱਤੇ ਗਏ।"
27ਜਦੋਂ ਵੀ ਕਦੇ ਮੂਸਾ ਨੇ ਆਪਣੇ ਹੱਥ ਹਵਾ ਵਿੱਚ ਕਰਦਾ, ਤਾਂ ਇਸਰਾਏਲ ਦੇ ਲੋਕ ਜੰਗ ਜਿੱਤ ਜਾਂਦੇ। ਪਰ ਜਦੋਂ ਮੂਸਾ ਆਪਣੇ ਹੱਥ ਹੇਠਾਂ ਕਰਦਾ ਇਸਰਾਏਲ ਦੇ ਲੋਕ ਲੜਾਈ ਹਾਰ ਜਾਂਦੇ।"
28ਕੁਝ ਸਮੇਂ ਬਾਦ, ਮੂਸਾ ਦੇ ਹੱਥ ਥੱਕ ਗਏ। ਮੂਸਾ ਦੇ ਨਾਲ ਦੇ ਬੰਦੇ ਕੋਈ ਤਰਕੀਬ ਲੱਭਣਾ ਚਾਹੁੰਦੇ ਸਨ ਤਾਂ ਜੋ ਮੂਸਾ ਦੇ ਹੱਥ ਹਵਾ ਵਿੱਚ ਰਹਿਣ। ਇਸ ਲਈ ਉਨ੍ਹਾਂ ਨੇ ਮੂਸਾ ਦੇ ਬੈਠਣ ਲਈ ਇੱਕ ਵੱਡੀ ਚੱਟਾਨ ਉਸ ਦੇ ਹੇਠਾਂ ਰੱਖ ਦਿੱਤੀ। ਫ਼ੇਰ ਹਾਰੂਨ ਅਤੇ ਹੂਰ ਨੇ ਮੂਸਾ ਦੇ ਹੱਥ ਹਵਾ ਵਿੱਚ ਰੱਖੇ। ਹਾਰੂਨ ਮੂਸਾ ਦੇ ਇੱਕ ਪਾਸੇ ਸੀ ਅਤੇ ਹੂਰ ਦੂਸਰੇ ਪਾਸੇ ਸੀ। ਉਨ੍ਹਾਂ ਨੇ ਉਸ ਦੇ ਹੱਥ ਇਸੇ ਤਰ੍ਹਾਂ ਉੱਪਰ ਚੁੱਕੀ ਰੱਖੇ ਜਦੋਂ ਤੱਕ ਕਿ ਸੂਰਜ ਛੁਪ ਨਹੀਂ ਗਿਆ।"
29ਇਸ ਲਈ ਯਹੋਸ਼ੁਆ ਅਤੇ ਉਸ ਦੇ ਬੰਦਿਆਂ ਨੇ ਇਸ ਲੜਾਈ ਵਿੱਚ ਅਮਾਲੇਕੀਆਂ ਨੂੰ ਹਰਾਇਆ।"
30ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸ ਲੜਾਈ ਬਾਰੇ ਲੋਕਾਂ ਦੇ ਯਾਦ ਰੱਖਣ ਲਈ ਇੱਕ ਪੁਸਤਕ ਵਿੱਚ ਲਿਖ ਕਿ ਇੱਥੇ ਕੀ ਵਾਪਰਿਆ ਸੀ ਅਤੇ ਯਹੋਸ਼ੁਆ ਨੂੰ ਕਹਿ ਕਿ ਮੈਂ ਅਮਾਲੇਕੀਆਂ ਨੂੰ ਇਸ ਦੁਨੀਆਂ ਤੋਂ ਪੂਰੀ ਤਰ੍ਹਾਂ ਤਬਾਹ ਕਰ ਦਿਆਂਗਾ।”"

31ਫ਼ੇਰ ਮੂਸਾ ਨੇ ਇੱਕ ਜਗਵੇਦੀ ਬਣਾਈ। ਮੂਸਾ ਨੇ ਜਗਵੇਦੀ ਦਾ ਨਾਮ ਰੱਖਿਆ, “ਯਹੋਵਾਹ ਮੇਰਾ ਝੰਡਾ ਹੈ।”"
32ਮੂਸਾ ਨੇ ਆਖਿਆ, “ਮੈਂ ਆਪਣੇ ਹੱਥ ਯਹੋਵਾਹ ਦੇ ਤਖਤ ਵੱਲ ਉੱਠਾਏ। ਇਸ ਲਈ ਯਹੋਵਾਹ ਅਮਾਲੇਕੀਆਂ ਦੇ ਵਿਰੁੱਧ ਲੜਿਆ, ਜਿਵੇਂ ਕਿ ਉਸ ਨੇ ਹਮੇਸ਼ਾ ਕੀਤਾ ਹੈ।”"
33ਮੂਸਾ ਦੇ ਸੌਹਰੇ ਵੱਲੋਂ ਸਲਾਹ ਮੂਸਾ ਦਾ ਸੌਹਰਾ, ਯਿਥਰੋ, ਮਿਦਯਾਨ ਦਾ ਜਾਜਕ ਸੀ। ਉਸ ਨੇ ਉਸ ਸਭ ਕਾਸੇ ਬਾਰੇ ਸੁਣਿਆ ਜੋ ਯਹੋਵਾਹ ਨੇ ਮੂਸਾ ਅਤੇ ਇਸਰਾਏਲ ਦੇ ਲੋਕਾਂ ਲਈ ਕੀਤਾ ਸੀ ਅਤੇ ਕਿਵੇਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਿਸਰ ਤੋਂ ਬਾਹਰ ਵੱਲ ਅਗਵਾਈ ਕੀਤੀ।"
34ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਕਿ ਮੂਸਾ ਨੇ ਪਰਮੇਸ਼ੁਰ ਦੇ ਪਰਬਤ ਨੇੜੇ ਡੇਰਾ ਲਾਇਆ ਹੋਇਆ ਸੀ। ਯਿਥਰੋ ਮੂਸਾ ਦੀ ਪਤਨੀ ਸਿੱਪੋਰਾਹ ਨੂੰ ਆਪਣੇ ਨਾਲ ਲਿਆਇਆ। (ਸਿੱਪੋਰਾਹ ਮੂਸਾ ਦੇ ਨਾਲ ਨਹੀਂ ਸੀ ਕਿਉਂਕਿ ਮੂਸਾ ਨੇ ਉਸ ਨੂੰ ਉਸ ਦੇ ਘਰ ਭੇਜ ਦਿੱਤਾ ਸੀ।)"
35ਯਿਥਰੋ ਆਪਣੇ ਨਾਲ ਮੂਸਾ ਦੇ ਦੋ ਪੁੱਤਰਾਂ ਨੂੰ ਵੀ ਲਿਆਇਆ। ਪਹਿਲੇ ਪੁੱਤਰ ਦਾ ਨਾਮ ਗੇਰਸ਼ੋਨ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ, ਮੂਸਾ ਨੇ ਆਖਿਆ ਸੀ, “ਮੈਂ ਪ੍ਰਦੇਸ਼ ਵਿੱਚ ਇੱਕ ਅਜਨਬੀ ਹਾਂ।”"

36ਦੂਸਰੇ ਪੁੱਤਰ ਦਾ ਨਾਮ ਅਲੀਅਜ਼ਰ ਸੀ, ਕਿਉਂਕਿ ਜਦੋਂ ਉਹ ਜੰਮਿਆ ਸੀ ਤਾਂ ਮੂਸਾ ਨੇ ਆਖਿਆ ਸੀ, “ਮੇਰੇ ਪਿਤਾ ਦੇ ਪਰਮੇਸ਼ੁਰ ਨੇ ਮੇਰੀ ਸਹਾਇਤਾ ਕੀਤੀ ਅਤੇ ਮੈਨੂੰ ਮਿਸਰ ਦੇ ਰਾਜੇ ਤੋਂ ਬਚਾਇਆ।”"
You have read Exodus 16
36 verses