Lumina
Exodus

Water from the Rock and Amalek

Exodus 17·Punjabi Bible

1ਇਸ ਲਈ ਯਿਥਰੋ ਮੂਸਾ ਕੋਲ ਗਿਆ ਜਦੋਂ ਮੂਸਾ ਨੇ ਪਰਮੇਸ਼ੁਰ ਦੇ ਪਰਬਤ (ਸੀਨਈ ਪਰਬਤ) ਨੇੜੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਮੂਸਾ ਦੀ ਪਤਨੀ ਅਤੇ ਉਸ ਦੇ ਦੋਵੇਂ ਪੁੱਤਰ ਯਿਥਰੋ ਦੇ ਨਾਲ ਸਨ।"

2ਯਿਥਰੋ ਨੇ ਮੂਸਾ ਨੂੰ ਸੁਨੇਹਾ ਭੇਜਿਆ। ਯਿਥਰੋ ਨੇ ਆਖਿਆ, “ਇਹ ਮੈਂ, ਤੇਰਾ ਸੌਹਰਾ ਯਿਥਰੋ ਹਾਂ। ਮੈਂ ਤੇਰੀ ਪਤਨੀ ਤੇ ਦੋਹਾਂ ਪੁੱਤਰਾਂ ਨੂੰ ਤੇਰੇ ਕੋਲ ਲਿਆ ਰਿਹਾ ਹਾਂ।”"

3ਇਸ ਲਈ ਮੂਸਾ ਆਪਣੇ ਸੌਹਰੇ ਨੂੰ ਮਿਲਣ ਲਈ ਬਾਹਰ ਆਇਆ। ਮੂਸਾ ਨੇ ਉਸ ਨੂੰ ਮੱਥਾ ਟੇਕਿਆ ਅਤੇ ਉਸ ਨੂੰ ਚੁੰਮਿਆ। ਦੋਹਾਂ ਨੇ ਇੱਕ ਦੂਸਰੇ ਦੀ ਖਬਰ ਸਾਰ ਪੁੱਛੀ। ਫ਼ੇਰ ਉਹ ਹੋਰ ਗੱਲਾਂ ਕਰਨ ਲਈ ਮੂਸਾ ਦੇ ਤੰਬੂ ਵਿੱਚ ਚੱਲੇ ਗਏ।"

4ਮੂਸਾ ਨੇ ਯਿਥਰੋ ਨੂੰ ਹਰ ਉਹ ਗੱਲ ਦੱਸੀ ਜਿਹੜੀ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਲਈ ਕੀਤੀ ਸੀ। ਮੂਸਾ ਨੇ ਉਹ ਗੱਲਾਂ ਦੱਸੀਆਂ ਜਿਹੜੀਆਂ ਯਹੋਵਾਹ ਨੇ ਫ਼ਿਰਊਨ ਤੇ ਮਿਸਰ ਦੇ ਲੋਕਾਂ ਨਾਲ ਕੀਤੀਆਂ ਸਨ। ਮੂਸਾ ਨੇ ਉਨ੍ਹਾਂ ਸਾਰੀਆਂ ਸਮੱਸਿਆਵਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੂੰ ਰਸਤੇ ਵਿੱਚ ਪੇਸ਼ ਆਈਆਂ। ਅਤੇ ਮੂਸਾ ਨੇ ਆਪਣੇ ਸੌਹਰੇ ਨੂੰ ਦੱਸਿਆ ਕਿ ਕਿਵੇਂ ਯਹੋਵਾਹ ਨੇ ਹਰ ਸਮੇਂ ਇਸਰਾਏਲ ਦੇ ਲੋਕਾਂ ਨੂੰ ਮੁਸੀਬਤ ਤੋਂ ਬਚਾਇਆ।"

5ਜਦੋਂ ਯਿਥਰੋ ਨੇ ਉਨ੍ਹਾਂ ਸਾਰੀਆਂ ਚੰਗੀਆਂ ਗੱਲਾਂ ਬਾਰੇ ਸੁਣਿਆ ਜੋ ਯਹੋਵਾਹ ਨੇ ਇਸਰਾਏਲ ਲਈ ਕੀਤੀਆਂ ਤਾਂ ਉਹ ਪ੍ਰਸੰਨ ਹੋਇਆ। ਉਹ ਖੁਸ਼ ਸੀ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਮਿਸਰੀਆਂ ਤੋਂ ਅਜ਼ਾਦ ਕਰਾਇਆ ਸੀ।"

Exodus 17 illustration - Exodus Chapter 17

6ਯਿਥਰੋ ਨੇ ਆਖਿਆ, “ਯਹੋਵਾਹ ਦੀ ਉਸਤਤਿ ਕਰੋ। ਉਸ ਨੇ ਤੁਹਾਨੂੰ ਮਿਸਰ ਦੀ ਤਾਕਤ ਤੋਂ ਅਜ਼ਾਦ ਕੀਤਾ। ਯਹੋਵਾਹ ਨੇ ਤੁਹਾਨੂੰ ਫ਼ਿਰਊਨ ਤੋਂ ਬਚਾਇਆ।"

7ਹੁਣ ਮੈਂ ਜਾਣਦਾ ਹਾਂ ਕਿ ਯਹੋਵਾਹ ਸਾਰੇ ਦੇਵਤਿਆਂ ਤੋਂ ਮਹਾਨ ਹੈ। ਉਹ ਸੋਚਦੇ ਸਨ ਕਿ ਉਨ੍ਹਾਂ ਦਾ ਅਧਿਕਾਰ ਸੀ ਪਰ ਦੇਖੋ ਪਰਮੇਸ਼ੁਰ ਨੇ ਕੀ ਕੀਤਾ।”"

8ਯਿਥਰੋ ਪਰਮੇਸ਼ੁਰ ਦੇ ਆਦਰ ਲਈ ਕੁਝ ਬਲੀਆਂ ਤੇ ਭੇਟਾ ਲੈ ਕੇ ਆਇਆ। ਫ਼ੇਰ ਹਾਰੂਨ ਅਤੇ ਇਸਰਾਏਲ ਦੇ ਸਾਰੇ ਬਜ਼ੁਰਗ ਯਹੋਵਾਹ ਦੇ ਸਾਹਮਣੇ ਮੂਸਾ ਦੇ ਸੌਹਰੇ ਯਿਥਰੋ ਕੋਲ ਰੋਟੀ ਖਾਣ ਲਈ ਇਕੱਠੇ ਹੋ ਕੇ ਆਏ।"

9ਅਗਲੇ ਦਿਨ, ਮੂਸਾ ਕੋਲ ਲੋਕਾਂ ਦਾ ਨਿਆਂ ਕਰਨ ਦਾ ਖਾਸ ਕੰਮ ਸੀ। ਓੱਥੇ ਬਹੁਤ ਸਾਰੇ ਲੋਕ ਸਨ, ਇਸ ਲਈ ਲੋਕਾਂ ਨੂੰ ਸਾਰਾ ਦਿਨ ਮੂਸਾ ਦੇ ਸਾਹਮਣੇ ਖੜ੍ਹਾ ਹੋਣਾ ਪਿਆ।"

10ਯਿਥਰੋ ਨੇ ਮੂਸਾ ਨੂੰ ਲੋਕਾਂ ਦਾ ਨਿਆਂ ਕਰਦਿਆਂ ਦੇਖਿਆ। ਉਸ ਨੇ ਪੁੱਛਿਆ, “ਤੂੰ ਇਹ ਕਿਉਂ ਕਰ ਰਿਹਾ ਹੈਂ? ਤੂੰ ਇੱਕਲਾ ਹੀ ਨਿਆਂਕਾਰ ਕਿਉਂ ਹੈਂ? ਅਤੇ ਸਾਰਾ ਦਿਨ ਲੋਕ ਤੇਰੇ ਕੋਲ ਕਿਉਂ ਆਉਂਦੇ ਹਨ?”"

Exodus 17 illustration - Exodus Chapter 17

11ਤਾਂ ਮੂਸਾ ਨੇ ਆਪਣੇ ਸੌਹਰੇ ਨੂੰ ਆਖਿਆ, “ਲੋਕ ਮੇਰੇ ਕੋਲ ਆਉਂਦੇ ਹਨ ਅਤੇ ਮੈਨੂੰ ਆਖਦੇ ਹਨ ਕਿ ਮੈਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪਰਮੇਸ਼ੁਰ ਦਾ ਨਿਆਂ ਪੁੱਛਾਂ।"

12ਜੇ ਲੋਕਾਂ ਦਾ ਕੋਈ ਝਗੜਾ ਹੁੰਦਾ ਹੈ, ਉਹ ਮੇਰੇ ਕੋਲ ਆਉਂਦੇ ਹਨ। ਮੈਂ ਨਿਆਂ ਕਰਦਾ ਹਾਂ ਕਿ ਕਿਹੜਾ ਬੰਦਾ ਸਹੀ ਹੈ। ਇਸ ਤਰ੍ਹਾਂ ਮੈਂ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦਿੰਦਾ ਹਾਂ।”"

13ਪਰ ਮੂਸਾ ਦੇ ਸੌਹਰੇ ਨੇ ਉਸ ਨੂੰ ਆਖਿਆ, “ਅਜਿਹਾ ਕਰਨ ਦਾ ਇਹ ਸਹੀ ਤਰੀਕਾ ਨਹੀਂ ਹੈ।"

14ਇਹ ਤੇਰੇ ਇੱਕਲੇ ਲਈ ਬਹੁਤ ਔਖਾ ਕੰਮ ਹੈ। ਤੂੰ ਇਹ ਕੰਮ ਇੱਕਲਿਆਂ ਖੁਦ ਨਹੀਂ ਕਰ ਸੱਕਦਾ। ਇਹ ਤੈਨੂੰ ਥਕਾ ਦਿੰਦਾ ਹੈ। ਅਤੇ ਇਹ ਲੋਕਾਂ ਨੂੰ ਵੀ ਥਕਾਉਂਦਾ ਹੈ।"

15ਹੁਣ, ਮੇਰੀ ਗੱਲ ਸੁਣ। ਮੈਂ ਤੈਨੂੰ ਇੱਕ ਸਲਾਹ ਦਿੰਦਾ ਹਾਂ। ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਪਰਮੇਸ਼ੁਰ ਤੇਰੇ ਅੰਗ-ਸੰਗ ਹੋਵੇ। ਤੈਨੂੰ ਲੋਕਾਂ ਦੀਆਂ ਸਮੱਸਿਆਵਾਂ ਸੁਣਨੀਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ। ਅਤੇ ਤੈਨੂੰ ਇਨ੍ਹਾਂ ਗੱਲਾਂ ਬਾਰੇ ਪਰਮੇਸ਼ੁਰ ਨਾਲ ਗੱਲ ਕਰਨੀ ਜਾਰੀ ਰੱਖਣੀ ਚਾਹੀਦੀ ਹੈ।"

Exodus 17 illustration - Exodus Chapter 17

16ਤੈਨੂੰ ਲੋਕਾਂ ਨੂੰ ਪਰਮੇਸ਼ੁਰ ਦੀਆਂ ਬਿਧੀਆਂ ਅਤੇ ਬਿਵਸਥਾ ਦੀ ਸਿੱਖਿਆ ਦੇਣੀ ਚਾਹੀਦੀ ਹੈ। ਉਨ੍ਹਾਂ ਨੂੰ ਚਿਤਾਵਨੀ ਦੇ ਕਿ ਉਹ ਬਿਧੀ ਨਾ ਤੋੜਨ। ਉਨ੍ਹਾਂ ਨੂੰ ਜਿਉਣ ਦਾ ਸਹੀ ਢੰਗ ਦੱਸ। ਉਨ੍ਹਾਂ ਨੂੰ ਦੱਸ ਕਿ ਉਨ੍ਹਾਂ ਨੂੰ ਕੀ ਕਰਨਾ ਚਾਹੀਦਾ ਹੈ।"

Chapter Complete

You have read Exodus 17

16 verses